NishanSRathaur7ਲੋਕ ਇਸ ਵਿਉਂਤਬੰਦੀ ਤੋਂ ਅਣਜਾਣ ਹਨ। ਜਦੋਂ ਤਕ ਲੋਕਾਂ ਨੂੰ ਸਮਝ ਆਏਗੀ ...
(20 ਜੁਲਾਈ 2020)

 

ਲੋਕਤੰਤਰ ਦੇ ਚਾਰ ਥੰਮ੍ਹਾਂ ਵਿੱਚੋਂ ਨਿਰਪੱਖ ਮੀਡੀਆ ਅਤੇ ਨਿਆਂ ਪ੍ਰਣਾਲੀ ਦੀ ਬਹੁਤ ਮਹੱਤਵਪੂਰਨ ਅਤੇ ਸਾਰਥਕ ਜਗ੍ਹਾ ਹੁੰਦੀ ਹੈਇਹਨਾਂ ਥੰਮ੍ਹਾਂ ਤੋਂ ਬਿਨਾਂ ਲੋਕਤੰਤਰ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀਪਰ ਅਫ਼ਸੋਸ! ਪਿਛਲੇ ਕੁਝ ਸਾਲਾਂ ਤੋਂ ਲੋਕਤੰਤਰ ਦੇ ਇਹਨਾਂ ਥੰਮ੍ਹਾਂ ਨੂੰ ਲਗਾਤਾਰ ਕਮਜ਼ੋਰ ਕੀਤਾ ਜਾ ਰਿਹਾ ਹੈਮੀਡੀਆ ਦੀ ਗੱਲ ਕਰਦਿਆਂ ਇਹ ਤੱਥ ਸਾਹਮਣੇ ਆਉਂਦਾ ਹੈ ਕਿ ਨਿਰਪੱਖ ਪੱਤਰਕਾਰਤਾ ਹੁਣ ਬੀਤੇ ਜ਼ਮਾਨੇ ਦੀ ਗੱਲ ਹੋ ਚੁੱਕੀ ਹੈਵਿਰੋਧਤਾ ਅਤੇ ਆਲੋਚਨਾਵਾਂ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਦਾ ਨਾਮ ਦੇ ਕੇ ਅਸਲੋਂ ਹੀ ਖ਼ਤਮ ਕਰ ਦਿੱਤਾ ਗਿਆ ਹੈ

ਕੁਝ ਸਾਲ ਪਹਿਲਾਂ ਤਕ ਅਖ਼ਬਾਰ ਵਿੱਚ ਛਪੀ ਖ਼ਬਰ ਨੂੰ ‘ਅੰਤਿਮ ਸੱਚ’ ਮੰਨ ਲਿਆ ਜਾਂਦਾ ਸੀਪਰ ਹੁਣ ਅਜਿਹਾ ਨਹੀਂ ਹੈਅੱਜ ਪਾਠਕਾਂ, ਦਰਸ਼ਕਾਂ ਕੋਲ ਸੂਚਨਾ ਪ੍ਰਾਪਤੀ ਦੇ ਬਹੁਤ ਸਾਰੇ ਸਾਧਨ ਮੌਜੂਦ ਹਨਉਹ ਹਰ ਸਾਧਨ ਦੀ ਵਰਤੋਂ ਕਰਕੇ ‘ਅੰਤਿਮ ਸੱਚ’ ਤਕ ਪਹੁੰਚਣਾ ਚਾਹੁੰਦੇ ਹਨਇਹਨਾਂ ਬਹੁਤ ਸਾਰੇ ਵਿਕਲਪਾਂ ਕਰਕੇ ਪੱਤਰਕਾਰਤਾ ਦੀ ਨਿਰਪੱਖਤਾ ਨੂੰ ਖੋਰਾ ਲੱਗਾ ਹੈ ਕਿਉਂਕਿ ਹਰ ਖ਼ਬਰ ਨੂੰ ਹਰ ਅਦਾਰਾ ਆਪਣੀ ਵਿਚਾਰਧਾਰਾ ਦੇ ਮੁਤਾਬਿਕ ਢਾਲ ਕੇ ਪਾਠਕਾਂ, ਦਰਸ਼ਕਾਂ ਦੇ ਸਾਹਮਣੇ ਪੇਸ਼ ਕਰਦਾ ਹੈਇੱਕ ਸਾਧਨ ਨਾਲ ਜਦੋਂ ਪਾਠਕ, ਦਰਸ਼ਕ ਦੀ ਸੰਤੁਸ਼ਟੀ ਨਹੀਂ ਹੁੰਦੀ ਤਾਂ ਉਹ ਹੋਰ ਵਸੀਲਿਆਂ ਰਾਹੀਂ ਖ਼ਬਰ ਪ੍ਰਾਪਤ ਕਰ ਲੈਂਦਾ ਹੈਇਸ ਨਾਲ ਸੰਬੰਧਤ ਅਦਾਰੇ ਦੀ ਕਾਰਜਸ਼ੈਲੀ ਸ਼ੱਕ ਦੇ ਘੇਰੇ ਵਿੱਚ ਆ ਜਾਂਦੀ ਹੈ ਕਿਉਂਕਿ ਉਸ ਅਦਾਰੇ ਨੇ ਹਰ ਖ਼ਬਰ ਨੂੰ ਆਪਣੇ ਅਦਾਰੇ ਦੀ ਵਿਚਾਰਧਾਰਾ ਦੀ ਪੁੱਠ ਚਾੜ੍ਹੀ ਹੁੰਦੀ ਹੈ

ਪਿਛਲੀ ਦਿਨੀਂ ਦੋ ਵੱਡੀਆਂ ਘਟਨਾਵਾਂ ਵਾਪਰੀਆਂ ਹਨ ਜਿਹਨਾਂ ਕਰਕੇ ਨਿਆਂ ਪ੍ਰਣਾਲੀ ਨੂੰ ਖ਼ਤਮ ਕਰਨ ਦੇ ਮਨਸੂਬੇ ਆਮ ਲੋਕਾਂ ਦੇ ਸਾਹਮਣੇ ਉਜਾਗਰ ਹੋ ਗਏ ਹਨਪਹਿਲੀ ਘਟਨਾ, ਹੈਦਰਾਬਾਦ ਵਿੱਚ ਇੱਕ ਡਾਕਟਰ ਕੁੜੀ ਨਾਲ ਬਲਾਤਕਾਰ ਦੇ ਚਾਰ ਮੁਜ਼ਰਮਾਂ ਨੂੰ ਪੁਲਿਸ ਨੇ 6 ਦਸੰਬਰ 2019 ਨੂੰ ਇੱਕ ਮੁਕਾਬਲੇ ਵਿੱਚ ਮਾਰ ਮੁਕਾਇਆਇਹ ਪੁਲਿਸ ਮੁਕਾਬਲਾ ਠੀਕ ਉਸੇ ਜਗ੍ਹਾ ਤੇ ਹੋਇਆ ਜਿੱਥੇ ਉਸ ਕੁੜੀ ਨਾਲ ਬਲਾਤਕਾਰ ਕੀਤਾ ਗਿਆ ਸੀ

ਦੂਜੀ ਘਟਨਾ, ਯੂ. ਪੀ. ਦੇ ਮਸ਼ਹੂਰ ਗੈਂਗਸਟਰ ਵਿਕਾਸ ਦੁਬੇ ਦਾ 9 ਜੁਲਾਈ 2020 ਨੂੰ ਹੋਇਆ ਇਨਕਾਉਂਟਰ ਹੈਇੱਥੇ ਧਿਆਨ ਦੇਣ ਵਾਲੀ ਖ਼ਾਸ ਗੱਲ ਇਹ ਹੈ ਕਿ ਬਹੁ-ਗਿਣਤੀ ਲੋਕ ਇਹਨਾਂ ਦੋਵਾਂ ਘਟਨਾਵਾਂ ਤੋਂ ਖੁਸ਼ ਹਨਲੋਕਾਂ ਦੀ ਇਸ ਮਨੋਸਥਿਤੀ ਪਿੱਛੇ ‘ਛੇਤੀ ਨਿਆਂ’ ਪਾਉਣ ਦੀ ਲਾਲਸਾ ਲੁਕੀ ਹੋਈ ਹੈਉਂਝ ਇਹ ਲਾਜ਼ਮੀ ਵੀ ਹੈ ਕਿ ਆਮ ਲੋਕਾਂ ਨੂੰ ਜਲਦ ਨਿਆਂ ਮਿਲਣਾ ਚਾਹੀਦਾ ਹੈ ਪਰ ਉਸ ਨਿਆਂ ਵਾਸਤੇ ਸਮੁੱਚੀ ਨਿਆਂ ਪ੍ਰਣਾਲੀ ਨੂੰ ਸੂਲੀ ਨਹੀਂ ਟੰਗਿਆ ਜਾਣਾ ਚਾਹੀਦਾਇਹ ਗੱਲ ਲੋਕ ਸਮਝ ਨਹੀਂ ਰਹੇਉਹਨਾਂ ਦੀ ‘ਸਹਿਮਤੀ’ ਬਾਅਦ ਇਹ ਵਰਤਾਰਾ ਭਿਆਨਕ ਰੂਪ ਇਖਤਿਆਰ ਕਰ ਜਾਵੇਗਾ, ਇਸ ਕਥਨ ਵਿੱਚ ਭੋਰਾ ਵੀ ਝੂਠ ਨਹੀਂ ਹੈ ਹਾਲਾਂਕਿ ਉਪਰੋਕਤ ਦੋਹਾਂ ਘਟਨਾਵਾਂ ਵਿੱਚ ਮਰਨ ਵਾਲੇ ਕੋਈ ਮਾਸੂਮ ਬੱਚੇ ਨਹੀਂ ਸਨ, ਬਲਕਿ ਵੱਡੇ ਅਪਰਾਧੀ ਸਨਪਰ ਉਹਨਾਂ ਨੂੰ ਪੁਲਿਸ ਹੱਥੋਂ ਮਾਰਨ ਵਾਲਾ ਇਹ ਢੰਗ ਨਿਆਂ ਪ੍ਰਣਾਲੀ ਉੱਪਰ ਲੱਗਾ ਸਵਾਲੀਆ ਨਿਸ਼ਾਨ ਹੈ

ਜਿਹੜਾ ਵਰਤਾਰਾ ਯੂ. ਪੀ. ਜਾਂ ਹੈਦਰਾਬਾਦ ਵਿੱਚ ਹੋਇਆ, ਇਹੋ ਵਰਤਾਰਾ ਪੰਜਾਬ ਵਿੱਚ 1984 ਤੋਂ 1992-93 ਤਕ ਸਿਖ਼ਰ ’ਤੇ ਸੀ ਇੱਥੇ ਧਿਆਨ ਰੱਖਣ ਵਾਲੀ ਗੱਲ ਇਹ ਹੈ ਇਸਦਾ ਖਮਿਆਜਾ ਜਿੱਥੇ ਆਮ ਲੋਕਾਂ ਨੂੰ ਭੁਗਤਣਾ ਪਿਆ, ਉੱਥੇ ਹਕੂਮਤਾਂ ਵੀ ਇਸਦੇ ਪ੍ਰਭਾਵਾਂ ਤੋਂ ਬਚ ਨਹੀਂ ਸਕੀਆਂ

ਹੈਦਰਾਬਾਦ ਅਤੇ ਯੂ. ਪੀ. ਵਿੱਚ ਹੋਇਆ ਘਟਨਾਕ੍ਰਮ ਨਿਆਂ ਪ੍ਰਣਾਲੀ ਨੂੰ ਖੂੰਜੇ ਲਾਉਣ ਦੀ ਸਿੱਧੀ ਤਿਆਰੀ ਹੈਅਜੇ ਇਹ ਵਰਤਾਰਾ ਮੱਧਮ ਹੈ ਪਰ ਜਦੋਂ ਰਫ਼ਤਾਰ ਫੜ ਗਿਆ, ਫੇਰ ਇਸਦੇ ਪ੍ਰਭਾਵ ਭਿਆਨਕ ਅਤੇ ਡਰਾਉਣੇ ਨਿਕਲਣਗੇ ਅਫ਼ਸੋਸ! ਆਮ ਲੋਕ ਅਜੇ ਜਸ਼ਨਾਂ ਵਿੱਚ ਮਸਰੂਫ ਹਨ, ਜਦੋਂ ਅੱਖ ਖੁੱਲ੍ਹੀ ਤਾਂ ਬਹੁਤ ਦੇਰ ਹੋ ਚੁੱਕੀ ਹੋਵੇਗੀ

ਯੂ. ਪੀ. ਦੇ ਬਦਮਾਸ਼ ਵਿਕਾਸ ਦੂਬੇ ਦੇ ਇਨਕਾਉਂਟਰ ਦੀ ਗੱਲ ਕਰੀਏ ਤਾਂ ਉਹ ਕੋਈ ਨਵਾਂ ਬਦਮਾਸ਼ ਨਹੀਂ ਸੀ ਬਲਕਿ ਉਸਦੀ ਦਹਿਸ਼ਤ 1999 ਤੋਂ ਵੱਧਣੀ ਸ਼ੁਰੂ ਹੋ ਗਈ ਸੀਉਸਦੇ ਬਹੁਤ ਸਾਰੇ ਵੱਡੇ ਆਗੂਆਂ ਨਾਲ ਸੰਬੰਧ ਸਨਉਹ ਸਿਆਸਤ ਵਿੱਚ ਸਰਗਰਮ ਸੀ ਹੁਣ ਚਰਚਾ ਨੂੰ ਇੱਥੋਂ ਤਕ ਹੀ ਸੀਮਤ ਕਰਕੇ ਰੱਖ ਦਿੱਤਾ ਗਿਆ ਹੈ ਕਿ ਪੁਲਿਸ ਨੇ ਵਿਕਾਸ ਦੂਬੇ ਨੂੰ ਮਾਰ ਕੇ ‘ਵੱਡੇ ਆਗੂ’ ਬਚਾ ਲਏਇਹ ਅੰਤਿਮ ਅਤੇ ਪੂਰਾ ਸੱਚ ਨਹੀਂ ਹੈ

ਇਹਨਾਂ ਘਟਨਾਵਾਂ ਪਿੱਛੇ ਲੋਕਾਂ ਦੇ ਮਨਾਂ ਨੂੰ ‘ਨਵੇਂ’ ਨਿਆਇਕ ਢਾਂਚੇ ਦੇ ਅਨੁਰੂਪ ਢਾਲਣ ਦਾ ਪਹਿਲਾ ਯਤਨ ਕਿਹਾ ਜਾ ਸਕਦਾ ਹੈਉੱਪਰ ਲਿਖੇ ਅਨੁਸਾਰ, ‘ਅਜੇ ਇਹ ਵਰਤਾਰਾ ਆਮ ਨਹੀਂ, ਮੱਧਮ ਹੈਪਰ ਸਹਿਜੇ-ਸਹਿਜੇ ਇਹ ਵਰਤਾਰਾ ਆਮ ਹੋ ਜਾਵੇਗਾਆਮ ਲੋਕ ਨਿਆਂ ਪ੍ਰਾਪਤੀ ਲਈ ਇਸ ਢੰਗ ਦਾ ਸਹਾਰਾ ਭਾਲਣ ਲੱਗਣਗੇ ਅਤੇ ਫੇਰ ਮੌਜੂਦਾ ਨਿਆਂ ਪ੍ਰਣਾਲੀ ਸਦਾ ਲਈ ਅਲੋਪ ਹੋ ਜਾਵੇਗੀ

ਹਾਕਮ ਜਮਾਤ ਨੂੰ ਹੋਣ ਵਾਲਾ ਨਫ਼ਾ:

ਕਿਸੇ ਵੀ ਦੇਸ਼, ਰਾਜ ਵਿੱਚ ਹਾਕਮ ਜਮਾਤ ਦਾ ਮੂਲ ਮਕਸਦ ਸੱਤਾ ਪ੍ਰਾਪਤ ਕਰਨਾ ਹੁੰਦਾ ਹੈਇਸ ਲਈ ਉਹ ਲੋਕ-ਲਹਿਰ ਨੂੰ ਆਪਣੇ ਪੱਖ ਵਿੱਚ ਕਰਨ ਲਈ ਹਰ ਹੀਲਾ ਵਰਤਦੇ ਹਨਇੱਥੇ ਕਿਸੇ ਇੱਕ ਪਾਰਟੀ, ਸਰਕਾਰ ਜਾਂ ਵਿਅਕਤੀ ਵਿਸ਼ੇਸ਼ ਦੀ ਗੱਲ ਨਹੀਂ ਬਲਕਿ ‘ਰਾਜਸੀ ਮਨੋਬਿਰਤੀ’ ਦੀ ਗੱਲ ਹੈਪਾਰਟੀ ਕੋਈ ਵੀ ਹੋਵੇ, ਸੱਤਾ ਚਾਹੁੰਦੀ ਹੈ, ਤਾਕਤ ਚਾਹੁੰਦੀ ਹੈਇਸ ਸੱਤਾ, ਤਾਕਤ ਲਈ ਆਮ ਲੋਕਾਂ ਦੀ ਪ੍ਰਵਾਨਗੀ ਪਾਉਣਾ ਸਰਵੋਤਮ ਗੁਣ ਮੰਨਿਆ ਜਾਂਦਾ ਹੈਵੋਟਾਂ ਵੇਲੇ ਅਜਿਹੇ ਬਹੁਤ ਸਾਰੇ ਕੰਮ ਨੇਪਰੇ ਚਾੜ੍ਹੇ ਜਾਂਦੇ ਹਨ ਜਿਹਨਾਂ ਦੁਆਰਾ ਲੋਕ-ਲਹਿਰ ਨੂੰ ਆਪਣੇ ਪੱਖ ਵਿੱਚ ਭੁਗਤਾਇਆ ਜਾ ਸਕੇ

ਅਸਲ ਵਿੱਚ ਅੱਜ ਦਾ ਦੌਰ ਕਾਹਲੀ ਦਾ ਦੌਰ ਹੈਮਨੁੱਖ ਹਰ ਸ਼ੈਅ ਨੂੰ ਜਲਦ ਪ੍ਰਾਪਤ ਕਰ ਲੈਣਾ ਚਾਹੁੰਦਾ ਹੈਨਿਆਂ ਵੀ ਉਸੇ ਵਿਹਾਰ ਦਾ ਇੱਕ ਹਿੱਸਾ ਹੈਪਰ ਅਫ਼ਸੋਸ! ਨਿਆਂ ਪ੍ਰਣਾਲੀ ਬਹੁਤ ਲੇਟ-ਲਤੀਫ਼ੀ ਦਾ ਸ਼ਿਕਾਰ ਹੋ ਚੁੱਕੀ ਹੈਇਸ ਦੇਰੀ ਲਈ ਬਹੁਤ ਸਾਰੇ ਕਾਰਨ ਜ਼ਿੰਮੇਵਾਰ ਹਨਜੱਜ, ਅਦਾਲਤਾਂ ਦੀ ਘਾਟ, ਵਧਦੇ ਅਪਰਾਧ, ਵਿਚੋਲਿਆਂ ਦੀ ਭਾਗੀਦਾਰੀ, ਭ੍ਰਿਸ਼ਟ ਪੁਲਿਸ-ਤੰਤਰ, ਕਾਨੂੰਨਾਂ ਪ੍ਰਤੀ ਜਾਗਰੂਕਤਾ ਦੀ ਘਾਟ ਅਤੇ ਹਾਕਮਾਂ ਦੀ ਦਖ਼ਲਅੰਦਾਜ਼ੀ ਆਦਿਕ ਪ੍ਰਮੁੱਖ ਹਨਹਾਕਮ ਛੇਤੀ ਨਿਆਂ ਦੇ ਇਵਜ਼ ਵਜੋਂ ਮੌਜੂਦਾ ਨਿਆਂ ਪ੍ਰਣਾਲੀ ਨੂੰ ਅਸਲੋਂ ਹੀ ਰੱਦ ਕਰ ਦੇਣਾ ਚਾਹੁੰਦਾ ਹੈ ਤਾਂ ਕਿ ਆਮ ਲੋਕਾਂ ਵੱਲੋਂ ਨਿਆਂ ਦੀ ਆਸ ਲਈ ਵੀ ਉਸੇ (ਹਾਕਮ) ਵੱਲ ਦੇਖਿਆ ਜਾਵੇ

ਮੀਡੀਆ ਦੇ ਨੱਕ ਵਿੱਚ ਨਕੇਲ ਪਾਉਣ ਤੋਂ ਬਾਅਦ ਅਗਲੀ ਵਾਰੀ ਨਿਆਂ ਪ੍ਰਣਾਲੀ ਦੀ ਹੈ ਤਾਂ ਕਿ ਇਸਦੀ ਅਹਿਮੀਅਤ ਨੂੰ ਖ਼ਤਮ ਕਰਕੇ ਸਿਆਸੀ ਹੱਥਾਂ ਨੂੰ ਹੋਰ ਜ਼ਿਆਦਾ ਮਜ਼ਬੂਤ ਕਰ ਦਿੱਤਾ ਜਾਵੇ ਤਾਂ ਕਿ ਆਮ ਲੋਕ ਹਰ ਖ਼ਬਰ ਨੂੰ ਹਾਕਮ ਦੀ ਅੱਖ ਰਾਹੀਂ ਵੇਖਣ ਅਤੇ ਨਿਆਂ ਲਈ ਹਾਕਮ ਦੇ ਮੂੰਹ ਵੱਲ ਤੱਕਣ

ਇਹ ਵਰਤਾਰਾ ਇੱਕ ਦਿਨ ਦੀ ਯੋਜਨਾ ਨਾਲ ਨੇਪਰੇ ਨਹੀਂ ਚਾੜ੍ਹਿਆ ਜਾ ਸਕਦਾ, ਇਸ ਗੱਲ ਨੂੰ ਹਾਕਮ ਜਮਾਤ ਬਾਖੂਬੀ ਜਾਣਦੀ ਹੈਇਸ ਲਈ ਪਹਿਲੇ ਦੌਰ ਵਿੱਚ ਲੋਕ ਪ੍ਰਵਾਨਗੀ ਲਾਜ਼ਮੀ ਹੈਇਸ ਲਈ ਟਾਰਗੇਟ ਅਜਿਹੇ ਚੁਣੇ ਜਾ ਰਹੇ ਹਨ ਜਿਹਨਾਂ ਨੂੰ ਸੌਖਾ ਫੁੰਡਿਆ ਜਾ ਸਕੇ ਅਤੇ ਲੋਕ-ਲਹਿਰ ਨੂੰ ਆਪਣੇ ਪੱਖ ਵਿੱਚ ਭੁਗਤਾਇਆ ਜਾ ਸਕੇ ਲੋਕ ਇਸ ਵਿਉਂਤਬੰਦੀ ਤੋਂ ਅਣਜਾਣ ਹਨਜਦੋਂ ਤਕ ਲੋਕਾਂ ਨੂੰ ਸਮਝ ਆਏਗੀ, ਉਦੋਂ ਤਕ ਬਹੁਤ ਦੇਰ ਹੋ ਚੁੱਕੀ ਹੋਵੇਗੀ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2261)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.gmail.com)

About the Author

ਡਾ. ਨਿਸ਼ਾਨ ਸਿੰਘ ਰਾਠੌਰ

ਡਾ. ਨਿਸ਼ਾਨ ਸਿੰਘ ਰਾਠੌਰ

Pipli, Kurukshetra, Haryana, India.
Phone: (91 - 75892 - 33437)
Email: (nishanrathaur@gmail.com)

More articles from this author