MitterSainMeet7ਕਮੇਟੀ ਵੱਲੋਂ ਆਪਣੇ ਤੌਰ ’ਤੇ 16 ਅਜਿਹੇ ਨਾਂ ਪੈਨਲਾਂ ਵਿੱਚ ਸ਼ਾਮਲ ਕੀਤੇ ਗਏ ਜਿਨ੍ਹਾਂ ਦੇ ...
(6 ਅਗਸਤ 2021)

 

ਸਕਰੀਨਿੰਗ ਕਮੇਟੀ ਦੇ ਸਾਰੇ ਮੈਂਬਰ ਸਲਾਹਕਾਰ ਬੋਰਡ ਦੇ ਮੈਂਬਰਾਂ ਵਿੱਚੋਂ ਨਾਮਜ਼ਦ ਕੀਤੇ ਜਾਂਦੇ ਹਨਭਾਸ਼ਾ ਵਿਭਾਗ ਅਨੁਸਾਰ ਪੁਰਸਕਾਰਾਂ ਲਈ ਯੋਗ ਉਮੀਦਵਾਰਾਂ ਦੇ ਨਾਂਵਾਂ ਦੀ ਸਿਫਾਰਸ਼ ਸਲਾਹਕਾਰ ਬੋਰਡ ਦੇ ਮੈਂਬਰਾਂ ਵੱਲੋਂ ਕੀਤੀ ਜਾਂਦੀ ਹੈਸਿਫਾਰਸ਼ੀ ਜੇ ਸਕਰੀਨਿੰਗ ਕਮੇਟੀ ਦਾ ਮੈਂਬਰ ਵੀ ਹੋਵੇ ਤਾਂ ਉਸਦਾ ਝੁਕਾਅ ਆਪਣੇ ਵੱਲੋਂ ਸੁਝਾਏ ਨਾਂਵਾਂ ਵੱਲ ਹੋਣਾ ਕੁਦਰਤੀ ਹੈਕਮੇਟੀ ਵਿਚਲੇ ਆਪਣੇ ਰਸੂਖ ਦੀ ਵਰਤੋਂ ਕਰਕੇ, ਜਾਂ ਇੱਕ ਦੂਜੇ ਮੈਂਬਰਾਂ ਨਾਲ ਸਮਝੌਤਾ ਕਰਕੇ ਉਹ ਆਪਣੀ ਪਸੰਦ ਦੇ ਨਾਂਵਾਂ ਨੂੰ ਪੈਨਲਾਂ ਵਿੱਚ ਵੀ ਪਵਾਏਗਾਇੱਕ ਨਹੀਂ, ਇੰਝ ਕਮੇਟੀ ਦੇ ਸਾਰੇ ਮੈਂਬਰ ਕਰਨਗੇਇੱਥੇ ਹੀ ਬੱਸ ਨਹੀਂ, ਪੈਨਲਾਂ ਵਿੱਚੋਂ ਇੱਕ ਨਾਂ ਚੁਣਨ ਲਈ ਸਲਾਹਕਾਰ ਬੋਰਡ ਦੀ ਮੀਟਿੰਗ ਵਿੱਚ ਵੀ ਉਹ ਬੋਰਡ ਦੇ ਮੈਂਬਰ ਵਜੋਂ ਹਾਜ਼ਰ ਹੋਣਗੇਉੱਥੇ ਵੀ ਉਨ੍ਹਾਂ ਦੀ ਤੂਤੀ ਬੋਲੇਗੀਆਪਣੇ ਪਸੰਦੀਦਾ ਨਾਂ ਨੂੰ ਉਹ ਚੋਣ ਵਾਲੀ ਪੌੜੀ ਦੇ ਆਖਰੀ ਟੰਬਾ ਤੇ ਚੜ੍ਹਾ ਕੇ ਹੀ ਦਮ ਲੈਣਗੇ ਅਜਿਹੀਆਂ ਮੁਢਲੀਆਂ ਕਮਜ਼ੋਰੀਆਂ ਅਤੇ ਪੱਖਪਾਤ ਦੀਆਂ ਸੰਭਾਵਨਾਵਾਂ ਕਾਰਨ ਕਮੇਟੀ ਦਾ ਗਠਨ ਗੈਰ-ਕਾਨੂੰਨੀ ਤਾਂ ਹੈ ਹੀ, ਇਹ ਅਨੈਤਿਕ ਵੀ ਹੈ

ਵਰਤਮਾਣ ਚੋਣ ਪ੍ਰਕ੍ਰਿਆ ਵਿੱਚ ਭਾਸ਼ਾ ਵਿਭਾਗ ਵੱਲੋਂ ਪੁਰਸਕਾਰਾਂ ਲਈ ਸੁਝਾਏ ਗਏ ਨਾਂਵਾਂ ਵਿੱਚੋਂ ਯੋਗ ਉਮੀਦਵਾਰਾਂ ਦੇ ਨਾਂ ਛਾਂਟ ਕੇ ਹਰ ਸ਼੍ਰੇਣੀ ਲਈ ਵੱਖਰਾ ਪੈਨਲ ਬਣਾਉਣ ਦੀ ਜ਼ਿੰਮੇਵਾਰੀ ਸਕਰੀਨਿੰਗ ਕਮੇਟੀ ਦੀ ਹੁੰਦੀ ਹੈਕਮੇਟੀ ਗਠਨ ਕਰਨ ਵਾਲਿਆਂ ਦੀ ਕੋਸ਼ਿਸ਼ ਹੁੰਦੀ ਹੈ ਕਿ ਸਕਰੀਨਿੰਗ ਕਮੇਟੀ ਵਿੱਚ ਚਾਰੇ ਭਾਸ਼ਾਵਾਂ ਅਤੇ ਪੁਰਸਕਾਰਾਂ ਦੀਆਂ ਬਾਕੀ ਸ਼੍ਰੇਣੀਆਂ ਦੇ ਮਾਹਿਰ ਸ਼ਾਮਲ ਹੋਣ ਤਾਂ ਜੋ ਚੋਣ ਸਹੀ ਹੋ ਸਕੇ ਇਸ ਵਾਰ ਸਲਾਹਕਾਰ ਬੋਰਡ ਦਾ ਗਠਨ ਹੋਣ ਬਾਅਦ ਭਾਸ਼ਾ ਵਿਭਾਗ ਵੱਲੋਂ ਇਸ ਕਮੇਟੀ ਦੇ ਗਠਨ ਲਈ ਪੰਜਾਬ ਸਰਕਾਰ ਨੂੰ (11 ਅਗਸਤ 2020 ਨੂੰ) 13 ਨਾਂਵਾਂ ਦੀ ਸੂਚੀ ਭੇਜੀ ਗਈਪੰਜਾਬ ਸਰਕਾਰ ਨੇ ਇਨ੍ਹਾਂ ਨਾਂਵਾਂ ਵਿੱਚੋਂ ਚਾਰ ਨਾਂ (ਡਾ. ਜਸਬੀਰ ਸਿੰਘ ਸਾਬਰ, ਸ਼੍ਰੀ ਹਰਦੀਪ ਸਿੰਘ, ਡਾ. ਸੇਵਾ ਸਿੰਘ, ਸ਼ਹਰਕਮਲਜੀਤ ਸਿੰਘ) ਕੱਟ ਕੇ ਪੰਜ ਨਵੇਂ ਨਾਂ (ਡਾ. ਜੋਗਾ ਸਿੰਘ, ਪੰਮੀ ਬਾਈ, ਅਨਿਲ ਧੀਮਾਨ, ਡਾ. ਸਵਰਾਜਬੀਰ ਸਿੰਘ, ਡਾ. ਮੇਘਾ ਸਿੰਘ) ਪਾ ਕੇ ਇਸ ਕਮੇਟੀ ਨੂੰ ਅੰਤਿਮ ਰੂਪ ਦੇ ਦਿੱਤਾਕਮੇਟੀ ਦੇ ਗਠਨ ਦੀ ਅਧਿਸੂਚਨਾ (15 ਸਤੰਬਰ 2020 ਨੂੰ) ਸਰਕਾਰੀ ਗਜ਼ਟ ਵਿੱਚ ਛਪ ਗਈਇਸ ਸਮੇਂ ਕਮੇਟੀ ਦੇ 14 ਮੈਂਬਰ (ਸ਼੍ਰੀ ਦਰਸ਼ਨ ਬੁੱਟਰ, ਡਾ. ਸੁਰਜੀਤ ਪਾਤਰ, ਡਾ. ਜੋਗਾ ਸਿੰਘ, ਸ਼੍ਰੀ ਪਰਮਜੀਤ ਸਿੰਘ ਸਿੱਧੂ ਉਰਫ ਪੰਮੀ ਬਾਈ, ਸ਼੍ਰੀ ਅਨਿਲ ਧੀਮਾਨ, ਸਰਦਾਰ ਪੰਛੀ, ਡਾ. ਵਰਿੰਦਰ ਕੁਮਾਰ, ਸ਼੍ਰੀ ਕੇਵਲ ਧਾਲੀਵਾਲ, ਡਾ. ਸੁਰਜੀਤ ਲੀ, ਡਾ. ਦੀਪਕ ਮਨਮੋਹਨ ਸਿੰਘ, ਡਾ. ਮਨਮੋਹਨ ਸਿੰਘ ਦਾਊਂ, ਸ਼ਤੀਰਥ ਸਿੰਘ ਢਿੱਲੋਂ, ਡਾ. ਮੇਘਾ ਸਿੰਘ ਅਤੇ ਡਾ. ਸਵਰਾਜਬੀਰ ਸਿੰਘ) ਹਨ15ਵੇਂ ਡਾਇਰੈਕਟਰ ਭਾਸ਼ਾ ਵਿਭਾਗ ਕਮੇਟੀ ਦੇ ਚੇਅਰਮੈਨ/ਕਨਵੀਨਰ ਹਨ

ਇਸ ਕਮੇਟੀ ਦੀ ਪਹਿਲੀ ਕਮਜ਼ੋਰੀ ਇਹ ਸੀ ਕਿ ਇਸ ਵਿੱਚ ‘ਸਾਹਿਤਕ ਪੱਤਰਕਾਰ’ ਅਤੇ ‘ਫਿਲਮ/ਟੈਲੀਵੀਜ਼ਨ’ ਸ਼੍ਰੇਣੀ ਦੇ ਮਾਹਿਰਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ3 ਜੂਨ ਨੂੰ ਗਠਤ ਹੋਏ ਸਲਾਹਕਾਰ ਬੋਰਡ ਵਿੱਚ ਇਨ੍ਹਾਂ ਸ਼੍ਰੇਣੀਆਂ ਦੇ ਨੁਮਾਇੰਦੇ ਸ਼ਾਮਲ ਨਹੀਂ ਸਨਇਹ ਘਾਟ ਮਹਿਸੂਸ ਕਰਦੇ ਹੋਏ, ਇਨ੍ਹਾਂ ਸ਼੍ਰੇਣੀਆਂ ਦੇ ਨੁਮਾਇੰਦੇ ਬਾਅਦ ਵਿੱਚ ਸਲਾਹਕਾਰ ਬੋਰਡ ਵਿੱਚ ਸ਼ਾਮਲ ਕੀਤੇ ਗਏ ਸਨ

ਸਲਾਹਾਕਾਰ ਬੋਰਡ ਦੇ ਮੈਂਬਰ ਪ੍ਰੋ. ਚਮਨ ਲਾਲ ਨੂੰ ਸਕਰੀਨਿੰਗ ਕਮੇਟੀ ਦੇ ਗਠਨ ਅਤੇ ਮੈਂਬਰਾਂ ਦੀ ਯੋਗਤਾ, ਦੋਵਾਂ ’ਤੇ ਇਤਰਾਜ਼ ਹੈਉਨ੍ਹਾਂ ਦਾ ਕਹਿਣਾ ਹੈ ਕਿ ਕਮੇਟੀ ਵਿੱਚ ਸੀਨੀਅਰ ਮੈਂਬਰਾਂ (ਪ੍ਰੋ. ਚਮਨ ਲਾਲ ਵਰਗੇ) ਦੀ ਥਾਂ ਜੂਨੀਅਰ ਅਤੇ ਘੱਟ ਤਜ਼ਰਬੇਕਾਰ ਮੈਂਬਰ (ਅਨਿਲ ਧੀਮਾਨ ਵਰਗੇ) ਨਿਯੁਕਤ ਕੀਤੇ ਗਏਉਨ੍ਹਾਂ ਨੇ ਆਪਣਾ ਇਹ ਵਿਚਾਰ, ਆਪਣੀ ਭਾਸ਼ਾ ਮੰਤਰੀ ਨੂੰ ਲਿਖੀ ਉਸ ਚਿੱਠੀ ਵਿੱਚ ਪ੍ਰਗਟਾਇਆ ਜਿਸ ਵਿੱਚ ਉਨ੍ਹਾਂ ਨੇ ਇਸ ਚੋਣ ਪ੍ਰਕ੍ਰਿਆ ਵਿੱਚ ਸ਼ਾਮਲ ਸਾਰੀਆਂ ਧਿਰਾਂ (ਭਾਸ਼ਾ ਵਿਭਾਗ, ਸਕਰੀਨਿੰਗ ਕਮੇਟੀ, ਸਲਾਹਕਾਰ ਬੋਰਡ) ਦੇ ਪੱਖਪਾਤੀ ਵਿਵਹਾਰ ’ਤੇ ਕਿੰਤੂ ਕੀਤਾ ਹੈਉਨ੍ਹਾਂ ਅਨੁਸਾਰ:

‘… ਮੈਂਨੂੰ ਇਨਾਮਾਂ ਦੀ ਚੋਣ ਲਈ ਬਣਾਈ ਸਕਰੀਨਿੰਗ ਕਮੇਟੀ ਵਿੱਚ ਸ਼ਾਮਿਲ ਨਾ ਕਰਕੇ ਇੱਕ ਅਜਿਹੇ ਮੈਂਬਰ ਨੂੰ ਸ਼ਾਮਿਲ ਕੀਤਾ ਗਿਆ, ਜਿਸ ਨੂੰ ਨਾ ਹਿੰਦੀ ਲੇਖਕਾਂ ਅਤੇ ਨਾ ਹਿੰਦੀ ਵਿਦਵਾਨਾਂ ਵਿੱਚੋਂ ਕੋਈ ਜਾਣਦਾ ਹੈਜੋ ਅਹੁਦੇ ਵਿੱਚ ਵੀ ਹਿੰਦੀ ਦੇ ਦੂਸਰੇ ਦੋਨਾਂ ਮੈਂਬਰਾਂ ਤੋਂ ਕਿਤੇ ਜੂਨੀਅਰ ਹੈਡਾ. ਸੇਵਾ ਸਿੰਘ ਅਤੇ ਮੈਂ ਯੂਨੀਵਰਸਿਟੀਆਂ ਵਿੱਚ ਪ੍ਰੋਫੈਸਰ ਅਤੇ ਵਿਭਾਗੀ ਮੁਖੀ ਰਹੇ ਹਾਂਮੈਂ ਡੀਨ ਵੀ ਰਿਹਾਮੈਂਨੂੰ ਕੌਮੀ ਅਤੇ ਸਟੇਟ ਇਨਾਮ ਵੀ ਮਿਲੇ ਹੋਏ ਹਨਸਾਡੇ ਦੋਵਾਂ ਦੀ ਅਣਦੇਖੀ ਕਰਕੇ ਇਹਨਾਂ (ਭਾਵ ਉਨ੍ਹਾਂ ਅਤੇ ਸੇਵਾ ਸਿੰਘ) ਪ੍ਰੋਫੈਸਰਾਂ ਦੇ ਇੱਕ ਵਿਦਿਆਰਥੀ ਨੂੰ ਨਾਮਜ਼ਦ ਕਰ ਦਿੱਤਾ ਗਿਆ… ’

ਜਦੋਂ ਕਿਸੇ ਅਧਿਕਾਰੀ ਜਾਂ ਸੰਸਥਾ ਨੇ ਕਿਸੇ ਦੂਸਰੇ ਵਿਅਕਤੀ ਦੇ ਕਿਸੇ ਅਧਿਕਾਰ ਬਾਰੇ ਫੈਸਲਾ ਕਰਨਾ ਹੋਵੇ ਤਾਂ ਕਾਨੂੰਨ ਮੰਗ ਕਰਦਾ ਹੈ ਕਿ ਉਹ ਅਧਿਕਾਰੀ ਕੀਤੇ ਗਏ ਫੈਸਲੇ ਦੇ ਕਾਰਨ, ਲਿਖਤੀ ਰੂਪ ਵਿੱਚ ਦਰਜ ਕਰੇਅਧਾਰ ਭਾਵੇਂ ਸੰਖੇਪ ਵਿੱਚ ਹੀ ਹੋਣ ਪਰ ਦਰਜ ਜ਼ਰੂਰ ਹੋਣਸਕਰੀਨਿੰਗ ਕਮੇਟੀ ਨੇ ਭਾਸ਼ਾ ਵਿਭਾਗ ਵੱਲੋਂ ਪੁਰਸਕਾਰ ਲਈ ਸੁਝਾਈ ਹਰ ਸ਼ਖਸੀਅਤ ਦੇ ਇੱਕ ਮਹੱਤਵਪੂਰਣ ਹੱਕ, ਉਸਦੇ ਪੁਰਸਕਾਰ ਪ੍ਰਾਪਤ ਕਰਨ ਦੇ ਯੋਗ ਹੋਣ ਜਾਂ ਨਾ ਹੋਣ, ਬਾਰੇ ਫੈਸਲਾ ਕਰਨਾ ਸੀਪੁਰਸਕਾਰ ਲਈ ਚੁਣੇ ਗਏ ਵਿਅਕਤੀ ਨੂੰ, ਸਰਕਾਰੀ ਮਾਣ-ਸਨਮਾਨ ਦੇ ਨਾਲ ਨਾਲ, 5 ਲੱਖ (ਜਾਂ 10 ਲੱਖ) ਰੁਪਏ ਦੀ ਵੱਡੀ ਰਾਸ਼ੀ ਵੀ ਮਿਲਣੀ ਸੀਅਯੋਗ ਠਹਿਰਾਏ ਗਏ ਵਿਅਕਤੀ ਨੇ ਇਸ ਹੱਕ ਤੋਂ ਵਾਂਝਾ ਹੋ ਜਾਣਾ ਸੀਇਸ ਲਈ ਕਮੇਟੀ ਦਾ ਫਰਜ਼ ਸੀ ਕਿ ਉਹ ਇਸ ਨਿਯਮ ਦੀ ਸਖਤੀ ਨਾਲ ਪਾਲਨਾ ਕਰਦੀ ਅਤੇ ਹਰ ਵਿਚਾਰੇ ਗਏ ਵਿਅਕਤੀ ਦੀ ਯੋਗਤਾ ਬਾਰੇ ਲਿਖਤੀ ਟਿੱਪਣੀ ਕਰਦੀ

ਸਕਰੀਨਿੰਗ ਕਮੇਟੀ ਦੀ ਮੀਟਿੰਗ 01 ਦਸੰਬਰ 2020 ਨੂੰ ਡਾਇਰੈਕਟਰ ਭਾਸ਼ਾ ਵਿਭਾਗ ਦੇ ਦਫਤਰ ਵਿੱਚ ਹੋਈਮੀਟਿੰਗ ਸਵੇਰੇ 11:00 ਵਜੇ ਸ਼ੁਰੂ ਹੋਈ14 ਮੈਂਬਰਾਂ ਵਿੱਚੋਂ 12 ਮੈਂਬਰ ਮੀਟਿੰਗ ਵਿੱਚ ਹਾਜ਼ਰ ਹੋਏਡਾ. ਸਵਰਾਜਬੀਰ ਸਿੰਘ ਅਤੇ ਮੇਘਾ ਸਿੰਘ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏਇਸ ਕਮੇਟੀ ਦਾ ਮੁੱਖ ਕਾਰਜ, ਭਾਸ਼ਾ ਵਿਭਾਗ ਵੱਲੋਂ ਸੁਝਾਏ ਗਏ ਨਾਂਵਾਂ ਵਿੱਚੋਂ ਪੁਰਸਕਾਰਾਂ ਦੀ ਹਰ ਸ਼੍ਰੇਣੀ ਲਈ ਯੋਗ ਉਮੀਦਵਾਰਾਂ ਨੂੰ ਛਾਂਟਣਾ ਸੀਪੁਰਸਕਾਰਾਂ ਦੀਆਂ 18 ਸ਼੍ਰੇਣੀਆਂ ਹਨਪੁਰਸਕਾਰ ਪਿਛਲੇ ਛੇ ਸਾਲਾਂ ਦੇ ਬਕਾਇਆ ਸਨਇਸ ਤਰ੍ਹਾਂ ਸਕਰੀਨਿੰਗ ਕਮੇਟੀ ਨੇ ਯੋਗ ਉਮੀਦਵਾਰਾਂ ਦੇ 108 ਪੈਨਲ ਤਿਆਰ ਕਰਨੇ ਸਨਭਾਸ਼ਾ ਵਿਭਾਗ ਵੱਲੋਂ ਸਾਰੇ ਪੁਰਸਕਾਰਾਂ ਲਈ ਕਰੀਬ 540 ਨਾਂ ਸੁਝਾਏ ਗਏ ਸਨਕਮੇਟੀ ਨੇ ਇਨ੍ਹਾਂ ਵਿੱਚੋਂ 324 ਦੇ ਕਰੀਬ ਨਾਂਵਾਂ ਦੀ ਛਾਂਟੀ ਕਰਨੀ ਸੀਇਸ ਤਰ੍ਹਾਂ ਕਮੇਟੀ ਨੇ ਪਹਾੜ ਜਿੱਡਾ ਕਾਰਜ ਥੋੜ੍ਹੇ ਜਿਹੇ ਸਮੇਂ ਵਿੱਚ ਨੇਪਰੇ ਚਾੜ੍ਹਨਾ ਸੀ

ਕਮੇਟੀ ਨੇ 14 ਸ਼੍ਰੇਣੀਆਂ ਲਈ ਬਣਾਏ ਪੈਨਲਾਂ ਵਿੱਚ ਤਿੰਨ-ਤਿੰਨ ਨਾਂ ਸ਼ਾਮਲ ਕੀਤੇਚਾਰ ਸ਼੍ਰੇਣੀਆਂ (ਰਾਗੀ, ਢਾਡੀ, ਉਰਦੂ ਅਤੇ ਗਾਇਕ) ਦੇ ਪੈਨਲਾਂ ਵਿੱਚ ਕੇਵਲ ਦੋ-ਦੋਇਸ ਤਰ੍ਹਾਂ ਸਕਰੀਨਿੰਗ ਕਮੇਟੀ ਵੱਲੋਂ ਪੈਨਲਾਂ ਵਿੱਚ 300 ਨਾਂ ਸ਼ਾਮਲ ਕੀਤੇ ਗਏ ਅਤੇ ਕਰੀਬ ਇੰਨੇ ਹੀ ਰੱਦ ਕੀਤੇ

ਆਪਣੀ ਜ਼ਿੰਮੇਵਾਰੀ ਨਿਭਾਉਂਦੇ ਸਮੇਂ ਸਕਰੀਨਿੰਗ ਕਮੇਟੀ ਵੱਲੋਂ ਜੋ ਪ੍ਰਕ੍ਰਿਆ ਅਪਣਾਈ ਗਈ ਉਸ ਕਾਰਨ ਕਮੇਟੀ ਦੀ ਨਿਰਪੱਖਤਾ ’ਤੇ ਅਨੇਕਾਂ ਪ੍ਰਸ਼ਨ ਉੱਠ ਰਹੇ ਹਨਉਨ੍ਹਾਂ ਵਿੱਚੋਂ ਕੁਝ ਦਾ ਜ਼ਿਕਰ ਕਰਨਾ ਜ਼ਰੂਰੀ ਹੈ

ਸਕਰੀਨਿੰਗ ਕਮੇਟੀ ਵੱਲੋਂ ਭਾਸ਼ਾ ਵਿਭਾਗ ਵੱਲੋਂ ਸੁਝਾਏ ਗਏ ਨਾਂਵਾਂ ਵਿੱਚੋਂ ਕਰੀਬ 260 ਨਾਂ ਪੈਨਲਾਂ ਵਿੱਚ ਸ਼ਾਮਲ ਕਰਨ ਦੇ ਯੋਗ ਨਹੀਂ ਸਮਝੇ ਗਏਇਨ੍ਹਾਂ ਨਾਂਵਾਂ ਵਿੱਚ ਪੰਜਾਬੀ ਸਾਹਿਤ ਅਤੇ ਸਭਿਆਚਾਰ ਦੇ ਦਿੱਗਜ਼ ਅਜੀਤ ਕੌਰ, ਸਰਦਾਰਾ ਸਿੰਘ ਜੌਹਲ, ਪ੍ਰੇਮ ਗੋਰਖੀ, ਬਲਬੀਰ ਮਾਧੋਪੁਰੀ, ਦੇਵ ਥਰੀਕੇ ਵਾਲਾ, ਬਚਿੰਤ ਕੌਰ, ਰਾਣੀ ਬਲਬੀਰ ਕੌਰ, ਰਾਣਾ ਰਣਬੀਰ ਅਤੇ ਡਾ. ਸਤਿੰਦਰ ਸਰਤਾਜ ਵੀ ਸ਼ਾਮਲ ਹਨਆਪਣੀ ਚੋਣ ਨੂੰ ਨਿਰਪੱਖ ਅਤੇ ਤਰਕਸੰਗਤ ਸਿੱਧ ਕਰਨ ਲਈ ਕਮੇਟੀ ਨੂੰ ਚਾਹੀਦਾ ਸੀ ਕਿ ਘੱਟੋ ਘੱਟ ਇਨ੍ਹਾਂ ਅਤੇ ਅਜਿਹੀਆਂ ਹੋਰ ਸ਼ਖਸੀਅਤਾਂ ਨੂੰ ਪੈਨਲਾਂ ਵਿੱਚ ਸ਼ਾਮਲ ਨਾ ਕਰਨ ਦੇ ਕਾਰਨ ਲਿਖਤੀ ਰੂਪ ਵਿੱਚ ਦਰਜ਼ ਕਰਦੇ ਤਾਂ ਜੋ ਦਿੱਗਜਾਂ ਦੇ ਨਾਲ ਨਾਲ ਪੰਜਾਬੀ ਭਾਸ਼ਾ ਨਾਲ ਮੱਸ ਰੱਖਣ ਵਾਲੇ ਹੋਰਾਂ ਨੂੰ ਵੀ ਇਨ੍ਹਾਂ ਦੀ ਯੋਗਤਾ ਦਾ, ਚੁਣੇ ਗਏ ਉਮੀਦਵਾਰਾਂ ਦੀ ਯੋਗਤਾ ਨਾਲ ਤੁਲਨਾ ਕਰਨ ਦਾ ਮੌਕਾ ਮਿਲ ਜਾਂਦਾ

ਭਾਸ਼ਾ ਵਿਭਾਗ ਵੱਲੋਂ ਕਈ ਉਮੀਦਵਾਰਾਂ ਦੇ ਨਾਂ ਕਿਸੇ ਹੋਰ ਸ਼੍ਰੇਣੀਆਂ ਵਿੱਚ ਸ਼ਾਮਲ ਕੀਤੇ ਗਏ ਸਨਪੈਨਲ ਬਣਾਉਂਦੇ ਸਮੇਂ ਸਕਰੀਨਿੰਗ ਕਮੇਟੀ ਨੇ ਇਨ੍ਹਾਂ ਵਿੱਚੋਂ ਕਈਆਂ ਦੀਆਂ ਸ਼੍ਰੇਣੀਆਂ ਬਦਲ ਦਿੱਤੀਆਂਜਿਵੇਂ ਡਾ. ਅਨੂਪ ਸਿੰਘ ਬਟਾਲਾ ਦਾ ਨਾਂ ‘ਸ਼੍ਰੋਮਣੀ ਪੰਜਾਬੀ ਸਾਹਿਤਕਾਰ’ ਸ਼੍ਰੇਣੀ ਲਈ ਸੁਝਾਇਆ ਗਿਆ ਸੀ ਪਰ ਸਕਰੀਨਿੰਗ ਕਮੇਟੀ ਨੇ ਇਨ੍ਹਾਂ ਦਾ ਨਾਂ ‘ਗਿਆਨ ਸਾਹਿਤਕਾਰ ਪੁਰਸਕਾਰ’ ਸ਼੍ਰੇਣੀ ਵਿੱਚ ਸ਼ਾਮਲ ਕੀਤਾਇਸੇ ਤਰ੍ਹਾਂ ਭਾਸ਼ਾ ਵਿਭਾਗ ਵੱਲੋਂ ਡਾ. ਰਵੀ ਰਵਿੰਦਰ ਦਾ ਨਾਂ ‘ਆਲੋਚਕ ਪੁਰਸਕਾਰ’ ਦੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਗਿਆ ਸੀਸਕਰੀਨਿੰਗ ਕਮੇਟੀ ਵੱਲੋਂ ਇਨ੍ਹਾਂ ਨੂੰ ‘ਪੰਜਾਬੋਂ ਬਾਹਰ’ ਵਾਲੀ ਸ਼੍ਰੇਣੀ ਵਿੱਚ ਸ਼ਾਮਲ ਕਰ ਲਿਆਭਾਸ਼ਾ ਵਿਭਾਗ ਵੱਲੋਂ ਦਰਸ਼ਨ ਢਿੱਲੋਂ ਦਾ ਨਾਂ ‘ਵਿਦੇਸ਼ੀ ਸਾਹਿਤਕਾਰਾਂ’ ਵਾਲੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਗਿਆ ਸੀਕਮੇਟੀ ਨੇ ਇਨ੍ਹਾਂ ਦੀ ਸ਼੍ਰੇਣੀ ਬਦਲ ਕੇ ‘ਸਾਹਿਤਕ ਪੱਤਰਕਾਰ’ ਵਾਲੀ ਕਰ ਦਿੱਤੀਗੁਰਬਚਨ ਸਿੰਘ ਦੀ ‘ਆਲੋਚਕ’ ਤੋਂ ‘ਸਾਹਿਤਕ ਪੱਤਰਕਾਰ’ ਅਤੇ ਬਰਜਿੰਦਰ ਚੌਹਾਨ ਦੀ ‘ਪੰਜਾਬੀ ਸਾਹਿਤਕਾਰ’ ਦੀ ਥਾਂ ‘ਪੰਜਾਬੋਂ ਬਾਹਰ’ ਵਾਲੀ ਸ਼੍ਰੇਣੀ ਕਰ ਦਿੱਤੀ ਗਈਬਾਅਦ ਵਿੱਚ ਇਨ੍ਹਾਂ ਸਾਰਿਆਂ ਨੂੰ ਬਦਲੀਆਂ ਗਈਆਂ ਸ਼੍ਰੇਣੀਆਂ ਵਾਲੇ ਪੁਰਸਕਾਰ ਵੀ ਮਿਲੇਕਮੇਟੀ ਨੂੰ ਉਮੀਦਵਾਰਾਂ ਦੀਆਂ ਸ਼੍ਰੇਣੀਆਂ ਬਦਲਣ ਦੇ ਕਾਰਨ ਵੀ ਲਿਖਤੀ ਰੂਪ ਵਿੱਚ ਦਰਜ ਕਰਨੇ ਚਾਹੀਦੇ ਸਨ

ਪੈਨਲ ਵਿੱਚ ਸ਼ਾਮਲ ਕੀਤੇ ਗਏ ਕਈ ਨਾਂਵਾਂ ਦੇ ਜੀਵਨ ਵੇਰਵੇ ਭਾਸ਼ਾ ਵਿਭਾਗ ਵੱਲੋਂ ਕਮੇਟੀ ਅੱਗੇ ਪੇਸ਼ ਨਹੀਂ ਕੀਤੇ ਗਏਜਿਵੇਂ ਕਿ ਦਰਸ਼ਨ ਢਿੱਲੋਂ ਦਾਕਮੇਟੀ ਵੱਲੋਂ ਇਨ੍ਹਾਂ ਦਾ ਨਾਂ ਸਾਹਿਤਕ ਪੱਤਰਕਾਰ ਵਾਲੀ ਸ਼੍ਰੇਣੀ ਵਿੱਚ ਸ਼ਾਮਲ ਕਰ ਲਿਆ ਗਿਆਕਮੇਟੀ ਨੇ ਇਨ੍ਹਾਂ ਦੀ ਯੋਗਤਾ ਦਾ ਅੰਦਾਜ਼ਾ ਕਿਸ ਅਧਾਰ ’ਤੇ ਲਾਇਆ?

ਕਮੇਟੀ ਵੱਲੋਂ ਆਪਣੇ ਤੌਰ ’ਤੇ 16 ਅਜਿਹੇ ਨਾਂ ਪੈਨਲਾਂ ਵਿੱਚ ਸ਼ਾਮਲ ਕੀਤੇ ਗਏ ਜਿਨ੍ਹਾਂ ਦੇ ਨਾਂ ਭਾਸ਼ਾ ਵਿਭਾਗ ਵੱਲੋਂ ਕਿਸੇ ਵੀ ਸ਼੍ਰੇਣੀ ਲਈ ਨਹੀਂ ਸਨ ਸੁਝਾਏ ਗਏਜਿਵੇਂ ਕਿ (ਵਿਸ਼ਾਲ (ਅੱਖਰ), ਕ੍ਰਾਂਤੀਪਾਲ, ਅਤਿੰਦਰ ਸੰਧੂ (ਏਕਮ), ਚਰਨਜੀਤ ਸੋਹਲ, ਕੈਲਾਸ਼ ਕੌਰ, ਜਸਵੰਤ ਕੌਰ ਦਮਨ, ਅਨੀਤਾ ਸਬਦੀਸ਼, ਲਾਟ ਭਿੰਡਰ, ਜਸਬੀਰ ਜੱਸੀ, ਜੀਤ ਸਿੰਘ ਬਾਵਾ, ਬੀ.ਐੱਨ. ਸ਼ਰਮਾ, ਤੇਜਿੰਦਰ ਹਰਜੀਤ, ਸ਼ਰਨ ਕੌਰ, ਪਰਮਜੀਤ ਕੌਰ ਸਰਹਿੰਦ, ਡਾ. ਗੁਰਸ਼ਰਨ ਕੌਰ ਜੱਗੀ ਅਤੇ ਡਾ. ਰਮਾਕਾਂਤ ਅੰਗਰੀਸ਼)ਭਾਅਦ ਵਿੱਚ ਇਨ੍ਹਾਂ ਵਿੱਚੋਂ 6 (ਡਾ. ਗੁਰਸ਼ਰਨ ਕੌਰ ਜੱਗੀ, ਕੈਲਾਸ਼ ਕੌਰ, ਜਸਵੰਤ ਕੌਰ ਦਮਨ, ਤੇਜਿੰਦਰ ਹਰਜੀਤ, ਸ਼ਰਨ ਕੌਰ ਅਤੇ ਡਾ. ਰਮਾਕਾਂਤ ਅੰਗਰੀਸ਼) ਨੂੰ ਪੁਰਸਕਾਰ ਵੀ ਮਿਲ ਗਏਇਨ੍ਹਾਂ ਵਿਅਕਤੀਆਂ ਦੇ ਨਾਂ ਕਿਸ ਮੈਂਬਰ ਨੇ ਸੁਝਾਏ? ਇਨ੍ਹਾਂ ਵਿਦਵਾਨਾਂ ਦੇ ਜੀਵਨ ਵੇਰਵੇ ਵੀ ਮੀਟਿੰਗ ਵਿੱਚ ਪੇਸ਼ ਨਹੀਂ ਕੀਤੇ ਗਏਜੇ ਕੀਤੇ ਗਏ ਹੁੰਦੇ ਤਾਂ ਭਾਸ਼ਾ ਵਿਭਾਗ ਵੱਲੋਂ ਸਾਨੂੰ ਉਨ੍ਹਾਂ ਦੀਆਂ ਨਕਲਾਂ ਦਿੱਤੀਆਂ ਗਈਆਂ ਹੁੰਦੀਆਂਕਮੇਟੀ ਦੀ ਕਾਰਵਾਈ ਵਿੱਚ ਇਨ੍ਹਾਂ ਨਾਂਵਾਂ ਨੂੰ ਸੁਝਾਏ ਜਾਣ ਦੇ ਕਾਰਨਾਂ ਦਾ ਵਿਸਥਾਰ ਨਾਲ ਜ਼ਿਕਰ ਹੋਣਾ ਚਾਹੀਦਾ ਸੀਪਰ ਇੰਝ ਨਹੀਂ ਹੋਇਆ

ਕਮੇਟੀ ਵੱਲੋਂ ਵੱਖ-ਵੱਖ ਪੈਨਲਾਂ ਵਿੱਚ ਸ਼ਾਮਲ ਕੀਤੇ ਕਈ ਨਾਂ, ਉਸ ਸ਼੍ਰੇਣੀ ਦੇ ਪੁਰਸਕਾਰ ਲਈ ‘ਵਿਆਖਿਆ ਪੱਤਰ’ ਵਿੱਚ ਦਰਜ ਤੈਅ ਸ਼ਰਤਾਂ ਪੂਰੀਆਂ ਨਹੀਂ ਸਨ ਕਰਦੇਜਿਵੇਂ ਕਿ ਡਾ. ਰਵੀ ਰਵਿੰਦਰ ਨੂੰ ‘ਪੰਜਾਬੋਂ ਬਾਹਰ’ ਰਹਿੰਦੇ ਸਾਹਿਤਕਾਰ ਦੀ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਗਿਆਪੰਜਾਬੀ ਸਾਹਿਤਕਾਰ (ਪੰਜਾਬੋਂ ਬਾਹਰ) ਪੁਰਸਕਾਰ ਦੇ ਯੋਗ ਹੋਣ ਲਈ ਸ਼ਰਤ ਹੈ ਕਿ ਉਹ ਘੱਟੋ-ਘੱਟ ਦਸ ਸਾਲ ਤੋਂ ਪੰਜਾਬ ਤੋਂ ਬਾਹਰ ਰਹਿ ਰਿਹਾ ਹੋਵੇਡਾ. ਰਵੀ 2013 ਤਕ ਪੰਜਾਬ ਯੂਨੀਵਰਸਿਟੀ ਦੇ ਮੁਕਤਸਰ ਰੀਜਨਲ ਸੈਂਟਰ ਵਿੱਚ ਪ੍ਰੋਫੈਸਰ ਰਹੇ ਹਨਦਿੱਲੀ ਯੂਨੀਵਰਸਿਟੀ ਦੀ ਵੈੱਬਸਾਈਟ ’ਤੇ ਉਪਲਬਧ ਉਨ੍ਹਾਂ ਦੇ ਜੀਵਨ ਵੇਰਵੇ ਅਨੁਸਾਰ ਉਹ ਦਿੱਲੀ ਯੂਨੀਵਰਸਿਟੀ ਵਿੱਚ, ਜਨਵਰੀ 2014 ਵਿੱਚ, ਬਤੌਰ ਪ੍ਰੋਫੈਸਰ, ਹਾਜ਼ਰ ਹੋਏਇਸ ਤਰ੍ਹਾਂ ਉਨ੍ਹਾਂ ਦੇ ਪੰਜਾਬੋਂ ਬਾਹਰ ਰਹਿਣ ਦਾ ਸਮਾਂ ਕੇਵਲ ਸੱਤ ਸਾਲ ਬਣਦਾ ਹੈਫੇਰ ਉਹ ਇਸ ਸ਼੍ਰੇਣੀ ਦੇ ਪੁਰਸਕਾਰ ਲਈ ਕਿਸ ਤਰ੍ਹਾਂ ਯੋਗ ਠਹਿਰਾਏ ਗਏ? ਡਾ. ਹਰਜਿੰਦਰ ਵਾਲੀਆਂ ਦੇ ਭਾਸ਼ਾ ਵਿਭਾਗ ਵੱਲੋਂ ਤਿਆਰ ਕੀਤੇ ਗਏ ਜੀਵਨ ਵੇਰਵੇ ਅਨੁਸਾਰ ਉਨ੍ਹਾਂ ਵੱਲੋਂ ਸਾਲ 1979 ਤੋਂ 1983 ਤਕ ਇੱਕ ‘ਮੰਚ’ ਨਾਂ ਦੇ ਰਸਾਲੇ ਦਾ ਸੰਪਾਦਨ ਕੀਤਾ ਗਿਆ ਸੀ1983 ਤੋਂ ਬਾਅਦ ਉਨ੍ਹਾਂ ਵੱਲੋਂ ਕਿਸੇ ਸਾਹਿਤਕ ਪੱਤਰਿਕਾ ਦਾ ਸੰਪਾਦਨ ਕੀਤਾ ਗਿਆ ਹੋਵੇ, ਇਸਦਾ ਜ਼ਿਕਰ ਉਨ੍ਹਾਂ ਦੇ ਜੀਵਨ ਵੇਰਵੇ ਵਿੱਚ ਦਰਜ ਨਹੀਂ ਹੈ37 ਸਾਲ ਪਹਿਲਾਂ ਬੰਦ ਹੋ ਚੁੱਕੇ ਕਿਸੇ ਸਾਹਿਤਕ ਰਸਾਲੇ ਦੇ ਸੰਪਾਦਕ ਹੋਣ ਦੇ ਅਧਾਰ ’ਤੇ ਉਨ੍ਹਾਂ ਨੂੰ ‘ਸਾਹਿਤਕ ਪੱਤਰਕਾਰ’ ਦੇ ਪੁਰਸਕਾਰ ਚੁਣਿਆ ਜਾਣਾ ਨਿਯਮਾਂ ਅਨੁਸਾਰ ਨਹੀਂ ਹੈਇਹ ਵੀ ਨਹੀਂ ਕਿ ਕਮੇਟੀ ਨੂੰ ਇਨ੍ਹੀਂ ਦਿਨੀਂ ਪ੍ਰਕਾਸ਼ਿਤ ਹੁੰਦੇ ਸਾਹਿਤਕ ਰਸਾਲਿਆਂ ਦਾ ਗਿਆਨ ਨਹੀਂ ਸੀਸਕਰੀਨਿੰਗ ਕਮੇਟੀ ਵੱਲੋਂ ਖੁਦ ਸੱਤ ਅਜਿਹੇ ਸੰਪਾਦਕਾਂ ਦੇ ਨਾਂ ਵੱਖ-ਵੱਖ ਪੈਨਲਾਂ ਵਿੱਚ ਸ਼ਾਮਲ ਕੀਤੇ ਗਏ ਸਨ ਜਿਨ੍ਹਾਂ ਵੱਲੋਂ ਸੰਪਾਦਤ ਕੀਤੇ ਜਾਂਦੇ ਰਸਾਲੇ ਸਾਲਾਂ ਤੋਂ ਲਗਾਤਾਰ ਪ੍ਰਕਾਸ਼ਤ ਹੋਣ ਦੇ ਨਾਲ-ਨਾਲ ਮਿਆਰੀ ਵੀ ਹਨਸਕਰੀਨਿੰਗ ਕਮੇਟੀ ਦੀ ਸਿਫ਼ਾਰਸ਼ ਦੇ ਅਧਾਰ ’ਤੇ ਡਾ. ਰਵੀ ਅਤੇ ਡਾ. ਵਾਲੀਆ ਨੂੰ ਪੁਰਸਕਾਰਾਂ ਲਈ ਚੁਣ ਵੀ ਲਿਆ ਗਿਆ

ਭਾਸ਼ਾ ਵਿਭਾਗ ਵੱਲੋਂ ਸੁਝਾਏ ਗਏ ਨਾਂਵਾਂ ਵਿੱਚ ਇਹ ਜ਼ਿਕਰ ਨਹੀਂ ਸੀ ਕੀਤਾ ਗਿਆ ਕਿ ਕਿਹੜਾ ਵਿਦਵਾਨ ਕਿਸ ਸਾਲ ਦੇ ਪੁਰਸਕਾਰ ਲਈ ਯੋਗ ਹੈਇਹ ਫ਼ੈਸਲਾ ਸਕਰੀਨਿੰਗ ਕਮੇਟੀ ਨੇ ਖੁਦ ਕੀਤਾਕਿਸੇ ਵਿਦਵਾਨ ਨੂੰ ਕਿਸੇ ਵਿਸ਼ੇਸ਼ ਸਾਲ ਦੇ ਪੁਰਸਕਾਰ ਦੇ ਯੋਗ ਹੀ ਕਿਉਂ ਸਮਝਿਆ ਗਿਆ? ਇੱਕ ਵਾਰ ਕਿਸੇ ਸਾਹਿਤਕਾਰ ਨੂੰ ਕਿਸੇ ਪੁਰਸਕਾਰ ਦੇ ਯੋਗ ਸਮਝ ਲੈਣ ਬਾਅਦ, ਉਸ ਸਾਹਿਤਕਾਰ ਨੂੰ ਅਗਲੇ ਸਾਲਾਂ ਦੇ ਉਸੇ ਪੁਰਸਕਾਰ ਲਈ ਅਯੋਗ ਨਹੀਂ ਠਹਿਰਾਇਆ ਜਾ ਸਕਦਾਅਜਿਹੇ ਮਹੱਤਵਪੂਰਣ ਫੈਸਲੇ ਕਰਦੇ ਸਮੇਂ ਸਕਰੀਨਿੰਗ ਕਮੇਟੀ ਨੂੰ ਮਾਪਦੰਡ ਨਿਸ਼ਚਿਤ ਕਰਨੇ ਚਹੀਦੇ ਸਨਅਤੇ ਅਪਣਾਏ ਮਾਪਦੰਡਾਂ ਦਾ ਜ਼ਿਕਰ ਬੈਠਕ ਦੀ ਕਾਰਵਾਈ ਵਿੱਚ ਦਰਜ ਹੋਣਾ ਹੀ ਚਾਹੀਦਾ ਸੀ

ਸਕਰੀਨਿੰਗ ਕਮੇਟੀ ਵੱਲੋਂ ਸੰਸਕ੍ਰਿਤ, ਉਰਦੂ, ਹਿੰਦੀ, ਸੰਗੀਤਕਾਰ, ਗਾਇਕ ਆਦਿ ਸ਼੍ਰੇਣੀਆਂ ਲਈ ਵੀ ਪੈਨਲ ਬਣਾਏ ਗਏਇਨ੍ਹਾਂ ਸ਼੍ਰੇਣੀਆਂ ਦੇ ਨੁਮਾਇੰਦੇ ਸਕਰੀਨਿੰਗ ਕਮੇਟੀ ਵਿੱਚ ਵਿਸ਼ੇਸ਼ ਤੌਰ ’ਤੇ ਸ਼ਾਮਲ ਕੀਤੇ ਗਏ ਸਨਸਕਰੀਨਿੰਗ ਕਮੇਟੀ ਵੱਲੋਂ ਸਾਰੇ ਫ਼ੈਸਲੇ ਸਾਂਝੇ ਤੌਰ ’ਤੇ ਕੀਤੇ ਗਏਕਮੇਟੀ ਦਾ ਹਰ ਮੈਂਬਰ ਹਰ ਸ਼੍ਰੇਣੀ ਦੇ ਵਿਸ਼ੇ ਦਾ ਗਿਆਤਾ ਤਾਂ ਨਹੀਂ ਹੈ

ਸੁਸ਼ੀਲ ਦੁਸਾਂਝ ਅਤੇ ਸ਼੍ਰੀਮਤੀ ਨਿਰਮਲ ਰਿਸ਼ੀ ‘ਸਾਹਿਤਕ ਪੱਤਰਕਾਰ’ ਅਤੇ ‘ਟੈਲੀਵੀਜ਼ਨ /ਰੇਡੀਓ/ਫਿਲਮ’ ਸ਼੍ਰੇਣੀਆਂ ਦੇ ਨੁਮਾਇੰਦਿਆਂ ਵਜੋਂ ਸਲਾਹਕਾਰ ਬੋਰਡ ਦੇ ਮੈਂਬਰ ਨਾਮਜ਼ਦ ਕੀਤੇ ਗਏ ਸਨਉਨ੍ਹਾਂ ਦੀ ਗੈਰ-ਹਾਜ਼ਰੀ ਵਿੱਚ ਇਨ੍ਹਾਂ ਸ਼੍ਰੇਣੀਆਂ ਦੇ ਯੋਗ ਉਮੀਦਵਾਰਾਂ ਦੀ ਚੋਣ ਕਿਸ ਨੇ ਕੀਤੀ?

ਭਾਸ਼ਾ ਵਿਭਾਗ ਵੱਲੋਂ ਪਹਿਲਾ ਏਜੰਡਾ 25 ਨਵੰਬਰ ਤੋਂ ਬਾਅਦ, ਕਮੇਟੀ ਦੀ ਬੈਠਕ ਤੋਂ 6 ਦਿਨ ਪਹਿਲਾਂ, ਮੈਂਬਰਾਂ ਨੂੰ ਭੇਜਣਾ ਸ਼ੁਰੂ ਕੀਤਾ ਗਿਆਬਹੁਤ ਲੇਟ ਹੋ ਜਾਣ ਕਾਰਨ ਕਈ ਮੈਂਬਰਾਂ ਨੂੰ ਇਹ 28 ਨਵੰਬਰ ਨੂੰ ਬਣਾਏ ਨਵੇਂ ਵਟਸਐਪ ਗਰੁੱਪ ਰਾਹੀਂ ਭੇਜਿਆ ਗਿਆਏਜੰਡੇ ਦੀ ਪੀ.ਡੀ.ਐੱਫ ਕਾਪੀ ਭੇਜੀ ਗਈਪਤਾ ਨਹੀਂ ਮੈਂਬਰਾਂ ਨੂੰ 224 ਪੰਨਿਆਂ ਦੇ ਏਜੰਡੇ ਦੀਆਂ ਹਾਰਡ ਕਾਪੀਆਂ ਕਢਵਾਉਣ ਦਾ ਸਮਾਂ ਮਿਲਿਆ ਵੀ ਜਾਂ ਨਹੀਂਦੂਜੇ ਅਨੂਪੂਰਕ ਏਜੰਡੇ ਵਿੱਚ ਭਾਸ਼ਾ ਵਿਭਾਗ ਵੱਲੋਂ ਉਹ ਨਾਂ ਵੀ ਸ਼ਾਮਲ ਕੀਤੇ ਗਏ ਜੋ ਵਿਭਾਗ ਨੂੰ 1 ਨਵੰਬਰ ਤਕ, ਜਾਣੀ ਮੀਟਿੰਗ ਵਾਲੇ ਦਿਨ ਤਕ, ਪ੍ਰਾਪਤ ਹੋਏਜ਼ਿਕਰਯੋਗ ਹੈ ਕਿ ਦੂਜੇ ਏਜੰਡੇ ਵਿੱਚ 24 ਨਵੇਂ ਨਾਂ ਸ਼ਾਮਲ ਕੀਤੇ ਗਏ ਸਨਇਨ੍ਹਾਂ ਵਿੱਚੋਂ ਘੱਟੋ ਘੱਟ 12 ਨਾਂਵਾਂ ਨੂੰ ਪੈਨਲਾਂ ਵਿੱਚ ਸ਼ਾਮਲ ਕੀਤਾ ਗਿਆ ਅਤੇ ਉਨ੍ਹਾਂ ਨੂੰ ਪੁਰਸਕਾਰ ਵੀ ਮਿਲੇਲੰਬੇ ਚੌੜੇ ਏਜੰਡਿਆ ਦੇ ਐਨ ਵਕਤ ਸਿਰ ਮਿਲਣ ਕਾਰਨ ਕੀ ਮੈਂਬਰ ਆਪਣਾ ਹੋਮ ਵਰਕ ਕਰ ਸਕੇ ਅਤੇ ਆਪਣੀ ਜ਼ਿੰਮੇਵਾਰੀ ਨਿਪੁੰਨਤਾ ਨਾਲ ਨਿਭਾ ਸਕੇ ਹੋਣਗੇ?

ਸਕਰੀਨਿੰਗ ਕਮੇਟੀ ਦੀ ਮੀਟਿੰਗ ਸਵੇਰੇ 11:00 ਵਜੇ ਸ਼ੁਰੂ ਹੋਈਭਾਸ਼ਾ ਵਿਭਾਗ ਨੇ ਕਮੇਟੀ ਅੱਗੇ ਕਰੀਬ 565 ਯੋਗ ਉਮੀਦਵਾਰਾਂ ਦੇ ਨਾਂ ਚੋਣ ਲਈ ਪੇਸ਼ ਕੀਤੇਕਮੇਟੀ ਵੱਲੋਂ ਜੇ ਇੱਕ ਮੈਂਬਰ ਦੇ ਨਾਂ ’ਤੇ ਵਿਚਾਰ ਕਰਨ ਲਈ ਇੱਕ ਮਿੰਟ ਹੀ ਲਾਇਆ ਹੋਵੇ ਤਾਂ ਵੀ ਸਾਰੇ ਨਾਂਵਾਂ ਨੂੰ ਵਿਚਾਰਨ ਲਈ ਕਰੀਬ ਦਸ ਘੰਟੇ ਚਾਹੀਦੇ ਸਨਕਮੇਟੀ ਨੇ ਪੈਨਲਾਂ ਲਈ 300 ਨਾਂ ਛਾਂਟੇਫੇਰ ਇਹ ਫ਼ੈਸਲਾ ਕੀਤਾ ਕਿ ਕਿਸ ਉਮੀਦਵਾਰ ਨੂੰ ਕਿਸ ਸਾਲ ਦੇ ਪੈਨਲ ਵਿੱਚ ਰੱਖਣਾ ਹੈਫੇਰ ਇਨ੍ਹਾਂ ਨਾਂਵਾਂ ਨੂੰ ਯੋਗਤਾ ਅਨੁਸਾਰ ਪੈਨਲਾਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਦਿੱਤਾ ਗਿਆਕਈ ਮੈਂਬਰਾਂ ਦੀਆਂ ਸ਼੍ਰੇਣੀਆਂ ਬਦਲੀਆਂ ਗਈਆਂਕਈ ਨਵੇਂ ਨਾਂ ਪਹਿਲੀ ਵਾਰ ਪੇਸ਼ ਹੋਏਫੇਰ ਇਹ ਪੈਨਲ ਟਾਈਪ ਹੋਏਇਹ ਲੰਬੀ ਚੌੜੀ ਪ੍ਰਕ੍ਰਿਆ ਕੁਝ ਘੰਟਿਆਂ ਦੀ ਮੀਟਿੰਗ ਵਿੱਚ ਸੰਭਵ ਨਹੀਂ ਹੋ ਸਕਦੀ

ਅਜਿਹੇ ਹਾਲਾਤ ਵਿੱਚ ਇਹ ਪ੍ਰਸ਼ਨ ਉੱਠਣਾ ਸੁਭਾਵਿਕ ਹੈ ਕਿ ਕੀ ਪੈਨਲ ਸੱਚਮੁੱਚ ਸਕਰੀਨਿੰਗ ਕਮੇਟੀ ਨੇ ਬਣਾਏ ਜਾਂ ਇਹ ਕਿੱਧਰੋਂ ਹੋਰ ਬਣ ਕੇ ਆਏ ਅਤੇ ਮੈਂਬਰਾਂ ਨੇ ਕੇਵਲ ਆਪਣੇ ਅੰਗੂਠੇ ਹੀ ਲਾਏ

ਇਸ ਪ੍ਰਸ਼ਨ ਦਾ ਉੱਤਰ, ਕੁਝ ਹੱਦ ਤਕ, ਇਸ ਵਾਰ ਦੀ ਚੋਣ ਪ੍ਰਕ੍ਰਿਆ ਨਾਲ ਨੇੜੇ ਤੋਂ ਜੁੜੇ ਰਹੇ ਪ੍ਰੋ. ਚਮਨ ਲਾਲ ਨੇ ਦਿੱਤਾ ਹੈਤੱਤ ਭੜੱਥ ਵਿੱਚ ਹੋਈ ਚੋਣ ਤੋਂ ਉਨ੍ਹਾਂ ਨੂੰ ਲੱਗਿਆ ਜਿਵੇਂ ਕਮੇਟੀ ਵੱਲੋਂ ਪੈਨਲ, ਸਲਾਹਕਾਰ ਬੋਰਡ ਦੇ ਇੱਕ ਪ੍ਰਭਾਵਸ਼ਾਲੀ ਧੜੇ ਦੇ ਮੈਂਬਰਾਂ ਦੀ ਸਲਾਹ ਨਾਲ ਅਤੇ ਇੱਕ ਸੋਚੀ-ਸਮਝੀ ਸਾਜ਼ਿਸ਼ ਅਧੀਨ ਤਿਆਰ ਕੀਤੇ ਜਾਂਦੇ ਹਨਇਸ ਸਾਜ਼ਿਸ਼ ਦਾ ਜ਼ਿਕਰ ਉਨ੍ਹਾਂ ਨੇ ਭਾਸ਼ਾ ਮੰਤਰੀ ਨੂੰ ਲਿਖੀ ਆਪਣੀ ਚਿੱਠੀ ਵਿੱਚ ਬਿਨਾਂ ਝਿਜਕ ਕੀਤਾ ਹੈਉਹ ਲਿਖਦੇ ਹਨ, ‘ਸ਼੍ਰੋਮਣੀ ਹਿੰਦੀ ਸਾਹਿਤਕਾਰਾਂ ਦੀ ਚੋਣ ਸਮੇਂ ਇਸ ਲੇਖਕ ਨੂੰ ਹਿੰਦੀ ਦੀ ਨੁਮਾਇੰਦਗੀ ਕਰਨ ਦੇ ਬਾਵਜੂਦ (ਸਲਾਹਕਾਰ ਬੋਰਡ ਦੀ ਬੈਠਕ ਵਿਚ) ਯੋਗ ਲੇਖਕਾਂ ਬਾਰੇ ਬੋਲਣ ਤਕ ਨਹੀਂ ਦਿੱਤਾ ਗਿਆ, ਜਿਨ੍ਹਾਂ ਦੇ ਨਾਂ ਸਾਜ਼ਸ਼ੀ ਢੰਗ ਨਾਲ ਸਕਰਿਨਿੰਗ ਕਮੇਟੀ ਵਿੱਚ ਛਾਂਟ ਦਿੱਤੇ ਗਏ ਸਨ… ਜਿਸ ਸਾਜ਼ਿਸ਼ ਤਹਿਤ ਲੇਖਕ ਪੈਨਲ ਵਿੱਚੋਂ ਛੱਡੇ ਅਤੇ ਕੱਢੇ ਗਏ, ਉਸ ਨਾਲ ਲਾਹੌਰ ਵਿੱਚ ਜੰਮੇ 85 ਸਾਲਾਂ ਦੇ ਸਤਯੇਂਦਰ ਤਨੇਜਾ ਵਰਗੇ ਬਜ਼ੁਰਗ ਲੇਖਕ, ਜਿਨ੍ਹਾਂ ਕਿਸੇ ਵੇਲੇ ਭਾਸ਼ਾ ਵਿਭਾਗ ਨੂੰ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਸਨ, ਦਾ ਅਪਮਾਨ ਹੋਇਆਲਾਹੌਰ ਵਿੱਚ ਹੀ ਜੰਮੀ ਹਿੰਦੀ ਦੀ ਉੱਘੀ ਗਲਪਕਾਰ ਸੁਧਾ ਅਰੋੜਾ ਨਾਲ ਵੀ ਸਕਰਿਨਿੰਗ ਕਮੇਟੀ ਨੇ ਇਹੋ ਸਲੂਕ ਕੀਤਾ

ਪ੍ਰੋ. ਚਮਨ ਲਾਲ ਨੇ ਆਪਣੀ ਚਿੱਠੀ ਵਿੱਚ ਹੋਰ ਸਪਸ਼ਟ ਕੀਤਾ ਹੈ ਕਿ ਪੈਨਲਾਂ ਦੇ ਦੂਜੇ ਮੈਂਬਰਾਂ ਦੀ ਸਲਾਹ ਨਾਲ ਬਣੇ ਹੋਣ ਕਾਰਨ, ਬੋਰਡ ਦੀ ਮੀਟਿੰਗ ਵਿੱਚ ਸਕਰੀਨਿੰਗ ਕਮੇਟੀ ਵੱਲੋਂ ਸੁਝਾਏ ਨਾਂਵਾਂ ’ਤੇ ਬਿਨਾਂ ਚਰਚਾ ਦੇ ਠੱਪਾ ਲੱਗ ਜਾਂਦਾ ਹੈਉਹ ਲਿਖਦੇ ਹਨ, ‘ਸਕਰੀਨਿੰਗ ਕਮੇਟੀ ਹਰ ਸਾਲ ਦੇ ਹਰ ਇਨਾਮ ਲਈ ਤਿੰਨ-ਤਿੰਨ ਲੇਖਕਾਂ ਦਾ ਪੈਨਲ ਬਣਾ ਕੇ ਲੈ ਆਉਂਦੀ ਹੈ ਅਤੇ ਬਿਨਾ ਚਰਚਾ ਉਨ੍ਹਾਂ ਵਿੱਚੋਂ ਕੁਝ ਪ੍ਰਭਾਵਸ਼ਾਲੀ ਮੈਂਬਰ ਕਿਸੇ ਵੀ ਨਾਂ ’ਤੇ ਬੋਰਡ ਦਾ ਠੱਪਾ ਲੁਆ ਦਿੰਦੇ ਹਨ

ਇਹ ਸਚਾਈ ਸਲਾਹਕਾਰ ਬੋਰਡ ਦੀ ਮੀਟਿੰਗ ਵਿੱਚ ਸਾਹਮਣੇ ਵੀ ਆਈਸਕਰੀਨਿੰਗ ਕਮੇਟੀ ਵੱਲੋਂ ਪਹਿਲੇ ਨੰਬਰ ’ਤੇ ਰੱਖੇ 108 ਨਾਂਵਾਂ ਵਿੱਚੋਂ 96 ਨਾਂ ਪੁਰਸਕਾਰਾਂ ਲਈ ਚੁਣ ਲਏ ਗਏ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2935)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

 

About the Author

ਮਿੱਤਰ ਸੈਨ ਮੀਤ

ਮਿੱਤਰ ਸੈਨ ਮੀਤ

Ludhiana, Punjab, India.
Phone: (91 - 98556 - 31777)
Email: (mittersainmeet@hotmail.com)