UjagarSingh7ਵਾਲੰਟੀਅਰਾਂ ਦੇ ਪੱਲੇ ਕੁਝ ਨਹੀਂ ਪਿਆ, ਸਗੋਂ ਦੂਜੀਆਂ ਪਾਰਟੀਆਂ ਵਿੱਚੋਂ ਆਏ ਅਹੁਦਿਆਂ ਦੇ ਭੁੱਖੇ ...
(5 ਅਗਸਤ 2018)

 

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਾਧ ਦੇ ਡੋਲੂ ਵਾਂਗ ਮਾਂਜ ਦਿੱਤੀ ਹੈਉਸਨੇ ਪਹਿਲਾਂ ਡਾ. ਧਰਮਵੀਰ ਗਾਂਧੀ, ਹਰਿੰਦਰ ਸਿੰਘ ਖਾਲਸਾ, ਸੁੱਚਾ ਸਿੰਘ ਛੋਟੇਪੁਰ ਅਤੇ ਗੁਰਪ੍ਰੀਤ ਸਿੰਘ ਘੁੱਗੀ ਨੂੰ ਪਾਰਟੀ ਤੋਂ ਵੱਖ ਕਰ ਦਿੱਤਾਹੁਣ ਸੁਖਪਾਲ ਸਿੰਘ ਖਹਿਰਾ ਉੱਪਰ ਤਲਵਾਰ ਚਲਾ ਕੇ ਆਪਣੇ ਪੈਰੀਂ ਆਪ ਕੁਹਾੜਾ ਮਾਰਿਆ ਹੈਹੁਣ ਬਠਿੰਡਾ ਦੀ ਵਾਲੰਟੀਅਰ ਕਾਨਫਰੰਸ ਪਾਰਟੀ ਵਿਚ ਦੂਜੀ ਵਾਰ ਦੋਫਾੜ ਪਾ ਕੇ ਸੇਹ ਦਾ ਤਕਲਾ ਗੱਡੇਗੀਸੁਖਪਾਲ ਸਿੰਘ ਖਹਿਰਾ ਨੂੰ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਵਿਚ ਵਿਰੋਧੀ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਹਟਾਉਣ ਤੋਂ ਬਾਅਦ ਪਾਰਟੀ ਲੀਡਰਸ਼ਿੱਪ ਵਿਚ ਤਰਥੱਲੀ ਮੱਚ ਗਈ ਹੈਹੁਣ ਪਾਰਟੀ ਨੂੰ ਟੁੱਟਣ ਤੋਂ ਬਚਾਉਣਾ ਅਸੰਭਵ ਲੱਗਦਾ ਹੈ ਕਿਉਂਕਿ ਪਾਰਟੀ ਬਿਖਰਨ ਦੇ ਕਿਨਾਰੇ ’ਤੇ ਪਹੁੰਚ ਗਈ ਹੈਹੁਣ ਭਾਵੇਂ ਇਹ ਪਾਰਟੀ ਦੋਫਾੜ ਵੀ ਨਾ ਹੋਵੇ ਪ੍ਰੰਤੂ ਇਸਦਾ ਭਵਿੱਖ ਖ਼ਤਰੇ ਵਿਚ ਪੈ ਗਿਆ ਹੈਲੋਕ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦਾ ਚੰਗਾ ਬਦਲ ਚਾਹੁੰਦੇ ਸਨ, ਹੁਣ ਉਹ ਵੀ ਨਿਰਾਸ਼ਾ ਦੇ ਆਲਮ ਵਿਚ ਹਨਅਰਵਿੰਦ ਕੇਜਰੀਵਾਲ ਲਈ ਪਾਰਟੀ ਨੂੰ ਇਕਮੁੱਠ ਰੱਖਣਾ ਹੀ ਵੱਡੀ ਚਣੌਤੀ ਬਣ ਗਿਆ ਹੈਵਿਧਾਨਕਾਰਾਂ ਵਿਚ ਅਸੰਤੋਸ਼ ਪੈਦਾ ਹੋ ਗਿਆ ਹੈਉਹ ਚੁੱਪ ਗੜੁੱਪ ਬੈਠੇ ਹਨ

ਕੰਵਰ ਸਿੰਘ ਸੰਧੂ ਵਿਧਾਨਕਾਰ ਨੇ ਤਾਂ ਵਿਧਾਨਕਾਰ ਪਾਰਟੀ ਦੇ ਸਪੋਕਸਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈਹੋਰ ਵੀ ਧਮਾਕੇ ਹੋਣ ਦੀ ਸੰਭਾਵਨਾ ਹੈ ਕਿਉਂਕਿ 9 ਵਿਧਾਨਕਾਰਾਂ ਨੇ ਇਹ ਫੈਸਲਾ ਵਾਪਸ ਲੈਣ ਦੀ ਧਮਕੀ ਦਿੱਤੀ ਸੀ, ਜਿਸਨੂੰ ਸ਼ਿਸੋਧੀਆ ਨੇ ਅਸਵੀਕਾਰ ਕਰ ਦਿੱਤਾ ਹੈਸੁਖਪਾਲ ਸਿੰਘ ਖਹਿਰਾ ਨੇ ਬਠਿੰਡੇ ਵਿਖੇ ਪਾਰਟੀ ਵਰਕਰਾਂ ਦੀ ਕਨਵੈਨਸਸ਼ਨ ਵੀ ਬੁਲਾ ਲਈ ਹੈਇਹ ਠੀਕ ਹੈ ਕਿ ਵਿਧਾਨਕਾਰ ਪਾਰਟੀ ਵਿਚ ਪਹਿਲਾਂ ਹੀ ਦੋ ਧੜੇ ਕੰਮ ਕਰ ਰਹੇ ਹਨਇੱਕ ਧੜਾ ਸੁਖਪਾਲ ਸਿੰਘ ਖਹਿਰੇ ਨੂੰ ਹਟਾਉਣ ’ਤੇ ਖ਼ੁਸ਼ ਹੈ, ਦੂਜਾ ਧੜਾ ਖਹਿਰੇ ਦੇ ਹੱਕ ਵਿਚ ਡਟ ਗਿਆ ਹੈਪ੍ਰੰਤੂ ਪਾਰਟੀ ਦੇ ਵਾਲੰਟੀਅਰ ਅਤੇ ਆਮ ਆਦਮੀ ਪਾਰਟੀ ਵਰਕਰ ਇਸ ਫੈਸਲੇ ਤੋਂ ਔਖੇ ਹਨਇਸ ਲਈ ਕਿਸੇ ਵੀ ਸਮੇਂ ਪਾਰਟੀ ਵਿਚ ਕੋਈ ਧਮਾਕਾ ਹੋ ਸਕਦਾ ਹੈਵਿਧਾਨਕਾਰ ਪਾਰਟੀ ਦੋਫਾੜ ਹੋਣਾ ਤਾਂ ਤੈਅ ਹੈਪੰਜਾਬ ਦੇ ਲਗਪਗ ਅੱਧੇ ਜ਼ਿਲ੍ਹਿਆਂ ਦੇ ਪ੍ਹਧਾਨ ਅਤੇ ਹੋਰ ਅਹੁਦੇਦਾਰਾਂ ਨੇ ਪਿਛਲੇ ਦਿਨਾਂ ਵਿਚ ਅਸਤੀਫੇ ਦੇ ਦਿੱਤੇ ਹਨਸਿਆਸੀ ਇਲਾਜ ਦਾ ਦਾਅਵਾ ਕਰਨ ਵਾਲੀ ਪਾਰਟੀ ਆਪ ਹੀ ਅਧਰੰਗ ਦਾ ਸ਼ਿਕਾਰ ਹੋ ਚੁੱਕੀ ਹੈ

ਪੰਜਾਬ ਨੇ ਮਈ 2014 ਦੀਆਂ ਲੋਕ ਸਭਾ ਚੋਣਾਂ ਵਿਚ 4 ਲੋਕ ਸਭਾ ਦੀਆਂ ਸੀਟਾਂ ਆਮ ਆਦਮੀ ਦੀ ਝੋਲੀ ਵਿਚ ਪਾਕੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਇੱਜ਼ਤ ਹੀ ਨਹੀਂ ਰੱਖੀ ਸੀ, ਸਗੋਂ ਸਮੁੱਚੇ ਦੇਸ਼ ਨੂੰ ਸੁਨੇਹਾ ਵੀ ਦਿੱਤਾ ਸੀ ਕਿ ਆਮ ਆਦਮੀ ਪਾਰਟੀ ਨੂੰ ਅਣਡਿੱਠ ਕਰਕੇ ਦੇਸ ਨੇ ਇਕ ਮੌਕਾ ਖੁੰਝਾ ਦਿੱਤਾ ਹੈ ਕਿਉਂਕਿ ਸਮੁੱਚੇ ਦੇਸ਼ ਵਿੱਚੋਂ ਇਕ ਵੀ ਲੋਕ ਸਭਾ ਸੀਟ ਹੋਰ ਕਿਸੇ ਰਾਜ ਵਿੱਚੋਂ ਆਮ ਆਦਮੀ ਪਾਰਟੀ ਜਿੱਤ ਨਹੀਂ ਸਕੀ ਸੀਅਰਵਿੰਦ ਕੇਜਰੀਵਾਲ ਵੀ ਲੋਕ ਸਭਾ ਦੀ ਚੋਣ ਬੁਰੀ ਤਰ੍ਹਾਂ ਹਾਰ ਗਿਆ ਸੀ

ਲੋਕ ਸਭਾ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਪਰਵਾਸੀਆਂ ਨੇ ਸਭ ਤੋਂ ਵੱਧ ਚੋਣ ਫੰਡ ਦਿੱਤਾ ਪ੍ਰੰਤੂ ਦੁੱਖ ਦੀ ਗੱਲ ਹੈ ਕਿ ਅਰਵਿੰਦ ਕੇਜਰੀਵਾਲ ਨੇ ਉਹ ਸਾਰਾ ਫੰਡ ਸਮੁੱਚੇ ਦੇਸ ਵਿਚਲੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ’ਤੇ ਵਰਤ ਲਿਆਪੰਜਾਬ ਦੇ ਉਮੀਦਵਾਰਾਂ ਨੂੰ ਧੇਲਾ ਵੀ ਨਹੀਂ ਦਿੱਤਾਪਰਵਾਸੀ ਅਤੇ ਪੰਜਾਬੀਆਂ ਨੂੰ ਕੇਜਰੀਵਾਲ ਤੋਂ ਬਹੁਤ ਵੱਡੀਆਂ ਆਸਾਂ ਸਨ ਕਿਉਂਕਿ ਕੇਜਰੀਵਾਲ ਨੇ ਸਿੱਖ ਭਾਈਚਾਰੇ ਨਾਲ ਹਾਅ ਦਾ ਨਾਅਰਾ ਵੀ ਮਾਰਿਆ ਸੀਇਸ ਤੋਂ ਬਾਅਦ ਇਹ ਆਸ ਬੱਝ ਗਈ ਸੀ ਕਿ ਪੰਜਾਬ ਵਿਧਾਨ ਸਭਾ ਦੀਆਂ 2016 ਵਿਚ ਹੋਣ ਵਾਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਟ ’ਤੇ ਪਈ ਹੈ

ਅਰਵਿੰਦ ਕੇਜਰੀਵਾਲ, ਜਿਸਨੇ ਆਮ ਆਦਮੀ ਪਾਰਟੀ ਇਨ੍ਹਾਂ ਵਾਅਦਿਆਂ ਨਾਲ ਬਣਾਈ ਸੀ ਕਿ ਇਹ ਪਾਰਟੀ ਰਵਾਇਤੀ ਪਾਰਟੀਆਂ ਨਾਲੋਂ ਵੱਖਰੀ ਹੋਵੇਗੀ, ਇਸ ਵਿਚ ਨਾ ਤਾਂ ਪਰਿਵਾਰਵਾਦ ਦਾ ਬੋਲਬਾਲਾ ਹੋਵੇਗਾ ਅਤੇ ਨਾ ਹੀ ਪਾਰਟੀ ਪਰਧਾਨ ਦੀ ਹੀ ਤੂਤੀ ਬੋਲੇਗੀ, ਸਗੋਂ ਹਰ ਫੈਸਲਾ ਟਿਕਟਾਂ ਦੇਣ ਤੋਂ ਲੈ ਕੇ ਮੁੱਖ ਮੰਤਰੀ ਤੱਕ ਵਾਲੰਟੀਅਰਾਂ ਦਾ ਹੋਵੇਗਾਯੋਜਨਾਵਾਂ ਮੁਹੱਲਵਾਈਜ਼ ਵਾਲੰਟੀਅਰ ਬਣਾਉਣਗੇਜਾਣੀ ਕਿ ਲੋਕਾਂ ਦੀ ਆਪਣੀ ਸਰਕਾਰ ਹੋਵੇਗੀਆਮ ਲੋਕ ਇਕ ਕਿਸਮ ਨਾਲ ਸਰਕਾਰ ਵਿਚ ਭਾਈਵਾਲ ਹੋਣਗੇਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਹੀ ਸਾਰੇ ਸੀਨੀਅਰ ਨੇਤਾ ਪੰਜਾਬ ਦੇ ਮੁੱਖ ਮੰਤਰੀ ਦੀ ਕੁਰਸੀ ’ਤੇ ਨਿਗਾਹਾਂ ਲਾ ਕੇ ਬੈਠ ਗਏਆਮ ਆਦਮੀ ਪਾਰਟੀ ਦੇ ਪੰਜਾਬ ਦੇ ਨੇਤਾਵਾਂ ਵਿਚ ਖਿੱਚੋਤਾਣ ਵਧ ਗਈ। ਕੁਰਸੀ ਲਈ ਸਾਜਿਸ਼ਾਂ ਸ਼ੁਰੂ ਹੋ ਗਈਆਂਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ, ਜਿਨ੍ਹਾਂ ਨੇ ਆਪਣੇ ਖ਼ੂਨ ਪਸੀਨੇ ਨਾਲ ਪਾਰਟੀ ਨੂੰ ਹੇਠਲੇ ਪੱਧਰ ਤੋਂ ਲੈ ਕੇ ਉੱਪਰ ਤੱਕ ਮਜ਼ਬੂਤ ਕੀਤਾ ਸੀ, ਨੂੰ ਮਾਮੂਲੀ ਗੱਲ ਦਾ ਬਹਾਨਾ ਬਣਾਕੇ ਕਿ ਕਿਤੇ ਉਹ ਮੁੱਖ ਮੰਤਰੀ ਨਾ ਬਣ ਜਾਵੇ, ਇੱਕ ਸੀਨੀਅਰ ਲੀਡਰ ਅਤੇ ਲੋਕ ਸਭਾ ਦੇ ਮੈਂਬਰ ਦੇ ਕਹਿਣ ਉੱਪਰ ਪਾਰਟੀ ਵਿੱਚੋਂ ਮੱਖਣ ਵਿੱਚੋਂ ਵਾਲ ਕੱਢ ਦਿੱਤਾ ਪੰਜਾਬੀਆਂ, ਖਾਸ ਤੌਰ ’ਤੇ ਸਿੱਖ ਭਾਈਚਾਰੇ ਨੇ ਇਸਦਾ ਬੁਰਾ ਮਨਾਇਆਇਹ ਫੈਸਲਾ ਕਰਕੇ ਕੇਜਰੀਵਾਲ ਨੇ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਦਾ ਦਾਅਵਾ ਕਿਰਕਰਾ ਕਰ ਦਿੱਤਾਸੁੱਚਾ ਸਿੰਘ ਛੋਟੇਪੁਰ ਵਰਗੇ ਗੁਰਸਿੱਖ ਅਤੇ ਇਮਾਨਦਾਰ ਸਿਆਸਤਦਾਨ ਦਾ ਬਦਲ ਇਕ ਸਿਆਸਤ ਦਾ ਅਨਾੜੀ ਕਲਾਕਾਰ ਗੁਰਪ੍ਰੀਤ ਸਿੰਘ ਘੁੱਗੀ ਬਣਾਕੇ ਪੰਜਾਬੀ ਸਿਆਸਤਦਾਨਾਂ ਦੀ ਹਿੱਕ ਤੇ ਮੂੰਗ ਦਲ ਦਿੱਤੇ

ਕੇਜਰੀਵਾਲ ਨੇ ਪਹਿਲਾਂ ਪਹਿਲ ਪ੍ਰਭਾਵ ਦਿੱਤਾ ਸੀ ਕਿ ਹਰ ਫੈਸਲੇ ਤੋਂ ਪਹਿਲਾਂ ਲੋਕਾਂ ਦੀ ਰਾਇ ਲਈ ਜਾਇਆ ਕਰੇਗੀਕੇਜਰੀਵਾਲ ਦੇ ਇਸ ਫੈਸਲੇ ਤੋਂ ਬਾਅਦ ਜਦੋਂ ਪੰਜਾਬ ਵਿਚ ਵਿਧਾਨ ਸਭਾ ਦੀਆਂ ਚੋਣਾਂ ਆਈਆਂ ਤਾਂ ਹਰ ਵਾਲੰਟੀਅਰ ਵਿਧਾਨ ਸਭਾ ਦੀ ਟਿਕਟ ਦਾ ਦਾਅਵੇਦਾਰ ਬਣ ਬੈਠਾਇਕ-ਇੱਕ ਹਲਕੇ ਵਿਚ 100-100 ਵਾਲੰਟੀਅਰ ਉਮੀਦਵਾਰ ਬਣ ਗਏਟਿਕਟਾਂ ਦੀ ਵੰਡ ਵਿਚ ਮੁਲਾਹਜ਼ੇਦਾਰੀਆਂ ਅਤੇ ਪੈਸੇ ਦਾ ਬੋਲਬਾਲਾ ਰਿਹਾਕਈ ਯੋਗ ਉਮੀਦਵਾਰ ਅਣਡਿੱਠ ਕਰ ਦਿੱਤੇ ਗਏਵਾਲੰਟੀਅਰਾਂ ਦੇ ਪੱਲੇ ਕੁਝ ਨਹੀਂ ਪਿਆ, ਸਗੋਂ ਦੂਜੀਆਂ ਪਾਰਟੀਆਂ ਵਿੱਚੋਂ ਆਏ ਅਹੁਦਿਆਂ ਦੇ ਭੁੱਖੇ ਮੌਕਾ ਪ੍ਰਸਤ ਸਿਆਸਤਦਾਨਾਂ ਨੂੰ ਟਿਕਟਾਂ ਦੇ ਕੇ ਨਿਵਾਜ ਦਿੱਤਾ, ਜਿਸਦਾ ਵਾਲੰਟੀਅਰਾਂ ਨੇ ਵਿਰੋਧ ਕੀਤਾ। ਵਾਲੰਟੀਅਰ ਪਿਛਲੇ ਚਾਰ ਸਾਲਾਂ ਤੋਂ ਘਰ ਘਰ ਅਤੇ ਗਲੀ ਗਲੀ ਆਪਣੇ ਖਰਚੇ ’ਤੇ ਪਾਰਟੀ ਦਾ ਪ੍ਰਚਾਰ ਕਰਦੇ ਘੱਟਾ ਫੱਕ ਰਹੇ ਸਨਸਿੱਟਾ ਇਹ ਨਿਕਲਿਆ ਕਿ ਪੰਜਾਬ ਵਿਚ ਸਰਕਾਰ ਬਣਦੀ ਬਣਦੀ ਰਹਿ ਗਈ ਫਿਰ ਵੀ ਆਮ ਆਦਮੀ ਪਾਰਟੀ ਅਕਾਲੀ ਦਲ ਨਾਲੋਂ ਵੱਧ ਸੀਟਾਂ ਜਿੱਤਕੇ ਵਿਧਾਨ ਸਭਾ ਵਿਚ ਵਿਰੋਧੀ ਪਾਰਟੀ ਬਣਕੇ ਉੱਭਰੀ

ਹਰਵਿੰਦਰ ਸਿੰਘ ਫੂਲਕਾ ਨੂੰ ਵਿਧਾਨ ਸਭਾ ਵਿਚ ਵਿਧਾਨ ਸਭਾ ਪਾਰਟੀ ਦਾ ਲੀਡਰ ਚੁਣਕੇ ਸਿਆਣਪ ਤੋਂ ਕੰਮ ਲਿਆ ਪ੍ਰੰਤੂ ਉਸਦੇ ਕੰਮ ਵਿਚ ਵੀ ਦਖ਼ਲਅੰਦਾਜ਼ੀ ਜਾਰੀ ਰਹੀ ਅਤੇ ਉਸਨੂੰ ਸ਼ੱਕ ਦੀ ਨਿਗਾਹ ਨਾਲ ਵੇਖਿਆ ਜਾਣ ਲੱਗਿਆਅਖ਼ੀਰ ਉਸਨੇ ਵੀ ਖੁੰਦਕ ਖਾ ਕੇ ਅਸਤੀਫਾ ਦੇ ਦਿੱਤਾਹਰਵਿੰਦਰ ਸਿੰਘ ਫੂਲਕਾ ਬੇਦਾਗ, ਇਮਾਨਦਾਰ ਅਤੇ ਗ਼ੈਰਤਮੰਦ ਵਿਅਕਤੀ ਹੈਅਜਿਹੇ ਵਿਅਕਤੀ ਉੱਪਰ ਸੰਦੇਹ ਪ੍ਰਗਟਾਉਣਾ ਸਿਆਣੀ ਗੱਲ ਨਹੀਂ ਸੀ

ਫੂਲਕਾ ਸਾਹਿਬ ਦੀ ਥਾਂ ’ਤੇ ਸੁਖਪਾਲ ਸਿੰਘ ਖਹਿਰਾ ਨੂੰ ਵਿਧਾਨ ਸਭਾ ਵਿਚ ਪਾਰਟੀ ਦਾ ਲੀਡਰ ਬਣਾਉਣਾ ਬਹੁਤ ਹੀ ਚੰਗਾ ਫੈਸਲਾ ਸੀਸੁਖਪਾਲ ਸਿੰਘ ਖਹਿਰਾ ਪੜ੍ਹਿਆ ਲਿਖਿਆ ਇਮਾਨਦਾਰ ਅਤੇ ਤੱਥਾਂ ’ਤੇ ਅਧਾਰਤ ਸਬੂਤ ਦੇਣ ਵਾਲਾ ਸਿਆਸਤਦਾਨ ਹੈਉਸਨੇ ਹਰਵਿੰਦਰ ਸਿੰਘ ਫੂਲਕਾ ਦਾ ਬਦਲ ਵਿਲੱਖਣ ਬਣਾ ਕੇ ਪੇਸ਼ ਕੀਤਾਸਿਆਸੀ ਪਰਿਵਾਰ ਵਿੱਚੋਂ ਆ ਕੇ ਤਿੰਨ ਵਾਰ ਵਿਧਾਨਕਾਰ ਰਹਿਣ ਕਰਕੇ ਉਸਦਾ ਤਜ਼ਰਬਾ ਵਿਸ਼ਾਲ ਹੈ ਪ੍ਰੰਤੂ ਉਸ ਤੋਂ ਵੀ ਕੁਝ ਗ਼ਲਤੀਆਂ ਹੋਈਆਂ ਹਨਉਹ ਬਿਨਾਂ ਵਜਾਹ ਹੀ ਬਿਆਨਬਾਜ਼ੀ ਕਰਦਾ ਰਿਹਾ ਫਿਰ ਵੀ ਇੰਨੀ ਸਜਾ ਦੇਣੀ ਵਾਜਬ ਨਹੀਂ ਸੀਉਸਨੂੰ ਅਚਾਨਕ ਅਹੁਦੇ ਤੋਂ ਹਟਾਉਣਾ ਪਾਰਟੀ ਲਈ ਬਹੁਤ ਹੀ ਮੰਦਭਾਗਾ ਹੈ

ਹੁਣ ਤਾਂ ਸਿਆਸੀ ਆਲੋਚਕ ਕਿਆਸ ਅਰਾਈਆਂ ਲਾ ਰਹੇ ਹਨ ਕਿ ਝਾੜੂ ਦੇ ਤੀਲੇ ਇਕੱਠੇ ਰੱਖਣੇ ਮੁਸ਼ਕਲ ਹਨਖਹਿਰੇ ਦਾ ਬਦਲ ਬਿਲਕੁਲ ਹੀ ਅਨਾੜੀ ਹੈ, ਜਿਸਨੂੰ ਵਿਧਾਨ ਸਭਾ ਦੀ ਵਰਕਿੰਗ ਦੀ ਅਜੇ ਜਾਣਕਾਰੀ ਵੀ ਨਹੀਂਗੁਰਪ੍ਰੀਤ ਸਿੰਘ ਘੁਗੀ ਨੂੰ ਵੀ ਪ੍ਰਧਾਨ ਬਣਾਉਣ ਤੋਂ ਬਾਅਦ ਛੇਤੀ ਹੀ ਅਣਡਿੱਠ ਕਰਨਾ ਸ਼ੁਰੂ ਕਰ ਦਿੱਤਾ ਸੀਅਖੀਰ ਉਹ ਵੀ ਪਾਰਟੀ ਨੂੰ ਅਲਵਿਦਾ ਕਹਿ ਗਿਆ

ਅਰਵਿੰਦ ਕੇਜਰੀਵਾਲ ਕਿਸੇ ਉੱਪਰ ਇਤਬਾਰ ਹੀ ਨਹੀਂ ਕਰਦਾਉਹ ਲਗਾਤਾਰ ਗਲਤੀਆਂ ਕਰਦਾ ਆ ਰਿਹਾ ਹੈਆਮ ਆਦਮੀ ਪਾਰਟੀ ਦੇ ਪੰਜਾਬ ਵਿਚ ਉੱਭਰਨ ਦਾ ਮੁੱਖ ਕਾਰਨ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦਾ ਭ੍ਰਿਸ਼ਟਾਚਾਰ ਸੀਅਕਾਲੀਆਂ ਦੇ ਦਸ ਸਾਲ ਦੇ ਰਾਜ ਵਿਚ ਨੌਜਵਾਨੀ ਨਸ਼ਿਆਂ ਦੀ ਗ੍ਰਿਫਤ ਵਿਚ ਆ ਗਈ ਸੀਇਸਦਾ ਵੀ ਕੇਜਰੀਵਾਲ ਨੇ ਲਾਹਾ ਲਿਆਅਰਵਿੰਦ ਕੇਜਰੀਵਾਲ ਨੇ ਇਸ ਮੁੱਦੇ ਦਾ ਲਾਭ ਉਠਾਕੇ ਬਿਕਰਮ ਸਿੰਘ ਮਜੀਠੀਏ ਨੂੰ ਬਿਨਾਂ ਸਬੂਤਾਂ ਤੋਂ ਹੀ ਨਸ਼ਿਆਂ ਦਾ ਸੌਦਾਗਰ ਤੱਕ ਕਹਿ ਦਿੱਤਾਅਜੇ ਨਸ਼ਿਆਂ ਦਾ ਮੁੱਦਾ ਠੰਢਾ ਨਹੀਂ ਹੋਇਆ ਸੀ ਕਿ ਕੇਜਰੀਵਾਲ ਨੇ ਲਿਖਕੇ ਅਮ੍ਰਿਤਸਰ ਦੀ ਅਦਾਲਤ ਵਿਚ ਬਿਕਰਮ ਸਿੰਘ ਮਜੀਠੀਏ ਤੋਂ ਮੁਆਫੀ ਮੰਗ ਲਈ, ਜਿਸ ਦਾ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੇ ਬੁਰਾ ਮਨਾਇਆਇੱਥੋਂ ਤੱਕ ਕਿ ਭਗਵੰਤ ਮਾਨ ਨੇ ਤਾਂ ਪੰਜਾਬ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾਭਗਵੰਤ ਮਾਨ ਅਜੇ ਤੱਕ ਪਾਰਟੀ ਦਾ ਕੰਮ ਨਹੀਂ ਕਰ ਰਿਹਾ

ਸੁਖਪਾਲ ਸਿੰਘ ਖਹਿਰਾ ਨੇ ਤਾਂ ਮੁਆਫੀਨਾਮੇ ਸਮੇਂ ਕੇਜਰੀਵਾਲ ਵਿਰੁੱਧ ਸਖਤ ਸ਼ਬਦਾਵਲੀ ਵਰਤੀ ਸੀਕੇਜਰੀਵਾਲ ਨੇ ਇਸਦਾ ਹੀ ਬਦਲਾ ਲਿਆ ਹੈਮੁਆਫੀਨਾਮੇ ਤੋਂ ਬਾਅਦ ਪਾਰਟੀ ਦਾ ਗਰਾਫ ਜੀਰੋ ਤੱਕ ਪਹੁੰਚ ਗਿਆਅਜੇ ਪਾਰਟੀ ਨੇ ਸਥਾਪਤ ਹੋਣਾ ਸੀ ਪ੍ਰੰਤੂ ਪਹਿਲਾਂ ਹੀ ਇਸਨੂੰ ਖੋਰਾ ਲੱਗਣ ਲੱਗ ਪਿਆਅਰਵਿੰਦ ਕੇਜਰੀਵਾਲ, ਜਿਸਨੂੰ ਪਾਰਟੀ ਬਣਾਉਣ ਦਾ ਸਿਹਰਾ ਜਾਂਦਾ ਹੈ, ਪੰਜਾਬ ਵਿਚ ਪਾਰਟੀ ਨੂੰ ਖੋਰਾ ਲਾਉਣ ਦਾ ਇਲਜ਼ਾਮ ਵੀ ਉਸੇ ਉੱਪਰ ਹੀ ਲੱਗਦਾ ਹੈਉਹ ਵੀ ਬਾਕੀ ਪਾਰਟੀਆਂ ਦੇ ਨੇਤਾਵਾਂ ਦੀ ਤਰ੍ਹਾਂ ਆਮ ਆਦਮੀ ਪਾਰਟੀ ਨੂੰ ਆਪਣੀ ਜਾਗੀਰ ਸਮਝਣ ਲੱਗ ਪਿਆ ਹੈਉਸ ਦੀਆਂ ਆਪ ਹੁਦਰੀਆਂ ਨੇ ਪੰਜਾਬ ਦੇ ਲੋਕਾਂ ਦੇ ਹੌਸਲੇ ਪਸਤ ਕਰ ਦਿੱਤੇ ਹਨ

ਹੁਣ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਵਰਕਰ ਨਿਰਾਸ ਬੈਠੇ ਹਨਉਨ੍ਹਾਂ ਨਾਲ ਤਾਂ ਸੱਪ ਦੇ ਮੂੰਹ ਵਿਚ ਕੋਹੜ ਕਿਰਲੀ ਵਾਲੀ ਗੱਲ ਬਣੀ ਪਈ ਹੈਨਾ ਉਹ ਪਾਰਟੀ ਵਿਚ ਰਹਿ ਸਕਦੇ ਹਨ ਅਤੇ ਨਾ ਹੀ ਛੱਡ ਸਕਦੇ ਹਨਪਾਰਟੀ ਦੇ ਭਵਿੱਖ ਬਾਰੇ ਸਮਰਥਕ ਪਰਵਾਸੀ ਭੈਣਾਂ ਅਤੇ ਭਰਾ ਸੋਚਾਂ ਵਿਚ ਡੁੱਬੇ ਹੋਏ ਹਨਇਕ ਆਸ ਦੀ ਕਿਰਨ ਜਿਹੜੀ ਨਿਕਲ ਰਹੀ ਸੀ, ਉਹ ਹੀ ਡੁੱਬਦੀ ਨਜ਼ਰ ਆ ਰਹੀ ਹੈਜਿਹੜਾ ਭੁਚਾਲ ਸੁਖਪਾਲ ਸਿੰਘ ਖਹਿਰੇ ਨੂੰ ਹਟਾਉਣ ’ਤੇ ਆਇਆ ਹੈ, ਵੇਖੋ ਅਗਾਂਹ ਕੀ ਰੰਗ ਵਿਖੁਂਦਾ ਹੈ

ਕੇਜਰੀਵਾਲ ਸੁਖਪਾਲ ਸਿੰਘ ਖਹਿਰਾ ਦੀ ਰੈਫਰੈਂਡਮ ਵਰਗੇ ਸੰਜੀਦਾ ਮੁੱਦਿਆਂ ਬਾਰੇ ਬਿਆਨਬਾਜ਼ੀ ਤੋਂ ਦੁਖੀ ਸੀਪੰਜਾਬ ਦੇ ਸਹਿ ਕਨਵੀਨਰ ਡਾ. ਬਲਬੀਰ ਸਿੰਘ ਬਾਰੇ ਸੁਖਪਾਲ ਸਿੰਘ ਖਹਿਰਾ ਦੀ ਟਿੱਪਣੀ ਨੇ ਬਲਦੀ ਉੱਪਰ ਤੇਲ ਦਾ ਕੰਮ ਕੀਤਾ, ਜਿਸ ਕਰਕੇ ਖਹਿਰਾ ਨੂੰ ਵਿਰੋਧੀ ਧਿਰ ਦੇ ਲੀਡਰ ਦੇ ਅਹੁਦੇ ਤੋਂ ਹੱਥ ਧੋਣੇ ਪਏਅਸਲ ਵਿਚ ਸੁਖਪਾਲ ਸਿੰਘ ਖਹਿਰਾ ਹਮੇਸ਼ਾ ਆਪਣੇ ਬਿਆਨਾਂ ਕਰਕੇ ਵਿਵਾਦਾਂ ਵਿਚ ਰਿਹਾ ਹੈ

*****

(1252)

ਮੋਬਾਈਲ-94178 13072

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author