GurmitPalahi7ਕਿਰਤ ਕਾਨੂੰਨਾਂ ਵਿੱਚ ਬਦਲਾਅ ਦਾ ਅਸਰ ਸਿਰਫ਼ ਮਜ਼ਦੂਰਾਂ ਉੱਤੇ ਨਹੀਂ ਬਲਕਿ ...
(22 ਮਈ 2020)

 

ਰਾਜਸਥਾਨ, ਗੁਜਰਾਤ, ਹਰਿਆਣਾ, ਹਿਮਾਚਲ ਪ੍ਰਦੇਸ਼, ਉੜੀਸਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਦੇਸ਼ ਦੇ ਕਈ ਹੋਰ ਸੂਬਿਆਂ ਨੇ ਮਜ਼ਦੂਰਾਂ ਦਾ ਪ੍ਰਤੀ ਦਿਨ ਕੰਮ ਕਰਨ ਦਾ ਸਮਾਂ 8 ਘੰਟੇ ਤੋਂ ਵਧਾ ਕੇ 12 ਘੰਟੇ ਤਕ ਕਰ ਦਿੱਤਾ ਹੈਮਜ਼ਦੂਰਾਂ ਦੇ ਪ੍ਰਤੀ ਹਫ਼ਤਾ 72 ਘੰਟੇ ਓਵਰ ਟਾਈਮ ਕਰਵਾਉਣ ਅਤੇ ਮਾਲਕਾਂ ਨੂੰ ਆਪਣੀ ਸਹੂਲਤ ਦੇ ਮੁਤਾਬਕ ਸਮਾਂ ਬਦਲਣ ਦੀ ਖੁੱਲ੍ਹ ਦਿੱਤੀ ਗਈ ਹੈਆਰਥਿਕ ਮੰਦੀ ਅਤੇ ਮਜ਼ਦੂਰਾਂ ਦੀ ਘਾਟ ਦੇ ਮੱਦੇ ਨਜ਼ਰ ਇਹ ਕਾਨੂੰਨ ਅਗਲੇ ਤਿੰਨ ਸਾਲਾਂ, ਅਰਥਾਤ 1000 ਦਿਨਾਂ ਲਈ ਲਾਗੂ ਕੀਤੇ ਗਏ ਹਨ ਅਤੇ ਸਾਰੇ ਕਿਰਤ ਕਾਨੂੰਨ ਦੀ ਪਾਲਣਾ ਕਰਨ ਤੋਂ ਉੱਤਰ ਪ੍ਰਦੇਸ਼, ਗੁਜਰਾਤ ਤੇ ਮੱਧ ਪ੍ਰਦੇਸ਼ ਸਰਕਾਰਾਂ ਵਲੋਂ ਮਾਲਕਾਂ ਨੂੰ ਛੋਟ ਦਿੱਤੀ ਗਈ ਹੈਭਾਵੇਂ ਕਿ ਉੱਤਰ ਪ੍ਰਦੇਸ਼ ਦੀ ਸਰਕਾਰ ਨੂੰ ਮਜ਼ਦੂਰ ਜਥੇਬੰਦੀਆਂ ਦੇ ਦਬਾਅ ਹੇਠ ਮਾਲਕਾਂ ਨੂੰ ਦਿੱਤੀਆਂ ਇਹ ਛੋਟਾਂ ਵਾਪਸ ਲੈਣੀਆਂ ਪਈਆਂ ਹਨ

ਦੇਸ਼ ਵਿੱਚ ਅੰਦਾਜ਼ਨ 200 ਸੂਬਾ ਸਰਕਾਰਾਂ ਦੇ ਕਿਰਤ ਕਾਨੂੰਨ ਹਨ ਅਤੇ ਲਗਭਗ 50 ਕੇਂਦਰੀ ਸਰਕਾਰ ਵਲੋਂ ਬਣਾਏ ਕਿਰਤ ਕਾਨੂੰਨ ਹਨ ਇਹਨਾਂ ਵਿੱਚ ਫੈਕਟਰੀ ਐਕਟ 1948, ਦੀ ਕੰਨਟਰੈਕਟਰ ਲੇਬਰ ਐਕਟ 1970, ਸ਼ਾਪਸ ਐਂਡ ਕਮਰਸ਼ੀਅਲ ਇਸਟੈਬਲਿਸ਼ਮੈਂਟ ਐਕਟ, ਕਾਮਿਆਂ ਦੀ ਕੰਮ ਦੀਆਂ ਹਾਲਤਾਂ ਬਾਰੇ ਹੈ, ਜਦ ਕਿ ਘੱਟੋ-ਘੱਟ ਵੇਜ ਐਕਟ 1948, ਪੇਮੈਂਟ ਆਫ ਵੇਜ ਐਕਟ 1936 ਕਾਮਿਆਂ ਦੀਆਂ ਤਨਖਾਹਾਂ ਸਬੰਧੀ, ਇੰਮਪਲਾਈਜ਼ ਪ੍ਰਾਵੀਡੈਂਟ ਫੰਡ ਐਕਟ 1952 ਵਰਕਮੈਨ ਕੰਪਨਸੇਸ਼ਨ ਐਕਟ 1927, ਇੰਪਲਾਈਜ਼ ਸਟੇਟ ਸਬੰਧੀ ਅਤੇ ਦੀ ਇੰਡਸਟਰੀਅਲ ਡਿਸਪਿਊਟ ਐਕਟ 1947 ਇੰਡਸਟਰੀਅਲ ਇਸਟੈਬਲਿਸ਼ਮੈਂਟਸ (ਸੈਟਿੰਗ ਆਰਡਰ) ਐਕਟ 1946 ਰੁਜ਼ਗਾਰ ਸੁਰੱਖਿਆ ਅਤੇ ਉਦਯੋਗਿਕ ਰਿਸ਼ਤਿਆਂ ਸਬੰਧੀ ਹੈ

ਇਹ ਕਾਨੂੰਨ ਫੈਕਟਰੀਆਂ, ਦੁਕਾਨਾਂ, ਵਪਾਰਕ ਅਦਾਰਿਆਂ ਆਦਿ ’ਤੇ ਲਾਗੂ ਹੁੰਦੇ ਹਨ, ਜਿਹਨਾਂ ਵਿੱਚ ਕਿਰਤੀ ਦੇ ਕੰਮ ਦੇ ਘੰਟੇ, ਓਵਰਟਾਈਮ, ਹਫਤਾਵਾਰੀ ਛੁੱਟੀ, ਸਲਾਨਾ ਛੁੱਟੀਆਂ, ਔਰਤਾਂ ਦੇ ਰੁਜ਼ਗਾਰ, ਘੱਟੋ-ਘੱਟ ਤਨਖਾਹ ਬਾਰੇ ਵੇਰਵੇ ਜਾਂ ਨਿਯਮ ਦਰਜ਼ ਹਨਪਰ ਸਭ ਤੋਂ ਮਹੱਤਵਪੂਰਨ ਇੰਡਸਟਰੀਅਲ ਡਿਸਪਿਊਟ ਐਕਟ 1947 ਹੈ, ਜਿਹੜਾ ਵਰਕਰਾਂ ਦੀ ਛਾਂਟੀ, ਹੜਤਾਲਾਂ ਅਤੇ ਕਾਰਖ਼ਾਨਿਆਂ ਨੂੰ ਬੰਦ ਕਰਨ ਸਬੰਧੀ ਹੈਜੇਕਰ ਇਹ ਸਾਰੇ ਕਿਰਤ ਕਾਨੂੰਨ ਭੰਗ ਕਰ ਦਿੱਤੇ ਜਾਂਦੇ ਹਨ ਤਾਂ ਸਾਰੇ ਕਿਰਤੀ ਅਣਸੰਗਠਿਤ ਖੇਤਰ ਵਿੱਚ ਪੁੱਜ ਜਾਣਗੇ ਅਤੇ ਕੰਮ ਦੀ ਦਿਹਾੜੀ ਘਟ ਜਾਏਗੀ ਅਤੇ ਕਾਮਿਆਂ ਨੂੰ ਕਿਧਰੇ ਵੀ ਸ਼ਿਕਾਇਤ ਕਰਨ ਦਾ ਮੌਕਾ ਨਹੀਂ ਮਿਲੇਗਾ

ਪਿਛਲੇ ਤਿੰਨ ਦਹਾਕਿਆਂ ਤੋਂ ਸੱਤਾਧਾਰੀ ਧਿਰ ਵਿੱਚ ਇਹ ਆਮ ਰਾਏ ਬਣ ਰਹੀ ਹੈ ਕਿ ਕਿਰਤੀਆਂ ਦੇ ਹਿਤ ਲਈ ਬਣਾਏ ਗਏ ਇਹ ਕਾਨੂੰਨ, ਮੁਕਤ ਬਜ਼ਾਰ ਦੇ ਵਿਕਾਸ ਵਿੱਚ ਰੋੜਾ ਬਣ ਰਹੇ ਹਨਇਹ ਵਿਚਾਰ ਅਸਲ ਵਿੱਚ ਭਾਰਤੀ ਅਰਥ ਵਿਵਸਥਾ ਵਿੱਚ ਹੋ ਰਹੇ ਨਿਰੰਤਰ ਉਦਾਰੀਕਰਨ ਦਾ ਸਿੱਟਾ ਹੈਮਜ਼ਦੂਰ ਹਿਤੂ ਕਾਨੂੰਨ, ਮਾਲਕਾਂ ਅਨੁਸਾਰ ਉਤਪਾਦਨ ਵਿਵਸਥਾ ਵਿੱਚ ਬਜ਼ਾਰ ਦੀਆਂ ਜ਼ਰੂਰਤਾਂ ਦੇ ਅਨੁਸਾਰ ਰੋਜ਼ਗਾਰ ਸਬੰਧਾਂ ਵਿੱਚ ਅਸਥਾਈਕਰਨ ਕਰਨ ਵਾਲੀਆਂ ਹਾਲਤਾਂ ਨੂੰ ਲਾਗੂ ਕਰਨ ਵਿੱਚ ਅੜਿੱਕਾ ਹਨਪਰ ਦੂਜੇ ਪਾਸੇ ਸੱਚਾਈ ਇਹ ਹੈ ਕਿ ਮਜ਼ਦੂਰ ਵਰਗ ਦਾ ਇੱਕ ਵੱਡਾ ਹਿੱਸਾ ਮਜ਼ਦੂਰ ਕਿਰਤ ਕਾਨੂੰਨ ਦੇ ਘੇਰੇ ਤੋਂ ਬਾਹਰ ਰਿਹਾ ਹੈਕਿਰਤ ਕਾਨੂੰਨ ਤਾਂ ਸਥਾਈ ਕੰਮਾਂ ਅਤੇ ਵੱਡੇ ਕਾਰੋਬਾਰੀ ਹਾਊਸਾਂ ਆਦਿ ਵਿੱਚ ਹੀ ਲਾਗੂ ਹੁੰਦੇ ਰਹੇ ਹਨਛੋਟੇ ਉਦਯੋਗ ਜਾਂ ਅਸਥਾਈ ਕੰਮਾਂ ਵਿੱਚ ਇਹ ਕਾਨੂੰਨ ਜਾਂ ਤਾਂ ਲਾਗੂ ਹੀ ਨਹੀਂ ਕੀਤੇ ਜਾਂਦੇ ਜਾਂ ਹੱਥਕੰਡੇ ਵਰਤਕੇ ਮਾਲਕਾਂ ਵਲੋਂ ਇਹਨਾਂ ਤੋਂ ਬਚਿਆ ਜਾਂਦਾ ਹੈਕਿਰਤ ਕਾਨੂੰਨ ਕਿਰਤੀ ਲਈ 8 ਘੰਟੇ ਦਿਹਾੜੀ ਦਾ ਪ੍ਰਾਵਧਾਨ ਕਰਦਾ ਹੈ ਅਤੇ ਇੱਕ ਹਫ਼ਤੇ ਵਿੱਚ 48 ਘੰਟੇ ਕੰਮ ਕਰਨ ਦੀ ਆਗਿਆ ਦਿੰਦਾ ਹੈਫੈਕਟਰੀ ਐਕਟ 1948 ਅਨੁਸਾਰ 18 ਘੰਟਿਆਂ ਦੀ ਘੱਟ ਉਮਰ ਵਾਲਾ ਵਿਅਕਤੀ ਕੰਮ ’ਤੇ ਨਹੀਂ ਰੱਖਿਆ ਜਾ ਸਕਦਾ ਅਤੇ ਕਿਸੇ ਵੀ ਕਿਰਤੀ ਤੋਂ ਦਿਨ ਵਿੱਚ 8 ਘੰਟੇ ਤੋਂ ਬਾਅਦ ਵੱਧ ਤੋਂ ਵੱਧ ਢਾਈ ਘੰਟੇ ਓਵਰਟਾਈਮ ਕਰਵਾਇਆ ਜਾ ਸਕਦਾ ਹੈਕਿਰਤੀ ਨੂੰ ਹੱਕ ਹੈ ਕਿ ਉਹ ਕੰਮ ਦੀਆਂ ਹਾਲਤਾਂ ਬਾਰੇ ਜਾਣੇ, ਉਹ ਉਸ ਕੰਮ ਨੂੰ ਕਰੇ ਜਾਂ ਨਾ ਕਰੇ ਅਤੇ ਉਸ ਨੂੰ ਹੱਕ ਹੈ ਕਿ ਉਹ ਆਪਣੀ ਜ਼ਿੰਦਗੀ ਨੂੰ ਜ਼ੋਖਮ ਵਿੱਚ ਪਾਉਣ ਵਾਲੇ ਕੰਮ ਤੋਂ ਨਾਂਹ ਕਰੇ

ਪਰ ਉਦਾਰੀਕਰਨ ਦੇ 1990 ਦੇ ਦਹਾਕੇ ਤੋਂ ਬਾਅਦ ਮਾਲਕਾਂ ਨੇ ਕਾਰਵਾਈ ਕਰਕੇ ਕਿਰਤ ਕਾਨੂੰਨ ਨੂੰ ਪਹਿਲਾਂ ਹੀ ਪ੍ਰਭਾਵੀ ਹੋਣ ਤੋਂ ਰੋਕਣ ਲਈ ਕੰਮ ਕੀਤਾ ਹੈਕੇਂਦਰ ਅਤੇ ਰਾਜ ਸਰਕਾਰਾਂ ਦੇ ਪੱਧਰ ਉੱਤੇ ਇਹੋ ਜਿਹੇ ਕਦਮ ਚੁਕਵਾਏ ਗਏ ਜਿਸ ਨਾਲ ਫੈਕਟਰੀਆਂ ਦਾ ਸਰਕਾਰੀ ਨਿਰੀਖਣ ਵਿਧੀਬੱਧ ਨਾ ਹੋਵੇ, ਮਾਲਕ ਆਪਣੀ ਮਰਜ਼ੀ ਨਾਲ ਨਿਯਮ ਲਾਗੂ ਕਰਨ, ਘੱਟੋ-ਘੱਟ ਤਨਖ਼ਾਹ ਲਾਗੂ ਨਾ ਕਰਨੀ ਪਵੇ, ਕੋਈ ਮੁਆਵਜ਼ਾ ਨਾ ਦੇਣਾ ਪਵੇ, ਸੁਰੱਖਿਆ ਸ਼ਰਤਾਂ ਨੂੰ ਨਾ ਅਪਣਾਉਣਾ ਪਵੇ ਆਦਿਕੋਰੋਨਾ ਆਫ਼ਤ ਲੌਕਡਾਊਨ ਸਮੇਂ ਐਮਰਜੈਂਸੀ ਜਿਹੀ ਸਥਿਤੀ ਵਿੱਚ ਮਾਲਕਾਂ ਅਤੇ ਕਾਰਪੋਰੇਟ ਸੈਕਟਰ ਨੂੰ ਇਸ ਲੇਬਰ ਲਾਅ ਨੂੰ ਕਮਜ਼ੋਰ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕਰ ਦਿੱਤਾ ਹੈਸਰਕਾਰ ਆਮ ਆਦਮੀ ਦੀ ਸਿੱਖਿਆ ਅਤੇ ਸਿਹਤ ਸਹੂਲਤਾਂ ਵਰਗੇ ਆਪਣੇ ਫ਼ਰਜ਼ਾਂ ਦੇ ਨਾਲ-ਨਾਲ ਹੁਣ ਮਜ਼ਦੂਰਾਂ ਦੇ ਹਿਤਾਂ ਨੂੰ ਵੀ ਛਿੱਕੇ ਟੰਗਕੇ, ਮਜ਼ਦੂਰਾਂ ਦੇ ਘੱਟੋ-ਘੱਟ ਨੀਅਤ ਸਮੇਂ ਅਤੇ ਲੇਬਰ ਲਾਅ ਵਿੱਚ ਮਿਲੇ ਹੱਕਾਂ ਨੂੰ ਪੈਰਾਂ ਹੇਠ ਦਰੜ ਰਹੀ ਹੈਪੂੰਜੀਪਤੀ ਅਤੇ ਰਾਜ ਸੱਤਾ, ਵੱਡੇ ਕਾਰੋਬਾਰੀਆਂ ਦੇ ਹਿਤਾਂ ਦੀ ਰਾਖੀ ਕਰਦਿਆਂ ਕੋਰੋਨਾ ਆਫ਼ਤ ਸਮੇਂ ਆਰਥਿਕ ਮੰਦਵਾੜੇ ਵਿੱਚੋਂ ਦੇਸ਼ ਨੂੰ ਬਾਹਰ ਕੱਢਣ ਦੇ ਨਾਮ ਉੱਤੇ ਵੱਡੀਆਂ ਛੋਟਾਂ ਦੇ ਰਹੀ ਹੈ ਕਿਉਂਕਿ ਉਹ ਸਮਝਦੀ ਹੈ ਕਿ ਆਮ ਹਾਲਤਾਂ ਵਿੱਚ ਮਜ਼ਦੂਰ ਸੰਗਠਨ ਮਜ਼ਦੂਰਾਂ ਦੇ ਹੱਕਾਂ ਵਿੱਚ ਆਵਾਜ਼ ਉਠਾਉਣਗੇ ਅਤੇ ਵਿਰੋਧ ਪ੍ਰਗਟ ਕਰਨਗੇ ਇਹਨਾਂ ਮਜ਼ਦੂਰ ਵਿਰੋਧੀ ਫੈਸਲਿਆਂ ਦਾ ਅਸਰ ਨਾ ਸਿਰਫ਼ ਮਜ਼ਦੂਰਾਂ ਉੱਤੇ ਬਲਕਿ ਪੂਰੀ ਅਰਥਵਿਵਸਥਾ ਅਤੇ ਪੂਰੇ ਸਮਾਜ ਉੱਤੇ ਪਵੇਗਾਕੰਮ ਦੇ ਘੰਟੇ ਵਧਣ ਨਾਲ ਜਿੱਥੇ ਮਜ਼ਦੂਰਾਂ ਦਾ ਸ਼ੋਸ਼ਣ ਵਧੇਗਾ, ਉੱਥੇ ਤਿੰਨ ਮਜ਼ਦੂਰਾਂ ਦਾ ਕੰਮ ਦੋ ਮਜ਼ਦੂਰਾਂ ਤੋਂ ਲਿਆ ਜਾਏਗਾ, ਜਿਸ ਨਾਲ ਪਹਿਲਾਂ ਹੀ ਵਧੀ ਹੋਈ ਬੇਰੁਜ਼ਗਾਰੀ ਹੋਰ ਵੀ ਵਧੇਗੀਇਸਦੇ ਨਾਲ-ਨਾਲ ਕੰਮ ਕਰਨ ਵਾਲੇ ਕਿਰਤੀ ਦੀ ਤਾਕਤ ਵਿੱਚ ਵੀ ਕਮੀ ਆਵੇਗੀ

ਕਿਰਤ ਕਾਨੂੰਨ ਵਿੱਚ ਇਹ ਬਦਲਾਅ ਮਜ਼ਦੂਰ ਜਮਾਤ ਲਈ ਮਾਰੂ ਸਿੱਧ ਹੋਵੇਗਾ, ਜਿਸ ਨਾਲ ਮਜ਼ਦੂਰਾਂ ਦੀ ਕੰਮ ਕਰਨ ਵਾਲੀਆਂ ਪ੍ਰਸਥਿਤੀਆਂ ਬਹੁਤ ਹੀ ਭੈੜੀਆਂ ਹੋ ਜਾਣਗੀਆਂਮਾਲਿਕ ਮਜ਼ਦੂਰਾਂ ਦੀ ਤਨਖਾਹ ਆਪਣੇ ਢੰਗ ਨਾਲ ਨੀਅਤ ਕਰਨਗੇਮੁਆਵਜ਼ੇ ਨਿਰਧਾਰਤ ਕਰਨ, ਛੁੱਟੀ ਦੇਣ ਜਾਂ ਫਿਰ ਓਵਰਟਾਈਮ ਕੰਮ ਲੈਣ ਦਾ ਹੱਕ ਸਿਰਫ਼ ਮਾਲਕ ਦੇ ਕੋਲ ਹੀ ਰਹਿ ਜਾਏਗਾਪਹਿਲਾਂ ਹੀ ਅਣਸੰਗਠਿਤ ਖੇਤਰ ਵਿੱਚ ਘੱਟ ਤਨਖਾਹ ਉੱਤੇ ਵੱਡੀ ਗਿਣਤੀ ਮਰਦ ਮਜ਼ਦੂਰ ਅਤੇ ਔਰਤਾਂ ਜੀਅ ਤੋੜਕੇ ਕੰਮ ਕਰ ਰਹੇ ਹਨਇਸ ਖੇਤਰ ਵਿੱਚ ਸਰਕਾਰੀ ਕਾਨੂੰਨਾਂ ਦੀ ਕੋਈ ਮੌਜੂਦਗੀ ਨਹੀਂ ਦਿਸਦੀਜਦ ਫੈਕਟਰੀਆਂ ਦੇ ਮਾਲਕ ਮਨਮਾਨੀਆਂ ਕਰਨਗੇ, ਤਾਂ ਕਿਰਤੀ ਇਹਨਾਂ ਵਿੱਚੋਂ ਕੰਮ ਛੱਡਕੇ ਅਸੰਗਠਿਤ ਖੇਤਰ ਵਿੱਚ ਜਾਣ ਲਈ ਮਜਬੂਰ ਹੋ ਜਾਣਗੇਇਹ ਸਥਿਤੀ ਕਿਰਤੀਆਂ ਵਿੱਚ ਅਨਿਸ਼ਚਿਤਤਾ ਦਾ ਵਾਤਾਵਰਨ ਸਿਰਜੇਗੀ ਅਤੇ ਪਹਿਲਾਂ ਹੀ ਅਣਸੰਗਠਿਤ ਖੇਤਰ ਦੇ ਕਾਮਿਆਂ ਦੀ ਅਸੁਰੱਖਿਅਤਾ ਵਿੱਚ ਵਾਧਾ ਕਰੇਗੀ

ਅੱਜ ਜਦੋਂ ਅਰਥ ਵਿਵਸਥਾ ਸੁਸਤ ਹੈ, ਸਮਾਜਿਕ ਤਾਣੇ ਬਾਣੇ ਵਿੱਚ ਤਣਾਅ ਹੈ, ਸਿਹਤ ਪ੍ਰਣਾਲੀ ਵਿੱਚ ਜ਼ਰੂਰਤੋਂ ਵੱਧ ਦਬਾਅ ਹੈ, ਉਸ ਹਾਲਤ ਵਿੱਚ ਮਜ਼ਦੂਰਾਂ ਦੇ ਜੀਵਨ, ਜੀਵਿਕਾ ਅਤੇ ਆਜ਼ਾਦੀ ਦੇ ਸਤਰ ਦਾ ਧਿਆਨ ਰੱਖਣਾ ਸਰਕਾਰ ਦਾ ਫਰਜ਼ ਹੈਪਰ ਸਰਕਾਰ ਇਸ ਤੋਂ ਮੁੱਖ ਮੋੜ ਰਹੀ ਹੈ

ਮਹਾਂਮਾਰੀ ਇੱਕ ਸਮਾਜਿਕ ਮੁੱਦਾ ਹੈਮਹਾਂਮਾਰੀ ਦਾ ਪ੍ਰਭਾਵ ਸਭ ਤੋਂ ਵੱਧ ਕਿਰਤੀ ਵਰਗ ਉੱਤੇ ਪਿਆ ਹੈਇਸ ਮਹਾਂਮਾਰੀ ਕਾਰਨ ਸ਼ਰਾਬਖੋਰੀ ਵਧੀ ਹੈਘਰੇਲੂ ਹਿੰਸਾ ਵਿੱਚ ਵਾਧਾ ਹੋਇਆ ਹੈਆਤਮ ਹੱਤਿਆਵਾਂ ਵਧੀਆਂ ਹਨਮਜ਼ਦੂਰ ਕਿਰਤੀ ਘਰੋਂ ਬੇਘਰ ਹੋਇਆ ਹੈ ਅਤੇ ਸੁਰੱਖਿਅਤ ਥਾਵਾਂ ਦੀ ਭਾਲ ਵਿੱਚ ਹੈਇਸਦੇ ਨਾਲ ਹੀ ਮੌਤ ਅਤੇ ਬੀਮਾਰੀ, ਗਰੀਬੀ ਅਤੇ ਬੇਰੁਜ਼ਗਾਰੀ ਨੇ ਪੈਰ ਪਸਾਰੇ ਹਨਮਾਨਸਿਕ ਤੌਰ ਉੱਤੇ ਵੀ ਲੋਕ ਟੁੱਟੇ ਹਨ ਅਤੇ ਪ੍ਰੇਸ਼ਾਨੀ ਦੇ ਦੌਰ ਵਿੱਚੋਂ ਗੁਜ਼ਰ ਰਹੇ ਹਨਦੇਸ਼ ਦੀ ਵੰਡ ਤੋਂ ਬਾਅਦ ਭਾਰਤ ਵਿੱਚ ਇਹ ਇੱਕ ਵੱਡੀ ਤ੍ਰਾਸਦੀ ਹੈ ਅਤੇ 1929-32 ਵਿਸ਼ਵ ਪੱਧਰੀ ਆਰਥਿਕ ਮੰਦੀ ਤੋਂ ਬਾਅਦ ਦੀ ਇਹ ਸਭ ਤੋਂ ਵੱਡੀ ਵਿਸ਼ਵ ਮੰਦੀ ਹੈਇਸ ਮੰਦੀ ਦੇ ਦੌਰ ਵਿੱਚੋਂ ਉਭਾਰ ਲਈ ਮਜ਼ਦੂਰਾਂ ਦੀ ਭੂਮਿਕਾ ਅਹਿਮ ਹੈ ਉਹਨਾਂ ਦੇ ਕਿਰਤ ਕਾਨੂੰਨ ਵਿੱਚ ਵਿਆਪਕ ਤਬਦੀਲੀ ਉਹਨਾਂ ਦੀ ਜ਼ਿੰਦਗੀ ਹੋਰ ਵੀ ਔਖੀ ਕਰ ਦੇਵੇਗੀਅਸਲ ਵਿੱਚ ਕਿਰਤ ਕਾਨੂੰਨਾਂ ਵਿੱਚ ਬਦਲਾਅ ਦਾ ਅਸਰ ਸਿਰਫ਼ ਮਜ਼ਦੂਰਾਂ ਉੱਤੇ ਨਹੀਂ ਬਲਕਿ ਪੂਰੀ ਅਰਥ ਵਿਵਸਥਾ ਅਤੇ ਸਮੁੱਚੇ ਸਮਾਜ ਉੱਤੇ ਪਵੇਗਾਸਰਕਾਰ ਵਲੋਂ ਕ੍ਰਿਤ ਕਾਨੂੰਨ ਵਿੱਚ ਬਦਲਾਅ 20ਵੀ ਸਦੀ ਦੇ ਕਿਰਤ ਕਾਨੂੰਨਾਂ ਦਾ ਦੌਰ ਖਤਮ ਕਰਨ ਦੀ ਇੱਕ ਉਦਾਹਰਨ ਹੈ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2145) 

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author