GurmitPalahi7ਨੋਟ-ਬੰਦੀ, ਜੀ ਐੱਸ ਟੀ, ਰਾਫੇਲ, ਸੀ ਬੀ ਆਈ ਦੇ ਕਾਟੋ-ਕਲੇਸ਼ ਅਤੇ ਆਰ ਬੀ ਆਈ ਨਾਲ ਸਰਕਾਰ ਦੇ ...
(27 ਨਵੰਬਰ 2018)

 

ਚੋਣ ਕਮਿਸ਼ਨ ਵੱਲੋਂ ਦੇਸ਼ ਵਿੱਚ ਹੋ ਰਹੀਆਂ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ 11 ਦਸੰਬਰ 2018 ਨੂੰ ਐਲਾਨੇ ਜਾਣਗੇਇਸ ਸਮੇਂ ਛੱਤੀਸਗੜ੍ਹ ਸੂਬੇ ਵਿੱਚ ਦੋ ਪੜਾਵਾਂ ਵਿੱਚ ਵੋਟਾਂ ਪੈ ਚੁੱਕੀਆਂ ਹਨਦੋ ਰਾਜਾਂ ਮਿਜ਼ੋਰਮ ਅਤੇ ਮੱਧ ਪ੍ਰਦੇਸ਼ ਵਿੱਚ ਵੋਟਾਂ ਇੱਕ ਪੜਾਅ ਵਿੱਚ 28 ਨਵੰਬਰ ਨੂੰ ਅਤੇ ਦੂਜੇ ਦੋ ਰਾਜਾਂ ਰਾਜਸਥਾਨ ਤੇ ਤਿਲੰਗਾਨਾ ਵਿੱਚ 7 ਦਸੰਬਰ ਨੂੰ ਪੈਣਗੀਆਂਇਸ ਸਮੇਂ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਭਾਜਪਾ ਰਾਜ ਕਰ ਰਹੀ ਹੈ, ਜਦੋਂ ਕਿ ਮਿਜ਼ੋਰਮ ਵਿੱਚ ਕਾਂਗਰਸ ਅਤੇ ਤਿਲੰਗਾਨਾ ਵਿੱਚ ਤਿਲੰਗਾਨਾ ਰਾਸ਼ਟਰੀ ਸਮਿਤੀ ਦਾ ਰਾਜ ਹੈ

ਇਹਨਾਂ ਪੰਜਾਂ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਅਤਿਅੰਤ ਮਹੱਤਵ ਪੂਰਨ ਮੰਨੇ ਜਾ ਰਹੇ ਹਨ, ਕਿਉਂਕਿ ਸਿਆਸੀ ਪਾਰਟੀਆਂ ਦਾ ਵਿਧਾਨ ਸਭਾ ਚੋਣਾਂ ਵਿੱਚ ਕੀਤਾ ਪ੍ਰਦਰਸ਼ਨ ਆਉਣ ਵਾਲੀਆਂ 2019 ਦੀਆਂ ਸੰਸਦ ਚੋਣਾਂ ਦੀ ਦਿਸ਼ਾ ਤੈਅ ਕਰੇਗਾਜੇਕਰ ਇਹਨਾਂ ਚੋਣਾਂ ਵਿੱਚ ਭਾਜਪਾ ਦੇ ਹੱਕ ਵਿੱਚ ਨਤੀਜੇ ਨਹੀਂ ਆਉਂਦੇ ਤਾਂ ਇਹ ਉਸ ਲਈ ਖ਼ਤਰੇ ਦੀ ਘੰਟੀ ਸਾਬਤ ਹੋਣਗੇਪਿਛਲੇ ਸਾਢੇ ਚਾਰ ਸਾਲਾਂ ਵਿੱਚ ਭਾਜਪਾ ਦੀ ਚੋਣ ਮਸ਼ੀਨਰੀ, ਜੋ ਸਦਾ ਜੇਤੂ ਰੱਥ ਉੱਤੇ ਸਵਾਰੀ ਕਰਦੀ ਰਹੀ, ਦਾ ਭਰਮ ਟੁੱਟਿਆ ਹੈ ਅਤੇ ਕੁਝ ਵਿਧਾਨ ਸਭਾ ਅਤੇ ਉੱਪ-ਚੋਣਾਂ ਵਿੱਚ ਉਸ ਨੂੰ ਹਾਰ ਦਾ ਮੂੰਹ ਵੇਖਣਾ ਪਿਆ ਹੈਜੇਕਰ ਇਹਨਾਂ ਸੂਬਿਆਂ ਵਿੱਚ ਚੋਣ ਨਤੀਜੇ ਉਸ ਦੇ ਹੱਕ ਵਿੱਚ ਨਹੀਂ ਨਿਕਲਦੇ ਤਾਂ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਕ੍ਰਿਸ਼ਮੇ ਦਿਖਾਉਣ ਵਾਲੀ ਜੋੜੀ ਦੀ ਕਾਰਗੁਜ਼ਾਰੀ ਉੱਤੇ ਪ੍ਰਸ਼ਨ-ਚਿੰਨ੍ਹ ਲੱਗਣਗੇ ਅਤੇ ਉਹਨਾਂ ਵੱਲੋਂ ਪਿਛਲੇ ਸਮੇਂ ਵਿੱਚ ਕੀਤੀਆਂ ਮਨਮਰਜ਼ੀਆਂ ਉੱਤੇ ਵੀ ਸਵਾਲ ਉੱਠਣਗੇਸਿੱਟੇ ਵਜੋਂ ਭਾਜਪਾ ਦੇ ਅੰਦਰ ਗੁੱਟਬਾਜ਼ੀ, ਨੇਤਾਵਾਂ ਵੱਲੋਂ ਦਲਬਦਲੀ ਜਿਹੀਆਂ ਘਟਨਾਵਾਂ ਵਧ ਸਕਦੀਆਂ ਹਨ, ਜਿਨ੍ਹਾਂ ਦੀ ਸ਼ੁਰੂਆਤ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਵੇਖਣ ਨੂੰ ਮਿਲ ਰਹੀ ਹੈ

ਪਿਛਲੇ ਸਮੇਂ ਵਿੱਚ ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ ਵਿੱਚ ਮੁੱਖ ਮੁਕਾਬਲਾ ਭਾਜਪਾ ਅਤੇ ਕਾਂਗਰਸ ਦਰਮਿਆਨ ਹੁੰਦਾ ਰਿਹਾ ਹੈਮੱਧ ਪ੍ਰਦੇਸ਼ ਵਿੱਚ ਭਾਜਪਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਵਿੱਚ 15 ਸਾਲਾਂ ਤੋਂ ਰਾਜ ਕਰ ਰਹੀ ਹੈਛੱਤੀਸਗੜ੍ਹ ਵਿੱਚ ਭਾਜਪਾ ਦਾ ਮੁੱਖ ਮੰਤਰੀ ਡਾ. ਰਮਨ ਸਿੰਘ 15 ਸਾਲਾਂ ਤੋਂ ਗੱਦੀ ਉੱਤੇ ਕਾਬਜ਼ ਹੈ, ਪ੍ਰੰਤੂ ਇਸ ਵਾਰ ਛੱਤੀਸਗੜ੍ਹ ਵਿੱਚ ਸਾਬਕਾ ਬਾਗ਼ੀ ਕਾਂਗਰਸੀ ਮੁੱਖ ਮੰਤਰੀ ਅਜੀਤ ਜੋਗੀ ਦੀ ਨਵੀਂ ਗਠਿਤ ਜਨਤਾ ਕਾਂਗਰਸ (ਜੋਗੀ), ਬਹੁਜਨ ਸਮਾਜ ਪਾਰਟੀ ਅਤੇ ਸੀ ਪੀ ਆਈ ਦਾ ਗੱਠਜੋੜ ਤੀਜੀ ਧਿਰ ਵਜੋਂ ਚੋਣਾਂ ਲੜ ਰਿਹਾ ਹੈਬਹੁਜਨ ਸਮਾਜ ਪਾਰਟੀ ਦੇ ਕਾਰਨ ਮੱਧ ਪ੍ਰਦੇਸ਼ ਵਿੱਚ ਵੀ ਕਾਂਗਰਸ ਤੇ ਭਾਜਪਾ ਵਿੱਚ ਸਿੱਧਾ ਮੁਕਾਬਲਾ ਨਹੀਂ ਰਿਹਾ

ਤਿਲੰਗਾਨਾ ਵਿੱਚ ਟੀ ਆਰ ਐੱਸ ਦੇ ਮੁਕਾਬਲੇ ਵਿੱਚ ਕਾਂਗਰਸ, ਤੇਲਗੂ ਦੇਸਮ ਅਤੇ ਖੱਬੀਆਂ ਧਿਰਾਂ ਦਾ ਸੰਯੁਕਤ ਮੋਰਚਾ ਮੈਦਾਨ ਵਿੱਚ ਹੈ ਅਤੇ ਮਿਜ਼ੋਰਮ ਵਿੱਚ ਕਾਂਗਰਸ ਦੇ ਮੁਕਾਬਲੇ ਵਿੱਚ ਮਿਜ਼ੋ ਨੈਸ਼ਨਲ ਫ਼ਰੰਟ, ਭਾਜਪਾ ਅਤੇ ਮੀਜ਼ੋ ਨੈਸ਼ਨਲ ਕਾਂਗਰਸ ਚੋਣ ਲੜ ਰਹੇ ਹਨਜਿਸ ਕਿਸਮ ਦੀ ਤਸਵੀਰ ਇਸ ਵੇਲੇ ਬਣੀ ਹੋਈ ਹੈ, ਉਸ ਅਨੁਸਾਰ ਸਿਆਸੀ ਦਲਾਂ ਵਿੱਚ ਆਪਸੀ ਮੁਕਾਬਲਾ ਤਕੜਾ ਹੋਵੇਗਾਇੱਕ ਪਾਸੇ ਕਾਂਗਰਸ ਲਈ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ‘ਕਰੋ ਜਾਂ ਮਰੋ’ ਵਾਲੀ ਸਥਿਤੀ ਹੈ, ਉੱਥੇ ਦੂਜੇ ਪਾਸੇ ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿੱਚ ਪੰਦਰਾਂ ਸਾਲਾਂ ਤੋਂ ਸੱਤਾ ਉੱਤੇ ਕਾਬਜ਼ ਭਾਜਪਾ ਲਈ ਸੱਤਾ ਵਿਰੋਧੀ ਰੁਝਾਨ ਨੂੰ ਠੱਲ੍ਹ ਪਾਉਣੀ ਔਖੀ ਹੋਈ ਪਈ ਹੈਰਾਜਸਥਾਨ ਵਿੱਚ ਭਾਜਪਾ ਮੁੱਖ ਮੰਤਰੀ ਵਸੁੰਧਰਾ ਰਾਜੇ ਦੀ ਹਰਮਨ-ਪਿਆਰਤਾ ਉੱਤੇ ਵੱਡੇ ਸਵਾਲ ਖੜ੍ਹੇ ਹੁੰਦੇ ਨਜ਼ਰ ਆ ਰਹੇ ਹਨ

ਮੱਧ ਪ੍ਰਦੇਸ਼ ਵਿੱਚਲੇ ਬਹੁ-ਚਰਚਿਤ ਮੁੱਖ ਮੰਤਰੀ ਸ਼ਿਵਰਾਜ, ਜੋ ਖ਼ੁਦ ਇੱਕ ਬ੍ਰਾਂਡ ਹੈ, ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਚਾਰ ਦੀ ਚੌਥੀ ਵਾਰ ਜੇਤੂ ਹੋਣ ਲਈ ਲੋੜ ਪੈ ਰਹੀ ਹੈਪ੍ਰਧਾਨ ਮੰਤਰੀ, ਜਿਹੜੇ ਪਿਛਲੇ ਸਮੇਂ ਵਿੱਚ ਉਹਨਾਂ ਵੋਟਰਾਂ ਨੂੰ ਆਪਣੇ ਹੱਕ ਵਿੱਚ ਕਰਨ ਦੀ ਸਮਰੱਥਾ ਰੱਖਦੇ ਸਨ, ਜਿਹੜੇ ਅਸੰਜਮ ਦੀ ਸਥਿਤੀ ਵਿੱਚ ਹੁੰਦੇ ਹਨ, ਸਾਹਮਣੇ ਇਸ ਵਾਰ ਵੱਡੀਆਂ ਚੁਣੌਤੀਆਂ ਹਨਨੋਟ-ਬੰਦੀ, ਜੀ ਐੱਸ ਟੀ, ਰਾਫੇਲ, ਸੀ ਬੀ ਆਈ ਦੇ ਕਾਟੋ-ਕਲੇਸ਼ ਅਤੇ ਆਰ ਬੀ ਆਈ ਨਾਲ ਸਰਕਾਰ ਦੇ ਪੰਗੇ ਕਾਰਨ ਪ੍ਰਧਾਨ ਮੰਤਰੀ ਦੇ ਬੋਲਾਂ ਉੱਤੇ ਵੀ ਅਵਿਸ਼ਵਾਸ ਦੇ ਬੱਦਲ ਮੰਡਰਾ ਰਹੇ ਹਨਦੂਜੇ ਪਾਸੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਸਰਕਾਰ ਉੱਤੇ ਤਾਬੜ-ਤੋੜ ਹਮਲਿਆਂ ਕਾਰਨ ਉਹਨਾਂ ਦੀ ਹਰਮਨ-ਪਿਆਰਤਾ ਵਿੱਚ ਵਾਧਾ ਹੋਇਆ ਹੈ ਅਤੇ ਉਹਨਾਂ ਦੀ ਲੋਕਾਂ ਵਿੱਚਲੀ ਦਿੱਖ ਬਦਲੀ ਹੈ

ਇਤਿਹਾਸ ਦੱਸਦਾ ਹੈ ਕਿ ਮੱਧ ਪ੍ਰਦੇਸ਼ ਵਿੱਚ ਕਾਂਗਰਸ ਆਪਸੀ ਕਾਟੋ-ਕਲੇਸ਼ ਕਾਰਨ ਹਾਰਦੀ ਰਹੀ ਹੈਇਸ ਰਾਜ ਵਿੱਚ ਤਿੰਨ ਵੱਡੇ ਕਾਂਗਰਸੀ ਨੇਤਾ ਹਨ ਕਮਲ ਨਾਥ, ਜੋਤਿਰਾਦਿੱਤੀਆ ਸਿੰਧੀਆ ਅਤੇ ਦਿਗਵਿਜੈ ਸਿੰਘਇਹ ਤਿੰਨੇ ਨੇਤਾ ਇਸ ਵਾਰ ਆਪੋ-ਆਪਣੇ ਪ੍ਰਭਾਵ ਵਾਲੇ ਖੇਤਰ ਵਿੱਚ ਕਾਂਗਰਸ ਨੂੰ ਜਿਤਾਉਣ ਲਈ ਜ਼ੋਰ ਲਗਾ ਰਹੇ ਹਨਮੱਧ ਪ੍ਰਦੇਸ਼ ਦੇ ਕਿਸਾਨ ਨਾਰਾਜ਼ ਹਨਉੱਥੇ ਬੇਰੁਜ਼ਗਾਰੀ ਅੰਤਾਂ ਦੀ ਹੈਭਾਜਪਾ ਦੇ ਪੰਦਰਾਂ ਸਾਲਾਂ ਦੇ ਰਾਜ-ਭਾਗ ਦੇ ਵਿਰੁੱਧ ਹਵਾ ਵੀ ਸੂਬੇ ਵਿੱਚ ਚੱਲ ਰਹੀ ਹੈਛੱਤੀਸਗੜ੍ਹ ਦੀ ਸਥਿਤੀ ਵੀ ਕੁਝ ਇਹੋ ਜਿਹੀ ਹੈਜੇਕਰ ਤਿਕੋਣੇ ਮੁਕਾਬਲਿਆਂ ਨੇ ਇਹਨਾਂ ਦੋਹਾਂ ਸੂਬਿਆਂ ਵਿੱਚ ਬਹੁਤਾ ਅਸਰ ਨਾ ਪਾਇਆ ਤਾਂ ਨਤੀਜੇ ਕਾਂਗਰਸ ਦੇ ਹੱਕ ਵਿੱਚ ਹੋ ਸਕਦੇ ਹਨ, ਪਰ ਰਾਜਸਥਾਨ ਵਿੱਚ ਭਾਜਪਾ ਦਾ ਹਾਰਨਾ ਆਮ ਤੌਰ ’ਤੇ ਸਿਆਸੀ ਪੰਡਤਾਂ ਵੱਲੋਂ ਤੈਅ ਮੰਨਿਆ ਜਾ ਰਿਹਾ ਹੈਰਾਜਸਥਾਨ ਵਿੱਚ ਅਸ਼ੋਕ ਗਹਿਲੋਤ ਅਤੇ ਸਚਿਨ ਪਾਇਲਟ ਵੱਲੋਂ ਕਾਂਗਰਸ ਨੂੰ ਜਿਤਾਉਣ ਲਈ ਅੱਡੀ-ਚੋਟੀ ਦਾ ਜ਼ੋਰ ਲਗਾਇਆ ਜਾ ਰਿਹਾ ਹੈ

ਮਿਜ਼ੋਰਮ ਵਿੱਚ ਕਾਂਗਰਸ ਨੇ ਲੰਮਾ ਸਮਾਂ ਰਾਜ ਕੀਤਾ ਹੈਇਸ ਕਰ ਕੇ ਕਾਂਗਰਸ ਵਿਰੋਧੀ ਪਾਰਟੀਆਂ ਮਿਜ਼ੋ ਨੈਸ਼ਨਲ ਫ਼ਰੰਟ ਅਤੇ ਮਿਜ਼ੋ ਨੈਸ਼ਨਲ ਕਾਂਗਰਸ ਦੇ ਹੱਕ ਵਿੱਚ ਮਾਹੌਲ ਬਣ ਸਕਦਾ ਹੈਤਿਲੰਗਾਨਾ ਵਿੱਚ ਕਾਂਗਰਸ ਦੀ ਅਗਵਾਈ ਵਿੱਚ ਬਣਿਆ ਗੱਠਜੋੜ ਟੀ ਆਰ ਐੱਸ ਵਿਰੁੱਧ ਚੰਗੀ ਲੜਾਈ ਪੇਸ਼ ਕਰ ਰਿਹਾ ਹੈ

ਇਹਨਾਂ ਸਾਰੀਆਂ ਸਥਿਤੀਆਂ ਵਿੱਚ ਇੱਕ ਗੱਲ ਬਿਲਕੁਲ ਸਾਫ਼ ਹੈ ਕਿ ਕਾਂਗਰਸ ਜਾਂ ਭਾਜਪਾ ਵਿੱਚੋਂ ਕੋਈ ਵੀ ਸਿਆਸੀ ਧਿਰ ਪੰਜਾਂ ਸੂਬਿਆਂ ਵਿੱਚ ਤਾਕਤ ਹਾਸਲ ਨਹੀਂ ਕਰ ਸਕਦੀਇਸ ਗੱਲ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਕਿਸੇ ਸੂਬੇ ਵਿੱਚ ਭਾਜਪਾ ਆਪਣੀ ਸੱਤਾ ਬਚਾਅ ਲਵੇ ਅਤੇ ਕਿਸੇ ਹੋਰ ਸੂਬੇ ਵਿੱਚ ਕਾਂਗਰਸ ਉਸ ਕੋਲੋਂ ਸੱਤਾ ਹੱਥਿਆ ਲਵੇਜੇਕਰ ਨਤੀਜੇ ਰਲਵੇਂ-ਮਿਲਵੇਂ ਹੋਏ ਤਾਂ 2019 ਵਿੱਚ ਕੌਣ ਦੇਸ਼ ਦੀ ਸੱਤਾ ਉੱਤੇ ਕਾਬਜ਼ ਹੋਵੇਗਾ, ਇਹ ਵੱਡਾ ਸਵਾਲ ਤਾਂ ਖੜ੍ਹਾ ਹੋਵੇਗਾ ਹੀ, ਪਰ ਦੇਸ਼ ਦੀ ਸੱਤਾ ਹਥਿਆਉਣ ਦੀ ਲੜਾਈ ਹੋਰ ਵੀ ਔਖੀ ਹੋ ਜਾਏਗੀਇਹਨਾਂ ਸੂਬਿਆਂ ਦੀਆਂ ਚੋਣਾਂ ਵਿੱਚ ਭਾਜਪਾ ਦੀ ਹਾਰ ਵਿਰੋਧੀ ਧਿਰਾਂ ਦੀ ਆਪਸੀ ਇੱਕਜੁੱਟਤਾ ਦਾ ਸਬੱਬ ਬਣ ਸਕਦੀ ਹੈ

ਦੇਸ਼ ਵਿੱਚ ਇਸ ਵੇਲੇ ਲੋਕਾਂ ਵਿੱਚ ਭਾਜਪਾ ਸਰਕਾਰ ਪ੍ਰਤੀ ਨਾ-ਉਮੀਦੀ ਦਾ ਮਾਹੌਲ ਉੱਸਰ ਚੁੱਕਾ ਹੈ, ਕਿਉਂਕਿ ਲੋਕ ਵਧ ਰਹੀ ਬੇਰੁਜ਼ਗਾਰੀ, ਮਹਿੰਗਾਈ, ਭ੍ਰਿਸ਼ਟਾਚਾਰ ਅਤੇ ਵਧ ਰਹੀਆਂ ਤੇਲ ਕੀਮਤਾਂ ਕਾਰਨ ਬੇਹੱਦ ਪ੍ਰੇਸ਼ਾਨ ਹਨਕਿਸਾਨਾਂ ਦਾ ਸਰਕਾਰ ਤੋਂ ਵਿਸ਼ਵਾਸ ਟੁੱਟ ਚੁੱਕਾ ਹੈਮੁਲਾਜ਼ਮ-ਮਜ਼ਦੂਰ ਸਰਕਾਰ ’ਤੇ ਯਕੀਨ ਨਹੀਂ ਕਰ ਰਹੇਨੌਜਵਾਨ, ਜਿਨ੍ਹਾਂ ਤੋਂ ਹਰ ਵਰ੍ਹੇ ਕਰੋੜਾਂ ਨੌਕਰੀਆਂ ਦੇਣ ਦਾ ਝਾਂਸਾ ਦੇ ਕੇ ਪਿਛਲੀਆਂ ਚੋਣਾਂ ਵਿੱਚ ਵੋਟ ਅਟੇਰੇ ਗਏ ਸਨ, ਸਰਕਾਰ ਤੋਂ ਪੂਰੀ ਤਰ੍ਹਾਂ ਦੂਰੀ ਬਣਾ ਬੈਠੇ ਹਨਵਿਰੋਧੀ ਧਿਰ ਜੇਕਰ ਅਸਥਿਰ ਵੋਟਰਾਂ ਨੂੰ ਆਪਣੇ ਪੱਖ ਵਿੱਚ ਕਰਨ ਵਿੱਚ ਕਾਮਯਾਬ ਹੋ ਜਾਂਦੀ ਹੈ ਤਾਂ ਭਾਜਪਾ ਦਾ ਇਹਨਾਂ ਚੋਣਾਂ ਵਿੱਚ ਹਾਰਨਾ ਤੈਅ ਤਾਂ ਹੋਵੇਗਾ ਹੀ, ਇਸ ਦੇ ਕ੍ਰਿਸ਼ਮਈ ਨੇਤਾਵਾਂ ਦਾ ਸਦਾ ਅਜੇਤੂ ਰਹਿਣ ਦਾ ਭਰਮ ਵੀ ਟੁੱਟ ਜਾਏਗਾ

*****

(1409)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.om)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author