GurmitPalahi7ਇਹ ਸਮਾਂ ਕਿਸਾਨ ਵਿਰੋਧੀ ਕਾਨੂੰਨ ਨੂੰ ਪੂਰੀ ਤਾਕਤ ਨਾਲ ਭਾਂਜ ਦੇਣ ਦਾ ਹੈ ਤਾਂ ਕਿ ...
(8 ਅਕਤੂਬਰ 2020)

 

ਪੰਜਾਬੀ ਅੱਜ ਸੰਘਰਸ਼ ਦੇ ਰਾਹ ਪਏ ਹੋਏ ਹਨਬਹੁਤ ਲੰਮੇ ਸਮੇਂ ਤੋਂ ਬਾਅਦ ਪੰਜਾਬੀ ਇੱਕਮੁੱਠ ਹੋ ਕੇ ਆਪਣੇ ਉੱਤੇ ਹੋਏ ਹਮਲੇ ਦਾ ਮੁਕਾਬਲਾ ਕਰ ਰਹੇ ਹਨਕਹਿਣ ਨੂੰ ਤਾਂ ਭਾਵੇਂ ਇਕੱਤੀ ਕਿਸਾਨ ਜਥੇਬੰਦੀਆਂ ਆਪਣੇ ਏਕੇ ਦਾ ਸਬੂਤ ਦੇ ਕੇ ਕਿਸਾਨ ਵਿਰੋਧੀ ਐਕਟਾਂ ਨੂੰ ਰੱਦ ਕਰਨ ਲਈ ਮੋਹਰੀ ਰੋਲ ਅਦਾ ਕਰ ਰਹੀਆਂ ਹਨ, ਪਰ ਹਰ ਵਰਗ ਦੇ ਪੰਜਾਬ ਦੇ ਬਾਸ਼ਿੰਦੇ ਉਹਨਾਂ ਵਲੋਂ ਵਿੱਢੀ ਮੁਹਿੰਮ ਵਿੱਚ ਉਹਨਾਂ ਦਾ ਸਾਥ ਦੇ ਰਹੇਹਰ ਪੰਜਾਬੀ ਦੇ ਮਨ ਵਿੱਚ ਉਹਨਾਂ ਦਾ ਸਾਥ ਦੇਣ ਦੀ ਤਾਂਘ ਹੈਸ਼ਾਇਦ ਇਹੋ ਜਿਹੀ ਤਾਂਘ ਦੇਸ਼ ਦੀ ਆਜ਼ਾਦੀ ਤੋਂ ਬਾਅਦ ਪਹਿਲੀ ਵੇਰ ਵੇਖਣ ਨੂੰ ਮਿਲ ਰਹੀ ਹੈਇਸ ਜਾਨ ਹੂਲਣੀ ਲੜਾਈ ਵਿੱਚ ਮਜਬੂਰਨ ਸੂਬੇ ਦੀਆਂ ਪਾਰਟੀਆਂ ਕੁੱਦੀਆਂ ਹੋਈਆਂ ਹਨ, ਇਸ ਲੋਕ ਸੰਘਰਸ਼ ਨਾਲ ਖੜ੍ਹੀਆਂ ਵੀ ਦਿੱਖ ਰਹੀਆਂ ਹਨ, ਪਰ ਉਹਨਾਂ ਦਾ ਮੁੱਖ ਅਜੰਡਾ ਸਿਆਸੀ ਰੋਟੀਆਂ ਸੇਕਣਾ ਹੈ2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨਾ, ਉਹਨਾਂ ਦਾ ਮੁੱਖ ਨਿਸ਼ਾਨਾ ਹੈਜੇਕਰ ਇੰਜ ਨਹੀਂ ਤਾਂ ਭਲਾ ਉਹ ਆਪਣੀ ਵੱਖੋ-ਵੱਖਰੀ ਡਫਲੀ ਕਿਉਂ ਵਜਾ ਰਹੀਆਂ ਹਨ? ਕਿਉਂ ਨਹੀਂ ਇੱਕੋ ਪਲੇਟਫਾਰਮ ਉੱਤੇ ਖੜ੍ਹਕੇ, ਲੋਕਾਂ ਦੇ ਹਿਤਾਂ ਦੇ ਵਿਰੁੱਧ ਕੰਮ ਕਰ ਰਹੀਆਂ? ਕਿਉਂ ਨਹੀਂ ਭਾਵੇਂ ਉਹ ਹਾਕਮ ਧਿਰ ਹੈ, ਕਾਰਪੋਰੇਟ ਸੈਕਟਰ ਹੈ, ਦੇਸ਼ ਦਾ ਦਲਾਲ ਹੈ ਜਾਂ ਇਸ ਲੋਕ-ਪੱਖੀ ਸੰਘਰਸ਼ ਨੂੰ ਪੁੱਠਾ ਗੇੜਾ ਦੇਣ ਵਾਲਾ ਕੋਈ ਸ਼ਖਸ ਹੈ, ਨੂੰ ਮੂੰਹ ਭੰਨਵਾਂ ਜਵਾਬ ਨਹੀਂ ਦੇ ਰਹੀਆਂ? ਪੰਜਾਬ ਦੇ ਲੋਕਾਂ ਦੀ ਆਰਥਿਕਤਾ ਉੱਤੇ ਹਾਕਮ ਧਿਰ ਨੇ ਵੱਡੀ ਸੱਟ ਮਾਰੀ ਹੈ। ਸਿੱਟੇ ਵਜੋਂ ਪੰਜਾਬ ਦੇ ਲੋਕ ਆਪਣੀ ਹੋਂਦ ਦੀ ਲੜਾਈ ਲੜਨ ਲਈ ਸੜਕਾਂ ਉੱਤੇ ਉੱਤਰ ਆਏ ਹਨ। ਨਵੇਂ ਖੇਤੀ ਕਾਨੂੰਨਾਂ ਨੇ ਕਿਸਾਨੀ ਦੇ ਨਾਲ-ਨਾਲ ਖ਼ਪਤਕਾਰਾਂ ਨੂੰ ਵੀ ਵੱਡੀ ਢਾਹ ਲਾਈ ਹੈ

ਪਿਛਲੇ ਦਿਨੀਂ ਦੇਸ਼ ਦੀ ਸੰਸਦ ਨੇ ਤਿੰਨ ਕਾਨੂੰਨ ਪਾਸ ਕੀਤੇ ਹਨਜ਼ਰੂਰੀ ਵਸਤੂਆਂ ਦੇ ਪਹਿਲਾਂ ਹੀ 1955 ਵਿੱਚ ਬਣੇ ਕਾਨੂੰਨ ਵਿੱਚ ਸੋਧ ਕੀਤੀ ਗਈ ਹੈ, ਜਿਸ ਨਾਲ ਹੁਣ ਕਣਕ, ਚਾਵਲ, ਆਲੂ, ਪਿਆਜ ਆਦਿ ਜ਼ਰੂਰੀ ਵਸਤੂਆਂ ਨਹੀਂ ਰਹਿ ਗਈਆਂਇਸ ਲਈ ਜਨਤਕ ਵੰਡ ਪ੍ਰਣਾਲੀ ਰਾਹੀਂ ਇਸਦੀ ਅਪੂਰਤੀ ਹੋਣ ਦੀ ਸੰਭਾਵਨਾ ਨਹੀਂ ਹੈ, ਇਸ ਲਈ ਗੈਰ-ਜ਼ਰੂਰੀ ਚੀਜ਼ਾਂ ਦੀ ਖਰੀਦ ਦੀ ਸੰਭਾਵਨਾ ਮੱਧਮ ਪੈ ਗਈ ਹੈ। ਇਸਦਾ ਅਰਥ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਦਾ ਕੋਈ ਅਰਥ ਹੀ ਨਹੀਂ ਰਹਿ ਗਿਆਇਹ ਕਾਨੂੰਨ ਵਪਾਰੀਆਂ ਨੂੰ ਕਿਸਾਨਾਂ ਦੀ ਫ਼ਸਲ, ਫਲ, ਸਬਜ਼ੀਆਂ ਜਿੰਨਾ ਚਾਹੁਣ, ਉੰਨੀ ਹੀ ਖਰੀਦਣ ਅਤੇ ਜਮ੍ਹਾਂ ਕਰਨ ਦਾ ਮੌਕਾ ਦਿੰਦਾ ਹੈ ਅਤੇ ਵਪਾਰੀ ਜਦੋਂ ਵੀ ਚਾਹੁਣ ਇਹਨਾਂ ਦੀ ਬਜ਼ਾਰ ਵਿੱਚ ਕਮੀ ਵਿਖਾ ਕੇ ਇਸਦੇ ਮੁੱਲ ਵਿੱਚ ਵਾਧਾ ਕਰ ਸਕਦੇ ਹਨ

ਦੂਜਾ ਐਕਟ ਇੱਕ ਦੇਸ਼ ਇੱਕ ਬਜ਼ਾਰ ਨਾਲ ਸਬੰਧਤ ਹੈ। ਇਹ ਐਕਟ ਵਪਾਰੀਆਂ ਅਤੇ ਕਿਸਾਨ ਉਤਪਾਦਕ ਸੰਗਠਨ ਨੂੰ ਏ.ਪੀ.ਐੱਸ.ਸੀ. (ਖੇਤੀ ਉਤਪਾਦ ਮੰਡੀ ਕਮੇਟੀ) ਮੰਡੀ ਤੋਂ ਬਾਹਰ ਫ਼ਸਲਾਂ ਦੀ ਖਰੀਦ ਦੀ ਆਗਿਆ ਦਿੰਦਾ ਹੈਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਏਪੀਐਸਸੀ ਦੇ ਬਾਹਰ ਕਿਸਾਨਾਂ ਦੀ ਫ਼ਸਲ ਖਰੀਦਣ ਲਈ ਵਪਾਰੀਆਂ ਅਤੇ ਕਿਸਾਨ ਉਤਪਾਦਕ ਸੰਗਠਨਾਂ ਨੂੰ ਲਾਇਸੰਸ ਦੀ ਜ਼ਰੂਰਤ ਨਹੀਂ ਹੈ। ਉਹਨਾਂ ਨੂੰ ਸਿਰਫ਼ ਇੱਕ ਪੈਨ ਕਾਰਡ ਦੀ ਲੋੜ ਹੈ ਅਤੇ ਉਹਨਾਂ ਨੂੰ ਕਿਸਾਨਾਂ ਲਈ ਤਿੰਨ ਦਿਨਾਂ ਅੰਦਰ ਭੁਗਤਾਣ ਕਰਨਾ ਪਵੇਗਾ ਇਸ ਕਾਨੂੰਨ ਦੇ ਸਿੱਟੇ ਕੀ ਨਿਕਲਣਗੇ, ਇਸ ਤੋਂ ਸਰਕਾਰ ਬੇਖ਼ਬਰ ਨਹੀਂ ਹੈ, ਕਿਉਂਕਿ ਡਾ. ਸਵਾਮੀਨਾਥਨ ਕਮੇਟੀ ਦੀ ਰਿਪੋਰਟ ਤੋਂ ਕਿਨਾਰਾ ਕਰਕੇ ਭਾਜਪਾ ਨੇਤਾ ਸ਼ਾਂਤਾ ਕੁਮਾਰ ਕਮੇਟੀ ਦੀ ਰਿਪੋਰਟ ਨੂੰ ਲਾਗੂ ਕਰਦਿਆਂ ਖੁੱਲ੍ਹੀ ਮੰਡੀ ਦੀ ਛੋਟ ਹਾਕਮ ਧਿਰ ਨੇ ਦੇਸ਼ ਦੇ ਕਾਰਪੋਰੇਟ ਦਾ ਖ਼ਜ਼ਾਨਾ ਹੋਰ ਭਰਪੂਰ ਕਰਨ ਅਤੇ ਦੇਸ਼ ਵਿੱਚ ਆਮ ਲੋਕਾਂ ਦੀ ਲੁੱਟ ਲਈ ਦਿੱਤੀ ਹੈਸਰਕਾਰ ਨੇ ਗੰਨਾ ਕਿਸਾਨਾਂ ਦੀ ਦੁਰਦਸ਼ਾ ਤੋਂ ਵੀ ਕੋਈ ਸਬਕ ਨਹੀਂ ਸਿੱਖਿਆ, ਜਿਹਨਾਂ ਨੂੰ ਚੌਂਦਾ ਦਿਨਾਂ ਦੀ ਬਜਾਏ 14 ਮਹੀਨਿਆਂ ਬਾਅਦ ਪੈਸਾ ਮਿਲਦਾ ਹੈ, ਉਹ ਵੀ ਅਦਾਲਤਾਂ ਦੇ ਦਖ਼ਲ ਦੇ ਬਾਅਦਯੂ.ਪੀ., ਪੰਜਾਬ ਦੀਆਂ ਪ੍ਰਾਈਵੇਟ ਖੰਡ ਮਿੱਲਾਂ ਕਰੋੜਾਂ ਰੁਪਏ ਕਿਸਾਨਾਂ ਦੇ ਦੱਬੀ ਬੈਠੀਆਂ ਹਨ ਅਤੇ ਕਿਸਾਨ ਆਪਣੇ ਪੈਸੇ ਲੈਣ ਲਈ ਦਰ-ਦਰ ਧੱਕੇ ਖਾ ਰਹੇ ਹਨਪਰ ਇਸ ਐਕਟ ਦੇ ਤਹਿਤ ਕਿਸੇ ਵੀ ਝਗੜੇ ਸਮੇਂ ਸਿਵਲ ਅਦਾਲਤ ਵਿੱਚ ਅਪੀਲ-ਦਲੀਲ ਨਹੀਂ ਕੀਤੀ ਜਾ ਸਕਦੀ ਅਤੇ ਮਾਮਲਿਆਂ ਦਾ ਨਿਪਟਾਰਾ “ਸਮਝੌਤਾ ਬੋਰਡ” ਬਣਾ ਕੇ ਕੀਤਾ ਜਾਏਗਾ, ਜਿਸ ਵਿੱਚ ਪਹਿਲਾਂ ਸਬੰਧਤ ਐੱਸ.ਡੀ.ਐੱਮ. ਤੇ ਫਿਰ ਡਿਪਟੀ ਕਮਿਸ਼ਨਰ ਕੋਲ ਕੇਸ ਜਾਣਗੇਇਹ ਸਮਝਣਾ ਕੋਈ ਔਖਾ ਨਹੀਂ ਕਿ ਇਹ ਐੱਸ.ਡੀ.ਐੱਮ. ਜਾਂ ਡੀ.ਸੀ. ਕਿਸ ਦੇ ਹੱਕ ਵਿੱਚ ਖੜ੍ਹਨਗੇ

ਪੰਜਾਬ ਦੀ ਆਰਥਿਕਤਾ ਦੇ ਖੇਤੀ ਮਾਹਿਰ ਡਾ. ਸੁਖਪਾਲ ਸਿੰਘ ਦੇ ਵਿਚਾਰ ਪੜ੍ਹਨ-ਵਿਚਾਰਨ ਵਾਲੇ ਹਨ। ਉਹ ਕਹਿੰਦੇ ਹਨ ਕਿ ਕੇਂਦਰ ਸਰਕਾਰ ਦੁਆਰਾ ਖੇਤੀ ਸੈਕਟਰ ਵਿੱਚ ਤਿੰਨ ਨਵੇਂ ਕਾਨੂੰਨਾਂ ਰਾਹੀਂ ਪ੍ਰਚਾਰਿਆ ਜਾ ਰਿਹਾ ਹੈ ਕਿ ਇਹ ਇੱਕ ਇਤਿਹਾਸਕ ਕਦਮ ਹੈ ਜਿਸ ਨਾਲ ਹੋਣ ਵਾਲੇ ਵੱਡੇ ਸੁਧਾਰਾਂ ਰਾਹੀਂ ਕਿਸਾਨੀ ਦਾ ਪਾਰ-ਉਤਾਰਾ ਹੋ ਜਾਵੇਗਾਪਰ ਡਾ ਸੁਖਪਾਲ ਸਿੰਘ ਨੇ ਵੈਬੀਨਾਰ ਵਿੱਚ ਕਿਹਾ ਕਿ ਇਹ ਕਦਮ ਕਾਰਪੋਰੇਟਾਂ ਲਈ ਵਰਦਾਨ ਦਾ ਲਾਇਸੰਸ ਅਤੇ ਕਿਸਾਨੀ ਦੇ ਖਾਤਮੇ ਦਾ ਵਾਰੰਟ ਸਾਬਤ ਹੋਣਗੇਪਹਿਲੇ ਕਾਨੂੰਨ ਜ਼ਰੂਰੀ ਵਸਤਾਂ ਸੋਧ ਐਕਟ-2020 ਰਾਹੀਂ ਜ਼ਖੀਰੇਬਾਜ਼ੀ ਵਧੇਗੀ ਅਤੇ ਉਪਭੋਗੀਆਂ ਨੂੰ ਚੀਜ਼ਾਂ ਮਹਿੰਗੀਆਂ ਮਿਲਣਗੀਆਂਦੂਸਰਾ ਐਕਟ ਕੀਮਤ ਗਰੰਟੀ ਅਤੇ ਖੇਤੀ ਸੇਵਾਵਾਂ ਸਬੰਧੀ ਕਿਸਾਨ (ਸਸ਼ਕਤੀਕਰਨ ਅਤੇ ਸੁਰੱਖਿਆ) ਐਕਟ-2020 ਕੰਟਰੈਕਟ ਖੇਤੀ ਅਤੇ ਵਾਅਦਾ ਵਪਾਰ ਨੂੰ ਹੁਲਾਰਾ ਦੇਣ ਲਈ ਹੈਅਸੀਂ ਕੰਟਰੈਕਟ ਖੇਤੀ ਦੇ ਮਾੜੇ ਨਤੀਜੇ ਪਹਿਲਾਂ ਹੀ ਵੇਖ ਚੁੱਕੇ ਹਾਂਪੰਜਾਬ ਵਿੱਚ ਇਹ ਖੇਤੀ ਫੇਲ ਹੋਈ, ਜਿਸ ਵਿੱਚ ਛੋਟੇ ਕਿਸਾਨਾਂ ਨੇ ਹਿੱਸਾ ਨਹੀਂ ਲਿਆ

ਤੀਸਰੇ ਐਕਟ ਕਿਸਾਨੀ ਉਪਜ ਵਪਾਰ ਅਤੇ ਵਣਜ (ਪ੍ਰੋਤਸਾਹਨ ਅਤੇ ਸਹਾਇਕ) ਐਕਟ-2020 ਰਾਹੀਂ ਖੇਤੀ ਉਤਪਾਦ ਮੰਡੀ ਕਮੇਟੀ (ਏੇ.ਪੀ.ਐੱਮ.ਸੀ.) ਐਕਟ ਦੇ ਟੁੱਟਣ ਨਾਲ ਰੈਗੂਲੇਟਿਡ ਮੰਡੀਆਂ ਦਾ ਖਾਤਮਾ ਅਤੇ ਮੰਡੀ ਬੋਰਡ ਨੂੰ ਹੋਣ ਵਾਲੀ ਆਮਦਨ ਬੰਦ ਹੋ ਜਾਵੇਗੀਇਸ ਨਾਲ ਸਰਕਾਰੀ ਆਮਦਨ ਘਟਣ ਕਰਕੇ ਪਿੰਡਾਂ ਨੂੰ ਸ਼ਹਿਰੀ ਮੰਡੀਆਂ ਨਾਲ ਜੋੜਦਾ ਸੜਕੀ-ਜਾਲ ਅਤੇ ਹੋਰ ਵਿਕਾਸ ਕਾਰਜ ਪ੍ਰਭਾਵਿਤ ਹੋਣਗੇਅੰਤ ਵਿੱਚ ਸਮੁੱਚੇ ਪੇਂਡੂ ਵਿਕਾਸ ’ਤੇ ਗਹਿਰੀ ਸੱਟ ਵੱਜੇਗੀਉਹ ਕਹਿੰਦੇ ਹਨ ਕਿ ਬਿਹਾਰ ਨੇ ਖੇਤੀ ਉਤਪਾਦ ਮੰਡੀ ਕਮੇਟੀ (ਏੇ.ਪੀ.ਐੱਮ.ਸੀ.) ਐਕਟ ਨੂੰ 2006 ਵਿੱਚ ਖਤਮ ਕਰ ਦਿੱਤਾ ਸੀ ਜਿਸ ਨਾਲ ਖੇਤੀ ਰੈਗੂਲੇਟਿਡ ਮੰਡੀ ਦਾ ਭੋਗ ਪੈ ਗਿਆਇਸ ਨਾਲ ਉੱਥੋਂ ਦੀ ਖੇਤੀ ਆਰਥਿਕਤਾ ’ਤੇ ਬਹੁਤ ਬੁਰਾ ਪ੍ਰਭਾਵ ਪਿਆ ਹੈ ਉੱਥੇ ਕੋਈ ਇਨਫਰਾਸਟਰੱਕਚਰ ਵਿਕਸਤ ਨਹੀਂ ਹੋਇਆਖੇਤੀ ਦੀ ਵਿਕਾਸ ਦਰ 1.98% ਤੋਂ ਘਟਕੇ 1.28% ਰਹਿ ਗਈਬਿਹਾਰ ਦੇ ਕਿਸਾਨਾਂ ਦੀ ਆਮਦਨ ਆਮਦਨ ਵਿੱਚ 7% ਕਮੀ ਆ ਗਈ ਸਪਸ਼ਟ ਹੈ ਕਿ ਇਨ੍ਹਾਂ ਐਕਟਾਂ ਨਾਲ ਰਾਜਾਂ ਨੂੰ ਵੱਡਾ ਨੁਕਸਾਨ ਹੋਵੇਗਾਰਾਜ ਮੰਡੀ ਬੋਰਡਾਂ ਨੂੰ ਹੋਣ ਵਾਲੀ ਆਮਦਨ ਘਟਣ ਕਰਕੇ ਲਿੰਕ ਸੜਕਾਂ, ਖੇਤੀ ਖੋਜ ਅਤੇ ਸਮੁੱਚੇ ਪੇਂਡੂ ਵਿਕਾਸ ’ਤੇ ਗਹਿਰੀ ਸੱਟ ਵੱਜੇਗੀਇਸ ਨਾਲ ਕਿਸਾਨੀ ਦਾ ਵਿਨਾਸ ਹੀ ਨਹੀਂ, ਦੇਸ਼ ਦੇ ਸੰਘੀ ਢਾਂਚੇ ਦੀ ਸੰਘੀ ਵੀ ਘੁੱਟੀ ਜਾਵੇਗੀਭਾਰਤੀ ਖੇਤੀ ਉੱਪਰ ਬਹੁ-ਕੌਮੀ ਕਾਰਪੋਰੇਸ਼ਨਾਂ ਦੀ ਜਕੜ ਹੋਵੇਗੀਲੋਕਾਂ ਦੀ ਵੱਡੀ ਗਿਣਤੀ ਦਾ ਖੇਤੀ ਵਿੱਚੋਂ ਨਿਕਾਲ ਹੋਵੇਗਾਆਰਥਿਕ-ਸਮਾਜਿਕ ਤਾਣਾ ਬਾਣਾ ਉਥਲ-ਪੁਥਲ ਹੋਵੇਗਾਉਹਨਾਂ ਅਨੁਸਾਰ ਇਨ੍ਹਾਂ ਐਕਟਾਂ ਦੇ ਦੂਰ-ਅੰਦੇਸ਼ੀ ਪ੍ਰਭਾਵਾਂ ਉੱਪਰ ਵਿਚਾਰ ਕਰਕੇ ਇਨ੍ਹਾਂ ਐਕਟਾਂ ਨੂੰ ਖਤਮ ਕਰਨ ਦੀ ਲੋੜ ਹੈ ਤਾਂ ਕਿ ਖੇਤੀ ਨੂੰ ਕਾਰਪੋਰੇਟਾਂ ਦੇ ਕੰਟਰੋਲ ਤੋਂ ਬਚਾਇਆ ਜਾ ਸਕੇਪਰ ਹਿੰਦੋਸਤਾਨ ਦਾ ਪ੍ਰਧਾਨ ਮੰਤਰੀ ਅਤੇ ਉਸਦੀ ਟੀਮ ਇਹ ਦੱਸ ਰਹੀ ਹੈ ਕਿ ਕਿਸਾਨਾਂ ਦੀਆਂ ਬੇੜੀਆਂ ਕੱਟ ਦਿੱਤੀਆਂ ਗਈਆਂ ਹਨ, ਉਹਨਾਂ ਨੂੰ ਆਪਣੀ ਫ਼ਸਲ ਕਿਧਰੇ ਵੀ ਵੇਚਣ ਦੀ ਆਜ਼ਾਦੀ ਦੇ ਦਿੱਤੀ ਗਈ ਹੈ, ਜਿੱਥੇ ਵੀ ਕਿਧਰੇ ਉਹਨੂੰ ਵੱਧ ਮੁੱਲ ਮਿਲਦਾ ਹੈ, ਉਹ ਆਪਣੀ ਫ਼ਸਲ ਦੇਸ਼ ਦੇ ਕਿਸੇ ਵੀ ਕੋਨੇ ਵੇਚ ਸਕਦਾ ਹੈਪਰ ਇਹ ਸੱਚ ਨਹੀਂ ਹੈ

ਕਿਸਾਨ ਤਾਂ ਆਪਣੀ ਫ਼ਸਲ ਨੂੰ ਵੇਚਣ ਲਈ ਪਹਿਲਾਂ ਹੀ ਆਜ਼ਾਦ ਸੀਦੇਸ਼ ਦਾ 86 ਫ਼ੀਸਦੀ ਕਿਸਾਨ ਦੋ ਹੈਕਟੇਅਰ (ਲਗਭਗ 5 ਏਕੜ) ਤੋਂ ਘੱਟ ਜ਼ਮੀਨ-ਜੋਤ ਵਾਲੇ ਹਨ ਇਹਨਾਂ ਵਿੱਚ 11 ਕਰੋੜ ਕਿਸਾਨ ਪਰਿਵਾਰ ਉਹ ਹਨ, ਜਿਹਨਾਂ ਕੋਲ ਸਿਰਫ਼ ਇੱਕ ਹੈਕਟੇਅਰ (ਲਗਭਗ ਢਾਈ ਏਕੜ) ਤੋਂ ਘੱਟ ਮਾਲਕੀ ਹੈ ਅਤੇ ਉਹਨਾਂ ਕੋਲ ਤਾਂ ਆਪਣੀ ਫ਼ਸਲ ਆਪਣੀ ਤਹਿਸੀਲ ਜਾਂ ਨੇੜਲੀ ਮੰਡੀ ਵਿੱਚ ਲੈ ਜਾਣ ਦਾ ਸਾਧਨ ਤਕ ਨਹੀਂ ਹੈ, ਉਹ ਕਲਕੱਤੇ, ਦਿੱਲੀ, ਹਿਸਾਰ, ਫ਼ਰੀਦਾਬਾਦ ਆਪਣੀ ਫ਼ਸਲ ਵੇਚਣ ਲਈ ਕਿਵੇਂ ਲੈ ਕੇ ਜਾਏਗਾ? ਇਹ ਕਾਨੂੰਨ ਪਾਸ ਹੁੰਦਿਆਂ ਹੀ ਹਰਿਆਣਾ ਦੀ ਭਾਜਪਾ ਸਰਕਾਰ ਨੇ ਪੰਜਾਬ, ਰਾਜਸਥਾਨ ਦੇ ਵੱਡੇ ਸਮਰੱਥਾਵਾਨ ਕਿਸਾਨਾਂ ਦੀ ਫ਼ਸਲ ਹਰਿਆਣਾ ਦੀਆਂ ਮੰਡੀਆਂ ਵਿੱਚ ਖਰੀਦਣ ਤੋਂ ਇਨਕਾਰ ਕਰ ਦਿੱਤਾ

ਕਿਸਾਨਾਂ ਦੀ ਫ਼ਸਲ ਦੀ ਬੇਹੁਰਮਤੀ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਬੇਕਦਰੀ ਇਸ ਤੱਥ ਤੋਂ ਵੇਖੀ ਜਾ ਸਕਦੀ ਹੈ ਕਿ ਜੂਨ 2020 ਵਿੱਚ ਆਰਡੀਨੈਂਸ ਲਾਗੂ ਹੋਣ ਤੋਂ ਬਾਅਦ ਜੁਲਾਈ-ਅਗਸਤ ਵਿੱਚ ਮੱਕੀ ਦੀ ਫ਼ਸਲ ਆਈਇਸ ਫ਼ਸਲ ਦਾ ਸਮਰਥਨ ਮੁੱਲ ਸਰਕਾਰ ਵਲੋਂ 1760 ਰੁਪਏ ਮਿਥਿਆ ਹੈ, ਪਰ ਸਰਕਾਰੀ ਖ਼ਰੀਦ ਨਾ ਹੋਣ ਕਾਰਨ ਇਹ ਬਜ਼ਾਰ ਵਿੱਚ 200 ਤੋਂ 900 ਰੁਪਏ ਪ੍ਰਤੀ ਕਵਿੰਟਲ ਵਪਾਰੀਆਂ ਨੇ ਖਰੀਦੀ ਅਤੇ ਮੱਕੀ ਦਾ ਆਟਾ ਪ੍ਰਤੀ ਕਿਲੋ 30 ਰੁਪਏ ਤੋਂ 36 ਰੁਪਏ ਕਿਲੋ ਤਕ ਵਿਕ ਰਿਹਾ ਹੈਯੂ.ਪੀ.ਸਰਕਾਰ ਨੇ ਮੱਕੇ ਦਾ ਇੱਕ ਵੀ ਦਾਣਾ ਨਹੀਂ ਖਰੀਦਿਆਵਪਾਰੀਆਂ ਨੇ ਮੱਕਾ ਖਰੀਦਿਆ ਅਤੇ 200 ਫ਼ੀਸਦੀ ਤੋਂ ਵੱਧ ਦਾ ਮੁਨਾਫ਼ਾ ਕਮਾਇਆ ਇੱਥੇ ਹਰ ਰੋਜ਼ ਘੱਟੋ-ਘੱਟ ਸਮਰਥਨ ਮੁੱਲ ਦੀ ਦੁਹਾਈ ਪਾਉਣ ਵਾਲੀ ਸਰਕਾਰ ਦਾ ਆਖ਼ਰ ਕਿਹੜਾ “ਤਰਕ” ਬਾਕੀ ਰਹਿ ਗਿਆ ਹੈ?

ਕਿਸਾਨਾਂ ਦੀਆਂ ਬੇੜੀਆਂ ਤੋੜਨ ਦਾ ਜੋ ਰੌਲਾ ਪਾਇਆ ਜਾ ਰਿਹਾ ਹੈ, ਉਹ ਇਸ ਤੱਥ ਤੋਂ ਭਲੀਭਾਂਤ ਵੇਖਿਆ ਜਾ ਸਕਦਾ ਹੈ ਕਿ ਮਹਾਰਾਸ਼ਟਰ ਵਿੱਚ ਪਿਆਜ ਵੱਡੀ ਮਾਤਰਾ ਵਿੱਚ ਉਗਾਇਆ ਜਾਂਦਾ ਹੈਸੇਬ, ਚੈਰੀ, ਬੇਰ, ਲੀਚੀ, ਨਾਰੀਅਲ ਅਤੇ ਅਨਾਜ ਵੀ ਇੱਕ ਸੂਬੇ ਤੋਂ ਦੂਜੇ ਸੂਬੇ ਵਿੱਚ ਲਿਆਂਦੇ ਜਾਂਦੇ ਹਨਪਰ ਕੁਝ ਹਫਤੇ ਪਹਿਲਾ ਹੀ ਸਹਾਰਨਪੁਰ ਤੋਂ ਜਮੁਨਾ ਨਗਰ ਅਤੇ ਸ਼ਾਮਲੀ ਤੋਂ ਕਰਨਲ ਤਕ ਝੋਨੇ ਦੀਆਂ ਸੈਂਕੜੇ ਟਰਾਲੀਆਂ ਹਰਿਆਣਾ ਪੁਲਿਸ ਨੇ ਵਾਪਸ ਜ਼ਬਰਨ ਉੱਤਰ ਪ੍ਰਦੇਸ਼ ਭੇਜ ਦਿੱਤੀਆਂਅਸਲ ਵਿੱਚ ਸਰਕਾਰ ਦੀ ਨੀਤੀ ਹਾਥੀ ਦੇ ਦੰਦ ਖਾਣ ਨੂੰ ਹੋਰ ਦਿਖਾਉਣ ਨੂੰ ਹੋਰ ਵਾਲੀ ਹੈ

ਕਿਸਾਨਾਂ ਦਾ ਲੋਕ ਸੰਘਰਸ਼ ਸਿਰਫ਼ ਫ਼ਸਲਾਂ ਦਾ ਘੱਟੋ-ਘੱਟ ਸਮਰਥਨ ਮੁੱਲ ਪ੍ਰਾਪਤ ਕਰਨਾ ਨਹੀਂ ਹੈ, ਸਗੋਂ ਕਿਸਾਨ ਵਿਰੋਧੀ ਉਹਨਾਂ ਤਿੰਨ ਕਾਨੂੰਨਾਂ ਨੂੰ ਰੱਦ ਕਰਾਉਣਾ, ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰਾਉਣਾ ਹੈਕਿਸਾਨ ਆਪਣੇ ਕਰਜ਼ੇ ਦੀ ਮੁਆਫ਼ੀ ਚਾਹੁੰਦੇ ਹਨਰਿਆਇਤੀ ਦਰਾਂ ’ਤੇ ਬੀਜ-ਖਾਦਾਂ ਉਹਨਾਂ ਦੀ ਮੰਗ ਹੈਪੇਂਡੂ ਢਾਂਚੇ ਵਿੱਚ ਸਰਕਾਰੀ ਨਿਵੇਸ਼ ਅਤੇ 7000 ਮੰਡੀਆਂ ਤੋਂ ਵਧਕੇ ਪੂਰੇ ਦੇਸ਼ ਵਿੱਚ 42000 ਮੰਡੀਆਂ ਬਣਾਉਣਾ ਉਹ ਮੰਗਦੇ ਹਨ ਅਤੇ ਉਹ ਸਾਰੀਆਂ ਸਕੀਮਾਂ, ਜਿਹੜੀਆਂ ਕਿਸਾਨ ਹਿਤਾਂ ਦੇ ਉਲਟ ਹਨ, ਦੇ ਵਿਰੋਧ ਵਿੱਚ ਹਨ ਕਿਉਂਕਿ ਲੋਕਾਂ ਨੂੰ ਪ੍ਰਧਾਨ ਮੰਤਰੀ ਦੇ ਨਿੱਤ ਦੇ ਵਾਅਦਿਆਂ ਉੱਤੇ ਕੋਈ ਯਕੀਨ ਨਹੀਂ ਰਿਹਾ ਪ੍ਰਧਾਨ ਮੰਤਰੀ ਕਿਸਾਨਾਂ ਦੀ ਸੁਰੱਖਿਆ ਲਈ ਕੋਈ ਵੀ ਕਾਨੂੰਨ ਲਾਉਣ ਤੋਂ ਕੰਨੀ ਕਤਰਾ ਰਹੇ ਹਨਬਿਨਾਂ ਸ਼ੱਕ ਕਿਸਾਨ ਲੁੱਟ ਕਰ ਰਹੇ ਵਿਚੋਲਿਆਂ, ਆੜ੍ਹਤੀਆਂ ਨਾਲ ਲੜਾਈ ਲੰਮੇ ਸਮੇਂ ਤੋਂ ਲੜਦੇ ਰਹੇ ਹਨ, ਪਰ ਮੌਜੂਦਾ ਲੜਾਈ “ਮੋਦੀ ਸਰਕਾਰ” ਉੱਤੇ ਗਲਬਾ ਪਾਈ ਬੈਠੇ ਕਾਰਪੋਰੇਟ ਦੇ ਵਿਰੋਧ ਵਿੱਚ ਹੈ ਬਿਨਾਂ ਸ਼ੱਕ ਕਾਰਪੋਰੇਟ ਦੀ ਤਾਕਤ ਦੀ ਬਰਾਬਰੀ ਕਰਨਾ ਔਖਾ ਹੈਇਹ ਇੱਕ ਨਾ-ਬਰਾਬਰੀ (ਅਸਮਾਨਤਾ) ਦੀ ਲੜਾਈ ਹੈਇੱਕ ਪਾਸੇ ਉੱਚੇ ਮਹਿਲ-ਮੁਨਾਰੇ ਹਨ, ਦੂਜੇ ਪਾਸੇ ਕੱਚੇ, ਅੱਧ-ਕੱਚੇ ਢਾਰੇ ਹਨਇਹ ਗੱਲ ਕਿਸਾਨਾਂ ਦੀ ਇਕੱਤੀ ਮੈਂਬਰੀ ਕਮੇਟੀ ਨੂੰ ਸਮਝਣੀ ਪਵੇਗੀ

ਅੱਜ ਪੰਜਾਬ ਦਾ ਕਿਰਤੀ ਉਹਨਾਂ ਦੇ ਨਾਲ ਹੈਅੱਜ ਪੰਜਾਬ ਦਾ ਨੌਜਵਾਨ ਇਸ ਲੜਾਈ ਲਈ ਲੰਮੇ ਸਮੇਂ ਬਾਅਦ ਤਤਪਰ ਹੋਇਆ ਵਿਖਾਈ ਦੇ ਰਿਹਾ ਹੈਅੱਜ ਪੰਜਾਬ ਦਾ ਬੁੱਧੀਜੀਵੀ ਉਹਨਾਂ ਨੂੰ ਸੇਧ ਦੇਣ ਲਈ ਸੜਕਾਂ ਉੱਤੇ, ਪ੍ਰੈੱਸ ਵਿੱਚ ਉਹਨਾਂ ਦੇ ਨਾਲ ਖੜ੍ਹਾ ਹੈਖੇਤ ਮਜ਼ਦੂਰ ਕਿਸਾਨ ਸੰਘਰਸ਼ ਵਿੱਚ ਉਹਨਾਂ ਦੇ ਨਾਲ ਸਾਹ ਨਾਲ ਸਾਹ ਭਰ ਰਿਹਾ ਹੈ, ਕਿਉਂਕਿ ਹਰ ਕੋਈ ਖੇਤੀ ਨੂੰ ਸਰਕਾਰ ਵਲੋਂ ਕਾਰਪੋਰੇਟ ਦੇ ਹਵਾਲੇ ਕਰਨ ਦੇ ਯਤਨਾਂ ਦਾ ਵਿਰੋਧੀ ਹੈ, ਨਵੇਂ ਕਿਸਮ ਦੇ ਬਣ ਰਹੇ ਵਿਚੋਲੀਆਂ ਦਾ ਵਿਰੋਧੀ ਹੈਹਰ ਇੱਕ ਨੂੰ ਪੰਜਾਬ ਦੀ ਖੇਤੀ ਵਿਰਾਸਤ ਦੇ ਨਸ਼ਟ ਹੋਣ ਦਾ ਖਦਸ਼ਾ ਹੈ ਕਿਉਂਕਿ ਇਸ ਨਾਲ ਹਰ ਵਰਗ ਦੇ ਲੋਕਾਂ ਉੱਤੇ ਇਸਦਾ ਅਸਰ ਪੈਣਾ ਹੈ

ਇਹ ਇੱਕ ਚੰਗਾ ਸ਼ਗਨ ਹੈ ਕਿ ਪੰਜਾਬ ਦੇ ਕਿਸਾਨਾਂ ਦੀਆਂ ਜਥੇਬੰਦੀਆਂ ਇੱਕ ਮੁੱਠ ਹਨ ਉਹਨਾਂ ਦਾ ਸਾਥ ਪਿੰਡਾਂ, ਸ਼ਹਿਰਾਂ ਦੇ ਲੋਕ ਦੇ ਰਹੇ ਹਨਪਿੰਡ ਪੰਚਾਇਤਾਂ ਅਤੇ ਗ੍ਰਾਮ ਸਭਾ ਦੇ ਮਤੇ ਇਸ ਸੰਘਰਸ਼ ਦੇ ਹੱਕ ਵਿੱਚ ਆ ਰਹੇ ਹਨਲੋਕ ਲਾਮਬੰਦੀ ਹੋ ਰਹੀ ਹੈਲੋਕ ਰੋਹ ਵਿੱਚ ਹਨਪਰ ਲੋੜ ਇਸ ਗੱਲ ਦੀ ਹੈ ਕਿ ਇਕੱਤੀ ਮੈਂਬਰੀ ਪੂਰੀ ਚੇਤੰਨਤਾ ਨਾਲ ਹਰ ਪਾਸਿਓਂ ਇਸ ਸੰਘਰਸ਼ ਨੂੰ ਗਤੀਸ਼ੀਲ ਰੱਖੇਜਿਹੜੇ ਸਿਆਸੀ ਲੋਕ ਕਿਸੇ ਵੇਲੇ ਕਿਸਾਨ ਵਿਰੋਧੀ ਆਰਡੀਨੈਂਸਾਂ ਦੇ ਹੱਕ ਵਿੱਚ ਸਨ, ਉਹ ਇਹਨਾਂ ਐਕਟਾਂ ਦੇ ਵਿਰੋਧ ਵਿੱਚ ਆ ਗਏ ਹਨਬਿਨਾਂ ਸ਼ੱਕ ਕਿਸਾਨ ਜਥੇਬੰਦੀਆਂ ਨੂੰ ਹਰ ਇੱਕ ਦਾ ਸਮਰਥਨ ਲੈਣਾ ਚਾਹੀਦਾ ਹੈਪਰ ਇਹ ਸ਼ਨਾਖਤ ਕਰਨੀ ਵੀ ਜ਼ਰੂਰੀ ਹੈ ਕਿ ਕੋਈ ਧਿਰ ਇਸ ਮੁਹਿੰਮ ਨੂੰ ਤਾਰਪੀਡੋ ਨਾ ਕਰੇਇੱਕ ਸਲਾਹਕਾਰ ਕਮੇਟੀ ਬਣੇ, ਜਿਸ ਵਿੱਚ ਕਿਸਾਨ ਨੁਮਾਇੰਦੇ, ਸਾਬਕਾ ਪੰਜਾਬੀ ਜੱਜ, ਇਮਾਨਦਾਨ ਸਾਬਕਾ ਅਧਿਕਾਰੀ, ਬੁੱਧੀਜੀਵੀ, ਲੇਖਕ, ਟਰੇਡ ਯੂਨੀਅਨ ਨੁਮਾਇੰਦੇ, ਕਿਸਾਨਾਂ ਨਾਲ ਖੜ੍ਹੇ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਣ, ਜੋ ਸਮੇਂ ਸਮੇਂ ਇਸ ਲੋਕ ਸੰਘਰਸ਼ ਲਈ ਸਲਾਹ ਦੇਣਇਹ ਸਮਾਂ ਕਿਸਾਨ ਵਿਰੋਧੀ ਕਾਨੂੰਨ ਨੂੰ ਪੂਰੀ ਤਾਕਤ ਨਾਲ ਭਾਂਜ ਦੇਣ ਦਾ ਹੈ ਤਾਂ ਕਿ ਕਾਰਪੋਰੇਟ ਨੂੰ ਨੱਥ ਪਾਈ ਜਾਵੇ ਅਤੇ ਸਰਕਾਰ ਨੂੰ ਲੋਕਾਂ ਦੀ ਤਾਕਤ ਦਾ ਸ਼ੀਸ਼ਾ ਦਿਖਾਇਆ ਜਾ ਸਕੇਇਹ ਇਕੱਤੀ ਮੈਂਬਰੀ ਲੋਕ ਸੰਘਰਸ਼ ਕਮੇਟੀ ਦੀ ਪਰਖ਼ ਦਾ ਵੇਲਾ ਇਸ ਕਰਕੇ ਵੀ ਹੈ ਕਿ ਉਹ ਇਸ ਅੰਦੋਲਨ ਨੂੰ ਹਰਿਆਣਾ, ਪੱਛਮੀ ਬੰਗਾਲ, ਕਰਨਾਟਕਾ ਅਤੇ ਦੇਸ਼ ਦੇ ਹੋਰ ਸੂਬਿਆਂ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦੇ ਨਾਲ ਜੋੜੇ, ਲੋਕ ਹਿਤੈਸ਼ੀ ਸਿਆਸੀ ਪਾਰਟੀਆਂ ਦੇਸ਼ ਦੇ ਬੁੱਧੀਜੀਵੀਆਂ, ਸਾਬਕਾ ਜੱਜਾਂ, ਟਰੇਡ ਯੂਨੀਅਨ ਨੇਤਾਵਾਂ ਦਾ ਪੂਰਾ ਸਹਿਯੋਗ ਪ੍ਰਾਪਤ ਕਰਕੇ ਇਸ ਅੰਦੋਲਨ ਨੂੰ ਦੇਸ਼ ਵਿਆਪੀ ਬਣਾਉਣ ਵਿੱਚ ਰੋਲ ਅਦਾ ਕਰੇ

*****

(ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2369)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.gmail.com)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author