GurmitPalahi7ਸਰਕਾਰ ਨੇ ਝੁੱਗੀ ਝੌਂਪੜੀ, ਬਸਤੀਆਂ ਦੇ ਲੋਕਾਂ ਦੀ ਭੋਜਨ ਸੁਰੱਖਿਆ ਅਤੇ ਭਲਾਈ ਬਾਰੇ ...
(18 ਜੂਨ 2020)

 

ਸੰਯੁਕਤ ਰਾਸ਼ਟਰ ਦੇ ਆਰਥਿਕ ਅਤੇ ਸਮਾਜਿਕ ਮਾਮਲਿਆਂ ਦੇ ਵਿਭਾਗ (ਡੀ.ਈ.ਐੱਸ.ਏ.) ਵਲੋਂ ਪਿਛਲੇ ਸਾਲ ਜਾਰੀ ਕੀਤੇ ਅੰਕੜਿਆਂ ਅਨੁਸਾਰ ਭਾਰਤੀ ਪ੍ਰਵਾਸੀਆਂ ਦੀ ਗਿਣਤੀ 1.75 ਕਰੋੜ ਹੈ, ਜੋ ਦੁਨੀਆਂ ਭਰ ਵਿੱਚ ਸਭ ਤੋਂ ਜ਼ਿਆਦਾ ਹੈ ਇਹਨਾਂ ਵਿੱਚੋਂ ਲਗਭਗ 85 ਲੱਖ ਲੋਕ ਖਾੜੀ ਦੇਸ਼ਾਂ ਵਿੱਚ ਰਹਿੰਦੇ ਹਨ ਅਤੇ ਭਾਰਤ ਵਿੱਚ ਵਿਦੇਸ਼ਾਂ ਵਿੱਚ ਜੋ ਧਨ ਆਉਂਦਾ ਹੈ, ਉਸਦਾ ਅੱਧਾ ਹਿੱਸਾ ਇਹ ਪ੍ਰਵਾਸੀ ਆਪਣੇ ਮੁਲਕ ਭਾਰਤ ਨੂੰ ਭੇਜਦੇ ਹਨ ਇਹਨਾਂ ਲੋਕਾਂ ਦੇ ਪਰਿਵਾਰ ਕਿਉਂਕਿ ਬਹੁਤਾ ਕਰਕੇ ਭਾਰਤ ਵਿੱਚ ਹੀ ਰਹਿੰਦੇ ਹਨ, ਇਸ ਲਈ ਪਰਿਵਾਰਾਂ ਦੇ ਭੋਜਨ, ਸਿੱਖਿਆ, ਡਾਕਟਰੀ ਖ਼ਰਚਾ ਅਤੇ ਹੋਰ ਜ਼ਰੂਰਤਾਂ ਦੀ ਪੂਰਤੀ ਲਈ ਇਹ ਰਾਸ਼ੀ ਬਹੁਤ ਹੀ ਮਹੱਤਵ ਰੱਖਦੀ ਹੈਵਿਸ਼ਵ ਬੈਂਕ ਅਨੁਸਾਰ 2019 ਵਿੱਚ 83 ਅਰਬ ਡਾਲਰ ਦੀ ਰਕਮ ਪ੍ਰਵਾਸੀਆਂ ਨੇ ਭਾਰਤ ਭੇਜੀਪਰ ਕੋਵਿਡ-19 ਦੇ ਚੱਲਦਿਆਂ ਇਸ ਵਿੱਚ 23 ਫ਼ੀਸਦੀ ਦੀ ਕਮੀ ਦਰਜ਼ ਕੀਤੀ ਗਈ ਹੈਇੱਕ ਗੱਲ ਹੋਰ ਵੀ ਮਹੱਤਵਪੂਰਨ ਹੈ ਕਿ ਸਾਲ 2018 ਵਿੱਚ ਪ੍ਰਵਾਸੀਆਂ ਵਲੋਂ ਭੇਜੀ ਗਈ ਕੁਲ ਰਾਸ਼ੀ ਭਾਰਤ ਦੀ ਜੀ.ਡੀ.ਪੀ. ਦਾ 2.9 ਫ਼ੀਸਦੀ ਸੀ

ਕਿਉਂਕਿ ਕੋਵਿਡ-19 ਕਾਰਨ ਦੇਸ਼ ਦੀ ਆਰਥਿਕਤਾ ਬਹੁਤ ਹੀ ਗੜਬੜ ਹੋ ਗਈ ਹੈ, ਲਗਭਗ 45000 ਪ੍ਰਵਾਸੀ ਭਾਰਤੀ ਜੋ ਵੱਖੋ-ਵੱਖਰੇ ਦੇਸ਼ਾਂ ਵਿੱਚ ਕੰਮ ਕਰਦੇ ਸਨ, ਉਹਨਾਂ ਨੂੰ ਵਾਪਸ ਆਪਣੇ ਦੇਸ਼ ਲਿਆਂਦਾ ਗਿਆ ਹੈਉਹ ਪ੍ਰਵਾਸੀ ਕਾਰੀਗਰ, ਇੰਜਨੀਅਰ, ਪੇਸ਼ੇਵਰ, ਜਿਹੜੇ ਵਿਦੇਸ਼ਾਂ ਵਿੱਚ ਰਹਿਕੇ ਦੇਸ਼ ਲਈ ਵੱਡਾ ਸਰਮਾਇਆ ਇਕੱਠਾ ਕਰਦੇ ਸਨ, ਉਹਨਾਂ ਦੇ ਦੇਸ਼ ਪਰਤਣ ’ਤੇ ਉਹਨਾਂ ਲਈ ਰੁਜ਼ਗਾਰ ਪੈਦਾ ਕਰਨਾ ਬਹੁਤ ਵੱਡੀ ਸਮੱਸਿਆ ਬਣੇਗੀ, ਖ਼ਾਸ ਕਰਕੇ ਹੁਣ ਉਸ ਵੇਲੇ ਜਦੋਂ ਕਿ ਦੇਸ਼ ਪਹਿਲਾਂ ਹੀ ਇੰਤਹਾ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਿਹਾ ਹੈ

ਹਰੀ ਕ੍ਰਾਂਤੀ ਦੇ ਪ੍ਰਤੀਕ ਮੰਨੇ ਜਾ ਰਹੇ ਮੁਜੱਫਰਨਗਰ ਜਨਪਦ ਦੇ ਮਿਸੌਲੀ ਵਿੱਚ ਇੱਕ ਕਿਸਾਨ ਵਲੋਂ ਕੀਤੀ ਆਤਮ ਹੱਤਿਆ ਨੇ ਸਾਰਿਆਂ ਨੂੰ ਚੌਂਕਾ ਦਿੱਤਾ ਹੈਇਸਦਾ ਕਾਰਨ ਕਿਸਾਨਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਹੈਇਹ ਆਤਮ-ਹੱਤਿਆ ਸਰਕਾਰੀ ਵਿਵਸਥਾ ਉੱਤੇ ਸਵਾਲ ਖੜ੍ਹੇ ਕਰਦੀ ਹੈਦੇਸ਼ ਵਿੱਚ ਆਤਮ ਹੱਤਿਆਵਾਂ ਦੇ ਮਾਮਲੇ ਵਧਦੇ ਜਾ ਰਹੇਅੰਕੜੇ ਦੱਸਦੇ ਹਨ ਕਿ ਸਾਲ 2018 ਵਿੱਚ ਮਹਾਰਾਸ਼ਟਰ ਵਿੱਚ 3594, ਕਰਨਾਟਕ ਵਿੱਚ 2405, ਤਿਲੰਗਾਨਾ ਵਿੱਚ 908 ਆਂਧਰਾ ਪ੍ਰਦੇਸ਼ ਵਿੱਚ 664, ਮੱਧ ਪ੍ਰਦੇਸ਼ ਵਿੱਚ 655, ਛੱਤੀਸਗੜ੍ਹ ਵਿੱਚ 467, ਤਾਮਿਲਨਾਡੂ ਵਿੱਚ 401, ਪੰਜਾਬ ਵਿੱਚ 323 ਅਤੇ ਉੱਤਰ ਪ੍ਰਦੇਸ਼ ਵਿੱਚ 253 ਕਿਸਾਨਾਂ ਨੇ ਆਤਮ ਹੱਤਿਆ ਕੀਤੀਰਿਪੋਰਟ ਅਨੁਸਾਰ ਆਤਮ ਹੱਤਿਆ ਕਰਨ ਵਾਲੇ ਕਿਸਾਨਾਂ ਦਾ 72 ਫ਼ੀਸਦੀ ਹਿੱਸਾ ਛੋਟੇ ਅਤੇ ਗਰੀਬ ਕਿਸਾਨਾਂ ਦਾ ਹੈ, ਜਿਹਨਾਂ ਕੋਲ 2 ਹੈਕਟੇਅਰ ਤੋਂ ਵੀ ਘੱਟ ਜ਼ਮੀਨ ਹੈ ਇਹਨਾਂ ਦਾ ਲਭਗਭ 80 ਫ਼ੀਸਦੀ ਹਿੱਸਾ ਬੈਂਕ ਕਰਜ਼ਿਆਂ ਨਾਲ ਦੱਬਿਆ ਪਿਆ ਹੈਇੱਕ ਗੱਲ ਜੋ ਚਿੱਟੇ ਦਿਨ ਵਾਂਗ ਸਾਫ਼ ਲੱਗ ਰਹੀ ਹੈ ਕਿ ਖੇਤੀ ਖੇਤਰ ਹੀ ਕਰੋਨਾ ਸੰਕਟ ਸਮੇਂ ਇੱਕ ਖੇਤਰ ਹੀ ਅਜਿਹਾ ਰਿਹਾ ਹੈ, ਜਿਸ ਕਾਰਨ ਦੇਸ਼ ਭੁੱਖਮਰੀ ਅਤੇ ਬਰਬਾਦੀ ਤੋਂ ਬਚਿਆ ਰਿਹਾ ਹੈ, ਬਾਵਜੂਦ ਇਸਦੇ ਕਿ ਸਰਕਾਰ ਵਲੋਂ 20 ਲੱਖ ਕਰੋੜੀ ਪੈਕੇਜ ਵਿੱਚ ਖੇਤੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਉਹਨਾਂ ਪੱਲੇ ਨਾ ਮਾਤਰ ਹੀ ਕੁਝ ਪੱਲੇ ਪਾਇਆ ਹੈ

ਸੀ ਐੱਮ ਆਈ ਈ (ਸੇਂਟਰ ਫਾਰ ਮੌਨੀਟਰਿੰਗ ਇੰਡੀਅਨ ਇਕੌਨਮੀ) ਦੇ ਮੁਤਾਬਿਕ 20-30 ਸਾਲ ਦੇ 2.7 ਕਰੋੜ ਨੌਜਵਾਨਾਂ ਨੇ ਕੋਰੋਨਾ ਕਾਲ ਵਿੱਚ ਨੌਕਰੀ ਗੁਆ ਲਈ ਹੈਆਖਿਲ ਭਾਰਤ ਉੱਚ ਸਿੱਖਿਆ ਸਰਵੇ ਅਨੁਸਾਰ ਵਿਦਿਆਰਥੀ ਨੌਕਰੀਆਂ ਲਈ ਰਜਿਸਟਰਡ ਸਨ ਅਤੇ ਹਰ ਸਾਲ ਲਗਭਗ 91 ਲੱਖ ਨੌਕਰੀ ਡਿਗਰੀਆਂ ਲੈ ਕੇ ਬੇਰੁਜ਼ਗਾਰਾਂ ਦੀ ਕਤਾਰ ਵਿੱਚ ਖੜੋ ਜਾਂਦੇ ਹਨਇੱਕ ਪਾਸੇ ਸਰਕਾਰ ਆਤਮ ਨਿਰਭਰ ਭਾਰਤ ਦੇ ਨਿਰਮਾਣ ਵਿੱਚ ਨੌਜਵਾਨਾਂ ਦੀ ਭੂਮਿਕਾ ਨੂੰ ਅਹਿਮ ਮੰਨ ਰਹੀ ਹੈ, ਪਰ ਡਰ ਅਤੇ ਬਿਪਤਾ ਵਾਲੇ ਮਾਹੌਲ ਨੇ ਨੌਜਵਾਨਾਂ ਨੂੰ ਮਾਨਸਿਕ ਤੌਰ ’ਤੇ ਹਿਲਾ ਦਿੱਤਾ ਹੈ

ਦਿੱਲੀ, ਗੁਜਰਾਤ, ਕਰਨਾਟਕ, ਮਹਾਰਾਸ਼ਟਰ, ਪੰਜਾਬ, ਤਾਮਿਲਨਾਡੂ ਜਿਹੇ ਉਦਯੋਗਿਕ ਰਾਜਾਂ ਤੋਂ ਵਾਪਸ ਆਪਣੇ ਪਿਤਰੀ ਘਰਾਂ ਨੂੰ ਪਰਤਣ ਵਾਲੇ ਲੱਖਾਂ ਮਜ਼ਦੂਰਾਂ ਦੀ ਨੌਕਰੀ ਚਲੀ ਗਈ ਉਹਨਾਂ ਦਾ ਨਾ ਕੋਈ ਰੁਜ਼ਗਾਰ ਰਿਹਾ ਹੈ ਅਤੇ ਨਾ ਹੀ ਰੋਟੀ ਦਾ ਸਾਧਨਉਹ ਆਪਣੇ ਘਰਾਂ ਵਿੱਚ ਪਰਤਕੇ ਪੇਟ ਪਾਲਣ ਲਈ ਜਿਵੇਂ ਜੁਗਾੜ ਕਰਨਗੇ, ਇਹ ਇੱਕ ਵੱਡਾ ਸਵਾਲ ਹੈ। ਕਿਉਂਕਿ ਉਹਨਾਂ ਦੇ ਪਿਤਰੀ ਰਾਜਾਂ ਵਿੱਚ ਪਹਿਲਾਂ ਹੀ ਨੌਕਰੀਆਂ ਜਾਂ ਕੰਮ ਦੀ ਘਾਟ ਸੀ, ਇਸੇ ਕਰਕੇ ਉਹ ਸ਼ਹਿਰਾਂ ਵੱਲ ਜਾਣ ਲਈ ਮਜਬੂਰ ਹੋਏ ਸਨ ਇਹਨਾਂ ਉਦਯੋਗਿਕ ਰਾਜਾਂ ਵਿੱਚ ਜਾ ਕੇ ਉਹਨਾਂ ਨੇ ਜਿੱਥੇ ਆਪਣੀ ਰੋਜ਼ੀ ਰੋਟੀ ਦਾ ਜੁਗਾੜ ਕੀਤਾ ਹੈ, ਉੱਥੇ ਆਪਣੇ ਪਰਿਵਾਰਾਂ ਲਈ ਵੀ ਧੰਨ ਭੇਜਦੇ ਰਹੇਪੰਜਾਬ, ਹਰਿਆਣਾ ਵਰਗੇ ਖੇਤੀ ਸੂਬਿਆਂ ਦੀ ਖੇਤੀ ਦਾ ਵੱਡਾ ਮੌਸਮੀ ਕੰਮ, ਜਿਸ ਵਿੱਚ ਕਣਕ, ਝੋਨਾ ਬੀਜਣ, ਵੱਢਣ ਅਤੇ ਇੱਥੋਂ ਤਕ ਕਿ ਦੁੱਧ ਉਤਪਾਦਕ ਲਈ ਬਣਾਈਆਂ ਡੇਰੀਆਂ ਦਾ ਕੰਮ ਵੀ ਇਹ ਮਜ਼ਦੂਰ ਕਰਦੇ ਹਨਪਰ ਇਸ ਕਾਲ ਵਿੱਚ ਸਭ ਕੁਝ ਉਲਟ-ਪੁਲਟ ਹੋ ਗਿਆ ਹੈ, ਜਿਸ ਨਾਲ ਦੇਸ਼ ਦੀ ਆਰਥਿਕਤਾ ਬੁਰੀ ਤਰ੍ਹਾਂ ਝੰਜੋੜੀ ਗਈ ਹੈ

ਇਹ ਗੱਲ ਸਮਝਣ ਵਾਲੀ ਹੈ ਕਿ ਮਜ਼ਦੂਰਾਂ ਦੀ 90 ਫ਼ੀਸਦੀ ਆਬਾਦੀ ਪੇਂਡੂ ਦਲਿਤਾਂ ਅਤੇ ਭੂਮੀਹੀਣਾਂ ਦੀ ਹੈ ਇਹਨਾਂ ਲਈ ਨਾ ਕੋਈ ਚੱਜ ਦਾ ਸਕੂਲ ਹੈ ਨਾ ਹਸਪਤਾਲਹਸਪਤਾਲ, ਸਕੂਲ ਸਭ ਸ਼ਹਿਰਾਂ ਵਿੱਚ ਹਨ ਇਹਨਾਂ ਮਜ਼ਦੂਰਾਂ ਦਾ ਦਰਦ ਵੱਡਾ ਹੈ ਇਹਨਾਂ ਨੂੰ ਬਿਆਨ ਕਰਨ ਵਾਲਾ ਮੀਡੀਆ ਵੀ ਸ਼ਹਿਰਾਂ ਵਿੱਚ ਰਹਿੰਦਾ ਹੈ, ਜੋ ਪਿੰਡ ਦਾ ਦਰਦ ਬਿਆਨ ਕਰਨ ਲਈ ਬਹੁੜਦਾ ਹੀ ਨਹੀਂਜਦੋਂ ਹੁਣ ਪਿੰਡਾਂ ਵਿੱਚ ਸੰਕਟ ਆਇਆ ਹੈ, ਪਿੰਡ ਦੇ ਮਜ਼ਦੂਰ ਉੱਤੇ ਸੰਕਟ ਹੈ ਤਾਂ ਉਸਦੇ ਬਚਾਅ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਕਿਹੜੀਆਂ ਹਨ? ਅੱਜ ਜਦ ਇਹ ਮਜ਼ਦੂਰ ਪਹਿਲਾਂ ਹੀ ਜਾਤੀਵਾਦ ਦਾ ਸ਼ਿਕਾਰ ਹੈ, ਪੈਸੇ ਤੋਂ ਆਤੁਰ ਹੈ ਤਾਂ ਸਿਵਾਏ ‘ਕਾਲ’ ਤੋਂ ਉਸ ਲਈ ਕੌਣ ਬੈਠਾ ਹੈ? ਕੀ ਇਹੋ ਹਾਲ ਭਾਰਤ ਦੇਸ਼ ਦੀ ਆਰਥਿਕਤਾ ਦਾ ਨਹੀਂ ਹੈ, ਜਿਸ ਨੂੰ ਸਾਡੀ ਸਿਆਣੀ ਸਰਕਾਰ, ਜਿਸਦਾ ਮੋਹਰੀ ‘ਨਰੇਂਦਰ ‘ਹੈ, ਸਮਝਣ ਲਈ ਤਿਆਰ ਹੀ ਨਹੀਂ ਹੈਦੇਸ਼ ਦਾ ਮੋਹਰੀ ਤਾਂ ਇਹੋ ਨਾਹਰਾ ਦਿੰਦਾ ਹੈ- ‘ਮੋਦੀ ਹੈ ਤਾਂ ਮੁਮਕਿਨ ਹੈ।’ ਉਸ ਅਨੁਸਾਰ ਤਾਂ ਮੋਦੀ ਹੀ ਆਤੰਕਵਾਦ ਨੂੰ ਖ਼ਤਮ ਕਰ ਸਕਦਾ ਹੈਮੋਦੀ ਅਤੇ ਕੇਵਲ ਮੋਦੀ ਹੀ ਪਾਕਿਸਤਾਨ ਅਤੇ ਚੀਨ ਨੂੰ ਨੀਵਾਂ ਦਿਖਾ ਸਕਦਾ ਹੈਮੋਦੀ ਹੀ ਭ੍ਰਿਸ਼ਟਾਚਾਰ ਖ਼ਤਮ ਕਰ ਸਕਦਾ ਹੈਮੋਦੀ ਹੀ ਪੱਕੇ ਤੌਰ ’ਤੇ ਭਾਰਤ ਨੂੰ ਵਿਸ਼ਵ ਗੁਰੂ ਬਣਾ ਸਕਦਾ ਹੈ

ਕੀ ਸਰਕਾਰ ਇਹ ਸਮਝਣ ਲਈ ਤਿਆਰ ਹੈ ਕਿ ਕਲ-ਕਾਰਖਾਨੇ ਭਿਅੰਕਰ ਮੰਦੀ ਦਾ ਸ਼ਿਕਾਰ ਹਨਬਾਵਜੂਦ ਇਸ ਗੱਲ ਦੇ ਕਿ ਲਘੂ ਉਦਯੋਗਾਂ ਨੂੰ ਦਿਲ ਖਿੱਚਣ ਵਾਲੀਆਂ ਸਕੀਮਾਂ ਪਰੋਸੀਆਂ ਗਈਆਂ ਹਨ, ਕਈ ਰਾਹਤ ਪੈਕੇਜ ਦਿੱਤੇ ਗਏ ਹਨ ਪਰ ਹਾਲਾਤ ਕਾਬੂ ਹੇਠ ਨਹੀਂ ਹਨ, ਸਗੋਂ ਦਿਨੋ-ਦਿਨ ਵਿਗੜਦੇ ਜਾ ਰਹੇ ਹਨਅਸਲ ਵਿੱਚ ਤਾਂ ਇਹ ਸਮਾਂ ਪੂਰਨ ਰੂਪ ਵਿੱਚ ਆਰਥਿਕ ਢਾਂਚੇ ਨੂੰ ਬਦਲਣ ਦਾ ਹੈਦੇਸ਼ ਵਿੱਚ ਪੇਂਡੂ ਅਰਥ ਵਿਵਸਥਾ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਖੇਤੀ ਖੇਤਰ ਅਤੇ ਛੋਟੇ ਉਦਯੋਗਾਂ ਨੂੰ ਪਹਿਲ ਦੇਣ ਦਾ ਹੈ, ਜਿਸ ਤੋਂ ਮੋਦੀ ਦੀ ਸਰਕਾਰ ਮੁਨਕਰ ਹੋਈ ਬੈਠੀ ਹੈਪਿੰਡ ਦਾ ਢਾਂਚਾ ਲੋਕਾਂ ਨੂੰ ਰੁਜ਼ਗਾਰ ਦੇਣ ਦੇ ਸਮਰੱਥ ਹੈਲੋੜ ਪਿੰਡ ਵਿੱਚ ਸਹੀ ਯੋਜਨਾਬੰਦੀ ਕਰਨ ਦੀ ਹੈ, ਪਿੰਡਾਂ ਵਿੱਚ ਸਹੀ ਢੰਗ ਦੀਆਂ ਸਿਹਤ ਅਤੇ ਸਿੱਖਿਆ ਸੇਵਾਵਾਂ ਮੁਹਈਆ ਕਰਨ ਦੀ ਹੈ

ਦੇਸ਼ ਵਿੱਚ ਸਮੇਂ-ਸਮੇਂ ਲਾਗੂ ਕੀਤੀਆਂ ਨੀਤੀਆਂ ਕਾਰਨ ਦੇਸ਼ ਦੀ ਆਰਥਿਕ ਜਾਇਦਾਦ ਦਾ ਵੱਡਾ ਹਿੱਸਾ ਕੁਝ ਆਦਮੀਆਂ ਦੇ ਹੱਥਾਂ ਵਿੱਚ ਇਕੱਠਾ ਹੋ ਗਿਆ ਹੈਇਹ ਦਿਨ ਪ੍ਰਤੀ ਦਿਨ ਵਧਦਾ ਹੀ ਜਾ ਰਿਹਾ ਹੈਕੋਰੋਨਾ ਕਾਲ ਵਿੱਚ ਇਹ ਧੰਨ ਕਾਰਪੋਰੇਟ ਸੈਕਟਰ ਅਤੇ ਧਨਾਢਾਂ ਨੂੰ ਹੋਰ ਮੋਟਿਆਂ ਕਰ ਰਿਹਾ ਹੈ ਅਤੇ ਗਰੀਬ ਆਦਮੀ ਨੂੰ ਹੋਰ ਗਰੀਬ ਅਤੇ ਭੁੱਖਾ ਬਣਾ ਰਿਹਾ ਹੈ ਅਤੇ ਮੌਜੂਦਾ ਸਰਕਾਰ ਆਪਣੀਆਂ ਨੀਤੀਆਂ ਨੂੰ ਇਸ ਕਦਰ ਬਣਾਈ ਜਾ ਰਿਹਾ ਹੈ, ਜਿਸ ਨਾਲ ਲਾਭ ਆਮ ਆਦਮੀ ਨੂੰ ਨਹੀਂ, ਕੁਝ ਲੋਕਾਂ ਨੂੰ ਹੋ ਰਿਹਾ ਹੈਦੇਸ਼ ਦੇ ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਕਹਿੰਦੇ ਹਨ ਕਿ ਦੇਸ਼ ਦੀ ਅਰਥ-ਵਿਵਸਥਾ ਸੰਕਟ ਦੇ ਦੌਰ ਵਿੱਚੋਂ ਲੰਘ ਰਹੀ ਹੈਕੇਂਦਰ ਅਤੇ ਰਾਜ ਸਰਕਾਰਾਂ ਦੇ ਮਾਲੀਏ ਵਿੱਚ ਲਗਾਤਾਰ ਕਮੀ ਆ ਰਹੀ ਹੈਕਈ ਸੂਬਿਆਂ ਕੋਲ ਕਰਮਚਾਰੀਆਂ ਨੂੰ ਤਨਖਾਹ ਦੇਣ ਜੋਗੇ ਪੈਸੇ ਨਹੀਂ ਹਨ ਪਰ ਦੇਸ਼ ਦੀ ਵਿੱਤ ਮੰਤਰੀ ਸੀਤਾਰਮਨ ਕਹਿੰਦੀ ਹੈ ਕਿ ਦੇਸ਼ ਦੀ ਅਰਥ-ਵਿਵਸਥਾ ਮਜ਼ਬੂਤ ਹੈ ਅਤੇ ਚਿੰਤਾ ਵਾਲੀ ਕੋਈ ਗੱਲ ਹੀ ਨਹੀਂ ਹੈਸਰਕਾਰ ਦੀ ਇਹ ਦੁਬਿਧਾ ਅਤੇ ਭੰਬਲਭੂਸੇ ਵਾਲੀ ਸਥਿਤੀ ਮੌਜੂਦਾ ਸਰਕਾਰ ਦੀ ਦੇਸ਼ ਦੀ ਅਸਲ ਹਾਲਤ ਤੋਂ ਮੁਨਕਰ ਹੋਣ ਦੀ ਸਥਿਤੀ ਹੈਅੱਜ ਸਮੁੱਚੀ ਦੁਨੀਆ ਦੀ ਅਰਥ-ਵਿਵਸਥਾ ਇਤਿਹਾਸ ਦੀ ਸਭ ਤੋਂ ਮੰਦੀ ਵੱਲ ਵਧ ਰਹੀ ਅਤੇ ਭਾਰਤ ਵੀ ਇਸ ਮੰਦੀ ਤੋਂ ਬਚ ਨਹੀਂ ਸਕਿਆਕੀ ਇਹ ਗੱਲ ਦੇਸ਼ ਦੀ ਸਰਕਾਰ ਸਮਝਦੀ ਹੈ? ਦੇਸ਼ ਰਾਜਨੀਤੀ ਦੇ ਬਦਲਾਅ ਦੇ ਦੌਰ ਵਿੱਚੋਂ ਲੰਘ ਰਿਹਾ ਹੈਭਾਜਪਾ ਨੂੰ ਆਪਣਾ ਹਿੰਦੂਤਵ ਦਾ ਅਜੰਡਾ ਪਿੱਛੇ ਪਾਉਣਾ ਪੈ ਰਿਹਾ ਹੈਭਾਜਪਾ ਜਿਸਨੇ ਐੱਨ.ਆਰ.ਸੀ., ਐੱਨ.ਪੀ.ਆਰ., ਸੀ.ਏ.ਏ. ਨੂੰ ਪ੍ਰਮੁੱਖ ਮੁੱਦਾ ਬਣਾ ਲਿਆ ਸੀ, ਉਸ ਨੂੰ ਕੁਝ ਸਮੇਂ ਲਈ ਹੀ ਸਹੀ, ਉਸ ਪਿੱਛੇ ਪਾ ਦਿੱਤਾ ਹੈਹੁਣ ਜਦੋਂ ਕਿ ਸਰਕਾਰ ਸਾਹਮਣੇ ਦੇਸ਼ ਦੇ ਲੋਕਾਂ ਨੂੰ ਭੁੱਖ, ਬੀਮਾਰੀਆਂ ਅਤੇ ਲੱਖਾਂ ਪ੍ਰਵਾਸੀ ਮਜ਼ਦੂਰਾਂ ਨੂੰ ਸਾਂਭਣ ਦਾ ਜ਼ਿੰਮਾ ਸੀ, ਸਰਕਾਰ ਸਿਹਤ ਸੁਵਿਧਾਵਾਂ ਅਤੇ ਅਰਥ-ਵਿਵਸਥਾ ਦੀ ਦੁਬਿਧਾ ਵਿੱਚ ਫਸੀ ਦਿਖਾਈ ਦਿੰਦੀ ਹੈਇਹ ਚਿੰਤਾਜਨਕ ਹੈ ਕਿ ਨਾ ਤਾਂ ਕੇਂਦਰ ਸਰਕਾਰ ਅਤੇ ਨਾ ਹੀ ਸੂਬਾ ਸਰਕਾਰਾਂ ਨੇ ਕੋਰੋਨਾ ਆਫ਼ਤ ਨਾਲ ਲੜਨ ਲਈ ਸੁਵਿਧਾਵਾਂ ਵਿਕਸਤ ਕੀਤੀਆਂ ਹਨਦੇਸ਼ ਦੀ ਹਕੂਮਤ ਨੇ ਦਿਹਾੜੀਦਾਰ ਮਜ਼ਦੂਰਾਂ, ਫੇਰੀ ਵਾਲਿਆਂ, ਆਟੋ-ਰਿਕਸ਼ਾ ਚਾਲਕਾਂ ਦੀ ਵਿਗੜੀ ਮਾਇਕ ਹਾਲਤ ਵੱਲ ਕੋਈ ਧਿਆਨ ਨਹੀਂ ਦਿੱਤਾਸਰਕਾਰ ਨੇ ਝੁੱਗੀ ਝੌਂਪੜੀ, ਬਸਤੀਆਂ ਦੇ ਲੋਕਾਂ ਦੀ ਭੋਜਨ ਸੁਰੱਖਿਆ ਅਤੇ ਭਲਾਈ ਬਾਰੇ ਵੀ ਕੁਝ ਨਹੀਂ ਸੋਚਿਆਬਿਨਾ ਕੰਮ, ਬਿਨਾ ਰੁਜ਼ਗਾਰ, ਬਿਨਾ ਨਕਦੀ, ਬਿਨਾ ਭੋਜਨ, ਬੀਮਾਰੀ ਅਤੇ ਗਰੀਬੀ ਨਾਲ ਦੇਸ਼ ਵਾਸੀ ਬਹੁਤਾ ਚਿਰ ਸਬਰ ਨਹੀਂ ਕਰ ਸਕਣਗੇ, ਕੀ ਇਹ ਗੱਲ ਦੇਸ਼ ਦੀ ਹਕੂਮਤ ਨੂੰ ਸਮਝ ਨਹੀਂ ਲੈਣੀ ਚਾਹੀਦੀ?

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2201) 

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author