SukhwantHundal7“ਪੁਲਾੜ ਯਾਤਰਾ ਨਾਲ ਸੰਬੰਧਿਤ ਸ਼ੁਰੂ ਹੋਏ ਇਸ “ਨਵੇਂ ਯੁੱਗ” ਦਾ ਮਕਸਦ ...”
(7 ਸਤੰਬਰ 2021)

 

12 ਜੁਲਾਈ ਨੂੰ ਵਿਰਜਨ ਗਲੈਕਟਿਕ ਦੇ ਮਾਲਕ ਰਿਚਰਡ ਬਰੈਨਸਨ ਨੇ ਅਤੇ ਫਿਰ 20 ਜੁਲਾਈ ਨੂੰ ਬਲੂ ਓਰੀਜਨ ਦੇ ਮਾਲਕ ਜੈੱਫ ਬੈਜ਼ੋ ਨੇ ਆਪਣੀ ਆਪਣੀ ਕੰਪਨੀ ਦੇ ਰਾਕਟਾਂਤੇ ਪੁਲਾੜ ਵਿੱਚ ਉਡਾਣਾਂ ਭਰੀਆਂ ਹਨਰਿਚਰਡ ਬਰੈਨਸਨ ਸਮੁੰਦਰ ਦੇ ਤਲ ਤੋਂ 53.5 ਮੀਲ ਦੀ ਉਚਾਈ ਤਕ ਗਿਆ ਹੈਇਹ ਉਚਾਈ ਉਸ ਉਚਾਈ ਤੋਂ ਸਾਢੇ-ਤਿੰਨ ਮੀਲ ਉੱਪਰ ਹੈ ਜਿਸ ਨੂੰ ਨਾਸਾ (ਨੈਸ਼ਨਲ ਐਰੋਨੌਟਿਕ ਐਂਡ ਸਪੇਸ ਐਡਮਿਨਸਟ੍ਰੇਸ਼ਨ) ਪੁਲਾੜ ਦੀ ਹੇਠਲੀ ਹੱਦ ਸਮਝਦੀ ਹੈਉੱਪਰ ਜਾ ਕੇ ਬਰੈਨਸਨ ਅਤੇ ਉਸ ਦੇ ਸਾਥੀਆਂ ਨੇ ਤਿੰਨ ਮਿੰਟ ਦੇ ਸਮੇਂ ਲਈ ਭਾਰ-ਰਹਿਤ ਹੋਣ ਦਾ ਅਨੁਭਵ ਕੀਤਾ ਅਤੇ ਉਸ ਉਚਾਈ ਤੋਂ ਆਲੇ ਦੁਆਲੇ ਦੇ ਨਜ਼ਾਰਿਆਂ ਦਾ ਆਨੰਦ ਮਾਣਿਆਜੈੱਫ ਬੈਜ਼ੋ ਸਮੁੰਦਰ ਦੇ ਤਲ ਤੋਂ 66 ਕੁ ਮੀਲ ਦੀ ਉਚਾਈ ਤਕ ਗਿਆਇਹ ਉਚਾਈ ਉਸ ਉਚਾਈ ਤੋਂ ਕੁਝ ਕੁ ਮੀਲ ਉੱਪਰ ਹੈ ਜਿਸ ਨੂੰ ਵਰਲਡ ਏਅਰ ਸਪੋਰਟਸ ਫੈਡਰੇਸ਼ਨ ਪੁਲਾੜ ਦੀ ਹੇਠਲੀ ਹੱਦ ਸਮਝਦੀ ਹੈਇਸ ਉਚਾਈਤੇ ਜਾ ਕੇ ਬੈਜ਼ੋ ਅਤੇ ਉਸ ਦੇ ਸਾਥੀਆਂ ਨੇ ਵੀ ਤਿੰਨ ਕੁ ਮਿੰਟ ਦੇ ਸਮੇਂ ਲਈ ਭਾਰ-ਰਹਿਤ ਹੋਣ ਦਾ ਅਨੁਭਵ ਕੀਤਾ ਅਤੇ ਆਲੇ ਦੁਆਲੇ ਦੇ ਸੁੰਦਰ ਨਜ਼ਾਰਿਆਂ ਦਾ ਆਨੰਦ ਮਾਣਿਆ

ਇਹਨਾਂ ਉਡਾਣਾਂ ਦੀ ਕਾਮਯਾਬੀ ਤੋਂ ਬਾਅਦ ਬਰੈਨਸਨ, ਬੈਜ਼ੋ ਅਤੇ ਉਹਨਾਂ ਦੀ ਇਸ ਪ੍ਰਾਪਤੀਤੇ ਤਾੜੀਆਂ ਮਾਰਨ ਵਾਲੇ ਲੋਕਾਂ ਨੇ ਬਿਆਨ ਦਿੱਤੇ ਹਨ ਕਿ ਇਹਨਾਂ ਉਡਾਣਾਂ ਨਾਲ ਪੁਲਾੜ ਦੀ ਯਾਤਰਾ ਵਿੱਚ ਇੱਕ ਨਵੇਂ ਯੁੱਗਦੀ ਸ਼ੁਰੂਆਤ ਹੋ ਗਈ ਹੈਇਹ ਨਵਾਂ ਯੁਗ ਮਨੁੱਖਤਾ ਲਈ ਬਹੁਤ ਸਾਰੇ ਫਾਇਦੇ ਲੈ ਕੇ ਆਵੇਗਾਬਰੈਨਸਨ, ਬੈਜ਼ੋ ਅਤੇ ਐਲਨ ਮਸਕ ਦੀਆਂ ਕੰਪਨੀਆਂ ਵੱਲੋਂ ਵਿਕਸਤ ਕੀਤੀ ਜਾ ਰਹੀ ਤਕਨੌਲੌਜੀ ਪੁਲਾੜ ਤਕਨੌਲੌਜੀ ਵਿੱਚ ਸੁਧਾਰ ਕਰੇਗੀਇਸ ਨਾਲ ਪੁਲਾੜ ਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ ਅਤੇ ਇਹ ਵੱਧ ਤੋਂ ਵੱਧ ਲੋਕਾਂ ਦੀ ਪਹੁੰਚ ਵਿੱਚ ਜਾਵੇਗਾਪੁਲਾੜ ਵਿੱਚ ਖਣਿਜ ਪਦਾਰਥਾਂ ਦੇ ਬਹੁਤ ਵੱਡੇ ਭੰਡਾਰ ਹਨ ਅਤੇ ਸਾਨੂੰ ਉਨ੍ਹਾਂ ਨੂੰ ਕੱਢਣ (ਮਾਈਨ ਕਰਨ) ਦੇ ਮੌਕੇ ਮਿਲਣਗੇਅਸੀਂ ਭਵਿੱਖ ਵਿੱਚ ਖਾਣਾਂ ਵਿੱਚੋਂ ਖਣਿਜ ਕੱਢਣ ਦੇ ਕਾਰਜ ਅਤੇ ਭਾਰੀ ਸਨਅਤ (ਹੈਵੀ ਇੰਡਸਟਰੀ) ਨੂੰ ਪੁਲਾੜ ਵਿੱਚ ਲੈ ਜਾਵਾਂਗੇ, ਜਿਸ ਨਾਲ ਧਰਤੀ ਤੋਂ ਪ੍ਰਦੂਸ਼ਨ ਘਟੇਗਾ ਅਤੇ ਮੌਸਮਾਂ ਦੀ ਤਬਦੀਲੀ (ਕਲਾਈਮੇਟ ਚੇਂਜ) ਵਰਗੀਆਂ ਵਾਤਾਵਰਣ ਦੇ ਸੰਕਟ ਨਾਲ ਸੰਬੰਧਿਤ ਮੁਸ਼ਕਿਲਾਂ ਨੂੰ ਹੱਲ ਕਰਨ ਵਿੱਚ ਮਦਦ ਮਿਲੇਗੀ

ਦੂਸਰੇ ਪਾਸੇ ਇਹਨਾਂ ਉਡਾਣਾਂ ਨੂੰ ਆਲੋਚਨਾਤਮਕ ਦ੍ਰਿਸ਼ਟੀ ਨਾਲ ਦੇਖਣ ਵਾਲੇ ਲੋਕ ਇਹਨਾਂ ਉਡਾਣਾਂ ਦੀ ਕਾਮਯਾਬੀਤੇ ਤਾੜੀਆਂ ਮਾਰਨ ਦੀ ਥਾਂ ਇਹਨਾਂ ਉਡਾਣਾਂ ਬਾਰੇ ਕਈ ਤਰ੍ਹਾਂ ਦੇ ਸਵਾਲ ਉਠਾ ਰਹੇ ਹਨਉਨ੍ਹਾਂ ਦਾ ਕਹਿਣਾ ਹੈ ਕਿ ਇਹ ਗੱਲ ਯਾਦ ਰੱਖਣ ਵਾਲੀ ਹੈ ਕਿ ਇਹ ਖਰਬਾਂਪਤੀ ਅੱਜ ਪੁਲਾੜ ਦੀ ਹੇਠਲੀ ਹੱਦ ਤਕ ਇਸ ਲਈ ਜਾ ਸਕੇ ਹਨ, ਕਿਉਂਕਿ ਪਿਛਲੇ 60-70 ਸਾਲਾਂ ਦੇ ਸਮੇਂ ਦੌਰਾਨ ਸਰਕਾਰਾਂ ਵੱਲੋਂ ਖਰਚ ਕਰਕੇ ਪੁਲਾੜ ਨਾਲ ਸੰਬੰਧਿਤ ਇੱਕ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ ਸੀ, ਜਿਹੜੀ ਤਕਨੌਲੌਜੀ ਦੇ ਘਨੇੜੀ ਚੜ੍ਹ ਕੇ ਇਹ ਖਰਬਾਂਪਤੀ ਪੁਲਾੜ ਵਿੱਚ ਪਹੁੰਚੇ ਹਨ, ਉਹ ਪਹਿਲਾਂ ਹੀ ਸਰਕਾਰੀ ਖਰਚੇਤੇ ਤਿਆਰ ਹੋ ਚੁੱਕੀ ਸੀਪੁਲਾੜ ਦੇ ਸੈਰ ਸਪਾਟੇ ਲਈ ਇਹ ਜਿਹੜੀ ਦੌੜ ਸ਼ੁਰੂ ਹੋਈ ਹੈ, ਇਸਦੇ ਵਾਤਾਵਰਣ ਦੇ ਸੰਕਟ ਨਾਲ ਸੰਬੰਧਿਤ ਆਲਮੀ ਤਪਸ਼ (ਗਲੋਬਲ ਵਾਰਮਿੰਗ) ’ਤੇ ਕੀ ਅਸਰ ਪਏਗਾ? ਪੁਲਾੜ ਵਿੱਚ ਮਾਈਨਿੰਗ ਦੇ ਕਾਰਜ ਨਾਲ ਕਿਸ ਤਰ੍ਹਾਂ ਦਾ ਪ੍ਰਦੂਸ਼ਨ ਫੈਲੇਗਾ? ਸਾਨੂੰ ਇਨ੍ਹਾਂ ਸਵਾਲਤੇ ਗੌਰ ਕਰਨਾ ਪਵੇਗਾਸਭ ਤੋਂ ਵੱਡੀ ਗੱਲ ਅੰਤਰਰਾਸ਼ਟਰੀ ਕਾਨੂੰਨ ਅਨੁਸਾਰ ਪੁਲਾੜ ਨੂੰ ਸਾਰੀ ਮਨੁੱਖਤਾ ਦੀ ਸਾਂਝੀ ਮਲਕੀਅਤ ਮੰਨਿਆ ਗਿਆ ਹੈਹੁਣ ਜਦੋਂ ਪ੍ਰਾਈਵੇਟ ਕਾਰਪੋਰੇਸ਼ਨਾਂ ਪੁਲਾੜਤੇ ਮਾਈਨਿੰਗ ਕਰਨ ਅਤੇ ਬਸਤੀਆਂ ਵਸਾਉਣ ਦੀ ਗੱਲ ਕਰ ਰਹੀਆਂ ਹਨ, ਤਾਂ ਇਸ ਨਾਲਪੁਲਾੜ ਮਨੁੱਖਤਾ ਦੀ ਸਾਂਝੀ ਮਲਕੀਅਤ ਹੈਦੇ ਦਾਅਵੇਤੇ ਕੀ ਅਸਰ ਪਏਗਾ? ਇਹ ਲੋਕ ਇਹ ਗੱਲ ਤਾਂ ਮੰਨਦੇ ਹਨ ਕਿ ਪ੍ਰਾਈਵੇਟ ਕਾਰਪੋਰੇਸ਼ਨਾਂ ਵੱਲੋਂ ਪੁਲਾੜ ਨਾਲ ਸੰਬੰਧਿਤ ਇਨ੍ਹਾਂ ਸਰਗਰਮੀਆਂ ਨਾਲ ਇੱਕ ‘ਨਵੇਂ ਯੁੱਗਦੀ ਸ਼ੁਰੂਆਤ ਹੋ ਰਹੀ ਹੈ, ਪਰ ਇਸਨਵੇਂ ਯੁੱਗਦਾ ਨਤੀਜਾ ਸਮੁੱਚੀ ਮਨੁੱਖਤਾ ਦੀ ਭਲਾਈ ਵਿੱਚ ਨਿਕਲੇ, ਇਸ ਬਾਰੇ ਉਹ ਵੱਡੇ ਸਵਾਲ ਖੜ੍ਹੇ ਕਰ ਰਹੇ ਹਨ

ਇਹਨਾਂ ਵਿਚਾਰਾਂ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਅਸੀਂ ਪੁਲਾੜ ਨਾਲ ਸੰਬੰਧਿਤ ਇਹਨਾਂ ਸਰਗਰਮੀਆਂ ਨਾਲ ਜੁੜੇ ਕੁਝ ਪੱਖਾਂ ਬਾਰੇ ਗੱਲ ਕਰਾਂਗੇਸਭ ਤੋਂ ਪਹਿਲੀ ਗੱਲ ਪੁਲਾੜ ਦੇ ਸੈਰ ਸਪਾਟੇ ਬਾਰੇ ਕਰਦੇ ਹਾਂਪੁਲਾੜ ਦੀ ਸੈਰ ਬਾਰੇ ਤਿੰਨ ਤਰ੍ਹਾਂ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈਸਭ ਤੋਂ ਪਹਿਲੀ ਵਿੱਚ ਪੁਲਾੜ ਦੀ ਹੇਠਲੀ ਹੱਦ ਤਕ ਰਾਕਟ ਦੇ ਝੂਟੇ ਬਾਰੇ ਕਿਹਾ ਜਾ ਰਿਹਾ ਹੈ ਜਿਸ ਤਰ੍ਹਾਂ ਰਿਚਰਡ ਬਰੈਨਸਨ ਅਤੇ ਜੈੱਫ ਬੈਜ਼ੋ ਨੇ ਕੀਤਾ ਹੈਇਸ ਝੂਟੇ ਦੀ ਕੀਮਤ ਪ੍ਰਤੀ ਵਿਅਕਤੀ 2 ਤੋਂ 3 ਲੱਖ ਡਾਲਰ ਵਿਚਕਾਰ ਦੱਸੀ ਜਾ ਰਹੀ ਹੈਦੂਸਰੀ ਪੇਸ਼ਕਸ਼ ਵਿੱਚ ਧਰਤੀ ਦੇ ਆਰਬਿਟ ਤਕ ਲੈ ਕੇ ਜਾਣ ਦੀ ਗੱਲ ਕੀਤੀ ਜਾ ਰਹੀ ਹੈਇਸ ਵਿੱਚ ਜਾਣ ਵਾਲੇ ਲੋਕ ਧਰਤੀ ਦੇ ਆਰਬਿਟ ਵਿੱਚ ਕੁਝ ਦਿਨ ਲੰਘਾਉਣਗੇਇਸਦਾ ਟੈਸਟ ਕਰਨ ਲਈ ਐਲਨ ਮਸਕ ਦੀ ਕੰਪਨੀ ਸਪੇਸ ਐਕਸ ਇਸ ਸਾਲ ਦੇ ਸਤੰਬਰ ਵਿੱਚ ਉਡਾਣ ਭਰੇਗੀਇਸ ਤੋਂ ਬਿਨਾਂ ਉਹ ਇੰਟਰਨੈਸ਼ਨਲ ਸਪੇਸ ਸਟੇਸ਼ਨ ਤਕ ਦਾ ਪ੍ਰਾਈਵੇਟ ਟ੍ਰਿਪ ਵੀ ਪੇਸ਼ ਕਰੇਗੀ ਅਤੇ ਚੰਦ ਦੁਆਲੇਗੇੜਾ ਕੱਢਣ ਦਾ ਵੀਇਸ ਉਡਾਣਤੇ ਜਾਣ ਦਾ ਖਰਚਾ ਲੱਖਾਂ-ਤੋਂ ਕਰੋੜਾਂ ਡਾਲਰਾਂ ਵਿਚਕਾਰ ਹੋਵੇਗਾਉਦਾਹਰਣ ਲਈ ਸੰਨ 2001 ਵਿੱਚ ਇੱਕ ਅਮਰੀਕਨ ਬਿਜ਼ਨਿਸਮੈਨ ਡੈਨਿਸ ਟੀਟੋ ਨੇ ਸਪੇਸ ਐਡਵੈਂਚਰ ਕੰਪਨੀ ਨੂੰ ਇੰਟਰਨੈਸ਼ਨਲ ਸਪੇਸ ਸਟੇਸ਼ਨਤੇ ਜਾਣ ਲਈ 2 ਕਰੋੜ (20 ਮਿਲੀਅਨ) ਡਾਲਰ ਦੇ ਕਰੀਬ ਪੈਸੇ ਦਿੱਤੇ ਸਨਸਪੇਸ ਐਡਵੈਂਚਰ ਨੇ ਉਸ ਸਮੇਂ ਰੂਸੀ ਸਪੇਸ ਏਜੰਸੀ ਰੌਸਕੌਸਮੋਸ ਦੇ ਰੌਕਟਤੇ ਟੀਟੋ ਨੂੰ ਸਪੇਸ ਸਟੇਸ਼ਨ ਵਿੱਚ ਭੇਜਿਆ ਸੀਉਸ ਤੋਂ ਬਾਅਦ ਸਪੇਸ ਐਡਵੈਂਚਰ 6 ਹੋਰ ਲੋਕਾਂ ਨੂੰ ਸਪੇਸ ਸਟੇਸ਼ਨ ਤਕ ਲੈ ਕੇ ਗਈ ਸੀ ਅਤੇ ਇਨ੍ਹਾਂ ਸਾਰਿਆਂ ਨੇ ਆਪਣੇ ਆਪਣੇ ਟ੍ਰਿੱਪ ਲਈ 2 ਕਰੋੜ (20 ਮਿਲੀਅਨ) ਤੋਂ ਲੈ ਕੇ 4 ਕਰੋੜ (40 ਮਿਲੀਅਨ) ਡਾਲਰ ਤਕ ਕੀਮਤ ਦਿੱਤੀ ਸੀਕੁਝ ਸਾਲ ਪਹਿਲਾਂ ਅਮਰੀਕਾ ਦੀ ਸਿਲੀਕੌਨ ਵੈਲੀ ਵਿਚਲੀ ਇੱਕ ਕੰਪਨੀ ਓਰੀਅਨ ਸਪੈਨ ਨੇ ਪੁਲਾੜ ਯਾਤਰਾ ਬਾਰੇ ਆਪਣੀਆਂ ਯੋਜਨਾਵਾਂ ਦੱਸਦਿਆਂ ਦਾਅਵਾ ਕੀਤਾ ਸੀ ਕਿ ਉਹ ਬਹੁਤ ਛੇਤੀ ਧਰਤੀ ਤੋਂ 200 ਮੀਲ ਦੀ ਉਚਾਈ ਉੱਤੇ ਇੱਕ ਅਰੋਰਾ ਨਾਂ ਦਾ ਸਪੇਸ ਸਟੇਸ਼ਨ ਸਥਾਪਤ ਕਰੇਗੀਕੰਪਨੀ ਅਨੁਸਾਰ ਇਹ ਸਪੇਸ ਸਟੇਸ਼ਨ ਇੱਕ ‘ਲਗਜ਼ਰੀ ਹੋਟਲਵਰਗਾ ਹੋਵੇਗਾਇਸ ਸਟੇਸ਼ਨਤੇ ਜਾਣ ਲਈ ਕੰਪਨੀ 12 ਦਿਨਾਂ ਦੇ ਇੱਕ ਟ੍ਰਿੱਪ ਦਾ ਪੈਕੇਜ ਦੇਵੇਗੀ, ਜਿਸਦੀ ਕੀਮਤ 95 ਲੱਖ (9.5 ਮਿਲੀਅਨ) ਡਾਲਰ ਹੋਵੇਗੀਉਨ੍ਹਾਂ ਦੇ ਇਸ ਦਾਅਵੇ ਬਾਰੇ ਬਹੁਤ ਸਾਰੇ ਲੋਕਾਂ ਨੇ ਸ਼ੰਕਾ ਜ਼ਾਹਰ ਕੀਤਾ ਸੀ ਕਿ 95 ਲੱਖ ਡਾਲਰ ਵਿੱਚ ਇੱਕ ਵਿਅਕਤੀ ਨੂੰ 12 ਦਿਨਾਂ ਲਈ ਪੁਲਾੜ ਵਿੱਚ ਰੱਖਣਾ ਸੰਭਵ ਨਹੀਂ ਹੈਫਿਰ ਵੀ ਉਨ੍ਹਾਂ ਦਾ ਦਾਅਵਾ, ਸਾਨੂੰ ਧਰਤੀ ਦੇ ਆਰਬਿਟ ਤਕ ਪੁਲਾੜ ਯਾਤਰਾਵਾਂ ਦੀਆਂ ਸੰਭਾਵਨਾਵਾਂ ਦੇ ਦਰਸ਼ਨ ਜ਼ਰੂਰ ਕਰਵਾ ਦਿੰਦਾ ਹੈਪੁਲਾੜ ਯਾਤਰਾ ਬਾਰੇ ਤੀਜੀ ਪੇਸ਼ਕਸ਼ ਵਿੱਚ ਇੰਟਰਨੈਸ਼ਨਲ ਸਪੇਸ ਸਟੇਸ਼ਨ ਤੋਂ ਅਗਾਂਹ ਪੁਲਾੜ ਦੇ ਧੁਰ ਅੰਦਰ ਚੰਦ ਤਕ ਜਾਣ ਦੀ ਗੱਲ ਕੀਤੀ ਜਾ ਰਹੀ ਹੈਪੁਲਾੜ ਦੀ ਇਸ ਤਰ੍ਹਾਂ ਦੀ ਯਾਤਰਾ ਦੀ ਪੇਸ਼ਕਸ਼ ਕਰਨ ਵਾਲੀ ਇੱਕ ਕੰਪਨੀ ਸਪੇਸ ਐਡਵੈਂਚਰ ਦਾ ਕਹਿਣਾ ਹੈ ਕਿ ਉਹ ਇਸ ਯਾਤਰਾ ਦੀ ਪਹਿਲੀ ਉਡਾਣ ਲਈ 15-15 ਕਰੋੜ (150-150 ਮਿਲੀਅਨ) ਡਾਲਰ ਦੀਆਂ ਦੋ ਟਿਕਟਾਂ ਵੇਚ ਚੁੱਕੀ ਹੈ

ਜੁਲਾਈ ਵਿੱਚ ਭਰੀਆਂ ਗਈਆਂ ਉਡਾਣਾਂ ਤੋਂ ਬਾਅਦ ਰਹੀਆਂ ਖਬਰਾਂ ਅਨੁਸਾਰ ਉਪ੍ਰੋਕਤ ਬਿਆਨੀ ਪਹਿਲੀ ਤਰ੍ਹਾਂ ਦੀ ਯਾਤਰਾ ਲਈ ਲੋਕ ਟਿਕਟਾਂ ਖਰੀਦ ਰਹੇ ਹਨਵਿਰਜਨ ਗਲੈਕਟਿਕ ਦੇ ਸੀ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਕੰਪਨੀ ਕੋਲੋਂ 2.5 ਲੱਖ ਡਾਲਰ ਪ੍ਰਤੀ ਟਿਕਟ ਦੇ ਹਿਸਾਬ ਨਾਲ 600 ਲੋਕਾਂ ਨੇ ਟਿਕਟਾਂ ਖ੍ਰੀਦੀਆਂ ਹੋਈਆਂ ਹਨਉਹ ਦੋ ਹੋਰ ਟੈਸਟ ਉਡਾਣਾਂ ਭਰਨਗੇ ਅਤੇ 2022 ਵਿੱਚ ਰੈਗੂਲਰ ਕਮਰਸ਼ੀਅਲ ਫਲਾਈਟਾਂ ਸ਼ੁਰੂ ਕਰਨਗੇਇਸ ਸਮੇਂ ਉਹਨਾਂ ਦਾ ਇਰਾਦਾ ਸਾਲ ਵਿੱਚ 400 ਫਲਾਈਟਾਂ ਸ਼ੁਰੂ ਕਰਨ ਦਾ ਹੈਇਹ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਦੂਜੀਆਂ ਕੰਪਨੀਆਂ ਵੀ ਆਪਣੀਆਂ ਕਮਰਸ਼ੀਅਲ ਫਲਾਈਟਾਂ ਛੇਤੀ ਹੀ ਸ਼ੁਰੂ ਕਰਨਗੀਆਂਸਾਰੀਆਂ ਕੰਪਨੀਆਂ ਵੱਲੋਂ ਸਾਲ ਵਿੱਚ ਕੁਲ ਕਿੰਨੀਆਂ ਫਲਾਈਟਾਂ ਚਲਾਈਆਂ ਜਾਣਗੀਆਂ, ਅਤੇ ਸਪੇਸ ਟੂਰਿਜ਼ਮ ਇੰਡਸਟਰੀ ਕਿੰਨੀ ਕੁ ਹੱਦ ਤਕ ਅਤੇ ਕਿੰਨੀ ਕੁ ਤੇਜ਼ੀ ਨਾਲ ਵਧੇਗੀ, ਇਸ ਸਮੇਂ ਇਹ ਗੱਲ ਪੂਰੀ ਤਰ੍ਹਾਂ ਸਪਸ਼ਟ ਨਹੀਂਪਰ ਇੱਕ ਅੰਦਾਜ਼ੇ ਅਨੁਸਾਰ ਅਗਲੇ ਦਹਾਕੇ ਦੌਰਾਨ ਸਪੇਸ ਟੂਰਿਜ਼ਮ ਇੰਡਸਟਰੀ ਵਿੱਚ ਹਰ ਸਾਲ 17.15 ਫੀਸਦੀ ਦਾ ਵਾਧਾ ਹੋਵੇਗਾ ਅਤੇ ਸੰਨ 2031 ਤਕ ਇਹ ਇੰਡਸਟਰੀ 2.58 ਅਰਬ (ਬਿਲੀਅਨ) ਡਾਲਰ ਸਾਲਾਨਾ ਦੀ ਸਨਅਤ ਤਕ ਪਹੁੰਚ ਜਾਵੇਗੀ

ਜੇ ਅਸੀਂ ਵੱਖ ਵੱਖ ਪੁਲਾੜ ਯਾਤਰਾਵਾਂ ਦੀਆਂ ਕੀਮਤਾਂ ਨੂੰ ਦੇਖੀਏ ਤਾਂ ਇਹ ਗੱਲ ਸਪਸ਼ਟਤਾ ਨਾਲ ਕਹਿ ਸਕਦੇ ਹਾਂ ਕਿ ਇਹ ਯਾਤਰਾਵਾਂ ਆਮ ਬੰਦੇ ਲਈ ਨਹੀਂ ਸਗੋਂ ਅਰਬਾਂ/ਖਰਬਾਂ ਪਤੀਆਂ ਲਈ ਹਨਇਹ ਦੇਖਦਿਆਂ ਕੁਝ ਲੋਕਾਂ ਦੇ ਮਨ ਵਿੱਚ ਖਿਆਲ ਸਕਦਾ ਹੈ ਕਿ ਇਹ ਅਮੀਰਾਂ ਦੀਆਂ ਖੇਡਾਂ ਹਨ ਜਾਂ ਅਮੀਰਾਂ ਵੱਲੋਂ ਆਪਣੀ ਦੌਲਤ ਦਾ ਭੱਦਾ ਵਿਖਾਵਾ ਹੈ, ਇਸ ਲਈ ਆਮ ਬੰਦੇ ਦਾ ਇਸ ਨਾਲ ਕੀ ਸੰਬੰਧ? ਉਹ ਇਸ ਬਾਰੇ ਕਿਉਂ ਸੋਚੇ? ਪਰ ਇਸ ਵਰਤਾਰੇ ਨੂੰ ਆਲੋਚਨਾਤਮਕ ਨਜ਼ਰੀਏ ਨਾਲ ਦੇਖਣ ਵਾਲੇ ਲੋਕ ਇਹ ਗੱਲ ਉਭਾਰ ਰਹੇ ਹਨ ਕਿ ਬੇਸ਼ਕ ਪੁਲਾੜ ਸੈਰ-ਸਪਾਟੇ ਦੀ ਇਹ ਖੇਡ ਦੇਖਣ ਨੂੰ ਕੁਝ ਅਰਬਾਂ/ਖਰਬਾਂ ਪਤੀਆਂ ਦੀ ਹੀ ਖੇਡ ਲੱਗੇ, ਪਰ ਇਸ ਤੋਂ ਨਿਕਲਣ ਵਾਲੇ ਨਤੀਜੇ ਆਮ ਲੋਕਾਂ ਦੇ ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਸਕਦੇ ਹਨਉਦਾਹਰਣ ਲਈ ਉਹ ਇਹਨਾਂ ਯਾਤਰਵਾਂ ਕਾਰਨ ਵਾਤਾਵਰਣ ਨੂੰ ਨੁਕਸਾਨ, ਆਲਮੀ ਤਪਸ਼ (ਗਲੋਬਲ ਵਾਰਮਿੰਗ) ਵਿੱਚ ਵਾਧੇ ਅਤੇ ਮੌਸਮਾਂ ਦੀ ਤਬਦੀਲੀ (ਕਲਾਈਮੇਟ ਚੇਂਜ) ਵਿੱਚ ਵਾਪਰਨ ਵਾਲੀਆਂ ਬਦਤਰ ਸੰਭਾਵਨਾਵਾਂ ਵੱਲ ਧਿਆਨ ਦਿਵਾ ਰਹੇ ਹਨਵਾਤਾਵਰਣ ਨਾਲ ਸੰਬੰਧਿਤ ਇਹ ਤਬਦੀਲੀਆਂ ਵਿਸ਼ਵ ਪੱਧਰਤੇ ਗਰਮੀ ਦੀਆਂ ਲਹਿਰਾਂ, ਸੋਕਿਆਂ, ਹੜ੍ਹਾਂ, ਜੰਗਲਾਂ ਦੀਆਂ ਅੱਗਾਂ ਆਦਿ ਵਰਗੀਆਂ ਕੁਦਰਤੀ ਆਫਤਾਂ ਵਿੱਚ ਵਾਧਾ ਕਰਕੇ ਆਮ ਲੋਕਾਂ ਦੇ ਜੀਵਨ ਨੂੰ ਹੋਰ ਬਦਤਰ ਬਣਾ ਸਕਦੀਆਂ ਹਨ

ਇਹ ਨਵਾਂ ਸ਼ੁਰੂ ਹੋਇਆ ਪੁਲਾੜ ਮੁਕਾਬਲਾ ਵਾਤਾਵਰਣ ’ਤੇ ਕਿਸ ਤਰ੍ਹਾਂ ਅਸਰ ਪਾ ਸਕਦਾ ਹੈ, ਇਸ ਬਾਰੇ 19 ਜੁਲਾਈ ਦੇ ਗਾਰਡੀਅਨ ਵਿੱਚ ਇੱਕ ਆਰਟੀਕਲ ਛਪਿਆ ਹੈ ਜਿਸਦਾ ਨਾਂ ਹੈ ਖਰਬਾਂਪਤੀਆਂ ਦਾ ਇਹ ਪੁਲਾੜ ਮੁਕਾਬਲਾ ਕਿਸ ਤਰ੍ਹਾਂ ਪ੍ਰਦੂਸ਼ਨ ਲਈ ਇੱਕ ਵੱਡੀ ਪੁਲਾਂਘ ਹੋਵੇਗਾ।” ਇਸ ਆਰਟੀਕਲ ਵਿੱਚ ਬਾਲਣ (ਫਿਊਲ) ਅਤੇ ਇੰਡਸਟਰੀ ਕਾਰਨ ਵਾਯੂਮੰਡਲਤੇ ਪੈਂਦੇ ਅਸਰਾਂ ਦਾ ਅਧਿਐਨ ਕਰਨ ਵਾਲੀ ਯੂਨੀਵਰਸਿਟੀ ਕਾਲਜ ਲੰਡਨ ਵਿੱਚ ਐਸੌਸੀਏਟਿਡ ਪ੍ਰੋਫੈਸਰ ਐਲੋਈਜ਼ ਮਾਰੇਅ ਪੁਲਾੜ ਦੀਆਂ ਉਡਾਣਾਂ ਕਾਰਨ ਵਾਤਾਵਰਣ ’ਤੇ ਪੈਣ ਵਾਲੇ ਅਸਰਾਂ ਬਾਰੇ ਦੱਸਦੀ ਹੈਉਸ ਅਨੁਸਾਰ ਸਪੇਸ ਐਕਸ ਦੇ ਫਾਲਕਨ 9 ਰਾਕਟ ਬਾਲਣ (ਫਿਊਲ) ਲਈ ਕੈਰੋਸੀਨ ਵਰਤਦੇ ਹਨ ਅਤੇ ਨਾਸਾ ਦੇ ਨਿਊ ਸਪੇਸ ਲਾਂਚ ਸਿਸਟਮ ਵਿਚਲੇ ਰਾਕਟ ਲਿਕੁਇਡ ਹਾਈਡਰੋਜਨ ਵਰਤਦੇ ਹਨਇਹ ਬਾਲਣ ਵਾਯੂਮੰਡਲ ਵਿੱਚ ਕਈ ਤਰ੍ਹਾਂ ਦੇ ਪਦਾਰਥ ਛੱਡਦੇ ਹਨ, ਜਿਵੇਂ ਕਾਰਬਨ-ਡਾਈਔਕਸਾਈਡ, ਪਾਣੀ, ਕਲੋਰੀਨ ਅਤੇ ਕਈ ਹੋਰ ਰਸਾਇਣਕ ਪਦਾਰਥਇੱਕ ਰਾਕਟ ਲਾਂਚ ਤਕਰੀਬਨ 300 ਟਨ ਕਾਰਬਨ-ਡਾਈਔਕਸਾਈਡ ਵਾਯੂਮੰਡਲ ਵਿੱਚ ਛੱਡਦਾ ਹੈਰਾਕਟਾਂ ਵੱਲੋਂ ਵਾਯੂਮੰਡਲ ਵਿੱਚ ਛੱਡੇ ਜਾਂਦੇ ਇਹ ਪਦਾਰਥ ਗਰੀਨ ਹਾਊਸਾਂ ਵਾਂਗ ਕੰਮ ਕਰਕੇ ਵਿਸ਼ਵ ਪੱਧਰਤੇ ਆਲਮੀ ਤਪਸ਼ ਦੇ ਵਾਧੇ ਦਾ ਕਾਰਨ ਬਣ ਸਕਦੇ ਹਨ, ਇਹ ਓਜ਼ੋਨ ਦੀ ਤਹਿ ਨੂੰ ਨੁਕਸਾਨ ਪਹੁੰਚਾ ਸਕਦੇ ਹਨਇਸ ਸੰਬੰਧ ਵਿੱਚ ਛਪੇ ਇੱਕ ਹੋਰ ਆਰਟੀਕਲ ਵਿੱਚ ਦੱਸਿਆ ਗਿਆ ਹੈ ਕਿ ਵਿਰਜਿਨ ਗਲੈਕਟਿਕ ਵੱਲੋਂ ਵਰਤਿਆ ਜਾਂਦਾ ਸਪੇਸਸ਼ਿੱਪ ਟੂ, ਇੱਕ ਤਰ੍ਹਾਂ ਦੀ ਸਿੰਥੈਟਿਕ ਰਬਰ ਨੂੰ ਬਾਲਣ ਦੇ ਤੌਰਤੇ ਵਰਤਦਾ ਹੈ ਅਤੇ ਇਸਦੇ ਬਲਣ ਨਾਲ ਨਾਈਟਰਸ ਔਕਸਾਈਡ ਗੈਸ ਪੈਦਾ ਹੁੰਦੀ ਹੈ, ਜਿਹੜੀ ਕਿ ਇੱਕ ਸ਼ਕਤੀਸ਼ਾਲੀ ਗ੍ਰੀਨ ਹਾਊਸ ਗੈਸ ਹੈਇਸ ਆਰਟੀਕਲ ਵਿੱਚ ਅਗਾਂਹ ਦੱਸਿਆ ਗਿਆ ਹੈ ਕਿ ਇਹ ਬਾਲਣ ਵਾਯੂਮੰਡਲ ਦੇ ਉੱਪਰਲੇ ਹਿੱਸੇ (ਧਰਤੀ ਤੋਂ 30-50 ਕਿਲੋਮੀਟਰ ਦੀ ਉਚਾਈ ’ਤੇ) ਵਿੱਚ ਬਲੈਕ ਕਾਰਬਨ ਛੱਡਦਾ ਹੈਇਸ ਥਾਂਤੇ ਵੱਡੀ ਮਾਤਰਾ ਵਿੱਚ ਇਕੱਤਰ ਹੋਏ ਬਲੈਕ ਕਾਰਬਨ ਦੇ ਕਣ (ਪਾਰਟੀਕਲ) ਕਈ ਤਰ੍ਹਾਂ ਦੇ ਅਸਰ ਪਾ ਸਕਦੇ ਹਨਇਹ ਓਜ਼ੌਨ ਦੀ ਤਹਿ ਨੂੰ ਨੁਕਸਾਨ ਪਹੁੰਚਾ ਸਕਦੇ ਹਨ ਅਤੇ ਸੂਰਜ ਦੀ ਰੋਸ਼ਨੀ ਦੇ ਧਰਤੀ ਤਕ ਪਹੁੰਚਣ ਵਿੱਚ ਰੁਕਾਵਟ ਬਣ ਸਕਦੇ ਹਨ ਅਤੇ ਪਰਮਾਣੂ ਸਰਦੀ (ਨਿਊਕਲਿਅਰ ਵਿੰਟਰ ਇਫੈਕਟ) ਪੈਦਾ ਕਰਨ ਦਾ ਕਾਰਨ ਬਣ ਸਕਦੇ ਹਨ

ਇਸ ਤਰ੍ਹਾਂ ਪੁਲਾੜ ਦੇ ਸੈਰ ਸਪਾਟੇ ਲਈ ਪੁਲਾੜ ਦੀਆਂ ਉਡਾਣਾਂ ਵਿੱਚ ਹੋਣ ਵਾਲੇ ਵਾਧੇ ਕਾਰਨ ਵਾਤਾਵਰਣ ’ਤੇ ਇਸ ਤਰ੍ਹਾਂ ਦੇ ਮਾੜੇ ਅਸਰ ਪੈਣ ਦੀਆਂ ਸੰਭਾਵਨਾਵਾਂ ਬਾਰੇ ਖਦਸ਼ੇ ਜ਼ਾਹਿਰ ਕੀਤੇ ਜਾ ਰਹੇ ਹਨ ਅਤੇ ਵਾਤਾਵਰਣ ’ਤੇ ਪੈਣ ਵਾਲੇ ਇਹ ਮਾੜੇ ਅਸਰ ਵਿਸ਼ਵ ਪੱਧਰਤੇ ਆਲਮੀ ਤਪਸ਼ (ਗਲੋਬਲ ਵਾਰਮਿੰਗ) ਵਿੱਚ ਵਾਧਾ ਕਰਕੇ ਅਤੇ ਮੌਸਮਾਂ ਦੀ ਤਬਦੀਲੀ (ਕਲਾਈਮੇਟ ਚੇਂਜ) ਨੂੰ ਤੇਜ਼ ਕਰਕੇ ਸਮੁੱਚੀ ਮਨੁੱਖਤਾ ਅਤੇ ਧਰਤੀ ਦੇ ਹੋਰ ਜੀਵ ਜੰਤੂਆਂ ਲਈ ਵੱਡੀਆਂ ਸਮੱਸਿਆਵਾਂ ਖੜ੍ਹੀਆਂ ਕਰ ਸਕਦੇ ਹਨ

ਇਨ੍ਹਾਂ ਪੁਲਾੜ ਉਡਾਣਾਂ ਦੀ ਕਾਮਯਾਬੀ ਤੋਂ ਬਾਅਦ ਪੁਲਾੜ ਦੇ ਸੈਰ ਸਪਾਟੇ ਤੋਂ ਇਲਾਵਾ ਪੁਲਾੜ ਵਿੱਚ ਖਣਿਜ ਪਦਾਰਥਾਂ ਦੀ ਮਾਈਨਿੰਗ ਕਰਨ ਦੇ ਵੱਡੇ ਦਾਅਵੇ ਕੀਤੇ ਜਾ ਰਹੇ ਹਨਪੁਲਾੜ ਵਿੱਚ ਪਲਾਟੀਨਮ ਗਰੁੱਪ ਨਾਲ ਸੰਬੰਧਿਤ ਧਾਤਾਂ, ਰੇਅਰ ਐਲੀਮੈਂਟ, ਹੀਲੀਅਮ, ਪਾਣੀ, ਲੋਹਾ, ਨਿੱਕਲ, ਸੋਨਾ ਆਦਿ ਧਾਤਾਂ ਦੇ ਵੱਡੇ ਭੰਡਾਰ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨਇੱਕ ਅੰਦਾਜ਼ੇ ਅਨੁਸਾਰ ਪੁਲਾੜ ਵਿੱਚ ਘੱਟੋ ਘੱਟ 700 ਅਰਬ ਅਰਬ (ਬਿਲੀਅਨ ਬਿਲੀਅਨ) ਡਾਲਰ ਦੇ ਕੀਮਤ ਦੇ ਖਣਿਜ ਪਦਾਰਥ ਮੌਜੂਦ ਹਨਇਹਨਾਂ ਖਣਿਜ ਪਦਾਰਥਾਂ ਵਿੱਚੋਂ ਹੀਲੀਅਮ ਊਰਜਾ ਦਾ ਇੱਕ ਵੱਡਾ ਸ੍ਰੋਤ ਹੋ ਸਕਦੀ ਹੈ ਅਤੇ ਇਸ ਨੂੰ ਇੱਕ ਸਾਫ ਬਾਲਣ (ਕਲੀਨ ਫਿਊਲ) ਦੱਸਿਆ ਜਾ ਰਿਹਾ ਹੈਚੰਦਤੇ ਪਾਣੀ ਦਾ ਲੱਭਣਾ ਹਾਈਡ੍ਰੋਜ਼ਨ ਫਿਊਲ ਦਾ ਇੱਕ ਵੱਡਾ ਸ੍ਰੋਤ ਬਣ ਸਕਦਾ ਹੈਇਸ ਲਈ ਹੀ ਚੰਦਤੇ ਪਾਣੀ ਲੱਭਣ ਦੀ ਤੁਲਨਾ ਧਰਤੀਤੇ ਤੇਲ ਲੱਭਣ ਨਾਲ ਕੀਤੀ ਜਾ ਰਹੀ ਹੈਇੱਕ ਆਰਟੀਕਲ ਵਿੱਚ ਲਿਖਿਆ ਹੈ ਕਿ ਚੰਦਤੇ ਪਾਣੀ ਲੱਭਣ ਨਾਲ ਚੰਦ ਦੀ ਸਥਿਤੀ ਪੁਲਾੜ ਵਿੱਚ ਇੱਕ ਵੱਡੇ ਗੈਸ ਸਟੇਸ਼ਨ ਵਰਗੀ ਬਣ ਜਾਵੇਗੀਇਸਦੇ ਨਾਲ ਨਾਲ ਇਹ ਵੀ ਕਿਹਾ ਜਾ ਰਿਹਾ ਹੈ ਕਿ ਪੁਲਾੜ ਦੀ ਮਾਈਨਿੰਗ ਕਾਰਨ ਸਾਨੂੰ ਕੁਝ ਇਸ ਤਰ੍ਹਾਂ ਦੇ ਖਣਿਜ ਪਦਾਰਥ ਮਿਲ ਸਕਦੇ ਹਨ, ਜਿਹੜੇ ਧਰਤੀਤੇ ਨਹੀਂ ਹਨ ਅਤੇ ਇਹ ਖਣਿਜ ਪਦਾਰਥ ਮਨੁੱਖਤਾ ਦੇ ਫਾਇਦੇ ਲਈ ਨਵੀਆਂ ਦਵਾਈਆਂ ਬਣਾਉਣ ਦੇ ਕੰਮ ਸਕਦੇ ਹਨ

ਪੁਲਾੜ ਵਿੱਚ ਖਣਿਜ ਪਦਾਰਥਾਂ ਦੀ ਦੌਲਤ ਤਕ ਪਹੁੰਚਣ ਤੋਂ ਇਲਾਵਾ ਮਾਈਨਿੰਗ ਦੀ ਸਨਅਤ ਨੂੰ ਪੁਲਾੜ ਵਿੱਚ ਲਿਜਾਣ ਨਾਲ ਧਰਤੀ ਦੇ ਵਾਤਾਵਰਣ ਨੂੰ ਬਚਾਉਣ ਦੇ ਦਾਅਵੇ ਵੀ ਕੀਤੇ ਜਾ ਰਹੇ ਹਨਇਹਨਾਂ ਦਾਅਵਿਆਂ ਅਨੁਸਾਰ ਮਾਈਨਿੰਗ ਇੱਕ ਪ੍ਰਦੂਸ਼ਣ ਫੈਲਾਉਣ ਵਾਲੀ ਸਨਅਤ ਹੈ ਅਤੇ ਜੇ ਇਹ ਸਨਅਤ ਪੁਲਾੜ ਵਿੱਚ ਚਲੀ ਜਾਵੇ ਤਾਂ ਇਸ ਸਨਅਤ ਕਾਰਨ ਧਰਤੀਤੇ ਫੈਲਣ ਵਾਲਾ ਪ੍ਰਦੂਸ਼ਣ ਖਤਮ ਹੋ ਜਾਵੇਗਾਬੀ ਬੀ ਸੀ ਦੇ ਸਾਇੰਸ ਫੋਕਸ ਮੈਗਜ਼ੀਨ ਵਿੱਚ ਛਪੇ ਇੱਕ ਆਰਟੀਕਲ ਵਿੱਚ ਪੁਲਾੜ ਵਿੱਚ ਮਾਈਨਿੰਗ ਕਰਨ ਲਈ ਬਣਾਈ ਗਈ ਯੂ ਕੇ ਸਥਿਤ ਕੰਪਨੀ ਐਸਟਰੌਇਡ ਦਾ ਬਾਨੀ ਮਿੱਚ ਹੰਟਰ-ਸਕੱਲਨ ਕਹਿੰਦਾ ਹੈ ਕਿ ਮਾਈਨਿੰਗ ਅਤੇ ਪ੍ਰਦੂਸ਼ਨ ਫੈਲਾਉਣ ਵਾਲੀਆਂ ਹੋਰ ਸਨਅਤਾਂ ਦੇ ਪੁਲਾੜ ਵਿੱਚ ਜਾਣ ਨਾਲ ਧਰਤੀ ਸੂਰਜ ਮੰਡਲ ਦਾ ਇੱਕ ਸੁਰੱਖਿਅਤ ਬਾਗ ਬਣ ਜਾਵੇਗੀ।”

ਪੁਲਾੜ ਵਿੱਚ ਮਾਈਨਿੰਗ ਬਾਰੇ ਕੀਤੇ ਜਾ ਰਹੇ ਇਹਨਾਂ ਦਾਅਵਿਆਂ ਬਾਰੇ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨਸਭ ਤੋਂ ਪਹਿਲੀ ਗੱਲ ਤਾਂ ਇਹ ਹੈ ਕਿ ਇਹ ਪਤਾ ਨਹੀਂ ਕਿ ਪੁਲਾੜ ਵਿੱਚ ਮਾਈਨਿੰਗ ਦਾ ਕਾਰਜ ਸ਼ੁਰੂ ਹੋ ਵੀ ਸਕੇਗਾ ਜਾਂ ਨਹੀਂਜੇ ਇਹ ਹੋ ਸਕੇਗਾ ਤਾਂ ਕਦੋਂ ਹੋ ਸਕੇਗਾ? ਅਗਲੇ ਇੱਕ ਦੋ ਦਹਾਕਿਆਂ ਵਿੱਚ ਜਾਂ ਇਸ ਨੂੰ ਇਸ ਤੋਂ ਜ਼ਿਆਦਾ ਸਮਾਂ ਲੱਗੇਗਾ? ਦੂਸਰੀ ਗੱਲ ਇਹ ਹੈ ਕਿ ਧਰਤੀ ਉੱਤੇ ਮਾਈਨਿੰਗ ਇੱਕ ਬਹੁਤ ਹੀ ਪ੍ਰਦੂਸ਼ਣ ਫੈਲਾਉਣ ਵਾਲੀ ਸਨਅਤ ਹੈਕੀ ਪੁਲਾੜ ਵਿੱਚ ਵੀ ਇਸ ਤਰ੍ਹਾਂ ਹੀ ਹੋਵੇਗਾ? ਕੀ ਪੁਲਾੜ ਵਿੱਚਲੇ ਪ੍ਰਦੂਸ਼ਣ ਦਾ ਧਰਤੀਤੇ ਕੋਈ ਅਸਰ ਹੋਵੇਗਾ? ਜੇ ਪੁਲਾੜ ਵਿੱਚ ਮਾਈਨਿੰਗ ਦੇ ਪ੍ਰਦੂਸ਼ਣ ਨਾਲ ਕੋਈ ਨੁਕਸਾਨ ਹੋਵੇਗਾ ਤਾਂ ਉਸ ਲਈ ਕੌਣ ਜ਼ਿੰਮੇਵਾਰ ਹੋਵੇਗਾ? ਧਰਤੀ ਉੱਤੇ ਬਹੁਤੀ ਵਾਰ ਅਜਿਹਾ ਹੁੰਦਾ ਹੈ ਕਿ ਮਾਈਨਿੰਗ ਨਾਲ ਸੰਬੰਧਿਤ ਕਾਰਪੋਰੇਸ਼ਨਾਂ ਮਾਈਨਿੰਗ ਕਾਰਨ ਹੋਏ ਪ੍ਰਦੂਸ਼ਣ ਨਾਲ ਨਿਪਟਣ ਦੀ ਆਪਣੀ ਜ਼ਿੰਮੇਵਾਰੀ ਤੋਂ ਟਾਲਾ ਵੱਟ ਜਾਂਦੀਆਂ ਹਨ ਅਤੇ ਇਸ ਪ੍ਰਦੂਸ਼ਣ ਨਾਲ ਨਿਪਟਣ ਦੀ ਜ਼ਿੰਮੇਵਾਰੀ ਸਥਾਨਕ ਲੋਕਾਂ ਅਤੇ ਸਰਕਾਰਾਂ ਸਿਰ ਪੈ ਜਾਂਦੀ ਹੈਬਹੁਤੀ ਵਾਰੀ ਕਾਰਪੋਰੇਸ਼ਨਾਂ ਨੂੰ ਪ੍ਰਦੂਸ਼ਣ ਕਾਰਨ ਹੋਏ ਨੁਕਸਾਨ ਨਾਲ ਨਿਪਟਣ ਲਈ ਮਜਬੂਰ ਕਰਨ ਲਈ ਉਨ੍ਹਾਂ ਨੂੰ ਅਦਾਲਤਾਂ ਵਿੱਚ ਲਿਜਾਣਾ ਪੈਂਦਾ ਹੈ, ਜਿੱਥੇ ਕੇਸ ਸਾਲਾਂ ਬੱਧੀ ਲਟਕਦੇ ਰਹਿੰਦੇ ਹਨਪਰ ਪੁਲਾੜ ਵਿੱਚ ਪ੍ਰਦੂਸ਼ਣ ਬਾਰੇ ਸਾਡੇ ਕੋਈ ਕਾਨੂੰਨ ਹੀ ਨਹੀਂ ਹਨਇਸ ਲਈ ਕਾਰਪੋਰੇਸ਼ਨਾਂ ਨੂੰ ਇਸ ਪ੍ਰਦੂਸ਼ਣ ਦੀ ਜ਼ਿੰਮੇਵਾਰੀ ਉਠਾਉਣ ਲਈ ਕਿਸ ਤਰ੍ਹਾਂ ਮਜਬੂਰ ਕੀਤਾ ਜਾ ਸਕੇਗਾ? ਜਿਵੇਂ ਪਹਿਲਾਂ ਕਿਹਾ ਗਿਆ ਹੈ ਕਿ ਅਜੇ ਇਹ ਪਤਾ ਨਹੀਂ ਕਿ ਪੁਲਾੜ ਵਿੱਚ ਮਾਈਨਿੰਗ ਲਿਜਾਣ ਲਈ ਕਿੰਨਾ ਸਮਾਂ ਲੱਗੇਗਾਇਸ ਲਈ ਪੁਲਾੜ ਵਿੱਚ ਮਾਈਨਿੰਗ ਲਿਜਾ ਕੇ ਧਰਤੀ ਦੇ ਵਾਤਾਵਰਣ ਨੂੰ ਬਚਾਉਣ ਦੇ ਦਾਅਵਿਆਂ ਦਾ ਕੋਈ ਅਰਥ ਨਹੀਂ ਹੈਦੁਨੀਆ ਭਰ ਦੇ ਵਿਗਿਆਨੀਆਂ ਅਤੇ ਵਾਤਾਵਰਣ ਦੇ ਮਾਹਰਾਂ ਦਾ ਕਹਿਣਾ ਹੈ ਕਿ ਧਰਤੀ ਦੇ ਵਾਤਾਵਰਣ ਨੂੰ ਬਚਾਉਣ ਲਈ ਫੌਰੀ ਐਕਸ਼ਨ ਲੈਣ ਦੀ ਲੋੜ ਹੈਜੇ ਫੌਰੀ ਐਕਸ਼ਨ ਨਾ ਲਿਆ ਗਿਆ ਤਾਂ ਆਲਮੀ ਤਪਸ਼ (ਗਲੋਬਲ ਵਾਰਮਿੰਗ) ਦਾ ਵਰਤਾਰਾ ਉਸ ਪੱਧਰ ਤਕ ਪਹੁੰਚ ਜਾਵੇਗਾ, ਜਿੱਥੋਂ ਵਾਪਸ ਪਰਤਣਾ ਮੁਸ਼ਕਿਲ ਹੋ ਜਾਏਗਾਇਸ ਲਈ ਕੁਝ ਦਹਾਕਿਆਂ ਬਾਅਦ ਪੁਲਾੜ ਵਿੱਚ ਮਾਈਨਿੰਗ ਲਿਜਾ ਕੇ ਆਲਮੀ ਤਪਸ਼ ਅਤੇ ਮੌਸਮਾਂ ਦੀ ਤਬਦੀਲੀ (ਕਲਾਈਮੇਟ ਚੇਂਜ) ਨੂੰ ਹੱਲ ਕਰਨ ਦੇ ਕੀਤੇ ਜਾ ਰਹੇ ਦਾਅਵਿਆਂ ਨਾਲ ਇੱਕ ਝੂਠੀ ਉਮੀਦ ਜਗਾਈ ਜਾ ਰਹੀ ਹੈ ਕਿ ਅਸੀਂ ਪੁਲਾੜ ਵਿੱਚ ਜਾ ਕੇ ਇਹ ਮਸਲੇ ਹੱਲ ਕਰ ਲਵਾਂਗੇ, ਅਤੇ ਸਾਨੂੰ ਧਰਤੀਤੇ ਕੋਈ ਐਕਸ਼ਨ ਲੈਣ ਦੀ ਲੋੜ ਨਹੀਂ ਹੈਇੱਕ ਤਰ੍ਹਾਂ ਨਾਲ ਇਹ ਦਾਅਵੇ ਜੋ ਕੁਝ ਹੁਣ ਚੱਲ ਰਿਹਾ ਹੈ, ਉਸ ਨੂੰ ਤਿਵੇਂ ਦਾ ਤਿਵੇਂ ਚੱਲਦਾ ਰੱਖਣ ਦਾ ਸੁਨੇਹਾ ਦੇ ਰਹੇ ਹਨ, ਤਾਂਕਿ ਕਾਰਪੋਰੇਸ਼ਨਾਂ ਧਰਤੀ ਦੇ ਵਾਤਾਵਰਣ ਦਾ ਨੁਕਸਾਨ ਕਰਦਿਆਂ ਹੋਇਆਂ ਆਪਣਾ ਮੁਨਾਫਾ ਕਮਾਉਣ ਦਾ ਕੰਮ ਜਾਰੀ ਰੱਖ ਸਕਣ

ਸਭ ਤੋਂ ਵੱਡੀ ਗੱਲ ਇਹ ਹੈ ਕਿ ਪੁਲਾੜ ਵਿੱਚ ਮਾਈਨਿੰਗ ਕਰਨ ਬਾਰੇ ਯੋਜਨਾਵਾਂ ਬਣਾਉਣ ਵਾਲੀਆਂ ਕਾਰਪੋਰੇਸ਼ਨਾਂ, ਪੁਲਾੜ ਵਿੱਚਲੇ ਖਣਿਜ ਸ੍ਰੋਤਾਂ ਨੂੰ ਕੱਢਣ ਦੀਆਂ ਹੱਕਦਾਰ ਕਿਵੇਂ ਹਨਸੰਨ 1967 ਵਿੱਚ ਯੂਨਾਈਟਿਡ ਨੇਸ਼ਨ ਦੀ ਅਗਵਾਈ ਵਿੱਚ ਪੁਲਾੜ ਬਾਰੇ ਇੱਕ ਸੰਧੀ ਹੋਈ ਸੀ ਜਿਸ ਨੂੰ ਆਊਟਰ ਸਪੇਸ ਟ੍ਰੀਟੀ ਦੇ ਨਾਂ ਨਾਲ ਜਾਣਿਆ ਜਾਂਦਾ ਹੈਇਸ ਸੰਧੀਤੇ ਜਨਵਰੀ 1967 ਵਿੱਚ ਯੂ. ਕੇ., ਅਮਰੀਕਾ, ਸਾਬਕਾ ਸੋਵੀਅਤ ਯੂਨੀਅਨ ਅਤੇ 57 ਹੋਰ ਦੇਸ਼ਾਂ ਨੇ ਸਾਈਨ ਕੀਤੇ ਸਨ ਅਤੇ ਇਹ ਅਕਤੂਬਰ 1967 ਵਿੱਚ ਲਾਗੂ ਹੋਈ ਸੀਇਸ ਸੰਧੀ ਵਿੱਚ ਇਹ ਕਿਹਾ ਗਿਆ ਹੈ ਕਿ ਇੱਕ ਤਾਂ ਕੋਈ ਵੀ ਦੇਸ਼ ਪੁਲਾੜ ਵਿੱਚ ਵੈਪਨਜ਼ ਆਫ ਮਾਸ ਡਿਸਟ੍ਰਕਸ਼ਨ (ਬਹੁਤ ਥੋੜ੍ਹੇ ਸਮੇਂ ਵਿੱਚ ਬਹੁਤ ਵੱਡੀ ਪੱਧਰਤੇ ਤਬਾਹੀ ਮਚਾ ਸਕਣ ਦੀ ਸਮਰੱਥਾ ਵਾਲੇ ਹਥਿਆਰ ਜਿਵੇਂ ਪਰਮਾਣੂ ਹਥਿਆਰ, ਰਸਾਇਣਕ ਹਥਿਆਰ, ਬਾਇਓਲੌਜੀਕਲ ਵੈਪਨਜ਼) ਨਹੀਂ ਰੱਖ ਸਕਦਾਦੂਸਰਾ ਕੋਈ ਵੀ ਦੇਸ਼ ਪੁਲਾੜ ਦੇ ਕਿਸੇ ਵੀ ਹਿੱਸੇਤੇ ਆਪਣੀ ਪ੍ਰਭੂਸੱਤਾ (ਸੌਵਰਨਿਟੀ) ਦਾ ਐਲਾਨ ਨਹੀਂ ਕਰ ਸਕਦਾਇਸਦਾ ਭਾਵ ਹੈ ਕਿ ਇਸ ਸੰਧੀ ਅਨੁਸਾਰ ਪੁਲਾੜ (ਸਪੇਸ) ਸਾਰੀ ਮਨੁੱਖਤਾ ਦੀ ਸਾਂਝੀ ਥਾਂ ਹੈਜੇ ਪੁਲਾੜ ਸਾਰੀ ਮਨੁੱਖਤਾ ਦੀ ਸਾਂਝੀ ਥਾਂ ਹੈ ਤਾਂ ਕੁਝ ਕੁ ਕਾਰਪੋਰੇਸ਼ਨਾਂ ਪੁਲਾੜ ਦੇ ਖਣਿਜ ਪਦਾਰਥ ਨੂੰ ਕਿਵੇਂ ਕੱਢ ਸਕਦੀਆਂ ਹਨ? ਇਸ ਸਮੇਂ ਦੁਨੀਆ ਦੇ ਬਹੁਤ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਜਾਂ ਕਾਰਪੋਰੇਸ਼ਨਾਂ ਕੋਲ ਇਹ ਸਮਰੱਥਾ ਨਹੀਂ ਹੈ ਕਿ ਉਹ ਪੁਲਾੜ ਵਿੱਚ ਜਾ ਕੇ ਮਾਈਨਿੰਗ ਕਰ ਸਕਣਪਰ ਹੋ ਸਕਦਾ ਹੈ ਕਿ ਭਵਿੱਖ ਵਿੱਚ ਕਿਸੇ ਸਮੇਂ ਉਹ ਪੁਲਾੜ ਵਿੱਚ ਮਾਈਨਿੰਗ ਕਰਨ ਦੇ ਕਾਬਲ ਹੋ ਜਾਣਪਰ ਉਦੋਂ ਤਕ ਸ਼ਾਇਦ ਉਹਨਾਂ ਵੱਲੋਂ ਮਾਈਨਿੰਗ ਕਰਨ ਲਈ ਕੁਝ ਨਹੀਂ ਬਚੇਗਾਇਸ ਲਈ ਇਹ ਸਵਾਲ ਉਠਾਇਆ ਜਾ ਰਿਹਾ ਹੈ ਕਿ ਕੀ ਇਸ ਸਮੇਂ ਪੁਲਾੜ ਵਿੱਚ ਮਾਈਨਿੰਗ ਕਰਨ ਦੀਆਂ ਯੋਜਨਾਵਾਂ ਮੁੱਠੀ ਭਰ ਕਾਰਪੋਰੇਸ਼ਨਾਂ ਵੱਲੋਂ ਬਹੁਗਿਣਤੀ ਮਨੁੱਖਤਾ ਦੇ ਪੁਲਾੜ ਵਿਚਲੇ ਹੱਕਾਂ ਦੀ ਲੁੱਟ ਕਰਨ ਦੇ ਬਰਾਬਰ ਨਹੀਂ?

ਪਰ ਲੱਗਦਾ ਹੈ ਕਿ ਕਾਰਪੋਰੇਸ਼ਨਾਂ ਇਸ ਸੰਧੀ ਵਿਚਲੀਆਂ ਚੋਰ ਮੋਰੀਆਂ ਦਾ ਫਾਇਦਾ ਉਠਾ ਕੇ ਇਸ ਨੂੰ ਆਪਣੇ ਪੱਖ ਵਿੱਚ ਵਰਤਣ ਲਈ ਅਮਰੀਕਾ ਦੀ ਸਰਕਾਰ ਕੋਲ ਲੌਬੀ ਕਰ ਰਹੀਆਂ ਹਨਉਦਾਹਰਣ ਲਈ ਇਹ ਆਊਟਰ ਸਪੇਸ ਸੰਧੀ ਇਹ ਗੱਲ ਤਾਂ ਕਹਿੰਦੀ ਹੈ ਕਿ ਕੋਈ ਵੀ ਦੇਸ਼ ਪੁਲਾੜ ਦੇ ਕਿਸੇ ਹਿੱਸੇਤੇ ਆਪਣੀ ਪ੍ਰਭੂਸੱਤਾ ਨਹੀਂ ਜਤਾ ਸਕਦਾ, ਪਰ ਉੱਥੋਂ ਦੇ ਵਸੀਲਿਆਂ ਬਾਰੇ ਇਹ ਸਪਸ਼ਟ ਰੂਪ ਵਿੱਚ ਕੁਝ ਨਹੀਂ ਕਹਿੰਦੀਇਸ ਅਸਪਸ਼ਟਤਾ ਦਾ ਫਾਇਦਾ ਉਠਾਉਂਦਿਆਂ ਅਮਰੀਕਾ ਨੇ ਸੰਨ 2015 ਵਿੱਚ ਕਮਰਸ਼ੀਅਲ ਸਪੇਸ ਲਾਂਚ ਕੰਪੈਟੈਟਿਵ ਐਕਟ ਆਫ 2015 ਪਾਸ ਕੀਤਾਇਸ ਕਾਨੂੰਨ ਨੇ ਇਹ ਕਾਨੂੰਨੀ ਬਣਾ ਦਿੱਤਾ ਕਿ ਪ੍ਰਾਈਵੇਟ ਅਦਾਰਿਆਂ ਵੱਲੋਂ ਪੁਲਾੜ ਤੋਂ ਵਸੀਲੇ ਲਿਆਂਦੇ ਜਾ ਸਕਦੇ ਹਨ, ਅਤੇ ਇਸ ਨਾਲ 1967 ਦੀ ਆਊਟਰ ਸਪੇਸ ਟ੍ਰੀਟੀ ਦੀ ਉਲੰਘਣਾ ਨਹੀਂ ਹੁੰਦੀਬੈਲਜੀਅਮ, ਰੂਸ, ਬਰਾਜ਼ੀਲ ਵਰਗੇ ਕਈ ਦੇਸ਼ਾਂ ਨੇ ਇਸਤੇ ਕੁਝ ਸਵਾਲ ਉਠਾਏ ਹਨ, ਪਰ ਇਸ ਕਾਨੂੰਨ ਨੇ ਇਨ੍ਹਾਂ ਕਾਰਪੋਰੇਸ਼ਨਾਂ ਵੱਲੋਂ ਪੁਲਾੜ ਵਿੱਚ ਮਾਈਨਿੰਗ ਆਦਿ ਕਰਨ ਲਈ ਰਾਹ ਖੋਲ੍ਹ ਦਿੱਤਾ ਹੈਕੁਝ ਲੋਕ ਮੰਗ ਕਰ ਰਹੇ ਹਨ ਕਿ ਪੁਲਾੜ ਦੇ ਸੰਬੰਧ ਵਿੱਚ ਇਹ ਜੋ ਨਵਾਂ ਯੁੱਗਸ਼ੁਰੂ ਹੋਇਆ ਹੈ, ਇਸ ਨੂੰ ਦੇਖਦਿਆਂ ਸਾਨੂੰ ਇੰਟਰਨੈਸ਼ਨਲ ਪੱਧਰਤੇ ਪੁਲਾੜ ਬਾਰੇ ਨਵੇਂ ਕਾਨੂੰਨ ਬਣਾਉਣ ਦੀ ਲੋੜ ਹੈਪਰ ਕਾਰਪੋਰੇਸ਼ਨਾਂ ਦੇ ਨੁਮਾਇੰਦੇ ਇਹ ਕਹਿ ਰਹੇ ਹਨ ਕਿ ਇਸਦੀ ਲੋੜ ਨਹੀਂਪੁਲਾੜ ਦੇ ਮਾਮਲਿਆਂ ਨਾਲ ਨਿਪਟਣ ਲਈ 1967 ਦੀ ਆਊਟਰ ਸਪੇਸ ਟ੍ਰੀਟੀ ਹੀ ਕਾਫੀ ਹੈਉਹ ਇਹ ਇਸ ਲਈ ਕਹਿ ਰਹੇ ਹਨ, ਕਿਉਂਕਿ ਇਹ ਟ੍ਰੀਟੀ ਉਨ੍ਹਾਂ ਦੇ ਹੱਕ ਵਿੱਚ ਕੰਮ ਕਰਦੀ ਹੈਜਿਹੜੀਆਂ ਚੀਜ਼ਾਂ ਬਾਰੇ ਇਹ ਟ੍ਰੀਟੀ ਸਪਸ਼ਟ ਰੂਪ ਵਿੱਚ ਕੁਝ ਨਹੀਂ ਕਹਿੰਦੀ, ਉਹ ਉਨ੍ਹਾਂ ਦੀ ਵਿਆਖਿਆ ਆਪਣੇ ਢੰਗ ਨਾਲ ਕਰ ਸਕਦੇ ਹਨ

ਇਹਨਾਂ ਪੁਲਾੜ ਉਡਾਣਾਂ ਦੀ ਕਾਮਯਾਬੀ ਦੇ ਸੰਬੰਧ ਵਿੱਚ ਸੋਚਣ ਵਾਲੀ ਅਗਲੀ ਗੱਲ ਹੈ, ਪੁਲਾੜ ਵਿੱਚ ਬਸਤੀਆਂ ਵਸਾਉਣ ਦੀਆਂ ਯੋਜਨਾਵਾਂਸਪੇਸ ਐਕਸ ਦੇ ਮਾਲਕ ਐਲਨ ਮਸਕ ਦੀ ਯੋਜਨਾ ਵਿੱਚ ਮੰਗਲ ਗ੍ਰਹਿਤੇ ਬਸਤੀ ਵਸਾਉਣਾ ਵੀ ਸ਼ਾਮਲ ਹੈਉਸ ਦੀ ਸੋਚ ਹੈ ਕਿ ਧਰਤੀ ਤੀਜੀ ਸੰਸਾਰ ਜੰਗ ਜਾਂ ਇਸ ਤਰ੍ਹਾਂ ਦੇ ਕਿਸੇ ਹੋਰ ਕਾਰਨ ਕਰਕੇ ਖਤਮ ਹੋ ਸਕਦੀ ਹੈਇਸ ਲਈ ਸਾਡੇ ਕੋਲ ਪਲੈਨ ਬੀ ਹੋਣੀ ਚਾਹੀਦੀ ਹੈ, ਜਿਸ ਅਧੀਨ ਕੁਝ ਲੋਕ ਧਰਤੀ ਤੋਂ ਦੂਰ ਪੁਲਾੜ ਵਿੱਚ ਬਸਤੀ ਵਿੱਚ ਰਹਿੰਦੇ ਹੋਣ ਤਾਂ ਕਿ ਧਰਤੀ ਦੇ ਖਾਤਮੇ ਕਾਰਨ ਸ਼ੁਰੂ ਹੋਣ ਵਾਲਾ ਅੰਧਕਾਰ ਦਾ ਯੁਗ (ਡਾਰਕ ਏਜਜ਼)” ਜ਼ਿਆਦਾ ਦੇਰ ਨਾ ਰਹਿ ਸਕੇਉਸ ਨੇ ਇਹ ਗੱਲ ਸੰਨ 2018 ਵਿੱਚ ਇੱਕ ਪਬਲਿਕ ਸਮਾਗਮ ਵਿੱਚ ਬੋਲਦਿਆਂ ਇਸ ਤਰ੍ਹਾਂ ਕਹੀ ਸੀ, “ਮੰਗਲ ਗ੍ਰਹਿਤੇ ਆਪਣੇ ਆਪ ਨੂੰ ਕਾਇਮ ਰੱਖ ਸਕਣ ਵਾਲਾ ਬੇਸ ਬਣਾਉਣਾ ਮਹੱਤਵਪੂਰਨ ਹੈ, ਕਿਉਂਕਿ ਮੰਗਲ ਗ੍ਰਹਿ ਧਰਤੀ ਤੋਂ ਕਾਫੀ ਦੂਰ ਹੈ, ਅਤੇ ਇਸ ਲਈ ਇਸਦੇ ਚੰਦ ਉੱਪਰਲੇ ਬੇਸ ਦੇ ਮੁਕਾਬਲੇ ਬਚਣ ਦੇ ਜ਼ਿਆਦਾ ਮੌਕੇ ਹਨਜੇ ਤੀਜੀ ਸੰਸਾਰ ਜੰਗ ਲਗਦੀ ਹੈ ਤਾਂ ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਕਿਸੇ ਹੋਰ ਥਾਂਤੇ ਮਨੁੱਖੀ ਸਭਿਅਤਾ ਦਾ ਗੁਜ਼ਾਰੇਯੋਗ ਬੀਜ ਮੌਜੂਦ ਹੋਵੇ, ਜਿਹੜਾ ਇਸ (ਮਨੁੱਖੀ ਸਭਿਅਤਾ) ਨੂੰ ਵਾਪਸ ਲਿਆ ਸਕੇ ਅਤੇ ਅੰਧਕਾਰ ਦੇ ਯੁਗ (ਡਾਰਕ ਏਜਜ਼) ਦੇ ਅਰਸੇ ਨੂੰ ਘੱਟ ਕਰ ਸਕੇ।”

ਮਸਕ ਦੇ ਇਸ ਬਿਆਨਤੇ ਪਹਿਲਾ ਸਵਾਲ ਤਾਂ ਇਹ ਉੱਠਦਾ ਹੈ ਕਿਮਨੁੱਖੀ ਸਭਿਅਤਾ ਦੇ ਗੁਜ਼ਾਰੇਯੋਗ ਬੀਜਵਿੱਚ ਸ਼ਾਮਲ ਲੋਕ ਕੌਣ ਹੋਣਗੇ? ਕੀ ਉਹ ਦੁਨੀਆ ਦੇ ਆਮ ਲੋਕ ਹੋਣਗੇ ਜਾਂ ਅਰਬਾਂਪਤੀ ਅਤੇ ਖਰਬਾਂਪਤੀਪੁਲਾੜ ਵਿੱਚ ਸੈਰ-ਸਪਾਟੇ ਲਈ ਜਾਣ ਵਾਸਤੇ ਉਪ੍ਰੋਕਤ ਦੱਸੀਆਂ ਟਿਕਟਾਂ ਦੀਆਂ ਕੀਮਤਾਂ ਨੂੰ ਦੇਖਦਿਆਂ ਤਾਂ ਇਹ ਹੀ ਕਿਹਾ ਜਾ ਸਕਦਾ ਹੈ ਕਿ ਉਹ ਅਰਬਾਂ-ਖਰਬਾਂ ਪਤੀ ਅਮੀਰ ਲੋਕ ਹੋਣਗੇਇਸ ਬਾਰੇ ਦੂਸਰਾ ਸਵਾਲ ਇਹ ਹੈ ਕਿ ਸਮੁੱਚੀ ਮਨੁੱਖਤਾ ਦੀ ਸਾਂਝੀ ਮਲਕੀਅਤ ਪੁਲਾੜ ਵਿੱਚ ਇਹ ਬਸਤੀਆਂ ਵਸਾਉਣ ਦਾ ਹੱਕ ਇਹਨਾਂ ਅਮੀਰਾਂ ਅਤੇ ਕਾਰਪੋਰੇਸ਼ਨਾਂ ਨੂੰ ਕਿਸ ਨੇ ਦਿੱਤਾ ਹੈ? ਇਸਦੇ ਨਾਲ ਹੀ ਮਸਕ ਦੇ ਇਸ ਬਿਆਨ ਤੋਂ ਇਹ ਨਤੀਜਾ ਵੀ ਕੱਢਿਆ ਜਾ ਸਕਦਾ ਹੈ ਕਿ ਪੁਲਾੜ ਵਿੱਚ ਪਹੁੰਚਣ ਦੀ ਇਹ ਨਵੀਂ ਦੌੜ ਇੱਕ ਤਰ੍ਹਾਂ ਨਾਲ ਪੁਲਾੜ ਉੱਪਰ ਕਾਰਪੋਰੇਸ਼ਨਾਂ ਵੱਲੋਂ ਬਸਤੀਵਾਦੀ ਢੰਗ ਨਾਲ ਕਬਜ਼ਾ ਕਰਨ ਦੀ ਦੌੜ ਵੀ ਹੈ

ਅਖੀਰ ਵਿੱਚ ਅਸੀਂ ਇਹ ਕਹਿ ਸਕਦੇ ਹਾਂ ਕਿ ਪੁਲਾੜ ਯਾਤਰਾ ਨਾਲ ਸੰਬੰਧਿਤ ਸ਼ੁਰੂ ਹੋਏ ਇਸ ਨਵੇਂ ਯੁੱਗਦਾ ਮਕਸਦ ਸਿਰਫ ਅਮੀਰਾਂ ਲਈ ਸੈਰ-ਸਪਾਟਾ ਜਾਂ ਸ਼ੁਗਲ ਮੇਲਾ ਨਹੀਂ ਹੈ; ਸਗੋਂ ਇਹ ਯੁਗ ਸਮੁੱਚੀ ਮਨੁੱਖਤਾ ਦੀ ਸਾਂਝੀ ਮਲਕੀਅਤ ਉੱਪਰ ਨਿੱਜੀ ਕਾਰਪਰੇਸ਼ਨਾਂ ਦੇ ਕਬਜ਼ੇ ਲਈ ਰਸਤਾ ਖੋਲ੍ਹ ਰਿਹਾ ਹੈਇਸਦੇ ਨਾਲ ਹੀ ਕਾਰਪੋਰੇਸ਼ਨਾਂ ਵੱਲੋਂ ਸ਼ੁਰੂ ਕੀਤੀ ਪੁਲਾੜ ਦੌੜ ਕਾਰਨ ਵਾਤਾਵਰਣ ਵਿੱਚ ਫੈਲਣ ਵਾਲੇ ਪ੍ਰਦੂਸ਼ਣ ਦੇ ਨਤੀਜੇ ਮਨੁੱਖਤਾ ਲਈ ਚੰਗੇ ਨਹੀਂ ਹੋਣਗੇਇਸ ਲਈ ਆਮ ਲੋਕਾਂ ਵੱਲੋਂ ਪੁਲਾੜ ਯਾਤਰਾ ਨਾਲ ਸੰਬੰਧਿਤ ਇਸ ਨਵੇਂ ਯੁੱਗਦੇ ਵੱਖ ਵੱਖ ਪਹਿਲੂਆਂ ਵੱਲ ਧਿਆਨ ਦੇਣਾ ਬਹੁਤ ਜ਼ਰੂਰੀ ਹੈ

***

ਇਸ ਲੇਖ ਵਿੱਚ ਵਰਤੀ ਜਾਣਕਾਰੀ ਦੇ ਸ੍ਰੋਤਾਂ ਬਾਰੇ ਜਾਣਨ ਲਈ www.sukhwanthunda।.wordpress.com ’ਤੇ ਜਾਉ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।)

(2996)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.)

About the Author

ਸੁਖਵੰਤ ਹੁੰਦਲ

ਸੁਖਵੰਤ ਹੁੰਦਲ

Burnaby, British Columbia, Canada.
Email: (sukhwant.hundal123@gmail.com)

More articles from this author