GurmitPalahi7ਲਗਭਗ ਸਾਰੀਆਂ ਸਿਆਸੀ ਪਾਰਟੀਆਂ ਦਲਿਤ ਪੱਤਾ ਖੇਡ ਕੇ ਸਿਆਸੀ ਤਾਕਤ ਹਥਿਆਉਣਾ ਚਾਹੁੰਦੀਆਂ ਹਨ ...
(12 ਅਗਸਤ 2021)

 

ਪੰਜਾਬ ਵਿੱਚ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਬਹੁ-ਕੋਨੀ ਮੁਕਾਬਲੇ ਹੋਣਗੇਕਾਂਗਰਸ ਇੱਕ ਧਿਰ, ਅਕਾਲੀ ਬਸਪਾ ਦੂਜੀ ਧਿਰ, ਆਮ ਆਦਮੀ ਪਾਰਟੀ ਤੀਜੀ ਧਿਰ, ਭਾਜਪਾ ਚੌਥੀ ਧਿਰ, ਖੱਬੀਆਂ ਧਿਰਾਂ ਪੰਜਵੀਂ ਧਿਰ ਅਤੇ ਸ਼੍ਰੋਮਣੀ ਅਕਾਲੀ ਦਲ (ਮਾਨ) ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਇੱਕ ਹੋਰ ਧਿਰ ਵਜੋਂ ਚੋਣ ਮੈਦਾਨ ਵਿੱਚ ਨਿਤਰਨਗੇ ਇਹਨਾਂ ਵਿੱਚੋਂ ਕੁਝ ਧਿਰਾਂ ਆਪਸ ਵਿਚ ਇਕੱਠੀਆਂ ਹੋ ਸਕਦੀਆਂ ਹਨਪਰ ਇੱਕ ਗੱਲ ਸਪਸ਼ਟ ਹੈ ਕਿ ਘੱਟੋ-ਘੱਟ ਚਾਰ ਕੋਨੇ ਮੁਕਾਬਲੇ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੇਖਣ ਨੂੰ ਮਿਲਣਗੇ

ਬਹੁ-ਕੋਨੀ ਮੁਕਾਬਲਿਆਂ ਵਿਚ ਪੰਜਾਬ ਵਿੱਚ ਕਾਂਗਰਸ ਦੇ ਜਿੱਤਣ ਦੀ ਚੰਗੀ ਸੰਭਾਵਨਾ ਹੈਕਾਂਗਰਸ ਇਸ ਸਮੇਂ ਸਪਸ਼ਟ ਰੂਪ ਵਿਚ ਦੋ ਖੇਮਿਆਂ ਵਿੱਚ ਵੰਡੀ ਹੋਈ ਹੈਇੱਕ ਧੜਾ ਕੈਪਟਨ ਅਮਰਿੰਦਰ ਸਿੰਘ ਦਾ ਅਤੇ ਦੂਜਾ ਧੜਾ ਨਵਜੋਤ ਸਿੰਘ ਸਿੱਧੂ ਦਾਭਾਵੇਂ ਇਹ ਦੋਵੇਂ ਨੇਤਾ ਇਕੱਠੇ ਕੰਮ ਕਰਨ ਦਾ ਕੋਈ ਫਾਰਮੂਲਾ ਲੱਭ ਲੈਣ ਪਰ ਉਹਨਾਂ ਦੇ ਸਮਰਥਕਾਂ ਦਾ ਮੈਦਾਨ ਵਿਚ ਇੱਕ ਦੂਜੇ ਨਾਲ ਰਲ ਕੇ ਕੰਮ ਕਰਨਾ ਮੁਸ਼ਕਿਲ ਹੈਇਸ ਲਈ ਇਸ ਸੰਕਟ ਦੇ ਕਾਰਨ ਇਹ ਤੈਅ ਨਹੀਂ ਹੈ ਕਿ ਪੰਜਾਬ ਵਿਚ ਕਾਂਗਰਸ ਲਈ ਅੱਗੋਂ ਕਿਹੋ ਜਿਹੇ ਹਾਲਾਤ ਬਨਣਗੇ

ਜਾਤੀ-ਵੰਡ ਦੀ ਰਾਜਨੀਤੀ ਦੀ ਧਾਰਨਾ ਮੁੱਖ ਤੌਰ ’ਤੇ ਦੋ ਹਿੰਦੀ ਭਾਸ਼ੀ ਸੂਬਿਆਂ ਬਿਹਾਰ ਅਤੇ ਉੱਤਰ ਪ੍ਰਦੇਸ਼ ਨਾਲ ਜੁੜੀ ਹੋਈ ਹੈਜਾਤੀ-ਵੰਡ ਰਾਜਨੀਤੀ ਦਾ ਪੱਤਾ ਪਹਿਲੀ ਵੇਰ ਪੰਜਾਬ ਵਿਚ ਭਾਜਪਾ ਨੇ 2022 ਵਿਧਾਨ ਸਭਾ ਚੋਣਾਂ ਜਿੱਤਣ ਲਈ ਖੇਡਿਆ ਹੈ ਅਤੇ ਐਲਾਨ ਕੀਤਾ ਹੈ ਕਿ ਪੰਜਾਬ ਵਿਚ ਅਗਲਾ ਮੁੱਖ ਮੰਤਰੀ ਦਲਿਤ ਹੋਏਗਾ, ਜਿਸਦੀ ਪੰਜਾਬ ਵਿਚ ਕੁਲ ਅਬਾਦੀ 32 ਫੀਸਦੀ ਹੈ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਬਹੁਜਨ ਸਮਾਜ ਪਾਰਟੀ ਨਾਲ ਇੱਕ ਪਾਸੇ ਸਾਂਝ ਪਾ ਕੇ ਪੰਜਾਬ ਦਾ ਇੱਕ ਉਪ ਮੁੱਖ ਮੰਤਰੀ ਦਲਿਤ ਅਤੇ ਇੱਕ ਹਿੰਦੂ ਹੋਣ ਦਾ ਐਲਾਨ ਕਰਕੇ ਇਹ ਦਰਸਾ ਦਿੱਤਾ ਕਿ ਪੰਜਾਬ ਵਿਚ ਉਹ ਵੀ ਜਾਤੀ-ਵੰਡ ਨੂੰ ਉਤਸ਼ਾਹਿਤ ਕਰਕੇ ਵੱਧ ਤੋਂ ਵੱਧ ਵਿਧਾਨ ਸਭਾ ਸੀਟਾਂ ਜਿੱਤ ਕੇ ਰਾਜ ਭਾਗ ਹਥਿਆਏਗੀਕਾਂਗਰਸ ਨੇ ਜਿਸ ਤਰ੍ਹਾਂ ਨਵਜੋਤ ਸਿੰਘ ਸਿੱਧੂ (ਜੱਟ) ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਤੋਂ ਬਾਅਦ ਚਾਰ ਵੱਖੋ-ਵੱਖਰੀਆਂ ਜਾਤਾਂ ਦੇ ਕਾਰਜਕਾਰੀ ਪ੍ਰਧਾਨ ਬਣਾਏ ਹਨ, ਉਹ ਵੀ ਇਸ ਗੱਲ ਦਾ ਸੰਕੇਤ ਹੈ ਕਿ ਕਿਵੇਂ ਕਾਂਗਰਸ ਪਾਰਟੀ ਵਿਚ ਅੰਦਰੂਨੀ ਸੱਤਾ ਸੰਘਰਸ਼ ਦੇ ਬਾਵਜੂਦ ਵੱਖੋ-ਵੱਖਰੀਆਂ ਜਾਤਾਂ ਵਿੱਚ ਆਪਣਾ ਜਨ ਅਧਾਰ ਬਣਾਈ ਰੱਖਣ ਲਈ ਯਤਨ ਕਰ ਰਹੀ ਹੈ, ਕਿਉਂਕਿ ਪੰਜਾਬ ਦਾ ਮੁੱਖ ਮੰਤਰੀ ਵੀ ਜੱਟ ਸਿੱਖ ਹੈ

ਸਾਲ 2011 ਦੀ ਮਰਦਮ ਸ਼ੁਮਾਰੀ ਅਨੁਸਾਰ ਪੰਜਾਬ ਦੀ ਕੁਲ ਆਬਾਦੀ ਵਿਚ 32 ਫੀਸਦੀ ਦਲਿਤ ਹਨ20 ਫੀਸਦੀ ਜੱਟ ਸਿੱਖ ਹਨਬਾਕੀ ਹਿੰਦੂ ਅਤੇ ਹੋਰ ਪੱਛੜੀਆਂ ਜਾਤਾਂ ਨਾਲ ਸਬੰਧਤ ਲੋਕ ਹਨ

ਪਿਛਲੀਆਂ ਚੋਣਾਂ ਉੱਤੇ ਜੇਕਰ ਨਜ਼ਰ ਮਾਰੀਏ ਤਾਂ ਲਗਭਗ ਸਾਰੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦਾ ਵੋਟ ਸ਼ੇਅਰ 35 ਫੀਸਦੀ ਰਿਹਾਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਉਸਨੇ 38.5 ਫੀਸਦੀ ਵੋਟਾਂ ਲੈ ਕੇ ਜਿੱਤੀਆਂ2017 ਵਿਚ ਪੰਜਾਬ ਦੇ ਮਾਝਾ ਖਿੱਤੇ ਤੋਂ 46 ਫੀਸਦੀ, ਜਦਕਿ ਦੁਆਬਾ ਅਤੇ ਮਾਲਵਾ ਖਿੱਤੇ ਤੋਂ 36 ਫੀਸਦੀ ਵੋਟ ਕਾਂਗਰਸ ਨੂੰ ਮਿਲੇ ਸਨਮਾਝਾ ਤੋਂ 25 ਵਿੱਚੋਂ 22, ਦੁਆਬਾ ਤੋਂ 23 ਵਿੱਚੋਂ 15 ਅਤੇ ਮਾਲਵਾ ਤੋਂ 69 ਵਿਚੋਂ 40 ਵਿਧਾਨ ਸਭਾ ਸੀਟਾਂ ਕਾਂਗਰਸ ਨੇ ਜਿੱਤੀਆਂਉਹ ਆਪਣੇ ਵਿਰੋਧੀਆਂ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨਾਲੋਂ ਹਰ ਖੇਤਰ ਵਿਚ ਵੱਧ ਵੋਟਾਂ ਲੈ ਕੇ ਜੇਤੂ ਰਹੇਭਾਜਪਾ ਤਾਂ ਕਿਧਰੇ ਮੁਕਾਬਲੇ ਵਿਚ ਦਿਸੀ ਹੀ ਨਾਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲੋਂ ਆਮ ਆਦਮੀ ਪਾਰਟੀ ਵੱਧ ਸੀਟਾਂ ਜਿੱਤ ਗਈ

ਸਾਲ 2017 ਵਿੱਚ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ 38.50 ਫੀਸਦੀ ਵੋਟਾਂ ਲੈ ਕੇ 77 ਸੀਟਾਂ ਜਿੱਤੀਆਂਆਮ ਆਦਮੀ ਪਾਰਟੀ ਨੇ 23.72 ਫੀਸਦੀ ਵੋਟਾਂ ਲੈ ਕੇ 20 ਸੀਟਾਂ, ਸ਼੍ਰੋਮਣੀ ਅਕਾਲੀ ਦਲ (ਬ) ਨੇ 25.24 ਫੀਸਦੀ ਵੋਟਾਂ ਲੈ ਕੇ 15 ਸੀਟਾਂ, ਭਾਜਪਾ ਨੇ 5.39 ਫੀਸਦੀ ਵੋਟਾਂ ਲੈ ਕੇ 3 ਸੀਟਾਂ, ਲੋਕ ਇਨਸਾਫ ਪਾਰਟੀ ਨੇ 1.23 ਫੀਸਦੀ ਵੋਟਾਂ ਲੈ ਕੇ 2 ਸੀਟਾਂ ਜਿੱਤੀਆਂਹੋਰ ਪਾਰਟੀਆਂ ਨੇ 6.92 ਫੀਸਦੀ ਵੋਟਾਂ ਤਾਂ ਲਈਆਂ ਪਰ ਕੋਈ ਵੀ ਸੀਟ ਨਹੀਂ ਜਿੱਤ ਸਕੀਆਂ

ਆਮ ਤੌਰ ’ਤੇ ਪੰਜਾਬ ਵਿਚ 1967 ਵਿਚ ਪੰਜਾਬੀ ਸੂਬਾ ਬਣਨ ਉਪਰੰਤ ਸੂਬੇ ਵਿਚ ਸਿਰਫ਼ ਇੱਕੋ ਵਾਰ ਹੀ ਕਿਸੇ ਪਾਰਟੀ ਦੀ ਲਗਾਤਾਰ ਦੋ ਵਾਰ ਸਰਕਾਰ ਬਣੀ, ਨਹੀਂ ਤਾਂ ਇੱਕ ਵੇਰ ਕਾਂਗਰਸ ਅਤੇ ਦੂਜੀ ਵੇਰ ਸ਼੍ਰੋਮਣੀ ਦਲ (ਬਾਦਲ) ਜਾਂ ਉਸਦੇ ਭਾਈਵਾਲ ਬਦਲ ਬਦਲ ਕੇ ਪੰਜਾਬ ਸਰਕਾਰ ਉੱਤੇ ਕਾਬਜ਼ ਹੋਏਸਿਰਫ਼ ਸਾਲ 2012 ਵਿੱਚ ਸ਼੍ਰੋਮਣੀ ਅਕਾਲੀ ਦਲ 2007 ਤੋਂ ਬਾਅਦ ਫਿਰ ਪੰਜ ਸਾਲਾਂ ਲਈ ਜਿੱਤ ਪ੍ਰਾਪਤ ਕਰ ਸਕਿਆਹੁਣ ਸਵਾਲ ਪੈਂਦਾ ਹੁੰਦਾ ਹੈ ਕਿ ਕੀ ਦੋ ਧਿਰਾਂ ਵਿੱਚ ਵੰਡੀ ਕਾਂਗਰਸ ਮੁੜ ਪੰਜਾਬ ਵਿਚ ਦੁਬਾਰਾ ਸਰਕਾਰ ਬਣਾਉਣ ਦਾ ਇਤਿਹਾਸ ਜਾਤੀ-ਵੰਡ ਦੀ ਰਾਜਨੀਤੀ ਆਪਣਾ ਕੇ ਸਿਰਜ ਸਕੇਗੀ? ਸ਼ਾਇਦ ਇਸੇ ਕਰਕੇ ਹੀ ਵੱਖੋਂ-ਵੱਖਰੀਆਂ ਸਮਾਜਿਕ ਪਿੱਠ ਭੂਮੀ ਵਿੱਚੋਂ ਵੋਟਰਾਂ ਨੂੰ ਆਪਣੇ ਨਾਲ ਕਰਨ ਲਈ ਉਸਨੇ ਚਾਰ ਵੱਖੋਂ-ਵੱਖਰੀਆਂ ਜਾਤਾਂ ਵਿੱਚੋਂ ਕਾਂਗਰਸ ਦੇ ਚਾਰ ਕਾਰਜਕਾਰੀ ਪ੍ਰਧਾਨ ਨਿਯੁੱਕਤ ਕੀਤੇ ਹਨ

ਆਉ ਜ਼ਰਾ ਨਜ਼ਰ ਮਾਰੀਏ ਕਿ ਵੱਖ-ਵੱਖ ਜਾਤਾਂ ਉੱਤੇ ਵੱਖੋ-ਵੱਖਰੀਆਂ ਰਾਜਸੀ ਪਾਰਟੀਆਂ ਦਾ ਕਿਹੋ ਜਿਹਾ ਪ੍ਰਭਾਵ ਚੋਣਾਂ ਦੌਰਾਨ ਵੇਖਣ ਨੂੰ ਮਿਲਦਾ ਰਿਹਾ ਹੈਪੰਜਾਬ ਵਿਚ ਜੱਟ ਸਿੱਖਾਂ ਦੀ ਅਬਾਦੀ ਭਾਵੇਂ ਘੱਟ ਹੈ, ਲੇਕਿਨ ਆਰਥਿਕ, ਸਮਾਜਕ ਅਤੇ ਰਾਜਨੀਤਕ ਰੂਪ ਵਿਚ ਉਹਨਾਂ ਦਾ ਵੱਡਾ ਪ੍ਰਭਾਵ ਰਿਹਾ ਹੈਪੰਜਾਬ ਵਿਚ 1967 ਤੋਂ ਬਾਅਦ ਬਣੇ ਮੁੱਖ ਮੰਤਰੀ ਬਹੁਤਾ ਕਰਕੇ ਜੱਟ ਸਿੱਖ ਹੀ ਰਹੇ ਹਨਇਹਨਾਂ ਵਿਚ ਪ੍ਰਕਾਸ਼ ਸਿੰਘ ਬਾਦਲ ਪੰਜ ਵੇਰ, ਕੈਪਟਨ ਅਮਰਿੰਦਰ ਸਿੰਘ ਦੋ ਵੇਰ, ਜਸਟਿਸ ਗੁਰਨਾਮ ਸਿੰਘ, ਲਛਮਣ ਸਿੰਘ ਗਿੱਲ, ਦਰਬਾਰਾ ਸਿੰਘ, ਸੁਰਜੀਤ ਸਿੰਘ ਬਰਨਾਲਾ, ਬੇਅੰਤ ਸਿੰਘ, ਹਰਚਰਨ ਸਿੰਘ ਬਰਾੜ, ਰਜਿੰਦਰ ਕੌਰ ਭੱਠਲ, ਸ਼ਾਮਲ ਹਨਸਿਰਫ਼ ਗਿਆਨੀ ਜੈਲ ਸਿੰਘ ਹੀ ਇਸ ਸਮੇਂ ਦੌਰਾਨ ਗੈਰ ਜੱਟ ਮੁੱਖ ਮੰਤਰੀ ਬਣੇ

ਆਮ ਤੌਰ ’ਤੇ ਜੱਟ ਸਿੱਖ ਅਕਾਲੀ ਦਲ ਦੇ ਸਮਰਥਕ ਰਹੇ ਹਨਲੇਕਿਨ 2017 ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਉਹਨਾਂ ਵਿੱਚ ਪੈਂਠ ਬਣਾਈਜੱਟ ਸਿੱਖਾਂ ਵਿਚ ਕਾਂਗਰਸ ਹਰਮਨ ਪਿਆਰੀ ਨਹੀਂ ਹੈਸੂਬੇ ਦੇ ਹੋਰ ਪਿਛੜੀਆਂ ਜਾਤਾਂ (ਬੀ ਸੀ ਅਤੇ ਓ ਬੀ ਸੀ) ਦੇ ਲੋਕ ਕਾਂਗਰਸ ਅਤੇ ਅਕਾਲੀ ਦਲ ਵਿੱਚ ਵੰਡੇ ਜਾਂਦੇ ਰਹੇ ਹਨ ਇਹਨਾਂ ਦੋਹਾਂ ਪਾਰਟੀਆਂ ਨੂੰ ਇਹਨਾਂ ਜਾਤਾਂ ਦੇ ਬਰਾਬਰ ਵੋਟ ਮਿਲਦੇ ਹਨਕਾਂਗਰਸ ਦਲਿਤ ਸਿੱਖਾਂ ਅਤੇ ਹਿੰਦੂ ਦਲਿਤਾਂ ਵਿਚ ਆਪਣੀ ਸਾਖ ਬਨਾਉਣ ਵਿੱਚ ਕਾਮਯਾਬ ਰਹੀ ਹੈ

ਦਲਿਤ ਹੋਣ ਜਾਂ ਗੈਰ ਦਲਿਤ, ਪੰਜਾਬ ਦੇ ਹਿੰਦੂਆਂ ਨੇ ਪਿਛਲੀਆਂ ਕੁਝ ਚੋਣਾਂ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸ ਨੂੰ ਵੋਟ ਦਿੱਤਾ ਹੈ ਇਹਨਾਂ ਸਿਆਸੀ ਸਮੀਕਰਨਾਂ ਦੇ ਮੱਦੇ ਨਜ਼ਰ ਕਾਂਗਰਸ ਨੇ ਕੁਲਜੀਤ ਸਿੰਘ ਨਾਗਰਾ ਜੋ ਜੱਟ ਸਿੱਖ ਹਨ, ਜੱਟ ਸਿੱਖਾਂ ਦੀਆਂ ਵੋਟਾਂ ਖਿੱਚਣ ਲਈ, ਪਵਨ ਗੋਇਲ ਨੂੰ ਹਿੰਦੂ ਵੋਟਾਂ ਤੇ ਪਕੜ ਬਣਾਈ ਰੱਖਣ ਲਈ, ਸੁਖਵਿੰਦਰ ਸਿੰਘ ਡੈਨੀ ਨੂੰ ਦਲਿਤਾਂ ਦੀਆਂ ਵੱਟਾਂ ਪੱਕੀਆਂ ਕਰਨ ਲਈ ਅਤੇ ਲੁਬਾਣਾ ਜਾਤ ਦੇ ਸੰਗਤ ਸਿੰਘ ਗਿਲਜੀਆਂ ਨੂੰ ਪੱਛੜੀਆਂ ਸ਼੍ਰੇਣੀਆਂ ਦੀਆਂ ਵੋਟਾਂ ਆਪਣੇ ਨਾਲ ਕਰਨ ਲਈ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਬਣਾਇਆ ਹੈਸ਼ਾਇਦ ਕਾਂਗਰਸ ਦੇ ਇਤਿਹਾਸ ਵਿੱਚ ਇਹ ਪਹਿਲੀ ਵੇਰ ਵਾਪਰਿਆ ਹੋਵੇ

2022 ਦੀਆਂ ਚੋਣਾਂ ਵਿੱਚ ਜੇਕਰ ਦਲਿਤ ਆਮ ਆਦਮੀ ਪਾਰਟੀ ਵੱਲ ਚਲੇ ਗਏ, ਜਿਵੇਂ 2017 ਦੀਆਂ ਚੋਣਾਂ ਵਿੱਚ ਹੋਇਆ ਸੀ ਤਾਂ ਕਾਂਗਰਸ ਦਾ ਨੁਕਸਾਨ ਹੋਏਗਾ2022 ਦੀਆਂ ਚੋਣਾਂ ਜਿੱਤਣ ਲਈ ਉਸ ਨੂੰ ਹਿੰਦੂਆਂ ਅਤੇ ਦਲਿਤਾਂ ਉੱਤੇ ਪਕੜ ਬਣਾਈ ਰੱਖਣੀ ਹੋਏਗੀਕਿਉਂਕਿ ਚੋਣ ਮੁਕਾਬਲੇ ਵਿੱਚ ਆਮ ਆਦਮੀ ਪਾਰਟੀ ਅਤੇ ਭਾਜਪਾ ਦੇ ਉੱਤਰਨ ਨਾਲ ਉਸਦੇ ਹਿੰਦੂ ਜਨ ਅਧਾਰ ਨੂੰ ਖ਼ਤਰਾ ਹੋਏਗਾਭਾਜਪਾ ਭਲੇ ਹੀ ਪੰਜਾਬ ਵਿੱਚ ਗੰਭੀਰ ਰਾਜਨੀਤਕ ਖਿਡਾਰੀ ਨਾ ਹੋਵੇ ਲੇਕਿਨ ਫਿਰ ਵੀ ਉਹ ਕੁਝ ਵੋਟ ਆਪਣੇ ਵੱਲ ਕਰ ਸਕਦੀ ਹੈਇਸ ਵੇਰ ਕਿਸਾਨ ਅੰਦੋਲਨ ਨੂੰ ਢਾਅ ਲਾਉਣ ਲਈ ਉਹ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਹਰ ਹਰਬਾ ਵਰਤੇਗੀ, ਕਿਉਂਕਿ ਕਿਸਾਨਾਂ ਵਲੋਂ ਭਾਜਪਾ ਦਾ ਪੰਜਾਬ ਵਿੱਚ ਹੀ ਨਹੀਂ, ਦੂਜੇ ਸੂਬਿਆਂ ਵਿੱਚ ਬਾਈਕਾਟ ਜਾਰੀ ਹੈ ਅਤੇ ਭਾਜਪਾ ਦੀ ਕੇਂਦਰੀ ਹਕੂਮਤ ਵੀ ਸਮਝਦੀ ਹੈ ਕਿ ਉਸਦੇ ਅਕਸ ਨੂੰ ਵਿਸ਼ਵ ਪੱਧਰ ’ਤੇ ਖਰਾਬ ਕਰਨ ਲਈ ਖ਼ਾਸ ਕਰਕੇ ਪੰਜਾਬ ਦਾ ਕਿਸਾਨ ਅਤੇ ਕਿਸਾਨ ਨੇਤਾ ਜ਼ਿੰਮੇਵਾਰ ਹਨ

2022 ਵਿਧਾਨ ਸਭਾ ਚੋਣਾਂ ਵਿੱਚ ਭਾਵੇਂ ਜਾਤੀ ਸਮੀਕਰਨ ਵੱਡਾ ਰੋਲ ਅਦਾ ਕਰ ਸਕਦੇ ਹਨ, ਪਰ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਅਤੇ ਫ਼ਸਲਾਂ ਦੇ ਘੱਟੋ-ਘੱਟ ਮੁੱਲ ਨਿਰਧਾਰਤ ਕਰਨ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਆਰੰਭਿਆ ਕਿਸਾਨ ਅੰਦੋਲਨ ਵੀ ਇਹਨਾਂ ਚੋਣਾਂ ਵਿੱਚ ਸਿੱਧੇ-ਅਸਿੱਧੇ ਤੌਰ ’ਤੇ ਅਸਰ ਪਾਏਗਾ

ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਲੜਨ ਵਾਲੀਆਂ ਲਗਭਗ ਸਾਰੀਆਂ ਸਿਆਸੀ ਪਾਰਟੀਆਂ ਦਲਿਤ ਪੱਤਾ ਖੇਡ ਕੇ ਸਿਆਸੀ ਤਾਕਤ ਹਥਿਆਉਣਾ ਚਾਹੁੰਦੀਆਂ ਹਨਸਿਰਫ਼ ਦਲਿਤ ਸਮਾਜ ਹੀ ਨਹੀਂ, ਸਗੋਂ ਹਰ ਜਾਤ ਵਰਗ ਦੇ ਲੋਕ ਵੱਖੋ-ਵੱਖਰੀਆਂ ਪਾਰਟੀਆਂ ਨਾਲ ਜੁੜੇ ਹੋਏ ਹਨ ਅਤੇ ਆਪਣੀ ਭੂਮਿਕਾ ਨਿਭਾਉਣਗੇ ਪਰ ਜਾਤ ਅਤੇ ਧਰਮ ਅਧਾਰਤ ਰਾਜਨੀਤੀ ਪੰਜਾਬ ਦੇ ਭਵਿੱਖ ਲਈ ਘਾਤਕ ਸਿੱਧ ਹੋਵੇਗੀ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਵਿੱਚ ਵਿਗਾੜ ਪੈਦਾ ਕਰੇਗੀ।

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2945)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author