GurmitPalahi7ਬਹੁਤ ਕੁਝ ਵੇਖਿਆ ਦੇਸ਼ ਦੀ ਰਾਜਧਾਨੀ ਦਿੱਲੀ ਨੇ 2020 ਦੇ ਵਰ੍ਹੇ ਵਿੱਚ ...
(1 ਜਨਵਰੀ 2021)

 

ਧਨ ਕੁਬੇਰਾਂ ਦੀ ਪੈਸੇ ਦੀ ਹਵਸ ਦੁਨੀਆ ਨੂੰ ਤਬਾਹੀ ਦੇ ਕੰਢੇ ਉੱਤੇ ਪਹੁੰਚਾ ਰਹੀ ਹੈਪਿਛਲੀ ਇੱਕ ਸਦੀ ਵਿੱਚ ਕਹਿਣ ਨੂੰ ਤਾਂ ਤਕਨੀਕੀ ਤੌਰ ’ਤੇ ਦੁਨੀਆ ਵਿੱਚ ਵੱਡਾ ਵਿਕਾਸ ਵੇਖਣ ਨੂੰ ਮਿਲਿਆ ਹੈ, ਪਰ ਇਸ ਵਿਕਾਸ ਨੇ ਦੁਨੀਆ ਦੇ ਵਿਨਾਸ਼ ਦੀ ਨੀਂਹ ਰੱਖੀ ਹੀ ਨਹੀਂ; ਪੱਕੀ ਕੀਤੀ ਹੈ

ਸਾਲ 2020 ਵਿੱਚ ਦੁਨੀਆਂ ਭਰ ਵਿੱਚ ਅਨੇਕਾਂ ਛੋਟੀਆਂ-ਵੱਡੀਆਂ ਘਟਨਾਵਾਂ ਵਾਪਰੀਆਂ ਹਨਕਰੋਨਾ ਵਾਇਰਸ ਧਨ ਕੁਬੇਰਾਂ ਦੀ ਲੋਕਾਂ ਨੂੰ ਦਿੱਤੀ ਪਹਿਲੀ ਦੇਣ ਹੈਦੂਜੀ ਦੇਣ ਕਿਸਾਨਾਂ ਨੂੰ ਕਾਲੇ ਖੇਤੀ ਕਾਨੂੰਨ ਲਾਗੂ ਕਰਕੇ ਘਸਿਆਰੇ ਬਣਾਉਣਾ ਹੈਕਿਸਾਨਾਂ ਦੀ ਜ਼ਮੀਨ ਖੋਹਣ ਦਾ ਜੋ ਤਾਣਾ ਬਾਣਾ ਧਨ ਕੁਬੇਰਾਂ ਨੇ ਕਈ ਵਰ੍ਹੇ ਪਹਿਲਾਂ ਬੁਣਿਆ ਸੀ, ਉਹ ਕਥਿਤ ਤੌਰ ’ਤੇ “ਤਰੱਕੀ ਕਰ ਰਹੇ ਹਿੰਦੋਸਤਾਨ” ਦੀ ਧਰਤੀ ਉੱਤੇ ਲਾਗੂ ਕਰਨ ਲਈ ਇੱਥੋਂ ਦੇ ਹਾਕਮਾਂ ਨੂੰ ਉਹਨਾਂ 2020 ਵਿੱਚ ਵਰਤਿਆ - ਅਚਾਨਕ ਮੜ੍ਹਿਆ ਖੇਤੀ ਆਰਡੀਨੈਂਸਫਿਰ ਕਾਨੂੰਨ ਘੜਨੀ ਸਭਾ (ਲੋਕ ਸਭਾ) ਵਿੱਚ ਬਿੱਲਫਿਰ ਧੱਕੇ ਜੋਰੀ “ਸਿਆਣਿਆਂ ਕੋਲੋਂ” (ਰਾਜ ਸਭਾ ਵਿੱਚ) ਬਣਾਏ ਕਾਨੂੰਨਫਿਰ ਪੱਕੀ ਮੋਹਰ ਕਿਸਾਨਾਂ ਦੀ ਬਰਬਾਦੀ ਲਈ ਰਾਸ਼ਟਰਪਤੀ ਕੋਲੋਂ ਲਗਵਾਈ

ਕਰੋਨਾ-19 ਦੁਨੀਆ ਵਿੱਚ ਆਇਆਭਾਰਤੀ ਧਰਤੀ ਨੇ ਆਪਣੇ ਆਕਾ “ਰਾਸ਼ਟਰਪਤੀ ਟਰੰਪ” ਦੀਆਂ ਖਾਹਿਸ਼ਾਂ ਦੀ ਪੂਰਤੀ ਲਈ ਫਰਵਰੀ 2020 ਤਕ ਕਰੋਨਾ ਵਾਇਰਸ ਨੂੰ ਵਧਣ ਫੁੱਲਣ ਦਾ ਮੌਕਾ ਦਿੱਤਾਫਿਰ ਸੁੱਤ ਉਨੀਂਦਿਆਂ ਮੋਦੀ ਜੀ ਨੇ ਦੇਸ਼ ਵਿੱਚ ਲੌਕ ਡਾਊਨ ਲਗਾ ਦਿੱਤਾਸੱਭੋ ਕੁਝ ਬੰਦਅਖੇ ਕਰੋਨਾ ਬਹੁਤ ਘਾਤਕ ਹੈਸਿਆਣਿਆਂ ਪੁੱਛਿਆ ਕਿ ਜੇਕਰ ਇਹ ਘਾਤਕ ਹੈ ਤਾਂ ਵਧਣ-ਫੁੱਲਣ ਕਿਉਂ ਦਿੱਤਾ? ਕਿਉਂ ਅਮਰੀਕੀ ਰਾਜਿਆਂ ਨੂੰ ਇੱਥੇ ਆਉਣ ਦਿੱਤਾ?

ਕਰੋਨਾ ਦੇਸ਼ ਵਿੱਚ ਪਨਪਿਆਥਾਲੀਆਂ, ਤਾਲੀਆਂ ਨਾਲ ਭਜਾਉਣ ਲਈ ਸਰਕਾਰ ਨੇ ਪ੍ਰਪੰਚ ਰਚੇਮਜ਼ਦੂਰ ਕੰਮ ਛੱਡ ਪੈਰੀਂ ਤੁਰ ਪਏ ਆਪਣੇ ਸੁਰੱਖਿਆ ਘਰਾਂ ਵੱਲ, ਨਾ ਹੱਥ ਰੋਟੀ, ਨਾ ਕੋਲ ਪਾਣੀ, ਨਾ ਪੱਲੇ ਨੌਕਰੀ ਜਾਂ ਰੁਜ਼ਗਾਰ - ਬੱਸ ਭੁਖਣ-ਭਾਣੇਕਹਿੰਦੇ ਨੇ 20 ਕਰੋੜ ਲੋਕਾਂ ਰੁਜ਼ਗਾਰ ਗੁਆ ਲਿਆ ਭਾਰਤ ਦੇਸ਼ ਵਿੱਚਲੱਖਾਂ ਲੋਕ ਹੋਰ ਬਿਮਾਰੀਆਂ ਦੇ ਸ਼ਿਕਾਰ ਇਲਾਜ ਖੁਣੋ ਸੰਸਾਰ ਛੱਡ ਗਏਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾਹਾਕਮਾਂ ਨੇ ਲੋਕਾਂ ਨੂੰ ਮੰਗਤੇ ਬਣਾ ਛੱਡਿਆਸੱਦ-ਪੁੱਛ ਕਰਨ ਵਾਲਾ ਕੋਈ ਨਹੀਂਦੇਸ਼ ਦਾ ਅਰਥ ਚਾਰਾ ਟੁੱਟਾਪਰ ਇਸ ਕਰੋਨਾ ਕਾਲ ਵਿੱਚ ਧਨ ਕੁਬੇਰਾਂ ਨੇ ਹੱਥ ਰੰਗੇਗੁਜਰਾਤ ਦੇ ਵਾਸੀ ਅਡਾਨੀ ਦਾ ਧਨ ਸਾਲ ਵਿੱਚ 10 ਗੁਣਾ ਵਧਿਆਦੁਨੀਆ ਨਾਲ ਸੰਬੰਧਿਤ ਕੰਪਨੀਆਂ ਨੇ ਹੱਥ ਰੰਗੇਬਾਕੀ ਕਾਰੋਬਾਰ ਤਬਾਹ ਹੋ ਗਏਵੈਕਸੀਨਾਂ ਬਣਨ ਲੱਗੀਆਂਹੁਣ ਲੋਕਾਂ ਨੂੰ ਭਰਮਾਇਆ ਜਾਏਗਾ, ਲੁੱਟਿਆ ਜਾਏਗਾਇਹੋ ਦੇਣ ਹੈ ਧਨ ਕੁਬੇਰਾਂ ਦੀ 2020 ਦੀਨਿਰਾ ਭਾਰਤ ਨੂੰ ਨਹੀਂ, ਸਮੁੱਚੀ ਦੁਨੀਆ ਹੀ ਅਤੇ ਇੱਥੋਂ ਦੇ ਕਿਰਤੀ, ਕਿਸਾਨ ਇਸ ਸਾਜ਼ਿਸ਼ ਦੀ ਲਪੇਟ ਵਿੱਚ ਆ ਗਏਕਰੋਨਾ ਗਿਆ ਨਹੀਂ, ਇਹ ਨਵੇਂ ਰੂਪ, ਨਵੇਂ ਸਟ੍ਰੇਨ ਵਿੱਚ ਮੁੜ ਪਲਪ ਪਿਆ ਹੈਮਾਹਿਰਾਂ ਮੁਤਾਬਕ ਬਰਤਾਨੀਆ ਵਾਲੇ ਕਰੋਨਾ ਦੇ ਨਵੇਂ ਸਟ੍ਰੇਨ ਦੇ ਜੈਨੇਟਿਕ ਕੋਡ ਵਿੱਚ 23 ਨਵੇਂ ਬਦਲਾਅ ਹੋਏ ਹਨ, ਜੋ ਵਧੇਰੇ ਇਨਫੈਕਸ਼ਨ (ਲਾਗ) ਦੇ ਸਕਦੇ ਹਨ

ਕਰੋਨਾ ਵਰਗੀ ਘਾਤਕ ਬਿਮਾਰੀ ਦੌਰਾਨ ਖੇਤੀ ਨਾਲ ਸਬੰਧਤ ਕਾਲੇ ਕਾਨੂੰਨ ਧਨ ਕੁਬੇਰਾਂ ਦੀ ਧਨ ਦੀ ਹਵਸ ਨੇ ਦੇਸ਼ ਵਿੱਚ ਪਾਸ ਕਰਵਾਏ ਹਨਇਹ ਖੇਤੀ ਸਬੰਧੀ ਕਾਲੇ ਕਾਨੂੰਨ ਧਨ ਕੁਬੇਰਾਂ ਵਲੋਂ ਅੰਨਦਾਤਿਆਂ ਦੀ ਮੰਡੀ ਖੋਹਣ ਦਾ ਯਤਨ ਹੈਇਹ ਕਾਲੇ ਕਾਨੂੰਨ ਕਿਸਾਨਾਂ ਦੀ ਜ਼ਮੀਨ ਖੋਹਣ ਦਾ ਵੱਖਰੀ ਕਿਸਮ ਦਾ ਢੰਗ ਤਰੀਕਾ ਹੈ, ਜਿਹੜਾ ਮੌਜੂਦਾ ਸਰਕਾਰ ਨੇ ਅਡਾਨੀਆਂ-ਅੰਬਾਨੀਆਂ ਦੀ ਝੋਲੀ ਭਰਨ ਲਈ ਲੱਭਿਆ ਹੈਕਿਸਾਨ, ਜਿਹੜਾ ਮੰਗ ਕਰ ਰਿਹਾ ਸੀ ਕਿ ਡਾ. ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰੋ, ਉਸ ਰਿਪੋਰਟ ਵਿੱਚ ਲਾਗਤ ਮੁੱਲ ਤੋਂ ਕੁਝ ਵੱਧ ਰਕਮ ਉਸਦੀ ਫਸਲ ਉੱਤੇ ਦੇਣ ਦਾ ਪ੍ਰਾਵਧਾਨ ਸੀਉਸ ਰਿਪੋਰਟ ਨੂੰ ਨਾ ਪਹਿਲੀਆਂ ਸਰਕਾਰਾਂ ਨੇ ਮੰਨਿਆ, ਨਾ ਹੁਣ ਵਾਲੀ ਸਰਕਾਰ ਨੇਹੁਣ ਵਾਲੇ ਹਾਕਮਾਂ ਨੇ ਤਾਂ 2022 ਤਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਛਲਾਵਾ ਦੇ ਕੇ 500 ਰੁਪਏ ਮਹੀਨਾ ਦੀ ਖੈਰਾਤ ਕਿਸਾਨ ਨੂੰ ਪਾ ਕੇ ਉਹਨਾਂ ਦੇ ਸਾਰੇ ਹੱਕ ਹਥਿਆਉਣ ਤੇ ਉਹਨਾਂ ਹੱਥੋਂ ਜ਼ਮੀਨ ਖੋਹਣ ਦਾ ਰਸਤਾ ਖੇਤੀ ਕਾਨੂੰਨਾਂ ਨਾਲ ਮੋਕਲਾ ਕਰ ਲਿਆ

ਕਿਸਾਨਾਂ ਨੇ ਸੰਘਰਸ਼ ਆਰੰਭਿਆ ਹੈਇਸ ਸੰਘਰਸ਼ ਦਾ ਆਰੰਭ ਪੰਜਾਬ ਦੀ ਧਰਤੀ ਤੋਂ 2020 ਵਿੱਚ ਹੋਇਆ ਹੈਉਸ ਪੰਜਾਬ ਦੀ ਧਰਤੀ ਤੋਂ, ਜਿੱਥੋਂ ਦੇ ਵਸਨੀਕਾਂ ਦੇ ਮੱਥੇ ਵਿਹਲੜ, ਗੁੱਸੇਖੋਰ ਨਸ਼ਈ ਸਮੇਤ ਬਹੁਤ ਸਾਰੀਆਂ ਭੈੜੀਆਂ ਊਂਝਾਂ ਮੜ੍ਹੀਆਂ ਗਈਆਂ ਸਨਉਹਨਾਂ ਇਸ ਅੰਦੋਲਨ ਨੂੰ ਆਲਮੀ ਪੱਧਰ ਉੱਤੇ ਪਹੁੰਚਾਇਆ ਹੈਦੇਸ਼ ਵਿਦੇਸ਼ ਤੋਂ ਕਿਸਾਨ, ਮਜ਼ਦੂਰ, ਨੇਤਾ ਉਹਨਾਂ ਦੇ ਹੱਕ ਵਿੱਚ ਖੜ੍ਹੇ ਹਨਪਰ ਜ਼ਿੱਦੀ ਮੋਦੀ ਸਰਕਾਰ, ਜਿਸ ਵਲੋਂ ਸਾਲ 2020 ਵਿੱਚ ਕਿਸਾਨਾਂ ਨੂੰ ਧਨ ਕੁਬੇਰਾਂ ਮੂਹਰੇ ਸੁੱਟਿਆ ਗਿਆ ਹੈ, ਉਹਨਾਂ ਨੂੰ ਸੜਕਾਂ ਉੱਤੇ ਠੰਢੀਆਂ, ਕੱਕਰ ਰਾਤਾਂ ਵਿੱਚ ਸੰਘਰਸ਼ ਕਰਨ ਲਈ ਮਜਬੂਰ ਕੀਤਾ ਹੈ। ਸਰਕਾਰ ਉਹਨਾਂ ਦੀ ਗੱਲ, “ਅਸਲੀ ਗੱਲ” ਸੁਣਨ ਲਈ ਤਿਆਰ ਨਹੀਂ

ਇਸ ਦੇਸ਼ ਵਿੱਚ ਕਿਸਾਨ ਅੰਦੋਲਨ ਵਰਗੇ ਕਈ ਅੰਦੋਲਨ ਚੱਲੇ ਹਨਭਾਰਤ ਵਿੱਚ ਸਭ ਤੋਂ ਪਹਿਲਾ ਕਿਸਾਨ ਅੰਦੋਲਨ ਸੁਲਤਾਨ ਮਹੁੰਮਦ ਬਿਨ ਤੁਗਲਕ ਦੇ ਰਾਜ ਭਾਗ ਸਮੇਂ 1343 ਈਸਵੀ ਵਿੱਚ ਮਾਲਵਾ (ਪੱਛਮੀ ਮੱਧ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਦਾ ਇਲਾਕਾ) ਵਿੱਚ ਚੱਲਿਆ ਸੀਕਿਸਾਨਾਂ ਉੱਤੇ ਭਾਰੀ ਟੈਕਸ ਲਗਾਏ ਗਏ ਸਨਇਹ ਅੰਦੋਲਨ ਸੁਲਤਾਨ ਵਲੋਂ ਕੁਚਲ ਦਿੱਤਾ ਗਿਆ ਸੀਲੱਖਾਂ ਕਿਸਾਨ ਮਾਰ ਦਿੱਤੇ ਸਨਵੀਹਵੀਂ ਸਦੀ ਵਿੱਚ ਪਗੜੀ ਸੰਭਾਲ ਅੰਦੋਲਨ 1907 ਵਿੱਚ ਸ਼ਹੀਦ ਭਗਤ ਸਿੰਘ ਦੇ ਚਾਚੇ ਅਜੀਤ ਸਿੰਘ ਵਲੋਂ ਆਰੰਭਿਆ ਗਿਆ ਸੀ‘ਪਗੜੀ ਸੰਭਾਲ ਜੱਟਾ’ ਇਸ ਲਹਿਰ ਦਾ ਨਾਂਅ ਸੀਇਹ ਅੰਦੋਲਨ ਦੇਸ਼ ਭਰ ਵਿੱਚ ਫੈਲਿਆਅੰਗਰੇਜ਼ ਹਕੂਮਤ ਕਿਸਾਨ ਅੰਦੋਲਨ ਤੋਂ ਡਰ ਗਈ9 ਮਹੀਨੇ ਦੇ ਕਿਸਾਨ ਸੰਘਰਸ਼ ਤੋਂ ਬਾਅਦ ਟੈਕਸ ਮੁਆਫ਼ ਕਰ ਦਿੱਤਾ

ਦੇਸ਼ ਵਿੱਚ ਹੋਰ ਵੀ ਅੰਦੋਲਨ ਹੋਏ, ਪਰ ਸਾਲ 2020 ਵਾਲਾ ਕਿਸਾਨ ਅੰਦੋਲਨ ਜਨ ਮਾਨਸ ਦਾ ਅੰਦੋਲਨ ਬਣ ਚੁੱਕਿਆ ਹੈਲੋਕ ਲੋਹੇ-ਲਾਖੇ ਹਨ, ਪਰ ਸ਼ਾਂਤ ਹਨਲੋਕ ਪ੍ਰੇਸ਼ਾਨ ਹਨ, ਪਰ ਸ਼ਾਂਤ ਹਨਲੋਕ ਲੜ ਰਹੇ ਹਨ, ਘਬਰਾਏ ਹੋਏ ਨਹੀਂਕਿਸਾਨ ਇੱਕ ਜੁੱਟ ਹਨ, ਲੋਕ ਇੱਕ ਜੁੱਟ ਹਨਇਹ 2020 ਸਾਲ ਦੀ ਵੱਡੀ ਪ੍ਰਾਪਤੀ ਹੈ, ਕਿਸਾਨਾਂ ਦੀ, ਲੋਕਾਂ ਦੀ, ਹਾਕਮਾਂ ਨੂੰ ਸੁਚੇਤ ਹੋ ਕੇ ਸਬਕ ਸਿਖਾਉਣ ਦੀ ਕਿ ਜ਼ੁਲਮ ਜਬਰ ਵਿਰੁੱਧ ਉੱਠੀ ਆਵਾਜ਼ ਦਬਾਈ ਨਹੀਂ ਜਾ ਸਕਦੀਕਰੋਨਾ ਦਾ ਪ੍ਰਭਾਵ ਅੰਤਰਰਾਸ਼ਟਰੀ ਪੱਧਰ ’ਤੇ ਵੇਖਣ ਨੂੰ ਮਿਲਿਆ ਤੇ ਲੋਕ ਜਿਵੇਂ ਧਨ ਕੁਬੇਰਾਂ ਦੀਆਂ ਸਾਜ਼ਿਸ਼ਾਂ ਨੂੰ ਸਮਝਣ ਲੱਗੇ ਤੇ ਉਹਨਾਂ ਵਲੋਂ ਵਰੋਸਾਏ ਵੱਖਰੇ ਅੱਲੋਕਾਰੇ ਜਹਾਨ ਨੂੰ ਠੁੱਡੇ ਮਾਰ ਕੇ ਕੁਦਰਤ ਨਾਲ ਸਾਂਝ ਪਾਉਣ ਲੱਗੇ ਹਨਇਵੇਂ ਹੀ ਧਨ ਕੁਬੇਰਾਂ ਤੇ ਹਾਕਮਾਂ ਦੀਆਂ ਸਾਜ਼ਿਸ਼ਾਂ ਤੋਂ ਸੁਚੇਤ ਕਿਸਾਨ ਜਨ ਅੰਦੋਲਨ ਕਾਰਨ ਵਿਸ਼ਵ ਵਿਆਪੀ ਇੱਕ ਵੱਖਰੀ ਦਿੱਖ ਬਣਾਉਣ ਵਿੱਚ, ਆਪਣੀ ਇਹ ਤਾਕਤ ਵਿਖਾਉਣ ਵਿੱਚ ਸਫ਼ਲ ਹੋ ਰਹੇ ਹਨ ਅਤੇ ਦਰਸਾ ਰਹੇ ਹਨ ਕਿ ਸ਼ਾਂਤਮਈ ਅੰਦੋਲਨ, ਇਕੱਠ ਨਾਲ ਜਾਬਰਾਂ ਨੂੰ ਝੁਕਾਇਆ ਜਾ ਸਕਦਾ ਹੈ, ਉਹਨਾਂ ਨੂੰ ਨੱਥ ਪਾਈ ਜਾ ਸਕਦੀ ਹੈ

ਸਾਲ 2020 ਵਿੱਚ ਹੋਰ ਵੀ ਵੱਡੀਆਂ ਘਟਨਾਵਾਂ ਵਾਪਰੀਆਂ ਹਨਸਾਲ 2020 ਵਿੱਚ ਰਾਸ਼ਟਰਪਤੀ ਟਰੰਪ, ਜੋ ਨਰੇਂਦਰ ਮੋਦੀ ਵਾਂਗ ਨਸਲੀ ਤੇ ਰਾਸ਼ਟਰਵਾਦੀ ਸੋਚ ਦਾ ਹਿਮਾਇਤੀ ਹੈ, ਉਸ ਨੂੰ ਦੇਸ਼ ਦੇ ਲੋਕਾਂ ਨੇ ਉਖਾੜ ਸੁੱਟਿਆਉਂਜ ਇਹ ਸਾਲ ਆਫ਼ਤਾਂ ਦਾ ਸਾਲ ਗਿਣਿਆ ਜਾਵੇਗਾਦੁਨੀਆਂ ਭਰ ਵਿੱਚ ਕਾਰਪੋਰੇਟਾਂ ਤੇ ਹਾਕਮਾਂ ਦੇ ਗੱਠਜੋੜ ਕਾਰਨ ਕਰੋੜਾਂ ਲੋਕ ਬੇਰੁਜ਼ਗਾਰੀ ਦੀ ਭੱਠੀ ਵਿੱਚ ਝੋਕੇ ਗਏ ਹਨਕਰੋੜਾਂ ਲੋਕ ਰੋਟੀ ਤੋਂ ਆਤੁਰ ਹੋ ਗਏ ਹਨਭਾਰਤ ਵਿੱਚ ਮਜ਼ਦੂਰੀ ਵਿਰੋਧੀ ਕਾਨੂੰਨ ਬਣਾਉਣ ਵਜੋਂ 2020 ਨੂੰ ਜਾਣਿਆ ਜਾਏਗਾ, ਜਿੱਥੇ ਕੰਮ ਦੇ ਘੰਟੇ 8 ਤੋਂ 12 ਕਰ ਦਿੱਤੇ ਗਏ ਹਨਸਾਲ 2020 ਭਾਰਤ ਲਈ ਬੁਰੀਆਂ ਖ਼ਬਰਾਂ ਵਜੋਂ ਜਾਣਿਆ ਜਾਏਗਾ, ਜਿੱਥੇ ਰੋਟੀ, ਰੋਜ਼ੀ, ਚੰਗੀਆਂ ਸਿਹਤ ਸਹੂਲਤਾਂ, ਚੰਗੇ ਵਾਤਾਵਰਣ ਸਬੰਧੀ ਉਮੀਦ ਦੀ ਕਿਰਨਾਂ ਕਿਧਰੇ ਵੀ ਦਿਖਾਈ ਨਹੀਂ ਦਿੱਤੀ

ਇਸ ਵਰ੍ਹੇ ਦੌਰਾਨ ਹਾਕਮ ਪਾਰਟੀ ਨੇ ਬਿਹਾਰ ਚੋਣਾਂ ਧਨ ਦੇ, ਬਲ ਦੇ ਜ਼ੋਰ ਨਾਲ ਜਿੱਤੀਆਂਮੱਧ ਪ੍ਰਦੇਸ਼ ਵਿੱਚ ਹਾਕਮਾਂ ‘ਆਇਆ ਰਾਮ ਗਿਆ ਰਾਮ’ ਨੂੰ ਸ਼ਹਿ ਦਿੱਤੀਹੋਰ ਕਈ ਸੂਬਿਆਂ ਦੀ ਸਰਕਾਰਾਂ ਅਸਥਿਰ ਕੀਤੀਆਂਇੱਕ ਦੇਸ਼ - ਇੱਕ ਟੈਕਸ, ਇੱਕ ਦੇਸ਼ -ਇੱਕ ਚੋਣ, ਇੱਕ ਦੇਸ਼ - ਇੱਕ ਭਾਸ਼ਾ, ਇੱਕ ਦੇਸ਼ - ਇੱਕ ਰਾਸ਼ਨ ਕਾਰਡ, ਇੱਕ ਦੇਸ਼ ਇੱਕ ਧਰਮ, ਇੱਕ ਦੇਸ਼ - ਇੱਕ ਕਾਨੂੰਨ, ਇੱਕ ਦੇਸ਼ - ਇੱਕ ਸੱਭਿਆਚਾਰ ਦਾ ਅਜੰਡਾ ਦੇਸ਼ ਦੀ ਵੰਨ-ਸੁਵੰਨਤਾ ਦੀ ਹਕੀਕਤ ਤੋਂ ਮੂੰਹ ਮੋੜਨ ਵਾਲਾ ਅਜੰਡਾ 2020 ਵਿੱਚ ਮੁੱਖ ਤੌਰ ’ਤੇ ਦੇਸ਼ ਦੇ ਹਾਕਮਾਂ ਨੇ ਸਾਹਮਣੇ ਲਿਆਂਦਾਯੂ.ਪੀ. ਵਿੱਚ ਲਵ-ਜਿਹਾਦ ਦਾ ਕਾਨੂੰਨ ਪਾਸ ਕਰਕੇ ਹਾਕਮਾਂ ਨੇ ਦਰਸਾ ਦਿੱਤਾ ਕਿ ਦੇਸ਼ ਵਿੱਚ ਪਹਿਰਾਵੇ, ਵਿਚਾਰਾਂ ਉੱਤੇ ਪਾਬੰਦੀ ਤਾਂ ਹੈ ਹੀ, ਸਗੋਂ ਧਰਮ ਦਾ ਮਸਲਾ ਵੀ ਉਂਜ ਹੀ ਸੁਲਝਾਇਆ ਜਾਏਗਾ ਜਿਵੇਂ ਕਿ “ਭਗਵਾਂ ਹਾਕਮ” ਚਾਹੇਗਾਪੱਛਮੀ ਬੰਗਾਲ ਵਿੱਚ ਵਿਰੋਧੀ ਸਰਕਾਰ ਨੂੰ ਡੇਗਣ ਲਈ, ਮਮਤਾ ਬੈਨਰਜੀ ਮੁੱਖ ਮੰਤਰੀ ਨੂੰ ਹਰ ਤਰ੍ਹਾਂ ਦੇ ਦਬਾਅ ਵਿੱਚ ਲਿਆਂਦਾ ਜਾ ਰਿਹਾ ਹੈ ਤਾਂ ਕਿ ਹਰ ਹਰਬਾ ਵਰਤਕੇ ਪੱਛਮੀ ਬੰਗਾਲ ਦੀ ਚੋਣ ਜਿੱਤੀ ਜਾ ਸਕੇ

ਬਹੁਤ ਕੁਝ ਵੇਖਿਆ ਦੇਸ਼ ਦੀ ਰਾਜਧਾਨੀ ਦਿੱਲੀ ਨੇ 2020 ਦੇ ਵਰ੍ਹੇ ਵਿੱਚ370 ਧਾਰਾ ਵਿਰੁੱਧ ਸ਼ਾਹੀਨ ਬਾਗ ਦਾ ਅੰਦੋਲਨ ਵੇਖਿਆ, ਜੋ ਹਾਕਮਾਂ ਨੇ ਕਰੋਨਾ ਵਾਇਰਸ ਦੀ ਭੇਂਟ ਚੜ੍ਹਾ ਕੇ ਨਿਗਲ ਲਿਆ1984 ਵਰ੍ਹੇ ਦਿੱਲੀ ਕਤਲੇਆਮ ਵਰਗੀ ਘਟਨਾ ਦਿੱਲੀ ਵਿੱਚ 2020 ਵਿੱਚ ਵਪਾਰੀ ਜਿੱਥੇ 50 ਲੋਕ “ਕੱਟੜ ਹਿੰਦੂਤਵੀਆਂ” ਦਾ ਸ਼ਿਕਾਰ ਹੋਏ, ਸੈਂਕੜੇ ਜ਼ਖ਼ਮੀ ਹੋਏ2020 ਵਿੱਚ ਹਰਿਆਣੇ ਦੀ ਸਰਕਾਰ ਨੇ ਸੰਘਰਸ਼ੀ ਕਿਸਾਨਾਂ ਉੱਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ ਤੇ ਧੂੰਏਂ ਦੇ ਗੋਲੇ ਚਲਾਏ। ਕਿਸਾਨਾਂ ਨੇ ਹਰਿਆਣਾ ਸਰਕਾਰ ਦੀ ਅੜੀ ਵੀ ਇਸੇ ਵਰ੍ਹੇ ਭੰਨੀਦਿੱਲੀ ਅਤੇ ਦੇਸ਼ ਵਾਲਿਆਂ ਸੁਪਰੀਮ ਕੋਰਟ ਦੇ ਲਈ ਫ਼ੈਸਲਾ ਪੜ੍ਹੇ-ਸੁਣੇ, ਜਿਹਨਾਂ ਵਿੱਚੋਂ ਕਈਆਂ ਨੇ ਆਮ ਲੋਕਾਂ ਨੂੰ ਪ੍ਰੇਸ਼ਾਨ ਕੀਤਾਬਾਵਜੂਦ ਸੁਪਰੀਮ ਕੋਰਟ ਵਲੋਂ ਦਿੱਤੇ ਆਦੇਸ਼ਾਂ ਦੇ ਹਾਕਮ ਧਿਰ ਵਲੋਂ, ਲੋਕ ਸਭਾ, ਵਿਧਾਨ ਸਭਾ ਦੇ ਉਹਨਾਂ ਮੈਂਬਰਾਂ ਵਿਰੁੱਧ ਕੋਈ ਬਿੱਲ ਨਹੀਂ ਲਿਆਂਦਾ, ਜਿਹਨਾਂ ਵਿਰੁੱਧ ਅਪਰਾਧਿਕ ਮਾਮਲੇ ਦਰਜ਼ ਹਨਸੁਪਰੀਮ ਕੋਰਟ ਇਸ ਮਾਮਲੇ ਵਿੱਚ ਚਰਚਿਤ ਰਹੀ ਕਿ ਇੱਕ ਚੈਨਲ ਦੇ ਮੁਖੀ ਨੂੰ ਤਾਂ ਕੁਝ ਘੰਟਿਆਂ ਵਿੱਚ ਜ਼ਮਾਨਤ ਦੇ ਦਿੱਤੀ ਗਈ, ਪਰ ਦੋ ਦਰਜਨ ਤੋਂ ਵੱਧ ਬੁੱਧੀਜੀਵੀਆਂ, ਲੇਖਕਾਂ ਦੇ ਜ਼ਮਾਨਤੀ ਕੇਸਾਂ ਦਾ ਨਿਪਟਾਰਾ ਮਹੀਨਿਆਂ ਬੱਧੀ ਲਟਕਿਆ ਪਿਆ ਹੈ

ਗੱਲ ਕੀ, ਧਨ ਕੁਬੇਰਾਂ ਨੇ 2020 ਵਿੱਚ ਹਿੰਦੋਸਤਾਨ ਉੱਤੇ ਇੱਥੋਂ ਦੇ ਹਾਕਮਾਂ ਨਾਲ ਧਿਰ ਬਣਕੇ ਲੋਕਾਂ ਨੂੰ ਲੁੱਟਿਆ, ਕੁੱਟਿਆ ਅਤੇ ਉਹਨਾਂ ਕੋਲੋਂ ਉਹ ਸਾਰੇ ਸਾਧਨ ਖੋਹਣ ਲਈ ਯਤਨ ਕੀਤੇ ਹਨ ਜਿਹੜੇ ਉਹਨਾਂ ਨੂੰ ਆਜ਼ਾਦੀ ਨਾਲ ਸੁਖਾਵੀਂ ਜ਼ਿੰਦਗੀ ਜੀਊਣ ਲਈ ਜ਼ਰੂਰੀ ਹਨਇਸ ਵਰ੍ਹੇ ਹਾਕਮ ਧਿਰ ਦਾ ਅਜੰਡਾ ਸਿਰਫ਼ ਤੇ ਸਿਰਫ਼ ਸਾਮ, ਦਾਮ, ਦੰਡ ਨਾਲ ਕੁਰਸੀ ਹਾਸਲ ਕਰਨ ਅਤੇ ਸਖ਼ਤੀ ਨਾਲ ਬਹੁਮਤ ਦੀ ਆਕੜ ’ਤੇ ਰਾਜ ਕਰਨ ਦਾ ਰਿਹਾ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2501)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.) 

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author