GurmitPalahi7ਦੁਨੀਆਂ ਵਿਚ ਸਭ ਤੋਂ ਵੱਡੇ ਲੋਕਤੰਤਰ ਕਹੇ ਜਾਣ ਵਾਲੇ ਭਾਰਤ ਨੂੰ ਜੇਕਰ ...
(23 ਅਕਤੂਬਰ 2021)

 

ਭਾਰਤ ਦੀਆਂ ਲਗਭਗ ਸਾਰੀਆਂ ਸਿਆਸੀ ਧਿਰਾਂ ਵਿੱਚ ਅੰਦਰੂਨੀ ਲੋਕਤੰਤਰ ਲਗਭਗ ਸਿਫ਼ਰ ਦੇ ਬਰਾਬਰ ਹੁੰਦਾ ਜਾ ਰਿਹਾ ਹੈਇਹ ਭਾਰਤੀ ਲੋਕਤੰਤਰ ਲਈ ਵੱਡੀ ਚਿੰਤਾ ਦਾ ਵਿਸ਼ਾ ਹੈਇਸ ਸਮੇਂ ਬਹੁਤੀਆਂ ਸਿਆਸੀ ਪਾਰਟੀਆਂ ਪ੍ਰਾਈਵੇਟ ਲਿਮਟਿਡ ਕੰਪਨੀਆਂ ਦੀ ਤਰ੍ਹਾਂ ਕੰਮ ਕਰਨ ਲੱਗ ਗਈਆਂ ਹਨਲਗਭਗ ਸਾਰੀਆਂ ਪਾਰਟੀਆਂ ਵਿੱਚ ਉਪਰਲੇ ਦੋ ਜਾਂ ਤਿੰਨ “ਮੈਂਬਰ ਚੌਧਰੀ“ ਪੂਰੀ ਪਾਰਟੀ ਨੂੰ ਕੰਟਰੋਲ ਕਰਦੇ ਹਨ ਅਤੇ ਆਪਣੀ ਮਨਮਰਜ਼ੀ ਨਾਲ ਆਪਣੇ ਆਪਹੁਦਰੇਪਨ ਦਾ ਸਿੱਕਾ ਅਤੇ ਧੌਂਸ ਜਮਾਉਂਦੇ ਹਨ

ਕਾਂਗਰਸ ਵਿੱਚ ਸੋਨੀਆ ਗਾਂਧੀ, ਰਾਹੁਲ, ਪ੍ਰਿਯੰਕਾ (ਮਾਂ, ਪੁੱਤ, ਧੀ) ਦਾ ਗਲਬਾ ਹੈਭਾਜਪਾ ਵਿੱਚ ਨਰੇਂਦਰ ਮੋਦੀ, ਅਮਿਤ ਸ਼ਾਹ ਕਿਸੇ ਹੋਰ ਨੂੰ ਖੰਘਣ ਨਹੀਂ ਦੇਂਦੇਖੇਤਰੀ ਪਾਰਟੀਆਂ ਵਿੱਚ ਬਾਦਲ ਅਕਾਲੀ ਦਲ ਬਾਦਲ (ਪਿਓ, ਪੁੱਤਰ-ਨੂੰਹ) ਕਾਬਜ਼ ਹਨਹਰਿਆਣਾ ਵਿੱਚ ਚੌਟਾਲਿਆਂ ਦੀ ਪਾਰਟੀ ਲੋਕਦਲ ਉੱਤੇ ਚੌਟਾਲਾ ਅਤੇ ਪੁੱਤਰ ਜ਼ੋਰਾਵਰ ਹਨਬਸਪਾ ਵਿੱਚ ਮਾਇਆਵਤੀ ਕਿਸੇ ਨੂੰ ਕੁਸਕਣ ਨਹੀਂ ਦਿੰਦੀਯੂ.ਪੀ. ਵਿੱਚ ਸਮਾਜਵਾਦੀ ਪਾਰਟੀ ਵਿੱਚ ਮੁਲਾਇਮ ਸਿੰਘ ਯਾਦਵ ਅਤੇ ਉਸਦਾ ਪੁੱਤਰ ਰਾਜ ਕਰਦੇ ਹਨਲਾਲੂ ਪ੍ਰਸ਼ਾਦ ਯਾਦਵ ਬਿਹਾਰ ਵਿੱਚ ਆਪਣੀ ਪਤਨੀ ਅਤੇ ਪੁੱਤਰਾਂ ਤੋਂ ਅੱਗੇ ਕਿਸੇ ਨੂੰ ਨੇੜੇ ਨਹੀਂ ਆਉਣ ਦੇਂਦੇਕੇਜਰੀਵਾਲ ਆਮ ਆਦਮੀ ਪਾਰਟੀ ਦਾ ਸਰਬੋ-ਸਰਬਾ ਹੈਗੱਲ ਇਹ ਹੈ ਕਿ ਦੇਸ਼ ਦੇ ਉੱਤਰ, ਦੱਖਣ, ਪੂਰਬ, ਪੱਛਮ ਵਿੱਚ ਜਿੰਨੀਆਂ ਵੀ ਖੇਤਰੀ ਜਾਂ ਇਲਾਕਾਈ ਪਾਰਟੀਆਂ ਜਾਂ ਇੱਥੋਂ ਤੱਕ ਕਿ ਬਹੁਤੀਆਂ ਰਾਸ਼ਟਰੀ ਪਾਰਟੀਆਂ ਵਿੱਚ ਪਾਰਟੀ ਪ੍ਰਧਾਨ ਦੀ ਚੋਣ ਲਈ ਸੰਵਿਧਾਨ ਅਨੁਸਾਰ ਚੋਣ ਨਹੀਂ ਕੀਤੀ ਜਾਂਦੀ ਜਾਂ ਚੋਣ ਲਗਾਤਾਰ ਲਮਕਾਈ ਜਾਂਦੀ ਹੈ

ਦੇਸ਼ ਦੀ ਬਹੁ ਚਰਚਿਤ ਸਿਆਸੀ ਪਾਰਟੀ ਕਾਂਗਰਸ, ਜਿਸ ਨੇ ਕਈ ਦਹਾਕੇ ਦੇਸ਼ ਉਤੇ ਰਾਜ ਕੀਤਾ, ਕੀ ਕਾਂਗਰਸ ਪ੍ਰਧਾਨ, ਪਿਛਲੇ 15-20 ਸਾਲ ਵਿੱਚ ਅਸਲ ਵਿੱਚ ਉਵੇਂ ਹੀ ਨਿਯੁਕਤ ਹੋਇਆ, ਜਿਵੇਂ ਅਮਰੀਕਾ ਅਤੇ ਬਰਤਾਨੀਆ ਆਦਿ ਲੋਕਤੰਤਰਿਕ ਦੇਸ਼ਾਂ ਵਿੱਚ ਸ਼ੁੱਧ ਚੋਣਾਂ ਅਧਾਰਿਤ ਨਿਯੁਕਤ ਹੁੰਦਾ ਹੈਸਾਲ 2019 ਵਿੱਚ ਹੋਈਆਂ ਲੋਕ ਸਭਾ ਚੋਣਾਂ ਤੋਂ ਬਾਅਦ ਰਾਹੁਲ ਗਾਂਧੀ ਨੇ ਕਾਂਗਰਸ ਦੇ ਪ੍ਰਧਾਨ ਦੇ ਆਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਸਦੇ ਬਾਅਦ ਉਸ ਅਹੁਦੇ ਨੂੰ ਭਰਨ ਲਈ ਕੋਈ ਚੋਣ ਹੋਈ? ਬਿਲਕੁਲ ਵੀ ਨਹੀਂਰਾਹੁਲ ਦੀ ਮਾਤਾ ਅਤੇ ਪਿਛਲੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਦੋਬਾਰਾ ਪ੍ਰਧਾਨਗੀ ਮੋਰਚਾ ਸੰਭਾਲ ਲਿਆ ਅਰਥਾਤ ਕਾਂਗਰਸ-ਪ੍ਰਧਾਨ ਘੁੰਮ ਫਿਰ ਕੇ ਫਿਰ ਉਸੇ ਪਰਿਵਾਰ ਵਿੱਚੋਂ ਆ ਗਿਆਪਾਰਟੀ ਦੇ ਜਿਨ੍ਹਾਂ 23 ਧੁਰੰਤਰ ਨੇਤਾਵਾਂ ਨੇ ਪੱਕਾ ਕਾਂਗਰਸ ਪ੍ਰਧਾਨ ਲਈ ਚੋਣ ਕਰਨ ਦੀ ਆਵਾਜ਼ ਉਠਾਈ, ਉਨ੍ਹਾਂ ਨੂੰ ਨੁਕਰੇ ਲਗਾ ਦਿੱਤਾ ਗਿਆਡੇਢ ਸਾਲ ਦੇ ਅਰਸੇ ਤੋਂ ਬਾਅਦ ਕਾਂਗਰਸ ਕਾਰਜਕਰਨੀ ਦੀ ਬੈਠਕ ਵਿੱਚ 2022 ਸਤੰਬਰ ਵਿੱਚ ਪਾਰਟੀ ਪ੍ਰਧਾਨ ਦੀ ਚੋਣ ਕਰਾਉਣ ਦਾ ਐਲਾਨ ਕੀਤਾ ਗਿਆ

ਕਾਂਗਰਸ ਪਾਰਟੀ ਦੇਸ਼ ਵਿੱਚ ਇੱਕ ਮਾਤਰ ਵਿਰੋਧੀ ਪਾਰਟੀ ਹੈ, ਜੋ ਸੱਚਮੁੱਚ ਅਖਿਲ ਭਾਰਤੀ ਪਾਰਟੀ ਹੈਕਾਂਗਰਸ ਪਾਰਟੀ ਦੀ ਹਾਲਤ ਭਾਵੇਂ ਪੂਰੇ ਦੇਸ਼ ਵਿੱਚ ਕਾਫ਼ੀ ਕਮਜ਼ੋਰ ਹੋ ਗਈ ਹੈ, ਪਰ ਇਸਦੇ ਬਾਵਜੂਦ ਵੀ ਸ਼ਾਇਦ ਹੀ ਦੇਸ਼ ਦਾ ਕੋਈ ਜ਼ਿਲ੍ਹਾ ਹੋਵੇ ਜਿੱਥੇ ਕਾਂਗਰਸ ਦੇ ਵਰਕਰ ਨਾ ਮਿਲਣਲੇਕਿਨ ਇਹ ਵੀ ਸਚਾਈ ਹੈ ਕਿ ਕਾਂਗਰਸ ਦੇ ਵਰਕਰ ਜਾਂ ਰਹਿੰਦੇ ਖੂੰਹਦੇ ਨਾਮਵਰ ਨੇਤਾ ਹੋਰ ਸਿਆਸੀ ਪਾਰਟੀਆਂ ਵਿੱਚ ਸ਼ਾਮਲ ਹੁੰਦੇ ਜਾ ਰਹੇ ਹਨਇਹੀ ਪ੍ਰਕਿਰਿਆ ਜੇਕਰ ਦੇਸ਼ ਵਿੱਚ ਜਾਰੀ ਰਹੀ ਤਾਂ ਅਗਲੇ ਪੰਜ ਸੱਤ ਸਾਲਾਂ ਵਿੱਚ ਚੀਨ ਅਤੇ ਰੂਸ ਦੀ ਤਰ੍ਹਾਂ ਭਾਰਤ ਵਿੱਚ ਵੀ ਇੱਕ ਨੇਤਾ, ਇੱਕ ਨਾਹਰਾ ਅਤੇ ਇੱਕ ਪਾਰਟੀ ਅਰਥਾਤ ਭਾਜਪਾ ਦਾ ਪੱਕਾ ਰਾਜ ਹੋ ਜਾਏਗਾ, ਜਿਹੜੀ ਬਿਨਾਂ ਝਿਜਕ, ਬਿਨਾਂ ਰੁਕਾਵਟ ਆਪਣਾ ਹਿੰਦੂਤਵ ਦਾ ਅਜੰਡਾ ਲਾਗੂ ਕਰ ਲਵੇਗੀ, ਜੋ ਕਦਾਚਿਤ ਵੀ ਦੇਸ਼ ਹਿਤ ਵਿੱਚ ਨਹੀਂ ਹੋਏਗਾ

ਪਿਛਲੇ ਸਾਲਾਂ ਵਿੱਚ ਇਸ ਅਖਿਲ ਭਾਰਤੀ ਸਿਆਸੀ ਪਾਰਟੀ ਕਾਂਗਰਸ ਦਾ ਬੁਰੀ ਤਰ੍ਹਾਂ ਨਾਲ ਸਫਾਇਆ ਹੋਇਆ ਹੈਕਾਂਗਰਸ ਦੀਆਂ ਕਰਨਾਟਕ ਅਤੇ ਪਾਂਡੀਚੇਰੀ ਵਿੱਚ ਸਰਕਾਰਾਂ ਡਿੱਗ ਗਈਆਂਪੱਛਮੀ ਬੰਗਾਲ ਵਿੱਚ ਕਾਂਗਰਸ ਦੇ ਪੱਲੇ ਕੁਝ ਨਾ ਰਿਹਾਮੱਧ ਪ੍ਰਦੇਸ਼ ਵਿੱਚ ਚਲਦੀ ਚਲਦੀ ਕਾਂਗਰਸ ਦੀ ਸਰਕਾਰ ਡੇਗ ਦਿੱਤੀ ਗਈਪੰਜਾਬ, ਰਾਜਸਥਾਨ ਅਤੇ ਛੱਤੀਸਗੜ੍ਹ ਵਿੱਚ ਕਾਂਗਰਸ ਪਾਰਟੀ ਅੰਦਰੂਨੀ ਦੰਗਲ ਕਾਰਨ ਲਗਾਤਾਰ ਸੁਰਖੀਆਂ ਵਿੱਚ ਹੈਪੰਜਾਬ ਵਿੱਚ ਤਾਂ ਕਾਂਗਰਸ ਹਾਈਕਮਾਂਡ ਨੇ ਇਹੋ ਜਿਹਾ ਕਾਟੋ-ਕਲੇਸ਼ ਆਪਣੀ ਧੌਂਸ ਜਮਾਉਣ ਖਾਤਰ ਪਾਇਆ ਹੋਇਆ ਹੈ ਕਿ ਇਹ ਕਿਸੇ ਤਣ-ਪੱਤਣ ਨਹੀਂ ਲੱਗ ਰਿਹਾਕੈਪਟਨ ਅਮਰਿੰਦਰ ਸਿੰਘ ਕਾਂਗਰਸ ਵਿੱਚੋਂ ਬੇਇਜ਼ਤ ਕਰਕੇ ਬਾਹਰ ਤੋਰ ਦਿੱਤਾ ਗਿਆਹਾਲਾਤ ਹੁਣ ਨਵਜੋਤ ਸਿੰਘ ਸਿੱਧੂ ਦੇ ਵੀ ਕਾਂਗਰਸ ਵਿੱਚੋਂ ਰੁਖ਼ਸਤ ਕਰਨ ਦੇ ਬਣੇ ਹੋਏ ਹਨਇਸ ਸਭ ਕੁਝ ਦਾ ਫ਼ਾਇਦਾ ਕੀ ਹੋ ਰਿਹਾ ਹੈ?

ਕਾਂਗਰਸ ਜਿਹੜੀ ਦੇਸ਼ ਵਿੱਚ ਵਿਰੋਧੀ ਪਾਰਟੀ ਦੇ ਤੌਰ ’ਤੇ ਜਾਣੀ ਜਾਂਦੀ ਹੈ, ਪਰ ਉਸਦੀ ਆਵਾਜ਼ ਕਿਧਰੇ ਵੀ ਸੁਣਾਈ ਨਹੀਂ ਦਿੰਦੀਭਾਜਪਾ ਦੀ ਸਰਕਾਰ ਨੂੰ ਕਿਸੇ ਦਮਦਾਰ ਵਿਰੋਧ ਦਾ ਸਾਹਮਣਾ ਹੀ ਨਹੀਂ ਕਰਨਾ ਪੈ ਰਿਹਾ ਹਾਲਾਂਕਿ ਕੁਝ ਇਹੋ ਜਿਹੇ ਮੁੱਦੇ ਹਨ, ਜਿਹਨਾਂ ਉੱਤੇ ਵਿਰੋਧੀ ਧਿਰ ਵੱਡੀ ਲੋਕ ਆਵਾਜ਼ ਖੜ੍ਹੀ ਕਰ ਸਕਦੀ ਹੈਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਦਾ ਮੁੱਦਾ ਇੱਕ ਹੈਪੈਟਰੋਲੀਅਮ ਪਦਾਰਥਾਂ ਸਮੇਤ ਰਸੋਈ ਗੈਸ ਦਾ ਮੁੱਦਾ ਦੂਜਾ ਹੈਜੰਮੂ ਕਸ਼ਮੀਰ ਵਿੱਚ ਹੋਈ ਘੱਟ ਗਿਣਤੀਆਂ ਦੀ ਹੱਤਿਆ ਅਤੇ ਵਿਦੇਸ਼ ਨੀਤੀਆਂ ਦੇ ਮਾਮਲਿਆਂ ’ਤੇ ਤਿੱਖੇ ਸਵਾਲ ਚੁੱਕੇ ਜਾ ਸਕਦੇ ਹਨਇਹ ਮਸਲੇ ਕਾਂਗਰਸ ਨੂੰ ਆਉਣ ਵਾਲੀਆਂ ਯੂ.ਪੀ., ਪੰਜਾਬ ਅਤੇ ਹੋਰ ਵਿਧਾਨ ਸਭਾ ਚੋਣਾਂ ਵਿੱਚ ਵੱਡਾ ਫਾਇਦਾ ਦੇ ਸਕਦੇ ਹਨਜੇਕਰ ਕਾਂਗਰਸ ਦੇ ਵਰਕਰਾਂ ਅਤੇ ਛੋਟੇ ਨੇਤਾਵਾਂ ਤੋਂ ਕਾਂਗਰਸ ਦੀ ਵਿਧਾਨ ਸਭਾ ਚੋਣਾਂ ਵਿੱਚੋਂ ਸਫ਼ਲਤਾ ਬਾਰੇ ਸਵਾਲ ਪੁੱਛੇ ਜਾਂਦੇ ਹਨ ਤਾਂ ਉਹ ਚੁੱਪ ਰਹਿਣਾ ਪਸੰਦ ਕਰਦੇ ਹਨ, ਕਿਉਂਕਿ ਕਾਂਗਰਸ ਵਿੱਚ ਵੀ ਬਾਕੀ ਪਾਰਟੀਆਂ ਵਾਂਗਰ “ਜੀ-ਹਜ਼ੂਰੀ“ ਨੇਤਾਵਾਂ, ਵਰਕਰਾਂ ਦੀ ਹੀ ਪੁੱਛ ਪ੍ਰਤੀਤ ਹੈਉਹ ਜਿਹੜੇ ਸੋਨੀਆ ਗਾਂਧੀ, ਰਾਹੁਲ ਗਾਂਧੀ ਜਾਂ ਪ੍ਰਿਯੰਕਾ ਵਾਡਰਾ ਦੀ ਚਾਪਲੂਸੀ ਕਰਦੇ ਹਨ, ਉਹੀ “ਚੌਧਰੀ“ ਬਣਦੇ ਹਨ

ਇਹ ਹਾਲ ਇਕੱਲਾ ਇਸ ਰਾਸ਼ਟਰੀ ਪਾਰਟੀ ਕਾਂਗਰਸ ਦਾ ਹੀ ਨਹੀਂ ਹੈਬਾਦਲ ਅਕਾਲੀ ਦਲ ਦੇ ਮਾਲਕ “ਬਾਦਲ ਪਰਿਵਾਰ“ ਦਾ ਮੁੱਖ ਅਹੁਦੇਦਾਰ ਸੁਖਬੀਰ ਸਿੰਘ ਬਾਦਲ, ਜਿਸ ਨੂੰ ਵੀ ਚਾਹੁੰਦਾ ਹੈ, ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਵੰਡੀ ਜਾਂਦਾ ਹੈਸ਼੍ਰੋਮਣੀ ਅਕਾਲੀ ਦਲ (ਬ) ਦੀ ਪਾਰਲੀਮਾਨੀ ਬੋਰਡ ਵਿੱਚ, ਜਾਂ ਟਿਕਟਾਂ ਵੰਡਣ ਵਾਲੇ ਬੋਰਡ ਦੀ ਮੀਟਿੰਗ ਵਿੱਚ ਕੋਈ ਇਸ ਬਾਰੇ ਫ਼ੈਸਲੇ ਨਹੀਂ ਹੋਏਕੋਈ ਸੰਵਿਧਾਨ ਅਨੁਸਾਰ ਪ੍ਰਧਾਨਗੀ ਚੋਣ ਨਹੀਂਜਿੱਥੇ ਪ੍ਰਧਾਨ ਜੀ ਗਏ, ਚੰਗਾ ਇਕੱਠ ਵੇਖਿਆ, ਪਾਰਟੀ ਟਿਕਟ ਦਾ ਐਲਾਨ ਕਰ ਦਿੱਤਾਹਾਲਾਂਕਿ ਪਾਰਟੀ ਸੰਵਿਧਾਨ ਅਨੁਸਾਰ ਪਾਰਟੀ ਪ੍ਰਧਾਨ ਦੀ ਚੋਣ ਅਕਾਲੀ ਦਲ (ਬਾਦਲ) ਵਲੋਂ ਵੀ ਕਦੇ ਨਹੀਂ ਕੀਤੀ ਗਈ ਅਤੇ ਪਾਰਟੀ ਦੇ ਦੋ ਸੰਵਿਧਾਨ ਹੋਣ ਦਾ ਮੁਆਮਲਾ ਹੁਸ਼ਿਆਰਪੁਰ ਦੀ ਇੱਕ ਮਾਨਯੋਗ ਅਦਾਲਤ ਵਿੱਚ ਚੱਲ ਰਿਹਾ ਹੈ

ਇਹੋ ਜਿਹਾ ਹਾਲ ਹੀ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਦਾ ਹੈ, ਜਿਹੜੀ ਨਿੱਤ ਸੂਬਿਆਂ, ਜ਼ਿਲਿਆਂ ਦੇ ਪ੍ਰਧਾਨ ਆਪਣੀ ਮਰਜ਼ੀ ਨਾਲ ਬਦਲਦੀ ਹੈਜਿਸ ਪਾਰਟੀ ਨਾਲ ਵੀ ਚਾਹੇ, ਜਦੋਂ ਵੀ ਚਾਹੇ, ਗੱਠਜੋੜ ਕਰ ਸਕਦੀ ਹੈ ਜਾਂ ਤੋੜ ਸਕਦੀ ਹੈ ਅਤੇ ਸਥਾਨਕ ਪਾਰਟੀ ਵਰਕਰਾਂ ਤੋਂ ਇਸ ਸਬੰਧੀ ਕੋਈ ਰਾਏ ਨਹੀਂ ਲਈ ਜਾਂਦੀਪੰਜਾਬ ਇਸਦੀ ਇੱਕ ਉਦਾਹਰਨ ਹੈ, ਜਿੱਥੇ ਬਾਦਲ ਅਕਾਲੀ ਦਲ ਅਤੇ ਬਸਪਾ ਗੱਠਜੋੜ ਹੋਇਆ ਅਤੇ ਸੀਟਾਂ ਦੀ ਵੰਡ ਵਿੱਚ ਕਿਸੇ ਨੇਤਾ ਨੂੰ ਪੁੱਛੇ ਬਿਨਾਂ ਉਹ ਸੀਟਾਂ ਵੀ ਅਕਾਲੀ ਦਲ (ਬਾਦਲ) ਲਈ ਛੱਡ ਦਿੱਤੀਆਂ ਗਈਆਂ, ਜਿਹੜੀਆਂ ਉੱਤੇ ਬਸਪਾ ਵਰਕਰ ਜ਼ੋਰ ਲਗਾ ਕੇ ਬਾਦਲ ਦਲ ਨਾਲ ਰਲਕੇ ਚੋਣ ਜਿੱਤ ਸਕਦੇ ਸਨ

ਇਹੋ ਜਿਹਾ ਹਾਲ ਹੀ ਲਗਭਗ ਸਾਰਿਆਂ ਇਲਾਕਾਈ ਪਾਰਟੀਆਂ ਦਾ ਹੈ, ਜਿਨ੍ਹਾਂ ਦੇ ਉਪਰਲੇ ਨੇਤਾ ਦੀ ਮਰਜ਼ੀ ਨਾਲ ਹੀ ਚੋਣ ਗੱਠਜੋੜ ਹੁੰਦੇ ਹਨ, ਪਾਰਟੀਆਂ ਦੀਆਂ ਅੰਦਰੂਨੀ ਚੋਣਾਂ ਹੁੰਦੀਆਂ ਹਨ ਜਾਂ ਫਿਰ ਵਿਧਾਨ ਸਭਾ , ਲੋਕ ਸਭਾ, ਰਾਜ ਸਭਾ ਦੀਆਂ ਟਿਕਟਾਂ “ਆਪਣਿਆਂ“ ਦੇ ਪੱਲੇ ਪਾਈਆਂ ਜਾਂਦੀਆਂ ਹਨਇਹ ਨਿੱਜੀ ਜਾਂ ਪਰਿਵਾਰਿਕ ਪਾਰਟੀਆਂ ਕਿਸੇ ਮੁੱਦੇ ਜਾਂ ਸਿਆਣਪ ਨੂੰ ਪਹਿਲ ਨਹੀਂ ਦਿੰਦੀਆਂ, ਚੋਣਾਂ ਵਿੱਚ ਜਿੱਤੇ ਜਾਣ ਵਾਲੇ ਉਮੀਦਵਾਰ, ਜੋ ਉਨ੍ਹਾਂ ਦਾ ਵਫ਼ਾਦਾਰ ਹੋਵੇ ਅਤੇ ਰਹੇ, ਉੱਤੇ ਹੀ ਮਿਹਰਬਾਨ ਹੁੰਦੀਆਂ ਹਨਭਾਵੇਂ ਉਸ ਉੱਤੇ ਦਰਜਨਾਂ ਭਰ ਅਪਰਾਧਿਕ ਮਾਮਲੇ ਹੀ ਦਰਜ਼ ਕਿਉਂ ਨ ਹੋਣ?

ਸਾਲ 2014 ਵਿੱਚ ਤਾਂ ਕਾਂਗਰਸ ਨੂੰ ਹਰਾਉਣ ਲਈ ਧਮਾਕੇਦਾਰ ਕਾਰਨਾਮੇ ਸਾਹਮਣੇ ਆਏ, ਜਦੋਂ ਚੋਣਾਂ ਦੇ ਮਾਹਿਰ ਪ੍ਰਸ਼ਾਂਤ ਭੂਸ਼ਨ ਦੀਆਂ ਸੇਵਾਵਾਂ ਭਾਜਪਾ ਨੇ ਲਈਆਂਇਸ ਸਲਾਹਕਾਰ ਨੇ ਚੋਣ ਮੁਹਿੰਮ ਨੂੰ ਪ੍ਰਾਈਵੇਟ ਲਿਮਟਿਡ ਕੰਪਨੀਆਂ ਵਾਂਗਰ ਚਲਾਇਆ, ਭਾਜਪਾ ਦੀ ਝੋਲੀ ਜਿੱਤ ਪਾਈ ਅਤੇ ਕਾਰਪੋਰੇਟਾਂ ਦਾ ਸਿੱਧਾ ਦਖ਼ਲ ਚੋਣ ਮੁਹਿੰਮ ਟੀਵੀ ਚੈਨਲਾਂ, ਇਲੈਕਟਰੌਨਿਕ ਮੀਡੀਆਂ ਉੱਤੇ ਕਰਵਾਇਆ

ਪ੍ਰਸ਼ਾਂਤ ਭੂਸ਼ਨ ਦੀਆਂ ਸੇਵਾਵਾਂ ਫਿਰ ਪੰਜਾਬ ਵਿੱਚ ਕਾਂਗਰਸ ਅਤੇ ਬੰਗਾਲ ਵਿੱਚ ਤ੍ਰਿਮੂਲ ਕਾਂਗਰਸ ਨੇ ਲਈਆਂਉਹ ਤ੍ਰਿਮੁਲ ਕਾਂਗਰਸ ਜਿਸਦੀ ਪ੍ਰਬੰਧਕ ਮਮਤਾ ਬੈਨਰਜੀ ਹੈ ਅਤੇ ਜਿਹੜੀ ਦਿੱਲੀ ਦੇ ਕੇਜਰੀਵਾਲ ਵਾਂਗਰ ਹੁਣ ਆਪਣੇ “ਖੰਭ“ ਪੂਰੇ ਦੇਸ਼ ਵਿੱਚ ਫੈਲਾਉਣ ਦੇ ਖੁਆਬ, (ਦੇਸ਼ ਦੀ ਸਭ ਤੋਂ ਤਾਕਤਵਰ ਪਾਰਟੀ ਭਾਜਪਾ ਨੂੰ ਉਵੇਂ ਹੀ ਹਰਾਉਣ ਵਾਂਗਰ ਜਿਵੇਂ ਕੇਜਰੀਵਾਲ ਨੇ ਦਿੱਲੀ ਵਿੱਚ ਭਾਜਪਾ ਨੂੰ ਹਰਾਇਆ ਸੀ) ਵੇਖਣ ਲੱਗ ਪਈ ਹੈਪਰ ਇਹ ਦੋਵੇਂ ਸਿਆਸੀ ਧਿਰਾਂ ਤ੍ਰਿਮੂਲ ਕਾਂਗਰਸ ਅਤੇ ਕੇਜਰੀਵਾਲ ਦੀ “ਆਪ“ ਵੀ ਪ੍ਰਾਈਵੇਟ ਲਿਮਟਿਡ ਕੰਪਨੀ ਵਾਂਗ ਹੀ ਕੰਮ ਕਰ ਰਹੀਆਂ ਹਨ। ਜੇਕਰ “ਆਪ” ਦਾ ਨੇਤਾ ਕੇਜਰੀਵਾਲ 2017 ਵਿਧਾਨ ਸਭਾ ਚੋਣਾਂ ਵਿੱਚ ਲੋਕਤੰਤਰਿਕ ਢੰਗ ਨਾਲ ਕੰਮ ਕਰਦਾ, ਇੱਥੋਂ ਦੇ ਵਰਕਰਾਂ ਤੇ ਨੇਤਾਵਾਂ ਦੀ ਇੱਛਾ ਅਨੁਸਾਰ ਕੰਮ ਕਰਦਾ ਤਾਂ ਪੰਜਾਬ ਵਿੱਚ ਵਿਰੋਧੀ ਧਿਰ ਹੀ ਨਹੀਂ, ਸਗੋਂ ਹਾਕਮ ਧਿਰ ਬਣਦਾਪਿਛਲੀਆਂ ਗਲਤੀਆਂ ਤੋਂ ਨਾ ਸਿੱਖਦਿਆਂ, ਹੁਣ ਵੀ ਉਹ ਪੰਜਾਬ ਵਿੱਚ ਆਪਣੀ “ਲਿਮਟਿਡ ਕੰਪਨੀ“ ਵਾਂਗਰ ਹੀ ਪਾਰਟੀ ਨੂੰ ਚਲਾ ਰਿਹਾ ਹੈ

ਭਾਰਤ ਵਿੱਚ ਵੰਸ਼ਵਾਦ ਕਾਫੀ ਪੁਰਾਣਾ ਹੈਇੱਕ ਅੰਦਾਜ਼ੇ ਅਨੁਸਾਰ ਭਾਰਤ ਵਿੱਚ ਹੁਣ ਤੱਕ ਵੰਸ਼ਵਾਦ ਦੀ ਰਾਜਨੀਤੀ ਕਰਨ ਵਾਲੇ 57 ਪਰਿਵਾਰ ਹਨ, ਜਿਹਨਾਂ ਵਿੱਚ ਸਭ ਤੋਂ ਪਹਿਲਾ ਅਤੇ ਸਭ ਤੋਂ ਪੁਰਾਣਾ ਪਰਿਵਾਰ ਨਹਿਰੂ-ਗਾਂਧੀ ਪਰਿਵਾਰ ਹੈਇਸ ਪਰਿਵਾਰ ਵਿੱਚ ਇੰਦਰਾ ਗਾਂਧੀ, ਅਰੁਣ ਨਹਿਰੂ, ਕਮਲਾ ਨਹਿਰੂ, ਮੋਤੀ ਲਾਲ ਨਹਿਰੂ ਵਿਜੈ ਲਕਸ਼ਮੀ ਪੰਡਿਤ ਹਨਸ਼ੇਖ ਅਬਦੁਲਾ, ਉਸਦਾ ਪੁੱਤਰ ਫਰੂਕ ਅਬਦੁਲਾ ਅਤੇ ਫਰੂਕ ਅਬਦੁਲਾ ਦਾ ਪੁੱਤਰ ਉਮਰ ਅਬਦੂਲਾ ਕਸਮੀਰ ਦੇ ਨੇਤਾ ਹਨਕਾਂਗਰਸ ਦੇ ਗਾਂਧੀ ਪਰਿਵਾਰ ਦੀ ਤਰ੍ਹਾਂ ਉੜੀਸਾ ਵਿੱਚ ਬੀਜੂ ਪਟਨਾਇਕ, ਨਵੀਨ ਪਟਨਾਇਕ, ਮਹਾਂਰਾਸ਼ਟਰ ਸ਼ਿਵ ਸੈਨਾ ਦੇ ਸੰਸਥਾਪਕ ਬਾਲ ਠਾਕਰੇ, ਉਹਨਾਂ ਦੇ ਬੇਟੇ ਉਦਭਵ ਠਾਕਰੇ, ਅਦਿਤਯ ਠਾਕਰੇ, ਦੱਖਣੀ ਭਾਰਤ ਦੇ ਨੇਤਾ ਕਰੁਨਾਨਿਧੀ ਤੇ ਉਹਨਾਂ ਦੇ ਬੇਟੇ, ਭਾਜਪਾ ਦੇ ਰਾਜਨਾਥ ਸਿੰਘ, ਛੱਤੀਸਗੜ੍ਹ ਦੇ ਮੁੱਖਮੰਤਰੀ ਰਮਨ ਸਿੰਘ, ਹਿਮਾਚਲ ਦੇ ਮੁੱਖ ਮੰਤਰੀ ਪ੍ਰੇਮ ਕੁਮਾਰ ਧੂਮਲ ਦੇ ਪੁੱਤਰ, ਯਸ਼ਵੰਤ ਸਿਨਹਾ ਦੇ ਬੇਟੇ, ਪ੍ਰਮੋਦ ਮਹਾਜਨ ਦੀ ਬੇਟੀ ਪੂਨਮ ਮਹਾਜਨ ਹੋਰ ਉਦਾਹਰਨਾਂ ਹਨ

ਅਸਲ ਵਿੱਚ ਲਗਭਗ ਸਾਰੀਆਂ ਪਾਰਟੀਆਂ ਵਿੱਚ ਇਹਨਾਂ ਨੇਤਾਵਾਂ ਨੇ ਆਪਣੀਆਂ ਪਾਰਟੀਆਂ ਨੂੰ ਪ੍ਰਾਈਵੇਟ ਲਿਮਟਿਡ ਪਾਰਟੀਆਂ ਵਿੱਚ ਬਦਲ ਦਿੱਤਾ ਹੈਪਾਰਟੀਆਂ ਉੱਤੇ ਇਹਨਾਂ ਪਰਿਵਾਰਾਂ ਦਾ ਸ਼ਿਕੰਜਾ ਇੰਨਾ ਕੱਸਿਆ ਹੋਇਆ ਹੈ ਕਿ ਦੂਸਰਿਆਂ ਨੂੰ ਅੱਗੇ ਵਧਣ ਦੇ ਮੌਕੇ ਹੀ ਨਹੀਂ ਮਿਲਦੇਵੰਸ਼ਵਾਦ ਇਕੱਲੀ ਕਾਂਗਰਸ ਵਿੱਚ ਹੀ ਨਹੀਂ ਪਸਰਿਆ ਹੋਇਆ, ਇਹ ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਸਾਰੀਆਂ ਪਾਰਟੀਆਂ ਵਿੱਚ ਫੈਲਿਆ ਹੋਇਆ ਹੈ, ਪਰ ਇਸਦੀ ਸ਼ੁਰੂਆਤ ਪੰਡਿਤ ਜਵਾਹਰ ਲਾਲ ਨਹਿਰੂ ਨੇ ਕੀਤੀ ਸੀਪਰ ਹੁਣ ਤਾਂ ਪਾਰਟੀਆਂ ਵਿੱਚ ਵੰਸ਼ਵਾਦ ਦਾ ਰਿਵਾਜ਼ ਹੋਰ ਵੀ ਵਧ ਗਿਆ ਹੈ ਅਤੇ ਇਸ ਰਿਵਾਜ਼ ਨੂੰ ਅੱਗੇ ਵਧਣ ਤੋਂ ਕੋਈ ਰੋਕ ਨਹੀਂ ਸਕਦਾ, ਕਿਉਂਕਿ ਇਸ ਨੂੰ ਭਾਰਤ ਵਿੱਚ ਬੁਰਾ ਨਹੀਂ ਮੰਨਿਆ ਜਾਂਦਾ ਅਤੇ ਇਸ ਲਈ ਹਰ ਮੈਦਾਨ ਵਿੱਚ ਇੱਕ ਪੀੜ੍ਹੀ ਦੇ ਬਾਅਦ ਦੂਜੀ ਪੀੜ੍ਹੀ ਉਸੇ ਮੈਦਾਨ ਵਿੱਚ ਆ ਜਾਂਦੀ ਹੈ ਜਾਂ ਲਿਆਂਦੀ ਜਾਂਦੀ ਹੈ

ਭਾਰਤ ਵਿੱਚ ਵੰਸ਼ਵਾਦ ਦੀ ਰਾਜਨੀਤੀ ਦਾ ਅੰਤ ਕਦੋਂ ਹੋਏਗਾ, ਇਹ ਸਵਾਲ ਲਗਾਤਾਰ ਉਠਾਇਆ ਜਾਂਦਾ ਹੈ,ਕਿਉਂਕਿ ਆਮ ਤੌਰ ‘ਤੇ ਵੰਸ਼ਵਾਦ ਅਤੇ ਸਿਆਸੀ ਪਾਰਟੀ ਨੂੰ ਇਕ ਪ੍ਰਾਈਵੇਟ ਲਿਮਟਿਡ ਕੰਪਨੀ ਦੀ ਤਰ੍ਹਾਂ ਚਲਾਉਣਾ ਲੋਕਤੰਤਰ ਦੀ ਹੱਤਿਆ ਮੰਨਿਆ ਜਾਂਦਾ ਹੈ

ਅਸਲ ਵਿੱਚ ਵੰਸ਼ਵਾਦ ਦੀ ਰਾਜਨੀਤੀ ਜੋ ਪ੍ਰਾਈਵੇਟ ਲਿਮਟਿਡ ਕੰਪਨੀ ਦੀ ਜਨਮ ਦਾਤਾ ਹੈ, ਦਾ ਲੋਕਤੰਤਰ ਵਿੱਚ ਕੋਈ ਮਹੱਤਵ ਨਹੀਂ ਹੈਦੁਨੀਆਂ ਵਿਚ ਸਭ ਤੋਂ ਵੱਡੇ ਲੋਕਤੰਤਰ ਕਹੇ ਜਾਣ ਵਾਲੇ ਭਾਰਤ ਨੂੰ ਜੇਕਰ ਇਸ ਕੋਹੜ ਤੋਂ ਬਚਾਉਣਾ ਹੈ ਤਾਂ ਦੇਸ਼ ਦੀਆਂ ਲੋਕਤੰਤਰਕ ਕਦਰਾਂ-ਕੀਮਤਾਂ ਦੇ ਧਾਰਨੀ ਲੋਕਾਂ ਨੂੰ ਇੱਕ ਪਲੇਟਫਾਰਮ ਉੱਤੇ ਖੜੋਕੇ ਉਵੇਂ ਹੀ ਤਿੱਖੀ ਆਵਾਜ਼ ਬੁਲੰਦ ਕਰਨੀ ਹੋਵੇਗੀ, ਜਿਵੇਂ ਮੌਜੂਦਾ ਕਿਸਾਨ ਅੰਦੋਲਨ, ਜੋ ਦਿੱਲੀ ਦੀਆਂ ਬਰੂਹਾਂ ਉੱਤੇ ਪਿਛਲੇ ਲਗਭਗ 10 ਮਹੀਨਿਆਂ ਤੋਂ ਚੱਲ ਰਿਹਾ ਹੈ, ਅਤੇ ਜਿਸ ਨੂੰ ਦੇਸ਼ ਦੀ ਆਜ਼ਾਦੀ ਦੀ ਤੀਜੀ ਲੜਾਈ ਜੋ ਅਸਲ ਵਿਚ ਕਾਰਪੋਰੇਟਾਂ ਤੇ ਉਹਨਾਂ ਦੇ ਝੋਲੀ ਚੁੱਕ ਹਾਕਮਾਂ ਦੇ ਵਿਰੁੱਧ ਹੈ, ਦੇ ਰੂਪ ਵਿੱਚ ਵੇਖਿਆ ਜਾ ਰਿਹਾ ਹੈ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।

(3096)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.) 

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author