GurmitPalahi7ਹੁਣ ਜਦ ਰੁਜ਼ਗਾਰ ਬੰਦ ਹੋ ਗਿਆ ਹੈਕਿਰਤੀ ਹੱਥ ਵਿਹਲੇ ਹੋ ਗਏ ਹਨ ...
(13 ਮਈ 2020)

 

ਅੱਜ ਦੇਸ਼ ਦੇ ਸਾਹਮਣੇ ਕੋਰੋਨਾ ਆਫ਼ਤ ਦੀ ਜੋ ਸਮੱਸਿਆ ਹੈ, ਉਹ ਬਹੁਤ ਵੱਡੀ ਹੋ ਗਈ ਹੈ। ਇਸ ਨੂੰ ਕੋਈ ਇਕੱਲਾ ਇਕਹਰਾ ਨੇਤਾ ਸੰਭਾਲ ਨਹੀਂ ਸਕਦਾਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ (ਸੇਵਾ ਮੁਕਤ) ਮਾਰਕੰਡੇ ਕਾਟਜੂ ਨੇ ਸੁਝਾਇਆ ਹੈ ਕਿ ਹੁਣ ਦੇਸ਼ ਵਿੱਚ ਕਿਸੇ ਇੱਕ ਪਾਰਟੀ ਦੀ ਨਹੀਂ, ਸਗੋਂ ਸਾਰੀਆਂ ਪਾਰਟੀਆਂ ਦੀ ਸਰਕਾਰ ਕਾਇਮ ਹੋਣੀ ਚਾਹੀਦੀ ਹੈ, ਕਿਉਂਕਿ ਸਮੱਸਿਆ ਇੰਨੀ ਵੱਡੀ ਹੋ ਗਈ ਹੈ ਕਿ ਇਕੱਲੀ ਭਾਜਪਾ ਜਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਨੂੰ ਸੰਭਾਲ ਨਹੀਂ ਸਕਦੇ

ਦੇਸ਼ ਦੀ ਵਿਰੋਧੀ ਧਿਰ ਦੇ ਨੇਤਾ ਲਗਾਤਾਰ ਨਰਿੰਦਰ ਮੋਦੀ ਸਰਕਾਰ ਉੱਤੇ ਸਵਾਲ ਉਠਾ ਰਹੇ ਹਨ ਕਿ ਉਹਨੇ ਨੇ ਲੌਕਡਾਊਨ ਲਾਗੂ ਕਰਨ ਤੋਂ ਪਹਿਲਾਂ ਕਿਸੇ ਨਾਲ ਵਿਚਾਰ-ਵਟਾਂਦਰਾਂ ਨਹੀਂ ਕੀਤਾ ਅਤੇ ਬਿਨਾਂ ਤਿਆਰੀ ਦੇਸ਼ ਨੂੰ ਲੌਕਡਾਊਨ ਕਰ ਦਿੱਤਾ ਗਿਆਅਤੇ ਉਹ ਪੁੱਛ ਰਹੇ ਹਨ ਕਿ ਲੌਕਡਾਊਨ ਖੋਲ੍ਹਣ ਦੀ ਸਰਕਾਰ ਕੋਲ ਕਿਹੜੀ ਯੋਜਨਾ ਹੈ? ਹੁਣ ਜਦੋਂ ਕਿ ਬਹੁਤੇ ਕਾਰੋਬਾਰ ਬੰਦ ਹਨ, ਉਦਯੋਗ ਕੰਮ ਨਹੀਂ ਕਰ ਰਹੇ, ਮਜ਼ਦੂਰ ਸੜਕਾਂ ਉੱਤੇ ਹਨ, ਉਹਨਾਂ ਵਿੱਚ ਮੌਤ ਦਾ ਸਹਿਮ ਹੈਉਹ ਉਪਰਾਮ ਹੋ ਕੇ ਕਰਮ ਭੂਮੀ ਛੱਡਕੇ ਆਪਣੀ ਜਨਮ ਭੂਮੀ ਨੂੰ ਸੁਰੱਖਿਅਤ ਸਮਝਕੇ, ਉੱਧਰ ਵਹੀਰਾਂ ਘੱਤੀ ਤੁਰੇ ਜਾ ਰਹੇ ਹਨਕਿਧਰੇ ਸਰਕਾਰਾਂ ਉਹਨਾਂ ਦੀ ਇਸ ਯਾਤਰਾ ਦਾ ਪ੍ਰਬੰਧ ਕਰ ਰਹੀਆਂ ਹਨ ਅਤੇ ਕਿਧਰੇ ਮਜ਼ਦੂਰ ਆਪਣੇ ਤੌਰ ’ਤੇ ਸੜਕਾਂ ’ਤੇ ਪੈਦਲ ਜਾਂ ਆਪਣੇ ਸਾਧਨਾਂ ਨਾਲ ਜਾ ਰਹੇ ਹਨਇੱਕ ਅਜੀਬ ਕਿਸਮ ਦਾ ਅਫ਼ਰਾ-ਤਫ਼ਰੀ ਦਾ ਮਾਹੌਲ ਹੈਪੰਜਾਬ ਸਮੇਤ ਕੁਝ ਰਾਜਾਂ ਨੇ ਮਜ਼ਦੂਰਾਂ ਨੂੰ ਰੇਲ ਗੱਡੀਆਂ ਰਾਹੀਂ ਭੇਜਣ ਦਾ ਪ੍ਰਬੰਧ ਕੀਤਾ ਹੈਪਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਆਪਣੇ ਸੂਬੇ ਵਿੱਚੋਂ ਮਜ਼ਦੂਰਾਂ ਦੇ ਬਾਹਰ ਭੇਜਣ ’ਤੇ ਪਾਬੰਦੀ ਲਾਈ ਹੋਈ ਹੈਦਿੱਲੀ ਵਿੱਚੋਂ ਹਜ਼ਾਰਾਂ ਦੀ ਗਿਣਤੀ ਵਿੱਚ ਮਜ਼ਦੂਰ ਤੁਰ ਗਏ ਹਨਪੰਜਾਬ ਵਿੱਚੋਂ ਬਾਵਜੂਦ ਸੂਬਾ ਸਰਕਾਰ ਦੀਆਂ ਬੇਨਤੀਆਂ ਦੇ ਮਜ਼ਦੂਰ ਘਰੋ-ਘਰੀ ਜਾਣ ਲਈ ਕਾਹਲੇ ਹਨਪੰਜਾਬ, ਜਿਸਦੀ ਖੇਤੀ ਅਤੇ ਉਦਯੋਗ ਹੀ ਪ੍ਰਵਾਸੀ ਮਜ਼ਦੂਰਾਂ ਉੱਤੇ ਟਿਕਿਆ ਹੋਇਆ ਹੈ, ਉਹ ਇਹਨਾਂ ਮਜ਼ਦੂਰਾਂ ਬਿਨਾਂ ਆਰਥਿਕ ਤੌਰ ’ਤੇ ਤਹਿਸ-ਨਹਿਸ ਹੋਣ ਵੱਲ ਵਧੇਗਾਇਹ ਤਾਂ ਇੱਕ ਇਹੋ ਜਿਹੀ ਸਮੱਸਿਆ ਹੈ ਜੋ ਦੇਸ਼ ਵਿਆਪੀ ਖੜ੍ਹੀ ਹੋ ਚੁੱਕੀ ਹੈਇਸਦੇ ਨਾਲ ਹੀ ਲੌਕਡਾਊਨ ਕਾਰਨ ਜੋ ਸਭ ਕੁਝ ਠਹਿਰਾਅ ਵਿੱਚ ਆ ਗਿਆ ਅਤੇ ਜਿਸ ਨੂੰ ਪੜਾਅ ਵਾਰ ਖੋਲ੍ਹਣ ਨਾਲ ਕੋਰੋਨਾ ਵਾਇਰਸ ਦੀ ਲਾਗ ਦਾ ਖਤਰਾ ਵਧੇਗਾ ਅਤੇ ਕੁਝ ਛੋਟਾਂ ਦੇਣ ਨਾਲ ਇਹ ਵਧ ਵੀ ਰਿਹਾ ਹੈਇਹ ਸਭ ਕੁਝ ਕਿਵੇਂ ਸੰਭਾਲਿਆ ਜਾਏਗਾ, ਇਸ ਸਬੰਧ ਵਿੱਚ ਇੱਕ ਬਹੁਤ ਹੀ ਪਰਪੱਕ ਯੋਜਨਾ ਬਣਾਉਣ ਦੀ ਲੋੜ ਹੈ, ਜੋ ਉਸ ਸਮੇਂ ਤਕ ਬਣਾਈ ਹੀ ਨਹੀਂ ਜਾ ਸਕੇਗੀ, ਜਦੋਂ ਤਕ ਸਿਆਸੀ ਧਿਰਾਂ, ਵਿਰੋਧੀ ਧਿਰਾਂ ਦੀਆਂ ਸਰਕਾਰਾਂ, ਕੇਂਦਰ ਸਰਕਾਰ ਇਕਮਤ ਇੱਕਜੁੱਟ ਹੋ ਕੇ ਕੋਈ ਰਾਸ਼ਟਰੀ ਯੋਜਨਾ ਤਿਆਰ ਨਹੀਂ ਕਰਦੀਦੇਸ਼ ਕੋਲ ਪ੍ਰਸ਼ਾਸਨਿਕ ਮਾਹਿਰ ਹਨਦੇਸ਼ ਕੋਲ ਦੇਸ਼ ਦੀ ਆਰਥਿਕਤਾ ਨੂੰ ਸੁਧਾਰਨ ਵਾਲੇ ਅਰਥ ਸ਼ਾਸ਼ਤਰੀ ਹਨਦੇਸ਼ ਕੋਲ ਯੂਨੀਅਨ ਨੇਤਾ, ਕਿਸਾਨ ਮਜ਼ਦੂਰ ਜਥੇਬੰਦੀਆਂ ਦੇ ਨੇਤਾ ਹਨ, ਜੋ ਆਪੋ-ਆਪਣੇ ਖੇਤਰਾਂ ਵਿੱਚ ਵੱਡੀ ਮੁਹਾਰਤ ਰੱਖਣ ਵਾਲੇ ਲੋਕ ਹਨ ਉਹਨਾਂ ਦੀਆਂ ਸੇਵਾਵਾਂ ਦੇਸ਼ ਦੇ ਕੰਮ ਆ ਸਕਦੀਆਂ ਹਨ

23 ਮਾਰਚ 2020 ਨੂੰ ਕਰੋਨਾ ਵਾਇਰਸ ਨੂੰ ਕਾਰਨ ਦੱਸ ਕੇ ਲੌਕਡਾਊਨ ਕਰ ਦਿੱਤਾ ਗਿਆਕੰਮ ਬੰਦ ਹੋ ਗਏਸੜਕਾਂ ਜਾਮ ਹੋ ਗਈਆਂਰੇਲ ਗੱਡੀਆਂ ਜਾਮ ਹੋ ਗਈਆਂਹਵਾਈ ਜ਼ਹਾਜ ਸੇਵਾਵਾਂ ਮੁਅੱਤਲ ਹੋ ਗਈਆਂਵੱਖ-ਵੱਖ ਰਾਜਾਂ ਵਿੱਚ ਪ੍ਰਵਾਸੀ ਮਜ਼ਦੂਰ, ਜੋ ਨਿੱਤਪ੍ਰਤੀ ਕੰਮ ਧੰਦੇ ਕਰਕੇ ਗੁਜ਼ਾਰਾ ਕਰਦੇ ਸਨ ਅਤੇ ਜਿਹਨਾਂ ਦੀ ਗਿਣਤੀ ਅੰਦਾਜ਼ਨ 10-15 ਕਰੋੜ ਆਂਕੀ ਜਾ ਰਹੀ ਹੈ, ਉਹ ਫਸ ਗਏਰੁਜ਼ਗਾਰ ਪੱਲੇ ਨਹੀਂ ਰਿਹਾਰਿਹਾਇਸ਼ ਔਖੀ ਹੋ ਗਈਢਿੱਡ ਭੁੱਖੇ ਰਹਿਣ ਲੱਗੇਕੋਰੋਨਾ ਲਾਗ ਦਾ ਖਤਰਾ ਸਤਾਉਣ ਲੱਗਾਸਿਹਤ ਸਹੂਲਤਾਂ ਦੀ ਕਮੀ ਦੇਸ਼ ਨੂੰ ਰੜਕਣ ਲੱਗੀਸਮਝਿਆ ਜਾਣ ਲੱਗ ਪਿਆ ਕਿ ਦੇਸ਼ ਵਿੱਚ ਕੋਰੋਨਾ ਵਾਇਰਸ ਨਾਲੋਂ ਭੁੱਖਮਰੀ ਦਾ ਲੋਕ ਵੱਧ ਸ਼ਿਕਾਰ ਹੋਣਗੇਕੇਂਦਰ ਸਰਕਾਰ ਵਲੋਂ ਰਸਦ ਕਿੱਟਾਂ ਸੂਬਿਆਂ ਨੂੰ ਭੇਜੀਆਂ ਜਾਣ ਲੱਗੀਆਂਵਿਰੋਧੀ ਸਰਕਾਰਾਂ ਵਾਲੇ ਸੂਬੇ ਇਲਜ਼ਾਮ ਲਾਉਣ ਲੱਗੇ ਕਿ ਰਸਦ ਉਹਨਾਂ ਕੋਲ ਠੀਕ ਢੰਗ ਨਾਲ ਅਤੇ ਪੂਰੀ ਮਾਤਰਾ ਵਿੱਚ ਨਹੀਂ ਪੁੱਜ ਰਹੀ, ਉਹ ਲੋਕਾਂ ਕੋਲ ਕਿਵੇਂ ਪਹੁੰਚਾਉਣਗੇ? ਕਿਉਂਕਿ ਦੇਸ਼ ਕੋਲ ਪੁਖਤਾ ਅਨਾਜ ਵੰਡ ਪ੍ਰਣਾਲੀ ਨਹੀਂ ਹੈ, ਦੂਸ਼ਣਬਾਜ਼ੀ ਵਧਣ ਲੱਗੀ ਹੈਕੇਂਦਰ ਅਤੇ ਸੂਬਿਆਂ ਦੀਆਂ ਸਰਕਾਰਾਂ ਦੇ ਸਿੰਗ ਆਪਸ ਵਿੱਚ ਫਸਣ ਲੱਗੇ ਹਨ

ਕੇਂਦਰ ਸਰਕਾਰ ਉੱਤੇ ਲਗਾਤਾਰ ਇਲਜ਼ਾਮ ਲੱਗ ਰਿਹਾ ਹੈ ਕਿ ਸਾਰੀਆਂ ਯੋਜਨਾਵਾਂ, ਸਮੇਤ ਲੌਕਡਾਊਨ ਪ੍ਰਧਾਨ ਮੰਤਰੀ ਦੇ ਦਫਤਰ ਵਿੱਚੋਂ ਲਾਗੂ ਹੁੰਦੀਆਂ ਹਨਅਫ਼ਸਰਸ਼ਾਹੀ ਅਤੇ ਨੌਕਰਸ਼ਾਹੀ ਆਪਣੇ ਧੱਕੜਸ਼ਾਹੀ ਅੰਦਾਜ਼ ਵਿੱਚ ਕੰਮ ਕਰ ਰਹੀ ਹੈਸੂਬਿਆਂ ਦੀਆਂ ਸਰਕਾਰਾਂ ਨੂੰ ਇਸ ਆਫ਼ਤ ਨਾਲ ਲੜਨ ਲਈ ਉੱਪਰਲੀ ਸਰਕਾਰ ਨਿੱਤ ਨਵੇਂ ਆਦੇਸ਼ ਦੇ ਰਹੀ ਹੈਗਰੀਨ, ਔਰੇਂਜ, ਰੈੱਡ ਜ਼ੋਨ ਵਿੱਚ ਵੰਡ ਕੇ ਇੱਕ ਵੱਖਰੀ ਕਿਸਮ ਦੀ ਆਪਣੇ ਤਰੀਕੇ ਨਾਲ ਵੰਡ ਪਾ ਰਹੀ ਹੈਇਲਜ਼ਾਮ ਇਹ ਵੀ ਲੱਗ ਰਿਹਾ ਹੈ ਕਿ ਕੇਂਦਰ ਸਰਕਾਰ ਨੇ ਆਪਣੇ ਹੀ ਸਿਆਸੀ ਨੇਤਾਵਾਂ, ਕਾਰਕੁਨਾਂ ਦੀ ਇਸ ਸਬੰਧੀ ਕੋਈ ਸਲਾਹ ਨਹੀਂ ਲਈਸੂਬਿਆਂ ਵਿੱਚ ਵੀ ਇਹੋ ਜਿਹੀ ਸਥਿਤੀ ਹੀ ਬਣੀ ਹੋਈ ਹੈਜਿਵੇਂ ਕੇਂਦਰ ਵਿੱਚ ਪ੍ਰਧਾਨ ਮੰਤਰੀ ਦਾ ਦਫਤਰ ਆਪਣੀਆਂ ਚੰਮ ਦੀਆਂ ਚਲਾ ਰਿਹਾ ਹੈ, ਉੱਥੇ ਸੂਬਿਆਂ ਵਿੱਚ ਵੀ ਹਾਲ ਇਸ ਤੋਂ ਵੱਖਰਾ ਨਹੀਂਪੰਜਾਬ ਦੇ ਮੁੱਖ ਮੰਤਰੀ ਉੱਤੇ ਵੀ ਇਹੋ ਜਿਹੇ ਪ੍ਰਸ਼ਨ ਉੱਠ ਰਹੇ ਹਨਆਬਕਾਰੀ ਨੀਤੀ ਪੰਜਾਬ ਵਿੱਚ ਲਾਗੂ ਕਰਨ ਲਈ, ਸ਼ਰਾਬ ਦੇ ਠੇਕੇ ਖੋਲ੍ਹਣ ਲਈ, ਕੀਤੀ ਜਾਣ ਵਾਲੀ ਮੀਟਿੰਗ ਵਿੱਚ ਸਾਫ ਦੱਸਿਆ ਕਿ ਪੰਜਾਬ ਵਿੱਚ ਅਫ਼ਸਰਸ਼ਾਹੀ ਭਾਰੂ ਹੋ ਗਈ ਹੈਕੋਰੋਨਾ ਦਾ ਸੰਤਾਪ ਭੋਗ ਰਹੇ ਆਮ ਲੋਕ ਚੱਕੀ ਵਿੱਚ ਪਿਸ ਰਹੇ ਹਨਸਿਆਸਤਦਾਨ ਆਪਣੀ ਸਿਆਸਤ ਕਰ ਰਹੇ ਹਨ ਅਤੇ ਦੇਸ਼ ਦੀ ਨੌਕਰਸ਼ਾਹੀ ਅਵੱਲੀ ਖੇਡ ਖੇਡ ਰਹੀ ਹੈ ਅਜੀਬ ਜਿਹੀ ਗੱਲ ਜਾਪਦੀ ਹੈ ਕਿ ਸਰਕਾਰ ਦੇ ਸੀਨੀਅਰ ਨੇਤਾ, ਮੰਤਰੀ ਮੰਡਲ ਦੀ ਮੀਟਿੰਗ ਵਿੱਚੋਂ ਆਪਣੇ ਹੀ ਮੁੱਖ ਸਕੱਤਰ ਦੇ ਵਿਰੁੱਧ ਬਾਈਕਾਟ ਕਰਕੇ ਬਾਹਰ ਆ ਜਾਣ

ਦੇਸ਼ ਸਾਹਮਣੇ ਦਰਪੇਸ਼ ਸਮੱਸਿਆਵਾਂ:

1. ਤਾਲਾਬੰਦੀ ਕਾਰਨ ਦੇਸ਼ ਵਿੱਚ ਬੇਰੁਜ਼ਗਾਰੀ ਵਿੱਚ ਬੇਇੰਤਹਾ ਵਾਧਾ ਹੋ ਗਿਆ ਹੈ, ਜੋ ਪਹਿਲਾਂ ਹੀ ਚਰਮ ਸੀਮਾ ਉੱਤੇ ਸੀ

2. ਦੇਸ਼ ਦੀ ਵੱਡੀ ਗਿਣਤੀ ਲੋਕ ਰੋਜ਼ਾਨਾ ਇੱਕ ਡੰਗ ਦੀ ਰੋਟੀ ਤੋਂ ਵੀ ਤਰਸੇ ਪਏ ਸਨਹੁਣ ਜਦ ਰੁਜ਼ਗਾਰ ਬੰਦ ਹੋ ਗਿਆ ਹੈ, ਕਿਰਤੀ ਹੱਥ ਵਿਹਲੇ ਹੋ ਗਏ ਹਨ, ਕਮਾਈ ਦਾ ਕੋਈ ਸਾਧਨ ਨਹੀਂ ਰਿਹਾਭੁੱਖਮਰੀ ਦਾ ਵਧਣਾ ਸੁਭਾਵਿਕ ਹੈ

3. ਦੇਸ਼ ਕੋਲ ਸਿਹਤ ਸਹੂਲਤਾਂ ਸਮੇਤ ਡਾਕਟਰੀ ਅਮਲੇ, ਦਵਾਈਆਂ ਦੀ ਕਮੀ ਹੈਇਸ ਵੇਲੇ ਪੂਰਾ ਦੇਸ਼ ਇਸ ਆਫ਼ਤ ਨਾਲ ਲੜ ਰਿਹਾ ਹੈ ਤੇ ਡਾਕਟਰੀ ਅਮਲੇ ਦਾ ਧਿਆਨ ਕੋਰੋਨਾ ਆਫ਼ਤ ਵੱਲ ਹੈਬਾਕੀ ਮਰੀਜ਼ਾਂ ਵੱਲ ਉੰਨਾ ਦਾ ਧਿਆਨ ਨਹੀਂ ਕਰ ਰਹੇਇਹੋ ਜਿਹੇ ਹਾਲਾਤ ਵਿੱਚ ਸਿਹਤ ਸਹੂਲਤਾਂ ਦੀ ਕਮੀ ਖਟਕੇਗੀ

4. ਕਾਰੋਬਾਰ ਬੰਦ ਹੋ ਗਏ ਹਨਕਾਰਖਾਨੇ ਚੱਲਣੋ ਹਟ ਗਏ ਹਨਉਤਪਾਦਨ ਘਟ ਗਿਆ ਹੈਚੀਜ਼ਾਂ ਦੇ ਭਾਅ ਵਧ ਗਏ ਹਨ

5. ਸਰਕਾਰੀ ਆਮਦਨ ਵਿੱਚ ਕਮੀ ਆਈ ਹੈਸਰਕਾਰਾਂ ਵਲੋਂ ਐਕਸਾਈਜ਼ ਡਿਊਟੀ ਅਤੇ ਹੋਰ ਟੈਕਸ ਵਧਾਏ ਜਾ ਰਹੇ ਹਨਮਹਿੰਗਾਈ ਵਧ ਰਹੀ ਹੈਆਮਦਨ ਦੀ ਕਮੀ ਨਾਲ ਲੋਕਾਂ ਦੀ ਖਰੀਦ ਸ਼ਕਤੀ ਘਟੇਗੀਦੇਸ਼ ਦੀ ਆਰਥਿਕਤਾ ਤਬਾਹੀ ਦੇ ਕੰਢੇ ਪੁੱਜੇਗੀ

6. ਲੌਕਡਾਊਨ ਦੌਰਾਨ ਸਿੱਖਿਆ ਅਦਾਰੇ ਬੰਦ ਹੋ ਗਏ ਹਨਸਿੱਖਿਆ, ਜਿਹੜੀ ਪਹਿਲਾਂ ਹੀ ਸਰਕਾਰ ਦੀ ਤਰਜੀਹ ਨਹੀਂ ਹੈ, ਉਸ ਵੱਲ ਸਰਕਾਰੀ ਸਾਧਨਾਂ ਦੀ ਕਮੀ ਕਾਰਨ, ਬੇਧਿਆਨ ਹੋਏਗੀਸਮਾਜ ਖ਼ਾਸ ਤੌਰ ਉੱਤੇ ਹੇਠਲੇ ਵਰਗ ਦੇ ਲੋਕ ਸਿੱਖਿਆ ਤੋਂ ਵਾਂਝੇ ਹੋਣਗੇ

7. ਸਰਕਾਰ ਦਾ ਲੋਕਾਂ ਨਾਲੋਂ ਰਾਬਤਾ ਟੁੱਟਦਾ ਜਾ ਰਿਹਾ ਹੈਸਿਆਸੀ ਨੇਤਾ ਇਸ ਮਹਾਂਮਾਰੀ ਸਮੇਂ ਲੋਕਾਂ ਤਕ ਪਹੁੰਚ ਨਹੀਂ ਕਰ ਰਹੇਦੇਸ਼ ਵਿੱਚ ਇਹੋ ਜਿਹੇ ਹਾਲਾਤ ਵਿੱਚ ਅਰਾਜਕਤਾ ਦਾ ਮਾਹੌਲ ਬਣੇਗਾ

8. ਦੇਸ਼ ਪਹਿਲਾਂ ਹੀ ਮੰਦੀ ਦੇ ਦੌਰ ਵਿੱਚੋਂ ਲੰਘ ਰਿਹਾ ਹੈਕਈ ਪ੍ਰਾਈਵੇਟ ਆਟੋਮੋਬਾਇਲ ਕੰਪਨੀਆਂ ਬੰਦ ਹੋ ਚੁੱਕੀਆਂ ਹਨਬੈਂਕਾਂ ਵਿੱਚ ਬਹੁਤ ਸਾਰੇ ਫਰਾਡ ਹੋਏ ਹਨਬੈਂਕਾਂ ਨੇ ਕਈ ਵੱਡੇ ਲੋਕਾਂ ਦੇ ਕਰਜ਼ੇ ਵੱਟੇ ਖਾਤੇ ਪਾ ਦਿੱਤੇ ਹਨ

9. ਖੇਤੀ ਜੋ ਭਾਰਤੀ ਆਰਥਿਕਤਾ ਦਾ ਅਧਾਰ ਮੰਨੀ ਜਾਂਦੀ ਸੀ, ਘਾਟੇ ਦੀ ਖੇਤੀ ਬਣਕੇ ਰਹਿ ਗਈ ਹੈਕਿਸਾਨ ਖੁਦਕੁਸ਼ੀ ਦੇ ਰਾਹ ਪੈ ਗਏ ਹਨਕਿਸਾਨਾਂ ਦੀ ਪ੍ਰੇਸ਼ਾਨੀ ਵਧਦੀ ਜਾ ਰਹੀ ਹੈ

10. ਪ੍ਰਵਾਸੀ ਮਜ਼ਦੂਰ ਜੋ ਆਪਣੇ ਸੂਬਿਆਂ ਵੱਲ ਪਰਤ ਰਹੇ ਹਨ, ਜਾਂ ਜਿਹੜੇ ਭਾਰਤੀ ਵਿਦੇਸ਼ ਰਹਿੰਦੇ ਹਨ, ਉਹ ਅਤੇ ਜਿਹੜੇ ਦੇਸ਼ ਪਰਤ ਰਹੇ ਹਨ, ਉਹਨਾਂ ਦੇ ਰੁਜ਼ਗਾਰ ਦਾ ਕੀ ਬਣੇਗਾ?

ਇਹਨਾਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਕਿਸੇ ਵਿਆਪਕ ਯੋਜਨਾ ਦੀ ਲੋੜ ਪਏਗੀਸਾਡੇ ਦੇਸ਼ ਦੇ ਹਾਕਮ ਇਹ ਕਹਿਕੇ ਸੁਰਖੁਰੂ ਨਹੀਂ ਹੋ ਸਕਦੇ ਕਿ ਇਹ ਵਿਸ਼ਵ ਵਿਆਪੀ ਸਮੱਸਿਆਵਾਂ ਹਨਤਾਲੀਆਂ, ਥਾਲੀਆਂ, ਫੁੱਲਾਂ ਦੀ ਵਰਖਾ ਕਰਕੇ ਅਤੇ ਇਸ ਆਫ਼ਤ ਵਿਰੁੱਧ ਲੜਨ ਵਾਲੇ ਯੋਧਿਆਂ ਦੀ ਸਿਰਫ਼ ਹੌਸਲਾ ਅਫਜ਼ਾਈ ਕਰਕੇ ਇਹ ਜੰਗ ਜਿੱਤੀ ਨਹੀਂ ਜਾ ਸਕਦੀ, ਕਿਉਂਕਿ ਕੋਰੋਨਾ ਦਾ ਕਹਿਰ ਕਦੋਂ ਮੁੱਕੇਗਾ, ਕੋਈ ਕੁਝ ਨਹੀਂ ਕਹਿ ਸਕਦਾਪਰ ਕੋਰੋਨਾ ਕਾਰਨ ਪੈਦਾ ਹੋਈਆਂ ਸਮੱਸਿਆਵਾਂ, ਜੋ ਸਾਵਧਾਨੀ ਨਾਲ ਘਟਾਈਆਂ ਜਾ ਸਕਦੀਆਂ ਸਨ, ਪਰ ਜਿਹੜੀਆਂ ਹੁਣ ਸਿਰ ਪੈ ਗਈਆਂ ਹਨ, ਉਹਨਾਂ ਦਾ ਹੱਲ ਸਿਰ ਜੋੜਕੇ ਕੀਤੇ ਬਿਨਾਂ ਨਹੀਂ ਸਰਨਾਇਹ ਇੱਕ ਰਾਸ਼ਟਰੀ ਸਮੱਸਿਆ ਹੈ, ਜੋ ਦੇਸ਼ ਵਿੱਚ ਰਾਸ਼ਟਰੀ ਸਰਕਾਰ ਦੀ ਬਹੁ-ਪਾਰਟੀ ਸਰਕਾਰ ਦੇ ਗਠਨ ਨਾਲ ਹੱਲ ਹੋ ਸਕਦੀ ਹੈ

ਮਈ 1940 ਵਿੱਚ ਜਦੋਂ ਬਰਤਾਨੀਆ ਦੇ ਸਾਹਮਣੇ ਨਾਜੀਆਂ ਦੀ ਸਮੱਸਿਆ ਖੜ੍ਹੀ ਸੀ ਤਾਂ ਉੱਥੇ ਸਰਬ-ਪਾਰਟੀ ਅਰਥਾਤ ਰਾਸ਼ਟਰੀ ਸਰਕਾਰ ਦੀ ਸਥਾਪਨਾ ਕੀਤੀ ਗਈ ਸੀ ਤਾਂ ਕਿ ਪੂਰਾ ਰਾਸ਼ਟਰ ਇਸ ਸਮੱਸਿਆ ਨਾਲ ਨਜਿੱਠ ਸਕੇ ਅਤੇ ਜਿੱਤ ਪ੍ਰਾਪਤ ਕਰ ਸਕੇਦੇਸ਼ ਨੂੰ ਰਾਸ਼ਟਰ ਹਿਤ ਵਿੱਚ ਇਹ ਫੈਸਲਾ ਲੈਣ ਵਿੱਚ ਦੇਰੀ ਨਹੀਂ ਕਰਨੀ ਚਾਹੀਦੀ

*****

(ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2124)

(ਸਰੋਕਾਰ ਨਾਲ ਸੰਪਰਕ ਲਈ:This email address is being protected from spambots. You need JavaScript enabled to view it.)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author