UjagarSingh7ਵੱਖ-ਵੱਖ ਸੂਬਿਆਂ, ਧਰਮਾਂ, ਜ਼ਾਤਾਂ, ਖ਼ੇਤਰਾਂ ਅਤੇ ਭਾਸ਼ਾਵਾਂ ਬੋਲਣ ਵਾਲੇ ਕਿਸਾਨ ਮਜ਼ਦੂਰ ਹੁੰਮ ਹੁਮਾ ਕੇ ...
(6 ਸਤੰਬਰ 2021)

 

MahanPanchayat1

ਮੁਜ਼ੱਫ਼ਰਨਗਰ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਆਯੋਜਤ ਕੀਤੀ ਗਈ ਮਹਾਂ ਪੰਚਾਇਤ ਵਿੱਚ ਸ਼ਾਮਲ ਮਾਨਵਤਾ ਦੇ ਸਮੁੰਦਰ ਨੇ ਕੇਂਦਰ ਸਰਕਾਰ ਦੀ ਨੀਂਦ ਹਰਾਮ ਕਰ ਦਿੱਤੀ ਹੈਸਾਰਾ ਮੁਜ਼ੱਫ਼ਰਨਗਰ ਸ਼ਹਿਰ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਗਿਆ ਸੀਸ਼ਹਿਰ ਦੀ ਹਰ ਗਲੀ, ਮਹੱਲਾ ਅਤੇ ਸੜਕਾਂ ਉੱਪਰ ਤਿਲ ਸੁੱਟਣ ਲਈ ਖਾਲੀ ਥਾਂ ਨਹੀਂ ਸੀ ਜਿੱਧਰ ਵੀ ਨਿਗਾਹ ਮਾਰੋ ਉੱਧਰ ਹੀ ਇਨਸਾਨੀਅਤ ਦਾ ਜਨ ਸਮੂਹ ਠਾਠਾਂ ਮਾਰਦਾ ਦਿਸ ਰਿਹਾ ਸੀਲੱਖਾਂ ਕਿਸਾਨ ਪੰਡਾਲ ਵਿੱਚ ਪਹੁੰਚ ਹੀ ਨਹੀਂ ਸਕੇ ਪ੍ਰੰਤੂ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਬੰਧਕਾਂ ਨੇ ਜਨਤਕ ਸੰਬੋਧਨ ਪ੍ਰਣਾਲੀ ਦਾ ਸਾਰੇ ਸ਼ਹਿਰ ਵਿੱਚ ਜਾਲ ਵਿਛਾ ਦਿੱਤਾ ਸੀ, ਜਿਸ ਕਰਕੇ ਠਾਠਾਂ ਮਾਰਦਾ ਮਨੁੱਖਤਾ ਦਾ ਸਮੁੰਦਰ ਜਿੱਥੇ ਵੀ ਜਗ੍ਹਾ ਮਿਲੀ, ਉੱਥੇ ਹੀ ਖੜ੍ਹਕੇ ਸੰਯੁਕਤ ਕਿਸਾਨ ਮੋਰਚੇ ਦੇ ਨੇਤਾਵਾਂ ਦੇ ਭਾਸ਼ਣ ਨੂੰ ਸ਼ਾਂਤਮਈ ਢੰਗ ਨਾਲ ਸੁਣ ਰਹੇ ਸਨ

ਵੱਖ-ਵੱਖ ਸੂਬਿਆਂ, ਧਰਮਾਂ, ਜ਼ਾਤਾਂ, ਖ਼ੇਤਰਾਂ ਅਤੇ ਭਾਸ਼ਾਵਾਂ ਬੋਲਣ ਵਾਲੇ ਕਿਸਾਨ ਮਜ਼ਦੂਰ ਹੁੰਮ ਹੁਮਾ ਕੇ ਪਹੁੰਚੇ ਹੋਏ ਸਨਸੰਯੁਕਤ ਕਿਸਾਨ ਮੋਰਚੇ ਨੂੰ ਬੇਮਿਸਾਲ ਸਮਰਥਨ ਮਿਲਿਆ ਹੈ, ਜਿਸਨੇ ਭਾਰਤੀ ਜਨਤਾ ਪਾਰਟੀ ਦੀ ਲੀਡਰਸ਼ਿੱਪ ਨੂੰ ਕੰਬਣੀ ਛੇੜ ਦਿੱਤੀ ਹੈਸ਼ਹਿਰ ਤੋਂ ਬਾਹਰ ਵੀ ਕਈ ਕਿਲੋਮੀਟਰ ਤਕ ਸੜਕਾਂ ਜਾਮ ਹੋ ਗਈਆਂ ਸਨਦੇਸ਼ ਦੇ 15 ਰਾਜਾਂ ਉੱਤਰ ਪ੍ਰਦੇਸ਼, ਉਤਰਾਖੰਡ, ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦਸ਼, ਪੱਛਵੀਂ ਬੰਗਾਲ, ਤਾਮਿਲ ਨਾਡੂ, ਆਸਾਮ, ਬਿਹਾਰ, ਕੇਰਲ, ਕਰਨਾਟਕਾ, ਆਂਧਰਾ ਪ੍ਰਦੇਸ਼, ਤੇਲੰਗਾਨਾ ਅਤੇ ਮਹਾਰਾਸ਼ਟਰ ਵਿੱਚੋਂ ਵਿਸ਼ੇਸ਼ ਤੌਰ ’ਤੇ ਕਿਸਾਨ ਮਜ਼ਦੂਰ ਟਰੱਕਾਂ, ਬੱਸਾਂ, ਕਾਰਾਂ, ਟਰੈਕਟਰਾਂ ਅਤੇ ਹੋਰ ਸਾਧਨਾਂ ਰਾਹੀਂ ਪਹੁੰਚੇ ਹੋਏ ਸਨਇਸਤਰੀਆਂ ਅਤੇ ਨੌਜਵਾਨ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਹਨਜਿਨ੍ਹਾਂ ਕਿਸਾਨ ਮਜ਼ਦੂਰਾਂ ਨੂੰ ਦੇਸ਼ ਧ੍ਰੋਹੀ, ਮਾਓਵਾਦੀ ਅਤੇ ਖਾਲਿਸਤਾਨੀ ਵਰਗੇ ਫਤਵੇ ਦੇ ਕੇ ਨਿੰਦਿਆ ਜਾ ਰਿਹਾ ਸੀ, ਉਹ ਸਾਰੇ ਕੌਮੀ ਝੰਡੇ ਅਤੇ ਆਪੋ ਆਪਣੇ ਸੰਗਠਨਾਂ ਦੇ ਝੰਡਿਆਂ ਸਮੇਤ ਪਹੁੰਚੇ ਹੋਏ ਸਨ

ਇਸ ਮਹਾਂ ਪੰਚਾਇਤ ਦੀ ਵਿਲੱਖਣਤਾ ਇਹ ਸੀ ਕਿ ਭਾਰਤ ਦੇ ਇਤਿਹਾਸ ਵਿੱਚ ਹੁਣ ਤਕ ਸਾਰੇ ਧਰਮਾਂ, ਜ਼ਾਤਾਂ ਅਤੇ ਭਾਸ਼ਾਵਾਂ ਵਾਲੀ ਲੋਕਾਈ ਦਾ ਇੰਨਾ ਵੱਡਾ ਸ਼ਾਂਤਮਈ ਜਨ ਸਮੂਹ ਕਦੀ ਵੀ ਕਿਸੇ ਜਲਸੇ ਵਿੱਚ ਵੇਖਣ ਨੂੰ ਨਹੀਂ ਮਿਲਿਆਇਸ ਮਹਾਂ ਪੰਚਾਇਤ ਨੇ ਦੇਸ਼ ਦੇ ਇਤਿਹਾਸ ਵਿੱਚ ਨਵਾਂ ਕੀਰਤੀਮਾਨ ਸਥਾਪਤ ਕੀਤਾ ਹੈਯੋਗੀ ਸਰਕਾਰ ਵੱਲੋਂ ਬੱਸਾਂ, ਟਰੱਕਾਂ ਅਤੇ ਕਾਰਾਂ ਦੇ ਕਾਫ਼ਲਿਆਂ ਨੂੰ ਅਨੇਕਾਂ ਰੋਕਾਂ ਲਾ ਕੇ ਰੋਕਣ ਦੇ ਬਾਵਜੂਦ ਕਿਸਾਨ ਮਜ਼ਦੂਰ ਹਰ ਹੀਲਾ ਵਰਤਕੇ ਪਹੁੰਚ ਗਏਕੇਂਦਰ ਸਰਕਾਰ ਨੇ ਰੇਲਾਂ ਨੂੰ ਲੇਟ ਕੀਤਾ ਤਾਂ ਜੋ ਕਿਸਾਨ ਸਮੇਂ ਸਿਰ ਪਹੁੰਚ ਨਾ ਸਕਣ ਅਤੇ ਕਈ ਰੇਲਾਂ ਰੱਦ ਕਰ ਦਿੱਤੀਆਂ ਗਈਆਂ ਸਨਲੋਕਾਂ ਦਾ ਹੜ੍ਹ ਪਹੁੰਚਕੇ ਮੁਜ਼ੱਫ਼ਰਨਗਰ ਦੇ ਇਤਿਹਾਸ ਵਿੱਚ ਨਵੀਂਆਂ ਬੁਲੰਦੀਆਂ ਪ੍ਰਾਪਤ ਕਰ ਗਿਆ

ਇਸ ਮਹਾਂ ਪੰਚਾਇਤ ਵਿੱਚ ਗੁਰਦੁਆਰਾ ਸਿੰਘ ਸਭਾ ਅਤੇ ਸਵੈਇੱਛਤ ਸੰਸਥਾਵਾਂ ਨੇ ਲੰਗਰ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਡਾਕਟਰੀ ਸਹੂਲਤਾਂ ਅਤੇ ਮੋਬਾਇਲ ਕਲਿਨਕਾਂ ਸਥਾਪਤ ਕੀਤੀਆਂ ਗਈਆਂ ਸਨਇਹ ਸਾਰੇ ਪ੍ਰਬੰਧ ਮਹਾਂ ਪੰਚਾਇਤ ਦੀ ਸਫਲਤਾ ਲਈ ਕੀਤੇ ਸਨਦੇਸ਼ ਅਤੇ ਵਿਦੇਸ਼ ਦਾ ਮੀਡੀਆ ਇਸ ਮਹਾਂ ਪੰਚਾਇਤ ਨੂੰ ਕਵਰ ਕਰਨ ਲਈ ਪਹੁੰਚਿਆ ਹੋਇਆ ਸੀ ਇੰਨਾ ਵੱਡਾ ਇਕੱਠ ਵੇਖ ਕੇ ਸੰਸਾਰ ਦੰਗ ਰਹਿ ਗਿਆਸੰਸਾਰ ਵਿੱਚ ਮੋਦੀ ਸਰਕਾਰ ਦੀ ਥੂਹ ਥੂਹ ਹੋ ਗਈਸੰਯੁਕਤ ਕਿਸਾਨ ਮੋਰਚੇ ਦੀਆਂ ਆਸਾਂ ਤੋਂ ਵੱਧ ਲੋਕਾਂ ਨੇ ਹਾਜ਼ਰੀ ਲਵਾਈ ਹੈ17 ਏਕੜ ਦੇ ਜੀ ਆਈ ਕਾਲਜ ਦਾ ਅਹਾਤਾ 4 ਸਤੰਬਰ ਦੀ ਰਾਤ ਨੂੰ ਹੀ ਖਚਾਖਚ ਭਰ ਗਿਆ ਸੀਇਸ ਨਾਲੋਂ ਦੁੱਗਣੇ ਲੋਕ ਪੰਡਾਲ ਦੇ ਬਾਹਰ ਬਾਜ਼ਾਰਾਂ ਵਿੱਚ ਖੜ੍ਹੇ ਸਨਭਾਵ 51 ਏਕੜ ਥਾਂ ਵਿੱਚ ਕਿਸਾਨ ਮਜ਼ਦੂਰ ਅਤੇ ਲੋਕਾਈ ਬੈਠੀ ਹੋਈ ਸੀ

ਭਾਰਤੀ ਜਨਤਾ ਪਾਰਟੀ ਦਿੱਲੀ ਦੀਆਂ ਸਰਹੱਦਾਂ ’ਤੇ ਪਿਛਲੇ 9 ਮਹੀਨੇ ਤੋਂ ਬੇਠੈ ਕਿਸਾਨਾਂ ਨੂੰ ਮੁੱਠੀ ਭਰ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਕਹਿ ਰਹੀ ਸੀ5 ਸਤੰਬਰ ਦੇ ਜਨ ਸਮੂਹ ਨੇ ਇਹ ਗ਼ਲਤ ਫ਼ਹਿਮੀ ਵੀ ਦੂਰ ਕਰ ਦਿੱਤੀ ਹੈਕਿਸਾਨ ਅੰਦੋਲਨ ਲੋਕ ਅੰਦੋਲਨ ਬਣ ਗਿਆ ਹੈ, ਜਿਸ ਕਰਕੇ ਇਸਦੀ ਸਭ ਤੋਂ ਵੱਡੀ ਦੇਣ ਲੋਕਾਂ ਦੇ ਸਾਹਮਣੇ ਆਉਣੀ ਸ਼ੁਰੂ ਹੋ ਗਈ ਹੈਸੰਸਾਰ ਵਿੱਚ ਇਸ ਅੰਦੋਲਨ ਦਾ ਪ੍ਰਭਾਵ ਸਾਫ਼ ਵਿਖਾਈ ਦਿੰਦਾ ਹੈਇਸ ਅੰਦੋਲਨ ਨੇ ਆਮ ਲੋਕਾਂ, ਖਾਸ ਤੌਰ ’ਤੇ ਦੇਸ਼ ਦੇ ਵੋਟਰਾਂ ਵਿੱਚ ਇੰਨੀ ਜਾਗ੍ਰਤੀ ਪੈਦਾ ਕਰ ਦਿੱਤੀ ਹੈ ਕਿ ਹੁਣ ਸਾਰੀਆਂ ਸਿਆਸੀ ਪਾਰਟੀਆਂ ਅਤੇ ਵਿਸ਼ੇਸ਼ ਤੌਰ ’ਤੇ ਭਾਰਤੀ ਜਨਤਾ ਪਾਰਟੀ ਨੂੰ ਲੈਣੇ ਦੇ ਦੇਣੇ ਪੈ ਗਏ ਹਨਉਹ ਅਸੰਜਮ ਮਹਿਸੂਸ ਕਰ ਰਹੀ ਹੈਭਾਰਤ ਵਿੱਚ ਉਹ ਬੇਮਾਇਨਾ ਹੋ ਚੁੱਕੀ ਹੈਉਨ੍ਹਾਂ ਨੂੰ ਅਨੁਭਵ ਹੋ ਗਿਆ ਹੈ ਕਿ ਸਿਆਸੀ ਜ਼ਮੀਨ ਉਨ੍ਹਾਂ ਦੇ ਹੱਥੋਂ ਖਿਸਕ ਰਹੀ ਹੈਭਾਰਤੀ ਜਨਤਾ ਪਾਰਟੀ, ਸਮੇਤ ਭਾਰਤ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇੰਨੀਆਂ ਘਬਰਾ ਗਈਆਂ ਹਨ ਕਿ ਉਹ ਆਪਣਾ ਕੋਈ ਵੀ ਅਜਿਹਾ ਫ਼ੈਸਲਾ ਨਹੀਂ ਕਰਦੀਆਂ, ਜਿਸ ਨਾਲ ਕਿਸਾਨ ਅੰਦੋਲਨ ਉੱਪਰ ਬੁਰਾ ਪ੍ਰਭਾਵ ਪਵੇ

ਮੁਜ਼ੱਫ਼ਰਨਗਰ ਕਿਸਾਨਾਂ ਦਾ ਮੱਕਾ ਸਾਬਤ ਹੋ ਰਿਹਾ ਹੈ ਕਿਉਂਕਿ ਚੌਧਰੀ ਚਰਨ ਸਿੰਘ ਅਤੇ ਕਿਸਾਨ ਨੇਤਾ ਮਹਿੰਦਰ ਸਿੰਘ ਟਿਕੈਤ ਨੇ ਵੀ ਕਿਸਾਨਾਂ ਦੇ ਹੱਕਾਂ ਲਈ ਮੁਜ਼ੱਫ਼ਰਨਗਰ ਤੋਂ ਹੀ ਅੰਦੋਲਨ ਸ਼ੁਰੂ ਕਰਕੇ ਸਫਲਤਾ ਪ੍ਰਾਪਤ ਕੀਤੀ ਸੀਇਸ ਲਈ ਮਹਾਂ ਪੰਚਾਇਤ ਕਰਨ ਲਈ ਹੀ ਮੁਜ਼ੱਫ਼ਰਨਗਰ ਦੀ ਚੋਣ ਕੀਤੀ ਗਈ ਸੀ ਕਿਸਾਨਾਂ ਨੇ ਆਰ ਪਾਰ ਦੀ ਲੜਾਈ ਸ਼ੁਰੂ ਕਰ ਦਿੱਤੀ ਹੈ, ਜਿਸ ਕਰਕੇ ਭਾਰਤੀ ਜਨਤਾ ਪਾਰਟੀ ਆਪਣਾ ਭਵਿੱਖ ਧੁੰਦਲਾ ਵੇਖ ਰਹੀ ਹੈ। ਕਿਸਾਨਾਂ ਨੇ ਉੱਤਰ ਪ੍ਰਦੇਸ਼ ਦੇ 18 ਮੰਡਲਾਂ ਵਿੱਚ ਮਹਾਂ ਪੰਚਾਇਤਾਂ ਕਰਨ ਦਾ ਫ਼ੈਸਲਾ ਕਰ ਲਿਆ ਹੈਇਸ ਜਨ ਸਮੂਹ ਨੇ ਸਾਬਤ ਕਰ ਦਿੱਤਾ ਹੈ ਕਿ ਇਸ ਮਹਾਂ ਪੰਚਾਇਤ ਵਿੱਚ ਸਾਰੇ ਧਰਮਾਂ, ਜ਼ਾਤਾਂ ਅਤੇ ਵਰਗਾਂ ਦੇ ਲੋਕ ਸ਼ਾਮਲ ਹੋਏ ਹਨ

ਇਹ ਅੰਦੋਲਨ ਧਰਮ ਨਿਰਪੱਖਤਾ, ਸਾਰੀਆਂ ਜ਼ਾਤਾਂ ਅਤੇ ਧਰਮਾਂ ਨੂੰ ਜੋੜਨ ਦੀ ਕੜੀ ਦਾ ਕੰਮ ਕਰੇਗਾਮੰਚ ਤੋਂ ਸਾਰੀਆਂ ਭਾਸ਼ਾਵਾਂ ਵਿੱਚ ਭਾਸ਼ਣ ਦਿੱਤੇ ਗਏ ਜਿਨ੍ਹਾਂ ਦਾ ਨਾਲ ਦੀ ਨਾਲ ਹਿੰਦੀ ਵਿੱਚ ਉਲਥਾ ਕਰਕੇ ਦੱਸਿਆ ਗਿਆ ਕਿਸਾਨਾਂ ਨੇ ਇਹ ਵੀ ਐਲਾਨ ਕੀਤਾ ਹੈ ਕਿ ਉਹ ਚੋਣ ਨਹੀਂ ਲੜਨਗੇ ਪ੍ਰੰਤੂ ਰਾਕੇਸ਼ ਟਿਕੈਤ ਨੇ ਕਿਹਾ ਹੈ ਵੋਟ ਦੀ ਚੋਟ ਦਾ ਅਧਿਕਾਰ ਵਰਤਿਆ ਜਾਵੇਗਾ, ਜਿਸ ਕਰਕੇ ਭਾਰਤੀ ਜਨਤਾ ਪਾਰਟੀ ਦੇ ਪੈਰਾਂ ਹੇਠੋਂ ਜ਼ਮੀਨ ਖਿਸਕਦੀ ਜਾ ਰਹੀ ਹੈਕਿਸਾਨਾਂ ਨੇ 27 ਸਤੰਬਰ ਨੂੰ ਸਮੁੱਚੇ ਭਾਰਤ ਵਿੱਚ ਬੰਦ ਕਰਨ ਦਾ ਐਲਾਨ ਵੀ ਕੀਤਾ ਹੈਕਿਸਾਨ ਮਜ਼ਦੂਰ ਮਹਾਂ ਪੰਚਾਇਤ ਦੀ ਸਫਲਤਾ ਕਰਕੇ ਕਿਸਾਨ ਅੰਦੋਲਨ ਹੋਰ ਤੇਜ਼ ਹੋਵੇਗਾਇਉਂ ਲੱਗ ਰਿਹਾ ਹੈ ਕਿ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ 700 ਕਿਸਾਨਾਂ ਦੀ ਕੁਰਬਾਨੀ ਨੂੰ ਅਜਾਈਂ ਨਹੀਂ ਜਾਣ ਦਿੱਤਾ ਜਾਵੇਗਾਪੱਛਵੀਂ ਬੰਗਾਲ ਦੀ ਵਿਧਾਨ ਸਭਾ ਦੇ ਚੋਣ ਨਤੀਜਿਆਂ ਨੇ ਤਾਂ ਸਾਰੀਆਂ ਪਾਰਟੀਆਂ ਦੀਆਂ ਅੱਖਾਂ ਖੋਲ੍ਹ ਦਿੱਤੀਆਂ ਸਨ ਕਿ ਉਨ੍ਹਾਂ ਕੋਲ ਕਿਸਾਨ ਅੰਦੋਲਨ ਦੀ ਹਿਮਾਇਤ ਕਰਨ ਤੋਂ ਇਲਾਵਾ ਆਪਣਾ ਅਸਤਿਤਵ ਬਚਾਉਣ ਲਈ ਕੋਈ ਚਾਰਾ ਹੀ ਬਾਕੀ ਨਹੀਂ ਰਿਹਾਹੁਣ 2022 ਵਿੱਚ ਉੱਤਰ ਪ੍ਰਦੇਸ਼ ਸਮੇਤ 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਇਸ ਅੰਦੋਲਨ ਤੋਂ ਸਾਫ਼ ਵਿਖਾਈ ਦੇਣ ਲੱਗ ਪਏ ਹਨ

ਪੰਜਾਬ ਵਿੱਚ ਇਕੱਲੀ ਭਾਰਤੀ ਜਨਤਾ ਪਾਰਟੀ ਹੀ ਤਿੰਨ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਬੋਲ ਰਹੀ ਹੈਹੁਣ ਹਾਲਾਤ ਇਹ ਬਣ ਗਏ ਹਨ ਕਿ ਡਰੀਆਂ ਹੋਈਆਂ ਸਿਆਸੀ ਪਾਰਟੀਆਂ ਸੰਯੁਕਤ ਕਿਸਾਨ ਮੋਰਚੇ ਦੇ ਹਰ ਹੁਕਮ ’ਤੇ ਫੁੱਲ ਚੜ੍ਹਾਉਣ ਲਈ ਮਜਬੂਰ ਹੋ ਰਹੀਆਂ ਹਨਸੰਯੁਕਤ ਕਿਸਾਨ ਮੋਰਚੇ ਨੇ ਜਦੋਂ ਵਿਰੋਧੀ ਪਾਰਟੀਆਂ ਨੂੰ ਵਿਪ ਜਾਰੀ ਕੀਤਾ ਕਿ ਸੰਸਦ ਵਿੱਚੋਂ ਵਾਕ ਆਊਟ ਕਰਨ ਦੀ ਥਾਂ ਸੰਸਦ ਦੇ ਅੰਦਰ ਰਹਿ ਕੇ ਆਪਣੀ ਗੱਲ ਕਹੀ ਜਾਵੇਸਾਰੀਆਂ ਵਿਰੋਧੀ ਪਾਰਟੀਆਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਹੁਕਮ ਮੁਤਾਬਕ ਹੀ ਕੰਮ ਕੀਤਾ ਹੈ ਇੱਕ ਵਾਰ ਵੀ ਸੰਸਦ ਵਿੱਚੋਂ ਨਾ ਤਾਂ ਵਾਕ ਆਊਟ ਕੀਤਾ ਹੈ ਅਤੇ ਨਾ ਹੀ ਸੰਸਦ ਦੇ ਦੋਵੇਂ ਸਦਨਾਂ ਨੂੰ ਚੱਲਣ ਦਿੱਤਾ ਹੈਇਹ ਭਾਰਤ ਦੇ ਲੋਕਤੰਤਰ ਦੇ ਇਤਿਹਾਸ ਵਿੱਚ ਸ਼ਾਇਦ ਪਹਿਲਾ ਮੌਕਾ ਹੈ ਕਿ ਸੰਸਦ ਦੇ ਦੋਵੇਂ ਸਦਨ ਵਿਰੋਧੀ ਪਾਰਟੀਆਂ ਨੇ ਚੱਲਣ ਹੀ ਨਹੀਂ ਦਿੱਤੇਸਗੋਂ ਵਿਰੋਧੀ ਪਾਰਟੀਆਂ ਦੇ ਮੈਂਬਰ ਇੱਕ ਦੂਜੇ ਤੋਂ ਅੱਗੇ ਹੋ ਕੇ ਅਜਿਹੇ ਢੰਗ ਨਾਲ ਵਿਰੋਧ ਕਰਦੇ ਰਹੇ ਹਨ ਤਾਂ ਜੋ ਉਹ ਸੰਯੁਕਤ ਕਿਸਾਨ ਮੋਰਚੇ ਦੇ ਨੇਤਾਵਾਂ ਨੂੰ ਖ਼ੁਸ਼ ਕਰ ਸਕਣਉਨ੍ਹਾਂ ਇੱਥੇ ਹੀ ਬੱਸ ਨਹੀਂ ਕੀਤਾ ਸਗੋਂ ਸਾਰੀਆਂ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਜੰਤਰ ਮੰਤਰ ’ਤੇ ਹੋ ਰਹੀ ‘ਕਿਸਾਨ ਸੰਸਦ’ ਦੀ ਵਿਜ਼ਿਟਰ ਗੈਲਰੀ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਹਾਜ਼ਰੀ ਭਰੀ ਹੈ। ਜਦੋਂ ਕਿ ਇਸ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਇਹ ਚਾਹੁੰਦੀਆਂ ਸਨ ਕਿ ਲੋਕ ਉਨ੍ਹਾਂ ਕੋਲ ਆਉਣ

ਇੱਕ ਸ਼ੁਭ ਸ਼ਗਨ ਇਹ ਵੀ ਹੋਇਆ ਹੈ ਕਿ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਇਕਮੁੱਠ ਹੋ ਕੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਹਨਸੰਸਦ ਦੇ ਮੁੱਖ ਦਰਵਾਜ਼ੇ ਕੋਲ ਇੱਕ ਦੂਜੇ ਨੂੰ ਭੰਡਣ ਵਾਲੇ ਕਾਂਗਰਸੀ ਅਤੇ ਅਕਾਲੀ ਇਕੱਠੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਪਲੇਕਾਰਡ ਲੈ ਕੇ ਖੜ੍ਹੇ ਰਹੇ ਹਨਕਾਂਗਰਸ ਦੇ ਦੋ ਲੋਕ ਸਭਾ ਮੈਂਬਰਾਂ ਰਵਨੀਤ ਸਿੰਘ ਬਿੱਟੂ (ਲੁਧਿਆਣਾ ਤੋਂ) ਅਤੇ ਗੁਰਜੀਤ ਸਿੰਘ (ਅੰਮ੍ਰਿਤਸਰ ਤੋਂ) ਨੇ ਤਾਂ ਜਿੰਨੇ ਦਿਨ ਲੋਕ ਸਭਾ ਦਾ ਸੈਸ਼ਨ ਚਲਦਾ ਰਿਹਾ, ਉਹ ਲੋਕ ਸਭਾ ਦੇ ਹਾਲ ਵਿੱਚ ਹੀ ਸੌਂਦੇ ਰਹੇ ਹਨਕਿਸਾਨ ਅੰਦੋਲਨ ਦੀ ਸਫ਼ਲਤਾ ਦਾ ਰਾਜ਼ ਸ਼ਾਂਤਮਈ ਢੰਗ ਨਾਲ ਵਿਰੋਧ ਕਰਨ ਨੂੰ ਜਾਂਦਾ ਹੈਪਹਿਲੀ ਵਾਰ ਕਿਸਾਨ, ਮਜ਼ਦੂਰ ਅਤੇ ਆੜ੍ਹਤੀਆ ਵਰਗ ਇਕੱਠੇ ਹੋਏ ਹਨ, ਜਦੋਂ ਕਿ ਇਨ੍ਹਾਂ ਤਿੰਨ ਦੇ ਹਿਤ ਵੱਖਰੇ ਹਨ

ਮੁਜ਼ੱਫ਼ਰਨਗਰ ਦੀ ਮਹਾਂ ਪੰਚਾਇਤ ਨੇ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈਇਸ ਤੋਂ ਇਲਾਵਾ ਉਨ੍ਹਾਂ ਹਰਿਆਣਾ ਸਰਕਾਰ ਨੂੰ ਚਿਤਾਵਣੀ ਦਿੱਤੀ ਹੈ ਕਿ ਕਰਨਾਲ ਦੇ ਸਬ ਡਵੀਜ਼ਨਲ ਆਫੀਸਰ ਦੇ ਖਿਾਫ਼ ਜੇ ਕਾਰਵਾਈ ਨਾ ਕੀਤੀ ਤਾਂ 7 ਸਤੰਬਰ ਨੂੰ ਕਰਨਾਲ ਵਿਖੇ ਸੰਯਕਤ ਕਿਸਾਨ ਮੋਰਚਾ ਅੰਦੋਲਨ ਕਰੇਗਾਸਰਕਾਰ ਨੇ ਜੋ ਕਰਨਾ ਹੈ ਕਰ ਲਵੇ ਪ੍ਰੰਤੂ ਕਿਸਾਨ ਮੋਰਚਾ ਬਿਲਕੁਲ ਹੀ ਆਪਣਾ ਫ਼ੈਸਲਾ ਨਹੀਂ ਬਦਲੇਗਾਰਾਕੇਸ਼ ਟਿਕੈਤ ਨੇ ਤਾਂ ਇਹ ਵੀ ਕਹਿ ਦਿੱਤਾ ਹੈ ਜ਼ਿੱਦੀ ਸਰਕਾਰ ਨੂੰ ਵੋਟ ਦੇ ਅਧਿਕਾਰ ਨਾਲ ਸਬਕ ਸਿਖਾਇਆ ਜਾਵੇਗਾਅਜੇ ਵੀ ਡੁੱਲ੍ਹੇ ਬੇਰਾਂ ਦਾ ਕੁਝ ਨਹੀਂ ਵਿਗੜਿਆ ਇਸ ਲਈ ਭਾਰਤੀ ਜਨਤਾ ਪਾਰਟੀ ਨੂੰ ਹੁਣ ਸੰਜੀਦਗੀ ਤੋਂ ਕੰਮ ਲੈਂਦਿਆਂ ਕਿਸਾਨਾਂ ਨਾਲ ਗੱਲਬਾਤ ਸ਼ੁਰੂ ਕਰਨ ਦੀ ਪਹਿਲ ਕਰਨੀ ਚਾਹੀਦੀ ਹੈ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2994)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author