UjagarSingh7ਸਾਰੀਆਂ ਕਿਸਮਾਂ ਦੇ ਮਾਫੀਏ ਨੂੰ ਨੱਥ ਪਾਉਣ ਲਈ ਸਖ਼ਤ ਕਦਮ ਚੁੱਕੇ ਜਾਣ ਤਾਂ ਜੋ ...
(5 ਅਗਸਤ 2020)

 

ਪੰਜਾਬ ਦਾ ਸਭ ਤੋਂ ਜ਼ਿਆਦਾ ਨੁਕਸਾਨ ਕਈ ਤਰ੍ਹਾਂ ਦੇ ਮਾਫੀਆਂ ਨੇ ਕੀਤਾ ਹੈਹਰ ਖੇਤਰ ਵਿੱਚ ਮਾਫੀਏ ਕੰਮ ਕਰ ਰਹੇ ਹਨਨਸ਼ਿਆਂ ਦੇ ਮਾਫੀਏ ਨੇ ਤਾਂ ਪੰਜਾਬ ਦੀ ਜਵਾਨੀ ਹੀ ਖ਼ਤਮ ਕਰਨ ਦੇ ਕਿਨਾਰੇ ਲਿਆ ਕੇ ਖੜ੍ਹੀ ਕਰ ਦਿੱਤੀ ਹੈਮੌਤ ਦੇ ਸੱਥਰਾਂ ਨੇ ਪੰਜਾਬ ਨੂੰ ਡਾਵਾਂਡੋਲ ਕਰ ਦਿੱਤਾ ਹੈਪੰਜਾਬ ਪਹਿਲਾਂ ਹੀ ਸਰਕਾਰਾਂ ਦੀਆਂ ਗ਼ਲਤੀਆਂ ਕਰਕੇ ਆਰਥਿਕ ਸੰਕਟ ਵਿੱਚ ਫਸਿਆ ਹੋਇਆ ਹੈਚਿੱਟੇ ਦਾ ਨਸ਼ਾ ਅਤੇ ਕਰੋਨਾ ਦਾ ਕਹਿਰ ਅਜੇ ਕਾਬੂ ਹੇਠ ਨਹੀਂ ਆ ਰਿਹਾ ਸੀ ਕਿ ਉੱਪਰੋਂ ਘਰ ਦੀ ਕੱਢੀ ਦੇਸੀ ਸ਼ਰਾਬ ਨੇ ਲਗਭਗ ਸਵਾ ਸੌ ਘਰਾਂ ਵਿੱਚ ਸੱਥਰ ਵਿਛਾ ਦਿੱਤੇ ਹਨਕਰੋਨਾ ਨਾਲ ਤਾਂ ਪੰਜਾਬ ਵਿੱਚ ਚਾਰ ਮਹੀਨਿਆਂ ਵਿੱਚ 4000 ਜਾਨਾਂ ਗਈਆਂ ਹਨ ਪਰ ਜ਼ਹਿਰੀਲੀ ਸ਼ਰਾਬ ਨਾਲ ਦੋ ਤਿੰਨ ਦਿਨਾਂ ਵਿੱਚ ਹੀ 119 ਮੌਤਾਂ ਹੋ ਗਈਆਂ ਹਨਗ਼ਰੀਬ ਘਰਾਂ ਦੇ ਰੋਜ਼ੀ ਰੋਟੀ ਕਮਾਉਣ ਵਾਲੇ ਚਿਰਾਗ ਬੁਝਾ ਦਿੱਤੇ ਹਨਉਨ੍ਹਾਂ ਦੇ ਪਰਿਵਾਰ ਰੁਲ ਜਾਣਗੇ

ਕੈਮੀਕਲ ਨਸ਼ਿਆਂ ਦੇ ਆਉਣ ਨਾਲ ਮਾਨਵਤਾ ਦਾ ਘਾਣ ਹੋ ਰਿਹਾ ਹੈਹੁਣ ਤਕ ਚਿੱਟੇ ਦੇ ਨਸ਼ੇ ਨੂੰ ਹੀ ਸਭ ਤੋਂ ਘਾਤਕ ਸਮਝਿਆ ਜਾ ਰਿਹਾ ਸੀ ਪ੍ਰੰਤੂ ਘਰ ਦੀ ਕੱਢੀ ਦੇਸੀ ਸ਼ਰਾਬ ਵਿੱਚ ਕੈਮੀਕਲ ਪਾਉਣ ਨਾਲ ਗ਼ਰੀਬ ਲੋਕਾਂ ਲਈ ਮੌਤ ਦਾ ਸੌਦਾਗਰ ਬਣ ਕੇ ਆਇਆ ਹੈਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਬਟਾਲਾ ਅਤੇ ਗੁਰਦਾਸਪੁਰ ਦੇ ਜ਼ਿਲ੍ਹਿਆਂ ਵਿੱਚ ਸ਼ਰਾਬ ਪੀਣ ਨਾਲ 119 ਵਿਅਕਤੀਆਂ ਦੇ ਮਾਰੇ ਜਾਣ ਨਾਲ ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਸ਼ਰਾਬ ਮਾਫੀਆ ਚਰਚਾ ਵਿੱਚ ਆ ਗਿਆ ਹੈਪੰਜਾਬ ਦਾ ਨੁਕਸਾਨ ਕਰਨ ਵਿੱਚ ਪਿਛਲੇ ਪੰਦਰਾਂ ਸਾਲਾਂ ਤੋਂ ਕਈ ਤਰ੍ਹਾਂ ਦੇ ਮਾਫੀਏ, ਜਿਨ੍ਹਾਂ ਵਿੱਚ ਮਾਈਨਿੰਗ, ਟਰਾਂਸਪੋਰਟ, ਗੈਂਗਸਟਰ, ਕੇਬਲ, ਲੈਂਡ, ਪ੍ਰਾਪਰਟੀ, ਟਰੈਵਲ ਏਜੰਟ ਅਤੇ ਮਨੁੱਖੀ ਤਸਕਰੀ ਬਹੁਤ ਜ਼ਿਆਦਾ ਹੀ ਸਰਗਰਮ ਹੋ ਗਏ ਹਨਕਿਸੇ ਸਮੇਂ ਬਿਹਾਰ ਨੂੰ ਮਾਫੀਏ ਦਾ ਕੇਂਦਰ ਕਿਹਾ ਜਾਂਦਾ ਸੀ ਪ੍ਰੰਤੂ ਚੋਣਾਂ ਉੱਪਰ ਵਧੇਰੇ ਖਰਚੇ ਹੋਣ ਨਾਲ ਇਹ ਮਾਫੀਏ ਪੰਜਾਬ ਵਿੱਚ ਵੀ ਪੁਲਿਸ, ਅਫ਼ਸਰਸ਼ਾਹੀ ਅਤੇ ਰਾਜਨੀਤਕ ਲੋਕਾਂ ਦੀ ਸ਼ਰਨ ਵਿੱਚ ਆ ਕੇ ਪੈਰ ਜਮਾ ਗਏ ਹਨਕਿਸੇ ਸਮੇਂ ਸ਼ਰਾਬ ਪੰਜਾਬ ਦੇ ਲਗਭਗ ਸਾਰੇ ਪਿੰਡਾਂ ਵਿੱਚ ਹੀ ਕੱਢੀ ਜਾਂਦੀ ਸੀਉਹ ਸਿਰਫ ਲੋਕ ਆਪਣੇ ਪੀਣ ਜੋਗੀ ਹੀ ਕੱਢਦੇ ਸਨਉਹ ਜ਼ਹਿਰੀਲੀ ਨਹੀਂ ਹੁੰਦੀ ਸੀ ਕਿਉਂਕਿ ਉਸ ਵਿੱਚ ਅੰਗੂਰ, ਸੌਂਫ, ਦਾਖਾਂ ਅਤੇ ਅਤੇ ਹੋਰ ਫਲ ਫਰੂਟ ਪਾ ਕੇ ਸੁਆਦਲੀ ਬਣਾਈ ਜਾਂਦੀ ਸੀ। ਪ੍ਰੰਤੂ ਆਬਕਾਰੀ ਤੇ ਕਰ ਵਿਭਾਗ ਦੇ ਸ਼ਿਕੰਜਾ ਕੱਸਣ ਨਾਲ ਹੁਣ ਪੰਜਾਬ ਵਿੱਚ ਆਮ ਤੌਰ ’ਤੇ ਸ਼ਰਾਬ ਘਰ ਨਹੀਂ ਕੱਢੀ ਜਾਂਦੀਹੁਣ ਤਾਂ ਸਿਰਫ ਅਜਿਹੇ ਇਲਾਕਿਆਂ ਵਿੱਚ ਸ਼ਰਾਬ ਕੱਢੀ ਜਾਂਦੀ ਹੈ, ਜਿੱਥੇ ਜਾਂ ਤਾਂ ਪੁਲਿਸ ਦੀ ਸ਼ਹਿ ਹੋਵੇ ਜਾਂ ਪੁਲਿਸ ਤੋਂ ਬਚਣ ਲਈ ਲੁਕਣ ਛਿਪਣ ਲਈ ਵਧੀਆ ਠਾਹਰ ਹੋਵੇ। ਭਾਵ ਦਰਿਆਵਾਂ ਦੇ ਕੰਢਿਆਂ, ਮੰਡ ਦਾ ਇਲਾਕਾ ਜਾਂ ਜੰਗਲ ਆਦਿ ਦੇ ਨੇੜੇ ਤੇੜੇ, ਜਿੱਥੇ ਪੁਲਿਸ ਦਾ ਪਹੁੰਚਣਾ ਛੇਤੀ ਕੀਤਿਆਂ ਅਸੰਭਵ ਹੁੰਦਾ ਹੈਹੁਣ ਪੰਜਾਬ ਦਾ ਮਾਲਵਾ ਅਤੇ ਦੁਆਬੇ ਦਾ ਇਲਾਕੇ ਇਹ ਕੰਮ ਬਹੁਤ ਥੋੜ੍ਹੇ ਲੋਕ ਕਰਦੇ ਹਨਸਿਰਫ ਮਾਝੇ ਦੇ ਇਲਾਕੇ ਵਿੱਚ ਇਹ ਕੰਮ ਵੱਡੀ ਮਾਤਰਾ ਵਿੱਚ ਹੁੰਦਾ ਹੈ ਕਿਉਂਕਿ ਇਹ ਸਰਹੱਦੀ ਇਲਾਕਾ ਹੈਸਭ ਤੋਂ ਖ਼ਤਰਨਾਕ ਰੁਝਾਨ ਇਹ ਪੈਦਾ ਹੋ ਗਿਆ ਕਿ ਹੁਣ ਘਰ ਦੀ ਕੱਢੀ ਦੇਸੀ ਸ਼ਰਾਬ ਦਾ ਵਿਓਪਾਰੀਕਰਨ ਹੋ ਗਿਆਪਹਿਲਾਂ ਆਪੋ ਆਪਣੀ ਵਰਤੋਂ ਲਈ ਲੋਕ ਸ਼ਰਾਬ ਕੱਢਦੇ ਸਨ। ਹੁਣ ਵੇਚਣ ਦੇ ਕੰਮ ਦੇ ਸ਼ੁਰੂ ਹੋਣ ਨਾਲ ਇਸ ਨੂੰ ਬਣਾਉਣ ਲਈ ਕੈਮੀਕਲ ਪਾਉਣਾ ਸ਼ੁਰੂ ਕਰ ਦਿੱਤਾ ਕਿਉਂਕਿ ਜ਼ਿਆਦਾ ਮਾਤਰਾ ਵਿੱਚ ਵੇਚਣ ਲਈ ਸ਼ਰਾਬ ਬਣਾਉਣ ਲਈ ਜੇਕਰ ਪੁਰਾਣਾ ਤਰੀਕਾ ਵਰਤਿਆ ਜਾਵੇ ਤਾਂ ਘੱਟੋ ਘੱਟ ਪੰਦਰਾਂ ਦਿਨ ਦਾ ਪ੍ਰਾਸੈੱਸ ਹੁੰਦਾ ਹੈਜਦੋਂ ਪੈਸਾ ਕਮਾਉਣ, ਛੇਤੀ ਅਮੀਰ ਬਣਨ ਅਤੇ ਵਿਓਪਾਰੀ ਰੁਚੀ ਹੁੰਦੀ ਹੈ, ਉਦੋਂ ਪਾਣੀ ਵਿੱਚ ਕੈਮੀਕਲ ਪਾ ਕੇ ਮਿੰਟਾਂ ਸਕਿੰਟਾਂ ਵਿੱਚ ਹੀ ਸ਼ਰਾਬ ਤਿਆਰ ਹੋ ਜਾਂਦੀ ਹੈਇਸ ਨੂੰ ਬਣਾਉਣ ਲਈ ਕੋਈ ਮਾਪ ਦੰਡ ਨਹੀਂ ਅਪਣਾਇਆ ਜਾਂਦਾ, ਇਸ ਕਰਕੇ ਉਹ ਅਤਿਅੰਤ ਜ਼ਹਿਰੀਲੀ ਹੁੰਦੀ ਹੈਮਾਝੇ ਦੇ ਲੋਕ ਦਲੇਰ ਵੀ ਹੁੰਦੇ ਹਨ, ਇਹ ਪੁਲਿਸ ਅਤੇ ਆਬਕਾਰੀ ਵਿਭਾਗ ਦਾ ਬਹੁਤਾ ਡਰ ਨਹੀਂ ਮੰਨਦੇ। ਪ੍ਰੰਤੂ ਫਿਰ ਵੀ ਪੁਲਿਸ, ਆਬਕਾਰੀ ਵਿਭਾਗ ਅਤੇ ਸਥਾਨਕ ਸਿਆਸਤਦਾਨਾਂ ਦੀ ਮਿਲੀਭੁਗਤ ਤੋਂ ਬਿਨਾ ਇਹ ਸੰਭਵ ਹੀ ਨਹੀਂ ਹੋ ਸਕਦਾ ਕਿਉਂਕਿ ਇਹ ਧੰਦਾ ਗ਼ੈਰ ਕਾਨੂੰਨੀ ਹੈਪਿਛਲੀ ਸਰਕਾਰ ਦੇ ਮੌਕੇ ਹਲਕਾ ਇਨਚਾਰਜ ਦੀ ਜਿਹੜੀ ਪਰੰਪਰਾ ਸ਼ੁਰੂ ਹੋ ਗਈ, ਉਸਨੇ ਪ੍ਰਬੰਧਕੀ ਢਾਂਚੇ ਦਾ ਸੱਤਿਆਨਾਸ ਕਰ ਦਿੱਤਾ ਹੈ ਕਿਉਂਕਿ ਉਸ ਹਲਕੇ ਵਿੱਚ ਸੰਬੰਧਤ ਹਲਕਾ ਇਨਚਾਰਜ ਤੋਂ ਬਿਨਾ ਕੋਈ ਕਰਮਚਾਰੀ ਅਤੇ ਅਧਿਕਾਰੀ ਤਾਇਨਾਤ ਹੀ ਨਹੀਂ ਕੀਤਾ ਜਾਂਦਾਇਹ ਕਰਮਚਾਰੀ ਅਤੇ ਅਧਿਕਾਰੀ ਹਲਕਾ ਇਨਚਾਰਜ ਦੀ ਪ੍ਰਵਾਨਗੀ ਤੋਂ ਬਿਨਾ ਕੋਈ ਕੰਮ ਹੀ ਨਹੀਂ ਕਰਦੇਫਿਰ ਉਹ ਲੋਕਾਂ ਨਾਲ ਇਨਸਾਫ ਕਿਵੇਂ ਕਰ ਸਕਦੇ ਹਨਜਦੋਂ ਲੋਕਾਂ ਨੂੰ ਇਨਸਾਫ ਨਹੀਂ ਮਿਲਦਾ ਤਾਂ ਲੋਕ ਗ਼ਲਤ ਰਸਤੇ ਅਪਣਾਉਂਦੇ ਹਨ

ਹੈਰਾਨੀ ਇਸ ਗੱਲ ਦੀ ਵੀ ਹੈ ਕਿ ਹੁਣ ਤਕ ਜਿਹੜੇ ਲੋਕ ਗ੍ਰਿਫਤਾਰ ਕੀਤੇ ਗਏ ਹਨ, ਉਨ੍ਹਾਂ ਵਿੱਚ ਚਾਰ ਇਸਤਰੀਆਂ ਵੀ ਸ਼ਾਮਲ ਹਨਮਾਫੀਆ ਵਾਲੇ ਇਸਤਰੀਆਂ ਨੂੰ ਢਾਲ ਬਣਾਕੇ ਵਰਤਦੇ ਹਨ ਕਿਉਂਕਿ ਇਸਤਰੀਆਂ ਉੱਤੇ ਛੇਤੀ ਕੀਤਿਆਂ ਸ਼ੱਕ ਨਹੀਂ ਕੀਤਾ ਜਾਂਦਾ

ਇੱਕ ਕੇਸ ਵਿੱਚ ਇਸ ਧੰਦੇ ਵਿੱਚ ਸ਼ਾਮਲ ਇਸਤਰੀ ਦੇ ਪਤੀ ਦੀ ਵੀ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਹੋ ਗਈ ਹੈਉਸ ਇਸਤਰੀ ਨੇ ਕੀ ਖੱਟਿਆ, ਅਜਿਹਾ ਗ਼ੈਰਕਾਨੂੰਨੀ ਧੰਦਾ ਕਰਕੇਆਪਣਾ ਪਤੀ ਗੁਆ ਲਿਆ ਅਤੇ ਆਪ ਜੇਲ ਵਿੱਚ ਚਲੀ ਗਈਪਿੱਛੇ ਬੱਚੇ ਰੁਲਦੇ ਰਹਿਣਗੇ। ਮਾਸੂਮ ਬੱਚਿਆਂ ਦਾ ਕੀ ਕਸੂਰ ਹੈ? ਕਰੋਨਾ ਸਮੇਂ ਲਾਕ ਡਾਊਨ ਵਿੱਚ ਜਦੋਂ ਸਰਕਾਰੀ ਠੇਕੇ ਬੰਦ ਸਨ, ਉਦੋਂ ਇਹ ਕਾਰੋਬਾਰ ਵਧ ਗਿਆਮਰਨ ਵਾਲੇ ਬਹੁਤੇ ਗ਼ਰੀਬ ਲੋਕ ਹਨਗ਼ਰੀਬ ਲੋਕ ਮਹਿੰਗੀ ਸ਼ਰਾਬ ਖਰੀਦ ਨਹੀਂ ਸਕਦੇਗੈਰਕਾਨੂੰਨੀ ਕੰਮ ਕਰਨ ਵਾਲਾ ਇਹ ਮਾਫੀਆ ਸਸਤੀ ਸ਼ਰਾਬ ਵੇਚਦਾ ਹੈਸਸਤੀ ਸ਼ਰਾਬ ਦੇ ਲਾਲਚ ਅਤੇ ਵਧੇਰੇ ਪੈਸਾ ਕਮਾਉਣ ਦੀ ਲਾਲਸਾ ਨੇ ਮਨੁੱਖੀ ਜਾਨਾਂ ਦੀ ਪ੍ਰਵਾਹ ਨਹੀਂ ਕੀਤੀ

ਇੱਕ ਗੱਲ ਤਾਂ ਸਾਫ ਜ਼ਾਹਰ ਹੈ ਕਿ ਇਹ ਕਾਰੋਬਾਰ ਪੁਲਿਸ ਅਤੇ ਆਬਕਾਰੀ ਵਿਭਾਗ ਦੀ ਮਿਲੀ ਭੁਗਤ ਤੋਂ ਬਿਨਾ ਸੰਭਵ ਹੀ ਨਹੀਂ ਹੋ ਸਕਦਾ ਕਿਉਂਕਿ ਜ਼ਹਿਰੀਲੀ ਸ਼ਰਾਬ ਬਣਾਉਣ ਲਈ ਕੈਮੀਕਲਜ਼ ਦੀ ਵਰਤੋਂ ਕੀਤੀ ਜਾਂਦੀ ਹੈਇਹ ਕੈਮੀਕਲ ਹਰ ਥਾਂ ’ਤੇ ਨਹੀਂ ਮਿਲਦੇਇਹ ਦੋਵੇਂ ਵਿਭਾਗ ਸਿਆਸੀ ਅਸ਼ੀਰਵਾਦ ਤੋਂ ਬਿਨਾ ਅਜਿਹਾ ਕੰਮ ਕਰਨ ਦੀ ਪ੍ਰਵਾਨਗੀ ਨਹੀਂ ਦੇਣਗੇਅਜਿਹੇ ਮਾਫੀਏ ਵਾਲੇ ਲੋਕ ਹਰ ਸਰਕਾਰ ਵਿੱਚ ਇਹ ਕੰਮ ਕਰਦੇ ਰਹਿੰਦੇ ਹਨ ਕਿਉਂਕਿ ਇਨ੍ਹਾਂ ਦੀਆਂ ਜੜ੍ਹਾਂ ਡੂੰਘੀਆਂ ਹੁੰਦੀਆਂ ਹਨਹੈਰਾਨੀ ਦੀ ਗੱਲ ਹੈ ਕਿ ਜਿਸ ਪਿੰਡ ਜਾਂ ਇਲਾਕੇ ਵਿੱਚ ਇਹ ਕਾਰੋਬਾਰ ਹੋ ਰਿਹਾ ਹੈ, ਉੱਥੋਂ ਦੇ ਲੋਕ ਅਤੇ ਸਮਾਜ ਸੇਵਕ ਅੱਖਾਂ ਬੰਦ ਕਰੀ ਬੈਠੇ ਹਨਉਨ੍ਹਾਂ ਨੂੰ ਐਨੇ ਵੱਡੇ ਪੱਧਰ ’ਤੇ ਹੋ ਰਹੇ ਕਾਰੋਬਾਰ ਬਾਰੇ ਪਤਾ ਨਾ ਹੋਵੇ, ਇਹ ਹੋ ਹੀ ਨਹੀਂ ਸਕਦਾਇਸ ਵਿੱਚ ਕੋਈ ਸ਼ੱਕ ਨਹੀਂ ਕਿ ਸਰਕਾਰੀ ਪ੍ਰਣਾਲੀ ਕਸੂਰਵਾਰ ਹੈ ਪ੍ਰੰਤੂ ਇਕੱਲੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਣ ਨਾਲ ਸਾਡੀ ਜ਼ਿੰਮੇਵਾਰੀ ਖ਼ਤਮ ਨਹੀਂ ਹੋ ਜਾਂਦੀਸਮਾਜ ਦੀ ਵੀ ਕੋਈ ਜ਼ਿੰਮੇਵਾਰੀ ਹੈਸਮਾਜ ਵੀ ਬਰਾਬਰ ਦਾ ਦੋਸ਼ੀ ਹੈਪੰਚਾਇਤਾਂ ਕੀ ਕੰਮ ਕਰ ਰਹੀਆਂ ਹਨ? ਉਹ ਪੁਲਿਸ ਨੂੰ ਸੂਚਨਾ ਕਿਉਂ ਨਹੀਂ ਦਿੰਦੀਆਂਜੇਕਰ ਪੁਲਿਸ ਫਿਰ ਵੀ ਕੋਈ ਕਾਰਵਾਈ ਨਹੀਂ ਕਰਦੀ ਤਾਂ ਅੱਜ ਕੱਲ੍ਹ ਮੀਡੀਆ ਬੜਾ ਸਰਗਰਮ ਹੈਅਖ਼ਬਾਰਾਂ ਅਤੇ ਚੈਨਲਾਂ ਵਾਲਿਆਂ ਨੂੰ ਕਿਉਂ ਸੂਚਿਤ ਨਹੀਂ ਕੀਤਾਉਹ ਆਪੇ ਹੀ ਪੜਤਾਲ ਕਰਕੇ ਖ਼ਬਰਾਂ ਪ੍ਰਕਾਸ਼ਤ ਕਰਦੇਸੋਸ਼ਲ ਮੀਡੀਆ ’ਤੇ ਸਾਰੀ ਗੱਲ ਨਸ਼ਰ ਹੋ ਸਕਦੀ ਹੈਬਹੁਤ ਦੁੱਖ ਦੀ ਗੱਲ ਹੈ ਇੰਨੀ ਵੱਡੀ ਤਾਦਾਦ ਵਿੱਚ ਵਿਅਕਤੀਆਂ ਦੀ ਮੌਤ ਹੋ ਗਈ ਹੈਅਜੇ ਕਈਆਂ ਦੀ ਹਾਲਤ ਬਹੁਤ ਗੰਭੀਰ ਹੈਕਈਆਂ ਦੀ ਅੱਖਾਂ ਦੀ ਨਿਗਾਹ ਖ਼ਤਮ ਹੋ ਗਈ ਅਤੇ ਕਈਆਂ ’ਤੇ ਹੋਰ ਕਈ ਤਰ੍ਹਾਂ ਦਾ ਬੁਰਾ ਅਸਰ ਪਿਆ ਹੈ

ਸਰਕਾਰ ਮਰਨ ਵਾਲਿਆਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪਇਆ ਦੇ ਕੇ ਪੱਲਾ ਝਾੜ ਰਹੀ ਹੈਸਾਰੀਆਂ ਰਾਜਨੀਤਕ ਪਾਰਟੀਆਂ ਮਗਰਮੱਛ ਦੇ ਹੰਝੂ ਵਹਾ ਕੇ ਸਿਆਸੀ ਰੋਟੀਆਂ ਸੇਕ ਰਹੀਆਂ ਹਨਕਈ ਰਾਜਨੀਤਕ ਪਾਰਟੀਆਂ ਤਾਂ ਇੰਨੇ ਵੱਡੇ ਦੁਖਾਂਤ ’ਤੇ ਮਰਨ ਵਾਲਿਆਂ ਦੇ ਵਾਰਸਾਂ ਨੂੰ 15-15 ਲੱਖ ਰੁਪਏ ਮਦਦ ਦੇਣ ਅਤੇ ਸਰਕਾਰੀ ਨੌਕਰੀ ਦੇਣ ਦੀ ਗੱਲ ਕਰ ਰਹੀਆਂ ਹਨਨੌਕਰੀਆਂ ਤਾਂ ਪੜ੍ਹੇ ਲਿਖੇ ਕਾਬਲ ਵਿਅਕਤੀਆਂ ਨੂੰ ਨਹੀਂ ਮਿਲ ਰਹੀਆਂਨੌਜਵਾਨ ਬੇਰੋਜ਼ਗਾਰ ਫਿਰਦੇ ਹਨਉਨ੍ਹਾਂ ਦੀ ਮੈਰਿਟ ਕਿੱਥੇ ਜਾਵੇਗੀਸਿਆਸਤਦਾਨਾਂ ਨੂੰ ਅਜਿਹੀਆਂ ਮੰਗਾਂ ਕਰਨ ਤੋਂ ਪਹਿਲਾਂ ਆਪੋ ਆਪਣੀਆਂ ਪੀੜ੍ਹੀਆਂ ਥੱਲੇ ਸੋਟੇ ਫੇਰਨੇ ਚਾਹੀਦੇ ਹਨ ਕਿ ਕੀ ਉਨ੍ਹਾਂ ਆਪਣੀ ਸਿਆਸੀ ਜ਼ਿੰਮੇਵਾਰੀ ਨਿਭਾਈ ਹੈ

ਪੁਲਿਸ ਨੇ ਦੋ ਮਹੀਨੇ ਪਹਿਲਾਂ ਗ਼ੈਰ ਕਾਨੂੰਨੀ ਸ਼ਰਾਬ ਬਣਾਉਣ ਵਾਲੀਆਂ ਫੈਕਟਰੀਆਂ ਫੜੀਆਂ ਸਨਉਸ ਤੋਂ ਬਾਅਦ ਤਾਂ ਸਰਕਾਰ ਨੂੰ ਕੰਨ ਹੋ ਜਾਣੇ ਚਾਹੀਦੇ ਸਨ ਕਿ ਇਹ ਧੰਦਾ ਹੋਰ ਥਾਵਾਂ ’ਤੇ ਵੀ ਚੱਲ ਰਿਹਾ ਹੋਵੇਗਾਕੋਈ ਸਾਰਥਿਕ ਕਾਰਵਾਈ ਕਿਉਂ ਨਹੀਂ ਕੀਤੀ ਗਈ? ਹੁਣ ਗ੍ਰਿਫਤਾਰੀਆਂ ’ਤੇ ਜ਼ੋਰ ਦਿੱਤਾ ਜਾ ਰਿਹਾ ਹੈਪ੍ਰਬੰਧਕੀ ਢਾਂਚੇ ਨੂੰ ਘਟਨਾ ਹੋਣ ਤੋਂ ਬਾਅਦ ਜਾਗ ਆਉਂਦੀ ਹੈਗੋਂਗਲੂਆਂ ਤੋਂ ਮਿੱਟੀ ਝਾੜਨ ਲਈ ਮੈਜਿਸਟਰੇਟ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨਅਜਿਹੀਆਂ ਪੜਤਾਲਾਂ ਦੀਆਂ ਫਾਈਲਾਂ ਦਫਤਰਾਂ ਵਿੱਚ ਲਾਲ ਫੀਤਾਸ਼ਾਹੀ ਦੇ ਹੱਥਾਂ ਵਿੱਚ ਰੁਲਦੀਆਂ ਰਹਿੰਦੀਆਂ ਹਨਅਜੇ ਵੀ ਡੁੱਲ੍ਹੇ ਬੇਰਾਂ ਦਾ ਕੁਝ ਨਹੀਂ ਵਿਗੜਿਆ। ਸਾਰੀਆਂ ਕਿਸਮਾਂ ਦੇ ਮਾਫੀਏ ਨੂੰ ਨੱਥ ਪਾਉਣ ਲਈ ਸਖ਼ਤ ਕਦਮ ਚੁੱਕੇ ਜਾਣ ਤਾਂ ਜੋ ਮਾਨਵਤਾ ਦਾ ਹੋਰ ਨੁਕਸਾਨ ਨਾ ਹੋ ਸਕੇਜੇਕਰ ਸਰਕਾਰ ਨੇ ਸਾਰਥਿਕ ਉਪਾਅ ਨਾ ਕੀਤੇ ਗਏ ਤਾਂ ਪੰਜਾਬ ਦੇ ਲੋਕ ਮੁਆਫ ਨਹੀਂ ਕਰਨਗੇ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2281)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.gmail.com

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author