GurmitPalahi7ਲੌਕਡਾਊਨ ਨੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਦਾ ਜੀਵਨ ...
(2 ਮਈ 2020)

 

ਦੇਸ ਵਿੱਚ ਸਿਹਤ ਸਹੂਲਤਾਂ ਦੀ ਘਾਟ ਕਾਰਨ ਕੈਂਸਰ, ਟੀ. ਬੀ., ਗੁਰਦਿਆਂ ਦੀਆਂ ਬਿਮਾਰੀਆਂ ਨਾਲ ਬੁਰੀ ਤਰ੍ਹਾਂ ਲੜ ਰਹੇ ਲੱਖਾਂ ਗੈਰ-ਕੋਰੋਨਾ ਮਰੀਜ਼ਾਂ ਉੱਤੇ ਮੌਤ ਦਾ ਸੰਕਟ ਮੰਡਰਾਉਣ ਲੱਗਾ ਹੈਸਿਹਤ ਸਹੂਲਤਾਂ ਦੀ ਘਾਟ ਦਾ ਇੱਥੋਂ ਹੀ ਪਤਾ ਲੱਗ ਜਾਂਦਾ ਹੈ ਕਿ ਕੋਰੋਨਾ ਦੇ ਗੰਭੀਰ ਮਰੀਜ਼ਾਂ ਦੇ ਇਲਾਜ ਲਈ ਦੇਸ ਕੋਲ ਹਸਪਤਾਲਾਂ ਵਿੱਚ ਸਿਰਫ 40, 195 ਬੈੱਡ ਹਨਮਹਾਂਮਾਰੀ ਦੀ ਜੰਗ ਲੜ ਰਹੇ ਭਾਰਤ, ਜਿਸਦੀ ਆਬਾਦੀ 130 ਕਰੋੜ ਗਿਣੀ ਜਾ ਰਹੀ ਹੈ, ਇੰਨੇ ਹੀ ਬੈੱਡ ਹੋਣਾ, ਕੀ ਦੇਸ ਵਿੱਚ ਪ੍ਰਾਪਤ ਸਹੂਲਤਾਂ ਦਾ ਪੋਲ ਨਹੀਂ ਖੋਲ੍ਹਦਾ? ਮਹਾਂਮਾਰੀ ਦੇ ਪ੍ਰਕੋਪ ਤੋਂ ਦੇਸ ਇਸ ਵੇਲੇ ਜੇਕਰ ਕੁਝ ਬਚਿਆ ਹੈ ਤਾਂ ਉਹ ਸਿਰਫ ਸਮਾਜਿਕ, ਸਰੀਰਕ ਦੂਰੀ ਦਾ ਨਿਯਮ ਲਾਗੂ ਕਰਨ ਅਤੇ ਲੌਕ ਡਾਊਨ ਕਾਰਨ ਸੰਭਵ ਹੋ ਸਕਿਆ ਹੈ ਨਹੀਂ ਤਾਂ ਇਹੋ ਜਿਹੀ ਮਹਾਂਮਾਰੀ ਨਾਲ ਲੜਨ ਦੀ ਸਮਰੱਥਾ ਭਾਰਤ ਵਰਗੇ ਦੇਸ ਕੋਲ ਆਜ਼ਾਦੀ ਦੇ 70 ਵਰ੍ਹਿਆਂ ਬਾਅਦ ਵੀ ਪੈਦਾ ਨਹੀਂ ਕੀਤੀ ਜਾ ਸਕੀਸਮਰੱਥਾਵਾਨ ਲੋਕਾਂ ਕੋਲ ਸਹੂਲਤਾਂ ਹਨ, ਪਰ ਗਰੀਬ ਇਹਨਾਂ ਤੋਂ ਵਿਰਵੇ ਹਨ

ਵਿਸ਼ਵ ਇਤਿਹਾਸ ਵਿੱਚ ਕੋਰੋਨਾ ਪਹਿਲਾ ਸੰਕਟ ਹੈ, ਜਿਸਨੇ ਗਰੀਬ-ਅਮੀਰ, ਪਿੰਡ-ਸ਼ਹਿਰ, ਦੇਸ-ਵਿਦੇਸ ਦੀਆਂ ਸਾਰੀਆਂ ਹੱਦਾਂ, ਦੀਵਾਰਾਂ ਢਾਹ ਕੇ ਆਪਣੇ ਸ਼ਿਕੰਜੇ ਵਿੱਚ ਸੰਸਾਰ ਨੂੰ ਲੈ ਲਿਆ ਹੈਭਾਰਤ ਇਸ ਮਹਾਂਮਾਰੀ ਨਾਲ ਪੂਰੀ ਤਾਕਤ ਨਾਲ ਟਾਕਰਾ ਕਰ ਰਿਹਾ ਹੈਇਸ ਯੁੱਧ ਵਿੱਚ ਮੂਹਰਲੀਆਂ ਸਫਾਂ ਵਿੱਚ ਡਾਕਟਰ, ਨਰਸਾਂ, ਮੈਡੀਕਲ ਅਮਲਾ ਅਤੇ ਦੇਸ ਦੀ ਪੁਲਿਸ ਹੈਸੀਮਤ ਸਾਧਨਾਂ ਦੀ ਸਰਕਾਰੀ ਚਾਦਰ ਵਿਸ਼ਾਲ ਆਬਾਦੀ ਨੂੰ ਰਾਹਤ ਦੇਣ ਲਈ ਛੋਟੀ ਪੈ ਰਹੀ ਹੈਭੇਦਭਾਵ ਅਤੇ ਵਰਗੀਕਰਨ ਦੇ ਅਨੇਕਾਂ ਮਾਮਲੇ ਸਾਹਮਣੇ ਆ ਰਹੇ ਹਨਦੇਸ ਦੀ ਰਾਜਧਾਨੀ ਅਤੇ ਸਮਰੱਥ ਸੂਬਾ ਹੋਣ ਕਾਰਨ ਦਿੱਲੀ ਦੀ ਅੱਧੀ ਆਬਾਦੀ ਲਈ ਲੰਮੇ ਸਮੇਂ ਤਕ ਮੁਫਤ ਰਾਹਤ-ਪਾਣੀ ਦੀ ਵਿਵਸਥਾ ਕੀਤੀ ਜਾ ਸਕਦੀ ਹੈ, ਲੇਕਿਨ ਹੋਰ ਸੂਬਿਆਂ ਵਿੱਚ, ਪੇਂਡੂ ਇਲਾਕਿਆਂ ਵਿੱਚ ਲੰਮੇ ਸਮੇਂ ਦਾ ਲੌਕ ਡਾਊਨ ਕਰੋੜਾਂ ਲੋਕਾਂ ਦੀ ਭੁੱਖਮਰੀ ਦਾ ਕਾਰਨ ਬਣੇਗਾਇਹ ਅਸਲ ਅਰਥਾਂ ਵਿੱਚ ਦੇਸ ਦੇ ਗਰੀਬਾਂ ਕੋਲ ਸਾਧਨਾਂ ਦੀ ਘਾਟ ਦੀ ਮੂੰਹ ਬੋਲਦੀ ਤਸਵੀਰ ਹੈ, ਜੋ ਦੇਸ ਦੇ ਸੰਵਿਧਾਨ ਵਿੱਚ ਦਰਜ ਧਾਰਾਵਾਂ, ਜਿਨ੍ਹਾਂ ਤਹਿਤ ਹਰ ਇੱਕ ਨੂੰ ਸਮਾਨਤਾ ਦੇ ਹੱਕ ਹਨ, ਉਸਦੀ ਉਲੰਘਣਾ ਹੈਕੁਝ ਨਾਗਰਿਕ ਤਾਂ ਰੋਟੀ ਰੱਜ ਕੇ ਖਾਂਦੇ ਹਨ, ਸਮਰੱਥਾਵਾਨ ਅਤੇ ਸੰਪਨ ਹਨ, ਪਰ ਕੁਝ ਮੁਢਲੀਆਂ ਸਹੂਲਤਾਂ ਦੀ ਘਾਟ ਕਾਰਨ ਸ਼ਰੇਆਮ ਰੁਲਦੇ ਹਨਸਮਾਨਤਾ ਦਾ ਅਧਿਕਾਰ ਇਸ ਵੇਲੇ ਕਿਧਰੇ ਵੀ ਦਿਖਾਈ ਨਹੀਂ ਦਿੰਦਾ

ਦੇਸ਼ ਵਿੱਚ ਸਰਕਾਰ ਵਲੋਂ ਅਚਾਨਕ ਲੌਕਡਾਊਨ ਦੀ ਘੋਸ਼ਣਾ ਕਰ ਦਿੱਤੀ ਗਈਲੌਕਡਾਊਨ ਬਾਅਦ ਗੱਡੀਆਂ-ਬੱਸਾਂ ਅਤੇ ਆਉਣ-ਜਾਣ ਦੇ ਸਾਰੇ ਸਾਧਨ ਬੰਦ ਕਰ ਦਿੱਤੇ ਗਏਕਰੋੜਾਂ ਲੋਕ ਆਪਣੇ ਘਰਾਂ ਤੋਂ ਦੂਰ ਫਸ ਗਏਨਾ ਘਰ ਆਉਣ ਜੋਗੇ ਹਨ, ਨਾ ਜੇਬ ਵਿੱਚ ਪੈਸੇ ਹਨ, ਨਾ ਖਾਣ ਦਾ ਕੋਈ ਪ੍ਰਬੰਧ ਹੈਦਿੱਲੀ ਵਿੱਚ ਕੰਮ ਕਰਨ ਵਾਲੇ ਉੱਤਰ ਪ੍ਰਦੇਸ਼, ਬਿਹਾਰ ਦੇ ਹਜ਼ਾਰਾਂ ਲੋਕ ਦਿੱਲੀ ਤੋਂ ਪੈਦਲ ਘਰਾਂ ਵੱਲ ਤੁਰ ਪਏਕੁਝ ਸਰਕਾਰਾਂ ਨੇ ਤਾਂ ਆਪਣੀਆਂ ਸਰਹੱਦਾਂ ਆਪਣੇ ਹੀ ਲੋਕਾਂ ਲਈ ਬੰਦ ਕਰ ਦਿੱਤੀਆਂਜਿਹੜੇ ਲੋਕ ਦਿੱਲੀ-ਗਾਜ਼ੀਆਬਾਦ ਤੋਂ ਆਪਣੇ ਸੂਬਿਆਂ ਵਿੱਚ ਕਿਸੇ ਤਰ੍ਹਾਂ ਪਹੁੰਚ ਗਏ, ਉਹਨਾਂ ਪ੍ਰਵਾਸੀ ਮਜ਼ਦੂਰਾਂ ਨੂੰ ਘਰਾਂ ਵਿੱਚ ਇਕਾਂਤਵਾਸ ਕਰ ਦਿੱਤਾ ਗਿਆਹੈਰਾਨੀ ਦੀ ਗੱਲ ਤਾਂ ਉਦੋਂ ਵੇਖਣ ਨੂੰ ਮਿਲੀ ਜਦੋਂ ਸ਼ਹਿਰਾਂ ਵਿੱਚ ਬਜ਼ੁਰਗਾਂ ਅਤੇ ਨਾਗਰਿਕਾਂ ਲਈ ਕਰਫਿਊ ਵਿੱਚ ਵੀ ਦੁੱਧ, ਫਲ, ਕੇਕਾਂ ਦੀ ਵਿਵਸਥਾ ਕੀਤੀ ਗਈ, ਜਦਕਿ ਪਿੰਡਾਂ ਵਿੱਚ ਮਜ਼ਦੂਰਾਂ ਨੂੰ ਛੋਟੇ-ਮੋਟੇ ਕੰਮ ਕਰਨ ਲਈ ਵੀ ਘਰਾਂ ਵਿੱਚੋਂ ਬਾਹਰ ਜਾਣ ਦੀ ਆਗਿਆ ਨਾ ਮਿਲੀਸਰੀਰਕ, ਸਮਾਜਿਕ ਦੂਰੀ ਦੀਆਂ ਉਸ ਵੇਲੇ ਧੱਜੀਆਂ ਉਡਦੀਆਂ ਵੇਖੀਆਂ ਗਈਆਂ, ਜਦੋਂ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ, ਜੋ ਕਰਨਾਟਕ ਸੂਬੇ ਨਾਲ ਸਬੰਧਤ ਹਨ, ਦੇ ਪੋਤੇ ਦੇ ਵਿਆਹ ਦਾ ਸਮਾਗਮ ਕਰਨ ਦੀ ਖੁੱਲ੍ਹ ਦੇ ਦਿੱਤੀ ਗਈ ਨਿਯਮਾਂ ਨੂੰ ਦਰਕਿਨਾਰ ਕਰ ਦਿੱਤਾ ਗਿਆਜਦਕਿ ਲੌਕਡਾਊਨ ਨਿਯਮਾਂ ਦੀ ਉਲੰਘਣਾ ਕਰਨ ਤੇ ਹਜ਼ਾਰਾਂ ਲੋਕਾਂ ਦੇ ਵਿਰੁੱਧ ਐੱਫ.ਆਈ.ਆਰ. ਦਰਜ਼ ਕੀਤੀ ਜਾ ਰਹੀ ਹੈ

ਇਹ ਮੰਨਿਆ ਜਾਣ ਲੱਗਾ ਹੈ ਕਿ ਜਨਵਰੀ 2020 ਤੋਂ ਮਾਰਚ 2020 ਦੇ ਦਰਮਿਆਨ ਲਗਭਗ 15 ਲੱਖ ਪਾਸਪੋਰਟ ਧਾਰਕ ਦੇਸ਼ ਵਿੱਚ ਹਵਾਈ ਜਹਾਜ਼ਾਂ ਰਾਹੀਂ ਪੁੱਜੇ, ਜਿਹੜੇ ਕਰੋੜਾਂ ਭਾਰਤੀਆਂ ਲਈ ਕਰੋਨਾ ਦੀ ਸੌਗਾਤ ਲਾਗ ਰਾਹੀਂ ਭਾਰਤ ਵਿੱਚ ਲੈ ਕੇ ਆਏਸਰਕਾਰ ਉੱਤੇ ਲੋਕ ਇਹ ਵੀ ਸਵਾਲ ਖੜ੍ਹੇ ਕਰ ਰਹੇ ਹਨ ਕਿ ਅਮਰੀਕੀ ਰਾਸ਼ਟਰਪਤੀ ਟਰੰਪ ਫਰਵਰੀ ਮਹੀਨੇ ਲਾਮ-ਲਸ਼ਕਰ ਨਾਲ ਦਿੱਲੀ ਅਤੇ ਦੇਸ਼ ਦੇ ਹੋਰ ਭਾਗਾਂ ਵਿੱਚ ਆਪਣੀ ਆਓ-ਭਗਤ ਕਰਵਾਉਂਦਾ ਰਿਹਾ, ਜਿਸਦੇ ਸਵਾਗਤ ਲਈ ਲੱਖਾਂ ਲੋਕਾਂ ਦਾ ਇਕੱਠ ਕੀਤਾ ਗਿਆਕੀ ਦੇਸ਼ ਦੀ ਸਰਕਾਰ ਉਸ ਵੇਲੇ ਕੋਰੋਨਾ ਵਾਇਰਸ ਦੀ ਚੀਨ ਵਿੱਚ ਫੈਲ ਰਹੀ ਮਹਾਂਮਾਰੀ ਤੋਂ ਜਾਣੂ ਨਹੀਂ ਸੀ? ਉਸ ਵੇਲੇ ਸਮਾਜਿਕ ਜਾਂ ਸਰੀਰਕ ਦੂਰੀ ਦੇ ਹੁਕਮ ਲਾਗੂ ਕਰਨੋਂ ਸਰਕਾਰ ਕਿਉਂ ਭੁੱਲ ਗਈ? ਵੱਡੇ ਸ਼ਾਸਕ ਅਤੇ ਅਮਰੀਕੀ ਰਾਸ਼ਟਰਪਤੀ ਟਰੰਪ ਦੀ ਆਉਣ ਵਾਲੀ ਚੋਣ ਲਈ ਸਹਾਇਤਾ ਜਾਂ ਚੋਣ ਮੁਹਿੰਮ ਵਿੱਚ ਸਹਾਇਤਾ ਲਈ ਵੱਡੇ ਇਕੱਠ ਕਰਕੇ ਆਮ ਲੋਕਾਂ ਨੂੰ ਖ਼ਤਰੇ ਵਿੱਚ ਪਾਉਣ ਦਾ ਅਧਿਕਾਰ ਸਰਕਾਰ ਨੂੰ ਕਿਸ ਨੇ ਦਿੱਤਾ? ਉਂਜ ਵੀ ਵੱਡਿਆਂ ਲਈ ਸਤਿਕਾਰ ਅਤੇ ਆਮ ਲੋਕਾਂ ਨਾਲ ਤ੍ਰਿਸਕਾਰ ਕੀ ਸੰਵਿਧਾਨ ਵਿੱਚ ਦੇਸ਼ ਦੇ ਹਰ ਨਾਗਰਿਕ ਨੂੰ ਮਿਲੇ ਸਮਾਨਤਾ ਦੇ ਅਧਿਕਾਰਾਂ ਦੀ ਉਲੰਘਣਾ ਨਹੀਂ?

ਸਮਾਜਿਕ ਜਾਂ ਸਰੀਰਕ ਦੂਰੀ ਕੋਰੋਨਾ ਮਹਾਂਮਾਰੀ ਦੇ ਇਸ ਸਮੇਂ ਸਰਕਾਰਾਂ ਕੋਲ ਵੱਡਾ ਹਥਿਆਰ ਹੈ ਕਿਉਂਕਿ ਇਸ ਬੀਮਾਰੀ ਦੀ ਕੋਈ ਦਵਾਈ ਹਾਲੇ ਤਕ ਨਹੀਂ ਬਣੀ, ਨਾ ਹੀ ਕੋਰੋਨਾ ਵਾਇਰਸ ਲਈ ਕੋਈ ਟੀਕਾ ਈਜਾਦ ਹੋਇਆ ਹੈਮੁੰਬਈ, ਜਿੱਥੇ ਕੋਰੋਨਾ ਵਾਇਰਸ ਨੇ ਜ਼ਿਆਦਾ ਪੈਰ ਪਸਾਰੇ ਹੋਏ ਹਨ, ਉੱਥੇ ਸਮਾਜਿਕ ਜਾਂ ਸਰੀਰਕ ਦੂਰੀ ਰੱਖਣਾ ਵੀ ਔਖਾ ਹੋ ਰਿਹਾ ਹੈਮੁੰਬਈ ਦੇ ਪੀੜਤ ਦੋ ਵਰਗ ਕਿਲੋਮੀਟਰ ਇਲਾਕੇ ਵਿੱਚ ਅੱਠ ਲੱਖ ਲੋਕ ਰਹਿੰਦੇ ਹਨਕਈ ਰਾਜਾਂ ਵਿੱਚ ਲੌਕਡਾਊਨ ਦੇ ਬਾਵਜੂਦ ਬਜ਼ਾਰਾਂ ਵਿੱਚ ਭੀੜਾਂ ਜੁੜ ਜਾਂਦੀਆਂ ਹਨ, ਸੁਵਿਧਾਵਾਂ ਦੀ ਘਾਟ ਕਾਰਨ ਭਗਦੜ ਮਚ ਜਾਂਦੀ ਹੈ ਅਤੇ ਅਰਾਜਕਤਾ ਵਧਣ ਨਾਲ ਸਮਾਜਿਕ ਦੂਰੀ ਦੇ ਨਿਯਮ ਬੇਮਾਨਾ ਹੋ ਰਹੇ ਹਨਮਹਾਂਮਾਰੀ ਦੇ ਇਸ ਦੌਰ ਵਿੱਚ ਭਾਵੇਂ ਸੂਬੇ, ਕੇਂਦਰ ਦੇ ਹੁਕਮਾਂ ਦੀ ਪਾਲਣਾ ਕਰ ਰਹੇ ਹਨ, ਪਰ ਕਿਉਂਕਿ ਕੇਂਦਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ ਰਾਜਾਂ ਲਈ ਮੰਨਣ ਦੀ ਪਾਬੰਦੀ ਨਹੀਂ ਹੈ, ਇਸ ਲਈ ਰਾਜ ਸਰਕਾਰਾਂ ਇਹਨਾਂ ਨਿਰਦੇਸ਼ਾਂ ਦੀ ਆਪਣੇ ਮਨ ਮਾਫਕ ਵਿਆਖਿਆ ਕਰ ਰਹੀਆਂ ਹਨ ਤੇ ਪੁਲਿਸ ਆਪਣੇ ਢੰਗ ਨਾਲ ਕੰਮ ਕਰ ਰਹੀ ਹੈਇਸ ਨਾਲ ਲੋਕਾਂ ਵਿੱਚ ਗੁੱਸਾ ਵਧ ਰਿਹਾ ਹੈਜੇਕਰ ਰਾਜਾਂ ਨੇ ਆਪਣੀ ਮਰਜ਼ੀ ਨਾਲ ਫੈਸਲੇ ਲੈਣੇ ਸ਼ੁਰੂ ਕਰ ਦਿੱਤੇ ਅਤੇ ਇਕਾਂਤਵਾਸ ਵਿੱਚ ਸ਼ੱਕੀ ਕੋਰੋਨਾ ਪੀੜਤਾਂ ਨੂੰ ਰੱਖਣ ਦੀ ਸਮਾਨ ਨੀਤੀ ਨਾ ਬਣੀ ਤਾਂ ਕੇਂਦਰ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਦੀ ਵੈਧਤਾ ਉੱਤੇ ਵੀ ਸਵਾਲ ਖੜ੍ਹੇ ਹੋ ਜਾਣਗੇਕਾਨੂੰਨ ਦੀ ਮਨ ਮਾਫਿਕ ਵਿਆਖਿਆ ਦੇਸ਼ ਵਿੱਚ ਲੌਕਡਾਊਨ ਦੇ ਬਾਅਦ ਸੰਵਿਧਾਨ ਸੰਕਟ ਦਾ ਕਾਰਨ ਬਣ ਸਕਦੀ ਹੈ

ਲੌਕਡਾਊਨ ਨੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਦਾ ਜੀਵਨ ਨਰਕ ਜਿਹਾ ਬਣਾ ਦਿੱਤਾ ਹੈ ਉਹਨਾਂ ਲਈ ਭੋਜਨ ਦੀ ਕਮੀ ਹੋ ਗਈ ਹੈ ਸਿਹਤ ਸਹੂਲਤਾਂ ਅਤੇ ਹੋਰ ਬੁਨਿਆਦੀ ਲੋੜਾਂ ਪੂਰੀਆਂ ਕਰਨਾ ਤਾਂ ਉਹਨਾਂ ਤੋਂ ਬਹੁਤ ਦੂਰ ਹੋ ਗਿਆ ਹੈਕਰੋੜਾਂ ਦੀ ਤਦਾਦ ਵਿੱਚ ਮਜ਼ਦੂਰ ਕੰਮ ਵਿਹੂਣੇ ਹੋ ਗਏ ਹਨਭਾਵੇਂ ਕੇਂਦਰ ਸਰਕਾਰ ਨੇ 22.5 ਬਿਲੀਅਨ ਡਾਲਰ ਦੇ ਮੁੱਲ ਦੇ ਮੁਫ਼ਤ ਖਾਣਾ ਪੈਕਟ ਅਤੇ ਨਕਦੀ ਇਹਨਾਂ ਲੋਕਾਂ ਲਈ ਮੁਹਈਆ ਕਰਨ ਦਾ ਐਲਾਨ ਕੀਤਾ ਹੈ ਪਰ ਇਹ ਰਕਮਾਂ ਤੇ ਭੋਜਨ ਪੈਕਟ ਉਹਨਾਂ ਤਕ ਪਹੁੰਚਾਣ ਲਈ ਨਾਕਸ ਵੰਡ ਪ੍ਰਣਾਲੀ ਆੜੇ ਆ ਰਹੀ ਹੈਉਂਜ ਵੀ ਸਰਕਾਰ ਦਾ ਇਹ ਫੈਸਲਾ ਕਿ ਅਧਾਰ ਕਾਰਡ ਜਾਂ ਹੋਰ ਪਹਿਚਾਣ ਪੱਤਰਾਂ ਰਾਹੀਂ ਹੀ ਇਹ ਸਹੂਲਤ ਮਿਲੇਗੀ, ਉਹਨਾਂ ਲੋਕਾਂ ਵਿੱਚ ਇਹ ਇਮਦਾਦ ਪਹੁੰਚਾਉਣ ਵਿੱਚ ਰੁਕਾਵਟ ਬਣ ਰਹੀ ਹੈ, ਜਿਹਨਾਂ ਕੋਲ ਕੋਈ ਪਹਿਚਾਣ ਪੱਤਰ ਹੀ ਨਹੀਂ ਅਤੇ ਜਿਹੜੇ ਝੁੱਗੀ, ਝੌਂਪੜੀ ਜਾਂ ਸੜਕਾਂ ਉੱਤੇ ਨਿਵਾਸ ਕਰਨ ਲਈ ਮਜਬੂਰ ਹਨਇਹੋ ਜਿਹੇ ਹਾਲਾਤ ਵਿੱਚ ਨਾਗਰਿਕਾਂ ਦੇ ਸਮਾਨਤਾ ਦੇ ਅਧਿਕਾਰ ਦਾ ਕੀ ਅਰਥ ਰਹਿ ਜਾਂਦਾ ਹੈ?

ਯੂ.ਐੱਨ. ਦੇ ਸਕੱਤਰ ਜਨਰਲ ਗੁਟਰਸ ਅਨੁਸਾਰ ਕੋਰੋਨਾ ਆਫ਼ਤ ਸਿਰਫ਼ ਮਨੁੱਖਤਾ ਲਈ ਹੀ ਆਫ਼ਤ ਨਹੀਂ ਹੈ, ਸਗੋਂ ਮਨੁੱਖੀ ਅਧਿਕਾਰਾਂ ਲਈ ਵੱਡਾ ਸੰਕਟ ਬਣਨ ਵੱਲ ਅੱਗੇ ਵਧ ਰਹੀ ਹੈਭਾਰਤ ਇਸ ਤੋਂ ਅਛੂਤਾ ਨਹੀਂ ਹੈਮਨੁੱਖੀ ਅਧਿਕਾਰਾਂ ਦਾ ਘਾਣ ਵੀ ਭਾਰਤ ਵਿੱਚ ਉਵੇਂ ਹੋ ਰਿਹਾ ਹੈ ਜਿਵੇਂ ਹੋਰ ਦੇਸ਼ਾਂ ਵਿੱਚਸਮਾਨਤਾ, ਮਨੁੱਖੀ ਅਧਿਕਾਰਾਂ ਨਾਲ ਜੁੜੀ ਹੋਈ ਹੈ ਅਤੇ ਭਾਰਤ ਵਿੱਚ ਲੌਕਡਾਊਨ ਵਿੱਚ ਸਮਾਨਤਾ ਦੇ ਅਧਿਕਾਰ ਦੀਆਂ ਧੱਜੀਆਂ ਉੱਡ ਰਹੀਆਂ ਹਨ, ਜੋ ਭਾਰਤੀ ਲੋਕਤੰਤਰ ਉੱਤੇ ਇੱਕ ਧੱਬਾ ਸਾਬਤ ਹੋਣਗੀਆਂ

*****

(ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2096)

(ਸਰੋਕਾਰ ਨਾਲ ਸੰਪਰਕ ਲਈ:This email address is being protected from spambots. You need JavaScript enabled to view it.)

 

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author