UjagarSingh7ਜੇਕਰ ਮਰੀਜ਼ ਪਹਿਲਾਂ ਹੀ ਢੇਰੀ ਢਾਹ ਕੇ ਬੈਠ ਜਾਵੇਗਾ ਤਾਂ ਕੁਦਰਤੀ ਹੈ ਕਿ ...
(20 ਅਪਰੈਲ 2020)

 

ਸੰਸਾਰ ਵਿੱਚ ਨੋਵਲ ਕਰੋਨਾ ਵਾਇਰਸ-19 ਦੀ ਬਿਮਾਰੀ ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੀ ਹੈਹਾਲਾਤ ਬਹੁਤ ਹੀ ਖ਼ਤਰਨਾਕ ਸਥਿਤੀ ਵਿੱਚ ਪਹੁੰਚ ਗਏ ਹਨ ਪ੍ਰੰਤੂ ਜ਼ਿੰਦਗੀ ਜਿਊਣ ਦੀ ਉਮੀਦ ਨਹੀਂ ਛੱਡਣੀ ਚਾਹੀਦੀਜੇ ਉਮੀਦ ਹੀ ਛੱਡ ਦਿੱਤੀ ਤੇ ਹਾਰ ਮਨ ਲਈ ਤਾਂ ਆਪ ਹੀ ਮੌਤ ਨੂੰ ਮਾਸੀ ਕਹਿ ਦਿੱਤਾਜੇ ਚੰਗਾ ਸਮਾਂ ਸਥਾਈ ਨਹੀਂ ਹੁੰਦਾ ਤਾਂ ਮਾੜਾ ਵੀ ਹਮੇਸ਼ਾ ਨਹੀਂ ਰਹਿੰਦਾਹਰ ਰਾਤ ਤੋਂ ਬਾਅਦ ਸਵੇਰ ਆਉਂਦੀ ਹੈ, ਇਸ ਲਈ ਨਵੀਂ ਸਵੇਰ ਦੀ ਆਸ ਬਰਕਰਾਰ ਰੱਖਣੀ ਚਾਹੀਦੀ ਹੈਇਸ ਬਿਮਾਰੀ ਦੇ ਇਲਾਜ ਲਈ ਕੋਈ ਦਵਾਈ ਨਾ ਹੋਣ ਅਤੇ ਲਾਗ ਦੀ ਬਿਮਾਰੀ ਹੋਣ ਕਰਕੇ ਲੋਕਾਂ ਵਿੱਚ ਸਹਿਮ ਦੀ ਮਾਨਸਿਕ ਬਿਮਾਰੀ ਬਹੁਤ ਜ਼ਿਆਦਾ ਫੈਲ ਗਈ ਹੈਲੋਕ ਅੰਤਾਂ ਦੇ ਡਰੇ ਹੋਏ ਹਨ ਕਿਉਂਕਿ ਉਨ੍ਹਾਂ ਨੇ ਐਨੀ ਘਾਤਕ ਪ੍ਰਚਾਰੀ ਜਾਣ ਵਾਲੀ ਇਹ ਪਹਿਲੀ ਬੀਮਾਰੀ ਸੁਣੀ ਹੈ

ਭਾਵੇਂ ਸੰਸਾਰ ਦੇ ਬਹੁਤੇ ਦੇਸਾਂ ਵਿੱਚ ਲਾਕ ਡਾਉੂਨ ਕੀਤਾ ਹੋਇਆ ਹੈ ਤਾਂ ਵੀ ਹਰ ਵਿਅਕਤੀ, ਭਾਵੇਂ ਉਹ ਘਰ ਬੈਠਾ ਹੈ ਜਾਂ ਮੀਡੀਆ ਦੇ ਕਿਸੇ ਵੀ ਸਾਧਨ ਅਖ਼ਬਾਰ, ਟੀ ਵੀ, ਸੋਸ਼ਲ ਮੀਡੀਆ ਦੀ ਵਰਤੋਂ ਕਰ ਰਿਹਾ ਹੈ, ਹਰ ਥਾਂ ’ਤੇ ਸਿਰਫ ਕਰੋਨਾ ਦੀ ਹੀ ਗੱਲ ਹੋ ਰਹੀ ਹੈ ਇੱਥੋਂ ਤੱਕ ਕਿ ਪਰਿਵਾਰ ਵਿੱਚ ਬੈਠਿਆਂ ਵੀ ਇਹੋ ਗੱਲਾਂ ਹੋ ਰਹੀਆਂ ਹਨ ਕਿ ਕਰੋਨਾ ਦਾ ਪ੍ਰਕੋਪ ਕਦੋਂ ਖ਼ਤਮ ਹੋਵੇਗਾਟੀ ਵੀ ਜਾਂ ਰੇਡੀਓ ਲਗਾਓ ਤਾਂ ਕਰੋਨਾ ਦੀ ਹੀ ਪ੍ਰਮੁੱਖ ਖ਼ਬਰ ਹੋਵੇਗੀਅਖ਼ਬਾਰਾਂ ਦੇ ਮੁੱਖ ਅਤੇ ਸੰਪਾਦਕੀ ਪੰਨੇ ਵੀ ਕਰੋਨਾ ਦੀਆਂ ਖ਼ਬਰਾਂ ਅਤੇ ਲੇਖਾਂ ਨਾਲ ਭਰੇ ਪਏ ਹਨਟੈਲੀਫੋਨਾਂ ਉੱਤੇ ਇੱਕ ਦੂਜੇ ਤੋਂ ਕਰੋਨਾ ਬਾਰੇ ਹੀ ਜਾਣਕਾਰੀ ਲਈ ਜਾ ਰਹੀ ਹੈਜਿਹੜੇ ਕਰੋਨਾ ਦਾ ਪ੍ਰਕੋਪ ਵਧਣ ਦੇ ਅੰਦਾਜ਼ੇ ਮਾਹਿਰਾਂ ਵੱਲੋਂ ਦੱਸੇ ਜਾ ਰਹੇ ਹਨ, ਉਨ੍ਹਾਂ ਨੇ ਵੀ ਲੋਕਾਂ ਦੇ ਡਰ ਵਿੱਚ ਵਾਧਾ ਕੀਤਾ ਹੈਇਸ ਤੋਂ ਸਾਫ ਜ਼ਾਹਰ ਹੈ ਕਿ ਲੋਕਾਂ ਵਿੱਚ ਡਰ ਅਤੇ ਸਹਿਮ ਦਾ ਪੈਦਾ ਹੋਣਾ ਕੁਦਰਤੀ ਹੈਕਿਉਂਕਿ ਜੇਕਰ ਇਨਸਾਨ ਹਰ ਵਕਤ ਕਰੋਨਾ ਦੀ ਹੀ ਗੱਲ ਕਰੇਗਾ, ਉਸਦੇ ਬਾਰੇ ਸੋਚੇਗਾ ਤਾਂ ਉਸਦੇ ਦਿਮਾਗ ਵਿੱਚ ਇਸਦੇ ਖ਼ਤਰਨਾਕ ਹੋਣ ਦਾ ਪ੍ਰਭਾਵ ਪਏਗਾ, ਜਿਸ ਕਰਕੇ ਇਨਸਾਨ ਦੀ ਬਿਮਾਰੀ ਨਾਲ ਲੜਨ ਦੀ ਮਾਨਸਿਕ ਸਮਰਥਾ ਕਮਜ਼ੋਰ ਹੋ ਜਾਵੇਗੀ ਤੇ ਮਨੋਬਲ ਡਿਗ ਜਾਵੇਗਾਮਨੋਬਲ ਹੀ ਇਨਸਾਨ ਦੀ ਜ਼ਿੰਦਗੀ ਨੂੰ ਖ਼ੁਸ਼ਗਵਾਰ ਅਤੇ ਦੁੱਖਦਾਈ ਬਣਾਉਂਦਾ ਹੈ ਪੰਜਾਬੀ ਤਾਂ ਸੰਸਾਰ ਵਿੱਚ ਦਲੇਰ ਤੇ ਹੌਸਲੇ ਵਾਲੇ ਗਿਣੇ ਜਾਂਦੇ ਹਨਇਸ ਲਈ ਉਨ੍ਹਾਂ ਨੂੰ ਤਾਂ ਬਹਾਦਰ ਬਣਕੇ ਆਈ ਮੁਸੀਬਤ ਦਾ ਮੁਕਾਬਲਾ ਕਰਨਾ ਚਾਹੀਦਾ

ਸੰਸਾਰ ਵਿੱਚ ਜਿੰਨੀਆਂ ਵੀ ਜੰਗਾਂ ਹੋਈਆਂ ਹਨ, ਇਤਿਹਾਸ ਗਵਾਹ ਹੈ ਕਿ ਉਨ੍ਹਾਂ ਵਿੱਚ ਆਧੁਨਿਕ ਹਥਿਆਰਾਂ ਦੀ ਮਹੱਤਤਾ ਤਾਂ ਹੁੰਦੀ ਹੀ ਹੈ, ਪ੍ਰੰਤੂ ਜਿਸ ਦੇਸ ਦੀਆਂ ਫੌਜਾਂ ਦਾ ਮਨੋਬਲ ਉੱਚਾ ਹੁੰਦਾ ਹੈ, ਉਨ੍ਹਾਂ ਨੇ ਹੀ ਜਿੱਤ ਪ੍ਰਾਪਤ ਕੀਤੀ ਹੈਇਹ ਵੀ ਇੱਕ ਕਿਸਮ ਦੀ ਜੰਗ ਹੀ ਹੈਇਸ ਲਈ ਇਨਸਾਨ ਦਾ ਮਨੋਬਲ ਮਜ਼ਬੂਤ ਹੋਣਾ ਅਤਿਅੰਤ ਜ਼ਰੂਰੀ ਹੈਕਰੋਨਾ ਦੇ ਹਉੂਏ ਕਾਰਨ ਮਰੀਜ਼ ਦੇ ਦਿਮਾਗ ਵਿੱਚ ਇਹ ਗੱਲ ਘਰ ਕਰ ਜਾਂਦੀ ਹੈ ਕਿ ਇਸ ਬਿਮਾਰੀ ਤੋਂ ਬਚਣਾ ਮੁਸ਼ਕਿਲ ਹੈਇੰਜ ਕਿਉਂ ਹੋਇਆ, ਇਸ ਬਾਰੇ ਗੰਭੀਰਤਾ ਨਾਲ ਸੋਚਣਾ ਬਣਦਾ ਹੈਹਰ ਰੋਜ਼ ਫੇਸਬੁੱਕ, ਵਟਸਐਪ, ਇੰਸਟਾਗਰਾਮ ਅਤੇ ਟਵੀਟ ਰਾਹੀਂ ਕੱਚਘਰੜ ਸੰਦੇਸਾਂ ਦਾ ਹੜ੍ਹ ਆਇਆ ਰਿਹਾ ਹੈਹਰ ਵਿਅਕਤੀ ਵਿਹਲਾ ਬੈਠਾ ਆਪਣੇ ਆਪ ਨੂੰ ਨਾਢੂ ਖਾਂ ਸਮਝਦਾ ਹੋਇਆ, ਅਜਿਹੇ ਗੈਰਜ਼ਿੰਮੇਵਾਰਾਨਾ ਸੁਨੇਹੇ ਭੇਜੀ ਜਾ ਰਿਹਾ ਹੈ, ਜਿਨ੍ਹਾਂ ਦਾ ਲੋਕਾਂ ਦੀ ਮਾਨਸਿਕਤਾ ਉੱਪਰ ਬੁਰਾ ਪ੍ਰਭਾਵ ਪੈ ਰਿਹਾ ਹੈਕਈ ਵਿਅਕਤੀ ਆਪਣੇ ਆਪ ਨੂੰ ਡਾਕਟਰ ਲਿਖਕੇ ਸੰਦੇਸ਼ ਭੇਜੀ ਜਾ ਰਹੇ ਹਨਕੋਈ ਆਪਣੇ ਆਪ ਨੂੰ ਚੀਨ, ਕੈਨੇਡਾ, ਅਮਰੀਕਾ, ਆਸਟਰੇਲੀਆ, ਇਟਲੀ ਆਦਿ ਦਾ ਡਾਕਟਰ ਕਹਿੰਦਾ ਹੈਕਿਸੇ ਨੂੰ ਕੀ ਪਤਾ ਕਿ ਉਹ ਫਰਜ਼ੀ ਡਾਕਟਰ ਹਨ ਕਿ ਅਸਲੀ? ਕੋਈ ਦੇਸੀ ਨੁਕਤੇ ਦੱਸੀ ਜਾ ਰਿਹਾ ਹੈਲੋਕਾਂ ਨੂੰ ਵਿਸ਼ਵਾਸ ਕਰਨ ਵਿੱਚ ਮੁਸ਼ਕਿਲ ਆ ਰਹੀ ਹੈਕਈ ਲੋਕ ਆਪਣੇ ਆਪ ਨੂੰ ਚੀਨ ਦੇ ਵੁਹਾਨ ਸ਼ਹਿਰ, ਇਟਲੀ, ਅਮਰੀਕਾ ਦੇ ਨਿਉੂਯਾਰਕ ਸ਼ਹਿਰ ਆਦਿ ਤੋਂ ਕਰੋਨਾ ਦੀ ਬਿਮਾਰੀ ਤੋਂ ਤੰਦਰੁਸਤ ਹੋਏ ਦੱਸਕੇ ਆਪਣੇ ਵੱਲੋਂ ਵਰਤੇ ਨੁਸਖੇ ਦੱਸਦੇ ਹਨਲੋਕ ਭੰਬਲਭੂਸੇ ਵਿੱਚ ਪਏ ਹੋਏ ਹਨਕਿਹੜੇ ਸੰਦੇਸ ਨੂੰ ਸਹੀ ਸਮਝਿਆ ਜਾਵੇਇਨ੍ਹਾਂ ਸੰਦੇਸਾਂ ਦੀ ਸਚਾਈ ਅਤੇ ਸਾਰਥਿਕਤਾ ਬਾਰੇ ਕੋਈ ਵੀ ਜਾਣਨਾ ਨਹੀਂ ਚਾਹੁੰਦਾ ਸਗੋਂ ਫਟਾਫਟ ਬਿਨਾ ਦੇਰੀ ਕੀਤਿਆਂ, ਜਿਵੇਂ ਕੋਈ ਸੁੰਢ ਦੀ ਗੱਠੀ ਲੱਭ ਗਈ ਹੋਵੇ, ਤੁਰੰਤ ਲੋਕ ਅਜਿਹੇ ਕੱਚੇ ਪਿਲੇ ਮਨਘੜਤ ਸੰਦੇਸਾਂ ਨੂੰ ਫਾਰਵਰਡ ਕਰੀ ਜਾ ਰਹੇ ਹਨਲੋਕ ਆਪਣੇ ਸੰਬੰਧੀਆਂ ਅਤੇ ਨਜ਼ਦੀਕੀ ਦੋਸਤਾਂ ਮਿਤਰਾਂ ਨੂੰ ਵੀ ਅਜਿਹੇ ਸੰਦੇਸ ਭੇਜੀ ਜਾ ਰਹੇ ਹਨਉਹ ਤਾਂ ਹਮਦਰਦੀ ਕਰਕੇ ਭੇਜਦੇ ਹਨ ਪ੍ਰੰਤੂ ਅਸਰ ਉਲਟਾ ਹੋ ਰਿਹਾ ਹੈਉਹ ਅੱਗੇ ਇੱਕ ਵਟਸਐਪ ਗਰੁੱਪ ਤੋਂ ਦੂਜੇ ਅਤੇ ਤੀਜੇ ਅੱਗੇ ਧੱਕੀ ਜਾ ਰਹੇ ਹਨਜਿਹੜੇ ਲੋਕ ਪੜ੍ਹਦੇ ਹਨ, ਉਨ੍ਹਾਂ ਲਈ ਕਿਹੜਾ ਠੀਕ ਤੇ ਕਿਹੜਾ ਗਲਤ ਜਾਂ ਝੂਠਾ ਹੈ, ਬਾਰੇ ਪੜਤਾਲ ਕਰਨ ਦਾ ਸਮਾਂ ਹੀ ਨਹੀਂਅਜਿਹੇ ਸੰਦੇਸ਼ਾਂ ਦੇ ਨਾਲ ਲੋਕਾਂ ਵਿੱਚ ਡਰ ਪੈਦਾ ਹੋ ਗਿਆ ਹੈਕਰੋਨਾ ਹਉੂਆ ਬਣ ਗਿਆ ਹੈ

ਹੁਣ ਸਰਕਾਰਾਂ ਨੇ ਝੂਠੇ ਤੇ ਬਿਨਾ ਤਸਦੀਕ ਤੇ ਸੰਦੇਸ ਭੇਜਣ ਵਾਲਿਆਂ ਵਿਰੁੱਧ ਕੇਸ ਰਜਿਸਟਰ ਕਰਨੇ ਸ਼ੁਰੂ ਕਰ ਦਿੱਤੇ ਹਨਇਹ ਫੈਸਲਾ ਦੇਰੀ ਨਾਲ ਕੀਤਾ ਗਿਆ ਹੈ, ਪ੍ਰੰਤੂ ਦਰੁਸਤ ਹੈ ਇੱਥੇ ਹੀ ਬੱਸ ਨਹੀਂ, ਲੋਕਾਂ ਨੇ ਕਿਰਾਏ ਤੇ ਰਹਿ ਰਹੇ ਸਿਹਤ ਵਿਭਾਗ ਦੇ ਅਮਲੇ ਨੂੰ ਆਪਣੇ ਘਰਾਂ ਵਿੱਚੋਂ ਬਾਹਰ ਕਿਤੇ ਹੋਰ ਮਕਾਨ ਲੈਣ ਦੇ ਫਤਵੇ ਸੁਣਾ ਦਿੱਤੇ ਹਨ, ਜਿਹੜੇ ਆਪਣੀਆਂ ਜ਼ਿੰਦਗੀਆਂ ਨੂੰ ਦਾਅ ਤੇ ਲਾ ਕੇ 24-24 ਘੰਟੇ ਡਿਉੂਟੀ ਦੇ ਕੇ ਕਰੋਨਾ ਤੋਂ ਪ੍ਰਭਾਵਤ ਮਰੀਜ਼ਾਂ ਦਾ ਇਲਾਜ ਕਰ ਰਹੇ ਹਨਹੁਣ ਤਾਂ ਲੋਕਾਂ ਦੇ ਮਨਾਂ ਵਿੱਚ ਅਜਿਹਾ ਡਰ ਪੈਦਾ ਹੋ ਗਿਆ ਹੈ, ਜਿਸਦਾ ਨਿਕਲਣਾ ਮੁਸ਼ਕਲ ਹੈ

ਇੱਥੇ ਹੀ ਬੱਸ ਨਹੀਂ, ਲੋਕਾਂ ਵਿੱਚ ਡਰ ਇੰਨਾ ਪੈਦਾ ਹੋ ਗਿਆ ਹੈ ਕਿ ਭਾਈ ਨਿਰਮਲ ਸਿੰਘ ਦੇ ਸਸਕਾਰ ਲਈ ਸ਼ਮਸ਼ਾਨ ਘਾਟ ਦੇ ਦਰਵਾਜ਼ੇ ਹੀ ਬੰਦ ਕਰ ਦਿੱਤੇ ਸਨ ਇਸ ਤੋਂ ਇਲਾਵਾ ਇਸ ਡਰ ਕਰਕੇ ਲੁਧਿਆਣਾ ਦੀ ਸੁਰਿੰਦਰ ਕੌਰ ਦੀ ਕਰੋਨਾ ਵਾਇਰਸ ਨਾਲ ਮੌਤ ਹੋਣ ਕਰਕੇ ਉਸਦੇ ਪਰਿਵਾਰ ਨੇ ਉਸਦਾ ਸਸਕਾਰ ਕਰਨ ਤੋਂ ਹੀ ਇਨਕਾਰ ਕਰ ਦਿੱਤਾ ਇਸੇ ਤਰ੍ਹਾਂ ਅੰਮ੍ਰਿਤਸਰ ਦੇ ਇੰਜਨੀਅਰ ਜਸਵਿੰਦਰ ਸਿੰਘ ਦਾ ਵੀ ਉਸਦੀ ਲੜਕੀ ਨੇ ਸਸਕਾਰ ਕਰਨ ਤੋਂ ਇਨਕਾਰ ਕਰ ਦਿੱਤਾਇਸ ਡਰ ਦੇ ਹਉੂਏ ਕਰਕੇ ਲੋਕ ਹਰ ਰੋਜ਼ ਮਰ ਰਹੇ ਹਨਮੌਤ ਤਾਂ ਇੱਕ ਵਾਰ ਆਉਣੀ ਹੈ ਪ੍ਰੰਤੂ ਲੋਕ ਡਰ ਨਾਲ ਹਰ ਰੋਜ਼ ਮਰ ਰਹੇ ਹਨਇਸ ਲਈ ਲੋਕਾਂ ਨੂੰ ਡਾਕਟਰਾਂ ਅਤੇ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਕਿਉਂਕਿ ਹਦਾਇਤਾਂ ਅਨੁਸਾਰ ਇਹ ਬਿਮਾਰੀ ਏਕਾਂਤਵਾਸ ਰਹਿਣ ਅਤੇ ਦੇਸੀ ਨੁਸਖੇ ਜਿਵੇਂ ਕਿ ਗਰਾਰੇ ਕਰਨ, ਗਰਮ ਪਾਣੀ ਪੀਣ ਅਤੇ ਭਾਫ ਲੈਣ ਆਦਿ ਨਾਲ ਆਪਣੇ ਆਪ ਖ਼ਤਮ ਹੋ ਜਾਂਦੀ ਹੈ

ਵੈਸੇ ਵੀ ਸਾਡੇ ਸਰੀਰ ਵਿੱਚ ਬਿਮਾਰੀਆਂ ਨਾਲ ਲੜਨ ਵਾਲੇ ਕਿਟਾਣੂ ਪਹਿਲਾਂ ਹੀ ਮੌਜੂਦ ਹੁੰਦੇ ਹਨਇਸ ਲਈ ਇਨਸਾਨ ਨੂੰ ਆਪਣੀ ਇੱਛਾ ਸ਼ਕਤੀ ਮਜ਼ਬੂਤ ਰੱਖਣੀ ਚਾਹੀਦੀ ਹੈਜੇਕਰ ਮਰੀਜ਼ ਪਹਿਲਾਂ ਹੀ ਢੇਰੀ ਢਾਹ ਕੇ ਬੈਠ ਜਾਵੇਗਾ ਤਾਂ ਕੁਦਰਤੀ ਹੈ ਕਿ ਤੰਦਰੁਸਤ ਹੋਣ ਵਿੱਚ ਦੇਰੀ ਹੋਵੇਗੀਇਸ ਬਿਮਾਰੀ ਵਿੱਚ ਸਾਰੇ ਮਰੀਜ਼ਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਨ ਦੀ ਲੋੜ ਨਹੀਂ ਹੁੰਦੀਅੰਕੜਿਆਂ ਦੇ ਹਿਸਾਬ ਨਾਲ ਹੁਣ ਤੱਕ 93 ਫੀ ਸਦੀ ਮਰੀਜ਼ ਹਸਪਤਾਲ ਵਿੱਚ ਦਾਖ਼ਲ ਨਹੀਂ ਕੀਤੇ ਗਏਸਿਰਫ 7 ਫੀ ਸਦੀ ਅਜਿਹੇ ਮਰੀਜ਼ ਦਾਖ਼ਲ ਕੀਤੇ ਗਏ ਹਨ, ਜਿਨ੍ਹਾਂ ਨੂੰ ਸਾਹ ਦੀ ਜ਼ਿਆਦਾ ਤਕਲੀਫ ਹੋਵੇ ਜਾਂ ਉਸ ਮਰੀਜ਼ ਨੂੰ ਕੋਈ ਹੋਰ ਬਿਮਾਰੀ ਪਹਿਲਾਂ ਹੀ ਹੋਵੇਹੁਣ ਤਾਂ ਤਾਜ਼ਾ ਸੂਚਨਾ ਆਈ ਹੈ ਕਿ ਕਰੋਨਾ ਨਾਲ ਮੌਤ ਦਰ ਸਿਰਫ ਇੱਕ ਹਜ਼ਾਰ ਵਿੱਚੋਂ ਇੱਕ ਵਿਅਕਤੀ ਦੀ ਹੁੰਦੀ ਹੈ

ਝੂਠੀਆਂ ਖ਼ਬਰਾਂ ਦਾ ਬੋਲਬਾਲਾ ਹੈਇਹ ਵੀ ਕਿਹਾ ਜਾ ਰਿਹਾ ਹੈ ਕਿ ਕਰੋਨਾ ਨਾਲ ਮੌਤਾਂ ਵਧੇਰੇ ਹੋਈਆਂ ਹਨ ਪ੍ਰੰਤੂ ਸਰਕਾਰਾਂ ਲੁਕਾ ਰਹੀਆਂ ਹਨਇਹ ਬਿਲਕੁਲ ਗ਼ਲਤ ਹੈ ਕਿਉਂਕਿ ਅੱਜ ਮੀਡੀਆ ਦਾ ਜ਼ਮਾਨਾ ਹੈਕੋਈ ਵੀ ਮੌਤ ਲੁਕੋਈ ਨਹੀਂ ਜਾ ਸਕਦੀਜੇਕਰ ਮੀਡੀਆ ਨਹੀਂ ਦੱਸੇਗਾ ਤਾਂ ਸੋਸ਼ਲ ਮੀਡੀਏ ’ਤੇ ਆ ਜਾਵੇਗੀਇਸ ਲਈ ਲੋਕਾਂ ਨੂੰ ਬਿਨਾ ਵਜਾਹ ਡਰਨਾ ਅਤੇ ਝੂਠੀਆਂ ਅਫਵਾਹਾਂ ਉੱਤੇ ਯਕੀਨ ਨਹੀਂ ਕਰਨਾ ਚਾਹੀਦਾਮੌਤ ਦਾ ਦੂਜਾ ਨਾਮ ਡਰ ਹੈਅਮਰੀਕਾ ਦੇ ਫਲੋਰੀਡਾ ਅਤੇ ਡੈਟਰਾਇਟ ਦੇ ਹਸਪਤਾਲਾਂ ਵਿੱਚ ਡਾਕਟਰਾਂ ਕੋਲ ਹਸਪਤਾਲਾਂ ਵਿੱਚ ਅਜਿਹੇ ਮਰੀਜ਼ ਆਏ ਹਨ, ਜਿਨ੍ਹਾਂ ਦੀ ਕਰੋਨਾ ਦੀ ਬਿਮਾਰੀ ਦੇ ਡਰ ਕਰਕੇ ਯਾਦ ਸ਼ਕਤੀ ਅਤੇ ਰੋਗ ਨੂੰ ਬਰਦਾਸ਼ਤ ਕਰਨ ਦੀ ਤਾਕਤ ਘਟ ਗਈ, ਜਿਸ ਕਰਕੇ ਮਰੀਜ਼ਾਂ ਦੀ ਤੰਦਰੁਸਤੀ ਵਿੱਚ ਦੇਰੀ ਹੋਈ ਹੈਇਸ ਬਿਮਾਰੀ ਨੂੰ ਮੈਡੀਕਲ ਵਿੱਚ ਇੰਸੇਫੈਲੋਪੈਥੀ ਕਿਹਾ ਜਾਂਦਾ ਹੈਇਹ ਬਿਮਾਰੀ ਡਰ ਅਤੇ ਵਹਿਮ ਕਰਕੇ ਪੈਦਾ ਹੋ ਜਾਂਦੀ ਹੈਨਿਉੂਯਾਰਕ ਦੇ ਕੋਲੰਬੀਆ ਯੂਨੀਵਰਸਿਟੀ ਵਿੱਚ ਨੌਕਰੀ ਕਰਦੇ ਡਾਕਟਰ ਪਤੀ ਪਤਨੀ ਪ੍ਰਕਾਸ਼ ਸਾਤਵਾਨੀ ਅਤੇ ਸੁਨੀਤਾ ਸਾਤਵਾਨੀ ਨੇ ਦੱਸਿਆ ਕਿ ਉਨ੍ਹਾਂ ਦੋਹਾਂ ਨੂੰ ਕਰੋਨਾ ਦੇ ਮਰੀਜ਼ਾਂ ਦਾ ਇਲਾਜ ਕਰਦਿਆਂ ਕਰੋਨਾ ਹੋ ਗਿਆ ਸੀਉਨ੍ਹਾਂ ਇਹ ਵੀ ਕਿਹਾ ਹੈ ਕਿ ਉਨ੍ਹਾਂ ਨੇ ਲੂਣ ਦੇ ਗਰਾਰੇ ਕੀਤੇ, ਦਸ-ਦਸ ਮਿੰਟ ਬਾਅਦ ਗਰਮ ਪਾਣੀ ਅਦਰਕ ਮਿਲਾਕੇ ਪੀਤਾ ਅਤੇ ਭਾਫ ਲੈਂਦੇ ਰਹੇ ਸੀ, ਜਿਸ ਨਾਲ ਬਿਲਕੁਲ ਠੀਕ ਹੋ ਗਏ ਹਨਉਨ੍ਹਾਂ ਇਹ ਵੀ ਕਿਹਾ ਕਿ 95 ਫੀ ਸਦੀ ਮਰੀਜ਼ ਠੀਕ ਹੋ ਜਾਂਦੇ ਹਨਮੌਤ ਸਿਰਫ ਉਨ੍ਹਾਂ ਮਰੀਜ਼ਾਂ ਦੀ ਹੁੰਦੀ ਹੈ ਜਿਨ੍ਹਾਂ ਨੂੰ ਹੋਰ ਬਿਮਾਰੀਆਂ ਹੁੰਦੀਆਂ ਹਨ

ਇਸ ਸਮੇਂ ਕਰੋਨਾ ਵਾਇਰਸ ਦਾ ਇੰਨਾ ਰਾਮ ਰੌਲਾ ਹੈ ਕਿ ਡਰ ਅਤੇ ਸਹਿਮ ਪੈਦਾ ਹੋਣਾ ਕੁਦਰਤੀ ਹੈਜਿਸ ਕਰਕੇ ਕੁਝ ਲੋਕਾਂ ਨੇ ਆਤਮ ਹੱਤਿਆਵਾਂ ਵੀ ਕਰ ਲਈਆਂ ਹਨਬਿਹਤਰ ਤਾਂ ਇਹ ਹੋਵੇਗਾ ਕਿ ਜੇ ਹੋ ਸਕੇ ਤਾਂ ਸੋਸ਼ਲ ਮੀਡੀਆ ਦੀ ਵਰਤੋਂ ਤੋਂ ਥੋੜ੍ਹੇ ਸਮੇਂ ਲਈ ਪ੍ਰਹੇਜ਼ ਹੀ ਕੀਤਾ ਜਾਵੇਸੰਸਾਰ ਵਿੱਚ ਪਹਿਲਾਂ ਵੀ ਪਲੇਗ ਵਰਗੀਆਂ ਬਿਮਾਰੀਆਂ ਆਈਆਂ ਹਨਉਹ ਵੀ ਖ਼ਤਮ ਹੋਈਆਂ ਹਨਇਸ ਲਈ ਇਹ ਬਿਮਾਰੀ ਵੀ ਖ਼ਤਮ ਹੋ ਜਾਵੇਗੀ ਡਰਨ ਦੀ ਲੋੜ ਨਹੀਂ ਸਗੋਂ ਇਸ ਬਿਮਾਰੀ ਨਾਲ ਲੜਨ ਦੀ ਮਾਨਸਿਕ ਸਮਰੱਥਾ ਬਣਾਉਣੀ ਚਾਹੀਦੀ ਹੈਆਪਣੇ ਮਨ ਨੂੰ ਉਸਾਰੂ ਸੋਚ ਨਾਲ ਜੋੜਕੇ ਰੱਖਣਾ ਚਾਹੀਦਾ ਹੈ

*****

(ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2069)

(ਸਰੋਕਾਰ ਨਾਲ ਸੰਪਰਕ ਲਈ:This email address is being protected from spambots. You need JavaScript enabled to view it.)

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author