SanjeevSaini7ਸਰਕਾਰ ਇਸ ਅੰਦੋਲਨ ਨੂੰ ਜਿੰਨਾ ਲੰਬਾ ਖਿੱਚੇਗੀ, ਇਹ ਅੰਦੋਲਨ ਉੰਨਾ ਹੀ ਹੋਰ ਪ੍ਰਚੰਡ ...
(19 ਜਨਵਰੀ 2021)

 

ਅੱਜ ਇੱਕ ਵਾਰ ਫਿਰ ਇਤਿਹਾਸ ਦੇ ਪੰਨੇ ਪਲਟੇ ਹਨਇਤਿਹਾਸ ਆਪਣੇ-ਆਪ ਨੂੰ ਦੁਹਰਾ ਰਿਹਾ ਹੈਇਤਿਹਾਸ ਗਵਾਹ ਹੈ ਕਿ 1907 ਵਿੱਚ ਸ਼ਹੀਦ ਭਗਤ ਸਿੰਘ ਦੇ ਪਿਤਾ ਕਿਸ਼ਨ ਸਿੰਘ ਤੇ ਚਾਚਾ ਅਜੀਤ ਸਿੰਘ ਨੇ ਅੰਗਰੇਜ਼ਾਂ ਦੇ ਤਿੰਨ ਕਾਲੇ ਕਾਨੂੰਨਾਂ ਦੇ ਖਿਲਾਫ਼ ਅੰਦੋਲਨ ਕੀਤਾ ਸੀਤੇ ਉਸ ਸਮੇਂ ਦੀ ਅੰਗਰੇਜ਼ ਸਰਕਾਰ ਨੂੰ ਪਾਸ ਕੀਤੇ ਗਏ ਖੇਤੀ ਬਿੱਲਾਂ ਨੂੰ ਵਾਪਸ ਲੈਣਾ ਪਿਆਉਸ ਸਮੇਂ ਬਹੁਤ ਵੱਡਾ ਅੰਦੋਲਨ ਹੋਇਆ ਸੀ, ਜੋ ਤਕਰੀਬਨ ਨੌਂ ਮਹੀਨੇ ਚੱਲਿਆ ਸੀਜੇ ਉਸ ਸਮੇਂ ਇਹ ਮਾਰੂ ਖੇਤੀ ਕਾਨੂੰਨ ਵਾਪਸ ਨਾ ਹੁੰਦੇ ਤਾਂ ਜ਼ਿਮੀਂਦਾਰ ਆਪਣੀ ਹੀ ਜ਼ਮੀਨ ’ਤੇ ਮਜ਼ਦੂਰ ਬਣ ਜਾਂਦੇ‘ਪਗੜੀ ਸੰਭਾਲ ਜੱਟਾ’ ਇਸ ਅੰਦੋਲਨ ਦਾ ਨਾਅਰਾ ਬਣਿਆਜਮਹੂਰੀਅਤ ਵਿੱਚ ਕਿਸੇ ਵੀ ਬਿੱਲ ’ਤੇ ਦੁਬਾਰਾ ਵਿਚਾਰ ਕਰਨਾ ਸੰਭਵ ਹੈਅੱਜ ਵੀ ਉਹੀ ਸਥਿਤੀ ਹੈਕੇਂਦਰ ਸਰਕਾਰ ਵੱਲੋਂ ਤੱਤ ਭੜੱਥ ਵਿੱਚ ਕਾਰਪੋਰੇਟਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਇਹ ਖੇਤੀ ਬਿੱਲ ਪਾਸ ਕਰ ਦਿੱਤੇ ਗਏ, ਜਿਸਦਾ ਕਿਸਾਨਾਂ ਨੂੰ ਡਰ ਸਤਾਉਣ ਲੱਗਾਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਪਿੰਡ-ਪਿੰਡ ਵਿੱਚ ਇਹਨਾਂ ਖੇਤੀ ਕਾਨੂੰਨਾਂ ਦੇ ਮਾੜੇ ਪ੍ਰਭਾਵ ਬਾਰੇ ਕਿਸਾਨ ਵੀਰਾਂ ਨੂੰ ਜਾਗਰੂਕ ਕੀਤਾ, ਜਿਸਦੇ ਚੱਲਦਿਆਂ ਪੰਜਾਬ ਵਿੱਚ ਦੋ ਦਿਨ ਦਾ ਬੰਦ ਵੀ ਕੀਤਾ ਗਿਆ ਅਤੇ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ

ਹੌਲੀ ਹੌਲੀ ਇਸ ਅੰਦੋਲਨ ਵਿੱਚ ਹਰ ਵਰਗ ਦੀ ਸ਼ਮੂਲੀਅਤ ਹੋਣੀ ਸ਼ੁਰੂ ਹੋ ਗਈਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਮੀਟਿੰਗਾਂ ਦਾ ਦੌਰ ਸ਼ੁਰੂ ਹੋਇਆ, ਪਰ ਉਹ ਕਿਸੇ ਸਾਰਥਿਕ ਨਤੀਜੇ ’ਤੇ ਨਾ ਪਹੁੰਚ ਸਕਿਆਆਖਿਰ 26-27 ਨਵੰਬਰ ਨੂੰ ਦਿੱਲੀ ਵੱਲ ਕੂਚ ਕਰਨ ਦੇ ਸੱਦੇ ਕਾਰਨ ਹਰਿਆਣਾ ਸਰਕਾਰ ਨੇ ਪੰਜਾਬ ਹਰਿਆਣਾ ਬਾਰਡਰ ’ਤੇ ਕਾਫੀ ਸਖ਼ਤੀ ਵਰਤੀਹਰਿਆਣਾ ਸਰਕਾਰ ਰਾਹੀਂ ਕਿਸਾਨਾਂ ਦੇ ਰਾਹ ਵਿੱਚ ਰੋੜੇ ਅਟਕਾਏ ਗਏਨੌਜਵਾਨਾਂ ਨੇ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਨੂੰ ਫੇਲ ਕਰਦਿਆਂ ‘ਦਿੱਲੀ ਚੱਲੋ’ ਦੇ ਸੱਦੇ ਨੂੰ ਸਫਲ ਬਣਾਇਆਕਿਸਾਨ ਅੰਦੋਲਨ ਨੂੰ ਨੌਜਵਾਨਾਂ ਦੇ ਉਤਸ਼ਾਹ ਨੇ ਨਵਾਂ ਮੋੜ ਦਿੱਤਾਕਿਸਾਨ ਜਥੇਬੰਦੀਆਂ ਵੱਲੋਂ ਮਾਰੂ ਖੇਤੀ ਬਿੱਲਾਂ ਵਿੱਚ ਬਹੁਤ ਜ਼ਿਆਦਾ ਗਲਤੀਆਂ ਕੱਢੀਆਂ ਗਈਆਂ ਤਾਂ ਸਰਕਾਰ ਕਹਿਣ ਲੱਗੀ ਕਿ ਅਸੀਂ ਸੋਧ ਕਰਨ ਲਈ ਤਿਆਰ ਹਾਂਸੋਚਣ ਵਾਲੀ ਗੱਲ ਹੈ ਕਿ ਜਿਹੜੇ ਬਿੱਲਾਂ ਵਿੱਚ ਪਹਿਲੇ ਹੀ ਇੰਨੀ ਗਲਤੀਆਂ ਹਨ, ਉਹਨਾਂ ਨੂੰ ਕਿਉਂ ਰੱਦ ਨਹੀਂ ਕੀਤਾ ਜਾ ਰਿਹਾ? ਆਖਿਰ ਕੇਂਦਰ ਸਰਕਾਰ ਦੀ ਕੀ ਮਜਬੂਰੀ ਹੈ ਕਿ ਉਹ ਇਨ੍ਹਾਂ ਬਿੱਲਾਂ ਨੂੰ ਰੱਦ ਕਰਨ ਲਈ ਨਹੀਂ ਮੰਨ ਰਹੀ?

ਅੱਜ ਪੂਰੇ ਵਿਸ਼ਵ ਵਿੱਚ ਕਿਸਾਨੀ ਅੰਦੋਲਨ ਦੀ ਹਮਾਇਤ ਕੀਤੀ ਜਾ ਰਹੀ ਹੈਠੀਕ ਹੈ, ਜੇ ਤੁਸੀਂ ਕਾਨੂੰਨ ਬਣਾਉਣੇ ਹੀ ਹਨ, ਤਾਂ ਕਿਸਾਨ ਜਥੇਬੰਦੀਆਂ ਦੀ ਸਲਾਹ ਨਾਲ ਬਣਾਓਮੋਦੀ ਤੇ ਕੇਂਦਰ ਦੇ ਵਜ਼ੀਰ ਜਿੱਥੇ ਵੀ ਜਾਂਦੇ ਹਨ, ਇਹ ਕਾਲੇ ਬਿੱਲਾਂ ਦੀ ਵਕਾਲਤ ਕਰਨੀ ਸ਼ੁਰੂ ਕਰ ਦਿੰਦੇ ਹਨਜਿਨ੍ਹਾਂ ਵਜ਼ੀਰਾਂ ਜਾਂ ਬੀਜੇਪੀ ਆਗੂਆਂ ਨੂੰ ਇਹ ਨਹੀਂ ਪਤਾ ਕਿ ਇੱਕ ਕਿੱਲੇ ਵਿੱਚ ਕਣਕ ਦਾ ਕਿੰਨਾ ਬੀਜ ਪੈਂਦਾ ਹੈ, ਉਹ ਕਿਸਾਨਾਂ ਨੂੰ ਖੇਤੀ ਬਿੱਲਾਂ ਦੇ ਫਾਇਦੇ ਗਿਣਾ ਰਹੇ ਹਨਇੱਕ ਮੈਂਬਰ ਨੇ ਅਦਾਲਤੀ ਕਮੇਟੀ ਨੂੰ ਅਲਵਿਦਾ ਵੀ ਕਹਿ ਦਿੱਤਾ ਹੈਵਿਚਾਰਨ ਵਾਲੀ ਗੱਲ ਇਹ ਹੈ ਕਿ ਜਦ ਕਿਸਾਨ ਅਜਿਹੇ ਬਿੱਲ ਚਾਹੁੰਦੇ ਹੀ ਨਹੀਂ ਹਨ, ਤਾਂ ਕੇਂਦਰ ਸਰਕਾਰ ਧੱਕੇ ਨਾਲ ਕਿਸਾਨਾਂ ਦੇ ਗਲ ਇਹ ਕਾਲੇ ਬਿੱਲ ਕਿਉਂ ਮੜ੍ਹ ਰਹੀ ਹੈ? ਹਰ ਜਗਾ ਜਾ ਕੇ ਮੋਦੀ ਖੇਤੀ ਬਿੱਲਾਂ ਦੀ ਸ਼ਲਾਘਾ ਕਰਦੇ ਹਨ, ਪਰ ਕਿਸਾਨ ਜਥੇਬੰਦੀਆਂ ਨਾਲ ਕਾਲੇ ਖੇਤੀ ਬਿੱਲਾਂ ਬਾਰੇ ਗੱਲਬਾਤ ਕਰਨ ਲਈ ਸਮਾਂ ਨਹੀਂ ਹੈਆਖਿਰ ਕੇਂਦਰ ਸਰਕਾਰ ਆਪਣੀ ਅੜੀ ਕਿਉਂ ਨਹੀਂ ਛੱਡ ਰਹੀ? ਕਿਉਂ ਐੱਮ ਐੱਸ ਪੀ ਨੂੰ ਕਾਨੂੰਨੀ ਰੂਪ ਦੇਣ ਵਿੱਚ ਸਰਕਾਰ ਝਿਜਕ ਰਹੀ ਹੈ? ਇਸ ਕਿਸਾਨੀ ਸੰਘਰਸ਼ ਵਿੱਚ 50 ਤੋਂ ਵੱਧ ਕਿਸਾਨਾਂ ਨੇ ਸ਼ਹੀਦੀ ਵੀ ਪਾਈ ਹੈਸਰਕਾਰ ਨੂੰ ਆਪਣੀ ਅੜੀ ਛੱਡ ਕੇ ਕਿਸਾਨੀ ਮਸਲਾ ਹੱਲ ਕਰਨਾ ਚਾਹੀਦਾ ਹੈਇਸੇ ਵਿੱਚ ਹੀ ਸਭ ਦੀ ਭਲਾਈ ਹੈ

**

ਸੰਘਰਸ਼ ਵਿੱਚ ਔਰਤਾਂ ਦੀ ਸ਼ਮੂਲੀਅਤ

ਜੂਨ 2020 ਵਿੱਚ ਕੇਂਦਰ ਵੱਲੋਂ ਨਵੇਂ ਖੇਤੀਬਾੜੀ ਆਰਡੀਨੈਂਸ ਜਾਰੀ ਕੀਤੇ ਗਏਕਿਸਾਨਾਂ ਨੂੰ ਡਰ ਸਤਾਉਣ ਲੱਗਾ ਕਿ ਜੇਕਰ ਖੇਤੀ ਬਿੱਲ ਲਾਗੂ ਹੋ ਜਾਂਦੇ ਹਨ ਤਾਂ ਉਨ੍ਹਾਂ ਦੀਆਂ ਜ਼ਮੀਨਾਂ ਕਾਰਪੋਰੇਟ ਦੇ ਹਵਾਲੇ ਹੋ ਜਾਣਗੀਆਂ। ਪਿੰਡ-ਪਿੰਡ ਵਿੱਚ ਲੋਕਾਂ ਨੂੰ ਇਨ੍ਹਾਂ ਮਾਰੂ ਖੇਤੀ ਬਿੱਲਾਂ ਪ੍ਰਤੀ ਜਾਗਰੂਕ ਕੀਤਾ ਗਿਆਤਕਰੀਬਨ ਦੋ ਮਹੀਨੇ ਰੇਲ ਚੱਕਾ ਜਾਮ ਰਿਹਾ, ਜਿਸ ਵਿੱਚ ਔਰਤਾਂ ਵੀ ਸ਼ਾਮਿਲ ਹੋਈਆਂਰਿਲਾਇੰਸ ਸਟੋਰ, ਪੈਟਰੋਲ ਪੰਪ ’ਤੇ ਵੀ ਧਰਨੇ ਦਿੱਤੇ ਗਏਔਰਤਾਂ ਨੇ ਮੋਢੇ ਨਾਲ ਮੋਢਾ ਜੋੜ ਕੇ ਮਰਦਾਂ ਨਾਲ ਧਰਨੇ ਦਿੱਤੇਪੰਜਾਬ ਵਿੱਚ ਬੰਦ ਦਾ ਸੱਦਾ ਵੀ ਦਿੱਤਾ ਗਿਆ ਸੀ, ਉਸ ਵਿੱਚ ਔਰਤਾਂ ਦੀ ਸ਼ਮੂਲੀਅਤ ਵੀ ਵੱਡੇ ਪੱਧਰ ’ਤੇ ਹੋਈ

ਜਦੋਂ ਕੋਈ ਸਾਰਥਕ ਨਤੀਜਾ ਨਾ ਨਿਕਲਿਆ ਤਾਂ ਕਿਸਾਨਾਂ ਨੇ ਨਵੰਬਰ ਮਹੀਨੇ ਦਿੱਲੀ ਵੱਲ ਕੂੱਚ ਕਰ ਦਿੱਤਾ ਜਿਸ ਵਿੱਚ ਵੱਡੇ ਪੱਧਰ ’ਤੇ ਔਰਤਾਂ ਵੀ ਸ਼ਾਮਿਲ ਹੋਈਆਂਹਰਿਆਣਾ ਸਰਕਾਰ ਵੱਲੋਂ ਪਹਿਲਾਂ ਤਾਂ ਬਹੁਤ ਸਖ਼ਤੀ ਕੀਤੀ ਗਈਕਿਸਾਨਾਂ ਉੱਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏਪਾਣੀ ਦੀਆਂ ਬੁਛਾੜਾਂ ਦੀਆਂ ਪਰਵਾਹ ਕੀਤੇ ਬਿਨਾਂ ਹੀ ਕਿਸਾਨਾਂ ਨੇ ਦਿੱਲੀ ਵੱਲ ਕੂਚ ਕੀਤਾ, ਜਿਸ ਵਿੱਚ ਵੱਡੇ ਪੱਧਰ ’ਤੇ ਔਰਤਾਂ, ਨੌਜਵਾਨਾਂ, ਬਜ਼ੁਰਗਾਂ, ਮਜ਼ਦੂਰਾਂ ਅਤੇ ਲੇਖਕ, ਗੀਤਕਾਰ, ਨਾਟਕਕਾਰ ਆਦਿ ਵਰਗਾਂ ਨੇ ਸ਼ਮੂਲੀਅਤ ਕੀਤੀਦੇਖਾ ਦੇਖੀ ਵਿੱਚ ਆਪਣੇ ਹੱਕਾਂ ਦੀ ਰਾਖੀ ਲਈ ਹੋਰ ਸੂਬਿਆਂ ਦੀਆਂ ਔਰਤਾਂ ਨੇ ਕਿਸਾਨਾਂ ਨਾਲ ਦਿੱਲੀ ਵੱਲ ਨੂੰ ਕੂਚ ਕਰਨਾ ਸ਼ੁਰੂ ਕਰ ਦਿੱਤਾਹੋਰ ਸੂਬਿਆਂ ਦੀਆਂ ਔਰਤਾਂ ਜਿਵੇਂ ਰਾਜਸਥਾਨ, ਹਰਿਆਣਾ, ਆਪ ਹੀ ਟਰੈਕਟਰ ਚਲਾ ਕੇ ‘ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ’ ਦਾ ਨਾਅਰੇ ਲਾਉਂਦੀਆਂ ਹੋਈਆਂ ਵੱਡੇ ਪੱਧਰ ਇਸ ਵਿੱਚ ਸ਼ਾਮਲ ਹੋ ਰਹੀਆਂ ਹਨਭੁੱਖ ਹੜਤਾਲ ਵਿੱਚ ਔਰਤਾਂ ਬਰਾਬਰ ਮਰਦਾਂ ਦੇ ਨਾਲ ਧਰਨੇ ’ਤੇ ਬੈਠੀਆਂ ਹਨਲੰਗਰ ਸੇਵਾ ਜਾਂ ਹੋਰ ਵੀ ਕਈ ਜ਼ਿੰਮੇਵਾਰੀਆਂ ਔਰਤਾਂ ਬਹੁਤ ਹੀ ਬਾਖ਼ੂਬੀ ਤਰੀਕੇ ਨਾਲ ਨਿਭਾ ਰਹੀਆਂ ਹਨ ਪੰਜਾਬ ਦੀਆਂ ਔਰਤਾਂ ਦੀ ਸੰਘਰਸ਼ ਵਿੱਚ ਸ਼ਮੂਲੀਅਤ ਨੇ ਹਰਿਆਣਵੀ ਔਰਤਾਂ ਨੂੰ ਵੀ ਜਾਗਰੂਕ ਕਰ ਦਿੱਤਾ ਹੈ

7 ਜਨਵਰੀ ਨੂੰ ਦਿੱਲੀ ਦੀਆਂ ਬਰੂਹਾਂ ’ਤੇ ਟਰੈਕਟਰ ਮਾਰਚ ਕੱਢਿਆ ਗਿਆ, ਜਿਸ ਵਿੱਚ ਔਰਤਾਂ ਆਪ ਹੀ ਟਰੈਕਟਰ ਚਲਾ ਕੇ ਸ਼ਾਮਿਲ ਹੋਈਆਂਆਮ ਸੁਣਨ ਵਿੱਚ ਵੀ ਆਉਂਦਾ ਹੈ ਕਿ ਹਰਿਆਣੇ ਵਿੱਚ ਔਰਤਾਂ ਆਪਣਾ ਮੂੰਹ ਢਕ ਕੇ ਰੱਖਦੀਆਂ ਹਨਉਹ ਕਿਸੇ ਮਰਦ ਦੇ ਮੂਹਰੇ ਵੀ ਨਹੀਂ ਆਉਂਦੀਆਂ ਤੇ ਆਪਣੇ ਨਾਲੋਂ ਵੱਡੀ ਉਮਰ ਦੇ ਮਰਦ ਨਾਲ ਗੱਲ ਵੀ ਨਹੀਂ ਕਰਦੀਆਂਹਰਿਆਣਵੀ ਔਰਤਾਂ ਜੇ ਆਪਣੇ ਘਰੇਲੂ ਕੰਮਕਾਜ ਲਈ ਬਾਹਰ ਵੀ ਜਾਂਦੀਆਂ ਹਨ, ਤਾਂ ਉਹ ਹਮੇਸ਼ਾ ਘੁੰਡ ਕੱਢ ਕੇ ਹੀ ਰੱਖਦੀਆਂ ਹਨਪਰ ਜਦੋਂ ਦਾ ਕਿਸਾਨੀ ਸੰਘਰਸ਼ ਸ਼ੁਰੂ ਹੋਇਆ ਹੈ, ਹਰਿਆਣੇ ਦੀਆਂ ਔਰਤਾਂ ਵੀ ਆਪਣੇ ਹੱਕਾਂ ਲਈ ਜਾਗਰੂਕ ਹੋ ਗਈਆਂ ਹਨਉਹਨਾਂ ਦਾ ਕਹਿਣਾ ਹੈ ਕਿ ਜੇ ਪੰਜਾਬ ਦੀਆਂ ਔਰਤਾਂ ਧਰਨੇ ਵਿੱਚ ਸ਼ਾਮਲ ਹੋ ਸਕਦੀਆਂ ਹਨ, ਤਾਂ ਅਸੀਂ ਕਿਸੇ ਨਾਲੋਂ ਘੱਟ ਨਹੀਂ ਹਾਂਹਰਿਆਣੇ ਦੀਆਂ ਔਰਤਾਂ ਆਪ ਹੀ ਟਰੈਕਟਰ ਚਲਾ ਕੇ “ਜੈ ਜਵਾਨ, ਜੈ ਕਿਸਾਨ” ਦੇ ਨਾਅਰੇ ਲਾਉਂਦੀਆਂ ਹੋਈਆਂ ਇਸ ਟਰੈਕਟਰ ਮਾਰਚ ਵਿੱਚ ਸ਼ਾਮਲ ਹੋਈਆਂਇੱਕ ਟਰੈਕਟਰ ’ਤੇ ਚਾਰ ਜਾਂ ਪੰਜ ਔਰਤਾਂ ਬੈਠੀਆਂ ਸਨ ਤੇ ਆਪ ਹੀ ਟਰੈਕਟਰ ਚਲਾ ਰਹੀਆਂ ਸਨਉਹਨਾਂ ਦਾ ਕਹਿਣਾ ਹੈ ਕਿ ਜੋ 26 ਜਨਵਰੀ ਨੂੰ ਦਿੱਲੀ ‘ਟਰੈਕਟਰ ਪਰੇਡ’ ਕੀਤੀ ਜਾਵੇਗੀ, ਉਸ ਵਿੱਚ ਉਹ ਬਹੁਤ ਵੱਡੇ ਪੱਧਰ ’ਤੇ ਸ਼ਾਮਲ ਹੋਣਗੀਆਂਦੇਖਣ ਵਿੱਚ ਵੀ ਆ ਰਿਹਾ ਹੈ ਕਿ ਹਰਿਆਣਾ ਦੇ ਕਈ ਪਿੰਡਾਂ ਵਿੱਚ ਔਰਤਾਂ ਟਰੈਕਟਰ ਚਲਾਉਣਾ ਸਿੱਖ ਰਹੀਆਂ ਹਨਉਹਨਾਂ ਦਾ ਕਹਿਣਾ ਹੈ ਕਿ ਅੱਜ ਅਸੀਂ ਆਪਣੀ ਜ਼ਮੀਨ ਨੂੰ ਬਚਾਉਣ ਲਈ ਲੜ ਰਹੀਆਂ ਹਾਂਅਸੀਂ ਆਪਣੀ ਜ਼ਮੀਨ ਕਾਰਪੋਰੇਟ ਦੇ ਹਵਾਲੇ ਨਹੀਂ ਕਰਾਂਗੀਆਂ

ਇਹ ਅੰਦੋਲਨ ਹੁਣ ਜਨ-ਅੰਦੋਲਨ ਬਣ ਗਿਆਹਰ ਵਰਗ ਦੇ ਲੋਕ ਜਾਤਾਂ-ਧਰਮਾਂ ਤੋਂ ਉੱਪਰ ਉੱਠ ਕੇ ਕਿਸਾਨ ਅੰਦੋਲਨ ਦੀ ਹਮਾਇਤ ਕਰ ਰਹੇ ਹਨ ਇੱਕ ਹੀ ਜਗ੍ਹਾ ਬੈਠ ਕੇ ਧਰਨੇ ਦਿੱਤੇ ਜਾ ਰਹੇ ਹਨ ਅਤੇ ਇਕੱਠੇ ਖਾਣਾ ਬਣਾਇਆ ਤੇ ਖਾਧਾ ਜਾ ਰਿਹਾ ਹੈਹਰਿਆਣਾ ਦੀਆਂ ਔਰਤਾਂ ਪੰਜਾਬ ਦੇ ਕਿਸਾਨਾਂ ਨੂੰ ਆਪਣੇ ਮਹਿਮਾਨ ਦੱਸ ਕੇ ਉਹਨਾਂ ਦੀ ਖੂਬ ਆਉ ਭਗਤ ਕਰ ਰਹੀਆਂ ਹਨਧਰਨੇ ’ਤੇ ਦੁੱਧ ਦੀਆਂ ਨਦੀਆਂ ਵਗ ਰਹੀਆਂ ਹਨਖਾਣ ਪੀਣ ਦੀ ਕੋਈ ਕਮੀ ਨਹੀਂ ਹੈਦੇਖਣ ਵਿੱਚ ਆਇਆ ਹੈ ਕਿ ਜੋ ਗਰੀਬ ਲੋਕ ਦਿੱਲੀ ਬਾਰਡਰ ਦੇ ਨੇੜੇ ਝੁੱਗੀ-ਝੌਂਪੜੀਆਂ ਵਿੱਚ ਰਹਿੰਦੇ ਜਨ, ਉਹ ਕਿਸਾਨਾਂ ਨੂੰ ਦਿਲੋਂ ਅਸੀਸ ਦੇ ਰਹੇ ਹਨਕਿਉਂਕਿ ਉਹਨਾਂ ਨੂੰ ਪੇਟ ਭਰ ਕੇ ਖਾਣ ਪੀਣ ਨੂੰ ਮਿਲ ਰਿਹਾ ਹੈਸਵੇਰੇ ਸ਼ਾਮ ਹਰਿਆਣਵੀ ਕੁੜੀਆਂ ਬੈਡਮਿੰਟਨ ਤੇ ਕਬੱਡੀ ਖੇਡਦੀਆਂ ਹਨਸਰਕਾਰ ਇਸ ਅੰਦੋਲਨ ਨੂੰ ਜਿੰਨਾ ਲੰਬਾ ਖਿੱਚੇਗੀ, ਇਹ ਅੰਦੋਲਨ ਉੰਨਾ ਹੀ ਹੋਰ ਪ੍ਰਚੰਡ ਹੁੰਦਾ ਜਾਵੇਗਾ ਇਸਦਾ ਸਰਕਾਰ ਨੂੰ ਨੁਕਸਾਨ ਹੋਵੇਗਾ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2534)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਸੰਜੀਵ ਸਿੰਘ ਸੈਣੀ

ਸੰਜੀਵ ਸਿੰਘ ਸੈਣੀ

Mohali, Punjab, India.
Phone: (91 - 78889 - 66168)
Email: (saini.sanjeev87@gmail.com)

More articles from this author