SanjeevSaini7ਸਰਕਾਰ ਇਸ ਅੰਦੋਲਨ ਨੂੰ ਜਿੰਨਾ ਲੰਬਾ ਖਿੱਚੇਗੀ, ਇਹ ਅੰਦੋਲਨ ਉੰਨਾ ਹੀ ਹੋਰ ਪ੍ਰਚੰਡ ...
(9 ਫਰਵਰੀ 2021)
(ਸ਼ਬਦ: 600)


ਇਸ ਸਮੇਂ ਕਿਸਾਨ ਅੰਦੋਲਨ ਪੂਰੇ ਜ਼ੋਰਾਂ ’ਤੇ ਹੈ
ਹਰ ਵਰਗ ਵੱਲੋਂ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਜਾ ਰਹੀ ਹੈਯੂ ਐੱਨ ਓ ਤੋਂ ਲੈ ਕੇ ਇੱਕ ਮਜ਼ਦੂਰ ਤਕ ਸਭ ਨੇ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਹੈਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਖਿਲਾਫ ਅੱਜ ਦੇਸ਼ ਦਾ ਅੰਨਦਾਤਾ ਦਿੱਲੀ ਦੀਆਂ ਬਰੂਹਾਂ ’ਤੇ ਬੈਠਾ ਅੰਦੋਲਨ ਕਰ ਰਿਹਾ ਹੈਅੱਜ ਇਹ ਅੰਦੋਲਨ ਜਨ ਅੰਦੋਲਨ ਬਣ ਗਿਆ ਹੈਇਹ ਅੰਦੋਲਨ ਸਿਰਫ ਪੰਜਾਬ ਦੇ ਕਿਸਾਨਾਂ ਦਾ ਨਾ ਰਹਿ ਕੇ ਪੂਰੇ ਭਾਰਤ ਦੇ ਕਿਸਾਨਾਂ ਦਾ ਅੰਦੋਲਨ ਬਣ ਗਿਆ ਹੈਤਕਰੀਬਨ ਕਾਫ਼ੀ ਲੰਮੇ ਸਮੇਂ ਬਾਅਦ ਸੰਸਦ ਦੇ ਬਜਟ ਸੈਸ਼ਨ ਵਿੱਚ ਕਿਸਾਨੀ ਅੰਦੋਲਨ ਦਾ ਮੁੱਦਾ ਉਠਿਆ ਉੱਧਰ ਇੱਕ ਸਾਬਕਾ ਪ੍ਰਧਾਨ ਮੰਤਰੀ ਨੇ ਬਿਆਨ ਵੀ ਦਿੱਤਾ ਹੈ ਕਿ ਖੇਤੀ ਵਿਸ਼ਾ ਸੂਬਿਆਂ ਦਾ ਵਿਸ਼ਾ ਹੈਫਿਰ ਕੇਂਦਰ ਸਰਕਾਰ ਨੇ ਸੂਬਿਆਂ ਤੋਂ ਉਲਟ ਚੱਲ ਕੇ, ਬਿਨਾਂ ਸਲਾਹ ਮਸ਼ਵਰਾ ਕੀਤੇ ਖੇਤੀ ਬਿੱਲ ਕਿਉਂ ਬਣਾਏ ਖੇਤੀ ਮੰਤਰੀ ਨਾਲ ਕਿਸਾਨਾਂ ਦੀਆਂ ਤਕਰੀਬਨ 11 ਮੀਟਿੰਗਾਂ ਹੋਈਆਂ, ਜੋ ਬੇਸਿੱਟਾ ਹੀ ਰਹੀਆਂਪਹਿਲੇ ਹੀ ਦਿਨ ਤੋਂ ਕੇਂਦਰੀ ਖੇਤੀਬਾੜੀ ਮੰਤਰੀ ਇਨ੍ਹਾਂ ਬਿੱਲਾਂ ਦੀ ਵਕਾਲਤ ਕਰਦੇ ਆ ਰਹੇ ਹਨ

ਰਾਜ ਸਭਾ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨੇ ਕਿਹਾ ਹੈ ਕਿ ਸਰਕਾਰ ਬਿੱਲਾਂ ਵਿੱਚ ਸੋਧਾਂ ਕਰਨ ਲਈ ਤਿਆਰ ਹੈ, ਪਰ ਇਸ ਕਾਨੂੰਨ ਵਿੱਚ ਕੁਝ ਵੀ ਗਲਤ ਨਹੀਂ ਹੈਸਰਕਾਰ ਇਹਨਾਂ ਕਾਨੂੰਨਾਂ ਨੂੰ ਰੱਦ ਨਹੀਂ ਕਰੇਗੀਮੁੜ ਮੁੜ ਪੁਰਾਣੀਆਂ ਦਲੀਲਾਂ ਨੂੰ ਦੁਹਰਾਇਆ ਗਿਆ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਹੋ ਜਾਏਗੀ ਐੱਮ ਐੱਸ ਪੀ ਖ਼ਤਮ ਨਹੀਂ ਹੋਵੇਗੀ70 ਸਾਲ ਵਿੱਚ ਪਹਿਲੀ ਵਾਰ ਕਿਸਾਨ ਆਜ਼ਾਦ ਹੋਇਆ ਹੈਕੇਂਦਰ ਸਰਕਾਰ ਵਾਰ-ਵਾਰ ਕਹਿੰਦੀ ਹੈ ਕਿ ਇਹ ਬਿੱਲ ਕਿਸਾਨਾਂ ਲਈ ਲਾਹੇਵੰਦ ਹਨਜੇ ਇਹ ਬਿੱਲ ਕਿਸਾਨਾਂ ਲਈ ਲਾਹੇਵੰਦ ਹਨ ਤਾਂ ਸਰਕਾਰ ਕਾਨੂੰਨਾਂ ਵਿੱਚ ਸੋਧਾਂ ਕਰਨ ਲਈ ਕਿਉਂ ਤਿਆਰ ਹੈ? ਜਦੋਂ ਕਿਸਾਨ ਆਪਣਾ ਫ਼ਾਇਦਾ ਕਰਵਾਉਣਾ ਹੀ ਨਹੀਂ ਚਾਹੁੰਦੇ ਤਾਂ ਸਰਕਾਰ ਧੱਕੇ ਨਾਲ ਕਿਸਾਨਾਂ ਦੇ ਗੱਲ ਇਹ ਕਾਨੂੰਨ ਕਿਉਂ ਮੜ੍ਹ ਰਹੀ ਹੈ?

ਕਿਸਾਨਾਂ ਨੂੰ ਮੰਡੀਆਂ ਖਤਮ ਹੋਣ ਦਾ ਵੀ ਡਰ ਹੈਸਭ ਨੂੰ ਪਤਾ ਹੈ ਕਿ ਦੋ ਮੰਡੀਆਂ ਬਰਾਬਰ ਬਰਾਬਰ ਨਹੀਂ ਚੱਲ ਸਕਦੀਆਂਫਿਰ ਖੇਤੀਬਾੜੀ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਸਿਰਫ਼ ਪੰਜਾਬ ਦਾ ਅੰਦੋਲਨ ਹੈਕਿਸਾਨਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈਸਾਨੂੰ ਸਾਰਿਆਂ ਨੂੰ ਹੀ ਪਤਾ ਹੈ ਕਿ ਭਾਰਤ ਦੇਸ਼ ਦੇ ਤਕਰੀਬਨ ਸਾਰੇ ਸੂਬਿਆਂ ਤੋਂ ਹੀ ਅੱਜ ਕਿਸਾਨ ਦਿੱਲੀ ਦੀਆਂ ਬਰੂਹਾਂ ’ਤੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਿਹਾ ਹੈਪਿਛਲੇ ਹਫ਼ਤੇ ਜਦੋਂ ਰਾਕੇਸ਼ ਟਿਕੈਤ ਜੀ ਭਾਵੁਕ ਹੋਏ, ਤਾਂ ਯੂਪੀ ਸੂਬੇ ਤੋਂ ਮਹਾਂਪੰਚਾਇਤਾਂ ਦਾ ਦਿੱਲੀ ਦੀਆਂ ਬਰੂਹਾਂ ’ਤੇ ਹੜ੍ਹ ਆ ਗਿਆਪਿਛਲੇ ਦਿਨੀਂ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮਹਾਂ ਪੰਚਾਇਤਾਂ ਹੋਈਆਂ, ਜਿਨ੍ਹਾਂ ਨੇ ਕਿਸਾਨੀ ਸੰਘਰਸ਼ ਵਿੱਚ ਵੱਧ-ਚੜ੍ਹ ਕੇ ਆਪਣੀ ਸ਼ਮੂਲੀਅਤ ਕੀਤੀ

ਵਿਦੇਸ਼ਾਂ ਤਕ ਦੇ ਫਿਲਮ ਸਟਾਰ ਵੀ ਅੱਜ ਖੇਤੀ ਅੰਦੋਲਨ ਦੀ ਹਮਾਇਤ ਕਰ ਰਹੇ ਹਨਫਿਰ ਅੱਜ ਤਕ ਕਿਉਂ ਸਰਕਾਰ ਦੀਆਂ ਅੱਖਾਂ ’ਤੇ ਪੱਟੀ ਬੰਨ੍ਹੀ ਹੋਈ ਹੈਇਹ ਪੱਟੀ ਕਦੋਂ ਲੱਥੇਗੀ? 190 ਦੇ ਕਰੀਬ ਕਿਸਾਨਾਂ ਨੇ ਸ਼ਹੀਦੀ ਵੀ ਦਿੱਤੀ ਹੈਅੱਜ ਹਰ ਇੱਕ ਨਾਗਰਿਕ ਨੂੰ ਇਨ੍ਹਾਂ ਬਿੱਲਾਂ ਬਾਰੇ ਸਮਝ ਲੱਗ ਚੁੱਕੀ ਹੈ ਕਿ ਜੇ ਇਹ ਬਿੱਲ ਲਾਗੂ ਹੁੰਦੇ ਹਨ ਤਾਂ ਅਸੀਂ ਬੇਰੋਜ਼ਗਾਰ ਹੋ ਜਾਵਾਂਗੇਖੁਦਕੁਸ਼ੀਆਂ ਵਧ ਜਾਣਗੀਆਂਤਕਰੀਬਨ ਹਰ ਪਰਿਵਾਰ ਵਿੱਚ ਅੱਜ ਦੇ ਨੌਜਵਾਨ ਪੜ੍ਹੇ-ਲਿਖੇ ਹਨਕਿਸਾਨ ਸਮਝਦਾਰ ਹਨਭੋਲੇ-ਭਾਲੇ ਹਨਖੇਤੀ ਕਾਨੂੰਨਾਂ ਵਿੱਚ ਸਾਫ਼ ਸਾਫ਼ ਲਿਖਿਆ ਹੈ ਕਿ ਇਹ ਕਾਨੂੰਨ ਕਾਰਪੋਰੇਟ ਅਦਾਰੇ ਦੇ ਹੱਕ ਵਿੱਚ ਹਨ ਆਖਿਰ ਸਰਕਾਰ ਐੱਮ ਐੱਸ ਪੀ ਨੂੰ ਕਾਨੂੰਨੀ ਦਰਜਾ ਕਿਉਂ ਨਹੀਂ ਦੇਣਾ ਚਾਹੁੰਦੀ? ਆਖਿਰ ਕੇਂਦਰ ਸਰਕਾਰ ਆਪਣੀ ਅੜੀ ਕਿਉਂ ਨਹੀਂ ਛੱਡ ਰਹੀ?

ਮੋਦੀ ਸਰਕਾਰ ਦੀ ਕੀ ਮਜਬੂਰੀ ਹੈ ਕਿ ਉਹ ਕਾਰਪੋਰੇਟ ਦਾ ਪੱਖ ਪੂਰ ਰਹੀ ਹੈ? ਬਰੂਹਾਂ ’ਤੇ ਬੈਠਿਆਂ ਕਿਸਾਨਾਂ ਉੱਤੇ ਸਰਕਾਰ ਵੱਲੋਂ ਤਸ਼ੱਦਦ ਢਾਹੇ ਗਏ। ਕੀ ਕਿਸਾਨ ਮਾਓਵਾਦੀ ਹੈ, ਜੋ ਸਾਰੇ ਦੇਸ਼ ਦਾ ਪੇਟ ਭਰਦਾ ਹੈ? ਸਮੇਂ ਦੀ ਨਜ਼ਾਕਤ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਵਤੀਰਾ ਛੱਡ ਕੇ ਇਹ ਖੇਤੀ ਮਾਰੂ ਬਿੱਲ ਰੱਦ ਕਰ ਦੇਣੇ ਚਾਹੀਦੇ ਹਨਸਰਕਾਰ ਇਸ ਅੰਦੋਲਨ ਨੂੰ ਜਿੰਨਾ ਲੰਬਾ ਖਿੱਚੇਗੀ, ਇਹ ਅੰਦੋਲਨ ਉੰਨਾ ਹੀ ਹੋਰ ਪ੍ਰਚੰਡ ਹੁੰਦਾ ਜਾਵੇਗਾ ਇਸਦਾ ਸਰਕਾਰ ਨੂੰ ਹੀ ਨੁਕਸਾਨ ਹੋਵੇਗਾਜਮਹੂਰੀਅਤ ਵਿੱਚ ਕਿਸੇ ਵੀ ਕਾਨੂੰਨ ’ਤੇ ਦੁਬਾਰਾ ਵਿਚਾਰ ਕਰਨ ਵਿੱਚ ਕੋਈ ਹਰਜ਼ ਨਹੀਂ।

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2576)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਸੰਜੀਵ ਸਿੰਘ ਸੈਣੀ

ਸੰਜੀਵ ਸਿੰਘ ਸੈਣੀ

Mohali, Punjab, India.
Phone: (91 - 78889 - 66168)
Email: (saini.sanjeev87@gmail.com)

More articles from this author