SanjeevSaini7ਅੱਜ ਦੇਸ਼ ਵਿੱਚ ਕੁਪੋਸ਼ਣ ਦੀ ਸਮੱਸਿਆ ਵੀ ਇੱਕ ਗੰਭੀਰ ਮੁੱਦਾ ਹੈ। ਅਨਾਜ ਖੁੱਲ੍ਹੇ ਗੋਦਾਮਾਂ ਵਿੱਚ ਸੜ ...
(19 ਅਗਸਤ 2021)

 

15 ਅਗਸਤ 1947 ਨੂੰ ਭਾਰਤ ਆਜ਼ਾਦ ਹੋਇਆਆਜ਼ਾਦੀ ਦੇ ਇੰਨੇ ਲੰਮੇ ਅਰਸੇ ਤੋਂ ਬਾਅਦ ਵੀ ਅੱਜ ਅਸੀਂ ਅਨੇਕ ਸਮੱਸਿਆਵਾਂ ਨਾਲ ਜੂਝ ਰਹੇ ਹਨਅੱਜ 2021 ਸਾਲ ਵਿੱਚੋਂ ਅਸੀਂ ਗੁਜ਼ਰ ਰਹੇ ਹਾਂਕਰੋਨਾ ਵਾਇਰਸ ਨੇ ਭਾਰਤ ਵਿੱਚ ਦਸਤਕ ਦਿੱਤੀ, ਜਿਸ ਕਰਕੇ ਭਾਰਤ ਵਿੱਚ ਤਾਲਾਬੰਦੀ ਲਗਾ ਦਿੱਤੀ ਗਈ ਸੀਜਿਵੇਂ ਜਿਵੇਂ ਤਾਲਾਬੰਦੀ ਵਿੱਚ ਛੋਟ ਦਿੱਤੀ ਗਈ, ਮਹਿੰਗਾਈ ਵਧਦੀ ਗਈਭਾਰਤ ਦੀ ਅਰਥ ਵਿਵਸਥਾ ਡਾਵਾਂਡੋਲ ਹੋ ਚੁੱਕੀ ਹੈਰੋਟੀ, ਕੱਪੜਾ ਅਤੇ ਮਕਾਨ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਹਨ2019 ਵਿੱਚ ਭਾਰਤ ਪਹਿਲਾਂ ਹੀ ਆਰਥਿਕ ਮੰਦੀ ਦੇ ਦੌਰ ਵਿੱਚੋਂ ਗੁਜ਼ਰ ਰਿਹਾ ਸੀਹੁਣ ਕਰੋਨਾ ਮਹਾਂਮਾਰੀ ਕਰਕੇ ਮਹਿੰਗਾਈ ਸਿਖ਼ਰਾਂ ’ਤੇ ਪੁੱਜ ਰਹੀ ਹੈਮਾਰਕੀਟ ਵਿੱਚ ਤੁਸੀਂ ਚਲੇ ਜਾਓ, ਕਿਸੇ ਵੀ ਚੀਜ਼ ’ਤੇ ਹੱਥ ਨਹੀਂ ਟਿਕਦਾਅਸੀਂ ਸਭ ਨੇ ਵੇਖਿਆ ਕਿ ਪਿਆਜ਼ ਦੀ ਕੀਮਤਾਂ ਨੇ ਆਸਮਾਨ ਛੂਹ ਦਿੱਤਾ ਸੀਦਾਲਾਂ ਦੀ ਕੀਮਤਾਂ ਵੀ ਬਹੁਤ ਹਨਇੰਨੀ ਮਹਿੰਗਾਈ ਵਿੱਚ 300 ਰੁਪਏ ਕਮਾਉਣ ਵਾਲਾ ਕਾਮਾ ਕਿਸ ਤਰ੍ਹਾਂ ਆਪਣੇ ਪਰਿਵਾਰ ਦਾ ਪਾਲਨ ਪੋਸ਼ਣ ਕਰੇਗਾ? ਕਿਸ ਤਰ੍ਹਾਂ ਉਹ ਆਪਣੇ ਪਰਿਵਾਰ ਚਲਾਏਗਾ? ਫਿਰ ਉਸਨੇ ਆਪਣੇ ਬੱਚਿਆਂ ਦੀ ਸਿੱਖਿਆ ਵੀ ਦੇਖਣੀ ਹੈਜੇ ਉਹ ਆਪਣੇ ਬੱਚਿਆਂ ਨੂੰ ਵਧੀਆ ਸਿੱਖਿਆ ਮੁਹਈਆ ਕਰਵਾਏਗਾ ਤਾਂ ਹੀ ਕੱਲ੍ਹ ਨੂੰ ਬੱਚਿਆਂ ਦਾ ਭਵਿੱਖ ਵਧੀਆ ਹੋਵੇਗਾ

ਲਾਕਡਾਊਨ ਕਰਕੇ ਬੇਰੁਜ਼ਗਾਰੀ ਵਧ ਗਈਬੇਰੁਜ਼ਗਾਰੀ ਦੇ ਮੁੱਖ ਕਾਰਨ ਆਰਥਿਕ ਵਿਕਾਸ, ਮੰਦੀ ਤਕਨੀਕੀ ਤੇ ਹੋਰ ਸਾਧਨਾਂ ਦੀ ਕਮੀ ਹੈਇਹੀ ਕਾਰਨ ਹੈ ਕਿ ਨੌਜਵਾਨ ਵਿਦੇਸ਼ਾਂ ਨੂੰ ਉਡਾਰੀ ਮਾਰ ਰਹੇ ਹਨਜੇ ਦੁਨੀਆਂ ਦੀ ਗੱਲ ਕਰੀਏ ਤਾਂ ਮੰਦੀ ਦੇ ਦੌਰ ਵਿੱਚ ਬੇਰੁਜ਼ਗਾਰਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈਜਿਵੇਂ ਜਿਵੇਂ ਚੌਥੇ ਅਤੇ ਪੰਜਵੇਂ ਗੇੜ ਵਿੱਚ ਸਨਅਤ ਦਾ ਪਹੀਆ ਘੁੰਮਣਾ ਸ਼ੁਰੂ ਹੋਇਆ, ਗਿਣਵੇਂ ਚੁਣਵੇਂ ਲੋਕਾਂ ਨੂੰ ਰੋਜ਼ਗਾਰ ਮਿਲ ਪਾਇਆਤੇਜ਼ੀ ਨਾਲ ਵਧ ਰਹੀ ਆਬਾਦੀ ਭਾਰਤ ਲਈ ਇਕ ਗੰਭੀਰ ਸਮੱਸਿਆ ਹੈ, ਜਿਸ ਦੇ ਕਈ ਤਰ੍ਹਾਂ ਦੇ ਮਾੜੇ ਅਸਰ ਸਾਹਮਣੇ ਆ ਰਹੇ ਹਨਸਰਕਾਰੀ ਬੈਂਕਾਂ ਦਾ ਰਲੇਵਾਂ ਹੋਣਾ ਅਤੇ ਉਨ੍ਹਾਂ ਦਾ ਕੰਪਿਊਟਰੀਕਰਨ ਵੀ ਬੇਰੁਜ਼ਗਾਰੀ ਨੂੰ ਵਧਾ ਰਿਹਾ ਹੈਵਧਦੀ ਜਨਸੰਖਿਆ ਦੀਆਂ ਖੁਰਾਕ ਦੀਆਂ ਲੋੜਾਂ ਪੂਰੀਆਂ ਕਰਨ ਲਈ ਰਸਾਇਣਕ ਖਾਦਾਂ ਦੀ ਵਰਤੋਂ ਕੀਤੀ ਜਾ ਰਹੀ ਹੈਜ਼ਿਆਦਾ ਖਾਦਾਂ ਦੀ ਵਰਤੋਂ ਕਾਰਨ ਭੂਮੀ ਵੀ ਬੰਜਰ ਹੋ ਰਹੀ ਹੈਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈਚੀਨ ਨੇ ਆਬਾਦੀ ਉੱਤੇ ਕਾਬੂ ਕਰਨ ਲਈ ਕਾਨੂੰਨ ਬਣਾ ਲਿਆ ਹੈਭਾਰਤ ਨੂੰ ਵੀ ਅਜਿਹਾ ਕਾਨੂੰਨ ਬਣਾਉਣਾ ਚਾਹੀਦਾ ਹੈ, ਜਿਸ ਨਾਲ ਆਬਾਦੀ ’ਤੇ ਰੋਕ ਲੱਗ ਸਕੇਕੇਂਦਰ ਸਰਕਾਰ ਨੂੰ ਸੂਬਾ ਸਰਕਾਰਾਂ ਅਤੇ ਮਾਹਿਰਾਂ ਨਾਲ ਮਿਲ ਕੇ ਕੋਈ ਠੋਸ ਨੀਤੀ ਘੜਨੀ ਚਾਹੀਦੀ ਹੈ ਤਾਂ ਜੋ ਆਬਾਦੀ ਤੇ ਬੇਰੁਜ਼ਗਾਰੀ ਦਾ ਹੱਲ ਹੋ ਸਕੇ

ਕਿਸਾਨਾਂ ਨੂੰ ਵੀ ਬਹੁਤ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈਜੇ ਫ਼ਸਲ ਵਧੀਆ ਹੋ ਜਾਵੇ ਤਾਂ ਪ੍ਰਮਾਤਮਾ ਵੀ ਉਸ ਦਾ ਸਾਥ ਨਹੀਂ ਦਿੰਦਾਖਾਦ ਤੇ ਬੀਜ ਵੀ ਬਹੁਤ ਮਹਿੰਗੇ ਹਨਕਿਸਾਨ ਆਪਣੀ ਫਸਲ ਨੂੰ ਪੁੱਤਾਂ ਵਾਂਗ ਪਾਲਦਾ ਹੈਉਸ ਨੂੰ ਆਸ ਹੁੰਦੀ ਹੈ ਕਿ ਜੇ ਵਧੀਆ ਫ਼ਸਲ ਹੋਈ, ਉਹ ਆਪਣੇ ਧੀ ਪੁੱਤ ਦਾ ਵਧੀਆ ਕਾਰਜ ਕਰ ਸਕੇਗਾਘਰ ਵਿੱਚ ਆਪਣੇ ਬੱਚਿਆਂ ਦੀਆਂ ਨਿੱਜੀ ਲੋੜਾਂ ਪੂਰੀਆਂ ਕਰੇਗਾਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵੀ ਅਸਮਾਨੀ ਛੂਹ ਰਹੀਆਂ ਹਨਆਪਣੀ ਤਰਫੋਂ ਤਾਂ ਕਿਸਾਨ ਕੋਈ ਵੀ ਕਸਰ ਨਹੀਂ ਛੱਡਦਾ, ਜੇ ਮੰਡੀ ਵਿੱਚ ਫਸਲ ਪੁੱਜ ਜਾਂਦੀ ਹੈ ਤਾਂ ਮੀਂਹ ਉਸ ਨੂੰ ਤਬਾਹ ਕਰ ਦਿੰਦਾ ਹੈਸਮੇਂ ਸਿਰ ਬੈਂਕਾਂ ਦਾ ਕਰਜ਼ਾ ਨਾ ਉਤਰਨ ਕਰਕੇ ਕਿਸਾਨ ਨੂੰ ਖੁਦਕੁਸ਼ੀ ਕਰਨੀ ਪੈਂਦੀ ਹੈਕਦੇ ਫਾਹਾ ਲੈਣਾ ਪੈਂਦਾ ਹੈਕਦੇ ਜ਼ਹਿਰੀਲੀ ਦਵਾਈ ਪੀਣੀ ਪੈਂਦੀ ਹੈਕਿਸਾਨੀ ਸੰਕਟ ਵਿੱਚ ਹੈ

ਪਿਛਲੇ ਦੋ ਸਾਲਾਂ ਵਿੱਚ ਕਈ ਵੱਡੇ ਵੱਡੇ ਅਦਾਰਿਆਂ ਵਿੱਚੋਂ ਨੌਜਵਾਨਾਂ ਨੂੰ ਬਾਹਰ ਕੱਢਿਆ ਗਿਆ ਹੈਕਿੰਨੀ ਤਾਦਾਦ ਵਿੱਚ ਨੌਜਵਾਨ ਬੇਰੁਜ਼ਗਾਰ ਹੋਏ ਹਨਬੈਂਕਾਂ ਦਾ ਰਲੇਵਾਂ ਹੋ ਚੁੱਕਿਆ ਹੈਗੱਡੀਆਂ ਤੇ ਫਾਸਟ ਟੈਗ ਲਗਾ ਦਿੱਤੇ ਗਏ ਹਨਇਹ ਵੀ ਬੇਰੁਜ਼ਗਾਰੀ ਦਾ ਬਹੁਤ ਵੱਡਾ ਕਾਰਨ ਹੈਅਸਾਮੀ ਇੱਕ ਹੁੰਦੀ ਹੈ ਫਾਰਮ ਜਮ੍ਹਾਂ ਕਰਾਉਣ ਵਾਲੇ ਇੱਕ ਲੱਖ ਹੁੰਦੇ ਹਨਆਮ ਦੇਖਣ ਵਿੱਚ ਆਉਂਦਾ ਹੈ ਕਿ ਜਿੱਥੇ ਚਪੜਾਸੀ ਦੀ ਅਸਾਮੀ ਲਈ ਦਰਖ਼ਾਸਤ ਦਿੱਤੀ ਜਾਂਦੀ ਹੈ ਉੱਥੇ ਐਮ ਫਿਲ, ਪੀਐੱਚ ਡੀ ਮੁੰਡੇ ਵੀ ਅਪਲਾਈ ਕਰਦੇ ਹਨਇਸ ਲਈ ਕੌਣ ਜ਼ਿੰਮੇਵਾਰ ਹੈ? ਸਰਕਾਰ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੁਹਈਆ ਕਰਵਾਉਣੇ ਚਾਹੀਦੇ ਹਨਸ਼ਹਿਰਾਂ ਵਿੱਚ ਉਦਯੋਗ ਸਥਾਪਿਤ ਕਰਨੇ ਚਾਹੀਦੇ ਹਨ ਤਾਂ ਕਿ ਨੌਜਵਾਨਾਂ ਨੂੰ ਉਨ੍ਹਾਂ ਦੀ ਕਾਬਲੀਅਤ ਦੇ ਮੁਤਾਬਕ ਰੋਜ਼ਗਾਰ ਮਿਲ ਸਕੇ

ਨਸ਼ੇ ਨੇ ਪੰਜਾਬ ਦੀ ਜਵਾਨੀ ਨੂੰ ਖਤਮ ਕਰ ਦਿੱਤਾ ਹੈਆਏ ਦਿਨ ਅਖਬਾਰਾਂ ਵਿੱਚ ਖਬਰਾਂ ਪੜ੍ਹਨ ਨੂੰ ਮਿਲਦੀਆਂ ਹਨ ਕਿ ਫਲਾਣੇ ਜ਼ਿਲ੍ਹੇ ਦੇ ਪਿੰਡ ਵਿੱਚ ਨੌਜਵਾਨ ਚਿੱਟੇ ਦੀ ਭੇਟ ਚੜ੍ਹ ਗਿਆ ਹੈਹੁਣ ਤਾਂ ਕੁੜੀਆਂ ਵੀ ਇਸ ਦੀ ਲਪੇਟ ਵਿੱਚ ਆ ਚੁੱਕੀਆਂ ਹਨਅਖ਼ਬਾਰ ਵਿੱਚ ਖ਼ਬਰ ਪੜ੍ਹੀ ਕਿ ਕੋਈ ਕੁੜੀ ਆਪਣਾ ਕਰੀਅਰ ਬਣਾਉਣ ਚੰਡੀਗੜ੍ਹ ਆਈ। ਕਰੀਅਰ ਤਾਂ ਉਸਦਾ ਕੀ ਬਣਨਾ ਸੀ, ਉਹ ਚਿੱਟੇ ਦੀ ਸ਼ੌਕੀਨ ਹੋ ਗਈਬਹੁਤ ਘਰਾਂ ਦੇ ਚਿਰਾਗ ਬੁਝ ਚੁੱਕੇ ਹਨ

ਹਾਲ ਹੀ ਵਿੱਚ ਅੰਮ੍ਰਿਤਸਰ ਵਿੱਚ ਕਰੋੜਾਂ ਰੁਪਏ ਦੀ ਸਮੈਕ ਫੜੀ ਗਈਪੁਲਸ ਮੁਲਾਜ਼ਮਾਂ ਦਾ ਸ਼ਲਾਘਾਯੋਗ ਕਦਮ ਹੈ ਕਿ ਉਹ ਨਸ਼ਾ ਸਮਗਲਰਾਂ ਨੂੰ ਫੜ ਰਹੀ ਹੈਪਰ ਫਿਰ ਵੀ ਇਹ ਨਸ਼ਾ ਕਿੱਥੋਂ ਆ ਰਿਹਾ ਹੈ, ਸਰਕਾਰ ਨੂੰ ਡੂੰਘਾਈ ਵਿੱਚ ਜਾ ਕੇ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਚਾਹੀਦਾ ਹੈ ਮੋਗਾ ਜ਼ਿਲ੍ਹੇ ਵਿੱਚ ਇੱਕ ਨਸ਼ੇੜੀ ਨੌਜਵਾਨ ਨੇ ਆਪਣੇ ਸਾਰੇ ਘਰ ਦਾ ਸਾਮਾਨ ਵੇਚ ਦਿੱਤਾਘਰ ਵਿੱਚ ਰੋਟੀ ਬਣਾਉਣ ਲਈ ਆਟਾ ਵੀ ਨਹੀਂ ਛੱਡਿਆਫਿਰ ਵੀ ਪੰਜਾਬ ਸਰਕਾਰ ਨੇ ਨਸ਼ਾ ਮੁਕਤੀ ਕੇਂਦਰ ਖੋਲ੍ਹੇ ਹਨਸਰਕਾਰ ਵਾਅਦੇ ਤਾਂ ਬਹੁਤ ਵੱਡੇ ਵੱਡੇ ਕਰ ਰਹੀ ਹੈ ਕਿ ਨਸ਼ੇ ਨੂੰ ਖ਼ਤਮ ਕੀਤਾ ਜਾਵੇਗਾਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਨਾਲ ਕੋਈ ਠੋਸ ਨੀਤੀ ਘੜਨੀ ਚਾਹੀਦੀ ਹੈਹੁਣ ਸਮਾਂ ਹੀ ਦੱਸੇਗਾ ਕਿ ਕਿੰਨੇ ਸਮੇਂ ਵਿੱਚ ਇਹ ਨਸ਼ਾ ਖਤਮ ਹੋਵੇਗਾ

ਆਵਾਰਾ ਕੁੱਤਿਆਂ ਦੀ ਸਮੱਸਿਆ ਇੰਨੀ ਵਧ ਚੁੱਕੀ ਹੈ ਕਿ ਹਰ ਕੋਈ ਆਪਣੇ ਆਪ ਨੂੰ ਅਸੁਰੱਖਿਅਤ ਅਨੁਭਵ ਕਰਦਾ ਹੈਜਿੱਥੇ ਵੀ ਚਲੇ ਜਾਓ, ਆਵਾਰਾ ਕੁੱਤੇ ਝੁੰਡ ਬਣਾ ਕੇ ਘੁੰਮ ਰਹੇ ਹਨਜੋ ਰਾਹਗੀਰ ਰਾਤ ਨੂੰ ਆਪਣੇ ਘਰਾਂ ਨੂੰ ਆਉਂਦੇ ਹਨ, ਇਹ ਕੁੱਤੇ ਝੁੰਡ ਬਣਾ ਕੇ ਉਨ੍ਹਾਂ ’ਤੇ ਹਮਲਾ ਕਰ ਦਿੰਦੇ ਹਨ, ਜਿਸ ਕਾਰਨ ਦੁਰਘਟਨਾ ਘਟ ਜਾਂਦੀ ਹੈਕੁੱਤੇ ਝੁੰਡ ਬਣਾ ਕੇ ਘੁੰਮਦੇ ਹਨ, ਜਿਸ ਕਰਕੇ ਲੋਕਾਂ ਨੇ ਸੈਰ ਕਰਨੀ ਬੰਦ ਕਰ ਦਿੱਤੀ ਹੈਇਹ ਬਹੁਤ ਹੀ ਜ਼ਿਆਦਾ ਚਿੰਤਾ ਦਾ ਵਿਸ਼ਾ ਹੈਹਾਲਾਂਕਿ ਸਰਕਾਰ ਨੇ ਕੁੱਤੇ ਮਾਰਨ ਤੇ ਪਾਬੰਦੀ ਲਗਾ ਦਿੱਤੀ ਸੀਪਰ ਆਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਕੋਈ ਠੋਸ ਨੀਤੀ ਨਹੀਂ ਬਣੀ ਹੈਅਜਿਹੇ ਅਵਾਰਾ ਕੁੱਤਿਆਂ ਦੀ ਨਸਬੰਦੀ ਕਰਾਉਣ ਲਈ ਕੋਈ ਠੋਸ ਨੀਤੀ ਘੜਨੀ ਚਾਹੀਦੀ ਹੈ

ਆਵਾਰਾ ਪਸ਼ੂਆਂ ਨੇ ਤਾਂ ਕਿਸਾਨਾਂ ਦੀਆਂ ਫਸਲਾਂ ਬਰਬਾਦ ਕਰ ਦਿੱਤੀਆਂ ਹਨਪਿੰਡਾਂ ਵਿੱਚ ਕਿਸਾਨਾਂ ਦੀਆਂ ਫਸਲਾਂ ਦਾ ਇਹ ਅਵਾਰਾ ਪਸ਼ੂ ਉਜਾੜਾ ਕਰ ਰਹੇ ਹਨਆਏ ਦਿਨ ਕਿਸਾਨ ਧਰਨੇ ਲਾ ਕੇ ਡੀਸੀ ਦਫ਼ਤਰਾਂ ਤੇ ਮੰਤਰੀਆਂ ਦੀ ਕੋਠੀਆਂ ਦੇ ਮੂਹਰੇ ਬੈਠਦੇ ਹਨਪਹਿਲਾਂ ਤਾਂ ਲੋਕ ਇਨ੍ਹਾਂ ਪਸ਼ੂਆਂ ਦਾ ਦੁੱਧ ਪੀਂਦੇ ਹਨਜਦੋਂ ਇਹ ਪਸ਼ੂ ਦੁੱਧ ਦੇਣ ਤੋਂ ਹਟ ਜਾਂਦੇ ਹਨ ਤਾਂ ਲੋਕ ਇਨ੍ਹਾਂ ਨੂੰ ਸ਼ਹਿਰਾਂ ਵੱਲ ਛੱਡ ਦਿੰਦੇ ਹਨ, ਜਿਸ ਕਰਕੇ ਇਹ ਸ਼ਹਿਰਾਂ ਵਿਚ ਹਾਦਸਿਆਂ ਦਾ ਕਾਰਨ ਬਣਦੇ ਹਨਇਨ੍ਹਾਂ ਆਵਾਰਾ ਪਸ਼ੂਆਂ ਨੇ ਕਈ ਸੜਕ ਹਾਦਸੇ ਅਜਿਹੇ ਕਰਵਾਏ ਹਨ ਜਿਨ੍ਹਾਂ ਵਿੱਚ ਪਰਿਵਾਰ ਦੇ ਪਰਿਵਾਰ ਖ਼ਤਮ ਹੋ ਚੁੱਕੇ ਹਨ

ਭ੍ਰਿਸ਼ਟਾਚਾਰ ਦਾ ਬਹੁਤ ਬੋਲਬਾਲਾ ਹੈਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਾਉਣ ਲਈ ਚਪੜਾਸੀ ਤੱਕ ਦੀ ਮੁੱਠੀ ਗਰਮ ਕਰਨੀ ਪੈਂਦੀ ਹੈ

ਅੱਜ ਦੇਸ਼ ਵਿੱਚ ਕੁਪੋਸ਼ਣ ਦੀ ਸਮੱਸਿਆ ਵੀ ਇੱਕ ਗੰਭੀਰ ਮੁੱਦਾ ਹੈਅਨਾਜ ਖੁੱਲ੍ਹੇ ਗੋਦਾਮਾਂ ਵਿੱਚ ਸੜ ਜਾਂਦਾ ਹੈ, ਗਲ ਜਾਂਦਾ ਹੈ ਪਰ ਜੋ ਜ਼ਰੂਰਤਮੰਦ ਹਨ, ਉਨ੍ਹਾਂ ਤੱਕ ਨਹੀਂ ਪਹੁੰਚਦਾ ਇਹ ਬਹੁਤ ਹੀ ਗੰਭੀਰ ਵਿਸ਼ਾ ਹੈ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2961)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਸੰਜੀਵ ਸਿੰਘ ਸੈਣੀ

ਸੰਜੀਵ ਸਿੰਘ ਸੈਣੀ

Mohali, Punjab, India.
Phone: (91 - 78889 - 66168)
Email: (saini.sanjeev87@gmail.com)

More articles from this author