GurtejSingh7ਗਰੀਬੀ ਦੇ ਅਰਥ ਗੁਲਾਮੀ ਹਨ ਤੇ ਗੁਲਾਮੀ ਦੇ ਅਰਥ ਨਰਕ ਹੋ ਨਿੱਬੜਦੇ ਹਨ ...
(5 ਮਾਰਚ 2020)

 

ਜਨਵਰੀ 2020 ਦੇ ਵਿਸ਼ਵ ਆਰਥਿਕ ਫੋਰਮ ਦੇ ਸਾਲਾਨਾ ਇਜਲਾਸ ਤੋਂ ਪਹਿਲਾਂ ਆਕਸਫੈਮ ਨੇ ਟਾਈਮ ਟੂ ਕੇਅਰ ਅਧਿਐਨ ਜਾਰੀ ਕੀਤਾ ਹੈ ਜਿਸ ਵਿੱਚ ਭਾਰਤ ਸਬੰਧੀ ਇਹ ਦਾਅਵਾ ਕੀਤਾ ਗਿਆ ਭਾਰਤ ਦੇ ਇੱਕ ਫ਼ੀਸਦੀ ਅਮੀਰਾਂ ਦੀ ਸੰਪਤੀ ਦੇਸ਼ ਦੇ 70 ਫੀਸਦੀ ਲੋਕਾਂ ਦੀ ਕਮਾਈ ਤੋਂ ਚਾਰ ਗੁਣਾ ਵੱਧ ਹੈਸਾਡੇ ਮੁਲਕ ਦੇ 63 ਅਰਬਪਤੀਆਂ ਦੀ ਕੁਲ ਸੰਪਤੀ ਦੇਸ਼ ਦੇ ਵਿੱਤੀ ਸਾਲ 2018-19 ਦੇ ਬਜਟ 24, 42, 200 ਕਰੋੜ ਰੁਪਏ ਤੋਂ ਵੀ ਵੱਧ ਹੈਪਿਛਲੇ ਇੱਕ ਦਹਾਕੇ ਵਿੱਚ ਅਰਬਪਤੀਆਂ ਦੀ ਸੰਖਿਆ ਦੁੱਗਣੀ ਹੋਈ ਹੈ ਨੀਤੀਘਾੜਿਆਂ ਦੀ ਨਾਲਾਇਕੀ ਨੂੰ ਸਾਬਿਤ ਕਰਨ ਲਈ ਇਹ ਕਾਫੀ ਹੈ ਕਿ ਦੇਸ਼ ਆਰਥਿਕ ਪੱਧਰ ਉੱਤੇ ਬੁਰੀ ਤਰ੍ਹਾਂ ਡਗਮਗਾਇਆ ਹੋਇਆ ਹੈਆਕਸਫੈਮ ਇੰਡੀਆ ਦੇ ਇੱਕ ਅਧਿਕਾਰੀ ਦਾ ਮੰਨਣਾ ਹੈ ਜਦੋਂ ਤੱਕ ਨਾਬਰਾਬਰੀ ਵਾਲੀਆਂ ਨੀਤੀਆਂ ਨੂੰ ਦੂਰ ਨਹੀਂ ਕੀਤਾ ਜਾਂਦਾ ਉਦੋਂ ਤੱਕ ਇਹ ਅਸਾਮਾਨਤਾ ਦੂਰ ਨਹੀਂ ਹੋ ਸਕਦੀ

ਦੁਨੀਆਂ ਦੇ 2153 ਅਰਬਪਤੀਆਂ ਕੋਲ ਵਿਸ਼ਵ ਦੀ ਕੁਲ ਅਬਾਦੀ ਦਾ 60 ਫੀਸਦੀ ਵਸੋਂ ਦੀ ਕੁਲ ਆਮਦਨ ਤੋਂ ਵੱਧ ਸੰਪਤੀ ਹੈਵਿਸ਼ਵ ਆਰਥਿਕ ਫੋਰਮ ਵੱਲੋਂ ਨਵੇਂ ਸਮਾਜਿਕ ਤਬਦੀਲੀਆਂ ਸੂਚਕ ਅੰਕ ਵਿੱਚ ਭਾਰਤ ਨੂੰ ਦੁਨੀਆਂ ਦੇ 82 ਦੇਸ਼ਾਂ ਵਿੱਚੋਂ 76ਵਾਂ ਰੈਂਕ ਮਿਲਿਆ ਹੈ, ਇਹ ਵੀ ਆਪਣੇ ਆਪ ਵਿੱਚ ਦੇਸ਼ ਦੇ ਸਮਾਜਿਕ ਨਿਘਾਰ ਨੂੰ ਜੱਗ ਜ਼ਾਹਿਰ ਕਰਦਾ ਹੈਇਸ ਵਿੱਚ ਡੈਨਮਾਰਕ ਪਹਿਲੇ ਸਥਾਨ ਉੱਤੇ ਹੈ

ਗੌਰਤਲਬ ਹੈ ਕਿ ਸੰਨ 2018 ਵਿੱਚ ਆਕਸਫੈਮ ਦੀ ਹੀ ਰਿਪੋਰਟ ਵਿੱਚ ਭਾਰਤ ਦੀ ਕੁਲ ਅਬਾਦੀ ਵਿੱਚੋਂ ਅਮੀਰ ਲੋਕਾਂ ਦੀ ਸੰਖਿਆ ਮਾਤਰ ਇੱਕ ਫੀਸਦੀ ਨੂੰ ਦਰਸਾਇਆ ਗਿਆ ਸੀਇਹੀ ਇੱਕ ਫੀਸਦ ਲੋਕ ਦੇਸ਼ ਦੀ ਕੁਲ ਪੂੰਜੀ ਦੇ 73 ਫੀਸਦ ਦੌਲਤ ਦੇ ਮਾਲਕ ਪਾਏ ਗਏ ਸਨਰਿਪੋਰਟ ਵਿੱਚ ਅੱਗੇ ਕਿਹਾ ਗਿਆ ਸੀ ਮਜ਼ਦੂਰਾਂ, ਕਾਸ਼ਤਕਾਰਾਂ ਅਤੇ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਲੋਕਾਂ ਕੋਲ ਆਪਣੇ ਪਰਿਵਾਰ ਦੀ ਦੇਖਭਾਲ ਕਰਨ, ਬੱਚਿਆਂ ਦੀ ਸਿੱਖਿਆ ਲਈ ਲੋੜੀਂਦੇ ਪੈਸੇ ਨਹੀਂ ਹਨਆਕਸਫੈਮ ਦੀ ਇਸੇ ਵਰ੍ਹੇ ਦੀ ਰਿਪੋਰਟ ਵਿੱਚ ਇਹ ਵੀ ਸ਼ੁਮਾਰ ਸੀ ਕਿ ਦੁਨੀਆਂ ਦੀ ਅੱਧੀ ਦੌਲਤ 62 ਧਨ ਕੁਬੇਰਾਂ ਕੋਲ ਸੀ ਪਰ ਇੱਕ ਸਾਲ ਦੇ ਵਿੱਚ ਹੀ ਇਨ੍ਹਾਂ ਦੀ ਗਿਣਤੀ ਘੱਟ ਕੇ ਅੱਠ ਰਹਿ ਗਈ ਹੈਭਾਰਤ ਦੇ 57 ਵਿਅਕਤੀਆਂ ਕੋਲ 70 ਫੀਸਦੀ ਅਬਾਦੀ ਦੇ ਬਰਾਬਰ ਦੌਲਤ ਹੈਸਾਡੇ ਮੁਲਕ ਵਿੱਚ ਇੱਕ ਫੀਸਦੀ ਅਰਬਪਤੀ ਦੇਸ਼ ਦੀ 58 ਫੀਸਦੀ ਦੌਲਤ ਉੱਤੇ ਕਾਬਜ਼ ਹਨਦੇਸ਼ ਦੀ ਕੁਲ 3.2 ਲੱਖ ਕਰੋੜ ਡਾਲਰ ਦੀ ਪੂੰਜੀ ਵਿੱਚੋਂ ਮੁਕੇਸ਼ ਅੰਬਾਨੀ ਕੋਲ 1.30 ਲੱਖ ਕਰੋੜ ਡਾਲਰ ਦਾ ਮਾਲਕ ਹੈ16 ਜਨਵਰੀ 2017 ਨੂੰ ਵੀ ਕੌਮਾਂਤਰੀ ਮਨੁੱਖੀ ਅਧਿਕਾਰ ਸੰਸਥਾ ਆਕਸਫੈਮ ਦੀ ਜਾਰੀ ਰਿਪੋਰਟ ਨੇ ਵੀ ਅਮੀਰੀ ਗਰੀਬੀ ਦੇ ਪਾੜੇ ਨੂੰ ਬਾਖੂਬੀ ਦਰਸਾਇਆ ਸੀਰਿਪੋਰਟ ਅਨੁਸਾਰ ਦੁਨੀਆਂ ਦੀ ਅੱਧੀ ਦੌਲਤ ਸਿਰਫ 8 ਵਿਅਕਤੀਆਂ ਕੋਲ ਹੋਣ ਦਾ ਦਾਅਵਾ ਕੀਤਾ ਗਿਆ ਸੀ, ਜੋ ਆਪਣੇ ਆਪ ਵਿੱਚ ਹੀ ਅਸਾਧਾਰਨ ਹੈਇਨ੍ਹਾਂ ਅਮੀਰਾਂ ਵਿੱਚ 6 ਅਮਰੀਕਨ, ਇੱਕ ਯੂਰਪੀਅਨ ਤੇ ਇੱਕ ਮੈਕਸੀਕੋ ਵਾਸੀ ਹੈਸਭ ਤੋਂ ਵੱਧ ਅਮੀਰ ਅਮਰੀਕਾ ਅਤੇ ਯੂਰਪ ਵਿੱਚ ਹਨ ਅਤੇ ਗਰੀਬ ਅਫਰੀਕਾ ਤੇ ਏਸ਼ੀਆ ਵਿੱਚ ਹਨ

ਸੰਨ 1991 ਤੋਂ ਬਾਅਦ ਬਣੀਆਂ ਨਵਉਦਾਰਵਾਦੀ ਨੀਤੀਆਂ ਦੇ ਨਾਲ ਸਿੱਖਿਆ ਨੀਤੀ ਨੇ ਵੀ ਹਾਸ਼ੀਆ ਗ੍ਰਸਤ ਲੋਕਾਂ ਦਾ ਬੇੜਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ, ਜਿਸਨੇ ਭਾਰਤ ਨੂੰ ਅਮੀਰ ਅਤੇ ਗਰੀਬ, ਦੋ ਹਿੱਸਿਆਂ ਵਿੱਚ ਵੰਡਿਆ ਹੈਹਾਸ਼ੀਏ ਉੱਤੇ ਪੁੱਜੇ ਲੋਕ ਖਾਸ ਕਰਕੇ ਮਜ਼ਦੂਰ ਵਰਗ ਲਈ ਦੇਸ਼ ਅੰਦਰ ਆਰਥਿਕ, ਸਮਾਜਿਕ ਹਾਲਾਤ ਸੁਖਾਂਵੇ ਨਹੀਂ ਹਨ ਉਨ੍ਹਾਂ ਦੀਆਂ ਰੋਜ਼ਾਨਾ ਲੋੜਾਂ ਦੀ ਪੂਰਤੀ ਤਕ ਮੁਸ਼ਕਿਲ ਹੋਈ ਪਈ ਹੈਪੇਂਡੂ ਭਾਰਤ ਦੇ ਲੋਕਾਂ ਸਿਰ ਕਰਜ਼ੇ ਦੀ ਪੰਡ ਦਿਨੋ ਦਿਨ ਭਾਰੀ ਹੁੰਦੀ ਜਾ ਰਹੀ ਹੈਆਮਦਨ ਦੇ ਸ੍ਰੋਤ ਨਾਮਾਤਰ ਹਨ ਜੋ ਇਸ ਖਿੱਤੇ ਦੇ ਲੋਕਾਂ ਦੀਆਂ ਖੁਦਕੁਸ਼ੀਆਂ ਦਾ ਮੁੱਖ ਕਾਰਨ ਹੈਦੇਸ਼ ਅੰਦਰ ਇਹ ਬੜੀ ਗੰਭੀਰ ਸਥਿਤੀ ਹੈ ਗਰੀਬੀ ਰੂਪੀ ਡਾਇਣ ਗਰੀਬ ਬੱਚਿਆਂ ਦੀ ਪੜ੍ਹਾਈ ਸ਼ਰੇਆਮ ਨਿਗਲ ਰਹੀ ਹੈ ਤੇ ਉਹ ਸੁਪਨੇ ਮਾਰ ਕੇ ਖੁਦਕੁਸ਼ੀਆਂ ਦੇ ਰਾਹ ਪੈ ਗਏ ਹਨ ਜਿਸਦੀਆਂ ਗਵਾਹ ਰੋਜ਼ ਨਸ਼ਰ ਹੁੰਦੀਆਂ ਖਬਰਾਂ ਹਨ

ਇਸ ਆਰਥਿਕ ਪਾੜੇ ਨੇ ਲੋਕਾਈ ਨੂੰ ਆਰਥਿਕ, ਸਮਾਜਿਕ ਨਿਘਾਰ ਵੱਲ ਧੱਕਿਆ ਹੈ, ਗਰੀਬੀ, ਭੁੱਖਮਰੀ ਆਦਿ ਅਲਾਮਤਾਂ ਤਾਂ ਆਪਣੇ ਆਪ ਉਨ੍ਹਾਂ ਦੇ ਜੀਵਨ ਦਾ ਹਿੱਸਾ ਬਣ ਜਾਂਦੀਆਂ ਹਨਇਨ੍ਹਾਂ ਤੋਂ ਤੰਗ ਆ ਕੇ ਲੋਕ ਹਰ ਤਰ੍ਹਾਂ ਦਾ ਕੰਮ ਕਰਨ ਲਈ ਮਜਬੂਰ ਹੋ ਜਾਂਦੇ ਹਨ, ਜੋ ਉਨ੍ਹਾਂ ਨੂੰ ਹੋਰਾਂ ਦੇ ਗੁਲਾਮ ਬਣਾਉਂਦਾ ਹੈਗਲੋਬਲ ਸਲੇਵਰੀ ਇੰਡੈਕਸ ਦੇ ਅਨੁਸਾਰ ਵਿਸ਼ਵ ਵਿੱਚ 4 ਕਰੋੜ 50 ਲੱਖ ਗੁਲਾਮ ਹਨਦੁਨੀਆਂ ਦੇ 167 ਦੇਸ਼ਾਂ ਵਿੱਚ ਭਾਰਤ ਨੂੰ ਸਭ ਤੋਂ ਵੱਧ ਗੁਲਾਮਾਂ ਵਾਲਾ ਦੇਸ਼ ਐਲਾਨਿਆ ਗਿਆ ਹੈਭਾਰਤ ਵਿੱਚ 1.83 ਕਰੋੜ 50 ਹਜ਼ਾਰ ਲੋਕ ਗੁਲਾਮ ਹਨਇਹ ਦੇਸ਼ ਦੀ ਕੁਲ ਅਬਾਦੀ ਦਾ 1.4 ਫੀਸਦੀ ਹੈਦਾਸ ਪ੍ਰਥਾ ਨੂੰ ਖਤਮ ਕਰਨ ਲਈ ਐਕਟ 1976 ਹੋਂਦ ਵਿੱਚ ਆਇਆਧਾਰਮਿਕਤਾ ਹੋਣ ਦੇ ਬਾਵਜੂਦ ਗਰੀਬ ਲੋਕ ਭੁੱਖ, ਗਰਮੀ ਸਰਦੀ, ਇਲਾਜ ਤੋਂ ਬਿਨਾਂ ਮਰਨ ਲਈ ਮਜਬੂਰ ਹਨਇਨ੍ਹਾਂ ਦੀ ਸਾਰ ਲੈਣ ਵਾਲਾ ਕੋਈ ਨਜ਼ਰ ਨਹੀਂ ਆਉਂਦਾਗਰੀਬੀ ਮਿਟਾਉਣ ਦੇ ਨਾਅਰੇ ਲਗਾਉਣ ਵਾਲੇ ਖੁਦ ਮਿਟ ਗਏ ਪਰ ਇਸ ਦੈਂਤ ਨੂੰ ਨਹੀਂ ਮਾਰ ਸਕੇਦੇਸ ਅੰਦਰ ਇੱਕ ਪਾਸੇ ਲੋਕ ਜ਼ਿਆਦਾ ਖਾਣ ਕਰਕੇ ਮੋਟਾਪਾ ਅਤੇ ਇਸ ਤੋਂ ਪੈਦਾ ਹੁੰਦੀਆਂ ਬੀਮਾਰੀਆਂ ਤੋਂ ਪ੍ਰੇਸ਼ਾਨ ਹਨਇਸਦੇ ਇਲਾਜ ਲਈ ਕਸਰਤ ਜਾਂ ਹੋਰ ਤਰੀਕੇ ਅਪਣਾਉਂਦੇ ਹਨਦੂਜੇ ਪਾਸੇ ਗਰੀਬ ਲੋਕ ਹਨ, ਜਿਨ੍ਹਾਂ ਨੂੰ ਖਾਣ ਲਈ ਪੂਰਾ ਖਾਣਾ ਵੀ ਨਸੀਬ ਨਹੀਂ ਹੁੰਦਾ

ਗਰੀਬੀ ਦੇ ਅਰਥ ਗੁਲਾਮੀ ਹਨ ਤੇ ਗੁਲਾਮੀ ਦੇ ਅਰਥ ਨਰਕ ਹੋ ਨਿੱਬੜਦੇ ਹਨਗਰੀਬ ਲੋਕਾਂ ਦਾ ਨਾ ਤਾਂ ਸਰੀਰਕ ਵਿਕਾਸ ਹੁੰਦਾ ਹੈ ਤੇ ਨਾ ਹੀ ਮਾਨਸਿਕਉਹ ਸਾਰੀ ਉਮਰ ਰੋਟੀ ਲਈ ਖਪਦੇ ਮਰ ਜਾਂਦੇ ਹਨਗਰੀਬੀ ਨੂੰ ਭਾਵੇਂ ਧਰਮਾਂ ਨੇ ਸਲਾਹਿਆ ਹੈ ਪਰ ਅਸਲ ਵਿੱਚ ਇਹ ਬੜੀ ਖੌਫਨਾਕ ਹੈਜਿਸ ਤਰ੍ਹਾਂ ਫਿਲਮਾਂ ਵਿੱਚ ਜੰਗਲ ਦੀ ਰਾਤ ਬੜੀ ਰਮਣੀਕ ਦਿਖਾਈ ਜਾਂਦੀ ਹੈ, ਉਂਝ ਜੰਗਲ ਦੀ ਰਾਤ ਬੜੀ ਭਿਆਨਕ ਹੁੰਦੀ ਹੈਸਾਡੇ ਮੁਕਾਬਲੇ ਪੱਛਮ ਦੇ ਲੋਕ ਜ਼ਿਆਦਾ ਧਾਰਮਿਕ ਨਹੀਂ ਹਨ ਪਰ ਉੱਥੇ ਖੁਸ਼ਹਾਲੀ ਸਾਡੇ ਨਾਲੋਂ ਜ਼ਿਆਦਾ ਹੈਭਾਰਤ ਇੱਕ ਧਾਰਮਿਕ ਦੇਸ ਹੈ ਜਿਸ ਕਰਕੇ ਲੋਕ ਭਾਵੁਕਤਾ ਦੀ ਪਕੜ ਹੇਠ ਹਨਧਰਮਾਂ ਨੇ ਪੈਸੇ ਨੂੰ ਰੁਹਾਨੀਅਤ ਦੇ ਰਾਹ ਦਾ ਰੋੜਾ ਦੱਸਿਆ ਹੈ ਤੇ ਮਾਇਆ ਨਾਗਣੀ ਜਿਹੇ ਸ਼ਬਦਾਂ ਦਾ ਇੰਦਰਜਾਲ ਬੁਣਿਆ ਹੈਹੈਰਾਨੀ ਦੀ ਗੱਲ ਇਹ ਹੈ ਕਿ ਇਸ ਗਰੀਬ ਦੇਸ ਦੇ ਲੋਕਾਂ ਦੇ ਦੇਵਤੇ, ਸੰਤ ਮਹਾਂਪੁਰਸ਼ ਬੜੇ ਅਮੀਰ ਹਨਲੋਕਾਂ ਨੂੰ ਗਰੀਬੀ ਉੱਤਮ ਦੱਸਦੇ ਹੋਏ ਰੱਬ ਨੂੰ ਮਿਲਣ ਦੀ ਪਹਿਲੀ ਪੌੜੀ ਦੱਸਣ ਵਾਲੇ ਬਾਬਿਆਂ ਦੀ ਖੁਦ ਦੀ ਪ੍ਰਤੀਦਿਨ ਕਮਾਈ ਲੱਖਾਂ ਰੁਪਏ ਹੈ ਤੇ ਠਾਠ ਵਾਲਾ ਜੀਵਨ ਜਿਉਂਦੇ ਹਨਇੱਕ ਅੰਦਾਜ਼ੇ ਮੁਤਾਬਕ ਅਗਰ ਧਾਰਮਿਕ ਸਥਾਨਾਂ ਦੇ ਸਰਮਾਏ ਨੂੰ ਹੀ ਲੋਕ ਭਲਾਈ ਹਿਤ ਵਰਤ ਲਿਆ ਜਾਵੇ ਤਾਂ ਲੋਕਾਂ ਦੇ ਬੁਰੇ ਦਿਨ ਅਰਾਮ ਨਾਲ ਖਤਮ ਹੋ ਸਕਦੇ ਹਨ

ਵਿਸ਼ਵ ਬੈਂਕ ਦੀ ਇੱਕ ਰਿਪੋਰਟ ਅਨੁਸਾਰ ਭਾਰਤ ਦੇ 32.7 ਫੀਸਦੀ ਭਾਰਤੀ ਲੋਕ ਅੰਤਰਰਾਸ਼ਟਰੀ ਗਰੀਬੀ ਰੇਖਾ ਤੋਂ ਹੇਠਾਂ ਹਨ, ਉਨ੍ਹਾਂ ਦਾ ਰੋਜ਼ਾਨਾ ਖਰਚ 1.25 ਡਾਲਰ ਹੈ ਅਤੇ 68.7 ਫੀਸਦੀ ਲੋਕਾਂ ਦਾ ਰੋਜ਼ਾਨਾ ਦਾ ਖਰਚ ਕੇਵਲ ਦੋ ਡਾਲਰ ਹੈਦੁਨੀਆਂ ਦੇ ਇੱਕ ਚੌਥਾਈ ਗਰੀਬ ਲੋਕ ਭਾਰਤ ਵਿੱਚ ਹਨਕੌਮੀ ਨਮੂਨਾ ਸਰਵੇਖਣ ਸੰਗਠਨ ਅਨੁਸਾਰ ਭਾਰਤ ਦੇ 35 ਕਰੋੜ ਲੋਕ ਗਰੀਬੀ ਰੇਖਾ ਤੋਂ ਹੇਠਾਂ ਹਨਇਨ੍ਹਾਂ ਦੀ ਗਿਣਤੀ ਪਿੰਡਾਂ ਵਿੱਚ ਜ਼ਿਆਦਾ ਹੈਪਿੰਡਾਂ ਵਿੱਚ 17 ਰੁਪਏ ਅਤੇ ਸ਼ਹਿਰਾਂ ਵਿੱਚ 23 ਰੁਪਏ ਵਿੱਚ ਦੈਨਿਕ ਜੀਵਨ ਦੀਆਂ ਲੋੜਾਂ ਪੂਰੀਆਂ ਕਰਦੇ ਹਨਜੁਲਾਈ 2014 ਵਿੱਚ ਰੰਗਰਾਜਨ ਕਮੇਟੀ ਨੇ ਗਰੀਬੀ ਦੇ ਸਬੰਧ ਵਿੱਚ ਇੱਕ ਰਿਪੋਰਟ ਪੇਸ਼ ਕੀਤੀ ਸੀ ਜੋ ਕੌਮੀ ਨਮੂਨਾ ਸਰਵੇਖਣ ਸੰਗਠਨ ਦੁਆਰਾ ਕੀਤੇ ਅਧਿਐਨ ਉੱਤੇ ਅਧਾਰਿਤ ਸੀਇਸ ਰਿਪੋਰਟ ਅਨੁਸਾਰ ਦੇਸ਼ ਅੰਦਰ ਦਸ ਲੋਕਾਂ ਵਿੱਚੋਂ ਤਿੰਨ ਗਰੀਬ ਹਨਗਰੀਬੀ ਰੇਖਾ ਦਾ ਨਵਾਂ ਮਾਪਦੰਡ ਤੈਅ ਕਰਦਿਆਂ ਰਿਪੋਰਟ ਵਿੱਚ ਸ਼ਹਿਰੀ ਖੇਤਰ ਵਿੱਚ 47 ਰੁਪਏ ਤੇ ਪੇਂਡੂ ਖੇਤਰਾਂ ਵਿੱਚ 32 ਰੁਪਏ ਤੋਂ ਘੱਟ ਕਮਾਉਣ ਵਾਲੇ ਨੂੰ ਗਰੀਬੀ ਰੇਖਾ ਤੋਂ ਹੇਠਾਂ ਰੱਖਿਆ ਗਿਆ ਹੈਇਹ ਰਿਪੋਰਟ ਸੰਨ 2013 ਦੀ ਤੇਂਦੁਲਕਰ ਕਮੇਟੀ ਦੀ ਰਿਪੋਰਟ ਦਾ ਸਿਰਫ ਰੀਵਿਊ ਸੀ

ਦੇਸ਼ ਦੀ 17.5 ਫੀਸਦੀ ਜਨਸੰਖਿਆ ਭਾਵ 21 ਕਰੋੜ ਲੋਕ ਭੁੱਖਮਰੀ ਦੇ ਸ਼ਿਕਾਰ ਹਨਇੱਕ ਅੰਦਾਜ਼ੇ ਮੁਤਾਬਕ ਭਾਰਤ ਵਿੱਚ ਵਿਸ਼ਵ ਦੀ ਸਭ ਤੋਂ ਜ਼ਿਆਦਾ ਭੁੱਖਮਰੀ ਹੈਵਿਸ਼ਵ ਬੈਂਕ ਅਨੁਸਾਰ ਦੁਨੀਆਂ ਦੇ 49 ਫੀਸਦੀ ਬੱਚੇ ਕੁਪੋਸ਼ਣ ਦਾ ਸ਼ਿਕਾਰ ਹਨ ਜਿਨ੍ਹਾਂ ਵਿੱਚੋਂ 34 ਫੀਸਦੀ ਬੱਚੇ ਭਾਰਤ ਵਿੱਚ ਹਨਯੂਨੀਸੈੱਫ ਦੀ ਤਾਜ਼ਾ ਰਿਪੋਰਟ ਅਨੁਸਾਰ 42 ਫੀਸਦੀ ਬੱਚੇ ਭਾਰਤ ਵਿੱਚ ਕੁਪੋਸ਼ਣ ਦਾ ਸ਼ਿਕਾਰ ਹਨ ਜਿਨ੍ਹਾਂ ਦੀ ਉਮਰ ਪੰਜ ਸਾਲ ਤੋਂ ਘੱਟ ਹੈਸੰਨ 2019 ਦੇ ਵਿਸ਼ਵ ਖੁਰਾਕ ਦਿਵਸ ਮੌਕੇ ਇੱਕ ਸੰਸਥਾ ਨੇ ਦੁਨੀਆਂ ਦੇ 117 ਦੇਸ਼ਾਂ ਦੀ ਭੁੱਖਮਰੀ ਸੂਚਕ ਅੰਕ ਦੀ ਸੂਚੀ ਜਾਰੀ ਕੀਤੀ ਜਿਸ ਵਿੱਚ ਭਾਰਤ ਆਪਣੇ ਗਵਾਂਢੀ ਮੁਲਕਾਂ ਬੰਗਲਾਦੇਸ਼ (88) ਅਤੇ ਪਾਕਿਸਤਾਨ (94) ਨਾਲੋਂ ਵੀ ਬਹੁਤ ਪਿੱਛੇ ਹੈ ਜਿਸਦਾ ਭਾਵ ਹੈ ਕਿ ਇੱਥੇ ਭੁੱਖਮਰੀ ਨੇ ਬੁਰੀ ਤਰ੍ਹਾਂ ਕਹਿਰ ਮਚਾਇਆ ਹੋਇਆ ਹੈਚੀਨ ਦੀ ਭਾਰਤ ਦੇ ਬਰਾਬਰ ਜਨਸੰਖਿਆ ਹੋਣ ਦੇ ਬਾਵਜੂਦ ਉੱਥੋਂ ਦਾ ਭੁੱਖਮਰੀ ਸੂਚਕ ਅੰਕ 25 ਹੈਇਹ ਸੂਚੀ ਜਿੱਥੇ ਕੁਪੋਸ਼ਣ ਨੂੰ ਦਰਸਾਉਂਦੀ ਹੈ ਉੱਥੇ ਭੁੱਖਮਰੀ ਸਬੰਧੀ ਵੀ ਦੱਸਦੀ ਹੈ, ਜਿੱਥੇ ਸਾਡੇ ਮੁਲਕ ਨੂੰ ‘ਗੰਭੀਰ ਸਥਿਤੀ’ ਵਾਲੀ ਜਗ੍ਹਾ ਰੱਖਿਆ ਗਿਆ ਹੈਇਹ ਭੁੱਖਮਰੀ ਸੂਚਕ ਅੰਕ ਇਹ ਵੀ ਦੱਸਦਾ ਹੈ ਕਿ ਸਾਡੇ ਮੁਲਕ ਅੰਦਰ ਕੁਪੋਸ਼ਣ ਕਾਰਨ ਪੰਜ ਸਾਲ ਤੱਕ ਦੇ ਬੱਚਿਆਂ, ਜਿਨ੍ਹਾਂ ਦਾ ਭਾਰ ਉਨ੍ਹਾਂ ਦੇ ਸਰੀਰਕ ਕੱਦ ਦੇ ਮੁਕਾਬਲੇ ਬੇਹੱਦ ਘੱਟ ਹੈ, ਉਨ੍ਹਾਂ ਦੀ ਸੰਖਿਆ ਕੁਲ ਬੱਚਿਆਂ ਦਾ 20.8 ਫੀਸਦੀ ਹੈ

ਸੰਨ 2017 ਦੀ ਇੱਕ ਰਿਪੋਰਟ ਅਨੁਸਾਰ ਭੁੱਖਮਰੀ ਸੂਚਕ ਅੰਕ ਵਿੱਚ 119 ਵਿੱਚੋਂ ਭਾਰਤ ਦਾ ਸਥਾਨ 100ਵਾਂ ਸੀਇਸ ਵਿੱਚ ਚੀਨ 29, ਨੇਪਾਲ 72, ਮਿਆਂਮਾਰ 77, ਸ੍ਰੀਲੰਕਾ 84 ਅਤੇ ਬੰਗਲਾਦੇਸ਼ 88ਵੇਂ ਸਥਾਨ ਉੱਤੇ ਸਨਸੰਨ 2016 ਵਿੱਚ ਭਾਰਤ 97ਵੇਂ ਸਥਾਨ ਉੱਤੇ ਸੀ ਜਦਕਿ ਚੰਦ ਵਰ੍ਹੇ ਪਹਿਲਾਂ ਹੀ ਭੁੱਖਮਰੀ ਸੂਚਕ ਅੰਕ ਵਿੱਚ ਭਾਰਤ 63ਵੇਂ ਸਥਾਨ ਉੱਤੇ ਸੀ ਅਤੇ ਸ੍ਰੀਲੰਕਾ, ਪਾਕਿਸਤਾਨ, ਬੰਗਲਾਦੇਸ, ਕ੍ਰਮਵਾਰ 43, 57, 58ਵੇਂ ਸਥਾਨ ਉੱਤੇ ਸਨ

ਦੇਸ਼ ਦੇ ਲੋਕਾਂ ਦੇ ਬੇਹੱਦ ਵਧੇ ਆਰਥਿਕ ਪਾੜੇ ਦੀ ਭਿਆਨਕ ਤਸਵੀਰ ਸਭ ਦੇ ਸਾਹਮਣੇ ਹੈ ਤੇ ਅੰਕੜੇ ਵੀ ਬੜੀ ਖੌਫਨਾਕ ਦਾਸਤਾਨ ਪੇਸ਼ ਕਰਦੇ ਹਨਇਸ ਸੱਚ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਨੀਤੀਆਂ ਅਜੇ ਵੀ ਲੋਕ ਪੱਖੀ ਨਹੀਂ ਹਨਅਰਥਸ਼ਾਸ਼ਤਰੀ ਦੇਸ਼ ਵਿੱਚ ਗਰੀਬੀ ਦਾ ਵੱਡਾ ਕਾਰਨ 60 ਫੀਸਦੀ ਅਬਾਦੀ ਦਾ ਕੇਵਲ ਖੇਤੀ ਉੱਤੇ ਨਿਰਭਰ ਹੋਣਾ ਮੰਨਦੇ ਹਨਖੇਤੀ ਇੱਕ ਅਜਿਹਾ ਖੇਤਰ ਹੈ ਜਿੱਥੇ ਸਭ ਤੋਂ ਜ਼ਿਆਦਾ ਵਸੋਂ ਸਭ ਤੋਂ ਘੱਟ ਆਮਦਨ ਨਾਲ ਗੁਜਾਰਾ ਕਰ ਰਹੀ ਹੈਮਾਹਿਰਾਂ ਅਨੁਸਾਰ ਖੇਤੀਬਾੜੀ ਵਿਕਾਸ ਦਰ 4.8 ਫੀਸਦੀ ਤੋਂ ਘਟ ਕੇ 2 ਫੀਸਦੀ ਰਹਿ ਗਈ ਹੈਖੇਤੀਬਾੜੀ ਦਾ ਜੀ.ਡੀ.ਪੀ. ਵਿੱਚ ਯੋਗਦਾਨ ਕੇਵਲ 11 ਫੀਸਦੀ ਹੈ ਜੋ ਨਿਰੰਤਰ ਘਟਦਾ ਜਾ ਰਿਹਾ ਹੈਵਿਸ਼ਵ ਬੈਂਕ ਅਨੁਸਾਰ ਵਿਸ਼ਵ ਬੈਂਕ ਸੰਨ 2030 ਤੱਕ ਸੰਸਾਰ ਵਿੱਚੋਂ ਗਰੀਬੀ ਖਤਮ ਕਰਨ ਲਈ ਕੰਮ ਕਰ ਰਹੀ ਹੈਵਿਸ਼ਵ ਦੇ 40 ਫੀਸਦੀ ਜ਼ਿਆਦਾ ਗਰੀਬ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਬੀਮਾ ਅਤੇ ਹੋਰ ਸੁਵਿਧਾਵਾਂ ਦੇ ਜ਼ਰੀਏ ਸਾਰੇ ਦੇਸ਼ਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ

ਅਗਰ ਹੁਣ ਵੀ ਇਸ ਵਧ ਰਹੇ ਆਰਥਿਕ ਪਾੜੇ ਨੂੰ ਨਾ ਰੋਕਿਆ ਗਿਆ ਤਾਂ ਇਹ ਦੇਸ਼ ਨੂੰ ਡੁਬੋਣ ਲਈ ਕਾਫੀ ਹੈਦੋ ਦਹਾਕਿਆਂ ਤੋਂ ਇਸ ਨਾਲ ਦੇਸ਼ ਦੇ ਲੋਕਾਂ ਦੀ ਆਰਥਿਕ ਸਮਾਜਿਕ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ ਤੇ ਅੱਗੇ ਵੀ ਹੋਵੇਗੀਸਰਕਾਰਾਂ ਹੁਣ ਤਾਂ ਸੰਜੀਦਗੀ ਦਿਖਾਉਣ, ਕੇਵਲ ਅੰਕੜਿਆਂ ਦੀ ਸਿਆਸਤ ਨਾ ਕਰਨ ਬਲਕਿ ਨੀਤੀਆਂ ਵਿੱਚ ਤਬਦੀਲੀ ਕਰਕੇ ਈਮਾਨਦਾਰੀ ਨਾਲ ਲਾਗੂ ਕਰਨਨੀਤੀਆਂ ਏ.ਸੀ. ਕਮਰਿਆਂ ਵਿੱਚ ਬੈਠ ਕੇ ਬਣਾਉਣ ਦੀ ਜਗ੍ਹਾ ਲੋਕਾਂ ਨੂੰ ਮਿਲ ਕੇ ਬਣਾਈਆਂ ਜਾਣਰੁਜ਼ਗਾਰ ਦੇ ਮੌਕੇ ਵੱਧ ਤੋਂ ਵੱਧ ਪੈਦਾ ਕੀਤੇ ਜਾਣਸਵਾਮੀ ਅਗਨੀਵੇਸ਼ ਨੇ ਸ. ਭਗਤ ਸਿੰਘ ਦਾ ਹਵਾਲਾ ਦਿੰਦੇ ਹੋਏ ਇੱਕ ਵਾਰ ਕਿਹਾ ਸੀ, “ਜਦੋਂ ਮਕਾਨ ਬਣਾਉਣ ਵਾਲਿਆਂ ਦੇ ਮਕਾਨ ਬਣ ਜਾਣਗੇ ਤਾਂ ਸਮਝਣਾ ਕਿ ਗਰੀਬੀ ਦੂਰ ਹੋ ਗਈ ਹੈ, ਇਸ ਤੋਂ ਪਹਿਲਾਂ ਨਹੀਂ।” ਵਾਕਿਆ ਹੀ ਇਹ ਪੈਮਾਨਾ ਬੜਾ ਕਾਰਗਰ ਸਿੱਧ ਹੋਵੇਗਾ ਅਗਰ ਸਰਕਾਰਾਂ, ਸਮਾਜ ਦੀ ਇੱਛਾ ਸ਼ਕਤੀ ਦ੍ਰਿੜ੍ਹ ਹੋਵੇ ਤਾਂ ਲਾਜ਼ਮੀ ਹੀ ਹਾਸ਼ੀਏ ਉੱਤੇ ਪੁੱਜੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਹੋ ਸਕਦਾ ਹੈ ਅਤੇ ਉਹ ਇਸ ਆਰਥਿਕ ਪਾੜੇ ਤੋਂ ਨਿਜ਼ਾਤ ਪਾ ਸਕਦੇ ਹਨ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(1971)

(ਸਰੋਕਾਰ ਨਾਲ ਸੰਪਰਕ ਲਈ:This email address is being protected from spambots. You need JavaScript enabled to view it.)

About the Author

ਡਾ. ਗੁਰਤੇਜ ਸਿੰਘ

ਡਾ. ਗੁਰਤੇਜ ਸਿੰਘ

Chak Bakhtu, Bathinda, Punjab, India.
Phone: (91 - 94641 - 72783)

Email: (gurtejsingh72783@gmail.com)

More articles from this author