HarshinderKaur7ਕੀ ਅਸੀਂ ਪੰਜਾਬ ਨੂੰ ਮੋਹਿੰਜੋਦੜੋ ਵਿੱਚ ਤਬਦੀਲ ਹੋਣ ਦੀ ਉਡੀਕ ਕਰ ਰਹੇ ਹਾਂ ...
(5 ਜੁਲਾਈ 2019)

 

ਅੱਜ ਦੇ ਦਿਨ ਦੁਨੀਆ ਭਰ ਵਿੱਚ 2.8 ਬਿਲੀਅਨ ਲੋਕਾਂ ਨੂੰ ਪਾਣੀ ਦੀ ਕਮੀ ਨਾਲ ਕਿਤੇ ਨਾ ਕਿਤੇ ਜੂਝਣਾ ਪੈ ਰਿਹਾ ਹੈਲਗਭਗ 1.2 ਬਿਲੀਅਨ ਲੋਕਾਂ ਕੋਲ ਪੀਣ ਯੋਗ ਪਾਣੀ ਨਹੀਂ ਹੈ

ਕਾਰਣ:

1. ਵਾਧੂ ਵਰਤੋਂ

2. ਧਰਤੀ ਹੇਠੋਂ ਪਾਣੀ ਦਾ ਖ਼ਾਤਮਾ

3. ਪਾਣੀ ਵਿੱਚ ਮਿਲਾਏ ਜਾ ਰਹੇ ਹਾਨੀਕਾਰਕ ਤੱਤ

ਯੂਨਾਈਟਿਡ ਨੇਸ਼ਨਜ਼ ਡਿਵੈਲਪਮੈਂਟ ਪ੍ਰੋਗਰਾਮ ਨੇ ਇਹ ਲੱਭਿਆ ਹੈ ਕਿ ਬਹੁਤੇ ਮੁਲਕਾਂ ਵਿੱਚ ਪਾਣੀ ਤਾਂ ਹੈ ਪਰ ਹਰ ਲੋੜਵੰਦ ਤੱਕ ਪਹੁੰਚਾਉਣ ਦਾ ਜ਼ਰੀਆ ਸਹੀ ਨਹੀਂ ਹੈ ਕੁਝ ਮੁਲਕਾਂ ਵਿੱਚ ਜ਼ਮੀਨ ਹੇਠੋਂ ਪਾਣੀ ਤਾਂ ਕੱਢਿਆ ਜਾ ਰਿਹਾ ਹੈ ਪਰ ਵਾਪਸ ਪਾਣੀ ਹੇਠਾਂ ਨਹੀਂ ਭੇਜਿਆ ਜਾ ਰਿਹਾਇਸੇ ਲਈ ਵਿਸ਼ਵ ਭਰ ਦੇ ਅੱਧਾ ਬਿਲੀਅਨ ਲੋਕਾਂ ਨੂੰ ਪੂਰਾ ਸਾਲ ਹੀ ਪਾਣੀ ਦੀ ਕਮੀ ਨਾਲ ਜੂਝਣਾ ਪੈਂਦਾ ਹੈਧਰਤੀ ਦੇ ਚੁਫ਼ੇਰੇ ਪਾਣੀ ਦੇ ਭੰਡਾਰ ਹੋਣ ਦੇ ਬਾਵਜੂਦ ਸਿਰਫ਼ 0.014 ਫੀਸਦੀ ਪਾਣੀ ਹੀ ਪੀਣ ਯੋਗ ਹੈਬਾਕੀ 97 ਫੀਸਦੀ ਨਮਕੀਨ ਤੇ 3 ਫੀਸਦੀ ਦੇ ਨੇੜੇ-ਤੇੜੇ ਪਹੁੰਚ ਤੋਂ ਬਾਹਰ ਹੈ

ਇਹ ਕਿਆਸ ਲਾਇਆ ਜਾ ਚੁੱਕਿਆ ਹੈ ਕਿ ਸੰਨ 2030 ਤੱਕ ਧਰਤੀ ਉੱਤੇ ਪੀਣ ਵਾਲੇ ਪਾਣੀ ਦੀ ਇੰਨੀ ਘਾਟ ਹੋ ਜਾਣੀ ਹੈ ਕਿ 40 ਫੀਸਦੀ ਲੋਕ ਤ੍ਰਾਹ-ਤ੍ਰਾਹ ਕਰ ਰਹੇ ਹੋਣਗੇ ਤੇ ਪਾਣੀ ਖੁਣੋ ਮੌਤਾਂ ਦਾ ਢੇਰ ਲੱਗ ਜਾਣਾ ਹੈ ਦਰਖਤ ਵੱਢਣ, ਲੋੜੋਂ ਵਧ ਪ੍ਰਦੂਸ਼ਣ, ਮੌਸਮੀ ਤਬਦੀਲੀ, ਵਧਦੀ ਗਰਮੀ, ਕੁਝ ਇਲਾਕਿਆਂ ਵਿੱਚ ਬਾਰਿਸ਼ ਦੀ ਕਮੀ, ਪਾਣੀ ਦਾ ਜ਼ਾਇਆ ਹੋਣਾ, ਫੈਕਟਰੀਆਂ ਵੱਲੋਂ ਪੀਣ ਵਾਲੇ ਪਾਣੀ ਵਿੱਚ ਗੰਦਗੀ ਰਲਾਉਣੀ, ਖੇਤਾਂ ਵਿੱਚ ਲੋੜੋਂ ਵਧ ਵਰਤੋਂ, ਸੜਕਾਂ ਧੋਣੀਆਂ, ਹੋਟਲਾਂ ਵਿੱਚ ਵਾਧੂ ਵਰਤੋਂ, ਆਦਿ ਅਨੇਕ ਕਾਰਣ ਗਿਣਾਏ ਜਾ ਚੁੱਕੇ ਹਨਕੁਝ ਮੁਲਕਾਂ ਵਿੱਚ, ਵੇਲੇ ਸਿਰ ਇਸ ਖ਼ਤਰੇ ਨੂੰ ਭਾਂਪਦੇ ਤਬਦੀਲੀਆਂ ਸ਼ੁਰੂ ਕਰ ਦਿੱਤੀਆਂ ਹਨ ਮਿਸਾਲ ਵਜੋਂ, ਅਸਟ੍ਰੇਲੀਆ ਵਿੱਚ ਇਹ ਸਭ ਧਿਆਨ ਵਿੱਚ ਰੱਖਦੇ ਹੋਏ ਸੰਨ 2001 ਤੋਂ 2009 ਤੱਕ ਪਾਣੀ ਦੀ ਫਾਲਤੂ ਵਰਤੋਂ ਉੱਤੇ ਰੋਕ ਲਾ ਕੇ 40 ਫੀਸਦੀ ਤਕ ਪਾਣੀ ਬਚਾ ਲਿਆ ਗਿਆ ਤੇ ਇਸ ਨਾਲ ਸਗੋਂ ਉਨ੍ਹਾਂ ਦੇ ਅਰਥ ਵਿਵਸਥਾ ਵਿੱਚ 30 ਫੀਸਦੀ ਵਾਧਾ ਵੀ ਹੋ ਗਿਆ ਹੈ ਡੈਮ, ਕਨਾਲ, ਐਕੁਈਡਕਟ, ਪਾਈਪਾਂ, ਰੈਜ਼ਰਵਾਇਰ ਆਦਿ ਬਣਾ ਕੇ ਪਾਣੀ ਨੂੰ ਖ਼ੂਬਸੂਰਤ ਤਰੀਕੇ ਸੰਭਾਲ ਲਿਆ ਗਿਆ ਹੈਰੀਸਾਈਕਲਿੰਗ ਕਰਨ ਨਾਲ ਵਰਤੇ ਹੋਏ ਪਾਣੀ ਨੂੰ ਸਾਫ਼ ਕਰ ਕੇ ਦੁਬਾਰਾ ਵਰਤੋਂ ਵਿੱਚ ਲਿਆਇਆ ਜਾ ਰਿਹਾ ਹੈਇਹ ਮਿਸਾਲ ਪੂਰੀ ਦੁਨੀਆ ਅੱਗੇ ਰੱਖੀ ਗਈ ਹੈ ਕਿ ਜੇ ਮਨੁੱਖੀ ਜੀਵਨ ਬਚਾਉਣਾ ਹੈ ਤਾਂ ਇਹੋ ਢੰਗ ਹੀ ਬਚਿਆ ਹੈ

ਇੱਕ ਹੋਰ ਤਰੀਕੇ ਵੀ ਪਾਣੀ ਬਹੁਤ ਜ਼ਾਇਆ ਹੋ ਰਿਹਾ ਹੈਦੁਧਾਰੂ ਜਾਨਵਰ ਪਾਲਣ, ਮੁਰਗੀਆਂ ਪਾਲਣ ਆਦਿ ਨਾਲ ਵੀ ਪਾਣੀ ਦੀ ਵਾਧੂ ਵਰਤੋਂ ਹੋ ਰਹੀ ਹੈ ਵਿਕਸਿਤ ਮੁਲਕਾਂ ਵਿੱਚ ਵਿਕਾਸਸ਼ੀਲ ਦੇਸਾਂ ਨਾਲੋਂ 10 ਗੁਣਾ ਵਧ ਪਾਣੀ ਦੀ ਵਰਤੋਂ ਹੋ ਰਹੀ ਹੈਉੱਥੇ ਇਹ ਫੂਡ ਪਰੋਸੈੱਸਿੰਗ ਤੇ ਹੋਰ ਪੈਕੇਜਿੰਗ ਵਿੱਚ ਵਰਤਿਆ ਜਾ ਰਿਹਾ ਹੈ

ਪੂਰੀ ਦੁਨੀਆ ਵਿਚਲੀ ਇੱਕ ਚੌਥਾਈ ਆਬਾਦੀ ਆਪਣੇ ਘਰੋਂ ਕਈ ਕਿਲੋਮੀਟਰ ਤੱਕ ਤੁਰ ਕੇ ਪੀਣ ਵਾਲਾ ਪਾਣੀ ਲਿਆਉਂਦੀ ਹੈਅੰਦਾਜ਼ਾ ਲਾਇਆ ਗਿਆ ਹੈ ਕਿ ਕਈ ਵਿਕਾਸਸ਼ੀਲ ਦੇਸਾਂ ਵਿੱਚ ਔਸਤਨ 20 ਲਿਟਰ ਪਾਣੀ ਪ੍ਰਤੀ ਦਿਨ ਪ੍ਰਤੀ ਬੰਦਾ ਵਰਤ ਰਿਹਾ ਹੈ ਜਿਸ ਵਿੱਚ ਕੱਪੜੇ ਧੋਣੇ ਸ਼ਾਮਲ ਨਹੀਂ ਹਨਇਸ ਵਿੱਚ ਅਫਰੀਕਾ ਵਿੱਚ ਕਈ ਥਾਂਈਂ ਸਿਰਫ਼ 10 ਲਿਟਰ ਤਕ ਹੀ ਵਰਤਿਆ ਜਾ ਰਿਹਾ ਹੈ

ਹੁਣ ਫਿਕਰ ਇਹ ਹੈ ਕਿ ਚੌਲ ਤੇ ਕਣਕ ਦੀ ਫਸਲ ਇੰਨਾ ਪਾਣੀ ਵੀ ਨਹੀਂ ਰਹਿਣ ਦੇਣ ਲੱਗੀ ਪੰਜਾਬ ਵਿੱਚ ਜਨਸੰਖਿਆ ਵਿੱਚ ਪਿਛਲੇ 50 ਸਾਲਾਂ ਵਿੱਚ 62 ਫੀਸਦੀ ਵਾਧਾ ਹੋ ਚੁੱਕਿਆ ਹੈ ਲਗਾਤਾਰ ਖੇਤੀ ਕਰਨ ਨਾਲ ਬਠਿੰਡਾ, ਫਿਰੋਜ਼ਪੁਰ ਤੇ ਫਰੀਦਕੋਟ ਦੀ ਮਿੱਟੀ ਵਿੱਚ ਫਾਸਫੋਰਸ ਦੀ ਘਾਟ ਹੋ ਚੁੱਕੀ ਹੈਕਈ ਹੋਰ ਹਿੱਸਿਆਂ ਵਿੱਚ ਲੋਹ ਕਣ ਤੇ ਮੈਂਗਨੀਜ਼ ਘਟ ਚੁੱਕੇ ਹਨਬੇਹਿਸਾਬੇ ਕੀਟਨਾਸ਼ਕਾਂ ਸਦਕਾ ਤੇ ਪੈਦਾਵਾਰ ਵਧਾਉਣ ਦੇ ਵੱਖੋ-ਵੱਖ ਤਰੀਕਿਆਂ ਸਦਕਾ ਇਹ ਸਭ ਹੋ ਰਿਹਾ ਹੈ

ਅੱਜ ਪੰਜਾਬ ਵਿੱਚ 12.32 ਲੱਖ ਟਿਊਬਵੈੱਲ ਲਗਾਤਾਰ ਜ਼ਮੀਨ ਹੇਠਲਾ ਪਾਣੀ ਖਿੱਚ ਰਹੇ ਹਨਇੱਕ ਪਾਸੇ ਪਾਣੀ ਦੀ ਲਗਾਤਾਰ ਹੁੰਦੀ ਕਮੀ ਤੇ ਦੂਜੇ ਪਾਸੇ ਕੀਟਨਾਸ਼ਕਾਂ ਦਾ ਧਰਤੀ ਦੇ ਹੇਠਾਂ ਡੂੰਘੇ ਲੰਘ ਜਾਣ ਨਾਲ ਪਾਣੀ ਦਾ ਪ੍ਰਦੂਸ਼ਿਤ ਹੋਣਾ ਖ਼ਤਰੇ ਦੀ ਘੰਟੀ ਵਜਾ ਰਹੇ ਹਨ ਮੋਗਾ, ਜਲੰਧਰ, ਬਰਨਾਲਾ, ਮੋਹਾਲੀ ਵਰਗੇ ਸ਼ਹਿਰਾਂ ਵਿੱਚ ਪ੍ਰਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਵੱਡੀ ਪੱਧਰ ਉੱਤੇ ਸਾਹਮਣੇ ਆ ਰਹੀਆਂ ਹਨਹੁਸ਼ਿਆਰਪੁਰ, ਨਵਾਂ ਸ਼ਹਿਰ ਵਿੱਚ ਧਰਤੀ ਹੇਠਲੇ ਪਾਣੀ ਵਿੱਚ ਸੀਲੀਨੀਅਮ ਦਾ ਵਾਧਾ ਦਿਸਣ ਲੱਗ ਪਿਆ ਹੈ ਜਦਕਿ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ ਤੇ ਰੋਪੜ ਵਿੱਚ ਆਰਸੈਨਿਕ ਦਾ ਵਾਧਾ ਹੋਇਆ ਹੈਬਠਿੰਡਾ, ਫਿਰੋਜ਼ਪੁਰ, ਮਾਨਸਾ ਤੇ ਪਟਿਆਲਾ ਵਿੱਚ ਫਲੋਰਾਈਡ ਦੀ ਮਾਤਰਾ ਵਧ ਹੋ ਚੁੱਕੀ ਹੈਗੁਰਦਾਸਪੁਰ, ਨਵਾਂ ਸ਼ਹਿਰ, ਹੁਸ਼ਿਆਰਪੁਰ, ਪਟਿਆਲਾ, ਰੋਪੜ ਤੇ ਮੋਗਾ ਵਿੱਚ ਜ਼ਮੀਨ ਹੇਠਲੇ ਪਾਣੀ ਵਿੱਚ ਐਲਮੀਨੀਅਮ ਵਧ ਚੁੱਕਿਆ ਹੈਫਿਰੋਜ਼ਪੁਰ, ਮੋਗਾ, ਬਰਨਾਲਾ, ਬਠਿੰਡਾ ਤੇ ਸੰਗਰੂਰ ਵਿੱਚ ਯੂਰੇਨੀਅਮ ਦਾ ਵਾਧਾ ਦਿਸਣ ਲੱਗ ਪਿਆ ਹੈਆਈ.ਸੀ.ਐੱਮ.ਆਰ. ਵੱਲੋਂ ਕੀਤੀ ਖੋਜ ਰਾਹੀਂ ਇਹ ਸਭ ਸਾਬਤ ਹੋਇਆ ਹੈ ਜਿਸ ਨਾਲ ਪੰਜਾਬ ਵਿੱਚ ਕੈਂਸਰ ਦੇ ਮਰੀਜ਼ਾਂ ਦਾ ਵਾਧਾ ਹੋ ਕੇ 30.5 ਪ੍ਰਤੀ ਲੱਖ ਪਹੁੰਚ ਗਿਆ ਹੈ ਜਦਕਿ ਬਠਿੰਡਾ ਤੇ ਮੁਕਤਸਰ ਵਿੱਚ ਇਹ ਅੰਕੜਾ 75 ਪ੍ਰਤੀ ਲੱਖ ਹੈ

ਇਹ ਸਭ ਕੁਝ ਜਾਣ ਕੇ ਕੀ ਹਾਲੇ ਵੀ ਕੋਈ ਜਾਗਣਾ ਚਾਹੇਗਾ? ਪਾਣੀ ਦੀ ਘਾਟ ਦਾ ਖ਼ਤਰਾ ਸਾਡੇ ਸਿਰ ਉੱਤੇ ਮੰਡਰਾ ਰਿਹਾ ਹੈ ਤੇ ਸਾਨੂੰ ਅਗਾਊਂ ਆਉਣ ਵਾਲੀ ਦਰਦਨਾਕ ਮੌਤ ਦਾ ਸੁਨੇਹਾ ਦੇ ਰਿਹਾ ਹੈਦੂਜੇ ਪਾਸੇ ਪ੍ਰਦੂਸ਼ਿਤ ਧਰਤੀ ਹੇਠਲਾ ਪਾਣੀ ਸਾਡੀਆਂ ਪੁਸ਼ਤਾਂ ਨੂੰ ਨੇਸਤੋ ਨਾਬੂਦ ਕਰਨ ਨੂੰ ਤਿਆਰ ਬੈਠਾ ਹੈ!

ਕੀ ਅਸੀਂ ਪੰਜਾਬ ਨੂੰ ਮੋਹਿੰਜੋਦੜੋ ਵਿੱਚ ਤਬਦੀਲ ਹੋਣ ਦੀ ਉਡੀਕ ਕਰ ਰਹੇ ਹਾਂ? ਕਦੋਂ ਸਮਝਾਂਗੇ ਕਿ ਕਣਕ-ਚੌਲ ਦੇ ਚੱਕਰ ਨਾਲ ਧਰਤੀ ਹੇਠੋਂ ਪਾਣੀ ਖ਼ਤਮ ਕਰਨ ਦੀ ਥਾਂ ਇਜ਼ਰਾਈਲ ਵਾਂਗ ਸਪਰਿੰਕਲਰ ਸਿਸਟਮ ਵਰਤ ਕੇ ਆਉਣ ਵਾਲੀ ਪੁਸ਼ਤ ਬਚਾ ਲਈਏ? ਆਖ਼ਰ ਕਦੇ ਤਾਂ ਧਰਤੀ ਵਿੱਚ ਜ਼ਹਿਰ ਰਲਾਉਣ ਤੋਂ ਹਟਾਂਗੇ ਤੇ ਜ਼ਹਿਰੀਲੇ ਕੀਟਨਾਸ਼ਕਾਂ ਦੀ ਵਰਤੋਂ ਛੱਡਾਂਗੇ

ਹਾਲੇ ਵੀ ਵੇਲਾ ਹੈ! ਮੀਂਹ ਦਾ ਪਾਣੀ ਸਾਂਭ ਕੇ ‘ਰੇਨ ਵਾਟਰ ਹਾਰਵੈਸਟਿੰਗ’ ਕਰ ਕੇ ਧਰਤੀ ਹੇਠਲੇ ਪਾਣੀ ਦਾ ਪੱਧਰ ਵਧਾ ਲਈਏ ਪਰ ਉਸ ਤੋਂ ਪਹਿਲਾਂ ਧਰਤੀ ਉੱਪਰ ਛਿੜਕਾਏ ਜਾ ਰਹੇ ਕੀਟਨਾਸ਼ਕਾਂ ਨੂੰ ਹਰ ਹਾਲ ਬੰਦ ਕਰਨਾ ਪੈਣਾ ਹੈ ਤਾਂ ਜੋ ਜ਼ਹਿਰੀ ਪਾਣੀ ਪੀ ਕੇ ਮਰਨ ਤੇ ਪੰਜਾਬੀਆਂ ਦਾ ਨਾਮੋ ਨਿਸ਼ਾਨ ਮਿਟ ਜਾਣ ਤੋਂ ਬਚਾਓ ਹੋ ਸਕੇ

ਤਾਜ਼ੀਆਂ ਖ਼ਬਰਾਂ ਅਨੁਸਾਰ ਨੇਪਾਲ ਨੇ ਤਾਂ ਭਾਰਤ ਵੱਲੋਂ ਭੇਜੀਆਂ ਫਲ ਸਬਜ਼ੀਆਂ ਲੈਣੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਵਿਚਲੇ ਜ਼ਹਿਰ ਨੇ ਉਨ੍ਹਾਂ ਨੂੰ ਮਨੁੱਖੀ ਵਰਤੋਂ ਜੋਗਾ ਛੱਡਿਆ ਨਹੀਂਇਨ੍ਹਾਂ ਨੂੰ ਖਾ ਕੇ ਅਸੀਂ ਕਿੰਨੀ ਦੇਰ ਹੋਰ ਜੀਅ ਸਕਾਂਗੇ, ਕਿਆਸ ਲਾਉਣਾ ਔਖਾ ਨਹੀਂ

*****

ਪ੍ਰੈੱਸ ਨੋਟ: 82 ਫੀਸਦੀ ਮਹਿਲਾ ਸੰਸਦ ਮੈਂਬਰ ਵੀ ਨਹੀਂ ਮਹਿਫੂਜ਼ --- ਡਾ. ਹਰਸ਼ਿੰਦਰ ਕੌਰ

( ਪਟਿਆਲਾ) ਵਰਲਡ ਕਾਊਂਸਲ ਆਫ ਚਰਚਿਜ਼ ਵੱਲੋਂ ਜਨੇਵਾ ਵਿਖੇ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਅੰਤਰਰਾਸ਼ਟਰੀ ਕਾਨਫਰੰਸ ਕੀਤੀ ਜਾ ਰਹੀ ਹੈ ਜਿਸ ਵਿੱਚ ਡਾ. ਹਰਸ਼ਿੰਦਰ ਕੌਰ ਸ਼ਿਰਕਤ ਕਰ ਰਹੀ ਹੈਯੂਨਾਈਟਿਡ ਨੇਸ਼ਨਜ਼ ਵੱਲੋਂ ਜਾਰੀ ਕੀਤੇ ਅੰਕੜੇ ਦੱਸਦਿਆਂ ਡਾ. ਹਰਸ਼ਿੰਦਰ ਕੌਰ ਨੇ ਕਿਹਾ ਕਿ 39 ਮੁਲਕਾਂ ਵਿੱਚ ਭਰਵਾਏ ਫਾਰਮਾਂ ਵਿੱਚ 82 ਫੀਸਦੀ ਸੰਸਦ ਮੈਂਬਰ ਔਰਤਾਂ ਇਹ ਮੰਨ ਚੁੱਕੀਆਂ ਹਨ ਕਿ ਉਨ੍ਹਾਂ ਨੂੰ ਭੱਦੀ ਛੇੜਛਾੜ ਦਾ ਸ਼ਿਕਾਰ ਹੋਣਾ ਪਿਆ ਹੈ, ਤਾਂ ਆਮ ਔਰਤ ਕਿਵੇਂ ਮਹਿਫੂਜ਼ ਹੋ ਸਕਦੀ ਹੈਪੁੱਛੇ ਜਾਣ ਉੱਤੇ 44 ਫੀਸਦੀ ਸੰਸਦ ਮੈਂਬਰ ਔਰਤਾਂ ਇਹ ਮੰਨੀਆਂ ਕਿ ਉਨ੍ਹਾਂ ਨੂੰ ਬਲਾਤਕਾਰ, ਉਧਾਲਾ, ਕਤਲ ਆਦਿ ਦੀਆਂ ਧਮਕੀਆਂ ਵੀ ਮਿਲੀਆਂ ਹਨਸਭ ਤੋਂ ਖ਼ਤਰਨਾਕ ਨੁਕਤਾ ਇਹ ਹੈ ਕਿ 65 ਫੀਸਦੀ ਧਮਕੀਆਂ ਦੇਣ ਵਾਲੇ ਉਨ੍ਹਾਂ ਦੇ ਆਪਣੀ ਹੀ ਪਾਰਟੀ ਦੇ ਸੰਸਦ ਮੈਂਬਰ ਜਾਂ ਉਲਟ ਪਾਰਟੀ ਦੇ ਸੰਸਦ ਮੈਂਬਰ ਸਨ

ਡਾ. ਹਰਸ਼ਿੰਦਰ ਕੌਰ ਨੇ ਕਿਹਾ ਕਿ ਉਹ ਜਨੇਵਾ ਵਿਖੇ ਇਸ ਲਈ ਸੱਦੇ ਗਏ ਹਨ ਕਿਉਂਕਿ ਅੱਜ ਦੇ ਦਿਨ ਯੂਨਾਈਟਿਡ ਨੇਸ਼ਨਜ਼ ਅਨੁਸਾਰ ਵਿਸ਼ਵ ਭਰ ਦੀਆਂ ਲਗਭਗ 35 ਫੀਸਦੀ ਔਰਤਾਂ ਸਰੀਰਕ ਸ਼ੋਸ਼ਣ ਦਾ ਕਦੇ ਨਾ ਕਦੇ ਸ਼ਿਕਾਰ ਹੋ ਚੁੱਕੀਆਂ ਹਨਇਸ ਵਧਦੇ ਅੰਕੜੇ ਨੂੰ ਰੋਕਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਔਰਤ ਦੇ ਹੱਕ ਵਿੱਚ ਚੁੱਕੀ ਆਵਾਜ਼ ਅਤੇ ਗੁਰੂ ਸਾਹਿਬ ਦੇ ਔਰਤਾਂ ਪ੍ਰਤੀ ਫਲਸਫ਼ੇ ਨੂੰ ਈਸਾਈ ਮਤ ਦੇ ਲੋਕ ਵੀ ਸਮਝਣਾ ਚਾਹ ਰਹੇ ਹਨ ਕਿਉਂਕਿ ਜਿਨ੍ਹਾਂ ਸਮਿਆਂ ਵਿੱਚ ਗੁਰੂ ਸਾਹਿਬ ਨੇ ਔਰਤਾਂ ਦਾ ਬਿੰਬ ਉਤਾਂਹ ਚੁੱਕਿਆ ਸੀ, ਉਦੋਂ ਵੀ ਔਰਤਾਂ ਪ੍ਰਤੀ ਹੁੰਦੇ ਜੁਰਮ ਸਿਖਰਾਂ ਉੱਤੇ ਸਨ

ਇਸ ਨੁਕਤੇ ਨੂੰ ਸਮਝ ਕੇ ਔਰਤਾਂ ਪ੍ਰਤੀ ਹੁੰਦੇ ਜੁਰਮਾਂ ਨੂੰ ਘਟਾਉਣ ਲਈ ਕੁਝ ਵਿਸ਼ਵ ਪੱਧਰੀ ਫੈਸਲੇ ਲਏ ਜਾਣੇ ਹਨਕੁਝ ਕਾਰਗਰ ਪ੍ਰੋਗਰਾਮ ਭਾਰਤ ਵਿੱਚ ਵੀ ਉਲੀਕੇ ਜਾਣੇ ਹਨ ਜਿਨ੍ਹਾਂ ਬਾਰੇ ਡਾ. ਹਰਸ਼ਿੰਦਰ ਕੌਰ, ਜੋ ਭਾਰਤ ਦੀਆਂ 100 ਪ੍ਰਭਾਵਸ਼ਾਲੀ ਔਰਤਾਂ ਵਿੱਚ ਸ਼ੁਮਾਰ, ਸਮਾਜ ਸੇਵੀ ਤੇ ਲੇਖਿਕਾ ਹੈ, ਨੇ ਚਰਚਾ ਵਿੱਚ ਭਾਗ ਲੈ 70 ਫੀਸਦੀ ਘਰੇਲੂ ਹਿੰਸਾ ਸਹਿ ਰਹੀਆਂ ਔਰਤਾਂ ਲਈ ਕੰਮ ਕਰਨਾ ਹੈ

ਇਸ ਵਿਸ਼ੇਸ਼ ਸੈਮੀਨਾਰ, ਜੋ ਕਿ ਪਹਿਲੀ ਵਾਰ ਜਨੇਵਾ ਵਿਖੇ ਹੋ ਰਿਹਾ ਹੈ ਵਿੱਚ ਗੁਰੂ ਨਾਨਕ ਦੇਵ ਜੀ ਵੱਲੋਂ ਔਰਤਾਂ ਨੂੰ ਦਿੱਤੇ ਉੱਚੇ ਰੁਤਬੇ ਤੇ ਬਰਾਬਰ ਦੇ ਅਧਿਕਾਰ ਦੇਣ ਨਾਲ ਜੋ ਔਰਤ ਉਨ੍ਹਾਂ ਸਮਿਆਂ ਵਿੱਚ ਪਰਦੇ ਵਿੱਚੋਂ ਨਿਕਲ ਕੇ ਦੂਜਿਆਂ ਦੇ ਹੱਕਾਂ ਲਈ ਖੜ੍ਹੀ ਹੋ ਸਕੀ ਸੀ, ਬਾਰੇ ਮਨੋਵਿਗਿਆਨਿਕ ਪੱਖਾਂ ਦੀ ਚਰਚਾ ਡਾ. ਹਰਸ਼ਿੰਦਰ ਕੌਰ ਵੱਲੋਂ ਕੀਤੀ ਜਾਣੀ ਹੈਡਾ. ਕੌਰ ਨੇ ਯੂ.ਐੱਨ. ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਸੰਨ 2017 ਵਿੱਚ 87000 ਔਰਤਾਂ ਮਾਰੀਆਂ ਗਈਆਂ ਜਿਨ੍ਹਾਂ ਵਿੱਚੋਂ 58 ਫੀਸਦੀ ਨੂੰ ਮਾਰਨ ਵਾਲੇ ਉਨ੍ਹਾਂ ਦੇ ਆਪਣੇ ਹੀ ਸਨਯਾਨੀ 137 ਔਰਤਾਂ ਦੁਨੀਆ ਭਰ ਵਿੱਚ ਰੋਜ਼ ਕਿਸੇ ਆਪਣੇ ਹੱਥੋਂ ਹੀ ਕਤਲ ਹੋ ਰਹੀਆਂ ਹਨ

ਡਾ. ਕੌਰ ਨੇ ਵਰਲਡ ਕਾਊਂਸਲ ਆਫ ਚਰਚਿਜ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਜਨੇਵਾ ਵਿਖੇ ਈਸਾਈ ਮਤ ਦੇ ਲੋਕਾਂ ਨੂੰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਨੂੰ ਅਪਣਾਉਣ ਦੀ ਲੋੜ ਪਈ ਹੈ, ਖ਼ਾਸ ਕਰ ਗੁਰੂ ਸਾਹਿਬ ਦੇ 550 ਸਾਲਾ ਜਨਮ ਸ਼ਤਾਬਦੀ ਉੱਤੇ

ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਡਾ. ਕੌਰ ਨੇ ਕਿਹਾ ਕਿ ਮੈਂਨੂੰ ਇਸ ਕਾਬਲ ਸਮਝਦਿਆਂ ਵਿਸ਼ਵ ਕਾਨਫਰੰਸ ਵਿੱਚ ਨੁਮਾਇੰਦੇ ਵਜੋਂ ਭੇਜਣ ਦੀ ਇੰਨੀ ਭਾਰੀ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਉੱਤੇ ਖਰਾ ਉੱਤਰਨ ਦੀ ਉਹ ਪੂਰੀ ਕੋਸ਼ਿਸ਼ ਕਰਨਗੇ ਤਾਂ ਜੋ ਵਿਸ਼ਵ ਭਰ ਦੇ ਪੰਜਾਬੀਆਂ ਵੱਲੋਂ ਕੀਤੀ ਜਾਂਦੀ ਸਮੂਹ ਲੋਕਾਈ ਦੀ ਭਲਾਈ ਦੇ ਕੰਮਾਂ ਨੂੰ ਹੋਰ ਉਜਾਗਰ ਕੀਤਾ ਜਾ ਸਕੇ

*****

(ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(1655)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.om)

About the Author

ਡਾ. ਹਰਸ਼ਿੰਦਰ ਕੌਰ

ਡਾ. ਹਰਸ਼ਿੰਦਰ ਕੌਰ

Dr. Harshinder Kaur MD (Paediatrician)
Patiala, Punjab, India.
Phone: (91 - 175 - 2216783)

Email: (drharshpatiala@yahoo.com)

More articles from this author