GurmitPalahi7ਕਤਲੇਆਮ ਅਤੇ ਉਸਦੇ ਬਾਅਦ ਮਾਰਸ਼ਲ ਲਾਅ ਦੀ ਸੂਚਨਾ ਜਿਵੇਂ ਹੀ ਫੈਲੀ ...
(14 ਅਪ੍ਰੈਲ 2019)

 

ਜਲ੍ਹਿਆਂਵਾਲਾ ਬਾਗ ਕਤਲੇਆਮ ਅੱਜ ਵੀ ਸਾਡੀਆਂ ਯਾਦਾਂ ਵਿੱਚ ਜੀਊਂਦਾ ਹੈ, ਨਾ ਕੇਵਲ ਇਸ ਲਈ ਕਿ ਇਹ ਦਿਲਾਂ ਨੂੰ ਝੰਜੋੜਨ ਵਾਲਾ ਸੀ, ਸਗੋਂ ਇਸ ਲਈ ਕਿ ਇਹ ਆਜ਼ਾਦੀ ਅੰਦੋਲਨ ਵਿੱਚ ਇੱਕ ਅਹਿਮ ਮੋੜ ਸੀ, ਜਿਸਦੇ ਕਾਰਨ ਇਹ ਜ਼ਿਆਦਾ ਚਰਚਿਤ ਹੋਇਆਹਾਲਾਂਕਿ ਅੰਗਰੇਜ਼ਾਂ ਨੇ ਇਸ ਕਤਲੇਆਮ ਦੀ ਜਾਣਕਾਰੀ ਲੁਕਾਉਣ ਦਾ ਯਤਨ ਕੀਤਾ, ਤਾਂ ਕਿ ਇਸ ਸਮੇਂ ਰਾਸ਼ਟਰਵਾਦੀਆਂ ਨੂੰ ਕਤਲੇਆਮ ਦੇ ਦੌਰਾਨ ਅਤੇ ਉਸ ਤੋਂ ਬਾਅਦ ਹੋਏ ਅਤਿਆਚਾਰਾਂ ਦੀ ਸਹੀ ਜਾਣਕਾਰੀ ਨਾ ਮਿਲ ਸਕੇ, ਪਰ ਮਹਾਤਮਾ ਗਾਂਧੀ ਅਤੇ ਹੋਰ ਲੋਕਾਂ ਨੇ ਪੰਜਾਬ ਵਿੱਚ ਤਸੀਹਿਆਂ ਦੀ ਪੂਰੀ ਜਾਣਕਾਰੀ ਨੂੰ ਸਾਹਮਣੇ ਲਿਆਉਣ ਦਾ ਲਗਾਤਾਰ ਯਤਨ ਕੀਤਾਪੰਡਿਤ ਮਦਨ ਮੋਹਨ ਮਾਲਵੀਆ ਅਤੇ ਹੋਰ ਲੋਕਾਂ ਦੇ ਨਾਲ ਉਹਨਾਂ ਨੇ ਹੰਟਰ ਕਮੇਟੀ ਵਲੋਂ ਪ੍ਰਕਾਸ਼ਿਤ ਅਧਿਕਾਰਤ ਬ੍ਰਿਟਿਸ਼ ਰਿਪੋਰਟ ਨੂੰ ਚਣੌਤੀ ਦੇਣ ਲਈ ਪੰਜਾਬ ਦੇ ਲੋਕਾਂ ਦੀਆਂ ਅੱਖੀਂ ਦੇਖੀਆਂ ਜਾਣਕਾਰੀਆਂ ਇਕੱਠੀਆਂ ਕਰਨੀਆਂ ਸ਼ੁਰੂ ਕੀਤੀਆਂਹੰਟਰ ਕਮੇਟੀ ਦੀ ਰਿਪੋਰਟ ਸਰਵਜਨਕ ਤੌਰ ’ਤੇ ਸਬੂਤ ਇਕੱਠੇ ਕਰਕੇ ਤਿਆਰ ਕੀਤੀ ਗਈ ਸੀ ਅਤੇ ਇਹ ਕਾਫੀ ਵਿਸਥਾਰਪੂਰਵਕ ਸੀ, ਲੇਕਿਨ ਇਹ ਸਪਸ਼ਟ ਤੌਰ ’ਤੇ ਪਹਿਲਾਂ ਹੀ ਤਿਆਰ ਕੀਤੀ ਹੋਈ ਸੀ, ਕਿਉਂਕਿ ਜਿਹੜੇ ਲੋਕ ਪੰਜਾਬ ਵਿੱਚ ਲਾਗੂ ਮਾਰਸ਼ਲ ਲਾਅ ਦੇ ਤਹਿਤ ਕੈਦ ਕੀਤੇ ਗਏ ਸਨ, ਉਹ ਗਵਾਹੀ ਨਹੀਂ ਦੇ ਸਕੇ ਅਤੇ ਲਗਭਗ 18 ਲੋਕਾਂ ਨੂੰ ਮੌਤ ਦੀ ਸਜ਼ਾ ਦਿੱਤੀ ਗਈ ਸੀ

ਹੁਣ ਜਦੋਂ ਅਸੀਂ ਮਹਾਤਮਾ ਗਾਂਧੀ ਅਤੇ ਹੋਰ ਲੋਕਾਂ ਦੀ ਬਦੌਲਤ ਪੂਰੇ ਪੰਜਾਬ ਵਿੱਚੋਂ ਇੱਕਠੀ ਕੀਤੀ ਗਈ ਗੈਰ-ਅਧਕਾਰਿਤ ਜਾਣਕਾਰੀਆਂ ਨੂੰ ਪੜ੍ਹਦੇ ਹਾਂ ਤਾਂ ਸਾਨੂੰ ਅਹਿਸਾਸ ਹੁੰਦਾ ਹੈ ਕਿ ਲੋਕਾਂ ਉੱਤੇ ਕਿਸ ਹੱਦ ਤੱਕ ਜ਼ੁਲਮ ਤਸ਼ੱਦਦ ਕੀਤਾ ਗਿਆ ਸੀਕਰਨਲ ਡਾਇਰ ਵਲੋਂ ਚਿਤਾਵਣੀ ਦਿੱਤੇ ਬਿਨਾਂ ਨਾ ਕੇਵਲ ਲੋਕਾਂ ਨੂੰ ਬੇਰਹਿਮੀ ਨਾਲ ਮਾਰਿਆ ਗਿਆ, ਬਲਕਿ ਬਚੇ ਹੋਏ ਲੋਕਾਂ ਅਤੇ ਸ਼ਹੀਦਾਂ ਦੇ ਪਰਿਵਾਰ ਨਿਰੰਤਰ ਅੰਗਰੇਜ਼ਾਂ ਦੇ ਨਿਸ਼ਾਨੇ ’ਤੇ ਰਹੇਅੰਮ੍ਰਿਤਸਰ, ਜਿੱਥੇ ਇਹ ਕਾਰਾ ਕੀਤਾ ਗਿਆ, ਬ੍ਰਿਟਿਸ਼ ਸਰਕਾਰ ਦਾ ਵਿਸ਼ੇਸ਼ ਉਦੇਸ਼ ਬਣ ਗਿਆ ਸੀ, ਜੋ ਕਿ 13 ਅਪ੍ਰੈਲ ਦੇ ਦੰਗਿਆਂ ਵਿੱਚ ਪੰਜ ਅੰਗਰੇਜ਼ਾਂ ਨੂੰ ਮਾਰਨ ਦਾ ਹੌਸਲਾ ਕਰਨ ਵਾਲੇ ਸ਼ਹਿਰੀਆਂ ਨੂੰ ਸਬਕ ਸਿਖਾਉਣਾ ਚਾਹੁੰਦੀ ਸੀਅਸਲ ਵਿੱਚ 9 ਅਤੇ 10 ਅਪ੍ਰੈਲ ਦੀਆਂ ਨੂੰ ਘੱਟ ਪ੍ਰਚਾਰ ਮਿਲਿਆ, ਪਰ ਇਹੀ ਘਟਨਾ ਸੀ, ਜਿਸਨੇ ਅੰਗਰੇਜ਼ਾਂ ਨੂੰ ਨਾਰਾਜ਼ ਕੀਤਾ, ਜੋ ਸੋਚਦੇ ਸਨ ਕਿ ਇਨਕਲਾਬ ਦੀ ਅੱਗ ਸੁਲਗ ਰਹੀ ਹੈ

ਉਸ ਸਮੇਂ ਪੰਜਾਬ ਦੇ ਨਾਗਰਿਕ ਪ੍ਰਾਸ਼ਾਸਨ ਦੀ ਵੱਡੀ ਚਿੰਤਾ ਇਹ ਸੀ ਕਿ ਉਹ ਸਤਿਆਗ੍ਰਹਿ ਦੇ ਦੌਰਾਨ ਅੰਮ੍ਰਿਤਸਰ ਦੀਆਂ ਸੜਕਾਂ ’ਤੇ ਵਧਦੀ ਹਿੰਦੀ-ਮੁਸਲਿਮ ਏਕਤਾ ਦੇ ਸਾਹਮਣੇ ਖ਼ੁਦ ਨੂੰ ਬੌਨੇ ਮੰਨਦੇ ਸਨ, ਜਿਸ ਨੂੰ ਮਹਾਤਮਾ ਗਾਂਧੀ ਨੇ ਸਾਲ ਦੇ ਸ਼ੁਰੂ ਵਿੱਚ ਬੇਰਹਿਮ ਰਾਲੇਟ ਐਕਟ ਦੇ ਵਿਰੁੱਧ ਸ਼ੁਰੂ ਕੀਤਾ ਸੀਵੱਡੀ ਸੰਖਿਆ ਵਿੱਚ ਲੋਕ ਪੂਰਨ ਫਿਰਕੂ ਸਦਭਾਵਨਾ ਨਾਲ ਗਾਂਧੀ ਵਲੋਂ ਦਿੱਤੇ ਆਦੇਸ਼ਾਂ ਉੱਤੇ ਚੱਲ ਰਹੇ ਸਨ ਅਤੇ ਸ਼ਾਂਤੀਪੂਰਬਕ ਰੋਸ ਪ੍ਰਦਰਸ਼ਨ ਕਰਨ ਲਈ ਬਾਕਾਇਦਾ ਮੀਟਿੰਗ ਕਰ ਰਹੇ ਸਨਲੇਕਿਨ 10 ਅਪ੍ਰੈਲ ਨੂੰ ਅੰਗਰੇਜ਼ਾਂ ਨੇ ਸੋਚਿਆ ਕਿ ਇਸ ਏਕਤਾ ਨੂੰ ਤੋੜਨ ਦਾ ਸਹੀ ਸਮਾਂ ਹੈ ਅਤੇ ਉਹਨਾਂ ਨੇ ਪ੍ਰਮੁੱਖ ਨੇਤਾਵਾਂ - ਡਾ. ਸਤਪਾਲ ਅਤੇ ਡਾ. ਸੈਫੋਦੀਨ ਕਿਚਲੂ (ਇੱਕ ਹਿੰਦੂ ਅਤੇ ਇੱਕ ਮੁਸਲਮਾਨ) ਨੂੰ ਅੰਮ੍ਰਿਤਸਰ ਵਿੱਚ ਗ੍ਰਿਫ਼ਤਾਰ ਕਰ ਲਿਆਗ੍ਰਿਫ਼ਤਾਰੀ ਦੇ ਬਾਅਦ ਹੋਏ ਸੰਘਰਸ਼ ਵਿੱਚ ਪ੍ਰਦਰਸ਼ਨਕਾਰੀਆਂ ਉੱਤੇ ਗੋਲੀ ਚਲਾਈ ਗਈ, ਜਿਸ ਵਿੱਚ 20 ਭਾਰਤੀ ਮਾਰੇ ਗਏਉਸਦੇ ਬਾਅਦ ਨਿਹੱਥੇ ਅਤੇ ਗੁੱਸੇ ਵਿੱਚ ਆਏ ਭਾਰਤੀਆਂ ਨੇ ਪੰਜ ਅੰਗਰੇਜ਼ਾਂ ਨੂੰ ਘੇਰ ਕੇ ਮਾਰ ਦਿੱਤਾ, ਜਿਸਦੇ ਸਿੱਟੇ ਵਜੋਂ 13 ਅਪ੍ਰੈਲ ਨੂੰ ਕਤਲੇਆਮ ਹੋਇਆਇਹ ਕੋਝੀ ਹਰਕਤ ਬ੍ਰਿਟਿਸ਼ ਲੈਫਟੀਨੈਂਟ ਗਵਰਨਰ ਸਰ ਮਾਈਕਲ ਓਡਵਾਇਰ ਵਲੋਂ ਅੰਮ੍ਰਿਤਸਰ ਦੇ ਲੋਕਾਂ ਨੂੰ ਇਹੋ ਜਿਹਾ ਸਬਕ ਸਿਖਾਉਣ ਦੀ ਕੋਸ਼ਿਸ਼ ਸੀ, ਜਿਸਨੂੰ ਉਹ ਕਦੇ ਭੁੱਲ ਹੀ ਨਾ ਸਕਣ

ਜ਼ਾਹਿਰ ਹੈ ਕਿ ਜੋ ਗੱਲ ਓਡਵਾਇਰ (ਇਹ ਡਾਇਰ ਨਹੀਂ ਸੀ, ਜਿਵੇਂ ਕਿ ਅਕਸਰ ਭੁੱਲ ਕੀਤੀ ਜਾਂਦੀ ਹੈ) ਸਮਝ ਨਹੀਂ ਸਕੇ, ਉਹ ਇਹ ਕਿ ਇਹ ਕਤਲੇਆਮ ਬ੍ਰਿਟਿਸ਼ ਸਰਕਾਰ ਦੇ ਜ਼ੁਲਮ ਦਾ ਇੱਕ ਮਜ਼ਬੂਤ ਪ੍ਰਤੀਕ ਬਣ ਜਾਏਗਾ ਅਤੇ ਅੰਤ ਸਾਰੇ ਭਾਂਰਤੀ ਰਾਸ਼ਟਰਵਾਦੀਆਂ ਨੂੰ ਆਪਣੇ ਵੱਲ ਖਿੱਚ ਲਏਗਾਕਤਲੇਆਮ ਅਤੇ ਉਸਦੇ ਬਾਅਦ ਮਾਰਸ਼ਲ ਲਾਅ ਦੀ ਸੂਚਨਾ ਜਿਵੇਂ ਹੀ ਫੈਲੀ (ਲਗਭਗ ਦੋ ਤਿੰਨ ਮਹੀਨੇ ਬਾਅਦ ਸੈਂਸਰਸ਼ਿੱਪ ਲਾਗੂ ਕਰ ਦਿੱਤੀ ਗਈ ਅਤੇ ਪੰਜਾਬ ਦੇ ਲੋਕਾਂ ਨੂੰ ਧਮਕਾਇਆ ਗਿਆ, ਜੇਲਾਂ ਵਿੱਚ ਸੁੱਟਿਆ ਗਿਆ ਅਤੇ ਤਸੀਹੇ ਦਿੱਤੇ ਗਏ), ਜੋ ਲੋਕ ਗਾਂਧੀ ਦੇ ਰੋਲਟ ਐਕਟ ਵਿਰੋਧੀ ਸਤਿਆਗ੍ਰਹਿ ਵਿੱਚ ਸ਼ਾਮਲ ਨਹੀਂ ਹੋਏ ਸਨ, ਉਹ ਵੀ ਸ਼ਾਮਲ ਹੋ ਗਏਲਾਲਾ ਲਾਜ ਪਤਰਾਏ, ਪੰਡਿਤ ਮਦਨ ਮੋਹਨ ਮਾਲਵੀਆ, ਪੰਡਿਤ ਮੋਤੀਲਾਲ ਨਹਿਰੂ, ਮਹਾਤਮਾ ਗਾਂਧੀ ਅਤੇ ਲੋਕ ਨੇਤਾ ਅਤੇ ਕਵੀ ਰਵਿੰਦਰਨਾਥ ਟੈਗੋਰ, ਸਰੋਜਨੀ ਨਾਇਡੂ ਜਿਹੇ ਕਵੀ - ਸਾਰਿਆਂ ਨੇ ਅੰਮ੍ਰਿਤਸਰ ਵਿੱਚ ਹੋਈਆਂ ਘਟਨਾਵਾਂ ਦੇ ਬਾਅਦ ਬ੍ਰਿਟਿਸ਼ ਰਾਜ ਵਿੱਚ ਆਪਣਾ ਮੋਹ ਭੰਗ ਪ੍ਰਗਟਾਇਆ ਅਤੇ ਤਿੰਨ ਦਹਾਕਿਆਂ ਦੇ ਵਿੱਚ ਹੀ ਭਾਰਤ ਆਜ਼ਾਦ ਹੋ ਗਿਆ

ਸਵਾਲ ਹੈ ਕਿ ਬਰਤਾਨੀਆ ਹੁਣ ਵੀ ਮੁਆਫ਼ੀ ਕਿਉਂ ਨਹੀਂ ਮੰਗ ਰਿਹਾਹਾਲ ਹੀ ਵਿੱਚ ਮੈਂ ਇੱਕ ਟੀ ਵੀ ਬਹਿਸ ਵਿੱਚ ਸ਼ਾਮਲ ਸੀ, ਉੱਥੇ ਹੈਰਾਨ ਕਰਨ ਵਾਲੀ ਗੱਲ ਦੱਸੀ ਗਈ ਸੀ ਜੇਕਰ ਮੁਆਫ਼ੀ ਮੰਗੀ ਜਾਂਦੀ ਹੈ ਤਾਂ ਉਸ ਨਾਲ ਆਰਥਿਕ ਉਲਝਣ ਪੈਦਾ ਹੋਏਗੀ ਅਤੇ ਇਸੇ ਕਾਰਨ ਬ੍ਰਿਟਿਸ਼ ਪ੍ਰਧਾਨ ਮੰਤਰੀ ਟੇਰਸਾ ਮੇਅ ਨੇ ਸਿਰਫ ਅਫ਼ਸੋਸ ਜ਼ਾਹਿਰ ਕੀਤਾਇਹ ਵੀ ਸਪਸ਼ਟ ਹੈ ਕਿ ਸ਼ਹੀਦਾਂ ਦੇ ਪਰਿਵਾਰ ਕੇਵਲ ਵਿੱਤੀ ਲਾਭ ਦੇ ਲਈ ਬਰਤਾਨੀਆ ਨੂੰ ਮੁਆਫ਼ੀ ਮੰਗਣ ਲਈ ਨਹੀਂ ਕਹਿ ਰਹੇਮੈਂ ਕਈ ਸ਼ਹੀਦਾਂ ਦੇ ਪਰਿਵਾਰਾਂ ਵਾਲਿਆਂ ਨਾਲ ਗੱਲਬਾਤ ਕੀਤੀ ਹੈ, ਉਹਨਾਂ ਵਿੱਚੋਂ ਕਿਸੇ ਨੂੰ ਵੀ ਬਰਤਾਨੀਆ ਤੋਂ ਕੋਈ ਉਮੀਦ ਨਹੀਂ ਸੀਮੇਰੇ ਲਈ ਇਹ ਭਾਰਤ ਅਤੇ ਭਾਰਤੀਆਂ ਪ੍ਰਤੀ ਨਸਲ ਭੇਦ ਹੈਇਹ ਸੱਚਮੁੱਚ ਸ਼ਰਮਨਾਕ ਹੈ ਕਿ ਬਰਤਾਨੀਆ ਲਗਾਤਾਰ ਸਾਨੂੰ ਭਿਖਾਰੀਆਂ ਦਾ ਦੇਸ਼ ਮੰਨਦਾ ਹੈਜੇਕਰ ਅਸਲ ਵਿੱਚ ਸ਼ਹੀਦਾਂ ਦੇ ਪਰਿਵਾਰ ਕੁਝ ਚਾਹੁੰਦੇ ਹਨ ਜਾਂ ਉਹਨਾਂ ਨੂੰ ਕਿਸੇ ਚੀਜ਼ ਦੀ ਜ਼ਰੂਰਤ ਹੈ, ਤਾਂ ਕੀ ਉਹਨਾਂ ਦੀਆਂ ਮੰਗਾਂ ਨੂੰ ਭਾਰਤ ਸਰਕਾਰ ਦੇ ਸਾਹਮਣੇ ਨਹੀਂ ਰੱਖਿਆ ਜਾਣਾ ਚਾਹੀਦਾ? ਉਹ ਅੰਗਰੇਜ਼ਾਂ ਤੋਂ ਕਿਉਂ ਕੁਝ ਚਾਹੁਣਗੇ? ਮੈਂਨੂੰ ਇਹ ਵੀ ਸਮਝ ਨਹੀਂ ਆ ਰਿਹਾ ਕਿ ਅਗਰ ਰਿਗਰੈੱਟ (ਅਫ਼ਸੋਸ) ਅਤੇ ਅਪੌਲੋਜੀ (ਮੁਆਫ਼ੀ) ਇੱਕ ਹੀ ਚੀਜ਼ ਹੈ, ਜਿਵੇਂ ਕਿ ਕੁਝ ਲੋਕ ਦੱਸ ਰਹੇ ਹਨ ਤਾਂ ਫਿਰ ਵਿਤੀ ਨਿਪਟਾਰੇ ਦੀ ਗੱਲ ਕੇਵਲ ਇੱਕ ਨਾਲ ਕਿਉਂ ਜੁੜੀ ਹੈ, ਦੂਜੇ ਨਾਲ ਕਿਉਂ ਨਹੀਂ? ਮੈਂਨੂੰ ਲੱਗਦਾ ਹੈ ਕਿ ਬਹਿਸ ਦੇ ਕੇਂਦਰ ਵਿੱਚ ਇਹ ਸ਼ਬਦ ਅਰਥ ਹੁਣ ਵੀ ਉਸੇ ਨਸਲਵਾਦ ਵਿੱਚੋਂ ਪੈਦਾ ਹੋਇਆ ਹੈ, ਜੋ ਸੌ ਸਾਲ ਪਹਿਲਾਂ ਸੀਜਿਵੇਂ ਕਿ ਅਸੀਂ ਬਰਤਾਨੀਆ ਦੀ ਸੰਸਦ ਵਿੱਚ ਹੁਣੇ ਜਿਹੀ ਹੋਈ ਬਹਿਸ ਤੋਂ ਜਾਣਦੇ ਹਾਂ ਕਿ ਬਹੁਤ ਅਫ਼ਸੋਸ ਪ੍ਰਗਟ ਕੀਤਾ ਗਿਆ, ਉੱਥੇ ਸਿਰਫ਼ ਲੇਬਰ ਪਾਰਟੀ ਨੇ ਕਿਹਾ ਕਿ ਸਪਸ਼ਟ ਤੌਰ ’ਤੇ ਮੁਆਫ਼ੀ ਮੰਗੀ ਜਾਣੀ ਚਾਹੀਦੀ ਹੈ ਪਰ ਕੰਜ਼ਰਵੇਟਿਵ ਸਰਕਾਰ, ਜਿਸਦੇ ਲਈ ਵਿੰਸਟਨ ਚਰਚਿਲ ਨਾਇਕ ਜਿਹੇ ਸਨ, ਜ਼ਾਹਿਰ ਹੈ ਇਹੋ ਜਿਹਾ ਨਹੀਂ ਮੰਨਦੀ ਅਤੇ ਕੁਝ ਲੋਕ ਮੈਂਨੂੰ ਦੱਸਦੇ ਹਨ ਕਿ ਸੌ ਸਾਲ ਬਾਅਦ ਮੁਆਫ਼ੀ ਮੰਗਣ ਦਾ ਕੋਈ ਮਤਲਬ ਨਹੀਂ ਹੈਇਹੋ ਜਿਹੇ ਵਿੱਚ ਜਲ੍ਹਿਆਂਵਾਲਾ ਬਾਗ ਜਾ ਕੇ ਫੁਲ ਚੜ੍ਹਾਉਣ ਦਾ ਕੀ ਅਰਥ ਹੈ? ਪੰਜਾਬ ਦੇ ਦਰਦ ਨੂੰ ਨਜ਼ਰ ਅੰਦਾਜ਼ ਕਰਨ ਵਾਲਿਆਂ ਲਈ ਇਹ ਵੀ ਨਿਰਾਰਥਕ ਹੋਣਾ ਚਾਹੀਦਾ ਹੈ

ਜਲ੍ਹਿਆਂਵਾਲੇ ਬਾਗ ਉੱਤੇ ਇੱਕ ਕਿਤਾਬ ਉੱਤੇ ਕੰਮ ਕਰਦਿਆਂ ਅਤੇ ਉਸ ਕਤਲੇਆਮ ਸਬੰਧੀ ਲੜੀਵਾਰ ਪ੍ਰਦਰਸ਼ਨੀਆਂ ਲਗਾਉਂਦਿਆਂ ਮੇਰਾ ਪੱਕੇ ਇਰਾਦੇ ਨਾਲ ਮੰਨਣਾ ਹੈ ਕਿ ਸਾਨੂੰ ਉਹਨਾਂ ਲੋਕਾਂ, ਔਰਤਾਂ ਅਤੇ ਬੱਚਿਆਂ ਨੂੰ ਨਹੀਂ ਭੁੱਲਣਾ ਚਾਹੀਦਾ, ਜਿਹਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆਅੱਜ ਇੰਦਰਾ ਗਾਂਧੀ ਰਾਸ਼ਟਰੀ ਕਲਾ ਕੇਂਦਰ ਦਿੱਲੀ ਵਿੱਚ ਪ੍ਰਦਰਸ਼ਨੀ ਹੋ ਰਹੀ ਹੈ, ਜਿਸਨੂੰ ਦੇਖਿਆ ਜਾਣਾ ਚਾਹੀਦਾ ਹੈਜੇਕਰ ਤੁਸੀਂ ਪ੍ਰਦਰਸ਼ਨੀ ਵਿੱਚ ਤਸਵੀਰਾਂ, ਅੰਕੜੇ ਅਤੇ ਦਾਸਤਾਵੇਜ਼ ਦੇਖੋਗੇ ਤਾਂ ਮੈਂਨੂੰ ਯਕੀਨ ਹੈ ਕਿ ਸਾਰੇ ਇਸ ਗੱਲ ਨਾਲ ਸਹਿਮਤ ਹੋਣਗੇ ਕਿ ਕਿਉਂ ਬਰਤਾਨੀਆ ਦਾ ਮੁਆਫ਼ੀ ਮੰਗਣਾ ਉਚਿੱਤ ਅਤੇ ਸਨਮਾਨਜਨਕ ਹੋਏਗਾ

*****

(ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਆਪਣੀ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(1551)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.om)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author