JaswantAjit7ਪਾਰਟੀ ਦੇ ਅੰਦਰ ਜੋ ਕੁਝ ਪੱਕ ਰਿਹਾ ਹੈ, ਉਸਦਾ ‘ਧੂੰਆਂ’ ਵੀ ਬਾਹਰ ...
(25 ਜਨਵਰੀ 2020)

 

ਇਨ੍ਹਾਂ ਦਿਨਾਂ ਵਿੱਚ ਕੱਚਘਰੜ ਰਾਜਸੀ ਮਾਹਿਰਾਂ, ਜਿਨ੍ਹਾਂ ਬਾਰੇ ਆਮ ਕਰ ਕੇ ਇਹ ਮੰਨਿਆ ਜਾਂਦਾ ਹੈ ਕਿ ਉਨ੍ਹਾਂ ਦਾ ਹਰ ਮਾਮਲੇ, ਭਾਵੇਂ ਉਸਦੇ ਸੰਬੰਧ ਵਿੱਚ ਉਨ੍ਹਾਂ ਨੂੰ ਜਾਣਕਾਰੀ ਹੋਵੇ ਜਾਂ ਨਾ, ਮੂੰਹ ਮਾਰਨ ਦਾ ਸੁਭਾਅ ਬਣ ਚੁੱਕਾ ਹੈ, ਦੀ ਇੱਕ ਅਜਿਹੀ ਮਹਿਫਲ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲਿਆ, ਜਿਸ ਵਿੱਚ ਦੇਸ਼ ਦੀ ਵਰਤਮਾਨ ਰਾਜਸੀ ਸਥਿਤੀ ਉੱਪਰ ਚਰਚਾ ਹੋ ਰਹੀ ਸੀਉਸ ਮਹਿਫਲ ਵਿੱਚ ਜਦੋਂ ਅਸੀਂ ਪੁੱਜੇ ਉਸ ਸਮੇਂ ਇੱਕ ਸੱਜਣ ਕਹਿ ਰਹੇ ਸਨ ਕਿ ਦੇਸ਼ ਦੇ ਰਾਜ-ਭਾਗ ਦੀ ਮਾਲਕ ਬਣੀ ਭਾਰਤੀ ਜਨਤਾ ਪਾਰਟੀ ਦਾ ਅੱਜ ਉਹ ਸਰੂਪ ਵਿਖਾਈ ਨਹੀਂ ਦੇ ਰਿਹਾ, ਜੋ ਪਾਰਟੀ ਦੇ ਸਾਰੇ ਸੀਨੀਅਰ ਅਤੇ ਜੂਨੀਅਰ ਆਗੂਆਂ ਨੂੰ ਨਾਲ ਸਨਮਾਨ-ਪੂਰਬਕ ਨਾਲ ਲੈ ਕੇ ਚੱਲਣ ਉੱਪਰ ਅਧਾਰਤ ਸੀਹੁਣ ਤਾਂ ਸਾਰੇ ਸੀਨੀਅਰ ਆਗੂਆਂ, ਜੋ ਕਿਸੇ ਸਮੇਂ ਪਾਰਟੀ ਦੀ ਰੀੜ੍ਹ ਦੀ ਹੱਡੀ ਮੰਨੇ ਜਾਂਦੇ ਸਨ, ਨੂੰ ਕਿਨਾਰੇ ਕਰਕੇ ਇੱਕ ਤਰ੍ਹਾਂ ਨਾਲ ਬੇਲੋੜੇ ‘ਕਬਾੜ’ ਵਿੱਚ ਸੁੱਟ ਦਿੱਤਾ ਗਿਆ ਹੈਉਨ੍ਹਾਂ ਕਿਹਾ ਕਿ ਅੱਜਕਲ ਤਾਂ ਚਰਚਾ ਇਹ ਵੀ ਸੁਣਨ ਨੂੰ ਮਿਲ ਰਹੀ ਹੈ ਕਿ ਪਾਰਟੀ ਵਿੱਚ ਵਿਰੋਧੀ, ਪ੍ਰੰਤੂ ਉਸਾਰੂ ਸੋਚ ਤਕ ਨੂੰ ਵੀ ਉੱਭਰਨ ਨਹੀਂ ਦਿੱਤਾ ਜਾਂਦਾਇੱਕ ਵਿਅਕਤੀ ਨੇ ਸਾਰੀ ਸਰਕਾਰੀ ਸੱਤਾ ਆਪਣੇ ਹੱਥਾਂ ਵਿੱਚ ਕੇਂਦ੍ਰਿਤ ਕਰ ਲਈ ਹੈਪਾਰਟੀ ਵਿੱਚੋਂ ਰਿਸ ਕੇ ਆ ਰਹੀਆਂ ਖਬਰਾਂ ਵਿੱਚ ਤਾਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਵਿਖਾਵੇ ਵਜੋਂ ਤਾਂ ਸਰਕਾਰ ਵਿੱਚ ਵੱਖ-ਵੱਖ ਜ਼ਿੰਮੇਦਾਰੀਆਂ ਨਿਭਾਉਣ ਲਈ ਮੰਤਰੀਆਂ ਦੇ ਇੱਕ ਸਮੂਹ ਦੇ ਰੂਪ ਵਿੱਚ, ਇੱਕ ਮੰਤਰੀ ਮੰਡਲ ਦਾ ਗਠਨ ਕੀਤਾ ਗਿਆ ਹੋਇਆ ਹੈ, ਜਿਸ ਵਿੱਚ ਸ਼ਾਮਲ ਮੰਤਰੀ ਪ੍ਰਤੱਖ ਰੂਪ ਵਿੱਚ ਤਾਂ ਵਿੱਚ ਆਪੋ-ਆਪਣੇ ਵਿਭਾਗ ਦੇ ਕੰਮਾਂ ਨੂੰ ਸਿਰੇ ਚਾੜ੍ਹਨ ਲਈ ਜ਼ਿੰਮੇਦਾਰ ਮੰਨੇ ਜਾਂਦੇ ਹਨ ਅਤੇ ਉਨ੍ਹਾਂ ਲਈ ਉਹ ਪ੍ਰਧਾਨ ਮੰਤਰੀ ਅਤੇ ਦੇਸ਼-ਵਾਸੀਆਂ ਸਾਹਮਣੇ ਜਵਾਬਦੇਹ ਹਨ

ਆਪਣੀ ਗੱਲ ਖਤਮ ਕਰਦਿਆਂ ਉਸ ਸੱਜਣ ਨੇ ਕਿਹਾ ਕਿ ਮਿਲ ਰਹੇ ਸੰਕੇਤਾਂ ਤੋਂ ਤਾਂ ਇਹ ਵੀ ਜਾਪਦਾ ਹੈ ਕਿ ਜਿਵੇਂ ਪਾਰਟੀ ਵਿੱਚ ਲੋਕਤਾਂਤ੍ਰਿਕ ਕਦਰਾਂ-ਕੀਮਤਾਂ ਉੱਪਰ ਅਪ੍ਰਤੱਖ ਰੂਪ ਵਿੱਚ ਤਾਨਾਸ਼ਾਹੀ ਦਾ ਖੋਲ ਚੜ੍ਹਾ ਦਿੱਤਾ ਗਿਆ ਹੈ, ਅਤੇ ਜਿਸ ਕਾਰਣ ਪਾਰਟੀ ਦੇ ਅੰਦਰ ਜੋ ਕੁਝ ਪੱਕ ਰਿਹਾ ਹੈ, ਉਸਦਾ ‘ਧੂੰਆਂ’ ਵੀ ਬਾਹਰ ਨਹੀਂ ਨਿਕਲ ਰਿਹਾਉਸਦਾ ਇਹ ਵਿਚਾਰ ਵੀ ਸੀ ਕਿ ਜਦੋਂ ਕਦੀ ਇਹ ਖੋਲ ਚੱਕਿਆ ਗਿਆ ਤਾਂ ਭਾਜਪਾ ਦਾ ਹਾਲ ਵੀ ਉਹੀ ਹੋ ਜਾਏਗਾ, ਜੋ ਅੱਜ ਕਾਂਗਰਸ ਦਾ ਹੋ ਰਿਹਾ ਹੈਉਸ ਸੱਜਣ ਅਨੁਸਾਰ ਇਸਦਾ ਕਾਰਣ ਇਹ ਹੈ ਕਿ ਖੋਲ ਲਹਿ ਜਾਣ ਤੋਂ ਬਾਅਦ ਜੋ ਲੀਡਰਸ਼ਿੱਪ ਸਾਹਮਣੇ ਆਏਗੀ, ਉਹ ਦਿਸ਼ਾ-ਹੀਣ, ਸ਼ਕਤੀ-ਹੀਣ ਤੇ ਸੁਤੰਤਰ ਨਿੱਜੀ ਵਿਚਾਰਾਂ ਤੋਂ ਸੱਖਣੀ ਹੋਵੇਗੀਫਲਸਰੂਪ ਉਸ ਦੇ ਲਈ ਉਸ ਪਾਰਟੀ ਨੂੰ ਸੰਭਾਲ ਪਾਉਣਾ ਬਹੁਤ ਹੀ ਮੁਸ਼ਕਿਲ ਹੋ ਜਾਏਗਾ, ਜੋ ਤਾਨਾਸ਼ਾਹੀ ਅਰਥਾਤ ਇੱਕ ਪੁਰਖੀ ਸੱਤਾ ਵਿੱਚ ਜੀਉਣ ਦੀ ਆਦੀ ਹੋ ਚੁੱਕੀ ਹੋਵੇਗੀ

ਕਾਂਗਰਸ ਦਾ ਭਵਿੱਖ:

ਇਸ ਸੱਜਣ ਦੀ ਗੱਲ ਖਤਮ ਹੋ ਜਾਣ ਤੋਂ ਬਾਅਦ ਦੂਸਰੇ ਸੱਜਣ ਨੇ ਕਾਂਗਰਸ ਵੱਲ ਨਿਸ਼ਾਨਾ ਸਾਧਦਿਆਂ ਕਿਹਾ ਕਿ ਰਾਜੀਵ ਗਾਂਧੀ ਤੋਂ ਬਾਅਦ ਕਾਂਗਰਸ ਲਗਾਤਾਰ ਬਿਖਰਦੀ ਅਤੇ ਰਸਾਤਲ ਵਲ ਵਧਦੀ ਚਲੀ ਜਾ ਰਹੀ ਹੈ ਕਿਉਂਕਿ ਰਾਜੀਵ ਗਾਂਧੀ ਦੀ ਮੌਤ ਤੋਂ ਬਾਅਦ ਉਸ ਨੂੰ ਤੁਰੰਤ ਹੀ ਕੋਈ ਅਜਿਹਾ ਆਗੂ ਨਹੀਂ ਮਿਲ ਸਕਿਆ, ਜੋ ਉਸ ਨੂੰ ਇੱਕ-ਜੁੱਟ ਰੱਖ, ਸੰਭਾਲ ਸਕੇਉਸ ਅਨੁਸਾਰ ਸੋਨੀਆ ਗਾਂਧੀ ਨੇ ਜਦੋਂ ਕਾਂਗਰਸ ਦੀ ਵਾਗਡੋਰ ਸੰਭਾਲੀ, ਤਦ ਤਕ ਬਹੁਤ ਦੇਰ ਹੋ ਚੁੱਕੀ ਸੀਫਿਰ ਵੀ ਰਾਜੀਵ ਗਾਂਧੀ ਦੀ ਮੌਤ ਤੋਂ ਬਾਅਦ ਸੋਨੀਆ ਗਾਂਧੀ ਨੇ ਜੋ ਅੰਤਹੀਣ ਰਾਜਸੀ ਥਪੇੜੇ ਝੱਲੇ, ਉਨ੍ਹਾਂ ਨੇ ਉਸ ਵਿੱਚ ਜੋ ਰਾਜਸੀ ਪਰਿਪੱਕਤਾ ਲਿਆਂਦੀ, ਉਸਦੇ ਸਹਾਰੇ ਉਹ ਕਾਂਗਰਸ ਨੂੰ ਸੰਭਾਲੀ ਚਲੀ ਆ ਰਹੀ ਹੈਉਸਨੇ ਰਾਹੁਲ ਗਾਂਧੀ ਦੀ ਗੱਲ ਕਰਦਿਆਂ ਕਿਹਾ ਕਿ ਜਿੱਥੋਂ ਤਕ ਰਾਹੁਲ ਗਾਂਧੀ ਦਾ ਸੰਬੰਧ ਹੈ, ਉਸ ਨੂੰ ਪਾਰਟੀ ਦੀ ਲੀਡਰਸ਼ਿੱਪ ਵਿਰਸੇ ਵਿੱਚ ਮਿਲੀ ਹੈਉਸ ਨੂੰ ਉਹ ਰਾਜਸੀ ਥਪੇੜੇ ਨਹੀਂ ਝੱਲਣੇ ਪਏ, ਜੋ ਰਾਜਨੈਤਿਕ ਜੀਵਨ ਵਿੱਚ ਪਰਿਪੱਕਤਾ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੁੰਦੇ ਹਨਇਹੀ ਕਾਰਣ ਹੈ ਕਿ ਉਸਦੀ ਸੋਚ ਅਤੇ ਕਥਨੀ ਦੇ ਨਾਲ ਹੀ ਹਾਵ-ਭਾਵ ਵਿੱਚੋਂ ਅਜੇ ਤਕ ਬਚਪਨ ਟਪਕਦਾ ਵਿਖਾਈ ਦਿੰਦਾ ਹੈ

ਲੋਕਤੰਤਰ ਦੀ ਖੂਬੀ:

ਸਮੇਂ-ਸਮੇਂ ਰਾਜਨੀਤੀ ਦੇ ਬਦਲਦੇ ਤੇਵਰਾਂ ਉੱਪਰ ਟਿੱਪਣੀ ਕਰਦੇ ਰਹਿਣ ਵਾਲੇ ਇੱਕ ਟਿੱਪਣੀਕਾਰ ਨੇ ਲੋਕਤੰਤਰ ਦੀ ਖੂਬੀ ਦੀ ਚਰਚਾ ਕਰਦਿਆਂ ਲਿਖਿਆ ਹੈ ਕਿ ਭਾਰਤੀ ਰਾਜਨੀਤੀ ਵਿੱਚ ਨਹਿਰੂ ਦਾ ਕੱਦ ਅਤੇ ਉਨ੍ਹਾਂ ਦੇ ਪ੍ਰਛਾਵੇਂ ਦਾ ਪ੍ਰਭਾਵ ਦੇਸ਼ ਭਰ ਵਿੱਚ ਅੱਜ ਵੀ ਵਿਖਾਈ ਦਿੰਦਾ ਹੈਮਹਾਤਮਾ ਗਾਂਧੀ ਤੋਂ ਬਾਅਦ ਨਹਿਰੂ ਦੇਸ਼ ਦੇ ਇੱਕੋ-ਇੱਕ ਅਜਿਹੇ ਨੇਤਾ ਰਹੇ ਹਨ, ਜਿਨ੍ਹਾਂ ਦਾ ਪ੍ਰਭਾਵ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਰਾਜਨੀਤੀ ਤੋਂ ਲੈ ਕੇ ਦੇਸ ਦੇ ਸਮਾਜਕ ਤਾਣੇ-ਬਾਣੇ ਅਤੇ ਜਨਮਾਣਸ ਉੱਪਰ ਅੱਜ ਵੀ ਵਿਖਾਈ ਦਿੰਦਾ ਹੈਨਹਿਰੂ ਤੋਂ ਬਾਅਦ ਆਈਆਂ ਸਾਰੀਆਂ ਕਾਂਗਰਸੀ ਅਤੇ ਇੱਥੋਂ ਤਕ ਕਿ ਗੈਰ-ਕਾਂਗਰਸੀ ਸਰਕਾਰਾਂ ਵੀ ਨਹਿਰੂ ਦੇ ਬਣਾਏ ਮਾਡਲ ਨੂੰ ਧਿਆਨ ਵਿੱਚ ਰੱਖ ਕੇ ਕੰਮ ਕਰਦੀਆਂ ਰਹੀਆਂ ਅਤੇ ਉਨ੍ਹਾਂ ਦਾ ਪ੍ਰਭਾਵ ਸਰਕਾਰਾਂ ਦੇ ਕੰਮ-ਕਾਜ ਦੇ ਤਰੀਕਿਆਂ ਉੱਪਰ ਪਿਆ ਨਜ਼ਰ ਆਉਂਦਾ ਹੈਉਸਨੇ ਹੋਰ ਲਿਖਿਆ ਕਿ ਜੇ ਇਹ ਕਿਹਾ ਜਾਏ ਕਿ ਨਹਿਰੂ ਅਤੇ ਇੰਦਰਾ ਗਾਂਧੀ ਦੀ ਤਰਜ਼ ਉੱਤੇ ਹੀ ਮੋਦੀ ਇਕੱਲੇ ਅਜਿਹੇ ਨੇਤਾ ਹਨ ਜਿਨ੍ਹਾਂ ਆਪਣੀ ਛਵੀ ਅਤੇ ਪ੍ਰਭਾਵ ਦੇ ਬਲਬੂਤੇ ਰਾਜਨੀਤੀ ਵਿੱਚ ਪ੍ਰਵੇਸ਼ ਪਾਇਆ ਹੈ

… ਅਤੇ ਅੰਤ ਵਿੱਚ:

ਕੁਝ ਹੀ ਸਮਾਂ ਪਹਿਲਾਂ ਇੰਡੀਅਨ ਐਕਸਪ੍ਰੈੱਸ ਵਿੱਚ ਛਪੀ ਇੱਕ ਰਿਪੋਰਟ ਅਨੁਸਾਰ, ਭਾਰਤ ਸਰਕਾਰ ਅਤੇ ਭਾਜਪਾ ਨੇਤਾ ਜਿਸ ਜਨਧਨ ਯੋਜਨਾ ਦੀ ‘ਸਫਲਤਾ’ ਦਾ ਗੁਣਗਾਨ ਕਰਦੇ ਨਹੀਂ ਸਨ ਥਕਦੇ, ਉਸ ਯੋਜਨਾ ਅਧੀਨ ਖੁੱਲ੍ਹੇ ਕਰੋੜਾਂ ਖਾਤਿਆਂ ਵਿੱਚ ਬੈਂਕ ਆਪ ਆਪਣੇ ਪਾਸੋਂ ਪੈਸਾ ਜਮ੍ਹਾਂ ਕਰਵਾ ਉਨ੍ਹਾਂ ਨੂੰ ਰਹੇ ਸਨਇੰਡੀਅਨ ਐਕਸਪ੍ਰੈੱਸ ਦੀ ਰਿਪੋਰਟ ਅਨੁਸਾਰ ਬੈਂਕ ਜ਼ੀਰੋ ਬੈਲੈਂਸ ਅਕਾਊਂਟਸ ਦੀ ਗਿਣਤੀ ਘਟਾਉਣ ਲਈ ਹੀ ਜਨ-ਧਨ ਯੋਜਨਾ ਅਧੀਨ ਖੁੱਲ੍ਹੇ ਖਾਤਿਆਂ ਵਿੱਚ ਇੱਕ-ਇੱਕ ਰੁਪਇਆ ਆਪਣੇ ਪਾਸੋਂ ਜਮ੍ਹਾਂ ਕਰਵਾਉਂਦੇ ਰਹੇ ਸਨਕੁਝ ਹੀ ਸਮਾਂ ਪਹਿਲਾਂ ਆਰ ਟੀ ਆਈ ਅਧੀਨ ਮਿਲੀ ਜਾਣਕਾਰੀ ਅਨੁਸਾਰ 18 ਸਰਕਾਰੀ ਬੈਂਕਾਂ ਅਤੇ ਉਨ੍ਹਾਂ ਦੀਆਂ 16 ਇਲਾਕਾਈ ਬਰਾਂਚਾਂ ਵਿੱਚ ਅਜਿਹੇ 1.05 ਕਰੋੜ ਖਾਤੇ ਸਨ, ਜਿਨ੍ਹਾਂ ਵਿੱਚ ਕੇਵਲ ਇੱਕ-ਇੱਕ ਰੁਪਇਆ ਜਮ੍ਹਾਂ ਸੀਇਨ੍ਹਾਂ ਤੋਂ ਇਲਾਵਾ ਕੁਝ ਖਾਤੇ ਅਜਿਹੇ ਵੀ ਸਨ ਜਿਨ੍ਹਾਂ ਵਿੱਚ ਦੋ, ਪੰਜ ਜਾਂ ਦਸ ਰੁਪਏ ਹੀ ਜਮ੍ਹਾਂ ਸਨ20 ਬੈਂਕਾਂ ਦੇ ਬਰਾਂਚ ਮੈਨੇਜਰਾਂ ਨੇ ਸਵੀਕਾਰ ਕੀਤਾ ਹੈ ਕਿ ਉਨ੍ਹਾਂ ਉੱਪਰ ਜਨ-ਧਨ ਯੋਜਨਾ ਅਧੀਨ ਖੁੱਲ੍ਹੇ ਜ਼ੀਰੋ ਬੈਲੈਂਸ ਖਾਤਿਆਂ ਦੀ ਗਿਣਤੀ ਘਟਾਉਣ ਲਈ ਦਬਾਉ ਰਿਹਾ ਸੀਉੱਧਰ ਵਿਰੋਧੀਆਂ ਵਲੋਂ ਜਨਧਨ ਯਜਨਾ ਦੇ ਅਸਫਲ ਹੋਣ ਦੇ ਲਾਏ ਜਾ ਰਹੇ ਦੋਸ਼ਾਂ ਦੇ ਜਵਾਬ ਵਿੱਚ ਸਰਕਾਰੀ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਜਨਧਨ ਯੋਜਨਾ ਅਧੀਨ ਬੈਂਕਾਂ ਵਿੱਚ ਜਮ੍ਹਾਂ ਰਕਮ 42,000 ਕਰੋੜ ਦਾ ਅੰਕੜਾ ਪਾਰ ਕਰ ਗਈ ਹੋਈ ਹੈ ਅਤੇ ਬਿਨਾਂ ਕਿਸੇ ਰਾਸ਼ੀ ਵਾਲੇ ਖਾਤਿਆਂ ਦੀ ਗਿਣਤੀ 25 ਪ੍ਰਤੀਸ਼ਤ ਤੋਂ ਵੀ ਘੱਟ ਹੋ ਗਈ ਹੈ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(1906)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.om)

About the Author

ਜਸਵੰਤ ਸਿੰਘ ‘ਅਜੀਤ’

ਜਸਵੰਤ ਸਿੰਘ ‘ਅਜੀਤ’

Sector-14, Rohini, Delhi, India.
Phone: (91 - 95827 - 19890)

Email: (jaswantsinghajit@gmail.com)

More articles from this author