UjagarSingh7ਧਨ ਦੌਲਤ, ਸ਼ੋਹਰਤ ਅਤੇ ਪ੍ਰਸ਼ੰਸਾ ਇਨਸਾਨ ਦੀ ਮਾਨਸਿਕਤਾ ਗੰਧਲੀ ...
(2 ਅਕਤੂਬਰ 2019)

 

ਭਾਸ਼ਾ ਕੋਈ ਵੀ ਬੁਰੀ ਨਹੀਂ ਹੁੰਦੀਹਰ ਭਾਸ਼ਾ ਦੀ ਭੂਗੋਲਿਕ ਸਥਿਤੀ ਅਨੁਸਾਰ ਆਪਣੀ ਮਹੱਤਤਾ ਹੁੰਦੀ ਹੈ ਪ੍ਰੰਤੂ ਮਾਤ ਭਾਸ਼ਾ ਸਭ ਤੋਂ ਪਹਿਲਾਂ ਹੁੰਦੀ ਹੈਪੰਜਾਬੀ ਹਿੰਦੀ ਨਾਲੋਂ ਬਹੁਤ ਪੁਰਾਣੀ ਭਾਸ਼ਾ ਹੈਹਿੰਦੀ ਨੇ ਪੰਜਾਬੀ ਅਤੇ ਸੰਸਕ੍ਰਿਤ ਤੋਂ ਬਹੁਤ ਸਾਰੇ ਅੱਖਰ ਲੈ ਕੇ ਅਪਣਾਏ ਹਨਹਿੰਦੀ 18ਵੀਂ ਸਦੀ ਤੱਕ ਆਪਣੇ ਆਪ ਵਿੱਚ ਕੋਈ ਬੋਲੀ ਨਹੀਂ ਸੀ ਪ੍ਰੰਤੂ ਜਦੋਂ ਦੇਵਨਾਗਰੀ ਲਿਪੀ ਬਣੀ ਤਾਂ, ਬ੍ਰਜ ਭਾਸ਼ਾ, ਖਾੜੀ, ਪਾਲੀ, ਗੁਜਰਾਤੀ, ਹਿੰਦੁਸਤਾਨੀ, ਸੰਸਕ੍ਰਿਤ, ਰਾਜਸਥਾਨੀ, ਭੋਜਪੁਰੀ, ਪੰਜਾਬੀ ਅਤੇ ਹੋਰ ਬੋਲੀਆਂ ਵਿੱਚੋਂ ਸ਼ਬਦ ਲੈ ਕੇ ਹਿੰਦੀ ਬਣ ਗਈਭਾਰਤ ਦੇ ਸਾਰੇ ਰਾਜਾਂ ਵਿੱਚ ਆਪੋ ਆਪਣੀਆਂ ਰਾਜ ਦੀਆਂ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨਹਿੰਦੀ ਥੋੜ੍ਹੇ ਰਾਜਾਂ ਵਿੱਚ ਬੋਲੀ ਜਾਂਦੀ ਹੈਪੰਜਾਬੀ ਬਾਬਾ ਫਰੀਦ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਤੋਂ ਬੋਲੀ ਜਾਂਦੀ ਹੈਦੂਜੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਪੰਜਾਬੀ ਨੂੰ ਨਿਖ਼ਾਰਿਆ ਅਤੇ ਗੁਰਮੁਖੀ ਲਿਪੀ ਦਾ ਨਿਰਮਾਣ ਕੀਤਾਸ੍ਰੀ ਗੁਰੂ ਨਾਨਕ ਦੇਵ ਜੀ ਨੇ ਤਾਂ ਪੰਜਾਬੀ ਬਾਰੇ ਕਿਹਾ ਸੀ-

ਘਰ ਘਰ ਮੀਆਂ, ਸਭਨਾ ਜੀਆਂ, ਬੋਲੀ ਅਵੁਰ ਤੁਮਾਰੀ

ਪੰਜਾਬੀ ਭਾਸ਼ਾ ਅਮੀਰ ਹੈਇਹ ਗੱਲ ਵੱਖਰੀ ਹੈ ਕਿ ਇਸਦਾ ਹਾਜਮਾ ਵੀ ਬਹੁਤ ਮਜ਼ਬੂਤ ਹੈ ਕਿਉਂਕਿ ਇਸਨੇ ਹੋਰ ਭਾਸ਼ਾਵਾਂ ਨੂੰ ਸ਼ਬਦ ਦਿੱਤੇ ਅਤੇ ਲਏ ਵੀ ਹਨਪੂਰਬੀ ਪੰਜਾਬ, ਪੱਛਵੀਂ ਪੰਜਾਬ, ਹਰਿਆਣਾ, ਦਿੱਲੀ ਅਤੇ ਹੋਰ ਬਹੁਤ ਸਾਰੇ ਸ਼ਹਿਰਾਂ ਵਿੱਚ ਪੰਜਾਬੀ ਆਮ ਬੋਲੀ ਜਾਂਦੀ ਹੈਪੰਜਾਬੀ ਸੰਸਾਰ ਦੇ ਲਗਭਗ 150 ਦੇਸ਼ਾਂ ਵਿੱਚ ਬੋਲੀ ਜਾਂਦੀ ਹੈ ਗੁਰੂਆਂ, ਪੀਰਾਂ ਅਤੇ ਮਹਾਂ ਪੁਰਸ਼ਾਂ ਨੇ ਇਸ ਵਿੱਚ ਬੋਲੀ ਵਿੱਚ ਸ਼ਰਬਤ ਵਰਗੇ ਸ਼ਬਦਾਂ ਦੀ ਮਿਠਾਸ ਘੋਲ ਕੇ ਸੰਗੀਤਮਈ ਬਣਾ ਦਿੱਤਾ ਹੈਜਦੋਂ ਕੁਝ ਲੋਕ ਇਸ ਬੋਲੀ ਦੀ ਦੁਰਵਰਤੋਂ ਕਰਕੇ ਕਰੂਰਤਾ ਵਾਲੀ ਸ਼ਬਦਾਵਲੀ ਬੋਲਦੇ ਹਨ ਤਾਂ ਇਹ ਬੋਲੀ ਦਾ ਕਸੂਰ ਨਹੀਂ, ਸਗੋਂ ਬੋਲਣ ਅਤੇ ਲਿਖਣ ਵਾਲੇ ਦੀ ਨੀਯਤ ਵਿੱਚ ਖੋਟ ਹੁੰਦਾ ਹੈਪੰਜਾਬੀਆਂ ਵਿੱਚ ਵੀ ਬਹੁਤ ਸਾਰੇ ਗੁਣ ਅਤੇ ਔਗੁਣ ਹਨਕੁਝ ਭੱਦਰ ਪੁਰਸ਼ ਪੰਜਾਬੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰਦੇ ਹਨ ਪ੍ਰੰਤੂ ਪੰਜਾਬੀ ਲੋਕ ਭਾਵਨਾਤਮਿਕ ਹੋਣ ਕਰਕੇ ਅਜਿਹੇ ਲੋਕਾਂ ਨੂੰ ਬਰਦਾਸ਼ਤ ਨਹੀਂ ਕਰਦੇ, ਭਾਵਨਾਵਾਂ ਵਿੱਚ ਬੈਠਕੇ ਉਹ ਵੀ ਕਈ ਵਾਰ ਗ਼ਲਤ ਜਾਂ ਅਪਸ਼ਬਦ ਬੋਲ ਜਾਂਦੇ ਹਨਜਿਵੇਂ ਗੁਰਦਾਸ ਮਾਨ ਬਾਰੇ ਹੋਇਆ ਅਤੇ ਗੁਰਦਾਸ ਮਾਨ ਨੇ ਕੀਤਾ ਹੈ

ਭਾਰਤ ਸੰਸਾਰ ਦਾ ਸਭ ਤੋਂ ਵੱਡਾ ਪਰਜਾਤੰਤਰਿਕ ਪ੍ਰਣਾਲੀ ਵਾਲਾ ਦੇਸ਼ ਹੈਇਸਦੀ ਵਿਸ਼ੇਸ਼ਤਾ ਇਹ ਹੈ ਕਿ ਇਸ ਵਿੱਚ ਅਨੇਕਤਾ ਵਿੱਚ ਏਕਤਾ ਹੈਵੱਖ-ਵੱਖ ਧਰਮਾਂ, ਜ਼ਾਤਾਂ, ਬੋਲੀਆਂ, ਰੀਤੀ ਰਿਵਾਜਾਂ ਅਤੇ ਵਿਚਾਰਧਾਰਾਵਾਂ ਵਾਲੇ ਲੋਕ ਰਹਿੰਦੇ ਹਨਵਿਭਿੰਨਤਾ ਹੋਣ ਦੇ ਬਾਵਜੂਦ ਸਾਰੇ ਇੱਕ ਦੇਸ਼ ਵਿੱਚ ਫੁੱਲਾਂ ਦੇ ਗੁਲਦਸਤੇ ਦੀ ਤਰ੍ਹਾਂ ਹਨ, ਜਿਨ੍ਹਾਂ ਦੀ ਵੱਖੋ ਵੱਖਰੀ ਖ਼ੁਸ਼ਬੂ ਮਹਿਕਾਂ ਖਿਲਾਰਦੀ ਹੈਇਹੋ ਭਾਰਤ ਦੀ ਖ਼ੂਬਸੂਰਤੀ ਹੈਅਚਾਨਕ ਹਿੰਦੀ ਦਿਵਸ ਦੇ ਮੌਕੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਵੱਲੋਂ ਇੱਕ ਧਰਮ, ਇੱਕ ਦੇਸ਼ ਅਤੇ ਇੱਕ ਰਾਸ਼ਟਰ ਭਾਸ਼ਾ ਦੀ ਵਕਾਲਤ ਕਰਨਾ ਦੇਸ਼ ਦੇ ਰਾਜਾਂ ਦੀਆਂ ਮਾਤ ਭਾਸ਼ਾਵਾਂ ਲਈ ਖ਼ਤਰੇ ਦੀ ਘੰਟੀ ਹੈਭਾਵੇਂ ਬਾਅਦ ਸ੍ਰੀ ਅਮਿਤ ਸ਼ਾਹ ਨੇ ਆਪਣਾ ਸ਼ਪਸ਼ਟੀਕਰਨ ਵੀ ਦੇ ਦਿੱਤਾ

1950 ਵਿੱਚ ਜਦੋਂ ਭਾਰਤ ਦੇ ਸੰਵਿਧਾਨ ਘਾੜਿਆਂ ਨੇ ਦੇਸ਼ ਦਾ ਆਪਣਾ ਸੰਵਿਧਾਨ ਤਿਆਰ ਕਰਕੇ ਲਾਗੂ ਕੀਤਾ ਸੀ ਤਾਂ ਉਨ੍ਹਾਂ ਰਾਸ਼ਟਰ ਦੀ ਕੋਈ ਇੱਕ ਭਾਸ਼ਾ ਨਿਸ਼ਚਿਤ ਨਹੀਂ ਕੀਤੀ ਸੀਉਸ ਮੀਟਿੰਗ ਵਿੱਚ ਸ਼ਿਆਮਾ ਪ੍ਰਸਾਦਿ ਮੁਕਰਜੀ ਜੋ ਬਾਅਦ ਵਿੱਚ ਜਾ ਕੇ ਜਨ ਸੰਘ ਦੇ ਪ੍ਰਧਾਨ ਬਣੇ ਸਨ, ਉਹ ਵੀ ਮੌਜੂਦ ਸਨਉਸ ਸਮੇਂ ਉਨ੍ਹਾਂ ਹਿੰਦੀ ਨੂੰ ਰਾਸ਼ਟਰ ਭਾਸ਼ਾ ਬਣਾਉਣ ਦਾ ਵਿਰੋਧ ਕੀਤਾ ਸੀਉਨ੍ਹਾਂ ਨੇ ਹਿੰਦੀ ਅਤੇ ਅੰਗਰੇਜ਼ੀ ਨੂੰ ਥੋੜ੍ਹੇ ਸਮੇਂ ਲਈ ਸੰਪਰਕ ਭਾਸ਼ਾਵਾਂ ਦੇ ਤੌਰ ਉੱਤੇ ਮਾਣਤਾ ਦਿੱਤੀ ਸੀ ਕਿਉਂਕਿ ਭਾਰਤ ਦੇ ਸਾਰੇ ਸੂਬਿਆਂ ਦੀਆਂ ਆਪੋ ਆਪਣੀਆਂ ਮਾਤ ਭਾਸ਼ਾਵਾਂ, ਸਭਿਆਚਾਰ, ਧਰਮ, ਜੀਵਨ ਵਿਚਾਰਧਾਰਾਵਾਂ, ਸਮਾਜਿਕ, ਆਰਥਿਕ, ਰਸਮੋ ਰਿਵਾਜ, ਪਹਿਰਾਵੇ ਅਤੇ ਭੂਗੋਲਿਕ ਖਿਤਿਆਂ ਅਨੁਸਾਰ ਵਿਭਿੰਨਤਾਵਾਂ ਸਨਅਰਥਾਤ ਭਾਰਤ ਬਹੁ-ਭਾਸ਼ੀ, ਬਹੁ-ਕੌਮੀ, ਬਹੁ-ਸਭਿਆਚਾਰ ਅਤੇ ਬਹੁ-ਧਰਮੀ ਦੇਸ਼ ਹੈਜੇਕਰ ਲੋੜ ਹੁੰਦੀ ਤਾਂ ਉਹ ਕਿਸੇ ਇੱਕ ਭਾਸ਼ਾ ਨੂੰ ਰਾਸ਼ਟਰੀ ਭਾਸ਼ਾ ਬਣਾ ਸਕਦੇ ਸਨਇਸ ਲਈ ਸੰਵਿਧਾਨ ਦੇ ਘਾੜਿਆਂ ਨੇ ਹਿੰਦੀ ਦੇ ਨਾਲ ਅੰਗਰੇਜ਼ੀ ਨੂੰ ਸੰਪਰਕ ਭਾਸ਼ਾ ਬਣਾ ਦਿੱਤਾ ਸੀ

ਕੇਂਦਰੀ ਅਤੇ ਰਾਜਾਂ ਦੀਆਂ ਸਰਕਾਰੀ ਚਿੱਠੀ ਪੱਤਰ ਅੰਗਰੇਜ਼ੀ ਜਾਂ ਹਿੰਦੀ ਵਿੱਚ ਕਰ ਸਕਦੀਆਂ ਹਨਪਿਛਲੇ 60 ਸਾਲਾਂ ਤੋਂ ਦੇਸ ਵਿੱਚ ਹਿੰਦੀ ਅਤੇ ਅੰਗਰਜ਼ੀ ਨੂੰ ਸੰਪਰਕ ਭਾਸ਼ਾਵਾਂ ਦੇ ਤੌਰ ਉੱਤੇ ਮੰਨਿਆ ਜਾ ਰਿਹਾ ਹੈ ਪ੍ਰੰਤੂ ਹੁਣ ਕੇਂਦਰ ਸਰਕਾਰ ਨੂੰ ਭਾਰਤੀਆਂ ਉੱਤੇ ਇੱਕ ਭਾਸ਼ਾ ਅਤੇ ਇੱਕ ਧਰਮ ਠੋਸਣ ਦੀ ਕੀ ਲੋੜ ਪੈ ਗਈ? ਇਹ ਗੱਲ ਪੰਜਾਬੀਆਂ ਨੂੰ ਰੜਕਦੀ ਹੈ

ਭਾਰਤ ਵਿੱਚ 22 ਰਾਜਾਂ ਦੀਆਂ ਭਾਸ਼ਾਵਾਂ ਸੰਵਿਧਾਨ ਵਿੱਚ ਪ੍ਰਮਾਣਤ ਕੀਤੀਆਂ ਗਈਆਂ ਹਨ। ਪੰਜਾਬੀ ਅਤੇ ਹਿੰਦੀ ਉਨ੍ਹਾਂ ਵਿੱਚ ਸ਼ਾਮਲ ਹਨਇਹ 22 ਭਾਸ਼ਾਵਾਂ ਹੀ ਰਾਸ਼ਟਰੀ ਭਾਸ਼ਾਵਾਂ ਹਨਸੰਸਾਰ ਵਿੱਚ 7000 ਦੇ ਲਗਭਗ ਭਾਸ਼ਾਵਾਂ ਬੋਲੀਆਂ ਜਾਂਦੀਆਂ ਹਨ, ਪੰਜਾਬੀ ਦਾ ਸਥਾਨ ਸੰਸਾਰ ਵਿੱਚ 10ਵੇਂ ਨੰਬਰ ਉੱਤੇ ਹੈਕੈਨੇਡਾ, ਆਸਟਰੇਲੀਆ ਦੇ ਕਈ ਸੂਬਿਆਂ ਵਿੱਚ ਵੀ ਪੰਜਾਬੀ ਦੂਜੀ ਭਾਸ਼ਾ ਦੇ ਤੌਰ ’ਤੇ ਮੰਨੀ ਜਾਂਦੀ ਹੈਸ੍ਰੀ ਅਮਿਤ ਸ਼ਾਹ ਨੇ ਇੱਕ ਧਰਮ, ਇੱਕ ਦੇਸ਼ ਅਤੇ ਇੱਕ ਭਾਸ਼ਾ ਦਾ ਬਿਆਨ ਦਾਗ਼ ਦਿੱਤਾ, ਜਿਸਨੇ ਪੰਜਾਬੀਆਂ ਦੇ ਮਨਾਂ ਵਿੱਚ ਖਦਸ਼ਾ ਪੈਦਾ ਕਰ ਦਿੱਤਾਅਜਿਹੇ ਪਹਿਲਾਂ ਵੀ ਕਈ ਉਪਰਾਲੇ ਹੋਏ ਹਨ ਪ੍ਰੰਤੂ ਪੰਜਾਬੀਆਂ ਦੇ ਵਿਰੋਧ ਕਰਕੇ ਸਫਲਤਾ ਨਹੀਂ ਮਿਲੀ

ਪੰਜਾਬ ਵਿੱਚ ਮਰਦਮ ਸ਼ੁਮਾਰੀ ਮੌਕੇ ਰਾਸ਼ਟਰੀ ਸਵਾਇਮ ਸੇਵਕ ਸੰਘ ਦੇ ਪ੍ਰਤੀਨਿਧਾਂ ਨੇ ਪੰਜਾਬੀ ਦੀ ਥਾਂ ਹਿੰਦੀ ਨੂੰ ਆਪਣੀ ਮਾਤ ਭਾਸ਼ਾ ਲਿਖਵਾਕੇ ਹਿੰਦੀ ਨੂੰ ਉਤਸ਼ਾਹਤ ਕਰਨ ਦੀ ਕੋਸ਼ਿਸ਼ ਕੀਤੀ ਸੀਪੰਜਾਬੀ ਤਾਂ ਅਜੇ ਸੰਜਮ ਵਰਤ ਰਹੇ ਸਨ ਪ੍ਰੰਤੂ ਪੰਜਾਬੀ ਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ ਨੇ ਕੈਨੇਡਾ ਵਿੱਚ ਹਰਜਿੰਦਰ ਸਿੰਘ ਥਿੰਦ ਨਾਲ ਰੇਡੀਓ ਇੰਟਰਵਿੳ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਕਹਿ ਦਿੱਤਾ ਕਿ ਇਸ ਵਿੱਚ ਕੋਈ ਮਾੜੀ ਗੱਲ ਨਹੀਂ, ਜੇਕਰ ਹਿੰਦੀ ਨੂੰ ਦੂਜੇ ਰਾਜਾਂ ਦੇ ਲੋਕਾਂ ਨਾਲ ਗੱਲਬਾਤ ਕਰਨ ਲਈ ਵਰਤਿਆ ਜਾਵੇਉਸਨੇ ਉਦਾਹਰਣ ਦਿੱਤੀ ਕਿ ਜੇ ਅਸੀਂ ਆਪਣੀ ਮਾਤ ਭਾਸ਼ਾ ਨੂੰ ਇੰਨਾ ਸਤਿਕਾਰ ਦਿੰਦੇ ਹਾਂ ਤਾਂ ਮਾਸੀ ਅਰਥਾਤ ਹਿੰਦੀ ਨੂੰ ਕਿਉਂ ਇੰਨੀ ਮਾਣਤਾ ਨਹੀਂ ਦਿੰਦੇ? ਇਸਦੇ ਨਾਲ ਹੀ ਉਹ ਇਹ ਵੀ ਕਹਿ ਗਿਆ ਕਿ ਇੱਕ ਦੇਸ਼ ਵਿੱਚ ਇੱਕ ਭਾਸ਼ਾ ਹੋਣੀ ਚਾਹੀਦੀ ਹੈਉਸ ਨੂੰ ਇਹ ਵੀ ਪਤਾ ਨਹੀਂ ਕਿ ਹਿੰਦੀ ਤਾਂ ਪਹਿਲਾਂ ਹੀ ਸੰਪਰਕ ਭਾਸ਼ਾ ਹੈਉਸਨੂੰ ਇਸ ਬਿਆਨ ਦੀ ਗੰਭੀਰਤਾ ਬਾਰੇ ਕੋਈ ਜਾਣਕਾਰੀ ਹੀ ਨਹੀਂ ਸੀ ਕਿਉਂਕਿ ਉਹ ਕਿਹੜਾ ਭਾਸ਼ਾ ਵਿਗਿਆਨੀ ਹੈਉਸਨੂੰ ਜਦੋਂ ਜਾਣਕਾਰੀ ਨਹੀਂ ਸੀ ਤਾਂ ਅਜਿਹਾ ਵਾਦ-ਵਿਵਾਦ ਵਾਲਾ ਬਿਆਨ ਦੇਣਾ ਨਹੀਂ ਚਾਹੀਦਾ ਸੀ

ਗੁਰਦਾਸ ਮਾਨ ਦਾ ਬਿਆਨ ਸੁਣਨ / ਪੜ੍ਹਨ ਵਾਲੇ ਪੰਜਾਬੀ ਪ੍ਰੇਮੀਆਂ ਅਤੇ ਵਿਦਵਾਨਾਂ ਨੇ ਇਹ ਸਮਝ ਲਿਆ ਕਿ ਉਸਦਾ ਬਿਆਨ ਗ੍ਰਹਿ ਮੰਤਰੀ ਦੇ ਬਿਆਨ ਦੀ ਪ੍ਰੋੜ੍ਹਤਾ ਕਰਦਾ ਹੈਐਵੇਂ ਬਾਤ ਦਾ ਬਤੰਗੜ੍ਹ ਬਣ ਗਿਆਸ਼ਪਸ਼ਟੀਕਰਨ ਦੇਣ ਲੱਗਿਆਂ ਪੰਜਾਬੀ ਨੂੰ ਮਾਂ ਬੋਲੀ ਪੜ੍ਹਨ ਤੇ ਬੋਲਣ ਦੀ ਵਕਾਲਤ ਕਰ ਗਿਆ ਪ੍ਰੰਤੂ ਹਿੰਦੀ ਨੂੰ ਫਿਰ ਦੇਸ਼ ਦੀ ਭਾਸ਼ਾ ਬਣਾਉਣ ਦੀ ਗੱਲ ਕਰ ਗਿਆਇਸ ਬਿਆਨ ਉੱਤੇ ਵਾਦ-ਵਿਵਾਦ ਅਜੇ ਠੰਢਾ ਨਹੀਂ ਸੀ ਹੋਇਆ ਕਿ ਕੈਨੇਡਾ ਦੇ ਇੱਕ ਸ਼ਹਿਰ ਵਿੱਚ ਉਹ ਆਪਣੇ ਪ੍ਰੋਗਰਾਮ ਵਿੱਚ ਪੰਜਾਬੀਆਂ ਵੱਲੋਂ ਕੀਤੇ ਵਿਰੋਧ ਕਰਕੇ ਭੜਕ ਪਿਆ ਅਤੇ ਮੁਜ਼ਾਹਰਾ ਕਰਨ ਵਾਲੇ ਪੰਜਾਬੀ ਦੇ ਨਾਵਲਕਾਰ ਗੁਰਚਰਨ ਸਿੰਘ ਸੁਜੋ ਨੂੰ ਸ਼ਰੇਆਮ ਸਟੇਜ ਤੋਂ ਅਪਸ਼ਬਦ ਬੋਲ ਬੈਠਿਆ, ਜਿਸਦੀ ਉਸ ਕੋਲੋਂ ਉਮੀਦ ਹੀ ਨਹੀਂ ਕੀਤੀ ਜਾ ਸਕਦੀ ਸੀਉਸਦੇ ਅਪਸ਼ਬਦਾਂ ਨੇ ਬਲਦੀ ਉੱਤੇ ਤੇਲ ਪਾਉਣ ਦਾ ਕੰਮ ਕੀਤਾ ਜਿਸ ਕਰਕੇ ਪੰਜਾਬ ਦੇ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ਉੱਤੇ ਉਸ ਵਿਰੁੱਧ ਇੱਕ ਲਹਿਰ ਬਣ ਗਈ

ਇੰਨੇ ਵੱਡੇ ਕਲਾਕਾਰ ਦਾ ਭੜਕ ਕੇ ਅਪਸ਼ਬਦ ਬੋਲਣਾ ਆਮ ਲੋਕਾਂ ਨੂੰ ਹਜ਼ਮ ਨਹੀਂ ਹੋ ਰਿਹਾਗੁਰਦਾਸ ਮਾਨ ਪੰਜਾਬੀ ਦਾ ਸਰਵੋਤਮ ਗਾਇਕ ਹੈਉਸਨੇ ਪੰਜਾਬੀ ਨੂੰ ਅੰਤਰਾਸ਼ਟਰੀ ਪੱਧਰ ਉੱਤੇ ਮਾਣਤਾ ਦਿਵਾਈ ਹੈਇਉਂ ਲਗਦਾ ਕਿ ਉਸਦੀ ਜ਼ੁਬਾਨ ਗੋਤਾ ਖਾ ਗਈਆਮ ਤੌਰ ਉੱਤੇ ਸੈਲੀਵਰਿਟੀ ਭਾਵੇਂ ਕਿਸੇ ਖੇਤਰ ਦੇ ਹੋਣ ਉਨ੍ਹਾਂ ਦੀ ਕਹਿਣੀ ਅਤੇ ਕਰਨੀ ਵਿੱਚ ਜ਼ਮੀਨ ਅਸਮਾਨ ਦਾ ਫ਼ਰਕ ਹੁੰਦਾ ਹੈਇੱਕ ਸਭਿਅਕ ਵਿਅਕਤੀ ਨੇ ਅਸਭਿਅਕ ਵਾਦ-ਵਿਵਾਦ ਖੜ੍ਹਾ ਕਰ ਦਿੱਤਾਖਾਮਖਾਹ ਉਨ੍ਹਾਂ ਪੰਜਾਬੀਆਂ ਨਾਲ ਪੰਗਾ ਸਹੇੜ ਲਿਆ ਜਿਨ੍ਹਾਂ ਨੇ ਉਸਨੂੰ ਬੁਲੰਦੀਆਂ ਉੱਤੇ ਪਹੁੰਚਾਇਆ ਹੈ

ਧਨ ਦੌਲਤ, ਸ਼ੋਹਰਤ ਅਤੇ ਪ੍ਰਸ਼ੰਸਾ ਇਨਸਾਨ ਦੀ ਮਾਨਸਿਕਤਾ ਗੰਧਲੀ ਕਰ ਦਿੰਦੀ ਹੈਸ਼ੋਹਰਤ ਨੂੰ ਬਰਕਰਾਰ ਰੱਖਣਾ ਸੰਤੁਲਤ ਵਿਅਕਤੀ ਦਾ ਕੰਮ ਹੁੰਦਾ ਹੈਇਉਂ ਲੱਗਦਾ ਹੈ ਕਿ ਗੁਰਦਾਸ ਮਾਨ ਆਪਣੀ ਸ਼ੋਹਰਤ ਨੂੰ ਪਚਾ ਨਹੀਂ ਸਕਿਆਪਤਾ ਨਹੀਂ ਉਸਨੂੰ ਅਜਿਹਾ ਬਿਆਨ ਦਾਗ਼ਣ ਦੀ ਕੀ ਮਜਬੂਰੀ ਸੀ? ਪੰਜਾਬੀਆਂ ਨੂੰ ਬੇਨਤੀ ਹੈ ਕਿ ਉਹ ਵੀ ਸੰਜੀਦਗੀ ਤੋਂ ਕੰਮ ਲੈਣ, ਖਾਮਖਾਹ ਸੋਸ਼ਲ ਮੀਡੀਆ ਉੱਤੇ ਗ਼ਲਤ ਸ਼ਬਦਾਵਲੀ ਵਰਤਕੇ ਗੁਰਦਾਸ ਮਾਨ ਦੇ ਹੁਣ ਤੱਕ ਪਾਏ ਯੋਗਦਾਨ ਨੂੰ ਅਣਡਿੱਠ ਨਾ ਕਰਨਆਪਣੀਆਂ ਪ੍ਰਤੀਕਿਰਿਆਵਾਂ ਦੇਣ ਸਮੇਂ ਸਖਤ ਸ਼ਬਦਾਵਲੀ ਵਰਤਕੇ ਪੰਜਾਬੀ ਭਾਸ਼ਾ ਦਾ ਨਿਰਾਦਰ ਨਾ ਕਰਨਸ਼ਾਸਕ ਇਸ ਤਰ੍ਹਾਂ ਦੀਆਂ ਹਰਕਤਾਂ ਕਰਦੇ ਰਹਿੰਦੇ ਹਨ

ਪਾਕਿਸਤਾਨ ਵਿੱਚ ਵਸਣ ਵਾਲੇ ਸ਼ਾਇਰ ਉਸਤਾਦ ਦਾਮਨ ਨੂੰ ਜਦੋਂ ਉੱਥੋਂ ਦੇ ਸ਼ਾਸਕਾਂ ਨੇ ਪੰਜਾਬੀ ਦੀ ਥਾਂ ਉਰਦੂ ਬੋਲਣ ਅਤੇ ਲਿਖਣ ਲਈ ਕਿਹਾ ਤਾਂ ਉਸਨੇ ਆਪਣੀ ਮਾਂ ਬੋਲੀ ਪੰਜਾਬੀ ਬਾਰੇ ਲਿਖਿਆ ਸੀ-

ਮੈਂਨੂੰ ਕਈਆਂ ਨੇ ਆਖਿਆ, ਕਈ ਵਾਰੀ, ਤੂੰ ਲੈਣਾ ਪੰਜਾਬੀ ਦਾ ਨਾਂ ਛੱਡਦੇ
ਗੋਦੀ ਜਿਦ੍ਹੀ ਵਿੱਚ ਪਲਕੇ ਜਵਾਨ ਹੋਇਓਂ, ਉਹ ਮਾਂ ਛੱਡਦੇ ਗਰਾਂ ਛੱਡਦੇ

ਜੇ ਪੰਜਾਬੀ, ਪੰਜਾਬੀ ਈ ਕੂਕਣਾ ਏ, ਜਿੱਥੇ ਖਲਾ ਖਲੋਤਾ ਏਂ ਥਾਂ ਛੱਡਦੇ
ਮੈਂਨੂੰ ਇੰਝ ਲੱਗਦਾ, ਲੋਕੀ ਆਖਦੇ ਨੇ, ਤੂੰ ਪੁੱਤਰਾ ਆਪਣੀ ਮਾਂ ਛੱਡਦੇ

ਇੱਥੇ ਬੋਲੀ ਪੰਜਾਬੀ ਹੀ ਬੋਲੀ ਜਾਏਗੀ, ਉਰਦੂ ਵਿੱਚ ਕਿਤਾਬਾਂ ਦੇ ਤਣਦੀ ਰਹੇਗੀ
ਇਹਦਾ ਪੁੱਤ ਹਾਂ, ਇਹਦੇ ਤੋਂ ਦੁੱਧ ਮੰਗਣਾ, ਮੇਰੀ ਭੁੱਖ ਇਹੀ ਛਾਤੀ ਤਣਦੀ ਰਹੇਗੀ

ਇਹਦੇ ਲੱਖ ਹਰੀਫ਼ ਪਏ ਹੋਣ ਪੈਦਾ, ਦਿਨ ਬਦਿਨ ਇਹਦੀ ਸ਼ਕਲ ਬਣਦੀ ਰਹੇਗੀ
ਉਦੋਂ ਤੀਕ ਪੰਜਾਬੀ ਤੇ ਨਹੀਂ ਮਰਦੀ, ਜਦੋਂ ਤੀਕ ਪੰਜਾਬਣ ਕੋਈ ਜਣਦੀ ਰਹੇਗੀ

ਪੰਜਾਬੀਆਂ ਨੂੰ ਉਸਤਾਦ ਦਾਮਨ ਤੋਂ ਹੀ ਸਬਕ ਸਿੱਖਣਾ ਚਾਹੀਦਾ ਹੈ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(1755)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.om)

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author