GurmitPalahi7ਕਿਰਤ ਕਰੋ, ਵੰਡ ਕੇ ਛਕੋ, ਦਾ ਸੁਨੇਹਾ ਇੱਕ ਆਦਰਸ਼ਕ ਮਨੁੱਖ ਦੀ ...
(10 ਨਵੰਬਰ 2019)

 

ਗੁਰੂ ਨਾਨਕ ਦੇਵ ਜੀ ਮਹਾਨ ਕ੍ਰਾਂਤੀਕਾਰੀ ਸਨਉਹਨਾਂ ਆਪਣੇ ਸਮੇਂ ਦੇ ਹਾਲਾਤ ਦੇਖ ਇਸ ਵਿੱਚ ਤਬਦੀਲੀ ਲਿਆਉਣ ਦਾ ਯਤਨ ਕੀਤਾ ਅਤੇ ਆਜ਼ਾਦੀ ਦਾ ਇੱਕ ਵਿਆਪਕ ਨਾਹਰਾ ਲਗਾਇਆਮੌਕੇ ਦੇ ਹਾਕਮਾਂ ਨੂੰ “ਰਾਜੇ ਸੀਹ ਮੁਕਦਮ ਕੁਤੇ” ਕਹਿ ਦੇਣਾ ਅਤੇ ਇਸ ਗੱਲ ਦੀ ਪਰਵਾਹ ਨਾ ਕਰਨਾ ਕਿ ਇਸਦਾ ਸਿੱਟਾ ਕੀ ਭੁਗਤਣਾ ਪਵੇਗਾ, ਉਹਨਾਂ ਨੇ ਆਪਣੇ ਮਨੁੱਖਤਾਵਾਦੀ ਸੁਨੇਹੇ ਨੂੰ ਦੁਨੀਆ ਭਰ ਵਿੱਚ ਫੈਲਾਇਆਚਹੁੰ ਕੁੰਟਾਂ ਦੀ ਯਾਤਰਾ ਕੀਤੀਲੋਕਾਂ ਦੇ ਵਹਿਮ-ਭਰਮ ਤੋੜੇ ਅਤੇ ਇੱਕ ਵੱਖਰੀ ਕਿਸਮ ਦੀ ਜੀਵਨ-ਜਾਂਚ, ਸੁਨੇਹੇ ਉਹਨਾਂ ਦੁਨੀਆ ਦੇ ਕੋਨੇ-ਕੋਨੇ ਅਤੇ ਹਰ ਘਰ ਵਿੱਚ ਪਹੁੰਚਾਉਣ ਦਾ ਯਤਨ ਕੀਤਾ

ਗੁਰੂ ਨਾਨਕ ਦਾ ਫਲਸਫ਼ਾ ਅਸਲ ਅਰਥਾਂ ਵਿੱਚ ਮਨੁੱਖਵਾਦੀ ਸੀ ਅਤੇ ਮਨੁੱਖੀ ਜੀਵਨ ਜਾਂਚ ਸਿਖਾਉਣਾ ਸੀਉਹਨਾਂ ਦਾ ਸੁਨੇਹਾ ਤੰਗ ਦਾਇਰਿਆਂ ਵਿੱਚ ਘਿਰੇ ਮਨੁੱਖ ਨੂੰ ਕਰਮ-ਕਾਂਡ ਅਤੇ ਜ਼ਾਲਮ ਹਕੂਮਤ ਦੇ ਦਬਾਅ ਵਿੱਚੋਂ ਕੱਢਕੇ, ਬੇਬਸੀ ਦੀ ਜ਼ਿੰਦਗੀ ਗੁਜ਼ਾਰ ਰਹੇ ਲੋਕਾਂ ਨੂੰ ਇੱਕ ਨਵੀਂ ਜੀਵਨ ਦੀ ਸੇਧ ਦੇਣਾ ਸੀਉਹਨਾਂ ਦਾ ਸੰਦੇਸ਼ ਉਹਨਾਂ ਦੀ ਬਾਣੀ ਵਿੱਚ ਪ੍ਰਤੱਖ ਵੇਖਿਆ ਜਾ ਰਿਹਾ ਹੈ, ਜਿਸ ਨੂੰ ਅੱਜ ਦੇ ਸਮੇਂ ਦਾ ਮਨੁੱਖ ਲਗਾਤਾਰ ਭੁੱਲ ਰਿਹਾ ਹੈ ਅਤੇ ਔਝੜੇ ਰਾਹੀਂ ਪੈ ਕੇ ਆਪਣੀ ਜ਼ਿੰਦਗੀ ਨੂੰ ਔਖਿਆਂ ਕਰਨ ਦੇ ਰਾਹ ਤੁਰਿਆ ਹੋਇਆ ਹੈ

ਸੋ ਕਿਉਂ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ॥

ਗੁਰੂ ਨਾਨਕ ਦੇਵ ਜੀ ਦਾ ਆਦਰਸ਼ ਜਿੱਥੇ ਜੀਵਨ ਨੂੰ ਸੰਪੂਰਨਤਾ ਦੇ ਰਸਤੇ ਉੱਤੇ ਪਾਉਣਾ, ਜਾਤ-ਪਾਤ ਤੋਂ ਖਹਿੜਾ ਛੁਡਾਵਾਉਣਾ ਸਾਹ-ਸੱਤਹੀਣ ਮਨੁੱਖ ਦੀ ਸੋਚ ਨੂੰ ਬਦਲਣਾ ਸੀ, ਉੱਥੇ ਉਹਨਾਂ ਦਾ ਵਿਸ਼ੇਸ਼ ਕਰਮ, ਸਮੇਂ ਦੀ ਨਾਰੀ ਨੂੰ ਮਰਦਾਂ ਬਰਾਬਰ ਕਰਨ ਦਾ ਵੀ ਸੀ, ਜਿਹਨਾਂ ਦੇ ਹੱਕ ਵਿੱਚ ਉਹਨਾਂ ਨੇ ਬੇਬਾਕ ਹੋ ਕੇ ਆਵਾਜ਼ ਉਠਾਈਔਰਤ ਨਾਲ ਹੁੰਦੇ ਅੱਤਿਆਚਾਰ, ਪਸ਼ੂਆਂ ਵਰਗੇ ਵਰਤਾਓ, ਪੈਰਾਂ ਦੀ ਜੁੱਤੀ ਸਮਝਕੇ ਉਸਨੂੰ ਸਿਰਫ਼ ਇੱਕ ਵਰਤੋਂ ਦੀ ਚੀਜ਼ ਸਮਝਣ ਦੀ ਭੈੜੀ ਵਾਦੀ ਨੂੰ ਉਹਨਾਂ ਨੇ ਬੇਬਾਕ ਹੋ ਕੇ ਧਿਰਕਾਰਿਆ ਅਤੇ ਉਸਦਾ ਸਨਮਾਨ ਕਰਨ ਦਾ ਸੰਦੇਸ਼ ਦਿੱਤਾਅਸਲ ਵਿੱਚ ਗੁਰੂ ਜੀ ਵਲੋਂ ਦਿੱਤਾ ਗਿਆ ਇਹ ਕ੍ਰਾਂਤੀਕਾਰੀ ਸੰਦੇਸ਼ ਸੀ, ਕਿਉਂਕਿ ਇਸ ਤੋਂ ਪਹਿਲਾ ਔਰਤਾਂ ਨਾਲ ਮਨੁੱਖਾਂ ਵਰਗਾ ਨਹੀਂ ਸਗੋਂ ਪਸ਼ੂਆਂ ਵਰਗਾ ਵਰਤਾਓ ਕੀਤਾ ਜਾਂਦਾ ਸੀ

ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ॥

ਗੁਰੂ ਜੀ ਦਾ ਇੱਕ ਸੰਦੇਸ਼ ਆਪਣੀ ਧਰਤੀ ਜੋ ਮਨੁੱਖ ਦੀ ਮਾਂ ਹੈ, ਉਸ ਨਾਲ ਦੁਰਵਿਵਹਾਰ ਨੂੰ ਰੋਕਣ ਵੱਲ ਸੀਅੱਜ ਦੇ ਵਿਗਿਆਨਕ ਯੁੱਗ ਵਿੱਚ ਵਿਕਾਸ ਦੇ ਨਾਮ ਉੱਤੇ ਜਿਵੇਂ ਛੇੜਛਾੜ ਹੋ ਰਹੀ ਹੈ, ਹਵਾ ਦੂਸ਼ਿਤ ਕੀਤੀ ਜਾ ਰਹੀ ਹੈ, ਪਾਣੀ ਦੀ ਯੋਗ ਵਰਤੋਂ ਨਹੀਂ ਹੋ ਰਹੀ, ਧਰਤੀ ਮਾਤਾ ਵਿੱਚ ਖਾਦਾਂ, ਕੀਟਨਾਸ਼ਕ ਦਵਾਈਆਂ ਨਾਲ ਜਿਵੇਂ ਇਸ ਨੂੰ ਤੁੰਬਿਆ ਜਾ ਰਿਹਾ ਹੈ, ਧੂੰਏਂ ਦਾ ਪਸਾਰ ਚਾਰੇ ਪਾਸੇ ਫੈਲਿਆ ਹੋਇਆ ਹੈ, ਇਹ ਅਸਲ ਅਰਥਾਂ ਵਿੱਚ ਕੁਦਰਤ ਨਾਲ ਖਿਲਵਾੜ ਹੈ, ਜਿਸ ਨੂੰ ਮਨੁੱਖ ਅੱਜ ਦੇ ਸਮੇਂ ਵਿੱਚ ਆਪਣੇ ਸਵਾਰਥ ਕਾਰਨ ਭੁੱਲ ਚੁੱਕਾ ਹੈ

ਇਹੋ ਜਿਹੇ ਹਾਲਾਤ ਵਿੱਚ ਗੁਰੂ ਜੀ ਨੇ ਅੱਜ ਤੋਂ ਪੰਜ ਸਦੀਆਂ ਪਹਿਲਾਂ ਹੀ ਕੁਦਰਤ ਨੂੰ ਸਾਫ਼-ਸੁਥਰਾ ਰੱਖਣ, ਕੁਦਰਤ ਨਾਲ ਦੋਸਤਾਂ ਵਾਲਾ ਵਿਵਹਾਰ ਕਰਨ ਦਾ ਜੋ ਸੁਨੇਹਾ ਮਨੁੱਖਾਂ ਨੂੰ ਦਿੱਤਾ, ਉਹ ਅੱਜ ਦੇ ਸਮੇਂ ਵਿੱਚ ਮਨੁੱਖਤਾ ਲਈ ਵੱਡਾ ਸੁਨੇਹਾ ਹੈਅਜੋਕੇ ਸਮੇਂ ਵਿੱਚ ਵਾਤਾਵਰਨ ਦੇ ਪ੍ਰਦੂਸ਼ਣ ਦੀ ਸਮੱਸਿਆ ਵੱਡੀ ਹੈਇਸ ਸਮੱਸਿਆ ਕਾਰਨ ਮਨੁੱਖੀ ਹੋਂਦ ਲਈ ਸੰਕਟ ਖੜ੍ਹਾ ਹੋ ਗਿਆ ਹੈਪ੍ਰਕਿਰਿਤੀ ਦੇ ਪ੍ਰਮੁੱਖ ਤੱਤ ਹਵਾ, ਪਾਣੀ, ਧਰਤੀ, ਬਨਸਪਤੀ, ਜੀਵਨ ਜੰਤੂਆਂ ਅਤੇ ਪਸ਼ੂਆਂ ਦੀ ਬਰਬਾਦੀ ਹੋ ਰਹੀ ਹੈਪ੍ਰਕ੍ਰਿਤਿਕ ਵਸੀਲਿਆਂ ਦੀ ਲੁੱਟ ਨਿਰੰਤਰ ਵਧ ਰਹੀ ਧਰਤੀ ਦੀ ਸੁਰੱਖਿਆ ਅਤੇ ਸਰਬਪੱਖੀ ਖੁਸ਼ਹਾਲੀ ਦੀ ਬਦਹਾਲੀ ਦਾ ਕਾਰਨ ਬਣ ਰਹੀ ਹੈ

ਘਾਲ ਖਾਇ ਕਿਛੁ ਹਥਹੁ ਦੇਹਿ, ਨਾਨਕ ਰਾਹੁ ਪਛਾਨਿਹ ਸੇਇ

ਗੁਰੂ ਨਾਨਕ ਦੇਵ ਜੀ ਨੇ ਕਿਰਤ ਸੱਭਿਆਚਾਰ ਦਾ ਜੋ ਨਮੂੰਨਾ ਸਮੁੱਚੀ ਮਨੁੱਖਤਾ ਸਾਹਮਣੇ ਬਿਰਧ ਅਵਸਥਾ ਵਿੱਚ ਕਰਤਾਰਪੁਰ ਸਾਹਿਬ ਵਿਖੇ ਆਪ ਹੱਥੀਂ ਖੇਤੀ ਕਰਕੇ ਪੇਸ਼ ਕੀਤਾ, ਇਸਦੀ ਮਿਸਾਲ ਦੁਨੀਆ ਭਰ ਵਿੱਚ ਨਹੀਂ ਮਿਲਦੀਆਪ ਸੁਚੱਜਾ ਗ੍ਰਹਿਸਥੀ ਜੀਵਨ ਗੁਜ਼ਾਰਦਿਆਂ ਉਹਨਾਂ ਨੇ ਆਪਣੇ ਪੈਰੋਕਾਰਾਂ ਨੂੰ ਸੱਚੀ-ਸੁੱਚੀ ਕਿਰਤ ਕਰਨ ਅਤੇ ਇਸ ਕਮਾਈ ਵਲੋਂ ਲੋਕ-ਭਲਾਈ ਲਈ ਕੁਝ ਕਰਨ ਦਾ ਸੁਨੇਹਾ ਦਿੱਤਾਕਿਰਤ ਕਰੋ, ਵੰਡ ਕੇ ਛਕੋ, ਦਾ ਸੁਨੇਹਾ ਇੱਕ ਆਦਰਸ਼ਕ ਮਨੁੱਖ ਦੀ ਆਦਰਸ਼ਕ ਭਲਾ ਕਰਨ ਵਾਲੀ ਸੋਚ ਦਾ ਸਿੱਟਾ ਹੈਗੁਰੂ ਨਾਨਕ ਦੇਵ ਜੀ ਦੇ ਸਮੇਂ ਵੱਖੋ-ਵੱਖਰੇ ਧਰਮਾਂ ਦਾ ਬੋਲਬਾਲਾ ਸੀਗੁਰੂ ਨਾਨਕ ਦੇਵ ਜੀ ਨੇ ਇਹ ਸਮਝਕੇ ਕਿ ਮਨੁੱਖ ਜਾਤੀ ਵੱਖੋ-ਵੱਖਰੇ ਸਭਿਆਚਰ ਦਾ ਸੰਮਿਲਤ ਰੂਪ ਹੈ, ਹਰ ਕੋਈ ਆਪੋ-ਆਪਣੇ ਢੰਗ ਨਾਲ, ਨਿੱਜੀ ਤੌਰ ਉੱਤੇ ਜਾਂ ਸਮੂਹਿਕ ਤੌਰ ਉੱਤੇ ਆਪਣੇ ਢੰਗ ਨਾਲ ਕਿਸੇ ਵਿਸ਼ਵਾਸ ਨਾਲ ਜੀਉ ਰਿਹਾ ਹੈ, ਜਾਂ ਪੂਜਾ ਉਪਾਸਨਾ ਕਰ ਰਿਹਾ ਹੈ, ਪਰ ਇਸ ਵੱਖਰੇਪਨ ਦੇ ਬਾਵਜੂਦ ਉਹਨਾਂ ਦੀ ਮੰਜ਼ਿਲ ਚੰਗੇਰਾ ਮਨੁੱਖ ਬਣਨ ਦੀ ਹੈਗੁਰੂ ਜੀ ਨੇ ਇਸੇ ਸੰਦਰਭ ਵਿੱਚ ਉਸ ਸਮੇਂ ਦੇ ਸਮਾਜ ਦੀਆਂ ਮਨੁੱਖੀ ਸਮੱਸਿਆਵਾਂ ਨੂੰ ਸਮਝਿਆ ਅਤੇ ਉਹਨਾਂ ਦੇ ਹੱਲ ਲਈ ਸਾਰੀ ਮਨੁੱਖਤਾ ਨੂੰ ਇੱਕੋ ਜਿਹੀ ਦ੍ਰਿਸ਼ਟੀ ਅਪਨਾਉਣ ਦੀ ਸਿੱਖਿਆ ਦਿੱਤੀਸਰਿਸ਼ਟੀ ਦਾ ਪ੍ਰੇਮ, ਸੱਚ ਤੇ ਸਤਿਵਾਦ, ਸਰਬੱਤ ਦੇ ਭਲੇ ਦੀ ਉਸਾਰੂ-ਭਾਵਨਾ, ਵੈਰ-ਰਹਿਤ ਅਤੇ ਡਰ-ਰਹਿਤ ਮਨੁੱਖ ਦੀ ਸਿਰਜਣਾ ਉਹਨਾਂ ਦਾ ਸਿਧਾਂਤ ਸੀਉਹਨਾਂ ਦਾ ਸਿਧਾਂਤ ਮਨੁੱਖ ਦੇ ਸਰੀਰਕ, ਮਾਨਸਿਕ ਅਤੇ ਅਧਿਆਤਮਕ ਵਿਕਾਸ ਅਤੇ ਸੰਪੂਰਨ ਸ਼ਕਤੀਸ਼ਾਲੀ ਮਾਨਵੀ ਹਸਤੀ ਦੇ ਸੰਕਲਪ ਵਾਲਾ ਸੀ

ਬੁਰੇ ਕੰਮ ਨਾ ਕਰੋ, ਮੰਦਾ ਨਾ ਬੋਲੋ, ਵਹਿਮਾਂ-ਭਰਮਾਂ ਤੋਂ ਦੂਰ ਰਹੋ, ਸਮੁੱਚੀ ਸ੍ਰਿਸ਼ਟੀ ਅਤੇ ਇਸਦੇ ਜੀਵਾਂ ਨਾਲ ਪਿਆਰ ਕਰੋ ਅਤੇ ਹਰ ਦ੍ਰਿਸ਼ਟੀਕੋਣ ਤੋਂ ਇੱਕ ਸ਼ਕਤੀਸ਼ਾਲੀ ਮਨੁੱਖ ਬਣਨ ਦਾ ਯਤਨ ਕਰੋ, ਗੁਰੂ ਨਾਨਕ ਦੇਵ ਜੀ ਦਾ ਸਹੀ ਜਗਤ ਸੁਨੇਹਾ ਸੀ

ਮਹਾਨ ਦਾਰਸ਼ਨਿਕ ਗੁਰੂ ਨਾਨਕ ਦੇਵ ਜੀ ਦੀ ਸ਼ਖਸੀਅਤ ਪ੍ਰਤਿਭਾਸ਼ਾਲੀ ਸੀਉਹਨਾਂ ਦੇ ਮਨ ਵਿੱਚ ਮਨੁੱਖ ਨੂੰ ਬਦਲਣ ਦੀ ਜਾਂਚ ਸੀਉਹਨਾਂ ਦਾ ਸੁਪਨਾ ਇੱਕ ਪਰਉਪਕਾਰੀ, ਸਾਫ਼-ਸੁਥਰੇ ਸਮਾਜ ਦੀ ਸਿਰਜਣਾ ਸੀਆਪਣੀ ਸੋਚ ਦੇ ਫਲਸਫ਼ੇ ਨੂੰ ਉਹਨਾਂ ਨੇ ਨਿਡਰਤਾ ਅਤੇ ਬੀਰਤਾ ਨਾਲ ਸਮਾਜ ਸਾਹਮਣੇ ਪੇਸ਼ ਕੀਤਾ ਅਤੇ ਇਸਨੂੰ ਅਮਲ ਵਿੱਚ ਵੀ ਲਿਆਂਦਾ

ਪ੍ਰਸਿੱਧ ਇਤਿਹਾਸਕਾਰ ਸ. ਹਰਬੰਸ ਸਿੰਘ ਦੀ ਪੁਸਤਕ ‘Guru Nanak and Origin of the Sikh Faith’ ਦੇ ਇਹ ਸ਼ਬਦ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫ਼ੇ ਦੀ ਤਸਵੀਰ ਬਿਆਨਦੇ ਹਨ।” ਗੁਰੂ ਨਾਨਕ ਦੇਵ ਜੀ ਬਲਵਾਨ ਸਾਹਿਤਕਾਰ ਸਨਉਹ ਤਤਕਾਲੀਨ ਸਮੇਂ ਦੀਆਂ ਵਾਸਤਵਿਕ ਜੀਵਨ ਪ੍ਰਸਥਿਤੀਆਂ ਨਾਲ ਡੂੰਘਾ ਹਿਤ ਰੱਖਦੇ ਸਨਇਹੀ ਹਿਤ ਉਹਨਾਂ ਦੀ ਰਚਨਾਤਮਿਕ ਸ਼ਕਤੀ ਦਾ ਭੇਦ ਹੈਉਹਨਾਂ ਦੀਆਂ ਰਚਨਾਵਾਂ ਤਤਕਾਲੀਨ ਗੜਬੜ ਤੇ ਸੰਕਟ ਦੀ ਸੂਖਮ ਤਸਵੀਰ ਪ੍ਰਸਤੁਤ ਕਰਦੀਆਂ ਹਨਬਾਦਸ਼ਾਹਾਂ ਦੀਆਂ ਧਾਂਦਲੀਆਂ, ਰਾਜ-ਪ੍ਰਣਾਲੀ ਨਾਲ ਸਬੰਧਤ ਬੇਇਨਸਾਫ਼ੀਆਂ ਅਤੇ ਅਸਮਾਨਤਾਵਾਂ, ਤਾਨਾਸ਼ਾਹੀ ਦੇ ਰਾਜ ਥੱਲੇ ਆਈ ਨੈਤਿਕ ਅਧੋਗਤੀ, ਧਰਮਾਂ ਦੇ ਨਾ ਉੱਤੇ ਚਲਾਏ ਜਾ ਰਹੇ ਪਾਖੰਡ ਦੇ ਭਰਮ-ਜਾਲ, ਸਿਵਲ ਪ੍ਰਬੰਧ ਨਾਲ ਸਬੰਧਤ ਕਰਮਚਾਰੀਆਂ ਦਾ ਹਾਕਮਾਂ ਦੀ ਬੋਲੀ ਅਤੇ ਪਹਿਰਾਵੇ ਦੀ ਨਕਲ ਕਰਨਾ ਤੇ ਉਹਨਾਂ ਦਾ ਫ਼ਰੇਬੀ ਜੀਵਨ ਤੇ ਖੰਡਿਤ ਸ਼ਖ਼ਸੀਅਤ, ਬ੍ਰਾਹਮਣ ਅਤੇ ਮੁੱਲਾਂ ਦੀ ਬਜਾਏ ਧਾਰਮਿਕਤਾ, ਬੇਇਨਸਾਫ਼ੀ ਕਰਨ ਵਾਲੇ ਕਾਜ਼ੀ, ਉਹਨਾਂ ਦੀਆਂ ਥੋਥੀਆਂ ਰੀਤੀਆਂ ਅਤੇ ਕਰਮ-ਕਾਂਡ ਦੀਆਂ ਪ੍ਰਣਾਲੀਆਂ, ਬੁੱਤ-ਪੂਜਾ ਤੇ ਬਹੁ-ਦੇਵਵਾਦ ਦਾ ਖੰਡਨ ਤੇ ਇਨ੍ਹਾਂ ਨਾਲ ਜੁੜਵੇਂ ਪ੍ਰੋਹਤਵਾਦ ਦੀ ਵਿਰੋਧਤਾ, ਬਾਬਰ ਦੀਆਂ ਫ਼ੌਜਾਂ ਰਾਹੀਂ ਦੇਸ਼ ਉੱਤੇ ਹੱਲਾ, ਭਾਰਤੀ ਰਾਜਿਆਂ ਦੀ ਕਾਇਰਤਾ ਆਦਿ ਦਾ ਵਰਣਨ, ਉਨ੍ਹਾਂ ਦੀ ਕਵਿਤਾ ਨੂੰ ਸਮਾਜਿਕ ਅਰਥਾਂ ਵਾਲੀ ਕਵਿਤਾ ਬਣਾਉਂਦਾ ਹੈ।”

ਅੱਜ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਉੱਤੇ ਉਹਨਾਂ ਦੇ ਫਲਸਫ਼ੇ ਨੂੰ ਸਮਝਕੇ ਅਮਲ ਕਰਨ ਦੀ ਲੋੜ ਹੈ, ਕਿਉਂਕਿ ਉਹਨਾਂ ਦੇ ਜੀਵਨ ਆਦਰਸ਼, ਫਲਸਫ਼ੇ ਅਤੇ ਸੰਦੇਸ਼ ਨੂੰ ਪਿੱਛੇ ਛੱਡਕੇ ਅੱਜ ਵਿਖਾਵੇ ਦੀ ਧੂੜ ਹਰ ਪਾਸੇ ਉੱਡਦੀ ਦਿਖਾਈ ਦਿੰਦੀ ਹੈ

*****

 

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(1805)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.om)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author