HarshinderKaur7ਜ਼ਬਾਨ ਨਾਲ ਲੋਕਾਂ ਦੀ ਪਛਾਣ ਜੁੜੀ ਹੁੰਦੀ ਹੈ। ਉਸੇ ਪਛਾਣ ਸਦਕਾ ਹੀ ਉਹ ਆਪਣੀ ਧਰਤੀ ਨਾਲ ...PreetamSinghPro.2
(1 ਨਵੰਬਰ 2021)

 

ਮੇਰੇ ਭਾਪਾ ਜੀ, ਪ੍ਰੋ. ਪ੍ਰੀਤਮ ਸਿੰਘ ਜੀ ਤੇ ਸੰਤੋਖ ਸਿੰਘ ਧੀਰ ਜੀ ਇੱਕ ਵਾਰ ਦੁਪਹਿਰੇ ਪੰਜਾਬੀ ਜ਼ਬਾਨ ਉੱਤੇ ਮੰਡਰਾਉਂਦੇ ਖ਼ਤਰੇ ਬਾਰੇ ਵਿਚਾਰ ਵਟਾਂਦਰਾ ਕਰ ਰਹੇ ਸਨ ਮੈਂਨੂੰ ਉਸ ਸਮੇਂ ਉਨ੍ਹਾਂ ਕੋਲ ਬੈਠਣ ਦਾ ਸੁਭਾਗ ਪ੍ਰਾਪਤ ਹੋਇਆ ਤਾਂ ਉਨ੍ਹਾਂ ਦੀਆਂ ਵਿਦਵਤਾ ਭਰਪੂਰ ਗੱਲਾਂ ਵਿੱਚੋਂ ਬਹੁਤ ਕੁਝ ਸਮਝਣ ਨੂੰ ਮਿਲਿਆਕਦੇ ਗੱਲ ਸ਼ਿਵ ਕੁਮਾਰ ਬਟਾਲਵੀ ਦੀ ਆ ਜਾਂਦੀ ਤੇ ਕਦੇ ਨਾਨਕ ਸਿੰਘ ਜੀ ਬਾਰੇਕਦੇ ਮੌਜੂਦਾ ਲੱਚਰ ਗੀਤ ਸੰਗੀਤ ਉੱਤੇ ਭਾਪਾ ਜੀ ਨੇ ਦੱਸਿਆ ਕਿ ਭਾਵੇਂ ਡੇਢ ਲੱਖ ਸਾਲ ਪਹਿਲਾਂ ਜ਼ਬਾਨ ਦਾ ਜ਼ਿਕਰ ਮਿਲਦਾ ਹੈ ਪਰ ਸਾਨੂੰ ਸਿਰਫ਼ 6000 ਸਾਲ ਪਹਿਲਾਂ ਵਾਲੀਆਂ ਬੋਲੀਆਂ ਬਾਰੇ ਹੀ ਪਤਾ ਹੈ, ਜਦੋਂ ਇਨ੍ਹਾਂ ਨੂੰ ਲਿਖਣਾ ਸ਼ੁਰੂ ਕੀਤਾ ਗਿਆਪਹਿਲੇ ਮਨੁੱਖ ਤਾਂ ਵੱਖੋ ਵੱਖ ਤਰ੍ਹਾਂ ਦੀਆਂ ਆਵਾਜ਼ਾਂ ਜਾਂ ਚੀਜ਼ਾਂ ਅਤੇ ਸੀਟੀਆਂ ਦੀ ਵਰਤੋਂ ਕਰਦੇ ਰਹੇਬਾਰ੍ਹਵੀਂ ਸਦੀ ਦੀ ਜਰਮਨੀ ਦੀ ਨਨ ਵੱਲੋਂ ਵਰਤੀ ‘ਲਿੰਗੂਆ ਇਗਨੋਤਾ’ ਬੋਲੀ ਦਾ ਸਿਰਫ਼ ਜ਼ਿਕਰ ਹੀ ਬਚਿਆ ਹੈ, ਬਾਕੀ ਸਭ ਇਤਿਹਾਸ ਵਿੱਚੋਂ ਗੁੰਮ ਚੁੱਕਿਆ ਹੋਇਆ ਹੈਤਾਮਿਲ ਅਤੇ ਸੰਸਕ੍ਰਿਤ ਸਭ ਤੋਂ ਪੁਰਾਣੀਆਂ ਜ਼ਬਾਨਾਂ ਮੰਨੀਆਂ ਜਾ ਚੁੱਕੀਆਂ ਹਨ ਪਰ ਹੁਣ ਉਹ ਵੀ ਮਰ ਮੁੱਕ ਚੱਲੀਆਂ ਹਨ ਭਾਪਾ ਜੀ ਨੇ ਇਹ ਵੀ ਦੱਸਿਆ ਕਿ ਦੁਨੀਆਂ ਦੀ ਸਭ ਤੋਂ ਔਖੀ ਜ਼ਬਾਨ ‘ਮੈਂਡਾਰਿਨ’ ਹੈ ਪਰ ਫਿਰ ਵੀ ਉਸ ਨੂੰ ਬੋਲਣ ਵਾਲੇ 100 ਕਰੋੜ ਲੋਕ ਹਨਉਹ ਵੀ ਹੋਰ ਭਾਸ਼ਾਵਾਂ ਸਿੱਖਣ ਦੀ ਚਾਹ ਰੱਖਦੇ ਹਨ ਪਰ ਆਪਣੀ ਜ਼ਬਾਨ ਮਿੱਧ ਕੇ ਨਹੀਂ

ਕਮਾਲ ਤਾਂ ਇਹ ਵੇਖੋ ਕਿ ਅੰਗਰੇਜ਼ੀ ਜ਼ਬਾਨ ਮਸਾਂ ਹਜ਼ਾਰ ਕੁ ਸਾਲ ਪੁਰਾਣੀ ਹੈ ਪਰ ਫਿਰ ਵੀ ਸਾਰੀ ਦੁਨੀਆਂ ਵਿੱਚ ਧੁੰਮਾਂ ਪਾ ਰਹੀ ਹੈਕਾਰਨ ਇਹ ਹੈ ਕਿ ਇਸ ਨੂੰ ਬੋਲਣ ਵਾਲੇ ਧੜਾਧੜ ਇਸ ਵਿੱਚ ਕਿੱਤਾ ਮੁਹਈਆ ਕਰਵਾਉਣ ਵਿੱਚ ਜੁਟੇ ਹੋਏ ਹਨ ਤੇ ਨਵੀਆਂ ਖੋਜਾਂ ਵੀ ਲਗਾਤਾਰ ਜਾਰੀ ਰੱਖ ਰਹੇ ਹਨਜ਼ਬਾਨ ਨੂੰ ਪ੍ਰੋਤਸਾਹਿਤ ਕਰਨ ਦਾ ਹਰ ਹੀਲਾ ਵਰਤਿਆ ਜਾਂਦਾ ਹੈਸਾਡੇ ਭੋਲੇ ਲੋਕ ਇਨ੍ਹਾਂ ਨੁਕਤਿਆਂ ਵਿੱਚ ਅੜ ਕੇ ਅਤੇ ਰੁਜ਼ਗਾਰ ਲੱਭਦੇ ਹੌਲੀ ਹੌਲੀ ਅੰਗਰੇਜ਼ੀ ਜ਼ਬਾਨ ਤੋਂ ਵੀ ਪੁਰਾਣੀ ਆਪਣੀ ਪੰਜਾਬੀ ਜ਼ਬਾਨ ਨੂੰ ਅਣਜਾਣੇ ਹੀ ਖ਼ਤਮ ਕਰਨ ਵੱਲ ਤੁਰ ਪਏ ਹਨ

ਮੈਂਨੂੰ ਚੁੱਪ ਬੈਠੀ ਨੂੰ ਵੇਖ ਧੀਰ ਅੰਕਲ ਪੁੱਛਣ ਲੱਗੇ, “ਕਿਉਂ ਬਈ ਡਾਕਟਰ ਬੇਟੀ, ਤੇਰਾ ਕੀ ਖ਼ਿਆਲ ਐ? ਨਵੀਂ ਪੀੜ੍ਹੀ ਸਾਨੂੰ ਤਾਂ ਪੁਰਾਣਾ ਮੰਨ ਕੇ ਪੰਜਾਬੀ ਜ਼ਬਾਨ ਉੱਤੇ ਅੰਗਰੇਜ਼ੀ ਦਾ ਗਿਲਾਫ਼ ਚਾੜ੍ਹਨ ਲੱਗ ਪਈ ਐਹੈ ਕੋਈ ਡਾਕਟਰੀ ਇਲਾਜ?”

ਇਸ ਤੋਂ ਪਹਿਲਾਂ ਕਿ ਮੈਂ ਕੁਝ ਬੋਲਦੀ, ਭਾਪਾ ਜੀ ਕਹਿਣ ਲੱਗੇ, “ਇਸਨੇ ਕੀ ਦੱਸਣੈ, ਇਹ ਤਾਂ ਸਰੀਰ ਦੀਆਂ ਬੀਮਾਰੀਆਂ ਵਿੱਚ ਉਲਝੀ ਪਈ ਐਸੰਨ 1971 ਤੋਂ ਹੁਣ ਤਕ ਸਿਰਫ਼ ਉਹ ਜ਼ਬਾਨਾਂ ਹੀ ਗਿਣੀਆਂ ਜਾ ਰਹੀਆਂ ਹਨ ਜਿਨ੍ਹਾਂ ਨੂੰ ਬੋਲਣ ਵਾਲੇ 10, 000 ਤੋਂ ਵੱਧ ਹਨਇਸਦਾ ਮਤਲਬ ਇਹ ਹੋਇਆ ਕਿ 1652 ਜ਼ਬਾਨਾਂ ਤੋਂ ਘਟ ਕੇ ਸਿਰਫ਼ 108 ਜ਼ਬਾਨਾਂ ਹੀ ਜ਼ਿੰਦਾ ਬਚੀਆਂ ਹਨ

ਇਹ ਤਾਂ ਬਹੁਤ ਖ਼ਤਰੇ ਦੀ ਗੱਲ ਹੈ।ਮੈਂ ਬੋਲੀ

ਇਸ ਤੋਂ ਵੀ ਖ਼ਤਰਨਾਕ ਗੱਲ ਇਹ ਹੈ ਕਿ ਪੰਜਾਬੀ ਆਪਣੀ ਮਾਂ ਬੋਲੀ ਉੱਤੇ ਮੰਡਰਾਉਂਦੇ ਖ਼ਤਰੇ ਬਾਰੇ ਚਿੰਤਤ ਨਹੀਂ ਹਨਦੁਨੀਆ ਭਰ ਵਿੱਚ ਝਾਤ ਮਾਰੀਏ ਤਾਂ ਭਾਰਤ ਵਿਚਲੀਆਂ ਜ਼ਬਾਨਾਂ ਉੱਤੇ ਸਭ ਤੋਂ ਵੱਧ ਮਾਰ ਪੈ ਰਹੀ ਹੈ, ਜਿੱਥੇ ਅਸਟਰੇਲੀਆ, ਕਨੇਡਾ, ਚੀਨ, ਰੂਸ, ਅਮਰੀਕਾ ਤੋਂ ਕਿਤੇ ਵੱਧ ਬੋਲੀਆਂ ਖ਼ਾਤਮੇ ਵੱਲ ਜਾ ਰਹੀਆਂ ਹਨਕਬੀਲਿਆਂ ਦੀਆਂ ਜ਼ਬਾਨਾਂ ਜੇ ਹੌਲੀ ਹੌਲੀ ਖ਼ਤਮ ਹੋ ਗਈਆਂ ਤਾਂ ਸਮਝੋ ਸਾਡੇ ਪਿਛੋਕੜ ਵਿੱਚੋਂ ਅੱਧਾ ਇਤਿਹਾਸ ਗ਼ਾਇਬ ਹੋ ਗਿਆਸਾਡਾ ਸਦੀਆਂ ਤੋਂ ਚੱਲਦਾ ਆਉਂਦਾ ਜੜੀਆਂ-ਬੂਟੀਆਂ ਦਾ ਗਿਆਨ ਅਤੇ ਪੁਰਾਣੇ ਰੀਤ ਰਿਵਾਜ਼ ਸਮੇਤ ਬਹੁਤ ਵਡਮੁੱਲੀ ਜਾਣਕਾਰੀ ਹਮੇਸ਼ਾ ਲਈ ਗੁੰਮ ਹੋ ਜਾਏਗੀ।ਭਾਪਾ ਜੀ ਨੇ ਸਮਝਾਇਆ

ਧੀਰ ਅੰਕਲ ਨੇ ਕਿਹਾ, “ਬਿਲਕੁਲ ਸਹੀ, ਪ੍ਰੋਫੈਸਰ ਸਾਹਿਬਜੇ ਸਾਡੇ ਯੂਨੀਵਰਸਿਟੀਆਂ ਵਿਚਲੇ ਪ੍ਰੋਫੈਸਰ ਇਹ ਨੁਕਤਾ ਸਮਝ ਜਾਣ ਤਾਂ ਕੁਝ ਹੋ ਸਕਦਾ ਹੈਵੇਖੋ ਨਾ, ਉੜੀਸਾ, ਛੱਤੀਸਗੜ੍ਹ, ਮਿਜ਼ੋਰਮ, ਤ੍ਰਿਪੁਰਾ ਤੇ ਮੇਘਾਲਿਆ ਵਿੱਚ ਪੜ੍ਹੇ ਲਿਖੇ ਲੋਕਾਂ ਨੇ ਜ਼ਿੰਮਾ ਚੁੱਕ ਕੇ ਆਪੋ ਆਪਣੀ ਮਾਂ ਬੋਲੀ ਦੀ ਮਹੱਤਤਾ ਬਾਰੇ ਹੋਰਨਾਂ ਨੂੰ ਸਮਝਾਉਣਾ ਸ਼ੁਰੂ ਕੀਤਾ ਹੈ ਤੇ ਬੱਚਿਆਂ ਨਾਲ ਸਿਰਫ ਮਾਂ ਬੋਲੀ ਵਿੱਚ ਬੋਲਣਾ ਸ਼ੁਰੂ ਕਰ ਦਿੱਤਾ ਹੋਇਆ ਹੈ

ਬਿਲਕੁਲ।ਭਾਪਾ ਜੀ ਨੇ ਗੱਲ ਅੱਗੇ ਤੋਰੀ, “ਆਪਣੀ ਮਾਂ ਬੋਲੀ ਵਿੱਚ ਵਧੀਆ ਬਾਲ ਕਹਾਣੀਆਂ, ਕਵਿਤਾਵਾਂ, ਲੇਖ, ਨਾਵਲ, ਫਿਲਮਾਂ ਆਦਿ ਬਣਾ ਕੇ ਜ਼ਬਾਨ ਵਿੱਚ ਰੂਹ ਫੂਕੀ ਜਾ ਸਕਦੀ ਹੈ ਸਭ ਤੋਂ ਵੱਡਾ ਉੱਦਮ ਤਾਂ ਤਕਨੀਕੀ ਮਾਹਿਰਾਂ ਵੱਲੋਂ ਕਰਨਾ ਪੈਣਾ ਹੈਜੇ ਤਕਨੀਕੀ ਵਿੱਦਿਆ ਆਪਣੀ ਜ਼ਬਾਨ ਵਿੱਚ ਸਿਖਾਈ ਜਾਏ ਤਾਂ ਜ਼ਬਾਨ ਕਦੇ ਨਹੀਂ ਮਰ ਸਕਦੀਬਿਲਕੁਲ ਇੰਜ ਹੀ ਹਰ ਦਾਦੇ ਦਾਦੀ, ਨਾਨੇ ਨਾਨੀ ਨੂੰ ਵੀ ਆਪਣੇ ਪੋਤਰੇ-ਦੋਹਤਰਿਆਂ ਨੂੰ ਮਾਂ ਬੋਲੀ ਦੀਆਂ ਕਹਾਣੀਆਂ ਸੁਣਾ ਕੇ ਮਾਂ ਬੋਲੀ ਦੀ ਨੀਂਹ ਪੱਕੀ ਕਰਨੀ ਚਾਹੀਦੀ ਹੈ

ਮੈਂ ਉਤਸੁਕਤਾ ਨਾਲ ਪੁੱਛਿਆ, “ਭਲਾ ਕਬਾਇਲੀਆਂ ਦੀ ਭਾਸ਼ਾ ਮੁੱਕ ਜਾਣ ਨਾਲ ਹੋਰ ਭਾਸ਼ਾਵਾਂ ਉੱਤੇ ਕੀ ਫ਼ਰਕ ਪਵੇਗਾ?”

ਭਾਪਾ ਜੀ ਨੇ ਸਮਝਾਇਆ, “ਜ਼ਬਾਨ ਨਾਲ ਲੋਕਾਂ ਦੀ ਪਛਾਣ ਜੁੜੀ ਹੁੰਦੀ ਹੈਉਸੇ ਪਛਾਣ ਸਦਕਾ ਹੀ ਉਹ ਆਪਣੀ ਧਰਤੀ ਨਾਲ ਜੁੜਦੇ ਹਨਉਹੀ ਜ਼ਬਾਨ ਉਨ੍ਹਾਂ ਦੀ ਆਪਣੇ ਪੁਰਖਿਆਂ ਨਾਲ ਸਾਂਝ ਗੰਢਦੀ ਹੈਜਦੋਂ ਜ਼ਬਾਨਾਂ ਮਰਨ ਲੱਗ ਜਾਣ ਤਾਂ ਉਨ੍ਹਾਂ ਨਾਲ ਜੁੜੀ ਸੱਭਿਅਤਾ ਤਾਂ ਮਰਨੀ ਹੀ ਹੋਈ ਪਰ ਉਨ੍ਹਾਂ ਦੀ “ਆਪਣੀ ਧਰਤੀ” ਵੀ ਮਰ ਮੁੱਕ ਜਾਂਦੀ ਹੈਜੇ ਅਜਿਹਾ ਵੱਡੀ ਪੱਧਰ ਉੱਤੇ ਹੋਣ ਲੱਗ ਪਏ ਤਾਂ ਸਭ ਇੱਕੋ ਜਿਹੀ ਦੌੜ ਵਿੱਚ ਲੱਗ ਜਾਣਗੇ ਤੇ ਆਪੋ ਵਿੱਚ ਹੀ ਲੜ ਮਰ ਕੇ ਖ਼ਤਮ ਹੋ ਜਾਣਗੇਕਿਸੇ ਨੂੰ ਦੂਜੇ ਬਾਰੇ ਜਾਣਨ ਦੀ ਚਾਹ ਹੀ ਨਹੀਂ ਹੋਵੇਗੀ ਕਿਉਂਕਿ ਸਭ ਇੱਕੋ ਜ਼ਬਾਨ ਰਾਹੀਂ ਇੱਕੋ ਸੱਭਿਅਤਾ ਬਾਰੇ ਰਟਦੇ ਇੱਕ ਦੂਜੇ ਨੂੰ ਕਾਟ ਕਰਨ ਲੱਗ ਪੈਣਗੇਜੇ ਦੋ ਵੱਖੋ ਵੱਖ ਜਣੇ ਮਿਲਣ ਤਾਂ ਇੱਕ ਦੂਜੇ ਨੂੰ ਸਮਝਣ ਦੀ ਕੋਸ਼ਿਸ਼ ਕਰਨਗੇ ਤੇ ਦੂਜੇ ਨਾਲ ਜੁੜੇ ਇਤਿਹਾਸ ਵੱਲ ਵੀ ਝਾਤ ਮਾਰਨਗੇਬੇਅੰਤ ਕੁਦਰਤੀ ਇਲਾਜ ਅਤੇ ਦਵਾਈਆਂ ਦੀ ਜਾਣਕਾਰੀ, ਜੋ ਪੁਰਾਤਨ ਸਮੇਂ ਵਿੱਚ ਸੀ, ਬਹੁਤ ਵਡਮੁੱਲੀ ਪੁਰਾਣੀ ਤਕਨੀਕੀ ਜਾਣਕਾਰੀ ਅਤੇ ਹੋਰ ਵੀ ਬਹੁਤ ਕੀਮਤੀ ਪੁਰਾਣਾ ਸਾਹਿਤ, ਸਭ ਕੁਝ ਖ਼ਤਮ ਹੋ ਜਾਵੇਗਾਇਸੇ ਲਈ ਜ਼ਰੂਰੀ ਹੈ ਨਵੀਂ ਪਨੀਰੀ ਨੂੰ ਆਪਣੀ ਜ਼ਬਾਨ ਨਾਲ ਜੋੜਨਾਉਹ ਭਾਵੇਂ ਦਸ ਹੋਰ ਜ਼ਬਾਨਾਂ ਸਿੱਖਣ ਪਰ ਆਪਣੀ ਮਾਂ ਬੋਲੀ ਮਿੱਧ ਕੇ ਨਹੀਂ

ਧੀਰ ਅੰਕਲ ਕਹਿਣ ਲੱਗੇ, “ਚੱਲ ਬੀਬਾ, ਸਿਰਫ਼ ਇੰਨਾ ਹੀ ਸੋਚ ਕੇ ਵੇਖ ਕਿ ਕੱਲ੍ਹ ਨੂੰ ਗੁਰੂ ਗ੍ਰੰਥ ਸਾਹਿਬ ਵਿੱਚ ਲਿਖੀ ਭਾਸ਼ਾ ਨੂੰ ਸਮਝਣ ਵਾਲਾ ਕੋਈ ਬਚਿਆ ਹੀ ਨਾ ਤਾਂ ਜਿਹੜਾ ਮਰਜ਼ੀ ਆ ਕੇ ਕਹਿ ਦੇਵੇਗਾ ਕਿ ਇਸ ਵਿੱਚ ਈਸਾ ਮਸੀਹ ਦੀ ਉਸਤਤ ਲਿਖੀ ਹੈ, ਫੇਰ ਸੋਚ ਕੇ ਵੇਖ ਕੀ ਬਣੇਗਾ।”

ਗੱਲ ਮੇਰੇ ਪੱਲੇ ਪੈ ਗਈਉਸ ਸਮੇਂ ਜੋ ਕੰਮ ਮੇਰੇ ਜ਼ਿੰਮੇ ਉਨ੍ਹਾਂ ਦੋਵਾਂ ਨੇ ਲਾਇਆ ਸੀ, ਉਹ ਮੈਂ ਹੁਣ ਤਕ ਨਿਭਾ ਰਹੀ ਹਾਂਭਾਪਾ ਜੀ 25 ਅਕਤੂਬਰ, 2008 ਨੂੰ ਅਲਵਿਦਾ ਕਹਿ ਗਏ ਸਨ ਪਰ ਨਿੱਕੇ ਬਾਲਾਂ ਨੂੰ ਤਕਨੀਕੀ ਜਾਣਕਾਰੀ ਪੰਜਾਬੀ ਜ਼ਬਾਨ ਵਿੱਚ ਦੇਣ ਦੀ ਜ਼ਿੰਮੇਵਾਰੀ ਮੈਂ ਲਗਾਤਾਰ ਨਿਭਾ ਰਹੀ ਹਾਂ ਅਤੇ ਪੁਰਾਣੇ ਪੰਜਾਬੀ ਸਾਹਿਤਕਾਰਾਂ ਦੀ ਯਾਦ ਵੀ ਤਾਜ਼ਾ ਕਰਦੀ ਰਹਿੰਦੀ ਹਾਂਡਾਕਟਰੀ ਵਿਗਿਆਨ ਨੂੰ ਆਪਣੀ ਮਾਂ ਬੋਲੀ ਵਿੱਚ ਸੌਖੇ ਸ਼ਬਦਾਂ ਵਿੱਚ ਲਿਖਣ ਦਾ ਕੰਮ ਵੀ ਭਾਪਾ ਜੀ ਦੀ ਹੱਲਾਸ਼ੇਰੀ ਸਦਕਾ ਹੀ ਸੰਭਵ ਹੋ ਰਿਹਾ ਹੈ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।

(3117)

(ਸਰੋਕਾਰ ਨਾਲ ਸੰਪਰਕ ਲਈ: This email address is being protected from spambots. You need JavaScript enabled to view it.) 

About the Author

ਡਾ. ਹਰਸ਼ਿੰਦਰ ਕੌਰ

ਡਾ. ਹਰਸ਼ਿੰਦਰ ਕੌਰ

Dr. Harshinder Kaur MD (Paediatrician)
Patiala, Punjab, India.
Phone: (91 - 175 - 2216783)

Email: (drharshpatiala@yahoo.com)

More articles from this author