JatinderPannu7ਸਮਾਂ ਕਦੋਂ ਕਿੱਧਰ ਨੂੰ ਪਲਟੀ ਮਾਰ ਜਾਵੇ, ਪਤਾ ਨਹੀਂ ਲੱਗਦਾ ਅਤੇ ਇਸ ਬਾਰੇ ...
(14 ਫਰਵਰੀ 2021)
(ਸ਼ਬਦ 1310)

 

ਪੰਝੀ ਕੁ ਸਾਲ ਪਹਿਲਾਂ ਦੀ ਗੱਲ ਹੈ, ਉਦੋਂ ਇਹ ਮੁੱਦਾ ਬੜੇ ਗੰਭੀਰ ਰੂਪ ਵਿੱਚ ਉੱਠਿਆ ਸੀ ਕਿ ਅਕਲ ਦੀ ਗੱਲ ਕਰਨ ਵਾਲੇ ‘ਬੁੱਧੀਜੀਵੀ’ ਆਪਣੀ ਬੁੱਧੀ ਨੂੰ ਲੋਕਾਂ ਦੇ ਭਲੇ ਲਈ ਵਰਤਣ ਦੀ ਬਜਾਏ ਇੱਕ ਜਾਂ ਦੂਜੀ ਧਿਰ ਦੇ ਹਿਤਾਂ ਲਈ ਵਰਤਦੇ ਅਤੇ ਇਸ ਤਰ੍ਹਾਂ ਬੁੱਧੀ ਨਾਲ ਬੇਵਫਾਈ ਕਰਦੇ ਹਨਉਸ ਵੇਲੇ ਅਸੀਂ ਇਹ ਲਿਖਿਆ ਸੀ ਕਿ ਜਿਸ ਕਿਸੇ ਨੇ ਵੀ ‘ਬੁੱਧੀਜੀਵੀ’ ਲਫਜ਼ ਦੀ ਕਾਢ ਕੱਢੀ ਹੋਵੇਗੀ, ਉਸ ਨੇ ਠੀਕ ਨਹੀਂ ਸੀ ਕੀਤਾਅੰਗਰੇਜ਼ੀ ਦੇ ਦੋ ਸ਼ਬਦ ‘ਇੰਟੈਲੀਜੈਂਟ ’ਤੇ ‘ਇੰਟੈਲੀਜੈਂਸ਼ੀਆ’ ਇਸ ਮਕਸਦ ਲਈ ਵਰਤੇ ਜਾਂਦੇ ਹਨ ਤੇ ਇਨ੍ਹਾਂ ਦਾ ਅਸਲ ਅਰਥ ਸਾਡੀ ਸਮਝ ਦੇ ਮੁਤਾਬਕ ਬੁੱਧੀ ਨੂੰ ਵਰਤਣ ਵਾਲੇ ਲੋਕ ਹੋ ਸਕਦਾ ਹੈ, ਬੁੱਧੀ ਦੇ ਆਸਰੇ ਜਿਊਣ ਵਾਲੇ ਨਹੀਂ ਬਣਦਾਇਨ੍ਹਾਂ ਲਈ ਢੁੱਕਵਾਂ ਸ਼ਬਦ ਜੇ ਵਰਤਣਾ ਹੋਵੇ ਤਾਂ ‘ਬੁੱਧੀਮਾਨ’ ਵੱਧ ਠੀਕ ਲੱਗਦਾ ਹੈਖੈਰ ਉਹ ਮਾਮਲਾ ਤਾਂ ਬੁੱਧੀਜੀਵੀ ਦਾ ਸੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਫਤੇ ਇੱਕ ਲਫਜ਼ ‘ਅੰਦੋਲਨ-ਜੀਵੀ’ ਬੋਲ ਕੇ ਨਵਾਂ ਵਿਵਾਦ ਛੇੜ ਦਿੱਤਾ ਹੈਉਸ ਨੇ ਇਹ ਵੀ ਆਖਿਆ ਕਿ ਜਿਵੇਂ ‘ਪਰ-ਜੀਵੀ’ ਹੁੰਦੇ ਹਨ, ਜਿਹੜੇ ਆਪਣੇ ਲਈ ਖੁਰਾਕ ਦਾ ਜੁਗਾੜ ਖੁਦ ਨਹੀਂ ਕਰਦੇ, ਸਗੋਂ ਖੁਰਾਕ ਦਾ ਪ੍ਰਬੰਧ ਕਰ ਸਕਣ ਵਾਲੇ ਜੀਵਾਂ ਨੂੰ ਚੰਬੜ ਕੇ ਉਨ੍ਹਾਂ ਦੇ ਆਸਰੇ ਜਿਉਂਦੇ ਹਨ, ਇੱਦਾਂ ਹੀ ‘ਅੰਦੋਲਨ-ਜੀਵੀ’ ਹਨ, ਜਿਹੜੇ ਕਿਸੇ ਵੀ ਕਿਸਮ ਦਾ ਕੋਈ ਵੀ ਅੰਦੋਲਨ ਹੋਵੇ, ਉਸ ਨਾਲ ਜੁੜ ਜਾਂਦੇ ਅਤੇ ਆਪਣਾ ਕੰਮ ਚਲਾਉਂਦੇ ਹਨਉਨ੍ਹਾਂ ਦੇ ਇਸ ਤਰ੍ਹਾਂ ਕਹਿਣ ਦਾ ਵੱਡੇ ਪੱਧਰ ਉੱਤੇ ਵਿਰੋਧ ਹੋਇਆ ਤੇ ਕਈ ਲੋਕਾਂ ਨੇ ਜਵਾਬ ਵਿੱਚ ਮੋਦੀ ਦੀ ਪਾਰਟੀ ਭਾਜਪਾ ਦੇ ਆਗੂਆਂ ਨੂੰ ‘ਚੰਦਾ-ਜੀਵੀ’ ਤੋਂ ਸ਼ੁਰੂ ਕਰ ਕੇ ‘ਦੰਗਾ-ਜੀਵੀ’ ਅਤੇ ‘ਰਕਤ-ਜੀਵੀ’ ਤੱਕ ਦੇ ਮੋੜਵੇਂ ਮਿਹਣੇ ਮਾਰੇ ਹਨਨਰਿੰਦਰ ਮੋਦੀ ਕਿਸੇ ਧਿਰ ਵੱਲੋਂ ਵੀ ਮਾਰੇ ਗਏ ਮਿਹਣੇ ਦੀ ਪ੍ਰਵਾਹ ਨਹੀਂ ਕਰਦਾ ਹੁੰਦਾ, ਉਹ ਜਿੱਦਾਂ ਚੱਲ ਰਿਹਾ ਸੀ, ਉਸੇ ਤਰ੍ਹਾਂ ਚੱਲ ਰਿਹਾ ਹੈ

ਸਾਰਿਆਂ ਨੂੰ ਪਤਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਸ ਲਫਜ਼ ਨਾਲ ਚੋਟ ਇੱਕ ਖਾਸ ਆਗੂ ਬਾਰੇ ਕੀਤੀ ਹੈ, ਪਰ ਪ੍ਰਭਾਵ ਸਾਰੇ ਕਿਸਾਨ ਆਗੂਆਂ ਅਤੇ ਸੰਘਰਸ਼ ਕਰਨ ਵਾਲੇ ਹੋਰ ਸਾਰੇ ਲੋਕਾਂ ਬਾਰੇ ਸਾਂਝੀ ਟਿੱਪਣੀ ਦਾ ਬਣਿਆ ਹੈਅੱਜ ਦੇ ਦੌਰ ਵਿੱਚ ਕਿਸਾਨਾਂ ਦੀ ਅਗਵਾਈ ਕਰਦੇ ਆਗੂ ‘ਅੰਦੋਲਨ-ਜੀਵੀ’ ਬਿਲਕੁਲ ਨਹੀਂ ਕਹੇ ਜਾ ਸਕਦੇਪਰ-ਜੀਵੀ ਆਪਣੇ ਕੁਦਰਤੀ ਸੁਭਾਅ ਵਜੋਂ ਪਰਾਏ ਖੂਨ ਨਾਲ ਜਿਊਣ ਵਾਲਾ ਹੁੰਦਾ ਹੈਕਿਸਾਨਾਂ ਜਾਂ ਮਜ਼ਦੂਰਾਂ ਲਈ ਸੰਘਰਸ਼ ਦਾ ਰਾਹ ਚੁਣਨ ਵਾਲੇ ਵਰਕਰ ਇਨ੍ਹਾਂ ਅੰਦੋਲਨਾਂ ਆਸਰੇ ਜ਼ਿੰਦਗੀ ਗੁਜ਼ਾਰਨ ਦੀ ਸੋਚ ਵਾਲੇ ਨਹੀਂ ਹੁੰਦੇ, ਇਹ ਲੋਕ ਕਿਸੇ ਖਾਸ ਪੜਾਅ ਉੱਤੇ ਕਿਸੇ ਖਾਸ ਮੁੱਦੇ ਉੱਤੇ ਮਜਬੂਰੀ ਵਿੱਚ ਅੰਦੋਲਨ ਦੇ ਰਾਹ ਉਦੋਂ ਪੈਂਦੇ ਹਨ, ਜਦੋਂ ਸਰਕਾਰ ਅੰਦੋਲਨ ਤੋਂ ਬਿਨਾਂ ਕੀਤੀ ਕੋਈ ਗੱਲ ਸੁਣਨ ਨੂੰ ਤਿਆਰ ਨਹੀਂ ਹੁੰਦੀਇਸ ਵੇਲੇ ਚੱਲਦੇ ਕਿਸਾਨ ਅੰਦੋਲਨ ਦੇ ਆਗੂ ਵੀ ਮੋਦੀ ਸਰਕਾਰ ਦੇ ਜ਼ਿੱਦੀ ਵਿਹਾਰ ਦੇ ਕਾਰਨ ਇਸ ਅੰਦੋਲਨ ਦੇ ਮੈਦਾਨ ਵਿੱਚ ਨਿੱਤਰੇ ਹਨ, ਅੰਦੋਲਨਾਂ ਦੇ ਆਸਰੇ ਜ਼ਿੰਦਗੀ ਗੁਜ਼ਾਰਨ ਦੀ ਨੀਤ ਹੇਠ ਉਹ ਲੋਕ ਇਸ ਸੰਘਰਸ਼ ਦੇ ਲਈ ਠੰਢੀਆਂ ਰਾਤਾਂ ਨੂੰ ਸੜਕਾਂ ਉੱਤੇ ਸੌਣ ਨਹੀਂ ਆਏ ਪ੍ਰਧਾਨ ਮੰਤਰੀ ਨੂੰ ਇੱਦਾਂ ਦੇ ਸ਼ਬਦਾਂ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਪਦਵੀ ਦੀ ਥੋੜ੍ਹੀ-ਬਹੁਤ ਝਿਜਕ ਰੱਖ ਕੇ ਬੋਲਣਾ ਚਾਹੀਦਾ ਸੀ

ਅਸਲ ਵਿੱਚ ਜੇ ਕਿਸੇ ਨੂੰ ‘ਅੰਦੋਲਨ-ਜੀਵੀ’ ਕਿਹਾ ਜਾ ਸਕਦਾ ਹੈ ਤਾਂ ਉਹ ਪ੍ਰਧਾਨ ਮੰਤਰੀ ਤੇ ਉਨ੍ਹਾਂ ਦੀ ਪਾਰਟੀ ਦੇ ਲੋਕ ਹਨ, ਜਿਹੜੇ ਵੱਖ-ਵੱਖ ਅੰਦੋਲਨ ਲੋਕਾਂ ਦੇ ਵਾਸਤੇ ਨਹੀਂ, ਰਾਜ-ਗੱਦੀਆਂ ਤਕ ਪੁੱਜਣ ਲਈ ਖੁਦ ਚਲਾਉਂਦੇ ਰਹੇ ਹਨ ਅਤੇ ਇਸ ਵਕਤ ਵੀ ਗੱਦੀਆਂ ਕਾਇਮ ਰੱਖਣ ਲਈ ਚਲਾਈ ਜਾਂਦੇ ਹਨਆਜ਼ਾਦੀ ਵੇਲੇ ਆਪਣੇ ਪਹਿਲੇ ਰਾਜਨੀਤਕ ਰੂਪ ਹਿੰਦੂ ਮਹਾਂ ਸਭਾ ਤੋਂ ਬਾਅਦ ਭਾਰਤੀ ਜਨ-ਸੰਘ ਤੋਂ ਚੱਲਦੀ ਹੋਈ ਮੁਰਾਰਜੀ ਡਿਸਾਈ ਨਾਲ ਮਿਲਣ ਤੇ ਪਿੱਛੇ ਹਟਣ ਪਿੱਛੋਂ ਨਵੀਂ ਬਣਾਈ ਭਾਰਤੀ ਜਨਤਾ ਪਾਰਟੀ ਇਸ ਸਾਰੇ ਦੌਰ ਵਿੱਚ ਹਿੰਦੂ ਭਾਈਚਾਰੇ ਦੀਆਂ ਵੋਟਾਂ ਬਟੋਰਨ ਲਈ ‘ਰਾਮ ਮੰਦਰ’ ਬਣਾਉਣ ਦਾ ਅੰਦੋਲਨ ਚਲਾਉਂਦੀ ਆਈ ਹੈਇਸ ਪਾਰਟੀ ਨੇ ਕਦੇ ‘ਰਾਸ਼ਟਰੀ ਏਕਤਾ ਅਭਿਆਨ’ ਸ਼ੁਰੂ ਕੀਤਾ ਸੀ, ਕਦੀ ਰਾਮ-ਮੰਦਰ ਦੇ ਲਈ ਰੱਥ-ਯਾਤਰਾ ਚਲਾਈ ਤੇ ਕਦੇ ਜੰਮੂ-ਕਸ਼ਮੀਰ ਤੋਂ ਕੇਰਲਾ ਤਕ ‘ਏਕਤਾਮਕਤਾ ਯਾਤਰਾ’ ਸ਼ੁਰੂ ਕਰ ਕੇ ਲੋਕਾਂ ਨੂੰ ਇੱਕ ਖਾਸ ਧਰਮ ਦੇ ਨਾਂਅ ਉੱਤੇ ਬਣੀ ਇਸ ਪਾਰਟੀ ਨੂੰ ਵੋਟਾਂ ਪਾਉਣ ਲਈ ਉਕਸਾਉਣ ਦਾ ਕੰਮ ਕੀਤਾ ਸੀਇਹ ਸਾਰੇ ਅੰਦੋਲਨ ਸਿਆਸੀ ਲੋੜਾਂ ਲਈ ਚਲਾਏ ਗਏ ਸਨ ਅਤੇ ਇਨ੍ਹਾਂ ਨੂੰ ਚਲਾਉਣ ਵਲਿਆਂ ਨੂੰ ‘ਅੰਦੋਲਨ-ਜੀਵੀ’ ਕਿਹਾ ਜਾ ਸਕਦਾ ਹੈ, ਜਦ ਕਿ ਪ੍ਰਧਾਨ ਮੰਤਰੀ ਸਾਹਿਬ ਦੂਜਿਆਂ ਬਾਰੇ ਇਹ ਗੱਲ ਕਹਿ ਰਹੇ ਹਨਰਾਜਸੀ ਲੋੜਾਂ ਦੇ ਲਈ ਇਸ ਤਰ੍ਹਾਂ ਦੀਆਂ ‘ਯਾਤਰਾਵਾਂ’ ਅਤੇ ਅੰਦੋਲਨ ਚਲਾਉਣ ਵਾਲੀ ਇਹ ਪਾਰਟੀ ਅੱਜਕੱਲ੍ਹ ਪੱਛਮੀ ਬੰਗਾਲ ਵਿੱਚ ‘ਪ੍ਰੀਵਰਤਨ ਯਾਤਰਾ’ ਦਾ ਢੌਂਗ ਰਚਾ ਕੇ ਕੁਰਸੀ-ਅੰਦੋਲਨ ਚਲਾ ਰਹੀ ਹੈ ਇੱਦਾਂ ਉਹ ਪਹਿਲਾਂ ਵੀ ਕਈ ਰਾਜਾਂ ਵਿੱਚ ਕਰ ਚੁੱਕੀ ਹੈ ਅਤੇ ਅੱਗੋਂ ਵੀ ਕਰਦੀ ਰਹੇਗੀ, ਪਰ ਮਿਹਣੇ ਮੋਦੀ ਸਾਹਿਬ ਹੋਰਨਾਂ ਨੂੰ ਮਾਰਦੇ ਹਨ, ਜਦ ਕਿ ਭਾਜਪਾ ਤੋਂ ਉਲਟ ਕਿਸਾਨਾਂ ਦੇ ਆਗੂ ਇਸ ਵਕਤ ਆਮ ਕਿਸਾਨਾਂ ਦੀ ਹੋਂਦ ਅਤੇ ਪੀੜ੍ਹੀਆਂ ਦੇ ਭਵਿੱਖ ਦੀ ਲੜਾਈ ਲੜਦੇ ਪਏ ਹਨ

ਇੱਕ ਆਮ ਕਹਾਵਤ ਹੈ ਕਿ ਆਦਮੀ ਜਿਸ ਖਸਲਤ ਦਾ ਹੋਵੇ, ਉਸ ਨੂੰ ਦੂਸਰੇ ਲੋਕਾਂ ਵਿੱਚੋਂ ਵੀ ਉੱਦਾਂ ਦੀ ਤਸਵੀਰ ਨਜ਼ਰ ਆਉਣ ਲੱਗ ਜਾਂਦੀ ਹੈਬਚਪਨ ਤੋਂ ਲੈ ਕੇ ਜਿਸ ਆਦਮੀ ਨੇ ਸਿਰਫ ਅੰਦੋਲਨ ਕੀਤੇ ਅਤੇ ਅਗਲੀ ਉਚਾਈ ਵੱਲ ਨੂੰ ਵਧਣ ਲਈ ਅੰਦੋਲਨਾਂ ਨੂੰ ਪੌੜੀਆਂ ਬਣਾ ਕੇ ਵਰਤਿਆ ਹੈ, ਉਸ ਨੂੰ ਇਹ ਸਮਝ ਨਹੀਂ ਆ ਸਕਦੀ ਕਿ ਇਸਦੇ ਬਿਨਾਂ ਵੀ ਕੋਈ ਅੰਦੋਲਨ ਹੁੰਦਾ ਹੈਭਾਰਤ ਵਿੱਚ ਸਮਾਜ ਸੁਧਾਰ ਅੰਦੋਲਨ ਵੀ ਹੋਏ ਹਨ, ਇਸ ਦੇਸ਼ ਨੂੰ ਆਜ਼ਾਦੀ ਦਿਵਾਉਣ ਵਾਸਤੇ ਵੀ ਹੋਏ ਹਨ, ਭ੍ਰਿਸ਼ਟਾਚਾਰ ਦੇ ਵਿਰੁੱਧ ਵੀ ਅੰਦੋਲਨ ਹੋਏ ਹਨ ਅਤੇ ਧੀਆਂ ਨੂੰ ਜੰਮਣ ਤੋਂ ਪਹਿਲਾਂ ਮਾਰ ਦੇਣ ਵਾਲੀ ਗੰਦੀ ਮਾਨਸਿਕਤਾ ਠੱਲ੍ਹਣ ਲਈ ਭਰੂਣ ਹੱਤਿਆ ਵਿਰੁੱਧ ਵੀ ਅੰਦੋਲਨ ਹੋਏ ਹਨਇਹੋ ਜਿਹੇ ਅੰਦੋਲਨਾਂ ਵਿੱਚ ਸ਼ਾਮਲ ਹੋਣ ਵਾਲੇ ਆਮ ਲੋਕ ਤੇ ਜਨਤਕ ਆਗੂ ਪ੍ਰਧਾਨ ਮੰਤਰੀ ਦੀ ਕੁਰਸੀ ਦਾ ਸੁਪਨਾ ਲੈਣ ਵਾਲੇ ਨਹੀਂ ਸਨ, ਉਹ ਮਨੁੱਖ ਹਿਤੈਸ਼ੀ ਸੋਚ ਨੂੰ ਪ੍ਰਣਾਏ ਹੋਣ ਕਰ ਕੇ ਇਨ੍ਹਾਂ ਅੰਦੋਲਨਾਂ ਵਿੱਚ ਕੁੱਦਦੇ ਤੇ ਜੇਲ ਤਕ ਭੁਗਤਦੇ ਰਹੇ ਸਨਭਾਜਪਾ ਹਮਾਇਤੀ ਕਿਸੇ ਰਾਮਦੇਵ ਦਾ ਭ੍ਰਿਸ਼ਟਾਚਾਰ ਵਿਰੋਧੀ ਅੰਦੋਲਨ ਚੋਰ-ਚੋਰ ਦਾ ਰੌਲਾ ਪਾ ਕੇ ਆਪਣੀ ਦੁਕਾਨਦਾਰੀ ਚਮਕਾਉਣ ਵਾਲਾ ਸੀ, ਪਰ ਰਾਮਦੇਵ ਨੇ ਜਦੋਂ ਮਰਨ-ਵਰਤ ਦਾ ਸਾਂਗ ਰਚਿਆ ਸੀ ਤੇ ਸਾਰੇ ਭਾਰਤ ਦੇ ਭਾਜਪਾ ਪੱਖੀ ਸਾਧ-ਸੰਤ ਉਸ ਦਾ ਵਰਤ ਛੁਡਾਉਣ ਲਈ ਨਾਟਕ ਕਰਦੇ ਪਏ ਸਨ, ਉਦੋਂ ਉਸੇ ਹਸਪਤਾਲ ਵਿੱਚ ਇੱਕ ਅਸਲੀ ਅੰਦੋਲਨਕਾਰੀ ਅੰਤਲੇ ਸਾਹ ਲੈ ਰਿਹਾ ਸੀਪ੍ਰਸਿੱਧੀ ਵਾਲੇ ਅਦਾਰੇ ਤੋਂ ਇੰਜਨੀਅਰ ਦੀ ਡਿਗਰੀ ਕਰਨੀ ਛੱਡ ਕੇ ਤਿਆਗੀ ਬਣੇ ਉਸ ਵਿਅਕਤੀ ਨੇ ਜਦੋਂ ਵੇਖਿਆ ਕਿ ਕੁਦਰਤ ਦੇ ਨਾਲ ਖਿਲਵਾੜ ਹੋ ਰਿਹਾ ਹੈ ਤਾਂ ਵਾਤਾਵਰਣ ਬਚਾਉਣ ਲਈ ਉਸ ਨੇ ਇੱਦਾਂ ਅੰਦੋਲਨ ਛੇੜਿਆ ਸੀ, ਜਿਹੜਾ ਜੀਵਨ ਦੇ ਆਖਰੀ ਸਾਹ ਤਕ ਜਾਰੀ ਰੱਖਿਆ ਸੀਗੰਗਾ ਨਦੀ ਇਸ ਦੇਸ਼ ਵਿੱਚ ਪਵਿੱਤਰ ਮੰਨੀ ਜਾਂਦੀ ਹੈ, ਪਰ ਇਸ ਵਿੱਚ ਸਭ ਤੋਂ ਵੱਧ ਗੰਦ ਉਹੋ ਪਾਉਂਦੇ ਹਨ, ਜਿਹੜੇ ਇਸ ਨੂੰ ‘ਮਾਂ ਗੰਗਾ’ ਕਹਿੰਦੇ ਹਨਉਸ ਇੰਜਨੀਅਰ ਤੋਂ ਸੰਤ ਬਣੇ ਨਿਗਮਾਨੰਦ ਨੇ ਇਸ ਗੰਦ ਨੂੰ ਰੋਕਣ ਲਈ ਅੰਦੋਲਨ ਛੇੜਿਆ ਸੀ ਅਤੇ ਇੱਕ ਸੌ ਪੰਦਰਾਂ ਦਿਨਾਂ ਦੀ ਭੁੱਖ ਹੜਤਾਲ ਦੇ ਬਾਅਦ ਆਪਣੀ ਸੋਚ ਲਈ ਜਾਨ ਵਾਰ ਗਿਆ ਸੀਅਸਲੀ ਸੰਤਾਂ ਦਰਮਿਆਨ ਉਸ ਨੂੰ ‘ਗੰਗਾ ਪੁੱਤਰ’ ਕਿਹਾ ਜਾਂਦਾ ਹੈਮੋਦੀ ਭਗਤਾਂ ਨੂੰ ਪੁੱਛ ਕੇ ਵੇਖ ਲਓ, ਉਨ੍ਹਾਂ ਵਿੱਚੋਂ ਕੋਈ ਉਸ ਬਾਰੇ ਜਾਣਦਾ ਤਕ ਨਹੀਂ ਹੋਵੇਗਾ, ਕਿਉਂਕਿ ਇਹ ਲੋਕ ਸਿਰਫ ਡਰਾਮੇਬਾਜ਼ਾਂ ਨੂੰ ਜਾਣਦੇ ਹਨ, ਅਸਲੀ ਸੰਤ ਅਤੇ ਅਸਲੀ ਅੰਦੋਲਨਕਾਰੀ ਨੂੰ ਜਾਨਣ ਲੱਗਿਆਂ ਇਨ੍ਹਾਂ ਨੂੰ ਸ਼ਰਮ ਆਉਂਦੀ ਹੈਇਹੀ ਕਾਰਨ ਹੈ ਕਿ ਸੌ ਚਲਿੱਤਰ ਕਰਨ ਵਾਲਾ ਰਾਮਦੇਵ ਇਨ੍ਹਾਂ ਨੂੰ ਸਾਧੂ ਜਾਪਦਾ ਹੈ, ਆਸਾ ਰਾਮ ਤੇ ਸਿਰਸੇ ਵਾਲੇ ਰਾਮ ਰਹੀਮ ਵਰਗਾ ਦੁਰਾਚਾਰੀ ਵੀ ਇਨ੍ਹਾਂ ਨੂੰ ਸੰਤ ਤੇ ਸਮਾਜ ਸੁਧਾਰਕ ਲੱਗਦਾ ਹੈ, ਪਰ ਨੇਕੀ ਦੇ ਰਾਹ ਉੱਤੇ ਚੱਲਣ ਵਾਲੇ ਲੋਕ ਚੰਗੇ ਨਹੀਂ ਲੱਗਦੇ, ਇਸ ਲਈ ਇਹ ਲੋਕ ਉਨ੍ਹਾਂ ਦੀ ਭੰਡੀ ਕਰਨ ਵਿੱਚ ਸ਼ਾਨ ਸਮਝਦੇ ਹਨਨਰਿੰਦਰ ਮੋਦੀ ਨੇ ਵੀ ਇਹੋ ਕੀਤਾ ਹੈ

ਵਕਤ-ਵਕਤ ਦੀ ਗੱਲ ਹੁੰਦੀ ਹੈਅੱਜ ਨਰਿੰਦਰ ਮੋਦੀ ਦਾ ਸਿੱਕਾ ਚੱਲਦਾ ਤੇ ਉਸ ਦੀ ਹਰ ਗੱਲ ਇੱਦਾਂ ਸੱਚੀ ਮੰਨੀ ਜਾਂਦੀ ਹੈ, ਜਿਵੇਂ ਪੰਜਾਬੀ ਮੁਹਾਵਰਾ ਹੈ ਕਿ ‘ਲੋਕਾਂ ਦਾ ਨਹੀਂ ਦੁੱਧ ਵਿਕਦਾ, ਤੇਰਾ ਵਿਕਦਾ ਜੈ ਕੁਰੇ ਪਾਣੀ’, ਪਰ ਦਿਨ ਸਦਾ ਇੱਕੋ ਜਿਹੇ ਨਹੀਂ ਰਹਿੰਦੇ ਹੁੰਦੇਜਿਨ੍ਹਾਂ ਨੇ ਇੱਕ ਸਮੇਂ ‘ਇੰਦਰਾ ਇਜ਼ ਇੰਡੀਆ’ ਦਾ ਨਾਅਰਾ ਲਾਉਣ ਦੀ ਖੁਸ਼ੀ ਮਹਿਸੂਸ ਕੀਤੀ ਸੀ, ਉਹ ਅੱਜ ਕੱਖੋਂ ਹੌਲੇ ਹੋਏ ਪਏ ਹਨਉਹ ਦਿਨ ਨਹੀਂ ਰਹਿ ਸਕੇ ਤਾਂ ਅੱਜ ਵਾਲੇ ਵੀ ਨਹੀਂ ਰਹਿਣੇਸਮਾਂ ਕਦੋਂ ਕਿੱਧਰ ਨੂੰ ਪਲਟੀ ਮਾਰ ਜਾਵੇ, ਪਤਾ ਨਹੀਂ ਲੱਗਦਾ ਅਤੇ ਇਸ ਬਾਰੇ ਨਰਿੰਦਰ ਮੋਦੀ ਨੂੰ ਉਸ ਲਾਲ ਕ੍ਰਿਸ਼ਨ ਅਡਵਾਨੀ ਵੱਲ ਵੇਖ ਕੇ ਸਮਝ ਜਾਣਾ ਚਾਹੀਦਾ ਹੈ, ਜਿਹੜਾ ਕਦੀ ਡਿਪਟੀ ਪ੍ਰਧਾਨ ਮੰਤਰੀ ਹੁੰਦਿਆਂ ਅਸਲੀ ਪ੍ਰਧਾਨ ਮੰਤਰੀ ਤੋਂ ਵੱਧ ਭਾਰੂ ਗਿਣਿਆ ਜਾਂਦਾ ਸੀ ਤੇ ਅੱਜ ਉਸ ਨੂੰ ਕੋਈ ਮਿਲਣ ਵੀ ਨਹੀਂ ਜਾਂਦਾਜਿਹੜੇ ਲੋਕ ਅੱਜ ਪ੍ਰਧਾਨ ਮੰਤਰੀ ਦੀ ਕੁਰਸੀ ਮੱਲੀ ਬੈਠੇ ਨਰਿੰਦਰ ਮੋਦੀ ਦੇ ਅੱਗੇ-ਪਿੱਛੇ ਨੱਚਦੇ ਫਿਰਦੇ ਹਨ, ਜ਼ਰਾ ਕੁ ਹਾਲਾਤ ਬਦਲ ਗਏ ਤਾਂ ਇਹ ਨਵੇਂ ਲੀਡਰ ਦੇ ਚਰਨ ਚੁੰਮਣ ਤੁਰ ਪੈਣਗੇਬੰਦੇ ਦੇ ਜੀਵਨ ਦੀਆਂ ਤ੍ਰਿਕਾਲਾਂ ਪੈਂਦਿਆਂ ਚਿਰ ਲੱਗਦਾ ਹੈ, ਹਾਲਾਤ ਦਾ ਪ੍ਰਛਾਵਾਂ ਢਲਦਿਆਂ ਪਤਾ ਨਹੀਂ ਲੱਗਦਾ ਹੁੰਦਾ ਘਮੰਡ ਦੇ ਘੋੜੇ ਉੱਤੇ ਚੜ੍ਹੇ ਹੋਏ ਆਗੂ ਨੂੰ ਜ਼ਰਾ ਕੁ ਧਰਤੀ ਵੱਲ ਵੇਖ ਕੇ ਬੋਲਣਾ ਚਾਹੀਦਾ ਹੈ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2584)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਜਤਿੰਦਰ ਪਨੂੰ

ਜਤਿੰਦਰ ਪਨੂੰ

Jalandhar, Punjab, India.
Phone: (91 - 98140 - 68455)
Email: (pannu_jatinder@yahoo.co.in)

More articles from this author