UjagarSingh7ਇਹ ਕਾਨੂੰਨ ਭਾਰਤ ਦੀ ਧਰਮ ਨਿਰਪੱਖਤਾ ਦੀ ਸੋਚ ਨੂੰ ਖੋਖਲਾ ਕਰਦਾ ਹੈ ...
(17 ਜਨਵਰੀ 2020)

 

ਪਰਜਾਤੰਤਰ ਸੰਸਾਰ ਵਿੱਚ ਸਭ ਨਾਲੋਂ ਬਿਹਤਰੀਨ ਰਾਜ ਪ੍ਰਬੰਧ ਦੀ ਪ੍ਰਣਾਲੀ ਹੈ ਕਿਉਂਕਿ ਹਰ ਨਾਗਰਿਕ ਨੂੰ ਵੋਟ ਪਾ ਕੇ ਆਪਣੀ ਮਰਜ਼ੀ ਦੀ ਸਰਕਾਰ ਚੁਣਨ ਦਾ ਮੌਕਾ ਮਿਲਦਾ ਹੈਪ੍ਰੰਤੂ ਪਰਜਾਤੰਤਰ ਪ੍ਰਣਾਲੀ ਰਾਹੀਂ ਚੁਣੀ ਗਈ ਸਰਕਾਰ ਦਾ ਅਰਥ ਇਹ ਵੀ ਨਹੀਂ ਹੁੰਦਾ ਕਿ ਉਹ ਆਪਣੀਆਂ ਮਨਮਾਨੀਆਂ ਕਰੇਚੁਣੀ ਹੋਈ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਆਪਣੀ ਪਰਜਾ ਦੇ ਲੋਕ ਹਿਤਾਂ ਦੀ ਰਾਖੀ ਕਰੇਉਸ ਨੂੰ ਹਰ ਮਹੱਤਵਪੂਰਨ ਫੈਸਲਾ ਕਰਨ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਨੂੰ ਵਿਸ਼ਵਾਸ ਵਿੱਚ ਲੈਣਾ ਚਾਹੀਦਾ ਹੈ

ਅਜੇ ਸਰਕਾਰ ਬਣੀ ਨੂੰ ਡੇਢ ਸਾਲ ਹੀ ਹੋਇਆ ਹੈਜਿਹੜੇ ਕੰਡੇ ਵੋਟਰਾਂ ਨੇ ਬੀਜੇ ਹਨ, ਉਨ੍ਹਾਂ ਨੂੰ ਉਹ ਹੁਣ ਆਪ ਹੀ ਚੁਗਣੇ ਪੈਣੇ ਹਨਵੋਟਾਂ ਪਾਉਣ ਸਮੇਂ ਵੋਟਰ ਸਿਆਸਤਦਾਨਾਂ ਦੇ ਝਾਂਸੇ ਵਿੱਚ ਆ ਕੇ ਵੋਟਾਂ ਪਾ ਦਿੰਦੇ ਹਨਸਿਆਸੀ ਪਾਰਟੀਆਂ ਹੁਣ ਅਸੂਲਾਂ ਦੀ ਸਿਆਸਤ ਕਰਨ ਤੋਂ ਪਾਸਾ ਵੱਟ ਗਈਆਂ ਹਨਚੋਣਾਂ ਮੌਕੇ ਅਸੂਲਾਂ ਦੀਆਂ ਗੱਲਾਂ ਕੀਤੀਆਂ ਜਾਂਦੀਆਂ ਹਨ, ਪ੍ਰੰਤੂ ਸਰਕਾਰਾਂ ਬਣਨ ਤੋਂ ਬਾਅਦ ਤੂੰ ਕੌਣ ਤੇ ਮੈਂ ਕੌਣ. ਵਾਲੀ ਸਥਿਤੀ ਪੈਦਾ ਹੋ ਜਾਂਦੀ ਹੈ

ਭਾਰਤ ਸੰਸਾਰ ਦਾ ਸਭ ਤੋਂ ਵੱਡਾ ਧਰਮ ਨਿਰਪੱਖ ਲੋਕਤੰਤਰ ਹੈਕੇਂਦਰ ਸਰਕਾਰ ਨੇ ਦੇਸ਼ ਭਗਤੀ ਅਤੇ ਲੋਕਤੰਤਰ ਦੀ ਪਰਿਭਾਸ਼ਾ ਹੀ ਬਦਲਕੇ ਰੱਖ ਦਿੱਤੀ ਹੈਭਾਰਤ ਨੂੰ ਹਿੰਦੂ ਰਾਜ ਬਣਾਉਣ ਦੇ ਉਪਰਾਲੇ ਸ਼ੁਰੂ ਕਰ ਦਿੱਤੇ ਹਨ, ਜਿਸਦਾ ਧਰਮ ਨਿਰਪੱਖ ਸ਼ਕਤੀਆਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾਇਹ ਵਿਰੋਧ ਹੋਣਾ ਕੁਦਰਤੀ ਵੀ ਸੀ ਕਿਉਂਕਿ ਦੇਸ਼ ਦਾ ਸੰਵਿਧਾਨ ਇਹ ਇਜ਼ਾਜਤ ਨਹੀਂ ਦਿੰਦਾਦੂਜੀ ਪਾਰੀ ਵਿੱਚ ਭਾਰੀ ਬਹੁਮਤ ਨਾਲ ਚੋਣਾਂ ਜਿੱਤਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਆਪਣੇ ਰੰਗ ਵਿਖਾਉਣੇ ਸ਼ੁਰੂ ਕਰ ਦਿੱਤੇਪਹਿਲੀ ਪਾਰੀ ਵਿੱਚ ਤਾਂ ਨੋਟਬੰਦੀ ਨੇ ਦੇਸ਼ ਦੇ ਲੋਕਾਂ ਦੀਆਂ ਸਮੱਸਿਆਵਾਂ ਘਟਾਉਣ ਦੀ ਥਾਂ ਵਧਾ ਦਿੱਤੀਆਂ ਸਨ ਪ੍ਰੰਤੂ ਇਸ ਵਾਰ ਤਾਂ ਬਹੁਤ ਹੀ ਵਾਦ-ਵਿਵਾਦ ਵਾਲੇ ਫੈਸਲੇ ਕੀਤੇ ਹਨ, ਜਿਨ੍ਹਾਂ ਵਿੱਚ ਜੰਮੂ ਕਸ਼ਮੀਰ ਵਿੱਚੋਂ ਧਾਰਾ 370 ਖ਼ਤਮ ਕਰਨਾ, ਤਿੰਨ ਤਲਾਕ, ਰਾਮ ਮੰਦਰ ਅਤੇ ਨਾਗਰਿਕ ਸੋਧ ਕਾਨੂੰਨਨੈਸ਼ਨਲ ਰਜਿਸਟਰ ਆਫ ਸਿਟੀਜ਼ਨ ਅਤੇ ਹਿੰਦੂ ਹਿੰਦੁਸਤਾਨ ਇੱਕ ਦੇਸ਼ ਅਤੇ ਇੱਕ ਭਾਸ਼ਾ ਦਾ ਵੀ ਰਾਮ ਰੌਲਾ ਪੈ ਰਿਹਾ ਹੈਲਿੰਚਿੰਗ ਦੀਆਂ ਘਟਨਾਵਾਂ ਨੇ ਤਾਂ ਧਰਮ ਨਿਰਪੱਖ ਰਾਜ ਦਾ ਘਾਣ ਹੀ ਕਰ ਦਿੱਤਾ ਹੈਜਿਹੜੇ ਬੁੱਧੀਜੀਵੀ ਸਰਕਾਰ ਦੀਆਂ ਅਜਿਹੀਆਂ ਸੰਕੀਰਨ ਨੀਤੀਆਂ ਦੀ ਨੁਕਤਾਚੀਨੀ ਕਰਦੇ ਸਨ, ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰਨਾ ਅਤੇ ਬਲਾਤਕਾਰ ਦੀਆਂ ਘਟਨਾਵਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਦੇ ਨਾਮ ਆਉਣ ਨਾਲ ਸਰਕਾਰ ਦਾ ਅਕਸ ਖਰਾਬ ਹੋ ਰਿਹਾ ਹੈ

ਜੰਮੂ ਕਸ਼ਮੀਰ ਵਿੱਚ ਵਿਰੋਧੀ ਪਾਰਟੀਆਂ ਦੇ ਲੀਡਰ ਅਜੇ ਤੱਕ ਨਜ਼ਰਬੰਦ ਹਨਅੱਜ ਕੱਲ੍ਹ ਨਾਗਰਿਕਤਾ ਸੋਧ ਕਾਨੂੰਨ ਵਾਦ-ਵਿਵਾਦ ਦਾ ਵਿਸ਼ਾ ਬਣਿਆ ਹੋਇਆ ਹੈਦੇਸ਼ ਦੇ ਬਹੁਤ ਸਾਰੇ ਰਾਜਾਂ ਵਿੱਚ ਅੰਦੋਲਨ ਹੋ ਰਹੇ ਹਨਸਾੜ-ਫੂਕ ਅਤੇ ਮਾਰ ਧਾੜ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨਦੇਸ਼ ਦੀ ਸੰਪਤੀ ਦਾ ਨੁਕਸਾਨ ਹੋ ਰਿਹਾ ਹੈਇਨ੍ਹਾਂ ਅੰਦੋਲਨਾਂ ਵਿੱਚ 50 ਨਾਗਰਿਕ ਮਾਰੇ ਜਾ ਚੁੱਕੇ ਹਨ, ਲਗਭਗ 500 ਸੁਰੱਖਿਆ ਅਮਲੇ ਦੇ ਲੋਕ ਜ਼ਖ਼ਮੀ ਹੋ ਚੁੱਕੇ ਹਨਹਾਲਾਤ ਕਾਬੂ ਹੇਠ ਆਉਂਦੇ ਨਜ਼ਰ ਨਹੀਂ ਆ ਰਹੇ

ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੀ ਘਟਨਾ ਨੇ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈਜ਼ੋਰ ਜ਼ਬਰਦਸਤੀ ਦੀ ਇੰਤਹਾ ਹੋ ਗਈਲੜਕਿਆਂ ਅਤੇ ਲੜਕੀਆਂ ਨੂੰ ਕਮਰਿਆਂ ਵਿੱਚੋਂ ਬਾਹਰ ਕੱਢ ਕੇ ਮਾਰਿਆ, ਉਹ ਵੀ ਪਾਰਟੀ ਦੇ ਵਰਕਰਾਂ ਨੇ। ਉਲਟਾ ਵਿਦਿਆਰਥੀਆਂ ਉੱਤੇ ਕੇਸ ਦਰਜ ਕਰ ਦਿੱਤੇਕਰੋੜਾਂ ਦੀ ਜਾਇਦਾਦ ਸੜ ਕੇ ਤਬਾਹ ਹੋ ਗਈ ਹੈਹਾਲਾਂਕਿ ਭਾਰਤ ਵਿੱਚ ਮੀਆਂਮਾਰ ਤੋਂ ਰੋਹਿੰਗੀਆ ਮੁਸਲਮਾਨ ਆ ਕੇ ਰਹਿ ਰਹੇ ਹਨ, ਹੁਣ ਪਤਾ ਨਹੀਂ ਕਿਉਂ ਉਨ੍ਹਾਂ ਨੂੰ ਰੋਕਿਆ ਜਾ ਰਿਹਾਕੁਝ ਲੋਕ ਨਾਗਰਿਕਤਾ ਕਾਨੂੰਨ ਨੂੰ ਪੜ੍ਹੇ ਬਗੈਰ ਹੀ ਸੁਣੀਆਂ ਸੁਣਾਈਆਂ ਗੱਲਾਂ ’ਤੇ ਵਿਸ਼ਵਾਸ ਕਰ ਰਹੇ ਹਨ

ਇਹ ਕਾਨੂੰਨ 1951 ਵਿੱਚ ਪੰਡਿਤ ਜਵਾਹਰ ਲਾਲ ਨਹਿਰੂ ਦੇ ਪ੍ਰਧਾਨ ਮੰਤਰੀ ਹੁੰਦਿਆਂ ਬਣਿਆ ਸੀਇਸ ਕਾਨੂੰਨ ਦਾ ਸੰਬੰਧ ਗਵਾਂਢੀ ਦੇਸਾਂ ਵਿੱਚੋਂ ਘੱਟ ਗਿਣਤੀਆਂ ਦੇ ਆਉਣ ਵਾਲੇ ਸ਼ਰਨਾਰਥੀਆਂ ਨਾਲ ਹੈ, ਜਿਨ੍ਹਾਂ ਉੱਪਰ ਉੱਥੇ ਤਸ਼ੱਦਦ ਹੋ ਰਿਹਾ ਹੋਵੇਅੰਤਰਰਾਸ਼ਟਰੀ ਪੱਧਰ ’ਤੇ ਅਜਿਹੇ ਕਾਨੂੰਨ ਬਣਦੇ ਰਹਿੰਦੇ ਹਨਇਸ ਕਾਨੂੰਨ ਨੂੰ ਵੀ ਅੰਤਰਰਾਸ਼ਟਰੀ ਤੌਰ ਉੱਤੇ ਮਾਣਤਾ ਪ੍ਰਾਪਤ ਹੈਇਹ ਕਾਨੂੰਨ ਇਸਲਾਮਿਕ ਦੇਸਾਂ ਵਿੱਚ ਘੱਟ ਗਿਣਤੀਆਂ ਨਾਲ ਹੋ ਰਹੀਆਂ ਜ਼ਿਆਦਤੀਆਂ ਤੋਂ ਪ੍ਰਭਾਵਤ ਲੋਕਾਂ ਨੂੰ ਸ਼ਰਨ ਦੇਣ ਨਾਲ ਸੰਬੰਧਤ ਹੈਹੁਣ ਭਾਰਤ ਸਰਕਾਰ ਸਮੇਂ ਅਤੇ ਸਥਿਤੀ ਦਾ ਬਹਾਨਾ ਬਣਾਕੇ ਇਸ ਕਾਨੂੰਨ ਨੂੰ ਅਪਡੇਟ ਕਰਨ ਦੇ ਬਹਾਨੇ ਕੱਟ ਵੱਢ ਕਰ ਰਹੀ ਹੈਇਸ ਨਵੇਂ ਕਾਨੂੰਨ ਦੀ ਕੱਟ ਆਫ ਡੇਟ 31 ਦਸੰਬਰ 2014 ਬਣਾ ਦਿੱਤੀ ਹੈਇਸ ਨਵੇਂ ਕਾਨੂੰਨ ਅਧੀਨ ਤਿੰਨ ਇਸਲਾਮਿਕ ਗਵਾਂਢੀ ਦੇਸਾਂ ਪਾਕਿਸਤਾਨ, ਅਫਗਾਨਿਸਤਾਨ ਅਤੇ ਬੰਗਲਾ ਦੇਸ਼ ਵਿੱਚੋਂ ਹਿੰਦੂ, ਸਿੱਖ, ਈਸਾਈ, ਬੋਧੀ, ਪਾਰਸੀ ਅਤੇ ਜੈਨੀਆਂ ਨੂੰ ਭਾਰਤ ਵਿੱਚ ਸ਼ਰਨ ਲੈਣ ਦੀ ਇਜਾਜ਼ਤ ਦਿੱਤੀ ਗਈ ਹੈ, ਜਦੋਂ ਕਿ ਪਹਿਲਾਂ ਮੁਸਲਮਾਨ ਵੀ ਸ਼ਾਮਲ ਸਨ ਇੱਥੇ ਇਹ ਦੱਸਣਾ ਵੀ ਜ਼ਰੂਰੀ ਹੈ ਕਿ ਇਸ ਕਾਨੂੰਨ ਨਾਲ ਭਾਰਤ ਵਿੱਚ ਰਹਿ ਰਹੇ ਮੁਸਲਮਾਨਾਂ ਉੱਤੇ ਕੋਈ ਅਸਰ ਨਹੀਂ ਪੈਣਾ ਪ੍ਰੰਤੂ ਅਰਬ ਅਤੇ ਯੂ ਏ ਈ ਵਿੱਚ 40 ਲੱਖ ਅਤੇ ਖਾੜੀ ਦੇਸਾਂ ਵਿੱਚ 70 ਲੱਖ ਭਾਰਤੀ ਰਹਿ ਰਹੇ ਹਨਸੰਸਾਰ ਵਿੱਚ 1 ਅਰਬ 80 ਕਰੋੜ ਮੁਸਲਮਾਨ ਵਸ ਰਹੇ ਹਨਭਾਵੇਂ ਉਨ੍ਹਾਂ ਮੁਲਕਾਂ ਉੱਪਰ ਇਸ ਕਾਨੂੰਨ ਦਾ ਕੋਈ ਅਸਰ ਨਹੀਂ ਪੈਂਦਾ ਪ੍ਰੰਤੂ ਮੁਸਲਮਾਨਾਂ ਵਿੱਚ ਭਾਰਤੀਆਂ ਵਿਰੁੱਧ ਮੰਦ ਭਾਵਨਾ ਪੈਦਾ ਹੋਵੇਗੀਸ੍ਰੀਮਤੀ ਇੰਦਰਾ ਗਾਂਧੀ ਨੇ ਪਾਕਿਸਤਾਨ ਨਾਲੋਂ ਬੰਗਲਾ ਦੇਸ਼ ਵੱਖਰਾ ਦੇਸ਼ ਬਣਾ ਦਿੱਤਾ ਸੀ ਕਿਉਂਕਿ ਭਾਰਤ ਨੂੰ ਪੂਰਬ, ਪੱਛਮ ਅਤੇ ਦੱਖਣ ਤਿੰਨਾਂ ਪਾਸਿਆਂ ਵੱਲੋਂ ਪਾਕਿਸਤਾਨ ਤੋਂ ਅਤੇ ਉੱਤਰ ਵਿੱਚ ਚੀਨ ਤੋਂ ਹਮੇਸ਼ਾ ਹਮਲੇ ਦਾ ਖ਼ਤਰਾ ਰਹਿੰਦਾ ਸੀਬੰਗਲਾ ਦੇਸ਼ ਬਣਨ ਨਾਲ ਪੂਰਬ ਅਤੇ ਦੱਖਣ ਵੱਲੋਂ ਚਿੰਤਾ ਖ਼ਤਮ ਹੋ ਗਈ ਸੀਆਸਾਮ ਬੰਗਲਾ ਦੇਸ਼ ਦੇ ਨਾਲ ਲੱਗਦਾ ਹੈ, ਇਸ ਲਈ ਉੱਥੇ ਬੰਗਲਾ ਦੇਸ਼ ਤੋਂ 19 ਲੱਖ ਸ਼ਰਨਾਰਥੀ ਆ ਕੇ ਵਸੇ ਹੋਏ ਹਨ ਇਨ੍ਹਾਂ ਵਿੱਚ 16 ਲੱਖ ਹਿੰਦੂ ਅਤੇ 3 ਲੱਖ ਮੁਸਲਮਾਨ ਹਨਆਸਾਮ ਨੂੰ ਭਾਰਤ ਦੇ ਸੰਵਿਧਾਨ ਦੀ 371 ਧਾਰਾ ਅਧੀਨ ਵਿਸ਼ੇਸ਼ ਦਰਜਾ ਪ੍ਰਾਪਤ ਹੈਬੰਗਲਾ ਦੇਸ਼ ਨਾਲ ਭਾਰਤ ਦੇ ਸੰਬੰਧ ਵੀ ਚੰਗੇ ਹਨਹੁਣ ਇਸ ਨਵੇਂ ਨਾਗਰਿਕ ਸੋਧ ਕਾਨੂੰਨ ਦੇ ਬਣਨ ਨਾਲ ਬੰਗਲਾ ਦੇਸ਼ ਤੋਂ ਆਏ 19 ਲੱਖ ਸ਼ਰਨਾਰਥੀਆਂ ਵਿੱਚੋਂ 3 ਲੱਖ ਮੁਸਲਮਾਨ ਸ਼ਰਨਾਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਪੈ ਗਿਆ ਜੇ ਉਨ੍ਹਾਂ ਨੂੰ ਵਾਪਸ ਬੰਗਲਾ ਦੇਸ਼ ਜਾਣਾ ਪਵੇਗਾ ਤਾਂ ਸਾਡੇ ਬੰਗਲਾ ਦੇਸ਼ ਨਾਲ ਸੰਬੰਧ ਵਿਗੜਨਗੇ, ਜਿਸਦਾ ਪਾਕਿਸਤਾਨ ਅਤੇ ਚੀਨ ਲਾਭ ਉਠਾਉਣਗੇ ਅਤੇ ਭਾਰਤ ਨੂੰ ਆਂਢ ਗਵਾਂਢ ਤੋਂ ਚਾਰੇ ਪਾਸੇ ਤੋਂ ਖ਼ਤਰਾ ਪੈਦਾ ਹੋ ਜਾਵੇਗਾਇਨ੍ਹਾਂ ਤਿੰਨਾਂ ਦੇਸਾਂ ਪਾਕਿਸਤਾਨ, ਅਫਗਾਸਿਤਾਨ ਅਤੇ ਬੰਗਲਾ ਦੇਸ਼ ਵਿੱਚ ਲਗਭਗ 32 ਹਜ਼ਾਰ ਹਿੰਦੂ, ਸਿੱਖ ਅਤੇ ਈਸਾਈ ਵਸ ਰਹੇ ਹਨਇਹ ਵੀ ਜ਼ਰੂਰੀ ਨਹੀਂ ਕਿ ਉਹ ਸਾਰੇ ਭਾਰਤ ਵਿੱਚ ਵਾਪਸ ਆ ਜਾਣਗੇ, ਜਿਨ੍ਹਾਂ ਕਰਕੇ ਇਹ ਸੋਧ ਬਿੱਲ ਬਣਾਇਆ ਹੈ

ਅਫਗਾਨਿਸਤਾਨ ਵਿੱਚ ਤਾਂ ਹੁਣ ਹਿੰਦੂ ਸਿੱਖ ਬਹੁਤ ਖ਼ੁਸ਼ੀ ਨਾਲ ਰਹਿ ਰਹੇ ਹਨ ਇੱਕ ਹੋਰ ਵੀ ਸੋਚਣ ਵਾਲੀ ਗੱਲ ਹੈ ਕਿ ਜੇਕਰ ਅਸੀਂ ਤਿੰਨ ਲੱਖ ਮੁਸਲਮਾਨ ਸ਼ਰਨਾਰਥੀਆਂ ਲਈ ਸ਼ਰਨਾਰਥੀ ਕੈਂਪ ਬਣਾਵਾਂਗੇ ਤਾਂ ਉਨ੍ਹਾਂ ਦਾ ਸਾਰਾ ਖ਼ਰਚਾ ਭਾਰਤ ਸਰਕਾਰ ਨੂੰ ਸਹਿਣਾ ਪਵੇਗਾਫਿਰ ਇਹ ਕਾਨੂੰਨ ਬਣਾਉਣ ਦਾ ਭਾਰਤ ਨੂੰ ਕੀ ਲਾਭ ਹੋਇਆ ਨਾਲੇ ਅੰਤਰਰਾਸ਼ਟਰੀ ਤੌਰ ਉੱਤੇ ਬਦਨਾਮੀ ਖੱਟੀ ਹੈਇਸ ਨਾਗਰਿਕਤਾ ਸੋਧ ਕਾਨੂੰਨ ਦਾ ਦੇਸ ਵਿੱਚ ਜ਼ਬਰਦਸਤ ਵਿਰੋਧ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਿਹਾਰ ਤੋਂ ਨਿਤਿਸ ਕੁਮਾਰ, ਜਿਹੜੇ ਦੋਵੇਂ ਭਾਰਤੀ ਜਨਤਾ ਪਾਰਟੀ ਦੇ ਸਹਿਯੋਗੀ ਹਨ, ਉਹ ਵੀ ਪਿੱਛੇ ਹਟ ਰਹੇ ਹਨਇਹ ਉਨ੍ਹਾਂ ਦੀ ਦੂਹਰੀ ਨੀਤੀ ਹੈ ਬਿੱਲ ਪਾਸ ਕਰਨ ਸਮੇਂ ਤਾਂ ਉਨ੍ਹਾਂ ਨੇ ਬਿੱਲ ਦੇ ਹੱਕ ਵਿੱਚ ਵੋਟਾਂ ਪਾਈਆਂ ਸਨ, ਹੁਣ ਅਜਿਹੇ ਬਿਆਨ ਦੇ ਕੇ ਜਨਤਾ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

ਹੈਰਾਨੀ ਇਸ ਗੱਲ ਦੀ ਵੀ ਹੈ ਕਿ ਇਸ ਕਾਨੂੰਨ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦਾ ਗ੍ਰਹਿ ਮੰਤਰੀ ਅਮਿਤ ਸ਼ਾਹ ਦੋਵੇਂ ਵੱਖਰੇ ਆਪਾ ਵਿਰੋਧੀ ਬਿਆਨ ਦੇ ਰਹੇ ਹਨਇਸ ਕਾਨੂੰਨ ਨਾਲ ਰਾਸ਼ਟਰੀ ਨਾਗਰਿਕ ਰਜਿਸਟਰ ਜੋੜ ਦਿੱਤਾ ਹੈਅਰਥਾਤ ਮਰਦਮ ਸ਼ੁਮਾਰੀ ਵਿੱਚ ਜ਼ਾਤ ਅਤੇ ਧਰਮ ਲਿਖਾਉਣਾ ਪਵੇਗਾ, ਜਿਸ ਤੋਂ ਹਿੰਦੂਆਂ ਤੋਂ ਬਿਨਾ ਬਾਕੀ ਸਾਰੀਆਂ ਘੱਟ ਗਿਣਤੀਆਂ ਦੇ ਅਸਤਿਤਵ ਨੂੰ ਖ਼ਤਰਾ ਪੈਦਾ ਹੋ ਜਾਵੇਗਾ

ਇਹ ਕਾਨੂੰਨ ਭਾਰਤ ਦੀ ਧਰਮ ਨਿਰਪੱਖਤਾ ਦੀ ਸੋਚ ਨੂੰ ਖੋਖਲਾ ਕਰਦਾ ਹੈਸੰਸਾਰ ਵਿੱਚ ਭਾਰਤ ਦੇ ਧਰਮ ਨਿਰਪੱਖ ਅਕਸ ਨੂੰ ਧੱਬਾ ਲੱਗ ਗਿਆ ਹੈਆਰ ਐੱਸ ਐੱਸ ਦੇ ਮੁਖੀ ਮੋਹਨ ਭਾਗਵਤ ਨੇ ਆਪਣੇ ਤਾਜ਼ਾ ਬਿਆਨ ਵਿੱਚ ਕਿਹਾ ਹੈ ਕਿ ਭਾਰਤ ਦੇ 1 ਅਰਬ 30 ਕਰੋੜ ਨਾਗਰਿਕ ਹਿੰਦੂ ਹਨ, ਜਾਣੀ ਕਿ ਭਾਰਤ ਦੀ ਸਾਰੀ ਅਬਾਦੀ ਹਿੰਦੂਆਂ ਦੀ ਹੈਉਸਨੇ ਬਲਦੀ ਉੱਤੇ ਤੇਲ ਪਾਉਣ ਦਾ ਕੰਮ ਕੀਤਾ ਹੈਭਾਰਤ ਦੀਆਂ ਘੱਟ ਗਿਣਤੀ ਕੌਮਾਂ ਵਿੱਚ ਰੋਸ ਦੀ ਲਹਿਰ ਦੌੜ ਗਈ ਹੈਇਹ ਬਿਆਨ ਕੇਂਦਰ ਸਰਕਾਰ ਦੀ ਨੀਤੀਆਂ ਦਾ ਪ੍ਰਤੀਕ ਹੈਭਾਰਤ ਵਿੱਚ ਘੱਟ ਗਿਣਤੀਆਂ ਦਾ ਅਸਤਿਤਵ ਖ਼ਤਰੇ ਵਿੱਚ ਪੈ ਗਿਆ ਹੈਪਹਿਲੀ ਸੱਟੇ ਇਸ ਕਾਨੂੰਨ ਰਾਹੀਂ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਇਆ ਹੈਇਸ ਤੋਂ ਬਾਅਦ ਦੂਜੇ ਧਰਮਾਂ ਦੇ ਲੋਕਾਂ ਨਾਲ ਵੀ ਇਹੋ ਸਲੂਕ ਹੋਣ ਦੀ ਉਮੀਦ ਹੈ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(1893)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.om)

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author