JatinderPannu7ਅਚਾਨਕ ਕੋਰੋਨਾ ਦੀ ਮਾਰ ਨੇ ਹਾਲਾਤ ਨਾ ਬਦਲ ਦਿੱਤੇ ਹੁੰਦੇ ਤੇ ਮਾਰਚ ਵਿੱਚ ...
(22 ਜੂਨ 2020)

 

ਐਨ ਉਦੋਂ, ਜਦੋਂ ਸਾਰਾ ਭਾਰਤ ਦੇਸ਼ ਸੰਸਾਰ ਭਰ ਵਿੱਚ ਫੈਲੀ ਹੋਈ ਕੋਰੋਨਾ ਵਾਇਰਸ ਦੀ ਮਹਾਮਾਰੀ ਨਾਲ ਲੜਨ ਰੁੱਝਾ ਪਿਆ ਸੀ, ਭਾਰਤ-ਚੀਨ ਵਿਚਾਲੇ ਅਸਲੀ ਕੰਟਰੋਲ ਰੇਖਾ ਉੱਤੇ ਅਚਾਨਕ ਹੋਈ ਖੂਨੀ ਟੱਕਰ ਨੇ ਸਾਰਿਆਂ ਦਾ ਧਿਆਨ ਖਿੱਚ ਲਿਆ ਹੈਜਦੋਂ ਤਕ ਚੀਨ ਨਾਲ ਇਹ ਟੱਕਰ ਨਹੀਂ ਹੋਈ, ਚਰਚਾ ਦਾ ਵਿਸ਼ਾ ਉੰਨਾ ਚੀਨ ਨਹੀਂ, ਜਿੰਨਾ ਇਹ ਸੀ ਕਿ ਪਾਕਿਸਤਾਨ ਨਾਲ ਸਬੰਧਾਂ ਦੀ ਕੁੜੱਤਣ ਕਿਸੇ ਦਿਨ ਚੰਦ ਚਾੜ੍ਹ ਸਕਦੀ ਹੈ ਤਣਾਉ ਜ਼ਰੂਰ ਚੀਨ ਵਾਲੀ ਕੰਟਰੋਲ ਰੇਖਾ ਉੱਤੇ ਸੀ, ਪਰ ਜਦੋਂ ਦੋਵਾਂ ਦੇਸ਼ਾਂ ਦੇ ਡਿਪਲੋਮੇਟਾਂ ਤੇ ਫਿਰ ਦੋਵਾਂ ਦੀਆਂ ਫੌਜਾਂ ਦੇ ਜਰਨੈਲਾਂ ਦੀਆਂ ਮੀਟਿੰਗਾਂ ਚੱਲਣ ਲੱਗ ਪਈਆਂ ਤਾਂ ਖਬਰਾਂ ਇਹ ਸਨ ਕਿ ਤਣਾਉ ਘਟ ਰਿਹਾ ਹੇ ਤੇ ਦੋਵਾਂ ਧਿਰਾਂ ਦੀ ਫੌਜ ਪਿੱਛੇ ਹਟਣ ਵਾਲੀ ਹੈ

ਅਚਾਨਕ ਸੋਮਵਾਰ ਰਾਤ ਜਦੋਂ ਦੋਵਾਂ ਧਿਰਾਂ ਦੀ ਝੜਪ ਦੀ ਖਬਰ ਆਈ ਤਾਂ ਪਤਾ ਲੱਗਾ ਕਿ ਭਾਰਤ ਦੇ ਵੀਹ ਫੌਜੀ ਉੱਥੇ ਮਾਰੇ ਗਏ ਹਨਇਸ ਨਾਲ ਇੱਕਦਮ ਸਾਰੀ ਸਥਿਤੀ ਬਦਲ ਗਈਅੱਜ ਕੋਈ ਇਹ ਆਖ ਰਿਹਾ ਹੈ ਕਿ ਚੀਨ ਨੂੰ ਸਬਕ ਸਿਖਾਉਣ ਲਈ ਕੁਝ ਕਰਨਾ ਚਾਹੀਦਾ ਹੈ, ਪਤਾ ਨਹੀਂ ਕੀ ਕਰਨਾ ਚਾਹੀਦਾ ਹੈ, ਕੋਈ ਕਹਿੰਦਾ ਹੈ ਕਿ ਚੀਨੀ ਮਾਲ ਦਾ ਬਾਈਕਾਟ ਕਰਨ ਦਾ ਵਕਤ ਆ ਗਿਆ ਹੈਜਿਹੜੇ ਲੋਕ ਚੀਨੀ ਸਾਮਾਨ ਦੇ ਬਾਈਕਾਟ ਦੀਆਂ ਗੱਲਾਂ ਕਹਿੰਦੇ ਹਨ, ਉਹ ਹੱਥਾਂ ਵਿੱਚ ਚੀਨ ਦੇ ਬਣੇ ਮੋਬਾਇਲ ਫੋਨ ਫੜ ਕੇ ਚੀਨ ਦੇ ਖਿਲਾਫ ਬੋਲਦੇ ਹੋਏ ਹਾਸੋਹੀਣੇ ਲੱਗਦੇ ਹਨਕੇਂਦਰ ਸਰਕਾਰ ਦੇ ਆਪਣੇ ਕਈ ਵਿਭਾਗਾਂ ਵਿੱਚ ਵੀ ਚੀਨੀ ਮਾਲ ਦੀ ਖੁੱਲ੍ਹੀ ਵਰਤੋਂ ਹੋਈ ਜਾਂਦੀ ਹੈਚਲੋ ਜੋ ਵੀ ਹੋਵੇ, ਦੇਸ਼ ਸਰਕਾਰ ਦੇ ਨਾਲ ਖੜ੍ਹਾ ਹੈ, ਖੜ੍ਹਾ ਰਹੇਗਾ

ਹਰ ਔਖੀ ਘੜੀ ਵਿੱਚ ਭਾਰਤ ਦੇ ਲੋਕ ਆਪਣੀ ਸਰਕਾਰ, ਭਾਵੇਂ ਉਹ ਕਿਸੇ ਵੀ ਪਾਰਟੀ ਦੀ ਹੋਵੇ, ਦੇ ਨਾਲ ਖੜੋਂਦੇ ਆਏ ਹਨ ਤੇ ਖੜੋਂਦੇ ਰਹਿਣਗੇਪਰ ਇਹ ਗੱਲ ਕਈ ਵਾਰ ਸੋਚਣੀ ਪੈਂਦੀ ਹੈ ਕਿ ਭਾਰਤ ਦੀ ਆਪਣੇ ਗਵਾਂਢੀਆਂ ਨਾਲ ਸੰਬੰਧਾਂ ਦੀ ਅਸਲ ਵਿੱਚ ਨੀਤੀ ਕੀ ਹੈ? ਅੱਜ ਸਵਾਲ ਚੀਨ ਦਾ ਉੱਠ ਰਿਹਾ ਹੈ, ਪਿਛਲੇਰੇ ਹਫਤੇ ਤਕ ਸਵਾਲ ਪਾਕਿਸਤਾਨ ਵੱਲ ਨੀਤੀ ਦਾ ਸੀਇਸ ਦੌਰਾਨ ਨੇਪਾਲ ਨਾਲ ਵੀ ਸੰਬੰਧਾਂ ਵਿੱਚ ਕੌੜ ਆ ਚੁੱਕੀ ਹੈਇਹ ਸਾਰਾ ਕੁਝ ਇਸ ਵੇਲੇ ਦੀ ਸਰਕਾਰ ਦੇ ਦੌਰਾਨ ਹੀ ਨਹੀਂ ਹੋਇਆ, ਪਿਛਲੇ ਕਾਫੀ ਸਮੇਂ ਤੋਂ ਅਸੀਂ ਵੇਖਦੇ ਰਹੇ ਹਾਂ ਕਿ ਭਾਰਤ ਦੀ ਵਿਦੇਸ਼ ਨੀਤੀ ਸਮਝਣਾ ਬੜਾ ਮੁਸ਼ਕਲ ਹੋ ਜਾਂਦਾ ਹੈਕਦੀ ਗਵਾਂਢੀ ਦੇਸ਼ਾਂ ਦੇ ਹਾਕਮਾਂ ਨਾਲ ਹੱਦ ਤੋਂ ਵੱਧ ਉਲਾਰ ਹੋ ਕੇ ਜੱਫੀਆਂ ਪਾਉਣ ਦਾ ਚੱਕਰ ਚੱਲ ਪੈਂਦਾ ਹੈ ਤੇ ਕਦੀ ਉਨ੍ਹਾਂ ਨਾਲ ਇੰਨੀ ਕੌੜ ਵਧ ਜਾਂਦੀ ਹੈ ਕਿ ਮਰਨ-ਮਾਰਨ ਤਕ ਗੱਲ ਪਹੁੰਚ ਜਾਂਦੀ ਹੈਵਿਦੇਸ਼ ਨੀਤੀ ਦਾ ਇੱਕ ਜਾਂ ਦੂਸਰੇ ਪਾਸੇ ਦਾ ਉਲਾਰਪਣ ਇਸ ਦੇਸ਼ ਦੇ ਨਾਗਰਿਕਾਂ ਦੇ ਪੱਲੇ ਹੀ ਨਹੀਂ ਪੈਂਦਾ

ਚੀਨ ਨਾਲ ਸੰਬੰਧਾਂ ਵਿੱਚ ਇੱਕ ਅਜੀਬ ਮੋੜ ਪੰਡਿਤ ਜਵਾਹਰ ਲਾਲ ਨਹਿਰੂ ਦੇ ਵਕਤ ਆਇਆ ਸੀ, ਜਦੋਂ ਪਹਿਲਾਂ ਦੋਵਾਂ ਦੇ ਪ੍ਰਧਾਨ ਮੰਤਰੀਆਂ, ਜਵਾਹਰ ਲਾਲ ਨਹਿਰੂ ਅਤੇ ਚੂ ਐੱਨ ਲਾਈ ਨੇ ਮੀਟਿੰਗਾਂ ਕੀਤੀਆਂ ਤੇ ਆਪਸੀ ਸਾਂਝ ਵਧਾਉਣ ਲਈ ‘ਪੰਚ ਸ਼ੀਲ’ ਵਾਲਾ ਸਿਧਾਂਤ ਦੋਵੀਂ ਪਾਸੀਂ ਚੁੱਕਿਆ ਸੀਫਿਰ ਅਸਲ ਕੰਟਰੋਲ ਰੇਖਾ ਉੱਤੇ ਥੋੜ੍ਹੀ-ਥੋੜ੍ਹੀ ਖਹਿਬਾਜ਼ੀ ਤੋਂ ਚੱਲਦੀ ਗੱਲ ਜੰਗ ਤਕ ਚਲੀ ਗਈਅੱਜ ਫਿਰ ਉਹੋ ਕੁਝ ਹੁੰਦਾ ਪਿਆ ਹੈਨਹਿਰੂ ਦੇ ਵਕਤ ਜਿਨ੍ਹਾਂ ਜਨ ਸੰਘ ਵਾਲੇ ਆਗੂਆਂ ਨੇ ਪੰਚ-ਸ਼ੀਲ ਸਿਧਾਂਤ ਦਾ ਵਿਰੋਧ ਕੀਤਾ ਸੀ ਅਤੇ ਚੀਨ ਨਾਲ ਨੇੜ ਕਰਨ ਕਰ ਕੇ ਨਹਿਰੂ ਦੇ ਖਿਲਾਫ ਮੁਹਿੰਮ ਵੀ ਵਿੱਢ ਰੱਖੀ ਸੀ, ਸਾਲ 2014 ਵਿੱਚ ਜਦੋਂ ਉਸੇ ਜਨ ਸੰਘ ਵਾਲਿਆਂ ਦੇ ਨਵੇਂ ਰਾਜਸੀ ਜੁਗਾੜ ਭਾਰਤੀ ਜਨਤਾ ਪਾਰਟੀ ਦਾ ਨੇਤਾ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣ ਗਿਆ ਤਾਂ ਉਸ ਨੇ ਚੀਨ ਦੇ ਰਾਸ਼ਟਰਪਤੀ ਨੂੰ ਗੁਜਰਾਤ ਵਿੱਚ ਸੱਦ ਕੇ ਕਈ ਥਾਂ ਘੁਮਾਇਆ ਅਤੇ ਨਿੱਜੀ ਨੇੜ ਵਾਲਾ ਪ੍ਰਭਾਵ ਬਣਾ ਦਿੱਤਾ ਸੀਫਿਰ ਦੋਵੇਂ ਕਈ ਵਾਰ ਮਿਲੇ ਅਤੇ ਕਈ ਵਾਰ ਤਿੱਖੀ ਕੌੜ ਦਾ ਸਮਾਂ ਵੀ ਆਇਆਦੋਵਾਂ ਦੀ ਆਖਰੀ ਮੀਟਿੰਗ ਹਾਲੇ ਬੀਤੇ ਅਕਤੂਬਰ ਵਿੱਚ ਭਾਰਤ ਦੇ ਤਾਮਿਲ ਨਾਡੂ ਵਿਚਲੇ ਮੱਲਾਪੁਰਮ ਸ਼ਹਿਰ ਵਿੱਚ ਹੋਈ ਸੀ ਤੇ ਉੱਥੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵਿਰਾਸਤੀ ਯਾਦਗਾਰਾਂ ਵਿੱਚ ਘੁੰਮਾਉਣ ਦੇ ਵਕਤ ਮੋਦੀ ਸਾਹਿਬ ਉਸ ਦੇ ਗਾਈਡ ਵਾਂਗ ਵਿਹਾਰ ਕਰਦੇ ਪਏ ਸਨਫਿਰ ਖਬਰ ਆਈ ਕਿ ਦੋਵਾਂ ਦੇਸ਼ ਵਿੱਚ ਅੱਜ ਤੋਂ ਸੱਤਰ ਸਾਲ ਪਹਿਲਾਂ ਨਹਿਰੂ ਦੇ ਵਕਤ ਬਣੀ ਪਹਿਲੀ ਸਾਂਝ ਦੀ ਯਾਦ ਵਿੱਚ ਭਾਰਤ ਸਰਕਾਰ ਨੇ ਇੱਕ ਸਿੱਕਾ ਅਪਰੈਲ ਵਿੱਚ ਜਾਰੀ ਕਰਨਾ ਹੈ, ਜਿਹੜਾ ਦੋਵਾਂ ਦੇਸ਼ਾਂ ਦੀ ਮਿੱਤਰਤਾ ਦਾ ਸੰਦੇਸ਼ ਦੇਵੇਗਾਅਚਾਨਕ ਕੋਰੋਨਾ ਦੀ ਮਾਰ ਨੇ ਹਾਲਾਤ ਨਾ ਬਦਲ ਦਿੱਤੇ ਹੁੰਦੇ ਤੇ ਮਾਰਚ ਵਿੱਚ ਸਭ ਕੁਝ ਠੱਪ ਨਾ ਹੋ ਗਿਆ ਹੁੰਦਾ ਤਾਂ ਇਸ ਵੇਲੇ ਲੋਕਾਂ ਕੋਲ ਭਾਰਤ-ਚੀਨ ਦੋਸਤੀ ਦੇ ਸਿੱਕੇ ਘੁੰਮਦੇ ਹੋਣੇ ਸਨਅੱਜ ਸਾਂਝ ਵਾਲੇ ਸਿੱਕੇ ਦੀ ਬਜਾਏ ਭਾਰਤ-ਚੀਨ ਦੀ ਫੌਜੀ ਝੜਪ ਕਾਰਨ ਹਰ ਪਾਸੇ ਕੁੜੱਤਣ ਅਤੇ ਟਕਰਾਅ ਦੀਆਂ ਗੱਲਾਂ ਸੁਣਨ ਨੂੰ ਮਿਲ ਰਹੀਆਂ ਹਨਭਲਕ ਨੂੰ ਫਿਰ ਦੋਸਤੀ ਦੀ ਗੱਲ ਚੱਲ ਸਕਦੀ ਹੈ

ਸਾਡੇ ਦੂਸਰੇ ਪਾਸੇ ਪਾਕਿਸਤਾਨ ਹੈ, ਜਿਸਦੇ ਬਾਰੇ ਜਨ ਸੰਘ ਵਾਲੇ ਦਿਨਾਂ ਤੋਂ ਸੰਘ ਪਰਿਵਾਰ ਨਾਲ ਜੁੜੇ ਲੋਕ ਇਹ ਕਹਿੰਦੇ ਰਹੇ ਸਨ ਕਿ ਉਸ ਨੂੰ ਸਬਕ ਸਿਖਾਉਣ ਦੀ ਲੋੜ ਹੈਉਸ ਦੇਸ਼ ਦੇ ਵਾਸਤੇ ਵੀ ਭਾਰਤ ਦੀ ਵਿਦੇਸ਼ ਨੀਤੀ ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਦੇ ਵਕਤ ਤੋਂ ਅੱਜ ਤਕ ਝੂਲਣੇ ਵਰਗੀ ਬਣੀ ਰਹੀ ਹੈਨਰਿੰਦਰ ਮੋਦੀ ਨੇ ਜਦੋਂ ਪਹਿਲੀ ਵਾਰੀ ਪ੍ਰਧਾਨ ਮੰਤਰੀ ਬਣਨ ਵਾਸਤੇ ਦੌੜ ਲਾਈ ਸੀ, ਉਸ ਨੇ ਕਿਹਾ ਸੀ ਕਿ ਅਸੀਂ ਜਿੱਤਾਂਗੇ ਤਾਂ ਪਾਕਿਸਤਾਨ ਵਿੱਚ ਸੁੰਨ ਵਰਤ ਜਾਵੇਗੀ ਤੇ ਜੇ ਅਸੀਂ ਜਿੱਤ ਨਾ ਸਕੇ ਤਾਂ ਪਾਕਿਸਤਾਨ ਵਿੱਚ ਖੁਸ਼ੀ ਮਨਾਈ ਜਾਵੇਗੀਚੋਣ ਜਿੱਤਣ ਦੇ ਬਾਅਦ ਆਪਣੇ ਸਹੁੰ ਚੁੱਕਣ ਵੇਲੇ ਉਸੇ ਨਰਿੰਦਰ ਮੋਦੀ ਨੇ ਜਿਹੜੇ ਵਿਦੇਸ਼ੀ ਮਹਿਮਾਨ ਉਚੇਚੇ ਸੱਦੇ, ਉਨ੍ਹਾਂ ਵਿੱਚ ਪਾਕਿਸਤਾਨ ਦਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਤੇ ਉਸ ਦੀ ਧੀ ਵੀ ਸਨ ਉਸੇ ਪਾਕਿਸਤਾਨ ਦਾ, ਜਿਸਦੇ ਖਿਲਾਫ ਲਲਕਾਰੇ ਮਾਰ ਕੇ ਚੋਣ ਜਿੱਤੀ ਸੀਦੋ ਕੁ ਮਹੀਨੇ ਲੰਘੇ ਸਨ ਕਿ ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ ਉੱਤੇ ਰੋਜ਼ ਹੁੰਦੀ ਗੋਲੀਬਾਰੀ ਕਾਰਨ ਸੰਬੰਧ ਵਿਗੜਨ ਲੱਗ ਪਏ ਤੇ ਥੋੜ੍ਹਾ ਸਮਾਂ ਬਾਅਦ ਜਦੋਂ ਉਸੇ ਨਵਾਜ਼ ਸ਼ਰੀਫ ਨਾਲ ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਸਾਰਕ ਦੇ ਸਾਂਝੇ ਮੰਚ ਦੌਰਾਨ ਇਕੱਠੇ ਹੋਏ ਤਾਂ ਦੋਵਾਂ ਨੇ ਨਾ ਹੱਥ ਮਿਲਾਏ ਸਨ ਤੇ ਨਾ ਅੱਖ ਮਿਲਾਈ ਸੀਨਵਾਜ਼ ਸ਼ਰੀਫ ਬੋਲਣ ਵਾਸਤੇ ਗਿਆ ਤਾਂ ਸਾਡੇ ਪ੍ਰਧਾਨ ਮੰਤਰੀ ਨੇ ਆਪਣੇ ਮੂੰਹ ਅੱਗੇ ਅਖਬਾਰ ਕਰ ਲਈ ਸੀਸਿਰਫ ਚੌਵੀ ਘੰਟੇ ਪਿੱਛੋਂ ਜਦੋਂ ਨੇਪਾਲ ਦੇ ਪ੍ਰਧਾਨ ਮੰਤਰੀ ਦੇ ਘਰ ਦੋਵੇਂ ਜਣੇ ਪ੍ਰੈੱਸ ਦੇ ਸਾਹਮਣੇ ਆਏ ਤਾਂ ਤੇਤੀ ਸੈਕਿੰਡ ਇੱਕ ਦੂਸਰੇ ਦਾ ਹੱਥ ਫੜ ਕੇ ਹਿਲਾਈ ਗਏ ਸਨਪਿੱਛੋਂ ਇਹ ਪਤਾ ਲੱਗਾ ਕਿ ਸਟੀਲ ਦੇ ਇੱਕ ਕਾਰੋਬਾਰੀ ਨੇ ਅੱਧੀ ਰਾਤ ਵੇਲੇ ਦੋਵਾਂ ਦੀ ਮੀਟਿੰਗ ਕਰਵਾ ਦਿੱਤੀ ਸੀ ਤੇ ਉਸ ਨਾਲ ਕੌੜ ਮਿਟ ਗਈ ਹੈ, ਪਰ ਇਹ ਸਾਂਝ ਮਸਾਂ ਇੱਕ ਮਹੀਨਾ ਚੱਲੀ ਤੇ ਫਿਰ ਬੋਲਚਾਲ ਬੰਦ ਹੋ ਗਿਆ ਸੀ

ਇਸ ਤੋਂ ਪਹਿਲਾਂ ਜਦੋਂ ਭਾਰਤ-ਪਾਕਿਸਤਾਨ ਵਿਚਾਲੇ ਬੱਸ ਚਲਾਉਣੀ ਸੀ, ਉਦੋਂ ਦੇ ਸਾਡੇ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਬਿਨਾਂ ਸੱਦੇ ਤੋਂ ਲਾਹੌਰ ਚਲੇ ਗਏ ਅਤੇ ਉੱਥੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨਾਲ ਸਮਝੌਤਾ ਵੀ ਸਿਰੇ ਚਾੜ੍ਹ ਆਏ ਸਨਹਾਲੇ ਲਾਹੌਰ ਐਲਾਨਨਾਮੇ ਨੂੰ ਤਿੰਨ ਮਹੀਨੇ ਨਹੀਂ ਸੀ ਬੀਤੇ ਕਿ ਕਾਰਗਿਲ ਦੀਆਂ ਪਹਾੜੀਆਂ ਉੱਤੇ ਜੰਗ ਲੜਨੀ ਪੈ ਗਈ ਸੀਫਿਰ ਨਵਾਜ਼ ਸ਼ਰੀਫ ਦਾ ਤਖਤਾ ਪਲਟ ਕੇ ਉਹ ਹੀ ਜਨਰਲ ਮੁਸ਼ੱਰਫ ਮੁਖੀਆ ਬਣ ਗਿਆ, ਜਿਸ ਨੇ ਕਾਰਗਿਲ ਦੀ ਜੰਗ ਛੇੜੀ ਸੀਵਾਜਪਾਈ ਸਰਕਾਰ ਨੇ ਕਿਹਾ ਕਿ ਉਸ ਨਾਲ ਅਸੀਂ ਕੋਈ ਸਾਂਝ ਨਹੀਂ ਪਾ ਸਕਦੇ, ਪਰ ਮਸਾਂ ਇੱਕ ਸਾਲ ਲੰਘਿਆ ਸੀ ਤੇ ਉਸੇ ਜਨਰਲ ਮੁਸ਼ੱਰਫ ਨੂੰ ਦਿੱਲੀ ਸੱਦ ਕੇ ਉਸ ਦੇ ਜਨਮ ਵਾਲੇ ਘਰ ਨਹਿਰ ਵਾਲੀ ਹਵੇਲੀ ਦੇ ਦਰਸ਼ਨ ਵੀ ਕਰਵਾਏ ਤੇ ਆਗਰੇ ਦਾ ਤਾਜ ਮਹਿਲ ਵੀ ਵਿਖਾ ਕੇ ਸਮਝੌਤਾ ਹੋ ਜਾਣ ਦੀ ਆਸ ਕੀਤੀ ਸੀਦੁੱਧ ਚੋਣ ਵੇਲੇ ਜਿਵੇਂ ਗਾਂ ਛੜ ਮਾਰ ਕੇ ਟਾਲ ਦਿੰਦੀ ਹੈ, ਉਦੋਂ ਉੱਥੇ ਲਿਖੇ ਪਏ ਸਮਝੌਤੇ ਉੱਤੇ ਦਸਤਖਤ ਕਰਨ ਤੋਂ ਨਾਂਹ ਕਰ ਕੇ ਮੁਸ਼ੱਰਫ ਅੱਧੀ ਰਾਤ ਨੂੰ ਪਾਕਿਸਤਾਨ ਨੂੰ ਉਡਾਰੀ ਲਾ ਗਿਆ ਸੀ ਤਾਂ ਭਾਰਤ ਵਿੱਚ ਫਿਰ ਕੁੜੱਤਣ ਦਾ ਦੌਰ ਸ਼ੁਰੂ ਹੋ ਗਿਆ ਸੀਇਹ ਦੌਰ ਭਾਰਤ ਵਿੱਚ ਪਹਿਲਾਂ ਵੀ ਕਈ ਵਾਰੀ ਆਇਆ ਹੈ ਅਤੇ ਅਗਾਂਹ ਵੀ ਆਉਂਦਾ ਰਹਿਣਾ ਹੈ

ਨੇਪਾਲ ਸਾਡਾ ਮਿੱਤਰ ਦੇਸ਼ ਹੈਇਸ ਵਕਤ ਕੁਝ ਕੌੜ ਹੈ ਤਾਂ ਦੁਸ਼ਮਣਾਂ ਵਿੱਚ ਨਹੀਂ ਗਿਣ ਲੈਣਾ ਚਾਹੀਦਾ ਪ੍ਰਧਾਨ ਮੰਤਰੀ ਦੀ ਜ਼ਿੰਮੇਵਾਰੀ ਸੰਭਾਲ ਕੇ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾ ਦੌਰਾ ਇਸੇ ਨੇਪਾਲ ਦਾ ਕੀਤਾ ਅਤੇ ਸਦੀਆਂ ਪੁਰਾਣੇ ਭਾਰਤ-ਨੇਪਾਲ ਸੰਬੰਧ ਅੱਗੇ ਵਧਾਉਣ ਦਾ ਐਲਾਨ ਕੀਤਾ ਸੀਮਗਰੋਂ ਕੁਝ ਮੁੱਦਿਆਂ ਉੱਤੇ ਕੁੜੱਤਣ ਆ ਗਈ ਤਾਂ ਸਦੀਆਂ ਦੀ ਸਾਂਝ ਨੂੰ ਟੁੱਟ ਗਿਆ ਨਹੀਂ ਮੰਨ ਲੈਣਾ ਚਾਹੀਦਾਮੋੜਾ ਪੈਣ ਦੀ ਗੁੰਜਾਇਸ਼ ਅਜੇ ਵੀ ਰੱਖਣੀ ਚਾਹੀਦੀ ਹੈ

ਬੰਗਲਾ ਦੇਸ਼ ਨਾਲ ਨਰਿੰਦਰ ਮੋਦੀ ਸਰਕਾਰ ਨੇ ਇੱਕ ਸਮਝੌਤਾ ਕੀਤਾ ਸੀ ਤੇ ਠੀਕ ਕੀਤਾ ਸੀਇਸ ਸਮਝੌਤੇ ਦਾ ਦੂਸਰਾ ਪੱਖ ਇਹ ਹੈ ਕਿ ਇਸਦਾ ਸਾਰਾ ਖਰੜਾ ਪਿਛਲੀ ਡਾਕਟਰ ਮਨਮੋਹਨ ਸਿੰਘ ਵਾਲੀ ਸਰਕਾਰ ਨੇ ਬਣਾਇਆ ਸੀ ਤੇ ਜਦੋਂ ਦੋਵਾਂ ਦੇਸ਼ਾਂ ਵੱਲੋਂ ਦਸਤਖਤਾਂ ਲਈ ਪੇਸ਼ ਕਰਨਾ ਸੀ ਤਾਂ ਭਾਜਪਾ ਨੇ ਇਸਦਾ ਵਿਰੋਧ ਕੀਤਾ ਸੀਭਾਜਪਾ ਦੇ ਨਰਿੰਦਰ ਮੋਦੀ ਦੀ ਸਰਕਾਰ ਨੇ ਉਹੀ ਸਮਝੌਤਾ ਬੰਗਲਾ ਦੇਸ਼ ਨਾਲ ਕਰ ਲਿਆ ਤੇ ਇਨ੍ਹਾਂ ਦੀ ਵਿਦੇਸ਼ ਮੰਤਰੀ ਬਣਨ ਮਗਰੋਂ ਭਾਜਪਾ ਆਗੂ ਸੁਸ਼ਮਾ ਸਵਰਾਜ ਨੇ ਪਾਰਲੀਮੈਂਟ ਵਿੱਚ ਪੇਸ਼ ਕਰਦੇ ਸਮੇਂ ਕਿਹਾ ਸੀ ਕਿ ਇਹ ਇੰਨ ਬਿੰਨ ਉਹੀ ਖਰੜਾ ਹੈ, ਜਿਹੜਾ ਪਿਛਲੀ ਸਰਕਾਰ ਨੇ ਤਿਆਰ ਕੀਤਾ ਸੀ, ਅਸੀਂ ਕੋਈ ਕੌਮਾ, ਬਿੰਦੀ ਵੀ ਨਹੀਂ ਬਦਲੀਜਦੋਂ ਪਿਛਲੀ ਸਰਕਾਰ ਨੇ ਉਹ ਹੀ ਸਮਝੌਤਾ ਤਿਆਰ ਕੀਤਾ ਸੀ, ਜਿਹੜਾ ਨਰਿੰਦਰ ਮੋਦੀ ਸਰਕਾਰ ਨੇ ਲਾਗੂ ਕੀਤਾ ਸੀ, ਉਸ ਦੇ ਵਿਰੋਧ ਵਿੱਚ ਉਸੇ ਸੁਸ਼ਮਾ ਸਮਰਾਜ ਨੇ ਪਾਰਲੀਮੈਂਟ ਦੇ ਹੇਠਲੇ ਸਦਨ ਲੋਕ ਸਭਾ ਵਿੱਚ ਚੋਖੀ ਦੁਹਾਈ ਪਾਈ ਸੀਜੇ ਸਮਝੌਤਾ ਠੀਕ ਸੀ, ਫਿਰ ਉਦੋਂ ਹੀ ਹੋ ਲੈਣ ਦੇਣਾ ਚਾਹੀਦਾ ਸੀ ਤੇ ਜੇ ਇਹ ਸਮਝੌਤਾ ਭਾਰਤ ਦੇ ਹਿਤਾਂ ਲਈ ਠੀਕ ਨਹੀਂ ਸੀ ਤਾਂ ਭਾਜਪਾਈ ਰਾਜ ਦੇ ਵਕਤ ਵੀ ਨਹੀਂ ਸੀ ਕੀਤਾ ਜਾਣਾ ਚਾਹੀਦਾਲੋਕਾਂ ਨੂੰ ਇਸ ਵਿਹਾਰ ਦਾ ਵੀ ਕੋਈ ਕਾਰਨ ਸਮਝ ਨਹੀਂ ਸੀ ਆ ਸਕਿਆ

ਕਿਸੇ ਵੀ ਦੇਸ਼ ਦੀ ਵਿਦੇਸ਼ ਨੀਤੀ ਦੀ ਕੋਈ ਪੱਕੀ ਸੇਧ ਹੁੰਦੀ ਹੈ, ਪਰ ਭਾਰਤ ਦੀ ਵਿਦੇਸ਼ ਨੀਤੀ ਆਜ਼ਾਦੀ ਮਿਲਣ ਦੇ ਦਿਨ ਤੋਂ ਕਿਸੇ ਵੀ ਸਮੇਂ ਇੰਨੀ ਸਾਫ ਨਹੀਂ ਰਹੀ, ਜਿੰਨੀ ਹੋਣੀ ਚਾਹੀਦੀ ਹੈਇਹ ਹਮੇਸ਼ਾ ਝੂਲੇ ਵਾਂਗ ਝੂਲਦੀ ਦਿਖਾਈ ਦਿੰਦੀ ਹੈਕਦੀ ਇਹ ਹੱਦੋਂ ਵੱਧ ਉਲਾਰ ਨੀਤੀ ਦਾ ਪ੍ਰਭਾਵ ਦਿੰਦੀ ਹੈ, ਕਦੀ ਸਿਰੇ ਦੀ ਕੁੜੱਤਣ ਦਾਦੂਸਰੇ ਪਾਸੇ ਭਾਰਤ ਦੇ ਲੋਕਾਂ ਦੀ ਦੇਸ਼ਭਗਤੀ ਦੀ ਧੜਕਣ ਸਦਾ ਇੱਕ ਸਾਰ ਰਹੀ ਹੈਮਹਾਭਾਰਤ ਦੇ ਵਕਤ ਇੱਕ ਪਾਸੇ ਸੌ ਕੌਰਵ ਤੇ ਦੂਸਰੇ ਪਾਸੇ ਪੰਜ ਪਾਂਡਵਾਂ ਦੇ ਦੋ ਧੜੇ ਆਪਸ ਵਿੱਚ ਲੜ ਰਹੇ ਸਨਦੇਸ਼ ਵਿੱਚ ਖਾਨਾ-ਜੰਗੀ ਵੇਖ ਕੇ ਵਿਦੇਸ਼ੀ ਤਾਕਤ ਨੇ ਹਮਲਾ ਕਰਨ ਦੀ ਸਾਜ਼ਿਸ਼ ਘੜੀ ਤਾਂ ਪੰਜਾਂ ਪਾਂਡਵਾਂ ਨੇ ਕੌਰਵਾਂ ਨੂੰ ਚਿੱਠੀ ਭੇਜੀ ਸੀ ਕਿ ਆਪੋ ਵਿੱਚ ਲੜਨ ਲਈ ਤੁਸੀਂ ਸੌ ਤੇ ਅਸੀਂ ਪੰਜ ਹਾਂ, ਪਰ ਜਦੋਂ ਵਿਦੇਸ਼ੀ ਤਾਕਤ ਨਾਲ ਭੇੜ ਦਾ ਸਵਾਲ ਹੋਵੇ ਤਾਂ ਤੁਸੀਂ ਸੌ ਅਤੇ ਅਸੀਂ ਪੰਜ ਨਹੀਂ, ਸਾਰੇ ਮਿਲ ਕੇ ਇੱਕ ਸੌ ਪੰਜ ਬਣ ਕੇ ਮੈਦਾਨ ਵਿੱਚ ਡਟਾਂਗੇਭਾਰਤ ਦੇ ਲੋਕ ਅੱਜ ਵੀ ਉਸੇ ਨੀਤੀ ਦੇ ਧਾਰਨੀ ਹਨਆਪਸ ਵਿੱਚ ਰਾਜਨੀਤੀ ਵਾਲੇ ਮੱਤਭੇਦ ਹਜ਼ਾਰਾਂ ਹੋਣਗੇ ਅਤੇ ਹਮੇਸ਼ਾ ਰਹਿਣਗੇ, ਪਰ ਜਦੋਂ ਸਵਾਲ ਦੇਸ਼ ਦੀ ਰਾਖੀ ਦਾ ਹੋਵੇ, ਸਰਕਾਰ ਦੇ ਨਾਲ ਸਾਰੇ ਦੇਸ਼ ਦੇ ਲੋਕ ਖੜ੍ਹੇ ਦਿਖਾਈ ਦੇਣਗੇਸਰਕਾਰ ਦੀ ਵਿਦੇਸ਼ ਨੀਤੀ ਵਿੱਚ ਉਲਝਣਾਂ ਦਾ ਸਵਾਲ ਫਿਰ ਵੀ ਖੜ੍ਹਾ ਰਹੇਗਾ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2210) 

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਜਤਿੰਦਰ ਪਨੂੰ

ਜਤਿੰਦਰ ਪਨੂੰ

Jalandhar, Punjab, India.
Phone: (91 - 98140 - 68455)
Email: (pannu_jatinder@yahoo.co.in)

More articles from this author