JaswantAjit7ਨਵੰਬਰ-84 ਦੇ ਪੀੜਤਾਂ ਦਾ ਰਾਜਨੀਤਿਕ ਅਤੇ ਭਾਵਨਾਤਮਕ ਸ਼ੋਸ਼ਣ ਕਰਦੇ ਚਲੇ ਆ ਰਹੇ ...
(28 ਅਕਤੂਬਰ 2018)

 

ਖਬਰਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਮੁਖੀਆਂ ਨੇ ਫੈਸਲਾ ਕੀਤਾ ਹੈ ਕਿ ‘ਇਸ ਵਾਰ’ ਉਹ ਨਵੰਬਰ-84 ਵਿੱਚ ਦਿੱਲੀ ਅਤੇ ਦੇਸ਼ ਦੇ ਦੂਜੇ ਹਿੱਸਿਆਂ ਵਿੱਚ ਹੋਏ ਸਿੱਖ ਕਤਲ-ਏ-ਆਮ ਦੇ ਪੀੜਤ ਪਰਿਵਾਰਾਂ ਨੂੰ ਅਜੇ ਤਕ ਇਨਸਾਫ ਨਾ ਮਿਲ ਪਾਉਣ ਦੇ ਵਿਰੁੱਧ ਅਕਾਲੀ ਦਲ ਵਲੋਂ ਪਹਿਲੀ ਨਵੰਬਰ ਨੂੰ ਇਤਿਹਾਸਕ ਤਖਤ ਸਾਹਿਬਾਨ ਪੁਰ ਅਰਦਾਸ ਸਮਾਗਮ ਦਾ ਅਯੋਜਨ ਕੀਤਾ ਜਵੇਗਾ ਅਤੇ ਉਸ ਤੋਂ ਬਾਅਦ ਤਿੰਨ ਨਵੰਬਰ ਨੂੰ ਸਵੇਰੇ ਗਿਆਰਾਂ ਵਜੇ ਤੋਂ ਦੁਪਹਿਰ ਬਾਅਦ ਦੋ ਵਜੇ ਤਕ (ਅਰਥਾਤ ਤਿੰਨ ਘੰਟਿਆਂ ਲਈ) ਜੰਤਰ-ਮੰਤਰ ਨਵੀਂ ਦਿੱਲੀ ਵਿਖੇ ਧਰਨਾ ਦਿੱਤਾ ਜਾਵੇਗਾ, ਜਿਸਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਕਰਨਗੇਇਸ ਧਰਨੇ ਵਿੱਚ ਅਕਾਲੀ ਦਲ ਦੇ ਸਾਰੇ ਵਿੰਗਾਂ ਦੇ ਅਹੁਦੇਦਾਰਾਂ ਸਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ਼ਾਮਲ ਹੋਣਗੇ(ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਮਨਜਿੰਦਰ ਸਿੰਘ ਸਿਰਸਾ ਨੇ ਐਲਾਨ ਕੀਤਾ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਵੀ ਇਸ ਧਰਨੇ ਵਿੱਚ ਸ਼ਾਮਲ ਹੋਵੇਗੀ)ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਬੀਤੇ 34 ਵਰ੍ਹਿਆਂ ਤੋਂ ਕੇਵਲ ਚੋਣਾਂ, ਭਾਵੇਂ ਉਹ ਲੋਕ ਸਭਾ ਦੀਆਂ ਹੋਣ, ਪੰਜਾਬ ਤੇ ਦਿੱਲੀ ਵਿਧਾਨ ਸਭਾ ਦੀਆਂ ਜਾਂ ਫਿਰ ਦਿੱਲੀ ਨਗਰ ਬਿਗਮ ਦੀਆਂ, ਦੇ ਸਮੇਂ ਹੀ ਆਪਣੇ ਅਤੇ ਭਾਈਵਾਲ ਪਾਰਟੀ ਭਾਜਪਾ ਸਹਿਤ, ਨਵੰਬਰ-84 ਦੇ ਪੀੜਤਾਂ ਦਾ ਰਾਜਨੀਤਿਕ ਅਤੇ ਭਾਵਨਾਤਮਕ ਸ਼ੋਸ਼ਣ ਕਰਦੇ ਚਲੇ ਆ ਰਹੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਨੂੰ ਇਸ ਵਾਰ ਚੋਣਾਂ ਤੋਂ ਪਹਿਲਾਂ ਹੀ, ਉਸ ਸਮੇਂ ਨਵੰਬਰ-84 ਦੇ ਸਿੱਖ ਕਤਲ-ਏ-ਆਮ ਵਿੱਚ ਮਾਰੇ ਗਏ ਸਿੱਖਾਂ ਦੀ ਯਾਦ ਵਿੱਚ ‘ਅਰਦਾਸ’ ਕਰਨ ਅਤੇ ਪੀੜਤਾਂ ਨੂੰ ਇਨਸਾਫ ਨਾ ਮਿਲ ਸਕਣ ਵਿਰੁੱਧ ਧਰਨਾ ਦੇਣ ਦੀ ਯਾਦ ਆ ਗਈ, ਜਦੋਂ ਕਿ ਉਹ ਸੱਤਾ ਦੀਆਂ ਕੁਰਸੀਆਂ ਤੋਂ ਲਾਂਭੇ ਹੋ ਸੜਕਾਂ ਤੇ ਆ ਚੁੱਕੇ ਹਨ ਤੇ ਉਨ੍ਹਾਂ ਦੀ ਕਿਸ਼ਤੀ ਮੰਝਧਾਰ ਵਿੱਚ ਫਸੀ ਡਗਮਗਾ ਰਹੀ ਹੈਇਸਦੇ ਨਾਲ ਹੀ ਦਿਲਚਸਪ ਗੱਲ ਇਹ ਵੀ ਹੈ ਕਿ ਇਹ ਧਰਨਾ ਇੱਕ ਤਰ੍ਹਾਂ ਨਾਲ ਉਸ ਸਰਕਾਰ ਵਿਰੁੱਧ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਆਪ ਭਾਈਵਾਲ ਹੈ ਅਤੇ ਉਸ ਵਿੱਚ ਬਾਦਲ ਪਰਿਵਾਰ ਦੀ ਇੱਕ ਸਨਮਾਨਤ ਮੈਂਬਰ, ਬੀਬਾ ਹਰਸਿਮਰਤ ਕੌਰ ਮੰਤਰੀ ਮੰਡਲ ਵਿੱਚ ਸ਼ਾਮਲ ਹੈ

ਸਿੱਖ ਰਾਜਨੀਤਕਾਂ ਦਾ ਮੰਨਣਾ ਹੈ ਕਿ ਜੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਸੱਚਮੁੱਚ ਨਵੰਬਰ-84 ਦੇ ਸਿੱਖ ਕਤਲ-ਏ-ਆਮ ਦੇ ਪੀੜਤਾਂ ਨੂੰ ਇਨਸਾਫ ਨਾ ਮਿਲ ਪਾਉਣ ਪ੍ਰਤੀ ਦੁਖੀ ਅਤੇ ਗੰਭੀਰ ਹਨ ਤਾਂ ਬੀਬਾ ਹਰਸਿਮਰਤ ਕੌਰ ਨੂੰ ਕੇਂਦਰੀ ਮੰਤਰੀ ਮੰਡਲ ਵਿੱਚੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਧਰਨੇ ਦੀ ਅਗਵਾਈ ਕਰ ਰਹੇ ਸੀਨੀਅਰ ਅਤੇ ਜੂਨੀਅਰ ਬਾਦਲ ਦੇ ਨਾਲ ਆ ਸ਼ਾਮਲ ਹੋਣਾ ਚਾਹੀਦਾ ਹੈਉਹ ਰਾਜਨੀਤਕ ਇਹ ਵੀ ਕਹਿੰਦੇ ਹਨ ਕਿ ਇਹ ਅਸਤੀਫਾ ਸ. ਸੁਰਜੀਤ ਸਿੰਘ ਬਰਨਾਲਾ ਅਤੇ ਸ. ਧੰਨਾ ਸਿੰਘ ਗੁਲਸ਼ਨ ਦੇ ਉਸ ਅਸਤੀਫੇ ਵਰਗਾ ਨਹੀਂ ਹੋਣਾ ਚਾਹੀਦਾ, ਜਿਵੇਂ ਦਾ ਅਸਤੀਫੇ ਦੇਣ ਦਾ ਐਲਾਨ ਉਨ੍ਹਾਂ ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਅੰਮ੍ਰਿਤਸਰ, ਦਿੱਲੀ ਅਤੇ ਕਾਨਪੁਰ ਵਿਖੇ ਵਾਪਰੇ ਨਿਰੰਕਾਰੀ ਕਾਂਡ ਵਿੱਚ ਹੋਏ ਸ਼ਹੀਦਾਂ ਦੀ ਯਾਦ ਵਿੱਚ ਹੋ ਰਹੇ ਸਮਾਗਮ ਵਿੱਚ ਪੁੱਜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਕਰਕੇ ਆਪਣੇ ਹਕ ਵਿੱਚ ਜੈਕਾਰੇ ਲਗਵਾਏ ਅਤੇ ਸਮਾਗਮ ਤੋਂ ਬਾਅਦ ਵਾਪਸ ਜਾ ਕੇ ਉਨ੍ਹਾਂ ਹੀ ਕੁਰਸੀਆਂ ਪੁਰ ਬਿਰਾਜਮਾਨ ਹੋ ਗਏ, ਜਿਨ੍ਹਾਂ ਤੋਂ ਅਸਤੀਫਾ ਦੇ ਕੇ ਆਉਣ ਦਾ ਐਲਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਕੀਤਾ ਜ਼ਤੇ ਆਪਣੇ ਹੱਕ ਵਿੱਚ ਜੈਕਾਰੇ ਲਵਾਏ ਸਨ

ਅਕਾਲੀ ਰਾਜਨੀਤੀ ਦੇ ਕਈ ਜਾਣਕਾਰਾਂ ਨੇ ਇਹ ਵੀ ਦੱਸਿਆ ਕਿ ਅੱਜ ਨਵੰਬਰ-84 ਦੇ ਪੀੜਤਾਂ ਪ੍ਰਤੀ ਹੇਜ ਜਿਤਾ ਕੇ ‘ਅੱਥਰੂ’ ਵਹਾਉਣ ਵਾਲੇ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ. ਸੁਖਬੀਰ ਸਿੰਘ ਬਾਦਲ ਨੇ ਆਪਣੇ ਸੱਤਾ-ਕਾਲ ਦੌਰਾਨ, ਡਾ. ਮਨਮੋਹਨ ਸਿੰਘ ਦੇ ਪ੍ਰਧਾਨ ਮੰਤਰੀ ਕਾਲ ਦੌਰਾਨ ਕੇਂਦਰੀ ਸਰਕਾਰ ਵਲੋਂ ਪੀੜਤਾਂ ਦੀ ਮਦਦ ਲਈ ਜੋ ਰਕਮ ਪੰਜਾਬ ਭਿਜਵਾਈ ਗਈ ਸੀ, ਉਹ ਵੀ ਉਨ੍ਹਾਂ ਤਕ ਨਹੀਂ ਪਹੁੰਚਾਈਇੰਨਾ ਹੀ ਨਹੀਂ, ਉਨ੍ਹਾਂ ਨੇ ਆਪਣੇ ਸੱਤਾ-ਕਾਲ ਦੌਰਾਨ ਉਨ੍ਹਾਂ ਦੇ ਸਨਮਾਨ-ਜਨਕ ਪੁਨਰਵਾਸ ਲਈ ਵੀ ਕੋਈ ਮੁਨਾਸਬ ਕਦਮ ਨਹੀਂ ਚੁੱਕਿਆ, ਜਿਸ ਕਾਰਣ ਉਹ ਅੱਜ ਵੀ ਜਗ੍ਹਾ-ਜਗ੍ਹਾ ਇਨਸਾਫ ਲਈ ਗੁਹਾਰ ਲਾਉਂਦੇ, ਧੱਕੇ ਖਾ ਰਹੇ ਹਨਉਹ ਇਹ ਵੀ ਦੱਸਦੇ ਹਨ ਕਿ ਸ. ਪ੍ਰਕਾਸ਼ ਸਿੰਘ ਬਾਦਲ ਆਪਣੇ ਮੁੱਖ ਮੰਤਰੀ ਕਾਲ ਦੌਰਾਨ, ਧਰਨੇ ਮਾਰਨ ਅਤੇ ਮੁਜ਼ਾਹਿਰੇ ਕਰਨ ਵਾਲਿਆਂ ਦੇ ਸੰਬੰਧ ਵਿੱਚ ਕਿਹਾ ਕਰਦੇ ਸਨ ਕਿ ਜਿਨ੍ਹਾਂ ਕੋਲ ਕਰਨ ਲਈ ਹੋਰ ਕੋਈ ਕੰਮ ਨਹੀਂ ਹੁੰਦਾ, ਉਹੀ ਧਰਨੇ ਦਿੰਦੇ ਅਤੇ ਮੁਜ਼ਾਹਰੇ ਕਰਦੇ ਹਨ

ਇੱਕ ਕਾਂਡ ਜੋ ਭੁਲਾ ਦਿੱਤਾ ਗਿਆ:

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਇਤਿਹਾਸ ਰਿਸਰਚ ਬੋਰਡ ਵਲੋਂ ਸੰਨ-2000 ਵਿੱਚ ਡਾ. ਕੁਲਵਿੰਦਰ ਸਿੰਘ ਬਾਜਵਾ ਵਲੋਂ ਸੰਪਾਦਤ ਇਕ ਪੁਸਤਕ ‘ਅਕਾਲੀ ਦਲ ਸੌਦਾ ਬਾਰ’ ਪ੍ਰਕਾਸ਼ਤ ਕੀਤੀ ਗਈ ਹੈ, ਜਿਸ ਵਿੱਚ ਗੁਰਦੁਆਰਾ ਸੁਧਾਰ ਲਹਿਰ ਨਾਲ ਸੰਬੰਧਤ ਕਈ ਪ੍ਰੇਰਨਾ-ਦਾਇਕ ਘਟਨਾਵਾਂ ਦਾ ਜ਼ਿਕਰ ਕੀਤਾ ਗਿਆ ਹੋਇਆ ਹੈਪਾਠਕਾਂ ਦੀ ਜਾਣਕਾਰੀ ਲਈ ਉਨ੍ਹਾਂ ਹੀ ਘਟਨਾਵਾਂ ਵਿੱਚੋਂ ਇੱਕ ਦਾ ਜ਼ਿਕਰ ਇੱਥੇ ਕੀਤਾ ਜਾ ਰਿਹਾ ਹੈ10 ਤੋਂ 12 ਅਕਤੂਬਰ 1920 ਨੂੰ ‘ਖਾਲਸਾ ਬਰਾਦਰੀ’ ਜਥੇਬੰਦੀ ਵਲੋਂ ਜਲ੍ਹਿਆਂ ਵਾਲਾ ਬਾਗ ਵਿੱਚ ਇੱਕ ਦੀਵਾਨ ਸਜਾਇਆ ਗਿਆਇਸ ਜਥੇਬੰਦੀ ਦੇ ਮੁਖੀ ਭਾਈ ਮਹਿਤਾਬ ਸਿੰਘ ਬੀਰ ਸਨ(ਭਾਈ ਮਹਿਤਾਬ ਸਿੰਘ, ਮੌਲਵੀ ਕਰੀਮ ਬਖਸ਼, ਜੋ ਬਕਾਪੁਰ, ਜਲੰਧਰ ਵਿਖੇ 14 ਜੂਨ 1903 ਦੇ ਦਿਨ ਅੰਮ੍ਰਿਤ ਛਕ ਕੇ ਭਾਈ ਲਖਬੀਰ ਸਿੰਘ ਬਣ ਗਏ ਸਨ, ਦੇ ਬੇਟੇ ਸਨਭਾਈ ਮਹਿਤਾਬ ਸਿੰਘ ਦਾ ਪਹਿਲਾ ਨਾਂ ਰੁਕਨਦੀਨ ਸੀ) ਭਾਈ ਮਹਿਤਾਬ ਸਿੰਘ ਨੇ ਸਿੱਖੀ ਪ੍ਰਚਾਰ ਵਾਸਤੇ ਸੰਜੀਦਾ ਅਤੇ ਅਹਿਮ ਰੋਲ ਅਦਾ ਕੀਤਾ10 ਤੋਂ 12 ਅਕਤੂਬਰ ਤਕ ਅਖੌਤੀ ਪਛੜੀਆਂ ਜਾਤਾਂ ਦਾ ਇਕੱਠ ਬੁਲਾਇਆ ਗਿਆਇਸ ਵਿੱਚ ਪਹਿਲੇ ਦਿਨ ਕੋਈ ਸਿੱਖ ਆਗੂ ਸ਼ਾਮਲ ਨਾ ਹੋਇਆਹੋਰ ਤਾਂ ਹੋਰ ਉਨ੍ਹਾਂ ਨੂੰ ਲੰਗਰ ਵਾਸਤੇ ਭਾਂਡੇ ਤਕ ਵੀ ਨਾ ਮਿਲੇਦੂਜੇ ਦਿਨ ਸੁੰਦਰ ਸਿੰਘ ਮਜੀਠਾ, ਜ. ਕਰਤਾਰ ਸਿੰਘ ਝੱਬਰ, ਜ. ਤੇਜਾ ਸਿੰਘ ਭੁਚਰ, ਮੰਗਲ ਸਿੰਘ ਮਾਨ, ਬਹਾਦਰ ਸਿੰਘ ਹਕੀਮ ਵਗੈਰਾ ਦੀਵਾਨ ਵਿੱਚ ਆ ਹਾਜ਼ਰ ਹੋਏਉਨ੍ਹੀਂ ਦਿਨੀਂ ਦਰਬਾਰ ਸਾਹਿਬ ਦੇ ਪੁਜਾਰੀ ਅਖੌਤੀ ਪਛੜੀਆਂ ਜਾਤਾਂ ਦੇ ਸਿੱਖਾਂ ਦਾ ਪ੍ਰਸ਼ਾਦ ਕਬੂਲ ਨਹੀਂ ਕਰਦੇ ਸੀ11 ਅਕਤੂਬਰ ਰਾਤ ਵੇਲੇ ਮਤਾ ਪਾਸ ਹੋਇਆ ਕਿ ਅਗਲੀ ਸਵੇਰ ਨੂੰ ਅਖੌਤੀ ਪਛੜੀਆਂ ਜਾਤਾਂ ਦੇ ਸਿੱਖ ਪ੍ਰਸ਼ਾਦ ਲੈ ਕੇ ਦਰਬਾਰ ਸਾਹਿਬ ਜਾਣਉਨ੍ਹਾਂ ਦੇ ਨਾਲ ਕਈ ਸਿੱਖ ਆਗੂ ਜਾਣ ਵਾਸਤੇ ਤਿਆਰ ਹੋ ਗਏਅਗਲੇ ਦਿਨ ਕਈ ਸਿੰਘਾਂ ਨੇ ਅੰਮ੍ਰਿਤ ਛਕਿਆਦੀਵਾਨ ਦੇ ਖਤਮ ਹੋਣ ਤੋਂ ਬਾਅਦ ਸਾਰੇ ਸਿੰਘ ਇਕੱਠੇ ਹੋ ਕੇ ਦਰਬਾਰ ਸਾਹਿਬ ਗਏਜਿਹਾ ਕਿ ਉਮੀਦ ਸੀ, ਪੁਜਾਰੀਆਂ ਨੇ ਪ੍ਰਸ਼ਾਦ ਕਬੂਲ ਨਾ ਕੀਤਾਪ੍ਰੋ. ਹਰਕਿਸ਼ਨ ਸਿੰਘ ਨੇ ਗਲ ਵਿੱਚ ਪੱਲਾ ਪਾਕੇ ਤਿੰਨ ਵਾਰ ਪੁਜਾਰੀਆਂ ਨੂੰ ਅਰਜ਼ ਕੀਤੀ ਕਿ ਉਹ ਪ੍ਰਸ਼ਾਦ ਕਬੂਲ ਕਰ ਲੈਣ ਪਰ ਪੁਜਾਰੀਆਂ ਨੇ ‘ਨੱਨਾ’ ਹੀ ਫੜੀ ਰੱਖਿਆਇੰਨੇ ਚਿਰ ਵਿੱਚ ਜਥੇਦਾਰ ਕਰਤਾਰ ਸਿੰਘ ਝੱਬਰ ਅਤੇ ਜਥੇਦਾਰ ਤੇਜਾ ਸਿੰਘ ਭੁੱਚਰ ਵੀ ਪੁੱਜ ਗਏਹੁਣ ਸੰਗਤਾਂ ਦੀ ਗਿਣਤੀ ਬਹੁਤ ਹੋ ਚੁੱਕੀ ਸੀਅਖੀਰ ਫੈਸਲਾ ਹੋਇਆ ਕਿ ਗੁਰੂ ਗ੍ਰੰਥ ਸਾਹਿਬ ਦਾ ਵਾਕ (ਹੁਕਮ) ਲਿਆ ਜਾਏਗੁਰੂ ਗ੍ਰੰਥ ਸਾਹਿਬ ਦਾ ਹੁਕਮ ਸੀ, ਸੋਰਠਿ ਮਹਲਾ 3 ਦੁਤੁਕੀ।। ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ।। ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ॥(ਪੰਨਾ 638)

ਗੁਰੂ ਗ੍ਰੰਥ ਸਾਹਿਬ ਦਾ ਹੁਕਮ ਸੁਣ ਸੰਗਤਾਂ ਵਿਸਮਾਦ ਵਿੱਚ ਆ ਗਈਆਂਅਖੀਰ ਪੁਜਾਰੀਆਂ ਨੂੰ ਅਰਦਾਸ ਕਰਨੀ ਪਈ ਤੇ ਪ੍ਰਸ਼ਾਦ ਵਰਤਾਇਆ ਗਿਆਇਸ ਤੋਂ ਬਾਅਦ ਸੰਗਤਾਂ ਅਕਾਲ ਤਖਤ ਸਾਹਿਬ ’ਤੇ ਗਈਆਂਸੰਗਤਾਂ ਨੂੰ ਆਉਂਦਿਆਂ ਵੇਖ ਪੁਜਾਰੀ ਤਖਤ ਸਾਹਿਬ ਨੂੰ ਸੁੰਞਾ ਛੱਡ ਕੇ ਚਲੇ ਗਏਉਨ੍ਹਾਂ ਦੇ ਜਾਣ ਮਗਰੋਂ ਸਿੰਘਾਂ ਨੇ ਤਖਤ ਸਾਹਿਬ ਦੀ ਸੇਵਾ ਸੰਭਾਲ ਲਈਅਕਾਲ ਤਖਤ ’ਤੇ ਸਿੱਖ ਆਗੂਆਂ ਦੇ ਲੈਕਚਰ ਹੋਏਬਾਅਦ ਵਿੱਚ ਸੰਗਤਾਂ ਨੇ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਵਾਸਤੇ 17 ਸਿੰਘਾਂ ਦੀ ਇੱਕ ਕਮੇਟੀ ਬਣਾ ਦਿੱਤੀਇਸ ਕਮੇਟੀ ਦੇ ਜਥੇਦਾਰ ਜ. ਤੇਜਾ ਸਿੰਘ ਭੁੱਚਰ ਬਣਾਏ ਗਏਇਸ ਕਮੇਟੀ (ਜਥੇ) ਦੀ ਡਿਊਟੀ ਅਕਾਲ ਤਖਤ ਸਾਹਿਬ ’ਤੇ ਪਹਿਰਾ ਦੇਣਾ ਸੀਜਥੇਦਾਰ ਭੁੱਚਰ ਇਸ ਜਥੇ ਦੇ ਜਥੇਦਾਰ ਥਾਪੇ ਗਏ ਸਨਇਸ ਦਿਨ ਤੋਂ ਅਕਾਲ ਤਖਤ ਸਾਹਿਬ ਦੇ ‘ਜਥੇਦਾਰ’ ਦਾ ਇੱਕ ਨਵਾਂ ਅਹੁਦਾ ਖੜ੍ਹਾ ਹੋ ਗਿਆਇਸ ਤੋਂ ਪਹਿਲਾਂ ਸਿੱਖ ਤਾਰੀਖ ਅਤੇ ਸਿੱਖ ਫਲਸਫੇ ਵਿੱਚ ‘ਜਥੇਦਾਰ’ ਦੇ ਅਹੁਦੇ ਦਾ ਕੋਈ ਵਜੂਦ ਨਹੀਂ ਸੀ

... ਅਤੇ ਅੰਤ ਵਿੱਚ:

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਸ. ਹਰਵਿੰਦਰ ਸਿੰਘ ਸਰਨਾ ਦਾ ਮੰਨਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਦੀ ਕਾਮਨਾ ਤਾਂ ਹੀ ਕੀਤੀ ਜਾ ਸਕਦੀ ਹੈ, ਜਦੋਂ ਕਿ ਇਨ੍ਹਾਂ ਦੀ ਵਾਗਡੋਰ ਪੰਥ ਪ੍ਰਤੀ ਸਮਰਪਿਤ ਸ਼ਖਸੀਅਤਾਂ ਦੇ ਹੱਥ ਵਿੱਚ ਹੋਵੇ, ਨਾ ਕਿ ਉਨ੍ਹਾਂ ਦੇ ਹੱਥਾਂ ਵਿੱਚ ਜੋ ਉਨ੍ਹਾਂ ਨੂੰ ਆਪਣੇ ਰਾਜਸੀ ਸੁਆਰਥ ਲਈ ਇਸਤੇਮਾਲ ਕਰਦੇ ਚਲੇ ਆ ਰਹੇ ਹੋਣ

*****

(1366)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.om)

About the Author

ਜਸਵੰਤ ਸਿੰਘ ‘ਅਜੀਤ’

ਜਸਵੰਤ ਸਿੰਘ ‘ਅਜੀਤ’

Sector-14, Rohini, Delhi, India.
Phone: (91 - 95827 - 19890)

Email: (jaswantsinghajit@gmail.com)

More articles from this author