SanjeevSaini7ਜਿੱਥੇ ਵੀ ਕੇਂਦਰ ਸਰਕਾਰ ਦੇ ਵਜ਼ੀਰ ਜਾਂ ਪ੍ਰਧਾਨ ਮੰਤਰੀ ਜਾਂਦੇ ਹਨ, ਉੱਥੇ ਹੀ ...
(5 ਜਨਵਰੀ 2021)

  

ਬੈਠਕਾਂ ਕਈ, ਰੇੜਕਾ ਉਹੀ 

ਤਿੰਨ ਮਾਰੂ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਕੜਾਕੇ ਦੀ ਠੰਢ ਵਿੱਚ ਦਿੱਲੀ ਦੀਆਂ ਹੱਦਾਂ ’ਤੇ ਬੈਠੇ ਹਨਕੇਂਦਰੀ ਵਜ਼ਾਰਤ ਵੱਲੋਂ ਵਾਰ-ਵਾਰ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਅਸੀਂ ਕਾਨੂੰਨ ਵਿੱਚ ਸੋਧ ਕਰਨ ਲਈ ਤਿਆਰ ਹਾਂਕਿਸਾਨ ਜਥੇਬੰਦੀਆਂ ਮਾਰੂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੜੀਆਂ ਹੋਈਆਂ ਹਨ, ਪਰ ਦੂਜੇ ਪਾਸੇ ਕੇਂਦਰ ਸਰਕਾਰ ਕਾਨੂੰਨਾਂ ਨੂੰ ਵਾਪਸ ਲੈਣ ਦੇ ਮੂਡ ਵਿੱਚ ਨਹੀਂ ਹੈ7ਵੇਂ ਗੇੜ ਦੀ ਮੀਟਿੰਗ ਮੁੜ ਬੇਸਿੱਟਾ ਰਹੀਹੁਣ 8 ਜਨਵਰੀ ਨੂੰ ਕਿਸਾਨਾਂ ਨੂੰ ਮੁੜ ਮੀਟਿੰਗ ਲਈ ਸੱਦਿਆ ਗਿਆ ਹੈਆਖਿਰ ਫਿਰ ਤਾਰੀਕ ’ਤੇ ਤਾਰੀਕ ਕਿਉਂ?

ਕੋਵਿਡ 19 ਮਹਾਂਮਾਰੀ ਦਾ ਬਹਾਨਾ ਲਾ ਕੇ ਕੇਂਦਰ ਸਰਕਾਰ ਵੱਲੋਂ ਸੰਸਦ ਦਾ ਸਰਦ ਰੁੱਤ ਇਜਲਾਸ ਰੱਦ ਕਰ ਦਿੱਤਾ ਗਿਆ ਹੈਹਾਲ ਹੀ ਵਿੱਚ ਬਿਹਾਰ ਦੀਆਂ ਵਿਧਾਨ ਸਭਾ ਚੋਣਾਂ, ਹੈਦਰਾਬਾਦ ਦੀਆਂ ਨਗਰਪਾਲਿਕਾ ਚੋਣਾਂ, ਹੋਰ ਕਈ ਸੂਬਿਆਂ ਲਈ ਬੀ ਜੇ ਪੀ ਸਰਕਾਰ ਵੱਲੋਂ ਵੱਡੀਆਂ ਵੱਡੀਆਂ ਰੈਲੀਆਂ ’ਤੇ ਰੋਡ ਸ਼ੋਅ ਕੀਤੇ ਗਏਇਨ੍ਹਾਂ ਰੈਲੀਆਂ ਵਿੱਚ ਸੋਸ਼ਲ ਡਿਸਟੈਂਸਿੰਗ ਤੇ ਮਾਸਕ ਪਾਉਣ ਦੀ ਪੂਰੀ ਤਰ੍ਹਾਂ ਧੱਜੀਆਂ ਉਡਾਈਆਂ ਗਈਆਂਜਦੋਂ ਮਹਾਂਮਾਰੀ ਪੂਰੇ ਜ਼ੋਰਾਂ ’ਤੇ ਸੀ, ਤਾਂ ਸਤੰਬਰ ਵਿੱਚ ਮੌਨਸੂਨ ਸੈਸ਼ਨ ਲਗਾਇਆ ਗਿਆਪੁੱਛਿਆ ਜਾਵੇ ਤਾਂ ਕੀ ਗੱਲ ਉਸ ਸਮੇਂ ਲਾਗ ਲੱਗਣ ਦਾ ਡਰ ਨਹੀਂ ਸੀ?

ਕਦੇ ਕੇਂਦਰ ਸਰਕਾਰ ਦੇ ਵਜ਼ੀਰਾਂ ਰਾਹੀਂ ਕਿਸਾਨਾਂ ਨੂੰ ਮਾਓਵਾਦੀ, ਨਕਸਲੀਏ, ਖਾਲਿਸਤਾਨੀ ਦੇ ਨਾਮ ਨਾਲ ਜੋੜਿਆ ਗਿਆਭਲੇ ਮਾਣਸੋ! ਕਿਸਾਨ ਅੱਜ ਆਪਣੇ ਹੱਕਾਂ ਲਈ ਲੜ ਰਿਹਾ ਹੈਹੁਣ ਇਹ ਅੰਦੋਲਨ ਲੋਕ ਅੰਦੋਲਨ ਬਣ ਗਿਆ ਹੈਹਰੇਕ ਵਰਗ ਭਾਵ ਮਜ਼ਦੂਰ, ਕਲਾਕਾਰ, ਲੇਖਕ, ਔਰਤਾਂ, ਵਿਦਵਾਨਾਂ, ਖ਼ਾਸ ਕਰਕੇ ਨੌਜਵਾਨਾਂ, ਅੰਗਹੀਣ ਵਿਅਕਤੀਆਂ ਵਲੋਂ ਭਰਪੂਰ ਸਮਰਥਨ ਦਿੱਤਾ ਗਿਆਕੇਂਦਰ ਸਰਕਾਰ ਨੂੰ ਡਰ ਹੈ ਕਿ ਜੇ ਕਿਤੇ ਸਰਦ ਰੁੱਤ ਸੈਸ਼ਨ ਬੁਲਾ ਲਿਆ ਗਿਆ, ਤਾਂ ਸਵਾਲਾਂ ਦੀ ਝੜੀ ਲੱਗ ਜਾਵੇਗੀਸਰਕਾਰ ਨੂੰ ਵਿਰੋਧੀਆਂ ਦੇ ਜਵਾਬ ਦੇਣੇ ਮੁਸ਼ਕਲ ਹੋ ਜਾਣਗੇਹਾਲ ਹੀ ਵਿੱਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਮਾਰੂ ਖੇਤੀ ਬਿੱਲਾਂ ਨੂੰ ਅਮਲ ਵਿੱਚ ਨਾ ਲਿਆਉਣ ਦੀ ਸਲਾਹ ਦਿੱਤੀਉੱਧਰ ਮੋਦੀ ਸਰਕਾਰ ਨੇ ਦਲੀਲ ਦਿੰਦਿਆਂ ਕਹਿ ਦਿੱਤਾ ਹੈ ਕਿ ਜੇ ਅਜਿਹਾ ਹੋ ਗਿਆ ਤਾਂ ਕਿਸਾਨ ਜਥੇਬੰਦੀਆਂ ਗੱਲਬਾਤ ਲਈ ਅੱਗੇ ਨਹੀਂ ਆਉਣਗੀਆਂਕੇਂਦਰ ਸਰਕਾਰ ਦਾ ਅਜੇ ਵੀ ਇਹੀ ਮੰਨਣਾ ਹੈ ਕਿ ਕਿਸਾਨਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈਇਹ ਖੇਤੀ ਬਿੱਲ ਕਿਸਾਨਾਂ ਦੀ ਬਿਹਤਰੀ ਲਈ ਹਨਵਾਰ-ਵਾਰ ਓਹੀ ਪੁਰਾਣੀਆਂ ਦਲੀਲਾਂ ਦੁਹਰਾਈਆਂ ਜਾ ਰਹੀਆਂ ਹਨ ਕਿ ਕਿਸਾਨਾਂ ਨੂੰ ਇਨ੍ਹਾਂ ਖੇਤੀ ਬਿੱਲਾਂ ਦੀ ਸਮਝ ਨਹੀਂ ਹੈਕਿਸਾਨਾਂ ਦਾ ਦਾਅਵਾ ਹੈ ਕਿ ਪਹਿਲਾਂ ਹੀ ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਵਧ ਰਹੀਆਂ ਹਨ, ਜੇ ਅਜਿਹੇ ਹਾਲਾਤ ਵਿੱਚ ਨਵੇਂ ਖੇਤੀ ਕਾਨੂੰਨ ਲਾਗੂ ਕਰ ਦਿੱਤੇ, ਤਾਂ ਮਹਿੰਗਾਈ, ਬੇਰੁਜ਼ਗਾਰੀ ਅਤੇ ਗ਼ਰੀਬੀ ਵਧੇਗੀ, ਜਿਸ ਨਾਲ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਵਿੱਚ ਹੋਰ ਵੀ ਵਾਧਾ ਹੋਵੇਗਾ

ਵਧੀਆ ਫਸਲ ਲਈ ਪਹਿਲਾਂ ਤਾਂ ਕਿਸਾਨ ਮਹਿੰਗੀਆਂ ਖਾਦਾਂ ਅਤੇ ਬੀਜਾਂ ਲਈ ਬੈਂਕ ਤੋਂ ਕਰਜ਼ਾ ਲੈਂਦੇ ਹਨਫਿਰ ਜੇ ਫ਼ਸਲ ਦੀ ਚੰਗੀ ਕੀਮਤ ਨਾ ਮਿਲੇ, ਉਸ ਨੂੰ ਖੁਦਕੁਸ਼ੀ ਦਾ ਰਾਹ ਚੁਣਨਾ ਪੈਂਦਾ ਹੈਦੋਵਾਂ ਧਿਰਾਂ ਵਿਚਕਾਰ ਕਈ ਮੀਟਿੰਗਾਂ ਹੋਈਆਂ, ਜੋ ਬੇਸਿੱਟਾ ਹੀ ਰਹੀ ਹਨਕੇਂਦਰ ਨੇ ਇਹ ਵੀ ਮਹਿਸੂਸ ਕਰ ਲਿਆ ਹੈ ਕਿ ਇਸ ਗੰਭੀਰ ਮਸਲੇ ਦਾ ਹੱਲ ਕੱਢਣਾ ਬਹੁਤ ਜ਼ਰੂਰੀ ਹੈ ਇਸ ਅੰਦੋਲਨ ਦਾ ਅਰਥ ਵਿਵਸਥਾ ਉੱਤੇ ਵੀ ਬਹੁਤ ਮਾੜਾ ਅਸਰ ਪੈ ਰਿਹਾ ਹੈਕਰੋਨਾ ਮਹਾਂਮਾਰੀ ਕਾਰਨ ਲੱਖਾਂ ਲੋਕਾਂ ਦਾ ਰੁਜ਼ਗਾਰ ਖੁਸਿਆ ਹੈਪੈਟਰੋਲ-ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨਮਹਿੰਗਾਈ ਬੇਲਗਾਮ ਹੁੰਦੀ ਜਾ ਰਹੀ ਹੈਕਿਸਾਨ ਜਥੇਬੰਦੀਆਂ ਨੇ ਜਿੱਥੇ ਸਰਕਾਰ ਅੱਗੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਰੱਖੀ ਹੈ, ਉੱਥੇ ਹੀ ਘੱਟੋ-ਘੱਟ ਸਮਰਥਨ ਮੁੱਲ ਉੱਤੇ ਖਰੀਦ ਸਬੰਧੀ ਕਾਨੂੰਨ ਬਣਾਏ ਜਾਣ ’ਤੇ ਜ਼ੋਰ ਦੇਣਾ ਸ਼ੁਰੂ ਕਰ ਦਿੱਤਾ ਹੈ

ਦੇਸ਼ ਦੇ ਸੰਵਿਧਾਨ ਮੁਤਾਬਕ ਹਰ ਨਾਗਰਿਕ ਨੂੰ ਸ਼ਾਂਤਮਈ ਤਰੀਕੇ ਨਾਲ ਇਕੱਠੇ ਹੋਣ ਅਤੇ ਆਪਣੇ ਵਿਚਾਰ ਰੱਖਣ ਦਾ ਪੂਰਾ ਹੱਕ ਹੈਹਾਲ ਹੀ ਵਿੱਚ ਇਹ ਗੱਲ ਸੁਪਰੀਮ ਕੋਰਟ ਨੇ ਵੀ ਕਹੀ ਹੈਜਮਹੂਰੀਅਤ ਵਿੱਚ ਕਿਸੇ ਵੀ ਕਾਨੂੰਨ ’ਤੇ ਦੁਬਾਰਾ ਵਿਚਾਰ ਕਰਨਾ ਚਾਹੀਦਾ ਹੈਅੱਜ ਦੇਸ਼ ਦਾ ਅੰਨਦਾਤਾ ਕਹਿ ਰਿਹਾ ਹੈ ਕਿ ਇਹ ਕਾਲੇ ਬਿੱਲ ਬਰਬਾਦ ਕਰ ਦੇਣਗੇਕਿਸਾਨਾਂ ਨੂੰ ਮੰਡੀਆਂ ਖ਼ਤਮ ਹੋਣ ਦਾ ਵੀ ਡਰ ਹੈ, ਜਿਸ ਕਰਕੇ ਉਹਨਾਂ ਨੂੰ ਫਸਲ ਦਾ ਘੱਟੋ-ਘੱਟ ਸਮਰਥਨ ਮੁੱਲ ਵੀ ਨਹੀਂ ਮਿਲ ਸਕੇਗਾ

ਦਸੰਬਰ ਮਹੀਨੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਹਰਿਆਣਾ ਬਾਰਡਰ ’ਤੇ ਇਕੱਠੇ ਹੋ ਕੇ ਅਤੇ ਡਿਪਟੀ ਕਮਿਸ਼ਨਰ ਦਫਤਰਾਂ ਦੇ ਬਾਹਰ ਧਰਨੇ ਦਿੱਤੇ ਗਏ ਸਨ ਇੱਕ ਰੋਜ਼ਾ ਭੁੱਖ ਹੜਤਾਲ ਵੀ ਕੀਤੀ ਸੀਕਿਸਾਨ ਜਥੇਬੰਦੀਆਂ ਨੇ ਦਾਅਵਾ ਕੀਤਾ ਹੈ ਕਿ ਉਹ ਕੇਂਦਰ ਨਾਲ ਗੱਲਬਾਤ ਤੋਂ ਨਹੀਂ ਭਜੇ, ਸਗੋਂ ਕਾਨੂੰਨ ਰੱਦ ਕਰਾਉਣ ਲਈ ਅੜੇ ਹੋਏ ਹਨਜਿੱਥੇ ਵੀ ਕੇਂਦਰ ਸਰਕਾਰ ਦੇ ਵਜ਼ੀਰ ਜਾਂ ਪ੍ਰਧਾਨ ਮੰਤਰੀ ਜਾਂਦੇ ਹਨ, ਉੱਥੇ ਹੀ ਖੇਤੀ ਬਿੱਲਾਂ ਦੇ ਸੋਹਲੇ ਗਾਉਣ ਲੱਗ ਜਾਂਦੇ ਹਨ ਤੇ ਕਹਿੰਦੇ ਹਨ ਕਿਸਾਨਾਂ ਨੂੰ ਇਨ੍ਹਾਂ ਬਿੱਲਾਂ ਦੀ ਅਜੇ ਸਮਝ ਨਹੀਂ ਹੈਇਨ੍ਹਾਂ ਬਿੱਲਾਂ ਨਾਲ ਕਿਸਾਨਾਂ ਦਾ ਭਵਿੱਖ ਸੁਧਰੇਗਾਇਤਿਹਾਸ ਗਵਾਹ ਹੈ ਕਿ 1907 ਵਿੱਚ ਬ੍ਰਿਟਿਸ਼ ਸ਼ਾਸਨ ਕਾਲ ਸਮੇਂ ਸਰਕਾਰ ਨੇ ਲੋਕਾਂ ਦਾ ਵਿਰੋਧ ਦੇਖਦਿਆਂ ਫ਼ੈਸਲੇ ਵਾਪਸ ਲੈ ਲਏ ਸਨਕੇਂਦਰ ਸਰਕਾਰ ਵੀ ਇਹਨਾਂ ਕਾਨੂੰਨਾਂ ਨੂੰ ਰੱਦ ਕਰ ਦੇਵੇਇਸੇ ਵਿੱਚ ਹੀ ਸਭ ਦੀ ਭਲਾਈ ਹੈਕੇਂਦਰ ਸਰਕਾਰ ਆਪਣਾ ਅੜੀਅਲ ਵਤੀਰਾ ਛੱਡ ਕੇ ਕਿਸਾਨਾਂ ਦੀ ਗੱਲ ਮੰਨੇ, ਤਾਂ ਜੋ ਕਿਸਾਨ ਵਾਪਸ ਆ ਕੇ ਆਪਣੇ ਖੇਤਾਂ ਵਿੱਚ ਕੰਮ ਕਰਨ ਤੇ ਦੇਸ਼ ਦੇ ਅੰਨ ਭੰਡਾਰ ਵਿੱਚ ਆਪਣਾ ਹੋਰ ਯੋਗਦਾਨ ਪਾਉਣ

**

ਕਿਸਾਨ ਅੰਦੋਲਨ ਨੇ ਗੱਭਰੂਆਂ ਨੂੰ ਦਿਖਾਇਆ ਨਵਾਂ ਰਾਹ

ਤਕਰੀਬਨ ਪਿਛਲੇ ਕੁਝ ਮਹੀਨਿਆਂ ਤੋਂ ਕਿਸਾਨ ਅੰਦੋਲਨ ਨਵੀਆਂ ਨਵੀਆਂ ਕਰਵਟਾਂ ਲੈ ਰਿਹਾ ਹੈਕੇਂਦਰ ਵੱਲੋਂ ਜਾਰੀ ਕੀਤੇ ਨਵੇਂ ਖੇਤੀ ਮਾਰੂ ਬਿੱਲਾਂ ਨਾਲ ਹੀ ਕਿਸਾਨਾਂ ਵਲੋਂ ਵਿਰੋਧ ਕਰਨਾ ਸ਼ੁਰੂ ਹੋ ਗਿਆ ਸੀਕੁਝ ਸਮਾਂ ਪਹਿਲਾਂ ਪੰਜਾਬ ਵਿੱਚ ਰੇਲ-ਰੋਕੋ ਅੰਦੋਲਨ ਕੀਤਾ ਗਿਆਤਕਰੀਬਨ ਹਰ ਵਰਗ ਵੱਲੋਂ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਗਿਆਅਕਤੂਬਰ ਵਿੱਚ ਕੇਂਦਰ ਸਰਕਾਰ ਦੀ ਕਿਸਾਨਾਂ ਨਾਲ ਮੀਟਿੰਗ ਬੇਸਿੱਟਾ ਰਹੀਬਾਅਦ ਵਿੱਚ ਕਿਸਾਨ ਜਥੇਬੰਦੀਆਂ ਰਾਹੀਂ 26,27 ਨਵੰਬਰ ਨੂੰ ਦਿੱਲੀ ਵੱਲ ਕੂਚ ਕਰਨ ਦੇ ਸੱਦੇ ਕਾਰਣ ਹਰਿਆਣਾ ਸਰਕਾਰ ਨੇ ਪੰਜਾਬ ਹਰਿਆਣਾ ਬਾਰਡਰਾਂ ’ਤੇ ਕਾਫੀ ਸਖ਼ਤੀ ਵਰਤੀ

ਕਿਸਾਨ ਅੰਦੋਲਨ ਨੂੰ ਨੌਜਵਾਨਾਂ ਦੇ ਉਤਸ਼ਾਹ ਨੇ ਨਵਾਂ ਮੋੜ ਦਿੱਤਾਹਰਿਆਣਾ ਸਰਕਾਰ ਰਾਹੀਂ ਕਿਸਾਨਾਂ ਦੇ ਰਾਹ ਵਿੱਚ ਰੋੜੇ ਅਟਕਾਏ ਗਏਨੌਜਵਾਨਾਂ ਨੇ ਸਰਕਾਰ ਦੀਆਂ ਸਾਰੀਆਂ ਸਕੀਮਾਂ ਨੂੰ ਫੇਲ ਕਰਦਿਆਂ ‘ਦਿੱਲੀ ਚੱਲੋ’ ਦੇ ਸੱਦੇ ਨੂੰ ਸਫ਼ਲ ਬਣਾਇਆਨੌਜਵਾਨਾਂ ’ਤੇ ਅੱਥਰੂ ਗੈਸ, ਪਾਣੀ ਦੀਆਂ ਬੁਛਾੜਾਂ ਤੇ ਲਾਠੀਆਂ ਵੀ ਚਲਾਈਆਂ ਗਈਆਂਬੁਛਾੜਾਂ ਦਾ ਨੌਜਵਾਨਾਂ ਨੇ ਡਟ ਕੇ ਸਾਹਮਣਾ ਕੀਤਾ ਬਾਰਡਰਾਂ ਤੇ ਕੰਡਿਆਲੀ ਤਾਰਾਂ, ਵੱਡੇ-ਵੱਡੇ ਪੱਥਰ, ਇੱਥੋਂ ਤਕ ਕਿ ਸੜਕਾਂ ਵੀ ਪੱਟੀਆਂ ਗਈਆਂਮਿੱਟੀ ਦੇ ਵੱਡੇ ਵੱਡੇ ਢੇਰ ਨੈਸ਼ਨਲ ਹਾਈਵੇ ’ਤੇ ਲਗਾ ਦਿੱਤੇ ਗਏਨੌਜਵਾਨਾਂ ਦੇ ਹੌਸਲਿਆਂ ਦੇ ਮੂਹਰੇ ਅਜਿਹੇ ਢੇਰ ਕੀ ਸਨਨੌਜਵਾਨਾਂ ਨੇ ਹੱਥਾਂ ਨਾਲ ਹੀ ਮਿੱਟੀ ਦੇ ਢੇਰਾਂ ਨੂੰ ਇੱਕ ਪਾਸੇ ਕਰ ਦਿੱਤਾ ਗਿਆ

ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਦੇ ਹੀ ਨੌਜਵਾਨ ਨੇ ਬੁਛਾੜਾਂ ਛੱਡਣ ਵਾਲੀ ਗੱਡੀ ਤੇ ਹੀ ਚੜ੍ਹ ਕੇ ਸਪਲਾਈ ਬੰਦ ਕੀਤੀ ਅਤੇ ਬਾਅਦ ਵਿੱਚ ਆਪਣੀ ਹੀ ਟਰਾਲੀ ’ਤੇ ਜਾ ਕੁਦਿਆਹਾਲਾਂਕਿ ਹਰਿਆਣਾ ਸਰਕਾਰ ਵੱਲੋਂ ਉਸ ਨੌਜਵਾਨ ’ਤੇ ਪਰਚਾ ਵੀ ਦਰਜ ਕੀਤਾ ਗਿਆਨੌਜਵਾਨ ਸਾਰੇ ਹੀ ਕਿਸਾਨੀ ਅੰਦੋਲਨ ਨੂੰ ਲੈ ਕੇ ਜੋਸ਼ ਨਾਲ ਭਰੇ ਹੋਏ ਹਨਮੁਲਕ ਦੇ ਸੰਵਿਧਾਨ ਮੁਤਾਬਿਕ ਹਰ ਨਾਗਰਿਕ ਨੂੰ ਸ਼ਾਂਤਮਈ ਤਰੀਕੇ ਨਾਲ ਇਕੱਠੇ ਹੋਣ ਤੇ ਆਪਣੇ ਵਿਚਾਰ ਰੱਖਣ ਦਾ ਪੂਰਾ ਹੱਕ ਹੈ

ਕਿਸਾਨੀ ਅੰਦੋਲਨ ਵਿੱਚ ਨੌਜਵਾਨ ਵਰਗ ਦੀ ਸ਼ਮੂਲੀਅਤ ਦੇਸ਼ ਦੀ ਸਿਆਸਤ ਲਈ ਸ਼ੁਭ ਸੰਕੇਤ ਹੈਸੋਸ਼ਲ ਮੀਡੀਆ ਕਾਰਨ ਵੀ ਅੱਜ ਹਰ ਬੱਚਾ ਕਿਸਾਨੀ ਦੇ ਹੱਕ ਵਿੱਚ ਖੜ੍ਹਾ ਹੈਅੱਜ ਨੌਜਵਾਨ ਪੀੜ੍ਹੀ ਜਾਗਰੂਕ ਹੋ ਗਈ ਹੈ ਕਿ ਇਹ ਕਾਲੇ ਬਿੱਲ ਉਨ੍ਹਾਂ ਦਾ ਭਵਿੱਖ ਤਬਾਹ ਕਰ ਦੇਣਗੇਅਜੇ ਵੀ ਕੇਂਦਰ ਸਰਕਾਰ ਆਪਣੀ ਪੁਰਾਣੀਆਂ ਦਲੀਲਾਂ ਨੂੰ ਦੁਹਰਾ ਰਹੀ ਹੈ ਕਿ ਇਨ੍ਹਾਂ ਖੇਤੀ ਬਿੱਲਾਂ ਕਾਰਨ ਕਿਸਾਨਾਂ ਦਾ ਆਉਣ ਵਾਲਾ ਸਮਾਂ ਸੁਧਰੇਗਾਕਿਸਾਨਾਂ ਨੂੰ ਮੰਡੀਆਂ ਖਤਮ ਹੋਣ ਦਾ ਵੀ ਡਰ ਹੈ, ਜਿਸ ਕਾਰਨ ਉਨ੍ਹਾਂ ਨੂੰ ਲੱਗ ਰਿਹਾ ਹੈ ਕਿ ਉਹਨਾਂ ਨੂੰ ਫਸਲ ਦਾ ਘੱਟੋ-ਘੱਟ ਸਮਰਥਨ ਮੁੱਲ ਵੀ ਨਹੀਂ ਮਿਲ ਸਕੇਗਾ ਕਿਉਂਕਿ ਨਿੱਜੀ ਕੰਪਨੀਆਂ ਮਨਮਰਜ਼ੀ ਦਾ ਭਾਅ ਲਾਉਣਗੀਆਨੌਜਵਾਨਾਂ ਨੇ ਆਪਣੇ ਦੇਸ਼ ਦੇ ਲੋਕਾਂ ਨੂੰ ਵੀ ਸੁਨੇਹਾ ਦਿੱਤਾ ਹੈ ਕਿ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਜਾਣੀ ਚਾਹੀਦੀ ਹੈ

ਪਿਛਲੇ ਕੁਝ ਸਮੇਂ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ, ਭੜਕਾਊ ਅਤੇ ਲੱਚਰ ਗੀਤ ਸੁਣਨ ਗਾਉਣ ਵਾਲੇ ਆਖਿਆ ਜਾ ਰਿਹਾ ਸੀਇਹ ਕਿਹਾ ਜਾਂਦਾ ਸੀ ਕਿ ਨੌਜਵਾਨ ਪੀੜ੍ਹੀ ਨਸ਼ਿਆਂ ਦੀ ਆਦੀ ਹੋ ਗਈ ਹੈਇਸ ਅੰਦੋਲਨ ਵਿੱਚ ਬਹੁਤ ਸਾਰੇ ਗੀਤ ਕਿਸਾਨੀ ਹੱਕਾਂ ਲਈ ਗਾਏ ਗਏ ਹਨਮਾਂ ਬਾਪ ਦਾ ਮੰਨਣਾ ਹੈ ਕਿ ਕਿਸਾਨੀ ਸੰਘਰਸ਼ ਨੇ ਉਨ੍ਹਾਂ ਦੇ ਗੱਭਰੂਆਂ ਦੀਆਂ ਜ਼ਿੰਦਗੀਆਂ ਬਚਾ ਦਿੱਤੀਆਂ ਹਨਇਹ ਨੌਜਵਾਨ ਦਿਨ-ਰਾਤ ਧਰਨੇ ’ਤੇ ਆਪਣੀਆਂ ਡਿਊਟੀਆਂ ਬੜੇ ਹੀ ਸੁਚੱਜੇ ਤਰੀਕੇ ਨਾਲ ਨਿਭਾਅ ਰਹੇ ਹਨਕਿਸਾਨ ਅੰਦੋਲਨ ਨੇ ਸਭ ਨੂੰ ਦਿਖਾਇਆ ਹੈ ਕਿ ਪੰਜਾਬ ਦੇ ਨੌਜਵਾਨ ਸੰਘਰਸ਼ ਵਿੱਚ ਕਿਸੇ ਤੋਂ ਪਿੱਛੇ ਨਹੀਂ ਰਹੇ ਹਨ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2508)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.) 

About the Author

ਸੰਜੀਵ ਸਿੰਘ ਸੈਣੀ

ਸੰਜੀਵ ਸਿੰਘ ਸੈਣੀ

Mohali, Punjab, India.
Phone: (91 - 78889 - 66168)
Email: (saini.sanjeev87@gmail.com)

More articles from this author