UjagarSingh7“ਵਿਧਾਨਕਾਰ ਅਤੇ ਕਾਰਜਕਾਰਨੀ ਆਪਣੇ ਫਰਜ਼ਾਂ ਤੋਂ ਕੋਤਾਹੀ ਕਰ ਰਹੇ ਹਨ। ਇਸ ਲਈ ਜੁਡੀਸ਼ਰੀ ਦਾ ਫਰਜ਼ ...”
(1 ਸਤੰਬਰ 2021)

 

ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਸਰਕਾਰ ਦੀ ਕਠਪੁਤਲੀ ਮਨੋਹਰ ਲਾਲ ਖੱਟਰ ਦੀ ਹਰਿਆਣਾ ਸਰਕਾਰ ਨੇ ਸ਼ਾਂਤਮਈ ਵਿਰੋਧ ਕਰਨ ਲਈ ਕਰਨਾਲ ਕੋਲ ਬਸਤਾੜਾ ਪਲਾਜ਼ਾ ਤੇ ਇਕੱਠੇ ਹੋਏ ਕਿਸਾਨਾਂ ਤੇ ਕਾਤਲਾਨਾ ਹਮਲਾ ਕਰਕੇ ਕਰਨਾਲ ਜ਼ਿਲ੍ਹੇ ਦੇ ਰਾਏਪੁਰ ਜਟਾਨਾ ਪਿੰਡ ਦੇ ਇੱਕ ਕਿਸਾਨ ਸੁਸ਼ੀਲ ਕਾਜਲ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ ਅਤੇ ਸੈਂਕੜੇ ਕਿਸਾਨਾਂ ਨੂੰ ਬੇਰਹਿਮੀ ਨਾਲ ਜ਼ਖ਼ਮੀ ਕਰਕੇ ਸਿਆਸੀ ਤਾਕਤ ਦੇ ਹੰਕਾਰ ਦਾ ਪ੍ਰਗਟਾਵਾ ਕੀਤਾ ਹੈ64 ਕਿਸਾਨ ਵੱਖ-ਵੱਖ ਹਸਪਤਾਲਾਂ ਵਿੱਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨਸਰਕਾਰ ਨੂੰ ਸੋਚਣਾ ਚਾਹੀਦਾ ਹੈ ਕਿ ਸਿਆਸੀ ਤਾਕਤ ਜੇ ਲੋਕ ਦੇਣਾ ਜਾਣਦੇ ਹਨ ਤਾਂ ਉਹ ਉਸ ਨੂੰ ਖੋਹਣਾ ਵੀ ਜਾਣਦੇ ਹਨਹਰਿਆਣਾ ਸਰਕਾਰ ਦੀ ਇਹ ਅਣਮਨੁੱਖੀ ਕਾਰਵਾਈ ਖੱਟਰ ਸਰਕਾਰ ਦੀਆਂ ਜੜ੍ਹਾਂ ਵਿੱਚ ਤੇਲ ਦੇਣ ਦਾ ਕੰਮ ਕਰੇਗੀ

ਇੱਥੇ ਹੀ ਬੱਸ ਨਹੀਂ ਸਗੋਂ ਇਹ ਕਾਰਵਾਈ ਕੇਂਦਰ ਸਰਕਾਰ ਦੀ ਸਾਖ਼ ਨੂੰ ਵੀ ਅਜਿਹਾ ਖ਼ੋਰਾ ਲਾਏਗੀ, ਜਿਸ ਨੇ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਵਿੱਚ ਸਰਕਾਰ ਦੇ ਦੁਬਾਰਾ ਬਣਨ ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈਕਿਉਂਕਿ ਦੇਸ਼ ਦਾ ਕੋਈ ਵੀ ਨਾਗਰਿਕ ਹਰਿਆਣਾ ਸਰਕਾਰ ਦੀ ਇਹ ਅਣਮਨੁੱਖੀ ਬੇਹੂਦਗੀ ਨੂੰ ਪਸੰਦ ਨਹੀਂ ਕਰੇਗਾਜਿਹੜੀ ਖੱਟਰ ਸਰਕਾਰ ਨੇ ਖ਼ੂਨ ਦੀ ਹੋਲੀ ਖੇਡੀ ਹੈ, ਉਸਦਾ ਖਮਿਆਜ਼ਾ ਉਸ ਨੂੰ ਹਰ ਹਾਲਤ ਵਿੱਚ ਭੁਗਤਣਾ ਪਵੇਗਾਪਰਜਾਤੰਤਰ ਵਿੱਚ ਸ਼ਾਂਤਮਈ ਵਿਰੋਧ ਕਰਨਾ ਜੁਰਮ ਨਹੀਂ ਹੈਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਵਿੱਚ ਜਨਰਲ ਓਡਵਾਇਰ ਰੂਹ ਪ੍ਰਵੇਸ਼ ਕਰ ਗਈ ਹੈ, ਜਿਸ ਨੂੰ ਭਾਰਤੀ ਕਿਸਾਨਾਂ ਦੀ ਆਜ਼ਾਦੀ ਤੋਂ ਖ਼ਤਰਾ ਪੈਦਾ ਹੋ ਗਿਆ ਹੈਖ਼ੂਨ ਨਾਲ ਲੱਥ ਪੱਥ ਹੋਏ ਕਿਸਾਨਾਂ ਨੂੰ ਵੇਖ ਕੇ ਅੰਗਰੇਜ਼ਾਂ ਦੇ ਰਾਜ ਦਾ ਭੁਲੇਖਾ ਪੈਣ ਲੱਗ ਗਿਆਗ਼ਲਤੀ ਲਈ ਮੁਆਫ਼ੀ ਮੰਗਣ ਦੀ ਥਾਂ ਮਨੋਹਰ ਲਾਲ ਖੱਟਰ ਅਜੇ ਵੀ ਹੰਕਾਰ ਵਿੱਚ ਕਿਸਾਨਾਂ ਨੂੰ ਚਿਤਾਵਣੀ ਦੇ ਰਹੇ ਹਨ

ਪਰਜਾਤੰਤਰ ਵਿੱਚ ਸਿਵਲ ਅਤੇ ਪੁਲਿਸ ਅਧਿਕਾਰੀ ਤੇ ਕਰਮਚਾਰੀ ਲੋਕਾਂ ਦੇ ਸੇਵਕ ਹੁੰਦੇ ਹਨਪਰਜਾ ਦੇ ਜਾਨ ਮਾਲ ਦੀ ਰਾਖੀ ਕਰਨ ਦੀ ਉਨ੍ਹਾਂ ਦੀ ਜ਼ਿੰਮੇਵਾਰੀ ਹੁੰਦੀ ਹੈ ਪ੍ਰੰਤੂ ਹਰਿਆਣਾ ਸਰਕਾਰ ਦੇ ਸਬ ਡਵੀਜ਼ਨਲ ਮੈਜਿਸਟਰੇਟ ਆਯੂਸ਼ ਸਿਨਹਾ ਵਿੱਚ ਕਾਤਲਾਂ ਦੀ ਰੂਹ ਪ੍ਰਵੇਸ਼ ਕਰ ਗਈ ਹੈ, ਜਿਨ੍ਹਾਂ ਆਨ ਰਿਕਾਰਡ ਕਿਹਾ ਹੈ ਕਿ ਕਿਸਾਨਾਂ ਮਜ਼ਦੂਰਾਂ ਦੇ ਸਿਰ ਪਾੜ ਦਿਓ, ਜੋ ਵੀਡੀਓ ਵਿੱਚ ਸੁਣਾਈ ਦਿੰਦਾ ਹੈਆਯੂਸ਼ ਸਿਨਹਾ ਕਹਿ ਰਹੇ ਹਨ, “ਜੇਕਰ ਕਿਸਾਨ ਮਜ਼ਦੂਰ ਬੈਰੀਕੇਡ ਦੇ ਸਾਹਮਣੇ ਜਾਂਦੇ ਹਨ ਤਾਂ ਉਨ੍ਹਾਂ ਦੇ ਸਿਰ ਪਾੜ ਦਿਓ, ਜੇਕਰ ਕੋਈ ਨਿਕਲਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸਦੇ ਡਾਂਗਾਂ ਮਾਰੋਮੈਂ ਉਨ੍ਹਾਂ ਦੇ ਸਿਰ ਪਾੜਨ ਦੇ ਆਦੇਸ਼ ਦਿੰਦਾ ਹਾਂਕਿਸੇ ਲਿਖਤੀ ਦਿਸ਼ਾ ਨਿਰਦੇਸ਼ ਦੀ ਜ਼ਰੂਰਤ ਨਹੀਂਇਸ ਬਲਾਕ ਨੂੰ ਕਿਸੇ ਵੀ ਹਾਲਤ ਵਿੱਚ ਟੁੱਟਣ ਨਹੀਂ ਦਿੱਤਾ ਜਾਵੇਗਾ ਪਿੱਛੋਂ ਹੋਰ ਫੋਰਸ ਲੱਗੀ ਹੋਈ ਹੈਹੈਲਮਟ ਪਹਿਨੋ, ਇੱਥੋਂ ਤਕ ਕਿ ਇੱਕ ਵੀ ਵਿਅਕਤੀ ਨੂੰ ਜਾਣ ਨਾ ਦੇਵੋਜੇ ਉਹ ਜਾਂਦਾ ਹੈ ਤਾਂ ਉਸਦਾ ਸਿਰ ਪਾਟਣਾ ਚਾਹੀਦਾ ਹੈ।” ਹੈਰਾਨੀ ਇਸ ਗੱਲ ਦੀ ਹੈ ਕਿ ਇਹ ਹੁਕਮ ਇੱਕ ਆਈ ਏ ਐੱਸ ਅਧਿਕਾਰੀ ਦੇ ਰਿਹਾ ਹੈ, ਜਿਸਦੀ ਜ਼ਿੰਮੇਵਾਰੀ ਸੰਵਿਧਾਨ ਅਨੁਸਾਰ ਪਰਜਾ ਦੇ ਹਿਤਾਂ ਦੀ ਰਾਖੀ ਕਰਨੀ ਹੁੰਦੀ ਹੈਉਹ ਖੁਦ ਹੀ ਸੰਵਿਧਾਨ ਦੀਆਂ ਧਜੀਆਂ ਉਡਾ ਰਿਹਾ ਹੈਇਹ ਹੁਕਮ ਮੈਜਿਸਟਰੇਟ ਬਿਨਾ ਕਿਸੇ ਪ੍ਰੋਵੋਕੇਸ਼ਨ ਤੋਂ ਪਹਿਲਾਂ ਹੀ ਦੇ ਰਿਹਾ ਜਿਸ ਤੋਂ ਇੱਕ ਗਿਣੀ ਮਿਥੀ ਸਾਜ਼ਿਸ਼ ਦਾ ਪਤਾ ਲੱਗਦਾ ਹੈ

ਜੇਕਰ ਕਿਸਾਨ ਕੋਈ ਟਕਰਾਓ ਵਾਲੀ ਕਾਰਵਾਈ ਕਰਦੇ ਫਿਰ ਤਾਂ ਉਹ ਅੱਥਰੂ ਗੈਸ ਛੱਡਣ ਦੇ ਹੁਕਮ ਦਿੰਦਾਉਸਨੇ ਤਾਂ ਪਹਿਲਾਂ ਹੀ ਇਹ ਹੁਕਮ ਸੁਣਾ ਦਿੱਤੇ। ਉਦੋਂ ਤਾਂ ਅਜੇ ਕਿਸਾਨ ਇਕੱਠੇ ਵੀ ਨਹੀਂ ਹੋਏ ਸਨਆਈ ਏ ਐੱਸ ਅਧਿਕਾਰੀ ਨੂੰ ਚੁਣੇ ਜਾਣ ਤੋਂ ਬਾਅਦ ਟਰੇਨਿੰਗ ਦਿੱਤੀ ਜਾਂਦੀ ਹੈ ਕਿ ਕਿਸ ਪ੍ਰਕਾਰ ਉਨ੍ਹਾਂ ਨੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣੀਆਂ ਹਨਕੀ ਉਹ ਅਧਿਕਾਰੀ ਸਾਰੇ ਆਈ ਏ ਐੱਸ ਅਧਿਕਾਰੀਆਂ ਨੂੰ ਬਦਨਾਮ ਨਹੀਂ ਕਰ ਰਿਹਾ? ਉਹ ਆਈ ਏ ਐੱਸ ਅਧਿਕਾਰੀ ਕਹਾਉਣ ਦਾ ਹੱਕਦਾਰ ਹੀ ਨਹੀਂਅਜਿਹੇ ਅਧਿਕਾਰੀ ਨੂੰ ਤਾਂ ਨੌਕਰੀ ਤੋਂ ਬਰਖਾਸਤ ਕਰਨ ਦੀ ਮੰਗ ਸੰਯੁਕਤ ਕਿਸਾਨ ਮੋਰਚਾ ਕਰ ਰਿਹਾ ਹੈ ਇੱਕ ਗੱਲ ਸੋਚਣ ਵਾਲੀ ਹੈ ਕਿ ਉਹ ਅਧਿਕਾਰੀ ਬਿਨਾ ਸਰਕਾਰ ਦੇ ਹੁਕਮਾਂ ਤੋਂ ਅਜਿਹਾ ਨਹੀਂ ਕਰ ਸਕਦਾਅਜਿਹੀ ਹਰਿਆਣਾ ਦੀ ਗ਼ੈਰ ਇਖ਼ਲਾਕੀ ਪੁਲਿਸ ਦੀ ਨਫਰੀ ਹੈ, ਜਿਹੜੀ ਗ਼ੈਰ ਕਾਨੂੰਨੀ ਹੁਕਮਾਂ ਦੀ ਪਾਲਣਾ ਕਰਕੇ ਆਪਣੇ ਅੰਨ ਦਾਤਾਵਾਂ ਤੇ ਲਾਠੀਆਂ ਵਰ੍ਹਾਉਂਦੀ ਹੋਈ, ਉਨ੍ਹਾਂ ਦੇ ਸਿਰ ਪਾੜ ਕੇ ਲਹੂ ਲੁਹਾਣ ਕਰ ਦਿੰਦੀ ਹੈ

ਨਿਰਦੋਸ਼ ਅਤੇ ਸ਼ਾਂਤਮਈ ਧਰਨਾ ਦੇ ਰਹੇ ਕਿਸਾਨਾਂ ਦਾ ਡੁੱਲ੍ਹਿਆ ਖ਼ੂਨ ਅਜਾਈਂ ਨਹੀਂ ਜਾਵੇਗਾਇਸ ਖ਼ੂਨ ਦੀ ਹੋਲੀ ਨੇ ਸਮੁੱਚੇ ਦੇਸ਼ ਦੇ ਕਿਸਾਨਾਂ ਦਾ ਹੀ ਨਹੀਂ ਸਾਰੇ ਨਾਗਰਿਕਾਂ ਦਾ ਖ਼ੂਨ ਖੌਲਣ ਲਾ ਦਿੱਤਾ ਹੈਇੱਕ ਪਾਸੇ ਉਸੇ ਦਿਨ ਦੇਸ਼ ਦਾ ਪ੍ਰਧਾਨ ਮੰਤਰੀ ਜਲ੍ਹਿਆਂ ਵਾਲੇ ਬਾਗ ਦੀ ਯਾਦਗਾਰ ਦੇ ਨਵੀਨੀਕਰਨ ਦਾ ਉਦਘਾਟਨ ਕਰ ਰਿਹਾ ਹੈ, ਦੂਜੇ ਪਾਸੇ ਹਰਿਆਣਾ ਸਰਕਾਰ ਜਲ੍ਹਿਆਂ ਵਾਲਾ ਬਾਗ ਦੀ ਘਟਨਾ ਨੂੰ ਦੁਹਰਾ ਰਹੀ ਹੈਅਸਲ ਵਿੱਚ ਕੇਂਦਰ ਸਰਕਾਰ ਪਿਛਲੇ 9 ਮਹੀਨੇ ਤੋਂ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼ਾਂਤਮਈ ਚੱਲ ਰਹੇ ਕਿਸਾਨ ਅੰਦੋਲਨ ਦੀ ਸਫਲਤਾ ਤੋਂ ਬੁਖਲਾਈ ਹੋਈ ਹੈ, ਜਿਸ ਕਰਕੇ ਉਨ੍ਹਾਂ ਮਨੋਹਰ ਲਾਲ ਖੱਟਰ ਰਾਹੀਂ ਕਿਸਾਨਾਂ ਨੂੰ ਸਬਕ ਸਿਖਾਉਣ ਅਤੇ ਡਰਾਉਣ ਲਈ ਜ਼ਾਲਮਾਨਾ ਕਾਰਵਾਈ ਕੀਤੀ ਹੈਕਿਉਂਕਿ ਕਿਸਾਨਾਂ ਨੇ ਪੱਛਵੀਂ ਉੱਤਰ ਪ੍ਰਦੇਸ਼ ਦੇ ਮੁਜ਼ੱਫ਼ਰ ਨਗਰ ਵਿਖੇ 5 ਸਤੰਬਰ ਨੂੰ ਮਹਾਂ ਕਿਸਾਨ ਪੰਚਾਇਤ ਰੱਖੀ ਹੈ, ਜਿਸ ਵਿੱਚ ਲੱਖਾਂ ਕਿਸਾਨਾਂ ਦੇ ਸ਼ਾਮਲ ਹੋਣ ਦਾ ਡਰ ਸਰਕਾਰ ਨੂੰ ਸਤਾ ਰਿਹਾ ਹੈਕਿਸਾਨ ਅੰਦੋਲਨ ਕੇਂਦਰ ਸਰਕਾਰ ਦੇ ਗਲੇ ਦੀ ਹੱਡੀ ਬਣ ਚੁੱਕਿਆ ਹੈਉਨ੍ਹਾਂ ਨੂੰ ਫਰਵਰੀ 2022 ਦੀਆਂ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦਾ ਡਰ ਸਤਾ ਰਿਹਾ ਹੈਕੇਂਦਰ ਸਰਕਾਰ ਕਿਸੇ ਵੀ ਸਤਿਕਾਰਤ ਢੰਗ ਨਾਲ ਕਿਸਾਨ ਅੰਦੋਲਨ ਖ਼ਤਮ ਕਰਵਾਉਣਾ ਚਾਹੁੰਦੀ ਹੈ ਪ੍ਰੰਤੂ ਕਰਨਾਲ ਦੀ ਘਟਨਾ ਨੇ ਬਲਦੀ ਤੇ ਤੇਲ ਪਾਉਣ ਦਾ ਕੰਮ ਕੀਤਾ ਹੈਇਸ ਨਾਲ ਕਿਸਾਨ ਅੰਦੋਲਨ ਹੁਣ ਹੋਰ ਮਜ਼ਬੂਤ ਹੋਵੇਗਾ

ਕਿਸਾਨ ਅਜੇ ਬਸਤਾੜਾ ਟੋਲ ਪਲਾਜ਼ਾ ਤੇ ਇਕੱਠੇ ਹੋ ਰਹੇ ਸਨ, ਕਰਨਾਲ ਦੇ ਡਿਪਟੀ ਕਮਿਸ਼ਨਰ ਬਿਆਨ ਦੇ ਰਹੇ ਹਨ ਕਿ ਕਿਸਾਨ ਹਾਈਵੇ ਬੰਦ ਕਰ ਰਹੇ ਸਨ ਅਤੇ ਮੁੱਖ ਮੰਤਰੀ ਦੇ ਜਲਸੇ ਨੂੰ ਰੋਕਣ ਲਈ ਜਾ ਰਹੇ ਸਨਇਹ ਸਾਰੀ ਗ਼ਲਤ ਬਿਆਨੀ ਹੈਮੁੱਖ ਮੰਤਰੀ ਦਾ ਪ੍ਰੋਗਰਾਮ ਲਾਠੀਚਾਰਜ ਵਾਲੇ ਥਾਂ ਤੋਂ 15 ਕਿਲੋਮੀਟਰ ਦੂਰ ਸੀ ਇੱਕ ਪਾਸੇ ਡੀ ਸੀ ਕਹਿ ਰਹੇ ਹਨ ਕਿ ਸ਼ਾਮ ਨੂੰ ਨੈਸ਼ਨਲ ਹਾਈਵੇ ਕਿਸਾਨਾਂ ਨੇ ਤਿੰਨ ਘੰਟੇ ਲਈ ਬੰਦ ਕਰ ਦਿੱਤਾ ਸੀ, ਫਿਰ ਸਵੇਰੇ ਨੈਸ਼ਨਲ ਹਾਈਵੇ ਕਿਉਂ ਬੰਦ ਨਹੀਂ ਕਰਨ ਦਿੱਤਾ? ਜੇ ਕਿਸਾਨਾਂ ’ਤੇ ਲਾਠੀ ਚਾਰਜ ਨਾ ਕਰਦੇ ਤਾਂ ਫਿਰ ਇਹ ਹਾਲਤ ਨਾ ਬਣਦੀਬਜ਼ੁਰਗ ਕਿਸਾਨਾਂ ਨੂੰ ਵੀ ਬੁਰੀ ਤਰ੍ਹਾਂ ਕੁੱਟਿਆ ਗਿਆਗੁਰਜੰਟ ਸਿੰਘ ਕਿਸਾਨ ਜਿਸਦੀ ਆਪਣੀ ਅੱਖ ਲਾਠੀਆਂ ਨਾਲ ਭੰਨ ਦਿੱਤੀ ਨੇ ਦੱਸਿਆ ਕਿ ਉਹ ਬਜ਼ੁਰਗ ਕਿਸਾਨਾਂ ਨੂੰ ਬਚਾਉਣ ਲਈ ਉਨ੍ਹਾਂ ਦੇ ਉੱਪਰ ਪੈ ਗਿਆ ਸੀਤਾਊ ਮਹਿੰਦਰ ਸਿੰਘ ਖ਼ੂਨ ਨਾਲ ਲੱਥ ਪੱਥ ਹੋਣ ਦੇ ਬਾਵਜੂਦ ਚੜ੍ਹਦੀ ਕਲਾ ਵਿੱਚ ਵਿਖਾਈ ਦੇ ਰਿਹਾ ਹੈ

ਪਰਜਾਤੰਤਰ ਦੇ ਤਿੰਨ ਮਹੱਤਵਪੂਰਨ ਅੰਗ ਹੁੰਦੇ ਹਨਵਿਧਾਨਕਾਰ, ਐਗਜੈਕਟਿਵ ਅਤੇ ਜੁਡੀਸ਼ਰੀਵਿਧਾਨਕਾਰ ਅਤੇ ਕਾਰਜਕਾਰਨੀ ਆਪਣੇ ਫਰਜ਼ਾਂ ਤੋਂ ਕੋਤਾਹੀ ਕਰ ਰਹੇ ਹਨਇਸ ਲਈ ਜੁਡੀਸ਼ਰੀ ਦਾ ਫਰਜ਼ ਬਣਦਾ ਹੈ ਕਿ ਉਹ ਵਾਇਰਲ ਹੋਈਆਂ ਵੀਡੀਓਜ਼ ਅਤੇ ਅਖ਼ਬਾਰਾਂ ਦੀ ਖ਼ਬਰਾਂ ਦੇ ਆਧਾਰ ’ਤੇ ਆਪ ਹੀ ਨੋਟਿਸ ਲੈ ਕੇ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰੇ। ਜਿਹੜੇ ਅਧਿਕਾਰੀਆਂ ਨੇ ਪਰਜਾ ਦੇ ਹਿਤਾਂ ਦੀ ਰੱਖਿਆ ਕਰਨੀ ਹੁੰਦੀ ਹੈ, ਉਹ ਕਹਿ ਰਿਹਾ ਹੈ ਕਿ ਕਿਸਾਨ ਮਜ਼ਦੂਰਾਂ ਦੇ ਸਿਰ ਪਾੜ ਦਿਓਲੋਕਾਂ ਨੂੰ ਇਨਸਾਫ ਕਿਵੇਂ ਮਿਲੇਗਾ ਜਦੋਂ ਚੋਰ ਅਤੇ ਕੁੱਤਾ ਆਪਸ ਵਿੱਚ ਮਿਲ ਜਾਣਹਰਿਆਣਾ ਦੇ ਕਿਸਾਨਾਂ ਨੇ ਨੂੰਹ ਵਿਖੇ ਮਹਾਂ ਪੰਚਾਇਤ ਕਰਕੇ ਮਹੱਤਪੂਰਨ ਫ਼ੈਸਲੇ ਲਏ ਹਨ, ਜਿਹੜੇ ਹਰਿਆਣਾ ਸਰਕਰ ਦੀਆਂ ਜੜ੍ਹਾਂ ਵਿੱਚ ਕਿੱਲ ਠੋਕਣਗੇ

ਹੈਰਾਨੀ ਇਸ ਗੱਲ ਦੀ ਹੈ ਕਿ ਖੱਟਰ ਸਰਕਾਰ ਦੀ ਸਹਿਯੋਗੀ ਪਾਰਟੀ ਜੇ ਜੇ ਪੀ ਦੇ ਮੁਖੀ ਅਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਕਿਸਾਨਾਂ ਦੇ ਹਿਤਾਂਤੇ ਪਹਿਰਾ ਦੇਣ ਦੀ ਗੱਲ ਕਰ ਰਹੇ ਹਨ ਇੱਕ ਕਿਸਮ ਨਾਲ ਲਾਠੀ ਚਾਰਜ ਦੀ ਕਾਰਵਾਈ ਨੂੰ ਸਹੀ ਦਰਸਾ ਰਹੇ ਹਨਇਹ ਵੀ ਕਹਿ ਰਹੇ ਹਨ ਕਿ ਆਯੂਸ਼ ਸਿਨਹਾ ਦੇ ਵਿਰੁੱਧ ਕਾਰਵਾਈ ਕੀਤੀ ਜਾਵੇਗੀਜੇ ਦੁਸ਼ਿਅੰਤ ਚੌਟਾਲਾ ਕਾਰਵਾਈ ਕਰਨਾ ਚਾਹੁੰਦੇ ਹਨ ਤਾਂ ਖੱਟਰ ਸਰਕਾਰ ਦੀ ਸਪੋਰਟ ਵਾਪਸ ਲੈ ਕੇ ਕਿਸਾਨਾਂ ਨਾਲ ਖੜ੍ਹੇ ਹੋ ਜਾਣਜੇਕਰ ਉਹ ਇੰਝ ਨਹੀਂ ਕਰਦੇ ਤਾਂ ਮੁੜ ਕੇ ਜੇ ਜੇ ਪੀ ਦਾ ਹਰਿਆਣਾ ਵਿੱਚ ਸਫਾਇਆ ਹੋ ਜਾਵੇਗਾਵੈਸੇ ਜੇ ਜੇ ਪੀ ਵਿੱਚੋਂ ਬਗਾਵਤ ਸ਼ੁਰੂ ਹੋ ਗਈ ਹੈਸੀਨੀਅਰ ਨੇਤਾ ਬੀਬੀ ਸੰਤੋਸ਼ ਦਾਹੀਆ ਨੇ ਕਿਸਾਨਾਂ ਨਾਲ ਅਣਮਨੁੱਖੀ ਵਿਵਹਾਰ ਕਰਨ ਕਰਕੇ ਅਤਸੀਫਾ ਦੇ ਦਿੱਤਾ ਹੈਹੋਰ ਵੀ ਇਸਤੀਫੇ ਆਉਣਗੇਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਜੋ ਅੱਜ ਕੱਲ੍ਹ ਮੇਘਾਲਿਆ ਦੇ ਰਾਜਪਾਲ ਹਨ, ਉਨ੍ਹਾਂ ਨੇ ਇੱਕ ਟੀ ਵੀ ਦੇ ਨੁਮਾਇੰਦੇ ਨਾਲ ਗੱਲ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਸ਼ਹਿ ਤੋਂ ਬਿਨਾ ਐੱਸ ਡੀ ਐੱਮ ਅਜਿਹੀ ਹਰਕਤ ਨਹੀਂ ਕਰ ਸਕਦਾਉਨ੍ਹਾਂ ਉਸ ਅਧਿਕਾਰੀ ਦੀ ਬਰਖਾਸਤਗੀ ਦੀ ਮੰਗ ਕੀਤੀ ਹੈਜੇ ਜੇ ਪੀ ਦੇ ਸੱਪ ਦੇ ਮੂੰਹ ਵਿੱਚ ਕੋਹੜ ਕਿਰਲੀ ਵਾਲੀ ਹਾਲਾਤ ਬਣੀ ਹੋਈ ਹੈਜੇਕਰ ਹਰਿਆਣਾ ਸਰਕਾਰ ਨੇ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਨਾ ਕੀਤੀ ਤਾਂ ਹਰਿਆਣਾ ਦੇ ਕਿਸਾਨ ਹਰਿਆਣਾ ਸਰਕਾਰ ਦੇ ਨੱਕ ਵਿੱਚ ਦਮ ਕਰ ਦੇਣਗੇ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2981)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author