MohdAbbasDhaliwal7ਰਫੀ ਦੀ ਮੌਤ ਉਪਰੰਤ ਇੱਕ ਵਾਰ ਯਾ-ਹੂ ਅਦਾਕਾਰ ਸ਼ਮੀ ਕਪੂਰ ਨੇ ਕਿਹਾ ਸੀ ਕਿ ...
(31 ਜੁਲਾਈ 2019)

 

“ਜੱਗ ਵਾਲਾ ਮੇਲਾ ਯਾਰੋ ਥੋੜ੍ਹੀ ਦੇਰ ਦਾ” - ਮੁਹੰਮਦ ਰਫੀ

 

ਜਦੋਂ ਵੀ ਦੁਨੀਆ ਵਿੱਚ ਆਵਾਜ਼ ਦੇ ਜਾਦੂਗਰਾਂ ਦੀ ਗੱਲ ਚੱਲਦੀ ਹੈ ਤਾਂ ਬਿਨਾਂ ਸ਼ੱਕ ਇੱਕ ਨਾਮ ਆਪਣੇ ਆਪ ਸਾਹਮਣੇ ਆ ਖਲੋਂਦਾ ਹੈ, ਉਹ ਨਾਮ ਹੈ ਬੌਲੀਵੁੱਡ ਦੇ ਪ੍ਰਸਿੱਧ ਪਿੱਠਵਰਤੀ ਮਹਾਨ ਗਾਇਕ ਮੁਹੰਮਦ ਰਫੀ ਸਾਹਿਬ ਦਾਗੀਤ ਹੋਵੇ ਜਾਂ ਗ਼ਜ਼ਲ ਜਾਂ ਫਿਰ ਕੋਈ ਕੱਵਾਲੀ ਹੋਵੇ ਯਾ ਫਿਰ ਨਾਅਤ ਜਾਂ ਸ਼ਬਦ, ਜਾਂ ਹੋਵੇ ਭਜਨ, ਰਫੀ ਸਾਹਿਬ ਨੇ ਹਰ ਤਰ੍ਹਾਂ ਦੀ ਗਾਇਕੀ ਵਿੱਚ ਆਪਣਾ ਲੋਹਾ ਮਨਵਾਇਆ

ਅੱਜ ਭਾਵੇਂ ਰਫੀ ਸਾਹਿਬ ਨੂੰ ਸਾਥੋਂ ਵਿੱਛੜਿਆਂ ਲਗਭਗ ਚਾਰ ਦਹਾਕੇ ਬੀਤ ਚੁੱਕੇ ਹਨ ਫਿਰ ਵੀ ਰਫੀ ਸਾਹਿਬ ਦੀ ਆਵਾਜ਼ ਦਾ ਜਾਦੂ ਸਰੋਤਿਆਂ ਦੇ ਸਿਰ ਚੜ੍ਹ ਕੇ ਉਸੇ ਤਰ੍ਹਾਂ ਬੋਲਦਾ ਹੈ, ਜਿਸ ਤਰ੍ਹਾਂ ਕਰੀਬ ਸੱਤ ਦਹਾਕੇ ਪਹਿਲਾਂ ਬੋਲਦਾ ਸੀਅੱਜ ਵੀ ਉਹਨਾਂ ਦੀ ਆਵਾਜ਼ ਜਦੋਂ ਕਦੀ ਰੇਡੀਓ ਤੋਂ ਸੁਣਾਈ ਦਿੰਦੀ ਹੈ ਤਾਂ ਬਿਨਾਂ ਸ਼ੱਕ ਕੰਨਾਂ ਵਿੱਚ ਇੱਕ ਪ੍ਰਕਾਰ ਦਾ ਸ਼ਹਿਦ ਘੋਲਦੀ ਮਹਿਸੂਸ ਹੁੰਦੀ ਹੈ ਅਤੇ ਨਾਲ ਹੀ ਰੂਹ ਨੂੰ ਤਰੋ ਤਾਜ਼ਗੀ ਮੁਹੱਈਆ ਕਰਵਾਉਂਦੀ ਜਾਪਦੀ ਹੈ

ਮੁਹੰਮਦ ਰਫੀ ਦਾ ਜਨਮ ਅੰਮ੍ਰਿਤਸਰ ਦੇ ਲਾਗੇ ਪਿੰਡ ਕੋਟਲਾ ਸੁਲਤਾਨ ਸਿੰਘ ਵਿਖੇ 24 ਦਸੰਬਰ 1924 ਨੂੰ ਇੱਕ ਸਾਧਾਰਨ ਪਰਿਵਾਰ ਵਿੱਚ ਹੋਇਆਆਪ ਦੇ ਪਿਤਾ ਹਾਜੀ ਅਲੀ ਮੁਹੰਮਦ ਇੱਕ ਬਹੁਤ ਹੀ ਨੇਕ ਤੇ ਧਾਰਮਿਕ ਬਿਰਤੀ ਵਾਲੇ ਇਨਸਾਨ ਸਨਮੁਹੰਮਦ ਰਫੀ ਛੇ ਭਰਾਵਾਂ ਵਿੱਚੋਂ ਦੂਸਰੇ ਨੰਬਰ ’ਤੇ ਸੀਮੁਹੰਮਦ ਰਫੀ, ਜਿਸਦਾ ਦਾ ਕੱਚਾ-ਨਾਂਅ ‘ਫੀਕੂ’ ਸੀ ਨੇ ਆਪਣੀ ਮੁਢਲੀ ਵਿੱਦਿਆ ਘਰ ਵਿੱਚ ਹੀ ਪ੍ਰਾਪਤ ਕੀਤੀਆਪ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਕ ਸੀਇਸ ਲਈ ਪਿੰਡ ਦੇ ਸਕੂਲ ਵਿੱਚ ਦੂਜੀ ਜਮਾਤ ਤੱਕ ਹੀ ਪੜ੍ਹਾਈ ਕਰ ਸਕੇ

ਰਫੀ ਸਾਹਿਬ ਨੇ ਆਪਣੇ ਗਾਉਣ ਦੀ ਪ੍ਰੇਰਣਾ ਦਾ ਖੁਲਾਸਾ ਕਰਦੇ ਹੋਏ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਉਹ ਦਸ-ਬਾਰਾਂ ਸਾਲ ਦੇ ਸਨ ਕਿ ਉਹਨਾਂ ਦੇ ਮੁਹੱਲੇ ਵਿੱਚ ਇੱਕ ਫਕੀਰ ਗੀਤ “ਜੱਗ ਵਾਲਾ ਮੇਲਾ ਯਾਰੋ ਥੋੜ੍ਹੀ ਦੇਰ ਦਾ” ਗਾ ਕੇ ਭੀਖ ਮੰਗਿਆ ਕਰਦਾ ਸੀਉਸੇ ਦੀ ਨਕਲ ਕਰਦਿਆਂ ਆਪ ਵੀ ਇਸ ਗੀਤ ਨੂੰ ਬਹੁਤ ਸ਼ੌਕ ਨਾਲ ਗਾਇਆ ਕਰਦੇ ਸਨ ਤੇ ਕਈ ਵਾਰ ਉਸ ਫਕੀਰ ਦਾ ਪਿੱਛਾ ਕਰਦੇ ਹੋਏ ਬਹੁਤ ਦੂਰ ਨਿਕਲ ਜਾਂਦੇ ਸਨ

ਇਸੇ ਵਿਚਕਾਰ ਰਫੀ ਦੇ ਪਿਤਾ 1935 ਵਿੱਚ ਲਾਹੌਰ ਚਲੇ ਗਏ, ਜਿੱਥੇ ਉਹਨਾਂ ਨੇ ਭੱਟੀ ਗੇਟ ਵਿੱਚ ਨੂਰ ਮਹਿਲਾਂ ਵਿੱਚ ਇੱਕ ਪੁਰਸ਼ਾਂ ਦਾ ਸੈਲੂਨ ਕੰਮ ਸ਼ੁਰੂ ਕਰ ਦਿੱਤਾ

ਰਫੀ ਦੇ ਵੱਡੇ ਭਰਾ ਮੁਹੰਮਦ ਦੀਨ ਦੇ ਇੱਕ ਦੋਸਤ ਅਬਦੁਲ ਹਮੀਦ ਨੇ ਲਾਹੌਰ ਵਿੱਚ ਰਫੀ ਦੀ ਪ੍ਰਤਿਭਾ ਨੂੰ ਪਛਾਣਦਿਆਂ ਉਸ ਨੂੰ ਗਾਇਕੀ ਵੱਲ ਉਤਸ਼ਾਹਿਤ ਕੀਤਾਅਬਦੁਲ ਹਮੀਦ ਨੇ ਹੀ ਬਾਅਦ ਵਿੱਚ ਰਫੀ ਦੇ ਪਰਿਵਾਰ ਦੇ ਬਜ਼ੁਰਗਾਂ ਨੂੰ, ਰਫੀ ਨੂੰ ਮੁੰਬਈ ਭੇਜਣ ਵਾਸਤੇ ਮਨਾਇਆਉਹਨਾਂ ਨੂੰ ਪਹਿਲੀ ਵਾਰ 13 ਸਾਲ ਦੀ ਉਮਰ ਵਿੱਚ ਕੇ.ਐੱਲ ਸਹਿਗਲ ਦੀ ਮੌਜੂਦਗੀ ਵਿੱਚ ਲਾਹੌਰ ਵਿਖੇ ਉਦੋਂ ਗਾਉਣ ਦਾ ਮੌਕਾ ਮਿਲਿਆ ਜਦ ਲਾਈਟ ਚਲੀ ਜਾਣ ਕਾਰਨ ਸਹਿਗਲ ਨੇ ਗਾਉਣ ਤੋਂ ਇਨਕਾਰ ਕਰ ਦਿੱਤਾ ਤੇ ਪੰਡਾਲ ਵਿੱਚ ਹੰਗਾਮਾ ਮਚ ਗਿਆਇਸ ਵਿਚਕਾਰ ਮੁਹੰਮਦ ਰਫੀ ਨੂੰ ਦਰਸ਼ਕਾਂ ਦੇ ਰੂਬਰੂ ਕੀਤਾ ਗਿਆਜਿਵੇਂ ਹੀ 13 ਸਾਲਾ ਰਫੀ ਨੇ ਗਾਉਣਾ ਸ਼ੁਰੂ ਕੀਤਾ ਤਾਂ ਪੰਡਾਲ ਵਿੱਚ ਉਨ੍ਹਾਂ ਦੀ ਉੱਚੀ ਅਤੇ ਸੁਰੀਲੀ ਆਵਾਜ਼ ਸੁਣ ਕੇ ਦਰਸ਼ਕਾਂ ਵਿੱਚ ਜਿਵੇਂ ਕਬਰਾਂ ਵਰਗੀ ਚੁੱਪ ਛਾ ਗਈ

ਇਸ ਉਪਰੰਤ 1941 ਵਿੱਚ ਰਫੀ ਨੇ ਸ਼ਿਆਮ ਸੁੰਦਰ ਦੇ ਅਧੀਨ ਜੋੜੀ ਵਿੱਚ ਗਾਣਾ ਗਾਇਆਇਹ ਗਾਣਾ ਸੀ “ਸੋਹਣੀਏ ਨੀਂ, ਹੀਰੀਏ ਨੀਂ” ਜੋ ਕਿ ਜੀਨਤ ਬੇਗਮ ਨਾਲ ਲਾਹੌਰ ਵਿੱਚ ਪੰਜਾਬੀ ਫਿਲਮ ‘ਗੁਲ ਬਲੋਚ’ ਵਾਸਤੇ ਗਾਇਆ ਗਿਆ ਸੀਇਸਦੇ ਨਾਲ ਹੀ ਉਹਨਾਂ ਦੀ ਗਾਇਕ ਦੇ ਤੌਰ ’ਤੇ ਸ਼ੁਰੂਆਤ ਹੋ ਗਈਇਸੇ ਦੌਰਾਨ ਮੁਹੰਮਦ ਰਫੀ ਨੂੰ ਆਲ ਇੰਡੀਆ ਰੇਡੀਓ ਲਾਹੌਰ ਸਟੇਸ਼ਨ ਨੇ ਆਪਣੇ ਵਾਸਤੇ ਗਾਉਣ ਲਈ ਸੱਦਾ ਦਿੱਤਾ

1944 ਵਿੱਚ ਰਫੀ ਸਾਹਿਬ ਮੁੰਬਈ ਚਲੇ ਗਏਉਹਨਾਂ ਨੇ ਅਬਦੁਲ ਹਮੀਦ ਸਹਿਤ ਮੁੰਬਈ ਦੇ ਭੀੜ-ਭਰੇ ਭਿੰਡੀ ਬਾਜ਼ਾਰ ਵਿੱਚ ਇੱਕ ਕਮਰਾ ਕਿਰਾਏ ’ਤੇ ਲੈ ਕੇ ਰਹਿਣਾ ਸ਼ੁਰੂ ਕੀਤਾਕਵੀ ਤਨਵੀਰ ਨਕਵੀ ਨੇ ਮੁਹੰਮਦ ਰਫੀ ਨੂੰ ਫਿਲਮ ਪ੍ਰੋਡੀਊਸਰ ਅਬਦੁਰ ਰਸ਼ੀਦ ਨਿਰਦੇਸ਼ਕ ਮਹਿਬੂਬ ਖਾਨ ਅਤੇ ਅਭਿਨੇਤਾ-ਨਿਰਦੇਸ਼ਕ (ਡਾਇਰੈਕਟਰ) ਨਜ਼ੀਰ ਆਦਿ ਨਾਲ ਮਿਲਵਾਇਆ

ਮੁਹੰਮਦ ਰਫੀ ਜੋ ਕਿ ਆਪਣੇ ਅਲੱਗ-ਅਲੱਗ ਗਾਣਿਆਂ ਦੇ ਅੰਦਾਜ਼ ਵਾਸਤੇ ਜਾਣੇ ਜਾਂਦੇ ਸੀ, ਉਹਨਾਂ ਨੇ ਸ਼ਾਸਤਰੀ ਗੀਤਾਂ ਤੋਂ ਲੈ ਕੇ ਦੇਸ਼ ਭਗਤੀ ਦੇ ਗੀਤ, ਉਦਾਸ ਵਿਰਲਾਪ ਤੋਂ ਲੈ ਕੇ ਰੁਮਾਂਸਵਾਦੀ ਗੀਤ, ਗ਼ਜ਼ਲ, ਭਜਨ ਅਤੇ ਕੱਵਾਲੀ ਤੱਕ ਹੱਦਬੰਦੀ ਕੀਤੀ ਸੀਉਹਨਾਂ ਨੂੰ ਫਿਲਮ ਦੇ ਅਦਾਕਾਰਾਂ ਦੀ ਆਵਾਜ਼ ਨਾਲ ਮਿਲਦੀ ਅਵਾਜ਼ ਵਿੱਚ ਗਾਉਣ ਦੀ ਵਿਲਖਣ ਯੋਗਤਾ ਕਰਕੇ ਜਾਣਿਆ ਜਾਂਦਾ ਸੀ

ਆਪਣੀ ਜਾਦੂਈ ਆਵਾਜ਼ ਦੇ ਚਲਦਿਆਂ 1950 ਅਤੇ 1970 ਦੇ ਵਿਚਕਾਰ, ਰਫੀ ਹਿੰਦੀ ਫਿਲਮ ਉਦਯੋਗ ਵਿੱਚ ਸਭ ਤੋਂ ਵੱਧ ਮੰਗ ਵਾਲੇ ਗਾਇਕ ਸਨਦਲੀਪ ਕੁਮਾਰ ਤੋਂ ਲੈ ਕੇ ਅਮਿਤਾਭ ਬੱਚਨ ਤੱਕ ਹਰ ਛੋਟੇ ਬੜੇ ਅਦਾਕਾਰ ਲਈ ਰਫੀ ਨੇ ਆਪਣੀ ਪਿੱਠਵਰਤੀ ਆਵਾਜ਼ ਮੁਹੱਈਆ ਕਰਵਾਈਇਹੋ ਕਾਰਨ ਹੈ ਕਿ ਰਫੀ ਦੀ ਮੌਤ ਉਪਰੰਤ ਇੱਕ ਵਾਰ ਯਾ-ਹੂ ਅਦਾਕਾਰ ਸ਼ਮੀ ਕਪੂਰ ਨੇ ਕਿਹਾ ਸੀ ਕਿ ਅੱਜ ਉਨ੍ਹਾਂ ਦੀ ਆਵਾਜ਼ ਚਲੀ ਗਈ ਹੈ ਅਤੇ ਉਹ ਗੂੰਗੇ ਹੋ ਗਏ ਹਨ

ਮੁਹੰਮਦ ਰਫੀ ਆਮ ਤੌਰ ’ਤੇ ਹਿੰਦੀ ਵਿੱਚ ਗਾਣੇ ਗਾਉਣ ਵਾਸਤੇ ਜਾਣੇ ਜਾਂਦੇ ਸੀ, ਜਿਸ ਉੱਪਰ ਉਹਨਾਂ ਨੂੰ ਬਹੁਤ ਮੁਹਾਰਤ ਸੀਉਹਨਾਂ ਨੇ ਕਈ ਭਾਸ਼ਾਵਾਂ ਵਿੱਚ ਗਾਣੇ ਗਾਏ ਜਿਨ੍ਹਾਂ ਵਿੱਚ ਆਸਾਮੀ, ਕੋਕਣੀ, ਭੋਜਪੁਰੀ, ਉੜੀਆ, ਪੰਜਾਬੀ, ਬੰਗਾਲੀ, ਮਰਾਠੀ, ਸਿੰਧੀ, ਕੰਨੜ, ਗੁਜਰਾਤੀ, ਤੇਲਗੂ, ਮਗਾਹੀ, ਮੈਥਲੀ ਅਤੇ ਉਰਦੂ ਸ਼ਾਮਿਲ ਹਨਭਾਰਤੀ ਭਾਸ਼ਾ ਤੋਂ ਇਲਾਵਾ ਉਹਨਾਂ ਨੇ ਅੰਗਰੇਜ਼ੀ, ਫਾਰਸੀ, ਅਰਬੀ, ਹੈਤੀਆਈ, ਅਤੇ ਡੱਚ ਭਾਸ਼ਾਵਾਂ ਵਿੱਚ ਵੀ ਗਾਣੇ ਗਾਏ ਸਨਇੱਕ ਵਾਰ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਉਹ ਦੂਜੀਆਂ ਭਾਸ਼ਾਵਾਂ ਵਿੱਚ ਇੰਨੀ ਨਿਪੁੰਨਤਾ ਨਾਲ ਕਿਵੇਂ ਗਾ ਲੈਂਦੇ ਹਨ ਤਾਂ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਦੂਜੀ ਭਾਸ਼ਾ ਦੇ ਗੀਤਾਂ ਨੂੰ ਉਰਦੂ ਵਿੱਚ ਲਿਖ ਲੈਂਦੇ ਹਨ ਉਸ ਉਪਰੰਤ ਪੂਰੀ ਤਰ੍ਹਾਂ ਰਿਹਰਸਲ ਕਰਦੇ ਹਨ ਫਿਰ ਉਸ ਗੀਤ ਨੂੰ ਗਾਉਂਦੇ ਹਨਆਪਣੇ ਪੈਂਤੀ ਸਾਲਾਂ ਦੇ ਗਾਇਕੀ ਦੇ ਸਫਰ ਦੌਰਾਨ ਰਫੀ ਸਾਹਿਬ ਨੇ ਲਗਭਗ 26000 ਹਜ਼ਾਰ ਗਾਣੇ ਗਾਏ

ਇੱਕ ਵਾਰ ਇੱਕ ਅਖਬਾਰ ਵਿੱਚ ਖਬਰ ਛਪੀ ਕਿ ਕਿਸੇ ਸ਼ਹਿਰ ਵਿੱਚ ਇੱਕ ਫਾਂਸੀ ਦੇ ਮੁਜਰਿਮ ਤੋਂ ਜਦੋਂ ਉਸਦੀ ਆਖਰੀ ਖਾਹਿਸ਼ ਪੁੱਛੀ ਗਈ ਤਾਂ ਉਸ ਨੇ ਕੋਈ ਵੀ ਇੱਛਾ ਜ਼ਾਹਿਰ ਨਹੀਂ ਕੀਤੀ ਜਦੋਂ ਉਸ ਤੋਂ ਦੁਬਾਰਾ ਤਿਬਾਰਾ ਪੁੱਛਿਆ ਗਿਆ ਤਾਂ ਉਸ ਨੇ ਮੁਹੰਮਦ ਰਫੀ ਦਾ ਇੱਕ ਗੀਤ:

“ਓ ਦੁਨੀਆ ਕੇ ਰਖਵਾਲੇ, ਸੁਨ ਦਰਦ ਭਰੇ ਮੇਰੇ ਨਾਲੇ
ਜੀਵਨ ਅਪਨਾ ਵਾਪਸ ਲੇ ਲੇ, ਜੀਵਨ ਦੇਨੇ ਵਾਲੇ

ਸੁਣਨ ਦੀ ਤਮੰਨਾ ਜ਼ਾਹਿਰ ਕੀਤੀ ਤਾਂ ਇਸ ਉਪਰੰਤ ਜੇਲ ਵਿੱਚ ਟੇਪ ਰਿਕਾਰਡਰ ਦਾ ਪ੍ਰਬੰਧ ਕੀਤਾ ਗਿਆ ਤੇ ਮੁਹੰਮਦ ਰਫੀ ਦਾ ਉਕਤ ਰਾਗ ਦਰਬਾਰੀ ਵਿੱਚ ਗਾਇਆ ਗੀਤ ਸੁਣਾ ਕੇ ਮੁਜਰਿਮ ਦੀ ਆਖਰੀ ਇੱਛਾ ਪੂਰੀ ਕਰਨ ਉਪਰੰਤ ਸਜ਼ਾ ਦੇ ਹੁਕਮ ਦੀ ਤਾਮੀਲ ਕੀਤੀ ਗਈ

ਰਫੀ ਸਾਹਿਬ ਦੀ ਸ਼ਖ਼ਸੀਅਤ ਵਿੱਚ ਕਿਸ ਕਦਰ ਸਾਦਗੀ ਸੀ, ਇਸਦਾ ਅੰਦਾਜ਼ਾ ਅਸੀਂ ਇਸ ਗੱਲ ਤੋਂ ਹੀ ਲਾ ਸਕਦੇ ਹਾਂ ਕਿ ਫਿਲਮ ਨਸੀਬ ਦੇ ਗੀਤ “ਚੱਲ ਚੱਲ ਮੇਰੇ ਭਾਈ” ਦੀ ਰਿਕਾਰਡਿੰਗ ਉਪਰੰਤ ਉਨ੍ਹਾਂ ਆਪਣੇ ਘਰ ਆ ਕੇ ਬੇਟੇ ਸ਼ਾਹਿਦ ਰਫੀ ਨੂੰ ਬਹੁਤ ਹੀ ਪੁਰ ਜੋਸ਼ ਅੰਦਾਜ਼ ਵਿੱਚ ਕਿਹਾ ਕਿ ਬੇਟਾ ਤੈਨੂੰ ਪਤਾ ਹੈ ਕਿ ਅੱਜ ਮੈਂ ਆਪਣਾ ਇੱਕ ਗੀਤ ਅਮਿਤਾਭ ਬੱਚਨ ਨਾਲ ਰਿਕਾਰਡ ਕਰਵਾ ਕੇ ਆਇਆ ਹਾਂਹਾਲਾਂਕਿ ਅਸੀਂ ਸਭ ਜਾਣਦੇ ਹਾਂ ਕਿ ਰਫੀ ਸਾਹਿਬ ਆਪਣੇ ਆਪ ਵਿੱਚ ਇੱਕ ਮਹਾਨ ਕਲਾਕਾਰ ਸਨ ਪਰ ਇਸਦੇ ਬਾਵਜੂਦ ਉਨ੍ਹਾਂ ਦੇ ਦਿਲ ਵਿੱਚ ਅਮਿਤਾਭ ਬੱਚਨ ਦੀ ਬੇਹੱਦ ਕਦਰ ਸੀ

ਰਫੀ ਸਾਹਿਬ ਪੂਰਨ ਤੌਰ ’ਤੇ ਇੱਕ ਦਰਵੇਸ਼ ਸਿਫਤ ਧਾਰਮਿਕ ਵਿਰਤੀ ਵਾਲੇ ਇਨਸਾਨ ਸਨਇੱਕ ਵਾਰ ਰਫੀ ਸਾਹਿਬ ਪ੍ਰੋਗਰਾਮ ਦੇ ਸਿਲਸਿਲੇ ਵਿੱਚ ਲਖਨਊ ਗਏ ਤਾਂ ਉੱਥੇ ਉਨ੍ਹਾਂ ਇੱਕ ਰੈਸਟ ਹਾਊਸ ਵਿਖੇ ਇੱਕ ਕਾਰੀ ਨਾਮ ਦੇ ਦਰਜੀ ਨੂੰ ਆਪਣੇ ਕੁੜਤੇ ਪਜਾਮੇ ਦਾ ਨਾਪ ਦਿੰਦਿਆਂ ਕਿਹਾ ਕਿ ਮੇਰਾ ਕੁੜਤਾ ਪਜਾਮਾ ਖੁੱਲ੍ਹਾ-ਡੁੱਲਾ ਸੀਅ ਦੇਵੀਂ ਕਿਉਂਕਿ ਮੈਂ ਕੁੜਤਾ ਪਜਾਮਾ ਅਕਸਰ ਨਮਾਜ਼ ਪੜ੍ਹਨ ਲੱਗੇ ਪਹਿਨਦਾ ਹਾਂਸੋ ਉਕਤ ਵਾਕਿਆ ਤੋਂ ਸਪਸ਼ਟ ਹੁੰਦਾ ਹੈ ਕਿ ਆਪ ਇੱਕ ਸੁਹਿਰਦ ਹਿਰਦੇ ਵਾਲੇ ਸੱਚੇ ਸੁੱਚੇ ਮੁਸਲਮਾਨ ਸਨ

ਰਫੀ ਸਾਹਿਬ ਦੇ ਹਿੱਟ ਗੀਤਾਂ ਵਿੱਚੋਂ ਕੁਝ ਕੁ ਇਸ ਪ੍ਰਕਾਰ ਹਨ, ਜਿਵੇਂ ਕਿ ‘ਯੇ ਦੁਨੀਆ ਯੇ ਮਹਿਫਲ ਮੇਰੇ ਕਾਮ ਕੀ ਨਹੀਂ’, ‘ਕਿਆ ਹੂਆ ਤੇਰਾ ਵਾਅਦਾ’, ‘ਵੋ ਕਸਮ ਵੋ ਇਰਾਦਾ’, ‘ਓ ਦੁਨੀਆਂ ਕੇ ਰਖਵਾਲੇ’, ‘ਦਿਲ ਦੀਯਾ ਦਰਦ ਲੀਆ’, ‘ਲਿਖੇ ਜੋ ਖ਼ਤ ਤੁਝੇ’, ‘ਐ ਮੁਹੱਬਤ ਜ਼ਿੰਦਾਬਾਦ’, ‘ਚਾਹੂੰਗਾ ਮੈਂ ਤੁਝੇ ਸਾਂਝ ਸਵੇਰੇ’, ‘ਆਦਮੀ ਮੁਸਾਫਿਰ ਹੈ’, ‘ਮੇਰੇ ਦੁਸ਼ਮਨ ਤੂ ਮੇਰੀ ਦੋਸਤੀ ਕੋ ਤਰਸੇ’, ‘ਯੇ ਜ਼ੁਲਫ ਅਗਰ ਖਿਲ ਕੇ’, ‘ਜਾਨ ਜਾਨੀ ਜਨਾਧਨ’, ‘ਨਫਰਤ ਕੀ ਦੁਨੀਆ ਕੋ ਛੋੜ ਕਰ’, ‘ਮੈਂ ਜੱਟ ਯਮਲਾ ਪਗਲਾ ਦੀਵਾਨਾ’, ‘ਪੱਥਰ ਕੇ ਸਨਮ’, ‘ਬਾਬੁਲ ਕੀ ਦੁਆਏਂ ਲੇਤੀ ਜਾ’, ‘ਚੌਧਵੀਂ ਕਾ ਚਾਂਦ ਹੋ’, ‘ਵਕਤ ਸੇ ਦਿਨ ਔਰ ਰਾਤ’, ਪੰਜਾਬੀ ਗੀਤ ‘ਜੱਗ ਵਾਲਾ ਮੇਲਾ ਯਾਰੋ ਥੋੜ੍ਹੀ ਦੇਰ ਦਾ’, ‘ਚਿੱਟੇ ਦੰਦ ਹੱਸਣੋਂ ਨੀਹੀਂਓ ਰਹਿੰਦੇ’, ‘ਦਾਣਾ ਪਾਣੀ ਖਿੱਚ ਲਿਆਉਂਦਾ’ ਤੇ ਧਾਰਮਿਕ ਸ਼ਬਦ ‘ਮਿੱਤਰ ਪਿਆਰੇ ਨੂੰ ਹਾਲ ਮੁਰੀਦਾ ਦਾ ਕਹਿਣਾ’, ‘ਨਾਨਕ ਨਾਮ ਜ਼ਹਾਜ ਹੈ’, ‘ਦੁੱਖ ਭੰਜਨ ਤੇਰਾ ਨਾਮ ਜੀ’, ‘ਜਿਸ ਕੇ ਸਿਰ ਉੱਪਰ ਤੂੰ ਸੁਆਮੀ’, ‘ਮੈਂ ਤੇਰੇ ਦਰ ਪੇ ਆਇਆ ਹੂੰ’, ‘ਯਾ ਖੁਦਾ ਸੋਈ ਕਿਸਮਤ ਜਗ੍ਹਾ ਦੇ, ਹਰ ਮੁਸਲਮਾਂ ਕੋ ਹਾਜੀ ਬਨਾ ਦੇ’ ਆਦਿ ਸਾਰੇ ਹੀ ਜ਼ਬਰਦਸਤ ਹਿੱਟ ਰਹੇ

ਰਫੀ ਸਾਹਿਬ ਨੇ ਛੇ ਫਿਲਮਫੇਅਰ ਅਵਾਰਡ ਅਤੇ ਇੱਕ ਨੈਸ਼ਨਲ ਫਿਲਮ ਅਵਾਰਡ ਪ੍ਰਾਪਤ ਕੀਤਾ1967 ਵਿੱਚ ਉਨ੍ਹਾਂ ਨੂੰ ਭਾਰਤ ਸਰਕਾਰ ਦੁਆਰਾ ਪਦਮ-ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ

ਆਖਿਰਕਾਰ ਆਵਾਜ਼ ਦੀ ਦੁਨੀਆ ਦਾ ਇਹ ਮਹਾਨ ਸਿਤਾਰਾ (ਹਾਜੀ ਮੁਹੰਮਦ ਰਫੀ) 31 ਜੁਲਾਈ 1980 ਨੂੰ ਹਾਰਟ ਅਟੈਕ ਕਾਰਨ ਮੁੰਬਈ ਦੇ ਹਸਪਤਾਲ ਵਿੱਚ ਰਾਤੀਂ 10 ਵੱਜ ਕੇ 20 ਮਿੰਟ ’ਤੇ ਇਸ ਦੁਨੀਆ ਨੂੰ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਕਹਿ ਗਿਆ ਅਤੇ ਗਾਇਕੀ ਦੀ ਦੁਨੀਆਂ ਵਿੱਚ ਇੱਕ ਅਜਿਹਾ ਖਲਾਅ ਪੈਦਾ ਕਰ ਗਿਆ ਜਿਸ ਦੀ ਪੂਰਤੀ ਹੋਣੀ ਮੁਮਕਿਨ ਨਹੀਂਬਿਨਾਂ ਸ਼ੱਕ ਕਲਾ ਅਤੇ ਸੰਗੀਤ ਪ੍ਰੇਮੀਆਂ ਨੂੰ ਉਨ੍ਹਾਂ ਦੀ ਕਮੀ ਹਮੇਸ਼ਾ ਰੜਕਦੀ ਰਹੇਗੀਪਰ ਆਪਣੇ ਬੇ-ਮਿਸਾਲ ਗੀਤਾਂ ਅਤੇ ਲਾ-ਜਵਾਬ ਹੱਸਮੁਖ ਤੇ ਮਿਲਣਸਾਰ ਸ਼ਖਸੀਅਤ ਕਾਰਨ ਰਫੀ ਸਾਹਿਬ ਹਮੇਸ਼ਾ ਰਹਿੰਦੀ ਦੁਨੀਆਂ ਤੱਕ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ ਵਿੱਚ ਜ਼ਿੰਦਾ ਰਹਿਣਗੇਸ਼ਾਇਦ ਇਸੇ ਲਈ ਮੁਹੰਮਦ ਰਫੀ ਨੇ ਆਪਣੇ ਗਾਏ ਗੀਤ ਵਿੱਚ ਕਿਹਾ ਸੀ:

ਤੁਮ ਮੁਝੇ ਯੂੰ ਭੁਲਾ ਨਾ ਪਾਓਗੇ,
ਜਬ ਕਭੀ ਭੀ ਸੁਨੋਗੇ ਗੀਤ ਮੇਰੇ,
ਸੰਗ-ਸੰਗ ਤੁਮ ਭੀ ਗੁਨ-ਗੁਨਾਉਗੇ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(1683)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.om)

About the Author

ਅੱਬਾਸ ਧਾਲੀਵਾਲ

ਅੱਬਾਸ ਧਾਲੀਵਾਲ

Malerkotla, Sangrur, Punjab.
Phone: (91 - 98552 - 59650)
Email: (abbasdhaliwal72@gmai.com)

More articles from this author