GurmitPalahi7ਨਵੀਂ ਬਣਨ ਵਾਲੀ ਸਰਕਾਰ ਸਾਹਮਣੇ ਸਭ ਤੋਂ ਵੱਡੀ ਆਉਣ ਵਾਲੀ ਸਮੱਸਿਆ ਦੇਸ਼ ਦੀ ...
(21 ਮਈ 2019)

 

ਕੇਂਦਰ ਵਿੱਚ ਨਵੀਂ ਸਰਕਾਰ ਬਣਨ ਜਾ ਰਹੀ ਹੈਚੋਣ ਨਤੀਜੇ 23 ਮਈ 2019 ਨੂੰ ਐਲਾਨੇ ਜਾਣਗੇਕਿਸੇ ਇੱਕ ਪਾਰਟੀ ਨੂੰ ਜੇਕਰ ਬਹੁਮਤ ਨਾ ਮਿਲਿਆ ਤਾਂ ਗੱਠਜੋੜ ਸਰਕਾਰ ਬਣੇਗੀਸਰਕਾਰ ਕਿਸ ਦੀ ਬਣੇਗੀ, ਇਹ ਕੁਝ ਦਿਨਾਂ ਤੱਕ ਪਤਾ ਲੱਗ ਜਾਵੇਗਾ।

ਸਰਕਾਰ ਜਿਸ ਕਿਸੇ ਦੀ ਵੀ ਆਵੇ, ਉਸਦੇ ਲਈ ਸ਼ੁਰੂ ਵਾਲੇ ਸੌ-ਡੇਢ ਸੌ ਦਿਨ ਬਿਲਕੁਲ ਵੀ ਸੌਖੇ ਨਹੀਂ ਹਨ, ਕਿਉਂਕਿ ਵਰਲਡ ਇਕਨੌਮਿਕ ਫੋਰਮ ਨੇ ਚਿਤਾਵਨੀ ਦਿੱਤੀ ਹੈ ਕਿ ਇਸ ਵਰ੍ਹੇ ਦੁਨੀਆ ਦੇ 70 ਫੀਸਦੀ ਦੇਸ਼ਾਂ ਵਿੱਚ ਮੰਦੀ ਦਾ ਦੌਰ ਹੋਣ ਦੇ ਆਸਾਰ ਹਨ ਅਤੇ ਭਾਰਤ ਉਹਨਾਂ ਵਿੱਚੋਂ ਇੱਕ ਹੈਨਵੀਂ ਸਰਕਾਰ ਅੱਗੇ ਪਹਿਲੀ ਚਣੌਤੀ ਵਿਸ਼ਵ ਮੰਦੀ ਦੇ ਸਮਾਂਨੰਤਰ, ਵਿਕਾਸ ਦੀ ਬਹਾਲੀ ਕਰਨੀ ਹੋਵੇਗੀਗਰੀਬੀ ਦੂਰ ਕਰਨ ਲਈ ਜ਼ਰੂਰੀ ਸੋਮਿਆਂ ਦੀ ਵਰਤੋਂ ਕਰਨੀ ਪਵੇਗੀਬੇਰੁਜ਼ਗਾਰੀ ਤਾਂ ਮੁੱਖ ਮੁੱਦਾ ਹੈ ਹੀ, ਖੇਤੀ ਸੰਕਟ ਨੇ ਜਿਸ ਢੰਗ ਨਾਲ ਕਿਸਾਨਾਂ ਵਿੱਚ ਉਪਰਾਮਤਾ ਪੈਦਾ ਕੀਤੀ ਹੋਈ ਹੈ, ਉਹ ਬੇਰੁਜ਼ਗਾਰੀ ਨਾਲੋਂ ਵੀ ਵੱਡੀ ਹੈ ਅਤੇ ਆਉਣ ਵਾਲੀ ਸਰਕਾਰ ਲਈ ਖੇਤੀ ਸੰਕਟ ਮੁੱਖ ਚਣੌਤੀ ਬਣਕੇ ਉੱਭਰੇਗਾ

ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਦੇਸ਼ ਦੇ ਬਹੁ-ਗਿਣਤੀ ਨੇਤਾਵਾਂ ਨੇ ਜਿਸ ਢੰਗ ਨਾਲ ਬੇਸਿਰ ਪੈਰ ਦੀ ਬਿਆਨਬਾਜੀ ਕੀਤੀ ਹੈ, ਉਸ ਨੂੰ ਸੁਣ-ਦੇਖ ਕੇ ਦੇਸ਼ ਦੀ ਜਨਤਾ ਸਕਤੇ ਵਿੱਚ ਹੈਲੋਕ ਇਸ ਗੱਲ ਤੋਂ ਪ੍ਰੇਸ਼ਾਨ ਹਨ ਕਿ ਕਿਸੇ ਨੇਤਾ ਵਲੋਂ ਉਹਨਾਂ ਵਲੋਂ ਪੁੱਛੇ ਗਏ ਸਵਾਲਾਂ ਦਾ ਸਹੀ ਜਵਾਬ ਨਹੀਂ ਦਿੱਤਾ ਜਾਂਦਾਉਹਨਾਂ ਨੂੰ ਜੋ ਪੁੱਛਿਆ ਜਾਂਦਾ ਹੈ, ਉਸਦਾ ਜਵਾਬ ਕੁਝ ਹੋਰ ਮਿਲਦਾ ਹੈ

ਲੋਕਾਂ ਨੂੰ ਲੋਕਸ਼ਾਹੀ ਵਿੱਚ ਆਸ ਹੁੰਦੀ ਹੈ ਕਿ ਨੇਤਾ ਉਹਨਾਂ ਦਾ ਦੁੱਖ ਦਰਦ ਸਮਝਣ, ਉਹਨਾਂ ਦੀ ਗੱਲ ਸਾਰਿਆਂ ਦੇ ਸਾਹਮਣੇ ਰੱਖਣ, ਲੋਕ ਹਿਤੂ ਨੀਤੀਆਂ ਘੜਨ ਅਤੇ ਲੋਕਾਂ ਦੇ ਹਿਤਾਂ ਲਈ ਕੰਮ ਕਰਨਅਸਲ ਵਿੱਚ ਤਾਂ ਨੇਤਾ ਜਨਤਾ ਦਾ ਮਾਧਿਅਮ ਹੁੰਦਾ ਹੈ, ਜੋ ਨਿੱਜੀ ਸਵਾਰਥ ਛੱਡਕੇ ਲੋਕ ਭਲੇ ਲਈ ਕੰਮ ਕਰਦਾ ਹੈਪਰ ਆਜ਼ਾਦੀ ਤੋਂ ਬਾਅਦ ਦੇਸ਼ ਵਿੱਚ ਜੋ ਸਿਆਸੀ ਦੌਰ ਚੱਲਿਆ ਹੈ, ਉਸ ਵਿੱਚ ਘਪਲਿਆਂ, ਘੁਟਾਲਿਆਂ, ਭ੍ਰਿਸ਼ਟਾਚਾਰ ਦਾ ਬੋਲਬਾਲਾ ਹੋਇਆ ਹੈ, ਨੈਤਿਕ ਮੁੱਲਾਂ ਦਾ ਘਾਣ ਹੋਇਆ ਹੈਰਸੂਖਦਾਰ ਵੱਡੇ ਨੇਤਾਵਾਂ, ਮੰਤਰੀਆਂ ਅਤੇ ਅਫਸਰਸ਼ਾਹੀ ਦੀ ਮਿਲੀ ਭੁਗਤ ਨੇ ਭ੍ਰਿਸ਼ਟਾਚਾਰ ਅਤੇ ਕੰਮਚੋਰਾਂ ਵਾਲਾ ਸਭਿਆਚਾਰ ਦੇਸ਼ ਵਿੱਚ ਦਾ ਕਰ ਦਿੱਤਾ ਹੈਆਪਣੀ ਸਵਾਰਥ ਸਿੱਧੀ ਲਈ ਨੇਤਾਵਾਂ ਵਲੋਂ ਦੇਸ਼ ਅਤੇ ਕੌਮ ਦੇ ਹਿਤ ਵੇਚੇ ਜਾ ਰਹੇ ਹਨਧਰਮ, ਜਾਤ-ਪਾਤ ਦੇ ਨਾਮ ਉੱਤੇ ਰਾਜਨੀਤੀ ਕੀਤੀ ਜਾ ਰਹੀ ਹੈਅਲੀ-ਬਲੀ ਦੀ ਰਾਜਨੀਤੀ ਜ਼ੋਰਾਂ ਉੱਤੇ ਹੈਗੌਡਸੇ ਵਰਗੇ ਆਤੰਕਵਾਦੀ ਨੂੰ ਦੇਸ਼ ਭਗਤ ਗਰਦਾਨਿਆ ਜਾ ਰਿਹਾ ਹੈਲੋਕਸ਼ਾਹੀ ਵਿੱਚ ਲੋਕਾਂ ਨੂੰ ਹਾਸ਼ੀਏ ਉੱਤੇ ਧੱਕ ਦਿੱਤਾ ਗਿਆ ਹੈ ਅਤੇ ਹੁਣ ਸਿਆਸਤ ਨੂੰ ਸਿਰਫ਼ ਪੈਸੇ ਵਾਲਿਆਂ ਲਈ ਰਿਜ਼ਰਵ ਕਰ ਦਿੱਤਾ ਗਿਆ ਹੈਲੋਕ ਵੋਟ ਪਾਉਣ ਲਈ ਇਸ ਆਸ ’ਤੇ ਮਜਬੂਰ ਹਨ ਕਿ ਸ਼ਾਇਦ ਕੋਈ ਤਾਂ ਉਹਨਾਂ ਦੇ ਭਲੇ ਦੀ, ਉਹਨਾਂ ਦੇ ਹਿਤ ਦੀ ਗੱਲ ਕਰੇਗਾਉਂਜ ਲੋਕ ਤਾਂ ਤਦ ਅੱਗੇ ਆਉਣਗੇ ਜੇਕਰ ਉਹਨਾਂ ਦਾ ਨੇਤਾ ਲੋਕਾਂ ਵਿੱਚੋਂ ਅੱਗੇ ਆਵੇਹੁਣ ਦੀ ਰਾਜਨੀਤੀ ਵਿੱਚ ਲੋਕਾਂ ਨੂੰ ਆਪਣਾ ਨੇਤਾ ਚੁਣਨ ਦੀ ਛੋਟ ਹੀ ਨਹੀਂ ਹੈਵੱਖੋ-ਵੱਖਰੇ ਸਿਆਸੀ ਦਲ ਆਪਣੇ ਨੇਤਾ ਲੋਕਾਂ ਕੋਲ ਚੋਣ ਕਰਨ ਲਈ ਥੋਪ ਦਿੰਦੇ ਹਨ, ਇਸ ਹਾਲਾਤ ਵਿੱਚ ਚੰਗਾ-ਮਾੜਾ ਜੋ ਵੀ ਨੇਤਾ ਦਿਸਦਾ ਹੈ, ਉਸਦੀ ਚੋਣ ਮਜਬੂਰ ਹੋਈ ਜਨਤਾ ਕਰ ਦਿੰਦੀ ਹੈਇਹੋ ਜਿਹੇ ਵਿੱਚ ਚੁਣੇ ਹੋਏ ਨੇਤਾ ਲੋਕ ਭਲਾਈ ਦੇ ਕੰਮਾਂ ਨੂੰ ਉਵੇਂ ਹੀ ਕਰਨਗੇ, ਜਿਵੇਂ ਪਿਛਲੀ ਮੋਦੀ ਸਰਕਾਰ ਨੇ ਕੀਤੀ ਹੈ

ਮੋਦੀ ਰਾਜ ਵਿੱਚ ਅਰਥ ਵਿਵਸਥਾ ਪੂਰੀ ਤਰ੍ਹਾਂ ਚਰ-ਮਰਾ ਗਈਨੋਟਬੰਦੀ, ਜੀ ਐੱਸ ਟੀ ਨੇ ਲੋਕਾਂ ਦਾ ਦਮ ਘੁੱਟ ਦਿੱਤਾਪੇਂਡੂ ਖੇਤਰ ਲਈ ਬਣਾਈਆਂ ਯੋਜਨਾਵਾਂ ਧਰੀਆਂ-ਧਰਾਈਆਂ ਰਹਿ ਗਈਆਂਮਹਿੰਗੀਆਂ ਅਤੇ ਲੋਕ ਹਿਤੂ ਸਮਾਜ ਯੋਜਨਾਵਾਂ ਥੈਲੇ ਵਿੱਚ ਪਾਕੇ ਕੰਧ ਉੱਤੇ ਟੰਗ ਦਿੱਤੀਆਂ ਗਈਆਂਰੁਜ਼ਗਾਰ ਸਿਰਜਣ ਦਾ ਕੋਈ ਉਪਾਅ ਨਹੀਂ ਕੀਤਾ ਗਿਆ, ਉਤਪਾਦਨ ਖੇਤਰ ਵਿੱਚ ਕੁਝ ਵੀ ਕਰਨ ਦਾ ਸਿਹਰਾ ਵੀ ਮੋਦੀ ਸਰਕਾਰ ਸਿਰ ਰਿਹਾਏਅਰ ਇੰਡੀਆ ਅਤੇ ਹੋਰ ਸਰਕਾਰੀ ਸੰਸਥਾਵਾਂ 1.80 ਲੱਖ ਕਰੋੜ ਘਾਟੇ ਵਿੱਚ ਚਲੇ ਗਈਆਂਸਰਵਜਨਕ ਬੈਂਕਾਂ ਵਿੱਚ ਵੱਡੇ ਘਪਲੇ ਹੋਏਅਰਬਾਂ ਰੁਪਏ ਇਹਨਾਂ ਬੈਂਕਾਂ ਦੇ ਘਾਟੇ ਪੂਰਨ ਅਤੇ ਇਹਨਾਂ ਨੂੰ ਜੀਉਂਦੇ ਰੱਖਣ ਲਈ ਦੇ ਦਿੱਤੇ ਗਏ, ਪਰ ਦੇਸ਼ ਦੇ ਅੰਨਦਾਤਾ, ਕਿਸਾਨ ਦੀ ਸਥਿਤੀ ਬਿਹਤਰ ਕਰਨ ਲਈ ਕਰਜ਼ਾ-ਮੁਆਫ਼ੀ ਦੀ ਯੋਜਨਾ ਮੋਦੀ ਸਰਕਾਰ ਨੇ ਪ੍ਰਵਾਨ ਨਾ ਕੀਤੀਮੋਦੀ ਸਰਕਾਰ ਵਲੋਂ ਮੁੜ ਚੋਣਾਂ ਜਿੱਤਣ ਲਈ ਚੋਣ ਵਾਅਦੇ ਵੀ ਵੱਡੇ ਕੀਤੇ ਗਏ, ਭਾਜਪਾ ਨੇਤਾਵਾਂ ਨੇ ਭੜਕਾਊ ਨਾਹਰੇ ਵੀ ਵਧ ਚੜ੍ਹ ਕੇ ਲਾਏ, ਪਰ ਲੋਕ ਸਮੱਸਿਆਵਾਂ ਦਾ ਹੱਲ ਕਰਨ ਲਈ ਸੰਜੀਦਗੀ ਕਿਧਰੇ ਵੀ ਨਹੀਂ ਵਿਖਾਈਰਾਸ਼ਟਰਵਾਦ, ਅਤੰਕਵਾਦ, ਧਰਮਯੁੱਧ, ਮੰਦਰ ਨਿਰਮਾਣ ਜਿਹੇ, ਲੋਕਤੰਤਰ ਦੇ ਸੂਰਬੀਰਾਂ ਦੇ ਇਹ ਨਾਹਰੇ ਕੀ ਜਨਤਾ ਦੀ ਕੁੱਖ ਭਰ ਸਕਣਗੇ? ਦੁੱਖਾਂ ਦਾ ਨਿਵਾਰਣ ਕਰ ਸਕਣਗੇ? ਇਸ ਬਾਰੇ ਭਾਜਪਾ ਦੀ ਹੀ ਨਹੀਂ, ਬਾਕੀ ਪਾਰਟੀਆਂ ਦੀ ਚੁੱਪੀ ਵੀ ਵੱਡਾ ਸਵਾਲ ਹੈ!

ਨਵੀਂ ਬਣਨ ਵਾਲੀ ਸਰਕਾਰ ਸਾਹਮਣੇ ਸਭ ਤੋਂ ਵੱਡੀ ਆਉਣ ਵਾਲੀ ਸਮੱਸਿਆ ਦੇਸ਼ ਦੀ 1.35 ਅਰਬ ਆਬਾਦੀ ਲਈ ਖਾਣ ਵਾਲੇ ਪਦਾਰਥ ਪੈਦਾ ਕਰਨਾ ਹੈਨੈਸ਼ਨਲ ਸੈਂਪਲ ਸਰਵੇ ਔਫਿਸ (ਐੱਨ.ਐੱਸ.ਐੱਸ. ਓ.) ਦੇ ਅਨੁਸਾਰ 2011 ਦੇ ਖ਼ਪਤ ਖ਼ਰਚ ਸਰਵੇ ਤੋਂ ਪਤਾ ਚੱਲਿਆ ਹੈ ਕਿ ਇੱਕ ਔਸਤ ਭਾਰਤੀ ਆਪਣੇ ਮਾਸਿਕ ਖ਼ਰਚ ਦਾ ਲਗਭਗ 45 ਫੀਸਦੀ ਭੋਜਨ ਉੱਤੇ ਖ਼ਰਚ ਕਰਦਾ ਹੈਇਸਦਾ ਮਤਲਬ ਹੈ ਕਿ ਭਾਰਤ ਵਿੱਚ ਖਾਣ ਵਾਲੇ ਪਦਾਰਥਾਂ ਦੀ ਮੰਗ ਆਉਣ ਵਾਲੇ ਦਿਨਾਂ ਵਿੱਚ ਵਧਣ ਵਾਲੀ ਹੈਇਸ ਲਈ ਇੱਕ ਬੁਨਿਆਦੀ ਸਵਾਲ ਪੈਦਾ ਹੁੰਦਾ ਹੈ ਕਿ ਕੀ ਭਾਰਤ ਖੁਦ ਆਪਣੇ ਲਈ ਖਾਣ ਵਾਲੇ ਪਦਾਰਥ ਪੈਦਾ ਕਰ ਸਕਦਾ ਹੈ ਜਾਂ ਇਸ ਨੂੰ ਦੇਸ਼ ਤੋਂ ਬਾਹਰੋਂ ਖਾਣ ਵਾਲੇ ਪਦਾਰਥ ਮੰਗਵਾਉਣੇ ਪੈਣਗੇਭਾਰਤ ਕੋਲ ਇਸ ਵੇਲੇ 14 ਕਰੋੜ ਹੈਕਟੇਅਰ ਖੇਤੀ ਯੋਗ ਜ਼ਮੀਨ ਹੈਦੇਸ਼ ਵਿੱਚ ਧਰਤੀ ਹੇਠਲੇ ਪਾਣੀ ਦਾ ਸਤਰ ਘੱਟ ਰਿਹਾ ਹੈਜਲਵਾਯੂ ਤਬਦੀਲੀ ਨਾਲ ਤਾਪਮਾਨ ਵਧ ਰਿਹਾ ਹੈਸੋਕਾ ਵਧ ਰਿਹਾ ਹੈ ਅਤੇ ਖੇਤੀ, ਜਿਹੜੀ ਪਹਿਲਾਂ ਹੀ ਬਰਸਾਤ ਉੱਤੇ ਨਿਰਭਰ ਹੈ, ਉਸ ਉੱਤੇ ਸੰਕਟ ਦਿਨੋ-ਦਿਨ ਮੰਡਰਾਉਣ ਲੱਗਾ ਹੈਮੋਦੀ ਸਰਕਾਰ ਨੇ ਖੇਤੀ ਸੰਕਟ ਦੂਰ ਕਰਨ ਦੀ ਗੱਲ ਕੀਤੀ, ਕਿਸਾਨਾਂ ਦੀ ਆਮਦਨ ਦੋ ਗੁਣੀ ਕਰਨ ਦਾ ਨਾਹਰਾ ਵੀ ਦਿੱਤਾ, ਪਰ ਜ਼ਮੀਨੀ ਪੱਧਰ ਤੇ ਕੁਝ ਨਹੀਂ ਹੋਇਆਨਵੀਂ ਸਰਕਾਰ ਸਾਹਮਣੇ ਇਹ ਵੱਡਾ ਮਸਲਾ ਹੋਏਗਾ ਕਿ ਘੱਟੋ-ਘੱਟ ਨੀਅਤ ਕੀਤੀ ਫਸਲਾਂ ਦੀ ਕੀਮਤ ਕਿਸਾਨ ਨੂੰ ਜ਼ਰੂਰ ਮਿਲੇ ਤਾਂ ਕਿ ਇਹਦਾ ਲਾਭ ਸਿੱਧਾ ਕਿਸਾਨਾਂ ਨੂੰ ਮਿਲੇ, ਦਲਾਲ ਹੀ ਸਭ ਕੁਝ ਲੁੱਟ ਕੇ ਨਾ ਲੈ ਜਾ ਸਕਣ, ਜਿਵੇਂ ਕਿ ਇਸ ਵੇਲੇ ਹੋ ਰਿਹਾ ਹੈਜੇਕਰ ਕਿਸਾਨ ਖੁਸ਼ਹਾਲ ਹੋਣਗੇ ਤਾਂ ਹੀ ਦੇਸ਼ ਵੀ ਖੁਸ਼ਹਾਲ ਹੋਏਗਾ, ਦੇਸ਼ ਦੀ ਅੰਨ ਲੋੜ ਪੂਰੀ ਹੋਏਗੀ ਅਤੇ ਦੇਸ਼ ਦੀ ਆਰਥਿਕਤਾ ਸੁਧਰੇਗੀ

ਅਸਲੀ ਸਰਕਾਰ ਗੋਚਰੇ ਵੱਡਾ ਕੰਮ ਆਮ ਆਦਮੀ ਦੀ ਜ਼ਿੰਦਗੀ ਦੇ ਪੱਧਰ ਨੂੰ ਉੱਚਾ ਚੁੱਕਣਾ ਹੈਦੇਸ਼ ਦੇ ਹਰ ਨਾਗਰਿਕ ਨੂੰ ਸਿੱਖਿਆ, ਸਿਹਤ ਸਹੂਲਤਾਂ ਮਿਲਣਗਰੀਬ ਪਰਿਵਾਰਾਂ ਦੀ ਘੱਟੋ-ਘੱਟ ਮਾਸਿਕ ਆਮਦਨ ਨਿਸ਼ਚਤ ਹੋਵੇਅੱਜ ਲੱਖਾਂ ਟਨ ਅਨਾਜ ਗੁਦਾਮਾਂ ਵਿੱਚ ਸੜ ਜਾਂਦਾ ਹੈ, ਪਰ ਗਰੀਬ ਦੇ ਮੂੰਹ ਵਿੱਚ ਨਹੀਂ ਪੈਂਦਾਨੌਜਵਾਨ ਦੇਸ਼ ਵਿਚਲੀ ਭੈੜੀ ਸਿੱਖਿਆ ਤੋਂ ਆਤੁਰ ਹੋ ਕੇ ਵਿਦੇਸ਼ਾਂ ਵਿੱਚ ਮਹਿੰਗੀ ਸਿੱਖਿਆ ਲੈਣ ਲਈ ਮਜਬੂਰ ਹੋ ਰਹੇ ਹਨਸਸਤੇ ਪਾਣੀ ਦੀ ਸੋਧ ਦੀ ਘਾਟ ਕਾਰਨ ਕਰੋੜਾਂ ਲਿਟਰ ਪਾਣੀ ਵਿਅਰਥ ਗੁਆਇਆ ਜਾ ਰਿਹਾ ਹੈਹਵਾ, ਪਾਣੀ, ਪ੍ਰਦੂਸ਼ਣ ਦੇਸ਼ ਵਿੱਚ ਵਧਦਾ ਹੀ ਜਾ ਰਿਹਾ ਹੈਸਿੱਖਿਆ ਸੰਸਥਾਵਾਂ ਅਤੇ ਸਿਹਤ ਸੇਵਾਵਾਂ ਨਿੱਜੀ ਹੱਥਾਂ ਵਿੱਚ ਦਿੱਤੀਆਂ ਜਾ ਰਹੀਆਂ ਹਨਨਵੀਂ ਸਰਕਾਰ ਜ਼ਿੰਮੇ ਇਹ ਬਹੁਤ ਵੱਡੀਆਂ ਚਣੌਤੀਆਂ ਹਨਵਧ ਰਹੀ ਆਬਾਦੀ ਨਿਸ਼ਚਿਤ ਰੂਪ ਵਿੱਚ ਵੱਡੀ ਚਣੌਤੀ ਹੈ, ਪਰ ਕਿਉਂਕਿ ਕੁੱਲ ਆਬਾਦੀ ਦਾ ਦੋ ਤਿਹਾਈ ਭਾਰਤੀ 35 ਵਰ੍ਹਿਆਂ ਤੋਂ ਘੱਟ ਉਮਰ ਦੇ ਹਨ, ਜੇਕਰ ਇਸ ਜਵਾਨ ਭਾਰਤ ਨੂੰ ਵੋਕੇਸ਼ਨਲ ਸਿੱਖਿਆ ਦੇ ਕੇ, ਹੱਥੀਂ ਕੰਮ ਕਰਨ ਲਈ ਸਾਧਨ ਪੈਦਾ ਕੀਤੇ ਜਾਣ ਤਾਂ ਕੋਈ ਕਾਰਨ ਨਹੀਂ ਕਿ ਭਾਰਤ ਦੇਸ਼, ਦੁਨੀਆਂ ਦੀ ਵੱਡੀ ਅਰਥ ਵਿਵਸਥਾ ਬਣ ਜਾਏਗਾਭਾਰਤ ਇਸ ਵੇਲੇ 2.5 ਟ੍ਰਿਲੀਅਨ ਡਾਲਰ ਦੀ ਅਰਥ ਵਿਵਸਥਾ ਹੈਸਾਲ 2030 ਤੱਕ ਭਾਰਤ ਸਤ ਟ੍ਰਿਲੀਅਨ ਡਾਲਰ ਦੀ ਅਰਥ ਵਿਵਸਥਾ ਬਣ ਜਾਏਗਾਸ਼ਹਿਰੀਕਰਨ, ਵਿਕਾਸ ਅਤੇ ਨੌਕਰੀਆਂ ਅਰਥ ਵਿਵਸਥਾ ਨੂੰ ਵਿਸਥਾਰ ਦੇਣ ਦੀ ਕੁੰਜੀ ਬਣ ਸਕਦੀ ਹੈਰੁਜ਼ਗਾਰ ਮਾਨਵ ਪੂੰਜੀ ਹੈ ਅਤੇ ਜਿੰਨਾ ਰੁਜ਼ਗਾਰ ਸਿਰਜਣ ਹੋਏਗਾ, ਉੰਨਾ ਹੀ ਦੇਸ਼ ਦੀ ਸਥਿਤੀ ਸੁਧਰੇਗੀ, ਭੁੱਖਮਰੀ, ਗਰੀਬੀ ਘਟੇਗੀ

ਚੋਣਾਂ ਦੌਰਾਨ ਰਿਜ਼ਰਵੇਸ਼ਨ, ਖੇਤਰੀ ਭਾਸ਼ਾ ਵਿਵਾਦ, ਰਾਸ਼ਟਰਵਾਦ, ਅਤੰਕਵਾਦ, ਵੰਸ਼ਵਾਦ, ਮਜ਼ਹਬੀ ਕੱਟੜਤਾ, ਘੁਟਾਲੇ ਆਦਿ ਮੁੱਖ ਮੁੱਦੇ ਰਹੇ ਹਨਨਵੀਂ ਸਰਕਾਰ ਅੱਗੇ ਮੁੱਖ ਮੁੱਦਾ ਦੇਸ਼ ਵਿੱਚ ਵਧ ਰਹੀ ਮਜ਼ਹਬੀ ਕੜਵਾਹਟ ਨੂੰ ਰੋਕਣਾ ਤੇ ਖਤਮ ਕਰਨਾ ਵੀ ਹੋਏਗਾ, ਅਤੇ ਦੇਸ਼ ਦੇ ਲੋਕਤੰਤਰ ਦੇ ਮੁੱਖ ਆਧਾਰ ਧਰਮ ਨਿਰਪੱਖਤਾ, ਬਰਾਬਰਤਾ (ਦੇਸ਼ ਦੇ ਅੱਧੀ ਆਬਾਦੀ ਔਰਤਾਂ, ਦੇ ਅਧਿਕਾਰਾਂ ਦੀ ਸੁਰੱਖਿਆ ਅਤੇ ਬਰਾਬਰੀ) ਨੂੰ ਬਿਨਾਂ ਕਿਸੇ ਭਿੰਨ ਭੇਦ ਦੇ ਲਾਗੂ ਵੀ ਰੱਖਣਾ ਹੋਵੇਗਾ

*****

(ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(1598)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.om

About the Author

ਗੁਰਮੀਤ ਪਲਾਹੀ

ਗੁਰਮੀਤ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author