GurmitPalahi7ਇਹੋ ਜਿਹੇ ਹਾਲਾਤ ਵਿੱਚ ਪੰਜਾਬ ਦੀ ਉਹ ਧਿਰ ਹੀ ਪੰਜਾਬੀਆਂ ਦੀ ਬੇੜੀ ...
(19 ਜੁਲਾਈ 2020)

 

1920 ਵਿੱਚ ਸਥਾਪਿਤ ਕੀਤਾ ਗਿਆ ਸ਼੍ਰੋਮਣੀ ਅਕਾਲੀ ਦਲ ਪੂਰੀ ਇੱਕ ਸਦੀ ਬਾਅਦ ਗਰਦਿਸ਼ ਵਿੱਚ ਹੈਭਾਵੇਂ ਸਮੇਂ-ਸਮੇਂ ’ਤੇ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਕੁਝ ਨੇਤਾ ਇਸ ਨਾਲੋਂ ਤੋੜ-ਵਿਛੋੜਾ ਕਰਦੇ ਰਹੇ, ਪਰ ਸ਼੍ਰੋਮਣੀ ਅਕਾਲੀ ਦਲ ਕਿਸੇ ਨਾ ਕਿਸੇ ਰੂਪ ਵਿੱਚ ਪੰਜਾਬ ਦੀ ਰਾਜਨੀਤੀ ਨੂੰ ਪ੍ਰਭਾਵਤ ਕਰਦਾ ਰਿਹਾਸੂਬਿਆਂ ਲਈ ਵੱਧ ਅਧਿਕਾਰਾਂ ਦੀ ਤਰਜ਼ਮਾਨੀ ਕਰਦਾ ਰਿਹਾਮਾਸਟਰ ਤਾਰਾ ਸਿੰਘ, ਸੰਤ ਫਤਿਹ ਸਿੰਘ, ਸੰਤ ਹਰਚੰਦ ਸਿੰਘ ਲੌਂਗੋਵਾਲ, ਜਗਦੇਵ ਸਿੰਘ ਤਲਵੰਡੀ, ਗੁਰਚਰਨ ਸਿੰਘ ਟੋਹੜਾ, ਪ੍ਰਕਾਸ਼ ਸਿੰਘ ਬਾਦਲ ਵਰਗੇ ਨੇਤਾ ਇਸ ਸਿਆਸੀ ਪਾਰਟੀ ਨੂੰ ਅਗਵਾਈ ਦਿੰਦੇ ਰਹੇ ਅਤੇ ਸ਼੍ਰੋਮਣੀ ਅਕਾਲੀ ਦਲ ਸਿੱਖਾਂ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਉੱਤੇ ਕਾਬਜ਼ ਰਹਿਕੇ ਆਪਣੀ ਸਿਆਸੀ ਹੋਂਦ ਨੂੰ ਕਾਇਮ ਰੱਖਣ ਵਿੱਚ ਨਿਰੰਤਰ ਕਾਮਯਾਬ ਹੁੰਦੇ ਰਹੇਭਾਵੇਂ ਕਿ ਸ਼੍ਰੋਮਣੀ ਅਕਾਲੀ ਦਲ ਉੱਤੇ ਸਮੇਂ-ਸਮੇਂ ਹੋਰ ਅਕਾਲੀ ਨੇਤਾਵਾਂ ਦਾ ਕਬਜ਼ਾ ਰਿਹਾ, ਪਰ ਪਿਛਲੇ ਚਾਰ-ਪੰਜ ਦਹਾਕਿਆਂ ਤੋਂ ਪ੍ਰਕਾਸ਼ ਸਿੰਘ ਬਾਦਲ, ਜੋ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਬਣੇ, ਦਾ ਗਲਬਾ ਸ਼੍ਰੋਮਣੀ ਅਕਾਲੀ ਦਲ ਉੱਤੇ ਵੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਵੀ ਕਾਇਮ ਹੈ

ਸ: ਪ੍ਰਕਾਸ਼ ਸਿੰਘ ਬਾਦਲ ਅਤੇ ਭਾਜਪਾ ਵਲੋਂ 10 ਸਾਲ ਪੰਜਾਬ ਉੱਤੇ ਸਾਂਝੇ ਤੌਰ ’ਤੇ ਰਾਜ ਕੀਤਾ ਗਿਆਇਸ ਸਮੇਂ ਦੌਰਾਨ ਪੰਜਾਬ ਵੱਡੇ ਕਰਜ਼ੇ ਥੱਲੇ ਦੱਬਿਆ ਗਿਆ ਸੂਬੇ ਵਿੱਚ ਮਾਫੀਏ ਨੇ ਫੰਨ ਫੈਲਾਏ, ਕੁਝ ਧਾਰਮਿਕ ਮਸਲੇ ਵੀ ਇਸ ਸਮੇਂ ਦੌਰਾਨ ਖੜ੍ਹੇ ਹੋਏਸ. ਪ੍ਰਕਾਸ਼ ਸਿੰਘ ਬਾਦਲ ਨੇ ਮੁੱਖ ਮੰਤਰੀ ਹੁੰਦਿਆਂ, ਪੁੱਤਰ-ਮੋਹ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਉਪ-ਮੁੱਖ ਮੰਤਰੀ ਅਤੇ ਫਿਰ ਸ਼੍ਰੋਮਣੀ ਅਕਾਲੀ ਦਲ (ਬ) ਦਾ ਪ੍ਰਧਾਨ ਬਣਾ ਦਿੱਤਾ, ਜਿਸ ਨਾਲ ਸੀਨੀਅਰ ਨੇਤਾਵਾਂ, ਜਿਹਨਾਂ ਵਿੱਚ ਰਣਜੀਤ ਸਿੰਘ ਬ੍ਰਹਮਪੁਰਾ, ਸੁਖਦੇਵ ਸਿੰਘ ਢੀਂਡਸਾ ਸ਼ਾਮਲ ਸਨ, ਵਿੱਚ ਰੋਸ ਜਾਗਿਆਘੁਸਰ-ਮੁਸਰ ਸ਼ੁਰੂ ਹੋਈਪਹਿਲਾਂ ਰਣਜੀਤ ਸਿੰਘ ਬ੍ਰਹਮਪੁਰਾ ਨੇ ਟਕਸਾਲੀ ਅਕਾਲੀ ਦਲ ਅਤੇ ਹੁਣ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਬਣਾ ਲਿਆ ਹੈ, ਜਿਸ ਨੂੰ ਸੀਨੀਅਰ ਅਕਾਲੀ ਆਗੂਆਂ, ਜਿਹਨਾਂ ਵਿੱਚ ਵੱਡੀ ਗਿਣਤੀ ਬਾਦਲ ਧੜੇ ਨਾਲ ਜੁੜੇ ਲੋਕ ਹਨ, ਵਲੋਂ ਭਰਪੂਰ ਸਮਰਥਨ ਮਿਲ ਰਿਹਾ ਹੈਇਸ ਸਮੇਂ ਸੂਬੇ ਪੰਜਾਬ ਵਿੱਚ ਅੱਧੀ ਦਰਜਨ ਤੋਂ ਵੱਧ ਅਕਾਲੀ ਦਲ ਹਨਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ਤੋਂ ਬਿਨਾਂ ਯੂਨਾਈਟਿਡ ਅਕਾਲੀ ਦਲ, ਰਵੀਇੰਦਰ ਸਿੰਘ ਅਕਾਲੀ ਦਲ, ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦਾ ਅਕਾਲੀ ਦਲ ਟਕਸਾਲੀ ਅਤੇ ਪੰਥਕ ਅਕਾਲੀ ਦਲ ਹੋਂਦ ਵਿੱਚ ਆਏ ਹੋਏ ਹਨਪਰ ਪੰਜਾਬ ਦੇ ਵੋਟਰ ਜਾਂ ਸਿੱਖ ਵੋਟਰ ਆਮ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਨਾਲ ਖੜ੍ਹਦੇ ਹਨਹੁਣ ਵੇਖਣਾ ਇਹ ਹੈ ਕਿ ਸੁਖਬੀਰ ਸਿੰਘ ਬਾਦਲ ਜੋ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਨ ਦੇ ਮੁਕਾਬਲੇ ਉੱਤੇ ਸੁਖਦੇਵ ਸਿੰਘ ਢੀਂਡਸਾ, ਜੋ ਪ੍ਰਕਾਸ਼ ਸਿੰਘ ਬਾਦਲ ਦੇ ਆੜੀ ਰਹੇ ਹਨ, ਸ਼੍ਰੋਮਣੀ ਅਕਾਲੀ ਦਲ ਦੇ ਗਲਿਆਰਿਆਂ, ਸਿੱਖ ਵੋਟਰਾਂ ਨੂੰ ਆਪਣੇ ਨਾਲ ਲੈ ਕੇ ਜਾਂਦੇ ਹਨ ਅਤੇ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਦੇ ਹਨ ਜਾਂ ਫਿਰ ਗੁਰਚਰਨ ਸਿੰਘ ਟੌਹੜਾ ਵਾਂਗ ਹਾਰ ਦਾ ਕਾਰਨ ਬਣਦੇ ਹਨ

ਬਿਨਾਂ ਸ਼ੱਕ ਸੁਖਦੇਵ ਸਿੰਘ ਢੀਂਡਸਾ ਦਾ ਅਕਸ ਅਕਾਲੀ ਵਰਕਰਾਂ ਵਿੱਚ ਸਾਫ਼-ਸੁਥਰਾ ਹੈਉਹ ਅਕਾਲੀ ਰਾਜਨੀਤੀ ਦੀ ਰਗ-ਰਗ ਤੋਂ ਵਾਕਫ਼ ਹੈਅਕਾਲੀ ਨੇਤਾ ਵੀ ਉਸ ਨਾਲ ਜੁੜ ਚੁੱਕੇ ਹਨ ਜਾਂ ਜੁੜ ਰਹੇ ਹਨਪਰ ਇਹ ਗੱਲ ਸਮਝਣ ਵਾਲੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਉੱਤੇ ਜਿਸ ਧਿਰ ਦਾ ਕਬਜ਼ਾ ਹੋਏਗਾ ਜਾਂ ਰਹੇਗਾ, ਉਹੀ ਧਿਰ ਸ਼੍ਰੋਮਣੀ ਅਕਾਲੀ ਦਲ ਕਹਾਉਂਦੀ ਰਹੀ ਹੈ ਅਤੇ ਬਾਦਲ ਪਰਿਵਾਰ ਦੀ ਪਕੜ ਇਸ ਸੰਸਥਾ ਉੱਤੇ ਬਹੁਤ ਪੀਡੀ ਹੈ, ਜਿਸਨੂੰ ਸਮੇਂ-ਸਮੇਂ ਤੇ ਕਈ ਅਕਾਲੀ ਨੇਤਾਵਾਂ ਤੇ ਗੁੱਟਾਂ ਨੇ ਵੰਗਾਰਿਆਂ ਹੈ, ਪਰ ਸਫ਼ਲਤਾ ਹਾਸਲ ਨਹੀਂ ਹੋ ਸਕੀਇਸ ਵੇਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਦੀ ਚੋਣ ਕੁਝ ਸਮੇਂ ਬਾਅਦ ਹੋਣ ਵਾਲੀ ਹੈ, ਜਿਸ ਸਬੰਧੀ ਫੈਸਲਾ ਕੇਂਦਰ ਸਰਕਾਰ ਦੇ ਹੱਥ ਵਿੱਚ ਹੈਕੇਂਦਰ ਵਿੱਚ ਭਾਜਪਾ ਦਾ ਰਾਜ ਹੈ, ਜਿਸ ਵਲੋਂ “ਇਕ ਪਾਰਟੀ ਇੱਕ ਲੋਕਤੰਤਰ“ ਦੇ ਸਕੰਲਪ ਨੂੰ ਅੱਗੇ ਵਧਾਇਆ ਜਾ ਰਿਹਾ ਹੈ, ਜੇਕਰ ਭਾਜਪਾ ਇਹ ਮਹਿਸੂਸ ਕਰੇਗੀ ਕਿ ਸੁਖਬੀਰ ਸਿੰਘ ਬਾਦਲ ਦਾ ਸ਼੍ਰੋਮਣੀ ਅਕਾਲੀ ਦਲ ਇਸ ਕੰਮ ਵਿੱਚ ਉਸਦਾ ਸਾਥ ਦੇ ਸਕਦਾ ਹੈ ਤਾਂ ਉਹ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੀ ਚੋਣਾਂ ਉਸ ਵੇਲੇ ਕਰਵਾਏਗੀ, ਜਦੋਂ ਸੁਖਬੀਰ ਬਾਦਲ ਦਾ ਅਕਾਲੀ ਦਲ ਚਾਹੇਗਾ ਪਰ ਜੇਕਰ ਭਾਜਪਾ ਨੂੰ ਸੁਖਦੇਵ ਸਿੰਘ ਢੀਂਡਸਾ ਦੇ ਹੱਕ ਵਿੱਚ ਅਕਾਲੀਆਂ ਦਾ ਪਲੜਾ ਭਾਰੀ ਦਿਸਿਆ ਤਾਂ ਉਸ ਵਲੋਂ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਤੁਰੰਤ ਕਰਾਉਣ ਲਈ ਯਤਨ ਤੇਜ਼ ਕਰ ਦਿੱਤੇ ਜਾਣਗੇ

ਉਂਜ ਭਾਜਪਾ ਦੇ ਬਹੁਤੇ ਸੀਨੀਅਰ ਨੇਤਾ ਪੰਜਾਬ ਵਿੱਚ ਵੱਡੇ ਭਰਾ ਦੀ ਭੂਮਿਕਾ ਨਿਭਾਉਣ ਲਈ ਕਾਹਲੇ ਹਨ, ਤੇ ਸੁਖਬੀਰ ਸਿੰਘ ਬਾਦਲ ਦੇ ਅਕਾਲੀ ਦਲ ਨਾਲ ਸੀਟਾਂ ਦੀ ਵੰਡ ਵੇਲੇ 117 ਵਿਧਾਨ ਸਭਾ ਸੀਟਾਂ ਵਿੱਚੋਂ ਅੱਧੀਆਂ ਸੀਟਾਂ ਮੰਗਣਗੇਪਰ ਜੇਕਰ ਸੁਖਦੇਵ ਸਿੰਘ ਢੀਂਡਸਾ, ਅਕਾਲੀ ਦਲ ਦੇ ਵਧੇਰੇ ਸੀਨੀਅਰ ਨੇਤਾਵਾਂ ਨੂੰ ਆਪਣੇ ਨਾਲ ਜੋੜ ਲੈਂਦੇ ਹਨ ਤਾਂ ਉਸ ਅੱਗੇ ਵੀ ਪੰਜਾਬ ਦੀ ਸਿਆਸਤ ਵਿੱਚ ਤਿੰਨ ਬਦਲ ਹੋਣਗੇ:

ਪਹਿਲਾ ਇਹ ਕਿ ਉਹ ਭਾਜਪਾ ਨਾਲ ਗੱਠਜੋੜ ਕਰਨ

ਦੂਜਾ ਇਹ ਕਿ ਉਹ ਆਮ ਆਦਮੀ ਪਾਰਟੀ ਨਾਲ ਗੱਠਜੋੜ ਕਰਨ

ਤੀਜਾ ਇਹ ਕਿ ਉਹ ਬਾਦਲ ਦਲ ਤੋਂ ਬਿਨਾਂ ਬਾਕੀ ਸਾਰੇ ਦਲਾਂ ਦੇ ਨੇਤਾਵਾਂ ਨੂੰ ਨਾਲ ਲੈਕੇ ਤੀਜਾ ਬਾਦਲ ਬਣਾਉਣ ਤੀਜਾ ਬਾਦਲ ਬਣਾਉਣ ਲਈ ਅਕਾਲੀ ਦਲ ਵਿੱਚੋਂ ਨਿਕਲੇ ਬਲਵੰਤ ਸਿੰਘ ਰਾਮੂੰਵਾਲੀਆ, ਮਨਪ੍ਰੀਤ ਸਿੰਘ ਬਾਦਲ ਨੇ ਵਧੇਰਾ ਯਤਨ ਕੀਤਾ ਸੀ, ਪੰਜਾਬ ਭਰ ਵਿੱਚੋਂ ਉਹਨਾਂ ਨੂੰ ਪੂਰਾ ਸਹਿਯੋਗ ਵੀ ਮਿਲਿਆ ਸੀ, ਪਰ ਉਹ 4 ਫ਼ੀਸਦੀ ਤੋਂ ਵੱਧ ਵੋਟਾਂ ਨਹੀਂ ਲੈ ਸਕੇ

ਸੁਖਦੇਵ ਸਿੰਘ ਢੀਂਡਸਾ ਵਲੋਂ ਪਿਛਲੇ ਦਿਨੀਂ ਕਾਂਗਰਸ ਤੇ ਸੁਖਬੀਰ ਸਿੰਘ ਬਾਦਲ ਦਲ ਤੋਂ ਬਿਨਾਂ ਹੋਰ ਕਿਸੇ ਵੀ ਦਲ ਨਾਲ ਗੱਠਜੋੜ ਕਰਨ ਦੀਆਂ ਸੰਭਾਵਨਾਵਾਂ ਕਾਇਮ ਰੱਖੀਆਂ ਹਨਸੁਖਦੇਵ ਸਿੰਘ ਢੀਂਡਸਾ ਦੀਆਂ ਸਰਗਰਮੀਆਂ ਦਾ ਭਵਿੱਖ ਇਸ ਗੱਲ ’ਤੇ ਵੀ ਨਿਰਭਰ ਕਰੇਗਾ ਕਿ ਸ਼੍ਰੋਮਣੀ ਅਕਾਲੀ ਦਲ ਵਜੋਂ ਭਾਰਤੀ ਚੋਣ ਕਮਿਸ਼ਨ ਵਲੋਂ ਕਿਸ ਨੂੰ ਪ੍ਰਵਾਨਗੀ ਮਿਲਦੀ ਹੈ? ਇਹ ਸਭ ਕੁਝ ਵੀ ਕੇਂਦਰੀ ਹਕੂਮਤ ਉੱਤੇ ਨਿਰਭਰ ਕਰਦਾ ਹੈਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਵੱਡੀ ਸਿਆਸੀ ਰੱਦੋ-ਬਦਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿਉਂਕਿ ਭਾਜਪਾ ਪੰਜਾਬ ਵਿੱਚ ਹਰ ਹੀਲੇ ਆਪਣੀ ਸਰਕਾਰ ਬਣਾਉਣਾ ਚਾਹੁੰਦੀ ਹੈਕਾਂਗਰਸ ਵਿੱਚ ਫੁੱਟ ਪੈਣ ਦੀ ਸੰਭਾਵਨਾ ਹੈਕਾਂਗਰਸ ਤੋਂ ਰੁੱਸੇ ਹੋਏ ਨੇਤਾ ਭਾਜਪਾ ਵਿੱਚ ਜਾ ਸਕਦੇ ਹਨ

ਪਰ ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਪੰਜਾਬ ਭਾਜਪਾ ਹਾਲੇ ਇਕੱਲਿਆਂ ਪੰਜਾਬ ਵਿੱਚ ਸਰਕਾਰ ਨਹੀਂ ਬਣਾ ਸਕਦੀ ਉਸ ਦਾ ਦਾਇਰਾ ਸ਼ਹਿਰਾਂ ਵਿੱਚ ਤਾਂ ਹੋ ਸਕਦਾ ਹੈ ਪਰ ਪਿੰਡਾਂ ਵਿੱਚ, ਖ਼ਾਸ ਕਰਕੇ ਕਿਸਾਨਾਂ ਵਿੱਚ ਉਸਦਾ ਘੇਰਾ ਨਹੀਂ ਵਧ ਰਿਹਾਕਿਸਾਨ ਵਿਰੋਧੀ ਜਾਰੀ ਤਿੰਨ ਆਰਡੀਨੈਂਸਾਂ ਨੇ ਪੰਜਾਬ ਦੇ ਕਿਸਾਨਾਂ ਤੋਂ ਭਾਜਪਾ ਨੂੰ ਹੋਰ ਦੂਰ ਕਰ ਦਿੱਤਾ ਹੈਕਿਸਾਨਾਂ ਦੀ ਦੂਰੀ ਸੁਖਬੀਰ ਸਿੰਘ ਬਾਦਲ ਦੇ ਸ਼੍ਰੋਮਣੀ ਅਕਾਲੀ ਦਲ ਤੋਂ ਵੀ ਵਧ ਰਹੀ ਹੈ, ਜਿਸਨੇ ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਹਰਾ ਨਹੀਂ ਮਾਰਿਆ ਸਗੋਂ ਕੇਂਦਰੀ ਸਰਕਾਰ ਵਿੱਚ ਭਾਈਵਾਲ ਹੋਣ ਕਾਰਨ ਦੋਹਰੀ ਨੀਤੀ ਇਖਤਿਆਰ ਕੀਤੀ ਹੈਇਹ ਜਾਣਦਿਆਂ ਹੋਇਆ ਵੀ ਕਿ ਕਿਸਾਨਾਂ ਲਈ ਕਾਰਪੋਰੇਟ ਖੇਤੀ ਦਾ ਰਸਤਾ ਖੋਲ੍ਹਕੇ ਉਹਨਾਂ ਨੂੰ ਬਲੀ ਦਾ ਬੱਕਰਾ ਬਣਾਉਣ ਦੀ ਤਿਆਰੀ ਕੇਂਦਰ ਸਰਕਾਰ ਵਲੋਂ ਚੱਲ ਰਹੀ ਹੈ

ਪੰਜਾਬ ਵਿੱਚ ਕਾਂਗਰਸੀ ਸਰਕਾਰ ਪਿਛਲੇ ਸਾਢੇ ਤਿੰਨ ਸਾਲਾਂ ਤੋਂ ਕਾਗਜੀਂ-ਪੱਤਰੀਂ ਲੋਕਾਂ ਦਾ ਢਿੱਡ ਭਰ ਰਹੀ ਹੈ ਖਾਲੀ ਖਜ਼ਾਨੇ ਦੀ ਦੁਹਾਈ ਦੇ ਰਹੀ ਹੈ, ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਅਤੇ ਨਸ਼ੇ ਤੇ ਮਾਫ਼ੀਏ ਨੂੰ ਕੰਟਰੋਲ ਕਰਨ ਦੇ ਦਮਗਜ਼ੇ ਮਾਰ ਰਹੀ ਹੈਨਿੱਤ ਨਵੇਂ ਬਿਆਨ ਦੇ ਕੇ, ਲੋਕਾਂ ਨੂੰ ਸੱਚੀ-ਸੁੱਚੀ ਸਰਕਾਰ ਬਣਨ ਦਾ ਦਾਅਵਾ ਵੀ ਕਰ ਰਹੀ ਹੈਪਰ ਲੋਕ ਬਾਵਜੂਦ ਇਸ ਗੱਲ ਦੇ ਕਿ ਕਾਂਗਰਸ ਦੀ ਕਾਰਗੁਜ਼ਾਰੀ ਪਿਛਲੇ ਤਿੰਨ ਵਰ੍ਹਿਆਂ ਵਿੱਚ ਤਸੱਲੀਬਖ਼ਸ਼ ਨਹੀਂ ਰਹੀ, ਵਿਰੋਧੀ ਧਿਰ ਤੋਂ ਨਿਰਾਸ਼, ਕਾਂਗਰਸ ਦੀ ਕੰਨੀ ਫੜੀ ਨਜ਼ਰ ਆ ਰਹੇ ਹਨਪੰਜਾਬ ਦੀ ਸਿਆਸਤ ਵਿੱਚ ਇੱਕ ਖਿਲਾਅ ਬਣਿਆ ਦਿਸਦਾ ਹੈਤੀਜੀ ਧਿਰ ਬਣਨ ਲਈ ਆਮ ਆਦਮੀ ਪਾਰਟੀ ਦਾ ਲਗਾਇਆ ਜ਼ੋਰ, ਪਾਰਟੀ ਦੇ ਨੇਤਾਵਾਂ ਦੇ ਖੇਰੂੰ-ਖੇਰੂੰ ਹੋਣ ਕਾਰਨ, ਕੋਈ ਸਿੱਟੇ ਨਹੀਂ ਕੱਢ ਰਿਹਾਸਿੱਟੇ ਵਜੋਂ ਪੰਜਾਬ ਦੇ ਲੋਕਾਂ ਦੇ ਵੱਡੇ ਮਸਲੇ ਹੱਲ ਕਰਨ ਲਈ ਕੋਈ ਵੀ ਧਿਰ ਭੂਮਿਕਾ ਨਿਭਾਉਣ ਲਈ ਅੱਗੇ ਨਹੀਂ ਆ ਰਹੀ

ਪੰਜਾਬ ਦੇ ਲੋਕਾਂ ਦੇ ਮਸਲੇ ਵੱਡੇ ਹਨ:

ਪੰਜਾਬ ਦੇ ਕਿਸਾਨ ਦੀ ਤਬਾਹੀ, ਪੰਜਾਬ ਨੂੰ ਤਬਾਹ ਕਰ ਦੇਵੇਗੀਜੇਕਰ ਮੌਜੂਦਾ ਮੰਡੀ ਢਾਂਚਾ ਤੋੜ ਦਿੱਤਾ ਗਿਆ ਤਾਂ ਪੰਜਾਬ ਦਾ ਕਿਸਾਨ ਦਰ-ਦਰ ਧੱਕੇ ਖਾਏਗਾ

ਪੰਜਾਬ ਦਾ ਖੇਤ ਮਜ਼ਦੂਰ ਅਤੇ ਮਜ਼ਦੂਰਾਂ ਦੀ ਹਾਲਤ “ਖੀਸੇ ਖਾਲੀ, ਢਿੱਡ ਭੁੱਖੇ ਅਤੇ ਤਨ ਉੱਤੇ ਲੀਰਾਂ“ ਵਾਲੀ ਹੈ

ਪੰਜਾਬ ਦੇ ਪਾਣੀਆਂ ਨੂੰ ਪੰਜਾਬ ਤੋਂ ਖੋਹਿਆ ਜਾ ਰਿਹਾ ਹੈ

ਪੰਜਾਬ ਦਾ ਖੇਤੀ ਸੰਕਟ ਡੂੰਘਾ ਹੋ ਰਿਹਾ ਹੈ, ਕਿਸਾਨ ਘਾਟੇ ਦੀ ਖੇਤੀ ਕਰ ਰਿਹਾ ਹੈਖੁਦਕੁਸ਼ੀਆਂ ਕਰ ਰਿਹਾ ਹੈਧਰਤੀ ਹੇਠਲੇ ਪਾਣੀ ਦਾ ਪੱਧਰ ਦਿਨੋ-ਦਿਨ ਨੀਵਾਂ ਹੋ ਰਿਹਾ ਹੈ

ਮਾਫੀਆ ਰਾਜ ਨੇ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ਵਿਗਾੜੀ ਹੋਈ ਹੈਪੰਜਾਬ ਭ੍ਰਿਸ਼ਟਾਚਾਰ ਨਾਲ ਪਰੁਨ੍ਹਿਆ ਪਿਆ ਹੈ

ਪੰਜਾਬ ਦੇ ਲੋਕ ਅਤੇ ਸਰਕਾਰ ਪੋਟਾ-ਪੋਟਾ ਕਰਜ਼ਾਈ ਹਨ ਅਤੇ ਬੇਰੁਜ਼ਗਾਰੀ ਨੇ ਨੌਜਵਾਨਾਂ ਨੂੰ ਪ੍ਰਵਾਸ ਕਰਨ ਲਈ ਮਜਬੂਰ ਕੀਤਾ ਹੋਇਆ ਹੈ ਜਾਂ ਨਸ਼ਿਆਂ ਦੇ ਆਦੀ ਬਣਾ ਦਿੱਤਾ ਹੈ

ਇਹੋ ਜਿਹੇ ਹਾਲਾਤ ਵਿੱਚ ਪੰਜਾਬ ਦੀ ਉਹ ਧਿਰ ਹੀ ਪੰਜਾਬੀਆਂ ਦੀ ਬੇੜੀ ਬੰਨੇ ਲਾਏਗੀ, ਜੋ ਪੰਜਾਬ ਦੇ ਲੋਕਾਂ ਦੇ ਦੁੱਖ-ਦਰਦ ਨੂੰ ਸਮਝੇਗੀਹਾਲੀ ਤਾਂ ਪੰਜਾਬ ਵਿੱਚ ਸਿਆਸੀ ਤਿਕੜਮਵਾਜ਼ੀ ਨੇ ਪੰਜਾਬ ਦਾ ਸਿਆਸੀ ਮਾਹੌਲ ਗੰਧਲਾ ਕੀਤਾ ਹੋਇਆ ਹੈ

ਲੋਕਾਂ ਦਾ ਵਿਸ਼ਵਾਸ ਜਿੱਤਣ ਲਈ ਕਿਸੇ ਸੁਹਿਰਦ ਸਿਆਸੀ ਪਾਰਟੀ ਨੂੰ ਇਮਾਨਦਰੀ ਨਾਲ ਕਦਮ ਚੁੱਕਣੇ ਪੈਣਗੇ ਤਦੇ ਉਹੀ ਧਿਰ ਪੰਜਾਬ ਵਿੱਚ ਤੀਜੀ ਧਿਰ ਵਜੋਂ ਸਥਾਪਿਤ ਹੋ ਸਕੇਗੀ, ਕਿਉਂਕਿ ਰਿਵਾਇਤੀ ਪਾਰਟੀਆਂ ਕਾਂਗਰਸ, ਅਕਾਲੀ ਦਲ (ਬ), ਭਾਜਪਾ ਨੇ ਤਾਂ ਲੋਕਾਂ ਨੂੰ ਨਿਰਾਸ਼ ਹੀ ਕੀਤਾ ਹੈ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2259)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.gmail.com)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author