UjagarSingh7ਇਸ ਅੰਦੋਲਨ ਨੂੰ ਸਮੁੱਚੇ ਸੰਸਾਰ ਵਿੱਚੋਂ ਸਮਰਥਨ ਮਿਲ ਰਿਹਾ ਹੈ। ਕੈਨੇਡਾ ਦੇ ...
(10 ਦਸੰਬਰ 2020)

 

ਦਿੱਲੀ ਦੀਆਂ ਸਰਹੱਦਾਂ ਉੱਪਰ ਚੱਲ ਰਿਹਾ ਕਿਸਾਨ ਅੰਦੋਲਨ ਕਈ ਨਵੇਂ ਕੀਰਤੀਮਾਨ ਸਿਰਜਕੇ ਭਾਈਚਾਰਕ ਸਾਂਝ ਦਾ ਪ੍ਰਤੀਕ ਬਣ ਗਿਆ ਹੈ ਇੱਕ ਕਿਸਮ ਨਾਲ ਸ਼ਾਂਤਮਈ ਇਨਕਲਾਬ ਦੀ ਨੀਂਹ ਰੱਖੀ ਗਈ ਹੈਪੰਜਾਬੀਆਂ ਦੇ ਖ਼ੂਨ ਵਿੱਚ ਲੜਨ ਮਰਨ ਦਾ ਜਜ਼ਬਾ, ਲਗਨ, ਦ੍ਰਿੜ੍ਹਤਾ, ਜੋਸ਼, ਦਲੇਰੀ ਅਤੇ ਹਿੰਮਤ ਨਾ ਹਾਰਨ ਦੀ ਪ੍ਰਵਿਰਤੀ ਹੈ, ਜਿਸ ਕਰਕੇ ਉਹ ਜੋ ਪ੍ਰਣ ਕਰ ਲੈਣ ਉਸਦੀ ਪ੍ਰਾਪਤੀ ਤੋਂ ਬਿਨਾ ਪਿੱਛੇ ਨਹੀਂ ਹਟਦੇਸਬਰ, ਸੰਤੋਖ, ਸਹਿਣਸ਼ੀਲਤਾ ਅਤੇ ਸਰਬੱਤ ਦਾ ਭਲਾ ਕਰਨ ਦੀ ਭਾਵਨਾ ਵੀ ਗੁਰੂਆਂ ਨੇ ਉਨ੍ਹਾਂ ਵਿੱਚ ਪ੍ਰਜਵਲਿਤ ਕੀਤੀ ਹੋਈ ਹੈ ਪ੍ਰੰਤੂ ਜਦੋਂ ਜ਼ੁਲਮ ਵੱਧ ਜਾਵੇ ਤਾਂ ਸ਼ਮਸ਼ੀਰ ਚੁੱਕਣ ਦਾ ਸਿਧਾਂਤ ਵੀ ਗੁਰੂ ਸਾਹਿਬ ਨੇ ਦਿੱਤਾ ਹੈਇਸਦਾ ਸਬੂਤ ਦੇਸ਼ ਦੀ ਆਜ਼ਾਦੀ ਦੀ ਮੁਹਿੰਮ ਵਿੱਚ ਪੰਜਾਬੀਆਂ ਦੇ ਯੋਗਦਾਨ ਤੋਂ ਸਾਫ ਹੋ ਜਾਂਦਾ ਹੈਦੇਸ਼ ਦੀ ਆਜ਼ਾਦੀ ਤੋਂ ਬਾਅਦ ਸਰਹੱਦਾਂ ਤੇ ਭਾਵੇਂ ਪਾਕਿਸਤਾਨ ਅਤੇ ਚੀਨ ਦੀ ਲੜਾਈ ਹੋਵੇ, ਹਮੇਸ਼ਾ ਪੰਜਾਬੀਆਂ ਨੇ ਮੋਹਰੀ ਦੀ ਭੂਮਿਕਾ ਨਿਭਾ ਕੇ ਮੱਲਾਂ ਮਾਰੀਆਂ ਹਨਪਾਕਿਸਤਾਨ ਵਿੱਚੋਂ ਬੰਗਲਾ ਦੇਸ਼ ਨੂੰ ਵੱਖਰਾ ਦੇਸ਼ ਬਣਾਉਣ ਦੀ ਲੜਾਈ ਵਿੱਚ ਇੱਕ ਲੱਖ ਪਾਕਿਸਤਾਨੀ ਫੌਜੀਆਂ ਤੋਂ ਹਥਿਆਰ ਸੁਟਵਾਉਣ ਵਾਲੇ ਜਗਜੀਤ ਸਿੰਘ ਅਰੋੜਾ ਵੀ ਪੰਜਾਬੀ ਹੀ ਸਨ

ਵਿਰੋਧੀਆਂ ਤੋਂ ਹਥਿਆਰ ਸੁਟਵਾਉਣ ਦਾ ਤਜਰਬਾ ਪੰਜਾਬੀਆਂ ਕੋਲ ਹੈਕਿਸਾਨ ਅੰਦੋਲਨ ਵੀ ਕੇਂਦਰ ਸਰਕਾਰ ਦੇ ਜ਼ੁਲਮ ਦੇ ਵਿਰੋਧ ਦਾ ਹੀ ਨਤੀਜਾ ਹੈਕਿਸਾਨ ਅੰਦੋਲਨ ਵਿੱਚ ਵੀ ਪੰਜਾਬੀ ਹੀ ਮੋਹਰੀ ਦੀ ਭੂਮਿਕਾ ਨਿਭਾ ਰਹੇ ਹਨਹਰਿਆਣਵੀ ਵੀ ਮੁੱਢਲੇ ਤੌਰ ’ਤੇ ਪੰਜਾਬੀ ਹੀ ਹਨਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਂ ਉੱਪਰ ਖੇਤੀਬਾੜੀ ਨਾਲ ਸੰਬੰਧਤ ਬਣਾਏ ਗਏ ਤਿੰਨ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਕੀਤੇ ਜਾ ਰਹੇ ਕਿਸਾਨ ਅੰਦੋਲਨ ਨੇ ਕਈ ਨਵੇਂ ਕੀਰਤੀਮਾਨ ਸਿਰਜ ਦਿੱਤੇ ਹਨਇਸ ਅੰਦੋਲਨ ਨੇ ਪੰਜਾਬ ਦੇ ਕਿਸਾਨਾਂ ਦੀਆਂ 31 ਜਥੇਬੰਦੀਆਂ ਵਿੱਚ ਅਨੇਕਾਂ ਵਖਰੇਵੇਂ ਹੋਣ ਦੇ ਬਾਵਜੂਦ ਜਦੋਂ ਕੇਂਦਰ ਨੇ ਉਨ੍ਹਾਂ ਦੇ ਅਸਤਿਤਵ ਨੂੰ ਹੱਥ ਪਾ ਲਿਆ ਤਾਂ ਇੱਕ ਮੰਚ ’ਤੇ ਇਕੱਠੇ ਹੋ ਗਏਇਸ ਤੋਂ ਵੀ ਵੱਡੀ ਗੱਲ ਇਸ ਅੰਦੋਲਨ ਨੇ ਭਾਰਤ ਦੇ ਸਮੁੱਚੇ ਕਿਸਾਨਾਂ ਨੂੰ ਵੀ ਲਾਮਬੰਦ ਕਰ ਦਿੱਤਾ ਹੈ

ਪੰਜਾਬ ਅਤੇ ਹਰਿਆਣਾ ਵਿੱਚ ਹੁਣ ਤਕ ਜਿਹੜੀ ਦੋਹਾਂ ਰਾਜਾਂ ਦੇ ਕਿਸਾਨਾਂ ਦੇ ਹਿਤਾਂ ਦੇ ਟਕਰਾਓ ਕਰਕੇ ਕੁੜੱਤਣ ਵਧਦੀ ਹੀ ਜਾ ਰਹੀ ਸੀ, ਉਹ ਵੀ ਖ਼ਤਮ ਕਰ ਦਿੱਤੀ ਹੈਹਰਿਆਣਾ ਦੇ ਕਿਸਾਨ ਪੰਜਾਬ ਦੇ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਜੱਦੋਜਹਿਦ ਕਰ ਰਹੇ ਹਨ ਇੱਥੇ ਹੀ ਬੱਸ ਨਹੀਂ, ਹਰਿਆਣਵੀ ਪੰਜਾਬੀ ਕਿਸਾਨਾਂ ਦੀ ਆਓ ਭਗਤ ਵਿੱਚ ਵੀ ਕੋਈ ਕਸਰ ਨਹੀਂ ਛੱਡ ਰਹੇ ਇੱਕ ਹੋਰ ਮਹੱਤਵਪੂਰਨ ਗੱਲ ਇਹ ਵੀ ਹੈ ਕਿ ਹੁਣ ਤਕ ਦੇਸ ਵਿੱਚ ਇੰਨਾ ਵੱਡਾ, ਲੰਮਾ ਅਤੇ ਸ਼ਾਂਤਮਈ ਕੋਈ ਵੀ ਅੰਦੋਲਨ ਨਹੀਂ ਹੋਇਆਇਹ ਅੰਦੋਲਨ ਇਤਿਹਾਸ ਦਾ ਹਿੱਸਾ ਬਣੇਗਾਅੰਦੋਲਨ ਆਮ ਤੌਰ ’ਤੇ ਹਿੰਸਕ ਹੋ ਜਾਂਦੇ ਹਨ ਪ੍ਰੰਤੂ ਕਿਸਾਨਾਂ ਦਾ ਇਹ ਅੰਦੋਲਨ ਪੂਰਨ ਸ਼ਾਂਤਮਈ ਢੰਗ ਨਾਲ ਵੱਡਾ ਇਕੱਠ ਹੋਣ ਦੇ ਬਾਵਜੂਦ ਚੱਲ ਰਿਹਾ ਹੈਭਾਵੇਂ ਕੇਂਦਰੀ ਏਜੰਸੀਆਂ ਨੇ ਇਸ ਅੰਦੋਲਨ ਵਿੱਚ ਆਪਣੇ ਬੰਦਿਆਂ ਦੀ ਘੁਸਪੈਠ ਕਰਵਾਕੇ ਅਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਹੈਕਿਸਾਨ ਉਨ੍ਹਾਂ ਘੁਸਪੈਠੀਆਂ ਉੱਪਰ ਵੀ ਹੱਥ ਨਹੀਂ ਚੁੱਕ ਰਹੇਉਹ ਘੁਸਪੈਠੀਆਂ ਨੂੰ ਸ਼ਾਂਤਮਈ ਢੰਗ ਨਾਲ ਪਕੜਕੇ ਪੁਲਿਸ ਦੇ ਸਪੁਰਦ ਕਰ ਰਹੇ ਹਨ

ਇਸ ਤੋਂ ਪਹਿਲਾਂ ਹਰ ਅੰਦੋਲਨ ਦੀ ਰਹਿਨੁਮਾਈ ਜਾਂ ਪਿਠਭੂਮੀ ਵਿੱਚ ਕੋਈ ਨਾ ਕੋਈ ਸਿਆਸੀ ਪਾਰਟੀ ਹੁੰਦੀ ਸੀਇਸ ਵਾਰ ਕਿਸੇ ਵੀ ਸਿਆਸੀ ਪਾਰਟੀ ਨੂੰ ਇਸ ਅੰਦੋਲਨ ਵਿੱਚ ਦਖ਼ਲਅੰਦਾਜ਼ੀ ਨਹੀਂ ਕਰਨ ਦਿੱਤੀ ਜਾ ਰਹੀ ਇੱਥੋਂ ਤਕ ਕੇ ਸਟੇਜਾਂ ਦੇ ਕੋਲ ਢੁੱਕਣ ਹੀ ਨਹੀਂ ਦਿੱਤਾ ਜਾਂਦਾਹਾਲਾਂ ਕਿ ਇਸ ਅੰਦੋਲਨ ਵਿੱਚ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਵਰਕਰ ਸ਼ਾਮਲ ਹੋ ਰਹੇ ਹਨ ਪ੍ਰੰਤੂ ਉਹ ਕੋਈ ਵੀ ਆਪੋ ਆਪਣੀਆਂ ਪਾਰਟੀਆਂ ਦਾ ਝੰਡਾ ਨਹੀਂ ਲਿਜਾ ਰਹੇ, ਸਿਰਫ ਕਿਸਾਨ ਯੂਨੀਅਨ ਦਾ ਇੱਕੋ ਇੱਕ ਝੰਡਾ ਲੈ ਕੇ ਜਾਣ ਦੀ ਪ੍ਰਵਾਨਗੀ ਹੈਅਨੁਸ਼ਾਸਨ ਵੀ ਕਮਾਲ ਦਾ ਹੈਕੋਈ ਹੁਲੜਬਾਜ਼ੀ ਨਹੀਂਸਗੋਂ ਸ਼ਾਂਤਮਈ ਰਹਿਣ ਦੀਆਂ ਅਪੀਲਾਂ ਸਟੇਜ ਤੋਂ ਵਾਰ ਵਾਰ ਕੀਤੀਆਂ ਜਾ ਰਹੀਆਂ ਹਨਭਾਵੇਂ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਨੇ ਇਸ ਅੰਦੋਲਨ ਨੂੰ ਵੱਖਵਾਦੀ ਵੀ ਕਿਹਾ ਹੈ ਪ੍ਰੰਤੂ ਦੂਜੇ ਰਾਜਾਂ ਦੇ ਕਿਸਾਨ ਕਹਿ ਰਹੇ ਹਨ ਕਿ ਜੇ ਆਪਣੇ ਹੱਕ ਮੰਗਣਾ ਵੱਖਵਾਦੀ ਹੈ ਤਾਂ ਉਹ ਵੀ ਵੱਖਵਾਦੀ ਹਨਦੇਸ ਵਿੱਚ ਜਿੰਨੇ ਵੀ ਅੰਦੋਲਨ ਹੁੰਦੇ ਰਹੇ ਹਨ, ਉਨ੍ਹਾਂ ਦੀ ਅਗਵਾਈ ਮਰਦ ਹੀ ਕਰਦੇ ਰਹੇ ਹਨ ਪ੍ਰੰਤੂ ਇਸ ਅੰਦੋਲਨ ਦੀ ਵਿਲੱਖਣਤਾ ਇਹ ਹੈ ਕਿ ਇਸ ਵਿੱਚ ਇਸਤਰੀਆਂ, ਬੱਚੇ, ਨੌਜਵਾਨ, ਵਿਦਿਆਰਥੀ ਅਤੇ ਬਜ਼ੁਰਗ ਵੀ ਬਰਾਬਰ ਗਿਣਤੀ ਵਿੱਚ ਸ਼ਾਮਲ ਹਨਪੰਜਾਬ ਦੇ ਨੌਜਵਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲੈ ਕੇ ਸਾਬਤ ਕਰ ਦਿੱਤਾ ਹੈ ਕਿ ਉਹ ਪੰਜਾਬ ਦੇ ਰਖਵਾਲੇ ਹਨ

ਇਹ ਗੱਲ ਤਾਂ ਠੀਕ ਹੈ ਕਿ ਆਮ ਲੋਕਾਂ ਨੂੰ ਆਵਾਜਾਈ ਦੀ ਅੰਦੋਲਨ ਨਾਲ ਥੋੜ੍ਹੀ ਮੁਸ਼ਕਲ ਆ ਰਹੀ ਹੈ ਪ੍ਰੰਤੂ ਫਿਰ ਵੀ ਹੈਰਾਨੀ ਦੀ ਗੱਲ ਹੈ ਕਿ ਆਮ ਲੋਕ ਇਸ ਅੰਦੋਲਨ ਦੇ ਹੱਕ ਵਿੱਚ ਖੜ੍ਹੇ ਹਨਸਮਾਜ ਦੇ ਹਰ ਵਰਗ ਦੀਆਂ ਸੰਸਥਾਵਾਂ ਇਸ ਅੰਦੋਲਨ ਦਾ ਹਿੱਸਾ ਬਣ ਰਹੀਆਂ ਹਨਇਸ ਤੋਂ ਪਹਿਲਾਂ ਸਿਰਫ ਇੱਕ ਅੱਧੀ ਸੰਸਥਾ ਕਿਸੇ ਵੀ ਅੰਦੋਲਨ ਦੀ ਹਮਾਇਤ ਤਾਂ ਕਰ ਦਿੰਦੀ ਸੀ ਪ੍ਰੰਤੂ ਉਸ ਵਿੱਚ ਸ਼ਾਮਲ ਨਹੀਂ ਹੁੰਦੀ ਸੀਇਸ ਅੰਦੋਲਨ ਵਿੱਚ ਦੇਸ ਅਤੇ ਖਾਸ ਤੌਰ ’ਤੇ ਪੰਜਾਬ ਦੀ ਕੋਈ ਅਜਿਹੀ ਸੰਸਥਾ ਨਹੀਂ ਜਿਹੜੀ ਸ਼ਾਮਲ ਨਾ ਹੋ ਰਹੀ ਹੋਵੇਮੁੱਖ ਤੌਰ ’ਤੇ ਕਲਾਕਾਰ, ਡਾਕਟਰ, ਵਕੀਲ, ਸਮਾਜ ਸੇਵੀ ਸੰਸਥਾਵਾਂ, ਪੈਰਾ ਮੈਡੀਕਲ ਸਭਾਵਾਂ, ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਸੰਸਥਾਵਾਂ, ਸਾਬਕਾ ਨੌਕਰਸ਼ਾਹ, ਸਾਬਕਾ ਫੌਜੀ ਅਧਿਕਾਰੀ, ਸਾਹਿਤਕਾਰ, ਪੱਤਰਕਾਰ, ਵਿਦਿਆਰਥੀ ਜਥੇਬੰਦੀਆਂ, ਨਿਹੰਗ ਸਿੰਘ ਅਤੇ ਵੱਖ ਵੱਖ ਖੇਤਰਾਂ ਦੇ ਮਹੱਤਵਪੂਰਨ ਵਿਅਕਤੀਆਂ ਨੂੰ ਕੇਂਦਰ ਸਰਕਾਰ ਵੱਲੋਂ ਜਿਹੜੇ ਪੁਰਸਕਾਰ ਮਿਲੇ ਹੋਏ ਸਨ, ਉਨ੍ਹਾਂ ਨੂੰ ਵਿਰੋਧ ਕਰਕੇ ਵਾਪਸ ਕਰ ਰਹੇ ਹਨਭਾਰਤ ਦੇ ਇਤਿਹਾਸ ਵਿੱਚ ਕਿਸੇ ਵੀ ਅੰਦੋਲਨ ਨੂੰ ਇੰਨਾ ਸਮਰਥਨ ਨਹੀਂ ਮਿਲਿਆ, ਜਿੰਨਾ ਇਸ ਅੰਦੋਲਨ ਨੂੰ ਮਿਲ ਰਿਹਾ ਹੈ

ਵਿਦੇਸ਼ਾਂ ਵਿੱਚ ਜਿਹੜੇ ਪਰਵਾਸੀ ਵਸੇ ਹੋਏ ਹਨ, ਉਹ ਵੀ ਉੱਥੇ ਕਿਸਾਨਾਂ ਨਾਲ ਹਮਦਰਦੀ ਪ੍ਰਗਟਾਉਣ ਲਈ ਵਿਰੋਧ ਪ੍ਰਦਰਸ਼ਨ ਕਰ ਰਹੇ ਹਨਇਸ ਤੋਂ ਇਲਾਵਾ ਉਹ ਕਿਸਾਨ ਅੰਦੋਲਨ ਲਈ ਆਰਥਿਕ ਮਦਦ ਵੀ ਕਰ ਰਹੇ ਹਨਅਮਰੀਕਾ ਵਿੱਚੋਂ ਕਿਸਾਨਾਂ ਦੀ ਹੌਸਲਾ ਅਫਜ਼ਾਈ ਲਈ ਟੁੱਟ ਭਰਾਵਾਂ ਨੇ 25 ਕਵਿੰਟਲ ਬਦਾਮ ਭੇਜੇ ਦੇ ਕੁਝ ਹੋਰ ਲੋਕਾਂ ਨੇ ਦਸ ਕਵਿੰਟਲ ਬਦਾਮ ਭੇਜੇ ਹਨਵੈਸੇ ਤਾਂ ਕਿਸਾਨ ਆਪੋ ਆਪਣੇ ਜਥਿਆਂ ਲਈ ਲੰਗਰ ਦਾ ਪ੍ਰਬੰਧ ਕਰਕੇ ਗਏ ਹਨ, ਫਿਰ ਵੀ ਪੰਜਾਬ ਅਤੇ ਦੂਜੇ ਰਾਜਾਂ ਵਿੱਚੋਂ ਲੰਗਰ ਦਾ ਸਾਮਾਨ ਲਗਾਤਾਰ ਪਹੁੰਚ ਰਿਹਾ ਹੈਕਈ ਤਰ੍ਹਾਂ ਦੇ ਪਕਵਾਨਾ ਦੇ ਲੰਗਰ ਚੱਲ ਰਹੇ ਹਨਚਾਹ ਦੇ ਨਾਲ ਦੁੱਧ, ਖੀਰ, ਜਲੇਬੀਆਂ, ਫਲ, ਕਾਜੂ, ਬਦਾਮ, ਸੌਗੀ, ਲੱਸੀ, ਦਹੀਂ, ਮੱਖਣ, ਗੁੜ ਦੀਆਂ ਪਿੰਨੀਆਂ ਅਤੇ ਹੋਰ ਅਨੇਕ ਕਿਸਮ ਦੇ ਪਕਵਾਨ ਤਿਆਰ ਹੋ ਰਹੇ ਹਨਬਾਹਰਲੇ ਸੂਬਿਆਂ ਵਿੱਚੋਂ ਕੁਝ ਨੌਜਵਾਨਾਂ ਨੇ ਆ ਕੇ ਲੰਗਰ ਲਾਇਆ ਹੋਇਆ ਹੈ, ਜਿਸ ਵਿੱਚ ਚਪਾਤੀਆਂ ਅਤੇ ਚਾਉਲ ਬਣਾਉਣ ਵਾਲੀਆਂ ਮਸ਼ੀਨਾਂ ਲਿਆਂਦੀਆਂ ਹੋਈਆਂ ਹਨਉਸ ਲੰਗਰ ਵਿੱਚ ਹਰ ਰੋਜ਼ 25 ਹਜ਼ਾਰ ਕਿਸਾਨ ਲੰਗਰ ਛਕ ਰਹੇ ਹਨਇਹ ਨੌਜਵਾਨ ਕਿਸਾਨਾਂ ਨੂੰ ਲੰਗਰ ਉਨ੍ਹਾਂ ਦੇ ਧਰਨਿਆਂ ਵਾਲੇ ਥਾਂ ’ਤੇ ਵੀ ਪਹੁੰਚਾ ਦਿੰਦੇ ਹਨ, ਬਸ਼ਰਤੇ ਕਿ ਉਨ੍ਹਾਂ ਨੂੰ ਅਗਾਊਂ ਸੂਚਨਾ ਦੇ ਦਿੱਤੀ ਜਾਵੇ ਕਿ ਕਿੰਨਾ ਲੰਗਰ ਲੋੜੀਂਦਾ ਹੈ

ਇਨ੍ਹਾਂ ਲੰਗਰਾਂ ਦੀ ਇੱਕ ਵਿਲੱਖਣਤਾ ਇਹ ਵੀ ਹੈ ਕਿ ਕਿਸਾਨਾਂ ਤੋਂ ਬਿਨਾ ਕੋਈ ਵੀ ਆ ਕੇ ਲੰਗਰ ਛਕ ਸਕਦਾ ਹੈਬਹੁਤ ਸਾਰੇ ਗਰੀਬ ਲੋਕ ਵੀ ਆ ਕੇ ਲੰਗਰ ਛਕ ਰਹੇ ਹਨ ਕਿਸਾਨਾਂ ਦੀ ਖੁੱਲ੍ਹਦਿਲੀ ਵੀ ਕਮਾਲ ਦੀ ਹੈ ਕਿ ਉਹ ਉਨ੍ਹਾਂ ਸੁਰੱਖਿਆ ਕਰਮਚਾਰੀਆਂ ਨੂੰ ਵੀ ਲੰਗਰ ਛਕਾ ਰਹੇ ਹਨ, ਜਿਨ੍ਹਾਂ ਨੇ ਉਨ੍ਹਾਂ ਉੱਪਰ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਸਨਗੈਸ ਏਜੰਸੀਆਂ ਲੰਗਰ ਤਿਆਰ ਕਰਨ ਲਈ ਗੈਸ ਦੇ ਸਿਲੰਡਰ ਮੁਫਤ ਦੇ ਰਹੀਆਂ ਹਨਕੰਬਲ, ਜਰਸੀਆਂ, ਜੁਰਾਬਾਂ ਅਤੇ ਜੈਕਟਾਂ ਵੰਡੀਆਂ ਜਾ ਰਹੀਆਂ ਹਨਲੰਗਰਾਂ ਵਿੱਚ ਲੋਕ ਸਵੈ ਇੱਛਾ ਨਾਲ ਆ ਕੇ ਕੰਮ ਕਰ ਰਹੇ ਹਨ

ਇੱਕ ਹੋਰ ਕਮਾਲ ਦੀ ਗੱਲ ਹੈ ਕਿ ਸਾਰੇ ਧਰਨਿਆਂ ਵਿੱਚ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈਸਫਾਈ ਦਾ ਪ੍ਰਬੰਧ ਨੌਜਵਾਨਾਂ ਅਤੇ ਬਜ਼ੁਰਗਾਂ ਨੇ ਆਪਣੇ ਹੱਥਾਂ ਵਿੱਚ ਲਿਆ ਹੋਇਆ ਹੈ ਅਨੁਸ਼ਾਸਨ ਵੀ ਬਿਹਤਰੀਨ ਹੈਪ੍ਰਬੰਧਕਾਂ ਨੇ ਹਰ ਕੰਮ ਕਰਨ ਲਈ ਟੀਮਾਂ ਬਣਾਈਆਂ ਹੋਈਆਂ ਹਨਡਾਕਟਰਾਂ ਦੀਆਂ ਟੀਮਾਂ ਸਵੈ ਇੱਛਾ ਨਾਲ ਡਾਕਟਰੀ ਸਹੂਲਤਾਂ ਚੌਵੀ ਘੰਟੇ ਦੇ ਰਹੀਆਂ ਹਨਇਸਤਰੀਆਂ ਦੇ ਇਸ਼ਨਾਨ ਕਰਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨਨੇੜੇ ਦੇ ਹੋਟਲ ਮਾਲਕਾਂ ਨੇ ਆਪਣੇ ਹੋਟਲ ਇਸਤਰੀਆਂ ਲਈ ਮੁਫਤ ਵਿੱਚ ਦੇ ਦਿੱਤੇ ਹਨਹੈਪੰਜਾਬ ਵਿੱਚੋਂ ਬੱਸਾਂ ਦੇ ਮਾਲਕਾਂ ਨੇ ਹਰ ਰੋਜ਼ ਮੁਫਤ ਬੱਸਾਂ ਜ਼ਿਲ੍ਹਾ ਹੈੱਡ ਕੁਆਟਰਾਂ ਤੋਂ ਦਿੱਲੀ ਜਾਣ ਅਤੇ ਵਾਪਸ ਲਿਆਉਣ ਲਈ ਦੇ ਦਿੱਤੀਆਂ ਹਨਪੈਟਰੌਲ ਪੰਪਾਂ ਦੇ ਮਾਲਕ ਕਿਸਾਨਾਂ ਦੇ ਟਰੈਕਟਰਾਂ ਵਿੱਚ ਡੀਜ਼ਲ ਮੁਫ਼ਤ ਪਾ ਰਹੇ ਹਨਕੁਝ ਲੋਕ ਟਰੈਕਟਰਾਂ ਵਿੱਚ ਮੁਫਤ ਡੀਜ਼ਲ ਪਾ ਰਹੇ ਹਨਲੋਕਾਂ ਵੱਲੋਂ ਇਨ੍ਹਾਂ ਲੰਗਰਾਂ ਅਤੇ ਹੋਰ ਸੇਵਾਵਾਂ ਦੇਣ ਦਾ ਅਰਥ ਇਹ ਨਿਕਲਦਾ ਹੈ ਕਿ ਸਮੁੱਚਾ ਭਾਰਤ ਅਤੇ ਪਰਵਾਸੀ ਭਾਰਤੀ ਕਿਸਾਨ ਅੰਦੋਲਨ ਦੀ ਖੁੱਲ੍ਹਕੇ ਮਦਦ ਕਰ ਰਹੇ ਹਨ

ਹੁਣ ਤਕ ਕਿਸਾਨਾਂ ਦੀਆਂ ਮੰਤਰੀਆਂ ਨਾਲ ਛੇ ਮੀਟਿੰਗਾਂ ਹੋ ਚੁੱਕੀਆਂ ਹਨ ਪ੍ਰੰਤੂ ਮੀਟਿੰਗਾਂ ਵਿੱਚ ਕਿਸਾਨ ਸਰਕਾਰੀ ਚਾਹ ਅਤੇ ਖਾਣਾ ਨਹੀਂ ਖਾ ਰਹੇਉਹ ਆਪਣਾ ਖਾਣਾ ਨਾਲ ਲੈ ਕੇ ਜਾਂਦੇ ਹਨਗੋਦੀ ਮੀਡੀਆ ਸਹੀ ਖਬਰਾਂ ਨਾ ਦੇਣ ਕਰਕੇ ਬਦਨਾਮੀ ਖੱਟ ਰਿਹਾ ਹੈਇਸ ਅੰਦੋਲਨ ਨੂੰ ਸਮੁੱਚੇ ਸੰਸਾਰ ਵਿੱਚੋਂ ਸਮਰਥਨ ਮਿਲ ਰਿਹਾ ਹੈਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਵੀ ਕਿਸਾਨਾਂ ਦੇ ਮਨੁੱਖੀ ਅਧਿਕਾਰਾਂ ਦੇ ਹੱਕ ਵਿੱਚ ਬਿਆਨ ਦਿੱਤਾ ਹੈਇੰਗਲੈਂਡ ਦੇ 36 ਸੰਸਦ ਮੈਂਬਰਾਂ ਨੇ ਤਨਮਨਜੀਤ ਸਿੰਘ ਢੇਸੀ ਦੀ ਅਗਵਾਈ ਵਿੱਚ ਇਸ ਅੰਦੋਲਨ ਦੀ ਹਮਾਇਤ ਕੀਤੀ ਹੈ ਅਤੇ ਇੰਗਲੈਂਡ ਸਰਕਾਰ ਨੂੰ ਭਾਰਤ ਸਰਕਾਰ ਨੂੰ ਕਿਸਾਨਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਤੋਂ ਰੋਕਣ ਲਈ ਪਹੁੰਚ ਕਰਨ ਲਈ ਕਿਹਾ ਹੈਯੂ ਐੱਨ ਓ ਦੇ ਪ੍ਰਤੀਨਿਧ ਨੇ ਵੀ ਕਿਹਾ ਹੈ ਕਿ ਕਿਸਾਨਾਂ ਨੂੰ ਸ਼ਾਂਤਮਈ ਅੰਦੋਲਨ ਕਰਨ ਦਾ ਅਧਿਕਾਰ ਹੈਲੋਕਾਂ ਵੱਲੋਂ ਇਨ੍ਹਾਂ ਲੰਗਰਾਂ ਅਤੇ ਹੋਰ ਸੇਵਾਵਾਂ ਦੇਣ ਦਾ ਅਰਥ ਇਹ ਨਿਕਲਦਾ ਹੈ ਕਿ ਸਮੁੱਚਾ ਭਾਰਤ ਅਤੇ ਪਰਵਾਸੀ ਭਾਰਤੀ ਕਿਸਾਨ ਅੰਦੋਲਨ ਦੀ ਖੁੱਲ੍ਹਕੇ ਸਪੋਰਟ ਕਰ ਰਹੇ ਹਨਕੇਂਦਰ ਸਰਕਾਰ ਦੀ ਟਾਲ ਮਟੋਲ ਦੀ ਨੀਤੀ ਪਿੱਛੇ ਹੰਕਾਰ ਦੀ ਪ੍ਰਵਿਰਤੀ ਛੁਪੀ ਹੋਈ ਹੈਪੰਜਾਬ ਦਾ ਤਾਂ ਬੱਚਾ ਬੱਚਾ ਇਸ ਅੰਦੋਲਨ ਨਾਲ ਜੁੜਿਆ ਹੋਇਆ ਹੈ। ਪੰਜਾਬ ਦੇ ਸਾਰੇ ਅਖਬਾਰ ਇਸ ਅੰਦੋਲਨ ਨੂੰ ਪੂਰੀ ਕਵਰੇਜ ਦੇ ਰਹੇ ਹਨਹੁਣ ਦਿੱਲੀ ਦਾ ਮੀਡੀਆ ਵੀ ਹੌਲੀ ਹੌਲੀ ਸਮਰਥਨ ਕਰਨ ਲਈ ਅੱਗੇ ਆ ਰਿਹਾ ਹੈ ਕਿਸਾਨ ਤਿੰਨੋ ਕਾਨੂੰਨਾਂ ਨੂੰ ਰੱਦ ਕਰਨ ਤੋਂ ਪਹਿਲਾਂ ਅੰਦੋਲਨ ਖ਼ਤਮ ਨਹੀਂ ਕਰਨਗੇਇਹ ਪੱਥਰ ’ਤੇ ਲਕੀਰ ਦੀ ਤਰ੍ਹਾਂ ਹੈ

***** 

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2457)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author