SanjeevSaini7ਮਾਂ ਬਾਪ ਦੀ ਵੀ ਅਹਿਮ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਜੇ ਘਰ ਵਿੱਚ ਕੋਈ ਵੀ ...
(10 ਅਪਰੈਲ 2021)
(ਸ਼ਬਦ: 1240)


ਪੰਜਾਬ ਸਿਆਂ ਤੇਰਾ ਕੀ ਹਾਲ ਹੋ ਗਿਆ

ਕਰੋਨਾ ਵਾਇਰਸ ਕਾਰਨ ਪੂਰੇ ਵਿਸ਼ਵ ਵਿੱਚ ਹਾਹਾਕਾਰ ਮਚੀ ਹੋਈ ਹੈਜਿਸ ਕਾਰਨ ਦੇਸ਼ ਦਾ ਅਰਥਚਾਰਾ ਤਕ ਡਗਮਗਾ ਗਿਆ ਹੈਕੋਵਿਡ-19 ਮਹਾਂਮਾਰੀ ਦੇ ਬਾਵਜੂਦ ਕਿਸਾਨ ਪੰਜਾਬ ਵਿੱਚ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ, ਫੈਸਲਿਆਂ ਵਿਰੁੱਧ ਅੰਦੋਲਨ ਕਰ ਰਹੇ ਹਨਇੱਕ ਅਕਤੂਬਰ ਤੋਂ ਪੰਜਾਬ ਵਿੱਚ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਸੀਅੱਜ ਦੇਸ਼ ਦਾ ਅੰਨਦਾਤਾ ਕਹਿ ਰਿਹਾ ਹੈ ਕਿ ਇਹ ਬਿੱਲ ਉਨ੍ਹਾਂ ਨੂੰ ਬਰਬਾਦ ਕਰ ਦੇਣਗੇਕਿਉਂ ਸਰਕਾਰ ਬਾਰ ਬਾਰ ਕਹਿ ਰਹੀ ਹੈ ਕਿ ਇਨ੍ਹਾਂ ਬਿੱਲਾਂ ਨਾਲ ਕਿਸਾਨਾਂ ਦੀ ਆਰਥਿਕ ਸਥਿਤੀ ਸੁਧਰੇਗੀਵਿਚਾਰਨ ਵਾਲੀ ਗੱਲ ਹੈ ਕਿ ਜੇ ਕਿਸਾਨਾਂ ਦੀ ਆਮਦਨ ਦੁੱਗਣੀ ਹੋਵੇਗੀ ਤਾਂ ਫਿਰ ਦੇਸ਼ ਦਾ ਅੰਨਦਾਤਾ ਅੱਜ ਸੰਘਰਸ਼ ਦੇ ਰਾਹ ਕਿਉਂ ਪੈ ਗਿਆ ਹੈ? ਦਿੱਲੀ ਦੀਆਂ ਬਰੂਹਾਂ ’ਤੇ ਬੈਠੇ ਕਿਸਾਨਾਂ ਨੂੰ ਚਾਰ ਮਹੀਨੇ ਤੋਂ ਵੱਧ ਸਮਾਂ ਹੋ ਚੁੱਕਿਆ ਹੈ300 ਤੋਂ ਵੱਧ ਕਿਸਾਨਾਂ ਨੇ ਸ਼ਹੀਦੀ ਵੀ ਦਿੱਤੀ ਹੈਹੁਣ ਤਕ ਕੇਂਦਰ ਸਰਕਾਰ ਨੇ ਆਪਣੀ ਅੜੀ ਨਹੀਂ ਛੱਡੀ ਹੈਕੇਂਦਰ ਬਾਰ ਬਾਰ ਆਪਣੀ ਪੁਰਾਣੀ ਦਲੀਲਾਂ ਨੂੰ ਦੋਹਰਾ ਰਿਹਾ ਹੈਅੱਜ ਕਿਸਾਨ ਅੰਦੋਲਨ ਜਨ ਅੰਦੋਲਨ ਬਣ ਗਿਆ ਹੈਹਰ ਇੱਕ ਤਬਕਾ ਕਿਸਾਨੀ ਅੰਦੋਲਨ ਦੀ ਹਮਾਇਤ ਕਰ ਰਿਹਾ ਹੈਯੂ ਐੱਨ ਓ ਨੇ ਵੀ ਕਿਸਾਨੀ ਅੰਦੋਲਨ ਦੀ ਵਕਾਲਤ ਕੀਤੀ ਹੈਫਿਲਮੀ ਅਦਾਕਾਰ, ਬੁੱਧੀਜੀਵੀ, ਲੇਖਕਾਂ, ਕਲਾਕਾਰਾਂ, ਸਭ ਨੇ ਕਿਸਾਨੀ ਅੰਦੋਲਨ ਵਿੱਚ ਆਪਣੀ ਹਾਜ਼ਰੀ ਲਗਵਾਈ ਹੈਕਿਸਾਨਾਂ ਨੂੰ ਮੰਡੀਆਂ ਖਤਮ ਹੋਣ ਦਾ ਡਰ ਹੈਕਿਸਾਨਾਂ ਦੀ ਇੱਕ ਹੀ ਮੰਗ ਹੈ ਕਿ ਐੱਮ ਐੱਸ ਪੀ ਨੂੰ ਕਾਨੂੰਨੀ ਜਾਮਾ ਪਹਿਨਾਇਆ ਜਾਵੇ ਤੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਜਾਣਅੱਜ ਪੰਜਾਬ ਦਾ ਕਿਸਾਨ ਖੁਦਕੁਸ਼ੀ ਦੇ ਰਾਹ ਪੈ ਗਿਆ ਹੈਕਰਜ਼ੇ ਦੀ ਪੰਡ ਇੰਨੀ ਭਾਰੀ ਹੋ ਚੁੱਕੀ ਹੈ,ਕਿ ਉਸ ਨੂੰ ਹੋਰ ਕੁਝ ਵੀ ਨਹੀਂ ਦਿਸਦਾ

ਜਿਵੇਂ ਜਿਵੇਂ ਤਾਲਾਬੰਦੀ ਵਿੱਚ ਛੋਟ ਦਿੱਤੀ ਗਈ, ਮਹਿੰਗਾਈ ਵਧਦੀ ਗਈਕਰੋਨਾ ਮਹਾਂਮਾਰੀ ਨੇ ਆਰਥਿਕਤਾ ਨੂੰ ਨਪੀੜਿਆ ਹੈਰੋਟੀ, ਕੱਪੜਾ ਅਤੇ ਮਕਾਨ ਹਰ ਆਦਮੀ ਦੀ ਬੁਨਿਆਦੀ ਜ਼ਰੂਰਤਾਂ ਹਨਮਹਿੰਗਾਈ ਬੇਲਗਾਮ ਹੁੰਦੀ ਜਾ ਰਹੀ ਹੈ ਸਰ੍ਹੋਂ ਦੇ ਤੇਲ, ਰਾਜਮਾਂਹ, ਛੋਲੇ, ਦਾਲਾਂ ਵਿੱਚ ਰਿਕਾਰਡ ਤੋੜ ਵਾਧਾ ਹੋਇਆ ਹੈਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨਦੋ ਸਮੇਂ ਦੀ ਰੋਟੀ ਦਾ ਜੁਗਾੜ ਕਰਨਾ ਆਮ ਆਦਮੀ ਨੂੰ ਮੁਸ਼ਕਿਲ ਹੋ ਗਿਆ ਹੈਕਰੋਨਾ ਮਹਾਮਾਰੀ ਤੋਂ ਬਾਅਦ ਜੋ ਥੋੜ੍ਹੇ ਬਹੁਤ ਕੰਮ ਕਾਜ ਚਲੇ ਵੀ ਹਨ, ਉੱਥੇ ਸੀਮਿਤ ਲੋਕਾਂ ਨੂੰ ਵੀ ਰੁਜ਼ਗਾਰ ਮਿਲਿਆ ਹੈ

ਹਾਲ ਹੀ ਵਿੱਚ ਨਸ਼ਰ ਹੋਈ ਇੱਕ ਰਿਪੋਰਟ ਮੁਤਾਬਕ ਪੰਜਾਬ ਦਾ ਪਾਣੀ ਪੀਣ ਯੋਗ ਨਹੀਂ ਰਿਹਾ ਹੈ40 ਫੀਸਦੀ ਪਾਣੀ ਖਰਾਬ ਹੋ ਚੁੱਕਾ ਹੈਪੰਜਾਬ ਦੇ ਕਈ ਜ਼ਿਲ੍ਹੇ ਕੈਂਸਰ ਦੀ ਮਾਰ ਹੇਠ ਹਨਜੇ ਸਮਾਂ ਰਹਿੰਦਿਆਂ ਕੋਈ ਠੋਸ ਨੀਤੀ ਨਾ ਅਪਣਾਈ ਗਈ ਤਾਂ ਜਲਦੀ ਹੀ ਪੂਰਾ ਪੰਜਾਬ ਕੈਂਸਰ ਨਾਲ ਪ੍ਰਭਾਵਿਤ ਹੋ ਜਾਵੇਗਾ

ਅੱਜ ਬੇਰੋਜ਼ਗਾਰੀ ਕਾਰਨ ਪੰਜਾਬ ਖਾਲੀ ਹੋਣ ਲੱਗਾ ਹੈਹਰ ਸਾਲ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਲਈ ਪੰਜਾਬੀ ਨੌਜਵਾਨ 27 ਹਜ਼ਾਰ ਕਰੋੜ ਰੁਪਏ ਖਰਚ ਕਰ ਰਹੇ ਹਨਹਰ ਸਾਲ ਲੱਖਾਂ ਨੌਜਵਾਨਾਂ ਦਾ ਵਿਦੇਸ਼ ਜਾਣਾ ਖਤਰੇ ਦੀ ਘੰਟੀ ਹੈਜੇ ਇਹ ਸਿਲਸਿਲਾ ਚਲਦਾ ਰਿਹਾ ਤਾਂ ਪੰਜਾਬ ਇੱਕ ਦਿਨ ਖਾਲੀ ਹੋ ਜਾਏਗਾ

ਪੰਜਾਬ ਵਿੱਚ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨਡਿਗਰੀਆਂ ਹੱਥਾਂ ਵਿੱਚ ਫੜੀ, ਨੌਕਰੀ ਦੀ ਪ੍ਰੇਸ਼ਾਨੀ, ਮਾਪਿਆਂ ਦੀ ਉਮੀਦਾਂ ਤੇ ਖ਼ਰਾ ਨਾ ਉੱਤਰਨਾ ਨਸ਼ੇ ਨੂੰ ਗ੍ਰਹਿਣ ਕਰਨ ਦਾ ਵੱਡਾ ਕਾਰਨ ਹੈਘਰਾਂ ਦੇ ਚਿਰਾਗ ਬੁਝ ਰਹੇ ਹਨਸ਼ਾਇਦ ਹੀ ਕੋਈ ਦਿਨ ਅਜਿਹਾ ਹੁੰਦਾ ਹੈ ਜਦੋਂ ਅਖ਼ਬਾਰ ਵਿੱਚ ਖ਼ਬਰ ਨਾ ਛਾਪੀ ਹੋਵੇ ਕਿ ਫ਼ਲਾਣੇ ਪਿੰਡ ਦਾ ਨੌਜਵਾਨ ਚਿੱਟੇ ਦੀ ਭੇਟ ਨਹੀਂ ਚੜ੍ਹਿਆਆਏ ਦਿਨ ਪੰਜ ਸੱਤ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨਨਸ਼ੇ ਨੇ ਤਾਂ ਪੰਜਾਬ ਦੀ ਜਵਾਨੀ ਹੀ ਖਤਮ ਕਰ ਦਿੱਤੀ ਹੈ

ਆਵਾਰਾ ਕੁੱਤਿਆਂ ਦੀ ਸਮੱਸਿਆ ਇੰਨੀ ਵਧ ਚੁੱਕੀ ਹੈ ਕਿ ਹਰ ਕੋਈ ਆਪਣੇ ਆਪ ਨੂੰ ਅਸੁਰੱਖਿਅਤ ਅਨੁਭਵ ਕਰਦਾ ਹੈ ਸਰਕਾਰ ਨੇ ਕੁੱਤੇ ਮਾਰਨ ’ਤੇ ਪਾਬੰਦੀ ਲਗਾ ਦਿੱਤੀ ਪਰ ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਕੋਈ ਠੋਸ ਨੀਤੀ ਨਹੀਂ ਬਣਾਈ। ਝੁੰਡ ਦੇ ਝੁੰਡ ਬਣਾ ਕੇ ਇਹ ਅਵਾਰਾ ਕੁੱਤੇ ਸੜਕਾਂ ’ਤੇ ਜਾ ਰਹੇ ਰਾਹਗੀਰਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹਨਪਾਰਕਾਂ ਵਿੱਚ ਸੈਰ ਕਰਨਾ ਦੁੱਭਰ ਹੋ ਚੁੱਕਿਆ ਹੈਪਿੱਛੇ ਜਿਹੇ ਇੱਕ ਖ਼ਬਰ ਪੜ੍ਹੀ ਕਿ ਨੌਂ ਮਹੀਨੇ ਦੇ ਬੱਚੇ ਨੂੰ ਅਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਖਾ ਲਿਆਆਵਾਰਾ ਪਸ਼ੂਆਂ ਕਿਸਾਨਾਂ ਦੀਆਂ ਫਸਲਾਂ ਬਰਬਾਦ ਕਰ ਦਿੱਤੀਆਂ ਹਨਪਿੰਡਾਂ ਵਿੱਚ ਕਿਸਾਨਾਂ ਦੀਆਂ ਫਸਲਾਂ ਦਾ ਇਹ ਅਵਾਰਾ ਪਸ਼ੂ ਉਜਾੜਾ ਕਰ ਰਹੇ ਹਨਆਏ ਦਿਨ ਕਿਸਾਨ ਧਰਨੇ ਲਾ ਕੇ ਡੀਸੀ ਦਫਤਰਾਂ ਤੇ ਮੰਤਰੀਆਂ ਦੀ ਕੋਠੀਆਂ ਦੇ ਮੂਹਰੇ ਬੈਠਦੇ ਹਨਪਹਿਲਾਂ ਤਾਂ ਲੋਕ ਇਨ੍ਹਾਂ ਪਸ਼ੂਆਂ ਦਾ ਦੁੱਧ ਪੀਂਦੇ ਹਨ, ਜਦੋਂ ਇਹ ਪਸ਼ੂ ਦੁੱਧ ਦੇਣ ਤੋਂ ਹਟ ਜਾਂਦੇ ਹਨ ਤਾਂ ਲੋਕ ਇਨ੍ਹਾਂ ਨੂੰ ਸ਼ਹਿਰਾਂ ਵੱਲ ਛੱਡ ਦਿੰਦੇ ਹਨ, ਜਿਸ ਕਰਕੇ ਇਹ ਸ਼ਹਿਰਾਂ ਵਿੱਚ ਹਾਦਸਿਆਂ ਦਾ ਕਾਰਨ ਬਣਦੇ ਹਨਅੱਜ ਪੰਜਾਬ ਦੇ ਲੋਕਾਂ ਨੂੰ ਇਨ੍ਹਾਂ ਸਮੱਸਿਆਵਾਂ ਵਿੱਚੋਂ ਨਿਕਲਣ ਲਈ ਕੋਈ ਹੱਲ ਨਹੀਂ ਲੱਭ ਰਿਹਾਸਰਕਾਰਾਂ ਨੂੰ ਇਨ੍ਹਾਂ ਸਮੱਸਿਆਵਾਂ ਦਾ ਹੱਲ ਕਰਨ ਲਈ ਲੋਕ ਪੱਖੀ ਨੀਤੀਆਂ ਬਣਾਉਣ ਦੀ ਸਖਤ ਲੋੜ ਹੈ

***

ਆਤਮ ਹੱਤਿਆ ਕਿਸੇ ਸਮੱਸਿਆ ਦਾ ਹੱਲ ਨਹੀਂ

ਜ਼ਿੰਦਗੀ ਬਹੁਤ ਖ਼ੂਬਸੂਰਤ ਹੈਇਹ ਹੁਣ ਸਾਡੇ ਉੱਤੇ ਨਿਰਭਰ ਕਰਦਾ ਹੈ ਕਿ ਅਸੀਂ ਜ਼ਿੰਦਗੀ ਕਿਸ ਤਰ੍ਹਾਂ ਜਿਉਂ ਰਹੇ ਹਾਂਅੱਜਕਲ੍ਹ ਨੌਜਵਾਨ ਪੀੜ੍ਹੀ ਦੇ ਅੰਦਰ ਬਰਦਾਸ਼ਤ ਸ਼ਕਤੀ ਬਿਲਕੁਲ ਵੀ ਨਹੀਂ ਹੈਸਹਿਣਸ਼ੀਲਤਾ ਖ਼ਤਮ ਹੋ ਚੁੱਕੀ ਹੈਜੇ ਬੱਚੇ ਗਲਤ ਚੱਲ ਰਹੇ ਹੁੰਦੇ ਹਨ ਜਾਂ ਕੋਈ ਅਜਿਹਾ ਗਲਤ ਕੰਮ ਕਰ ਦਿੰਦੇ ਹਨ ਤਾਂ ਮਾਂ ਬਾਪ ਉਨ੍ਹਾਂ ਨੂੰ ਝਿੜਕਦੇ ਹਨਮਾਂ ਬਾਪ ਨੂੰ ਇਹ ਹੁੰਦਾ ਹੈ ਕਿ ਕੱਲ੍ਹ ਨੂੰ ਕੋਈ ਬਾਹਰ ਦਾ ਬੰਦਾ ਆ ਕੇ ਇਹ ਨਾ ਕਹੇ ਕਿ ਤੁਹਾਡੇ ਬੱਚੇ ਨੇ ਇਹ ਗਲਤ ਕੰਮ ਕੀਤਾ ਹੈਪਰ ਅੱਜ ਕੱਲ੍ਹ ਦੀ ਨੌਜਵਾਨ ਪੀੜ੍ਹੀ ਹੈ ਗਲਤ ਰਾਹ ਪੈ ਚੁੱਕੀ ਹੈ

ਆਏ ਦਿਨ ਅਸੀਂ ਅਖ਼ਬਾਰਾਂ ਵਿੱਚ ਪੜ੍ਹਦੇ ਹਨ ਕਿ ਚੜ੍ਹਦੀ ਜਵਾਨੀ ਖੁਦਕੁਸ਼ੀਆਂ ਕਰ ਰਹੀ ਹੈਜੇ ਉਨ੍ਹਾਂ ਨੂੰ ਕਿਸੇ ਨਾਲ ਕੋਈ ਮਨ ਮੁਟਾਵ ਹੈ ਜਾਂ ਉਨ੍ਹਾਂ ਤੋਂ ਕੋਈ ਗਲਤ ਕੰਮ ਹੋ ਚੁੱਕਿਆ ਹੈ ਤਾਂ ਉਹ ਆਪਣੇ ਮਾਂ ਬਾਪ ਨਾਲ ਗੱਲ ਸਾਂਝੀ ਕਿਉਂ ਨਹੀਂ ਕਰਦੇਕਿਉਂ ਉਹ ਇਹ ਅਜਿਹਾ ਕਦਮ ਚੁੱਕਦੇ ਹਨ ਜਦੋਂ ਬੱਚੇ ਅਜਿਹਾ ਕਦਮ ਚੁੱਕਦੇ ਹਨ ਤਾਂ ਪਿੱਛੋਂ ਮਾਂ ਬਾਪ ਜਿਉਂਦੇ ਜੀਅ ਹੀ ਮਰ ਜਾਂਦੇ ਹਨਮਾਂ ਬਾਪ ਦੇ ਬਹੁਤ ਵੱਡੇ ਵੱਡੇ ਅਰਮਾਨ ਹੁੰਦੇ ਹਨ ਕਿ ਕੱਲ੍ਹ ਨੂੰ ਉਨ੍ਹਾਂ ਦੀ ਔਲਾਦ ਵਧੀਆ ਅਫਸਰ ਬਣੇਬੱਚਿਆਂ ਨੂੰ ਇਹ ਹੁੰਦਾ ਹੈ ਕਿ ਜੇ ਉਹ ਆਪਣੇ ਘਰ ਮਾਂ ਬਾਪ ਨੂੰ ਦੱਸਣਗੇ ਤਾਂ ਸ਼ਾਇਦ ਉਹ ਉਨ੍ਹਾਂ ਨੂੰ ਕੁੱਟਣਗੇ

ਇੱਕ ਮਾਂ ਬਾਪ ਹੀ ਆਪਣੇ ਬੱਚੇ ਦੇ ਸੱਚੇ ਦੋਸਤ ਹੁੰਦੇ ਹਨਮਾਂ ਬਾਪ ਦੀ ਵੀ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਉਹ ਆਪਣੇ ਬੱਚਿਆਂ ਨਾਲ ਦੋਸਤੀ ਨਿਭਾਉਣਮਾਂ ਬਾਪ ਦੀ ਜ਼ਿੰਮੇਵਾਰੀ ਸ਼ੁਰੂ ਤੋਂ ਹੀ ਬਣ ਜਾਂਦੀ ਹੈ ਕਿ ਆਪਣੇ ਬੱਚੇ ਨਾਲ ਨੇੜਤਾ ਪਾਈ ਜਾਏ ਤਾਂ ਜੋ ਕੱਲ੍ਹ ਨੂੰ ਬੱਚੇ ਇਹ ਗਲਤ ਕਦਮ ਨਾ ਚੁੱਕਣਮਾਂ ਬਾਪ ਹਮੇਸ਼ਾ ਬੱਚਿਆਂ ਨਾਲ ਪਿਆਰ ਨਾਲ ਪੇਸ਼ ਆਉਣਜੇ ਅਸੀਂ ਆਪਣੇ ਬੱਚਿਆਂ ਨਾਲ ਸ਼ੁਰੂ ਤੋਂ ਹੀ ਵਧੀਆ ਵਤੀਰਾ ਕਰਾਂਗੇ ਤਾਂ ਆਉਣ ਵਾਲੇ ਸਮੇਂ ਵਿੱਚ ਬੱਚੇ ਆਪਣੀ ਜ਼ਿੰਦਗੀ ਨੂੰ ਬਹੁਤ ਖੂਬਸੂਰਤ ਬਣਾ ਸਕਦੇ ਹਨ

ਅਕਸਰ ਅਸੀਂ ਦੇਖਦੇ ਹਨ ਕਿ ਜੋ ਡਿਪ੍ਰੈਸ਼ਨ ਵਿੱਚ ਚਲੇ ਜਾਂਦੇ ਹਨ ਉਹ ਅਕਸਰ ਖੁਦਕੁਸ਼ੀ ਕਰ ਲੈਂਦੇ ਹਨਕਿਉਂਕਿ ਉਹ ਆਪਣੇ ਦਿਲ ਦੀ ਗੱਲ ਕਿਸੇ ਨਾਲ ਵੀ ਸਾਂਝੀ ਨਹੀਂ ਕਰਦੇਜੇ ਕੋਈ ਮੁਸ਼ਕਿਲ ਆ ਵੀ ਗਈ ਹੈ ਤਾਂ ਸਭ ਤੋਂ ਪਹਿਲਾਂ ਆਪਣੇ ਕਰੀਬੀਆਂ ਨੂੰ ਦੱਸੋਉਹ ਕੋਈ ਨਾ ਕੋਈ ਹੱਲ ਕੱਢਣਗੇਮਾਂ ਬਾਪ ਦੀ ਵੀ ਅਹਿਮ ਜ਼ਿੰਮੇਵਾਰੀ ਬਣ ਜਾਂਦੀ ਹੈ ਕਿ ਜੇ ਘਰ ਵਿੱਚ ਕੋਈ ਵੀ ਇਨਸਾਨ ਇਸ ਤਰ੍ਹਾਂ ਦੇ ਮਾਹੌਲ ਵਿੱਚ ਆਪਣੇ ਆਪ ਨੂੰ ਢਾਲ ਲੈਂਦਾ ਹੈ, ਤਾਂ ਉਸ ਨਾਲ ਸਮਾਂ ਗੁਜ਼ਾਰਨਾ ਚੰਗਾ ਹੁੰਦਾ ਹੈਅਜਿਹੇ ਬੰਦੇ ਨਾਲ ਚੰਗੀਆਂ ਚੰਗੀਆਂ ਗੱਲਾਂ ਕਰੋਉਸ ਦੇ ਅੰਗ-ਸੰਗ ਰਹੋ, ਕਤਈ ਉਸ ਨੂੰ ਇਕੱਲਾਪਣ ਮਹਿਸੂਸ ਨਾ ਹੋਣ ਦਿਓ ਸਾਹਿਤ ਦੀਆਂ ਬਹੁਤ ਕਿਤਾਬਾਂ ਹੁੰਦੀਆਂ ਹਨਅੱਜ ਉਹ ਸਮਾਂ ਹੈ ਜਿਹੜੀ ਵੀ ਮੁਸੀਬਤ ਪੈਂਦੀ ਹੈ, ਉਸ ਦਾ ਹੱਲ ਨਿਕਲ ਪੈਂਦਾ ਹੈ। ਚੰਗੀਆਂ ਪੁਸਤਕਾਂ ਪੜ੍ਹਨੀਆਂ ਚਾਹੀਦੀਆਂ ਹਨ, ਜਿਨ੍ਹਾਂ ਨਾਲ ਦਿਮਾਗ ਵਿੱਚ ਘਟੀਆ ਵਿਚਾਰ ਪੈਦਾ ਨਾ ਹੋਣ

ਚੰਗੇ ਗਾਣੇ ਸੁਣੋਖੁੱਲ੍ਹੀ ਹਵਾ ਵਿੱਚ ਜਾਓਪਾਰਕ ਵਿੱਚ ਸੈਰ ਕਰੋਸਵੇਰੇ ਸੂਰਜ ਨਿਕਲਣ ਤੋਂ ਪਹਿਲੇ ਸੈਰ ਕਰਨ ਲਈ ਨਿਕਲ ਜਾਓਸਵੇਰ ਦਾ ਨਜ਼ਾਰਾ ਬਹੁਤ ਹੀ ਦਿਲ ਖਿੱਚਵਾਂ ਹੁੰਦਾ ਹੈਵਾਤਾਵਰਣ ਸਾਫ਼ ਸੁਥਰਾ ਹੁੰਦਾ ਹੈਪੰਛੀਆਂ ਦੇ ਚਹਿ-ਚਹਾਉਣ ਦੀਆਂ ਆਵਾਜ਼ਾਂ ਆ ਰਹੀਆਂ ਹੁੰਦੀਆਂ ਹਨਗੁਰੂ ਘਰ ਦੀ ਬਾਣੀ ਕੰਨਾਂ ਵਿੱਚ ਪੈਂਦੀ ਹੈ ਜ਼ਿੰਦਗੀ ਨੂੰ ਖੂਬਸੂਰਤ ਢੰਗ ਨਾਲ ਜੀਓਜੇ ਜ਼ਿੰਦਗੀ ਨੂੰ ਖੂਬਸੂਰਤ ਢੰਗ ਨਾਲ ਜੀਵਾਂਗੇ ਤਾਂ ਸਾਡੇ ਦਿਮਾਗ ਵਿੱਚ ਅਜਿਹੇ ਭੈੜੇ ਖਿਆਲ ਨਹੀਂ ਆਉਣਗੇ ਤੇ ਅਸੀਂ ਆਪਣੀ ਜ਼ਿੰਦਗੀ ਦਾ ਸਫ਼ਰ ਆਨੰਦਮਈ ਗੁਜ਼ਾਰ ਸਕਾਂਗੇ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2701)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਸੰਜੀਵ ਸਿੰਘ ਸੈਣੀ

ਸੰਜੀਵ ਸਿੰਘ ਸੈਣੀ

Mohali, Punjab, India.
Phone: (91 - 78889 - 66168)
Email: (saini.sanjeev87@gmail.com)

More articles from this author