UjagarSingh7ਗਊਆਂ ਅਤੇ ਬਲਦਾਂ ਨੂੰ ਧਾਰਮਿਕ ਭਾਵਨਾਵਾਂ ਵਾਲੇ ਲੋਕ ਖਾਣ ਲਈ ਆਟੇ ਦੇ ਪੇੜੇ ...
(28 ਅਗਸਤ 2019)

 

AnimalsA3

ਭਾਰਤ ਵਿੱਚ ਇਨਸਾਨਾਂ ਨਾਲੋਂ ਪਸ਼ੂਆਂ ਦੀ ਵੁੱਕਤ ਜ਼ਿਆਦਾ ਹੈਇਨਸਾਨ ਨਾਲੋਂ ਪਸ਼ੂ ਜ਼ਿਆਦਾ ਆਜ਼ਾਦ ਹਨਇਨਸਾਨ ਮਨਮਰਜ਼ੀ ਨਹੀਂ ਕਰ ਸਕਦਾ ਪ੍ਰੰਤੂ ਪਸ਼ੂ ਜੋ ਜੀਅ ਚਾਹੇ, ਉਹੀ ਕਰ ਸਕਦਾ ਹੈਜੇਕਰ ਇਨਸਾਨ ਸੜਕੀ ਆਵਾਜਾਈ ਵਿੱਚ ਰੁਕਾਵਟ ਪਾਉਂਦਾ ਹੈ ਤਾਂ ਉਹ ਕਾਨੂੰਨੀ ਤੌਰ ਉੱਤੇ ਗੁਨਾਹਗਾਰ ਹੈ, ਪਸ਼ੂ ਸੜਕਾਂ ਦੇ ਵਿਚਕਾਰ ਘੁੰਮਦੇ, ਖੜ੍ਹੇ ਅਤੇ ਬੈਠੇ ਰਹਿੰਦੇ ਹਨ, ਉਨ੍ਹਾਂ ਤੇ ਕੋਈ ਕਾਨੂੰਨ ਲਾਗੂ ਨਹੀਂ ਹੁੰਦਾਭਾਰਤ ਨੂੰ ਆਜ਼ਾਦ ਹੋਇਆਂ 72 ਸਾਲ ਹੋ ਗਏ ਹਨਆਜ਼ਾਦੀ ਦੀਆਂ ਬਰਕਤਾਂ ਦਾ ਲਾਭ ਕਿਸ ਨੂੰ ਜ਼ਿਆਦਾ ਹੋਇਆ ਹੈ, ਇਹ ਸੋਚਣ ਅਤੇ ਵਿਚਾਰਨ ਵਾਲਾ ਵਿਸ਼ਾ ਹੈ? ਸਰਸਰੀ ਨਜ਼ਰ ਮਾਰਿਆਂ ਤਾਂ ਇਉਂ ਲੱਗਦਾ ਹੈ ਕਿ ਆਮ ਜਨਤਾ ਨੂੰ ਸਭ ਤੋਂ ਵਧੇਰੇ ਆਜ਼ਾਦੀ ਦਾ ਲਾਭ ਹੋਇਆ ਹੈਜੇਕਰ ਸੰਜੀਦਗੀ ਨਾਲ ਵੇਖਿਆ ਜਾਵੇ ਤਾਂ ਨਤੀਜੇ ਵੱਖਰੇ ਹੀ ਨਿਕਲਦੇ ਹਨਇਹ ਤਾਂ ਠੀਕ ਹੈ ਕਿ ਦੇਸ਼ ਆਜ਼ਾਦ ਹੋ ਗਿਆ, ਉਸਦੇ ਲਾਭ ਅਤੇ ਨੁਕਸਾਨ ਦੋਵੇਂ ਹੋਏ ਹਨਲਾਭ ਤਾਂ ਇਹ ਹੋਇਆ ਕਿ ਰਾਜ ਭਾਗ ਸਾਡੇ ਆਪਣੇ ਚੁਣੇ ਹੋਏ ਸਿਆਸਤਦਾਨਾਂ ਦੇ ਹੱਥ ਆ ਗਿਆ ਪ੍ਰੰਤੂ ਇਹ ਚੁਣੇ ਹੋਏ ਨੁਮਾਇੰਦੇ ਕੀ ਲੋਕਾਂ ਦੀਆਂ ਆਸਾਂ ਉੱਤੇ ਖ਼ਰੇ ਉੱਤਰ ਸਕੇ ਹਨ? ਇਹ ਤਾਂ ਸਗੋਂ ਕਈ ਗੱਲਾਂ ਵਿੱਚ ਅੰਗਰੇਜ਼ਾਂ ਤੋਂ ਵੀ ਮਾੜੇ ਸਾਬਤ ਹੋ ਰਹੇ ਹਨਅੰਗਰੇਜ਼ ਸਾਡਾ ਪੈਸਾ ਵਿਓਪਾਰ ਦੇ ਬਹਾਨੇ ਇੰਗਲੈਂਡ ਲੈ ਜਾਂਦੇ ਸਨ ਪ੍ਰੰਤੂ ਸਾਡੇ ਕੁਝ ਕੁ ਚੁਣੇ ਹੋਏ ਲੋਕ ਆਪਣੀਆਂ ਜੇਬਾਂ ਭਰੀ ਜਾਂਦੇ ਹਨਅੰਗਰੇਜ਼ ਮੁਢਲੇ ਤੌਰ ’ਤੇ ਇਨਸਾਫ਼ ਪਸੰਦ ਅਤੇ ਇਮਾਨਦਾਰ ਸਨਹੁਣ ਤਾਂ ਲੋਕਾਂ ਨੂੰ ਇਨਸਾਫ਼ ਵੀ ਨਹੀਂ ਮਿਲ ਰਿਹਾਮੈਂ ਤਾਂ ਇਹ ਕਹਾਂਗਾ ਕਿ ਜੇ ਅਸਲ ਆਜ਼ਾਦੀ ਮਿਲੀ ਹੈ ਤਾਂ ਉਹ ਕੁੱਤਿਆਂ, ਬਿੱਲਿਆਂ ਅਤੇ ਪਸ਼ੂਆਂ ਨੂੰ ਮਿਲੀ ਹੈ, ਜਿਹੜੇ ਆਪਣੀ ਮਰਜ਼ੀ ਨਾਲ ਘੁੰਮ ਫਿਰ ਸਕਦੇ ਹਨ

ਭਾਰਤ ਵਿੱਚ ਲਗਭਗ ਇੱਕ ਕਰੋੜ ਲੋਕਾਂ ਨੂੰ ਕੁੱਤੇ ਵੱਢਦੇ ਹਨਪੰਜਾਬ ਦੀ ਸਥਿਤੀ ਇਸ ਨਾਲੋਂ ਵੀ ਮਾੜੀ ਹੈਪੰਜਾਬ ਵਿੱਚ ਲਗਭਗ ਦੋ ਕਰੋੜ ਅਵਾਰਾ ਕੁੱਤੇ ਹਨਦਿਨ ਬਦਿਨ ਕੁੱਤਿਆਂ ਦੇ ਇਨਸਾਨਾਂ ਨੂੰ ਕੱਟਣ ਦੀਆਂ ਵਾਰਦਾਤਾਂ ਵਿੱਚ ਵਾਧਾ ਹੋ ਰਿਹਾ ਹੈ2016 ਵਿੱਚ 54 ਹਜ਼ਾਰ ਇਨਸਾਨਾਂ ਨੂੰ ਕੁੱਤਿਆਂ ਨੇ ਕੱਟਿਆ ਸੀ। 2017 ਵਿੱਚ ਇਹ ਗਿਣਤੀ ਵਧਕੇ ਇੱਕ ਲੱਖ 12 ਹਜ਼ਾਰ ਅਤੇ 2018 ਵਿੱਚ 1 ਲੱਖ 13 ਹਜ਼ਾਰ ਹੋ ਗਈ

ਕੁੱਤਿਆਂ ਦਾ ਸ਼ਿਕਾਰ ਬੱਚੇ ਅਤੇ ਬਜ਼ੁਰਗ ਜ਼ਿਆਦਾ ਹੁੰਦੇ ਹਨਪਸ਼ੂਆਂ ਦੇ ਸ਼ਿਕਾਰ ਹਰ ਉਮਰ ਦੇ ਲੋਕ ਹਨ ਕਿਉਂਕਿ ਸੜਕਾਂ ਦੇ ਵਿਚਕਾਰ ਖੜ੍ਹੇ ਇਹ ਪਸ਼ੂ ਹਰ ਲੰਘਣ ਵਾਲੇ ਨੂੰ ਨਿਸ਼ਾਨਾ ਬਣਾ ਲੈਂਦੇ ਹਨਕੋਈ ਵੀ ਵਿਭਾਗ ਇਨ੍ਹਾਂ ਉੱਤੇ ਕਾਬੂ ਪਾਉਣ ਦੀ ਆਪਣੀ ਜ਼ਿੰਮੇਵਾਰੀ ਨਹੀਂ ਸਮਝਦਾ2016 ਵਿੱਚ ਪੰਜਾਬ ਸਰਕਾਰ ਨੇ ਤਿੰਨ ਵਿਭਾਗਾਂ, ਪਸ਼ੂ ਪਾਲਣ, ਦਿਹਾਤੀ ਵਿਕਾਸ ਅਤੇ ਸਥਾਨਕ ਸਰਕਾਰਾਂ ਵਿਭਾਗਾਂ ਨੂੰ ਤਾਲਮੇਲ ਕਰਕੇ ਇਨ੍ਹਾਂ ਉੱਤੇ ਕਾਬੂ ਪਾਉਣ ਦੀ ਤਜ਼ਵੀਜ਼ ਬਣਾਉਣ ਨੂੰ ਕਿਹਾ ਸੀ ਪ੍ਰੰਤੂ “ਸਰਪੰਚ ਦਾ ਕਹਿਣਾ ਸਿਰ ਮੱਥੇ ਤੇ ਪਰਨਾਲਾ ਉੱਥੇ ਦਾ ਉੱਥੇ” ਵਾਲੀ ਕਹਾਵਤ ਸੱਚੀ ਸਾਬਤ ਹੋ ਰਹੀ ਹੈਵਰਤਮਾਨ ਸਰਕਾਰ ਵੀ ਸੰਜੀਦਗੀ ਨਾਲ ਇਸ ਸਮੱਸਿਆ ਉੱਤੇ ਕਾਬੂ ਪਾਉਣ ਵਿੱਚ ਅਸਫਲ ਰਹੀ ਹੈਸਾਲ 2000 ਵਿੱਚ ਕੁੱਤਿਆਂ ਦੀ ਨਸਬੰਦੀ ਕਰਨ ਦੀ ਸਕੀਮ ਬਣੀ ਸੀ, ਉਸਦੇ ਵੀ ਕੋਈ ਸਾਰਥਿਕ ਨਤੀਜੇ ਸਾਹਮਣੇ ਨਹੀਂ ਆਏ

ਇਨਸਾਨਾਂ ਉੱਤੇ ਅਨੇਕਾਂ ਪਾਬੰਦੀਆਂ ਹਨ ਪ੍ਰੰਤੂ ਕੁੱਤਿਆਂ ਅਤੇ ਪਸ਼ੂਆਂ ਉੱਤੇ ਕੋਈ ਪਾਬੰਦੀ ਨਹੀਂ, ਉਹ ਕਿਸੇ ਨੂੰ ਵੀ ਕੱਟ ਅਤੇ ਮਾਰ ਸਕਦੇ ਹਨਕਿੰਨੀ ਹਾਸੋਹੀਣੀ ਗੱਲ ਹੈ ਕਿ ਇਨਸਾਨਾਂ ਦੀ ਕੋਈ ਕਦਰ ਨਹੀਂਇਨਸਾਨਾਂ ਉੱਤੇ ਦਫ਼ਾ 144 ਲੱਗ ਜਾਂਦੀ ਹੈ, ਕਤਲ ਦੇ ਕੇਸ ਦਰਜ ਹੋ ਜਾਂਦੇ ਹਨਲੋਕ ਬਹੁਤੇ ਕਾਨੂੰਨਾਂ ਉੱਤੇ ਅਮਲ ਕਰਦੇ ਹਨ ਪ੍ਰੰਤੂ ਪਸ਼ੂ, ਪੰਛੀ, ਕੁੱਤੇ, ਬਿਲੇ ਸ਼ਰੇਆਮ ਦਫ਼ਾ 144 ਦੀ ਉਲੰਘਣਾ ਹੀ ਨਹੀਂ ਕਰਦੇ ਸਗੋਂ ਮਨਮਰਜ਼ੀ ਕਰਕੇ ਕੁੱਤੇ ਤੁਹਾਨੂੰ ਕੱਟ ਵੱਢ ਜਾਂਦੇ ਹਨ। ਪਸ਼ੂ ਤੁਹਾਨੂੰ ਮਾਰ ਦਿੰਦੇ ਹਨਰਾਜ ਭਾਗ ਵਿੱਚ ਕੋਈ ਉਜਰ ਨਹੀਂਉਨ੍ਹਾਂ ਤੇ ਕੋਈ ਕਾਨੂੰਨ ਲਾਗੂ ਨਹੀਂ ਹੁੰਦਾਇੱਥੋਂ ਤੱਕ ਕਿ ਤੁਸੀਂ ਉਨ੍ਹਾਂ ਨੂੰ ਕੋਈ ਸਜ਼ਾ ਵੀ ਨਹੀਂ ਦੇ ਸਕਦੇਜੇਕਰ ਕੋਈ ਇਨਸਾਨ ਦੂਜੇ ਇਨਸਾਨ ਨੂੰ ਮਾਰਦਾ ਹੈ ਤਾਂ ਉਹ ਸਜ਼ਾ ਦਾ ਭਾਗੀ ਬਣ ਜਾਂਦਾ ਹੈਕਚਹਿਰੀ ਵਿੱਚ ਕੇਸ ਚਲਦਾ ਹੈ, ਸਜ਼ਾ ਹੋ ਜਾਂਦੀ ਹੈ, ਪ੍ਰੰਤੂ ਜੇਕਰ ਕੁੱਤਾ ਵੱਢ ਜਾਵੇ ਅਤੇ ਪਸ਼ੂ ਤੁਹਾਨੂੰ ਮਾਰ ਦੇਵੇ ਤਾਂ ਉਸ ਨੂੰ ਤੁਸੀਂ ਕੁਝ ਕਹਿ ਨਹੀਂ ਸਕਦੇਜੇਕਰ ਕਹੋਗੇ ਤਾਂ ਦੰਗੇ ਹੋ ਜਾਣਗੇਕੁੱਤੇ ਅਤੇ ਪਸ਼ੂ ਸੜਕਾਂ ਉੱਤੇ ਹਰਲ ਹਰਲ ਕਰਦੇ ਫਿਰਦੇ ਹਨਤੁਸੀਂ ਸਰਕਾਰ ਦੀ ਝੋਲੀ ਕਰੋੜਾਂ ਰੁਪਏ ਦਾ ਗਊ ਸੈਸ ਦੇ ਕੇ ਭਰਦੇ ਹੋ ਪ੍ਰੰਤੂ ਤੁਹਾਨੂੰ ਕੋਈ ਰਾਹਤ ਨਹੀਂ ਮਿਲਦੀਸਹੀ ਅਰਥਾਂ ਵਿੱਚ ਆਜ਼ਾਦੀ ਕੁੱਤੇ ਨੂੰ ਆਪਣੀ ਖ਼ੁਰਾਕ ਇਨਸਾਨਾਂ ਨੂੰ ਬਣਾਉਣ ਅਤੇ ਪਸ਼ੂਆਂ ਨੂੰ ਤੁਹਾਨੂੰ ਮਾਰਨ ਦੀ ਮਿਲੀ ਹੈਹਰ ਰੋਜ਼ ਅਖ਼ਬਾਰਾਂ ਦੀਆਂ ਸੁਰਖੀਆਂ ਬਣਦੀਆਂ ਹਨ ਕਿ ਮਾਸੂਮ ਬੱਚਿਆਂ ਅਤੇ ਬਜ਼ੁਰਗਾਂ ਨੂੰ ਕੁੱਤੇ ਨੋਚ ਨੋਚ ਕੇ ਖਾ ਗਏ

ਇਨਸਾਨ ਵੀ ਘੱਟ ਨਹੀਂ ਉਹ ਵੀ ਮਿਲੀ ਆਜ਼ਾਦੀ ਦਾ ਨਜਾਇਜ਼ ਲਾਭ ਉਠਾ ਰਿਹਾ ਹੈਉਹ ਜਦੋਂ ਗਊ ਮਾਤਾ ਦੁੱਧ ਦਿੰਦੀ ਹੈ ਤਾਂ ਦੁੱਧ ਪੀ ਕੇ ਆਨੰਦ ਮਾਣਦਾ ਹੈ ਪ੍ਰੰਤੂ ਜਦੋਂ ਦੁੱਧ ਦੇਣੋ ਹਟ ਜਾਂਦੀ ਹੈ ਅਤੇ ਬਲਦ ਹੱਲ ਵਾਹੁਣ ਜਾਂ ਹੋਰ ਕਿਸੇ ਕੰਮ ਦਾ ਨਹੀਂ ਰਹਿੰਦਾ ਤਾਂ ਲੋਕ ਆਜ਼ਾਦੀ ਦਾ ਲਾਭ ਉਠਾ ਕੇ ਉਨ੍ਹਾਂ ਨੂੰ ਸ਼ਹਿਰਾਂ ਵਿੱਚ ਖੁੱਲ੍ਹੇ ਛੱਡ ਦਿੰਦੇ ਹਨਪਿੰਡਾਂ ਵਿੱਚ ਤਾਂ ਛੱਡ ਨਹੀਂ ਸਕਦੇ ਕਿਉਂਕਿ ਉੱਥੇ ਪਤਾ ਲੱਗ ਜਾਂਦਾ ਹੈ ਕਿ ਕਿਸ ਦਾ ਡੰਗਰ ਹੈਸ਼ਹਿਰਾਂ ਵਿੱਚ ਇਹ ਪਸ਼ੂ ਆਪਣੀ ਮਿਲੀ ਆਜ਼ਾਦੀ ਦਾ ਆਨੰਦ ਮਾਣਦੇ ਹਨਸੜਕਾਂ ਦੇ ਵਿਚਾਲੇ ਆਰਾਮ ਨਾਲ ਬੈਠ ਜਾਂਦੇ ਹਨਉਨ੍ਹਾਂ ਨੂੰ ਕੋਈ ਸੜਕਾਂ ਤੋਂ ਉਠਾ ਨਹੀਂ ਸਕਦਾ ਅਤੇ ਨਾ ਹੀ ਮਾਰ ਸਕਦਾ ਕਿਉਂਕਿ ਗਊ ਮਾਤਾ ਨੂੰ ਮਾਰਨ ਦੀ ਨੈਤਿਕ ਮਨਾਹੀ ਹੈਗਊ ਸਾਡਾ ਧਾਰਮਿਕ ਚਿੰਨ੍ਹ ਹੈ, ਉਲਟਾ ਇਹ ਗਊ ਮਾਤਾ ਆਪਣੀ ਆਜ਼ਾਦੀ ਦਾ ਲਾਭ ਉਠਾਕੇ ਤੁਹਾਨੂੰ ਮਾਰਕੇ ਸਬਕ ਸਿਖਾ ਵੀ ਦਿੰਦੀ ਹੈਤੁਸੀਂ ਉਸਦਾ ਕੁਝ ਨਹੀਂ ਵਿਗਾੜ ਸਕਦੇ ਪ੍ਰੰਤੂ ਉਹ ਤੁਹਾਡਾ ਕੁਝ ਵੀ ਨਹੀਂ ਛੱਡਦੀਪਸ਼ੂਆਂ ਨੂੰ ਇਨਸਾਨਾ ਨੂੰ ਮਾਰਨ ਅਤੇ ਕੁੱਤਿਆਂ ਨੂੰ ਵੱਢਣ ਦੀ ਆਜ਼ਾਦੀ ਹੈਅਜਿਹੀ ਆਜ਼ਾਦੀ ਦਾ ਲੋਕਾਂ ਨੂੰ ਉਲਟਾ ਨੁਕਸਾਨ ਹੋ ਰਿਹਾ ਹੈ

ਪੰਜਾਬ ਗਊ ਸੇਵਾ ਆਯੋਗ ਅਨੁਸਾਰ ਪੰਜਾਬ ਵਿੱਚ ਇੱਕ ਲੱਖ 20 ਹਜ਼ਾਰ ਅਵਾਰਾ ਪਸ਼ੂ ਸੜਕਾਂ ਉੱਤੇ ਘੁੰਮ ਰਹੇ ਹਨਪਿਛਲੇ ਤਿੰਨ ਸਾਲਾਂ ਵਿੱਚ ਪਸ਼ੂਆਂ ਨੇ 350 ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈਆਯੋਗ ਅਨੁਸਾਰ ਹਰ ਤੀਜੇ ਦਿਨ ਇੱਕ ਇਨਸਾਨ ਪਸ਼ੂਆਂ ਦੁਆਰਾ ਮਾਰਿਆ ਜਾਂਦਾ ਹੈਪੰਜਾਬ ਵਿੱਚ 472 ਗਊਸ਼ਾਲਾ ਹਨ ਜਿਨ੍ਹਾਂ ਨੂੰ ਬਿਜਲੀ ਮੁਫ਼ਤ ਦਿੱਤੀ ਜਾਂਦੀ ਹੈਸਰਕਾਰ ਨੂੰ ਅਵਾਰਾ ਪਸ਼ੂਆਂ ਨੂੰ ਇਨ੍ਹਾਂ ਗਊ ਸ਼ਾਲਾ ਵਿੱਚ ਪਹੁੰਚਾਉਣ ਦਾ ਪ੍ਰਬੰਧ ਕਰਨਾ ਚਾਹੀਦਾ ਹੈਬਹੁਤ ਸਾਰੀਆਂ ਜਾਨਾਂ ਜਾ ਚੁੱਕੀਆਂ ਹਨ

ਰਸਤਿਆਂ ਵਿੱਚ ਖੜ੍ਹੀਆਂ ਗਊਆਂ ਅਤੇ ਬਲਦਾਂ ਨੂੰ ਧਾਰਮਿਕ ਭਾਵਨਾਵਾਂ ਵਾਲੇ ਲੋਕ ਖਾਣ ਲਈ ਆਟੇ ਦੇ ਪੇੜੇ ਦਿੰਦੇ ਹਨ ਪ੍ਰੰਤੂ ਉਨ੍ਹਾਂ ਨੂੰ ਸਾਂਭ ਕੇ ਘਰਾਂ ਵਿੱਚ ਬੰਨ੍ਹਦੇ ਨਹੀਂਜਦੋਂ ਉਹ ਸਾਡੇ ਧਾਰਮਿਕ ਚਿੰਨ੍ਹ ਹਨ ਤਾਂ ਅਸੀਂ ਉਨ੍ਹਾਂ ਦੀ ਘਰਾਂ ਵਿੱਚ ਬੰਨ੍ਹਕੇ ਸੇਵਾ ਕਿਉਂ ਨਹੀਂ ਕਰਦੇ? ਕੁਝ ਅਜਿਹੇ ਸਵਾਲ ਹਨ ਜਿਨ੍ਹਾਂ ਤੇ ਸੰਜੀਦਗੀ ਨਾਲ ਵਿਚਾਰਨ ਦੀ ਲੋੜ ਹੈਸਰਕਾਰ ਤਾਂ ਗਊ ਸੈੱਸ ਦੇ ਨਾਂ ਉੱਤੇ ਟੈਕਸ ਇਕੱਠੇ ਕਰਦੀ ਹੈ ਪ੍ਰੰਤੂ ਨਾ ਤਾਂ ਕੁੱਤਿਆਂ ਅਤੇ ਨਾਲ ਹੀ ਅਵਾਰਾ ਪਸ਼ੂਆਂ ਦਾ ਕੋਈ ਪ੍ਰਬੰਧ ਕਰਦੀ ਹੈਇਹ ਅਵਾਰਾ ਪਸ਼ੂ ਕਿਸਾਨਾਂ ਦੀਆਂ ਫਸਲਾਂ ਉਜਾੜ ਦਿੰਦੇ ਹਨ ਪ੍ਰੰਤੂ ਵਿਚਾਰਾ ਕਿਸਾਨ ਇਨ੍ਹਾਂ ਦਾ ਕੁਝ ਨਹੀਂ ਵਿਗਾੜ ਸਕਦਾਸਰਕਾਰ ਲੋਕਾਂ ਦਾ ਇਮਤਿਹਾਨ ਕਿਉਂ ਲੈ ਰਹੀ ਹੈ? ਸਰਕਾਰਾਂ ਇਨਸਾਨ ਦੀ ਜ਼ਿੰਦਗੀਆਂ ਬਚਾਉਣ ਲਈ ਸੰਜੀਦਾ ਨਹੀਂ ਹਨ, ਉਹ ਤਾਂ ਸਿਆਸੀ ਤਾਕਤ ਦਾ ਆਨੰਦ ਮਾਣ ਰਹੀਆਂ ਹਨਜੇਕਰ ਲੋਕਾਂ ਦੀਆਂ ਜ਼ਿੰਦਗੀ ਨਾਲ ਇਸੇ ਤਰ੍ਹਾਂ ਕੁੱਤੇ ਅਤੇ ਪਸ਼ੂ ਖੇਡਦੇ ਰਹੇ ਤਾਂ ਮਜਬੂਰ ਹੋ ਕੇ ਲੋਕ ਕੋਈ ਹੋਰ ਰਸਤਾ ਅਪਨਾਉਣਗੇ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(1714)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.om)

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author