GurmitPalahi7ਅੱਜ ਪੰਜਾਬ ਦਾ ਚੋਣ ਦ੍ਰਿਸ਼ ਵੇਖਣ ਦੀ ਲੋੜ ਹੈ। ਸਿਆਸੀ ਪਾਰਟੀਆਂ ਲਈ ਪੰਜਾਬ ਦੇ ...
(21 ਦਸੰਬਰ 2021)

 

ਵਾਰਾਨਸੀ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਹਿੰਦੂ ਧਰਮ ਅਤੇ ਭਗਵਾਨ ਸ਼ਿਵ ਦੇ ਦਾਰਸ਼ਨਿਕ ਪੱਖ ਦੀ ਗੱਲ ਨਹੀਂ ਕੀਤੀ, ਸਗੋਂ ਸਿੱਧੇ-ਸਿੱਧੇ ਔਰੰਗਜ਼ੇਬ ਅਤੇ ਸਾਲਾਰ ਮਸੂਦ ਦਾ ਨਾਂ ਲੈ ਕੇ ਸੰਪਰਦਾਇਕ ਵੰਡ ਦਾ ਦਾਅ ਚੱਲਿਆ ਹੈਯੂ.ਪੀ. ਦੀਆਂ ਚੋਣਾਂ ਜਿੱਤਣ ਲਈਂ ਹਿੰਦੂ ਧਰਮ ਦੇ ਰਖਵਾਲੇ “ਡਬਲ ਇੰਜਨਮੋਦੀ ਅਤੇ ਜੋਗੀ” ਦੱਸ ਰਹੇ ਹਨ ਕਿ ਉਹਨਾਂ ਰਾਮ ਮੰਦਿਰ ਦਾ ਨਿਰਮਾਣ ਕੀਤਾ ਹੈਵਿਸ਼ਵਾਨਾਥ ਮੰਦਿਰ ਦਾ ਵਿਹੜਾ ਸਜਾਇਆ ਹੈ।

ਮੋਦੀ ਅਤੇ ਯੋਗੀ ਸੰਦੇਸ਼ ਦੇ ਰਹੇ ਹਨ ਕਿ ਧਾਰਮਿਕ ਆਸਥਾ ਤੋਂ ਬਿਨਾਂ ਦੇਸ਼ ਭਗਤੀ ਕਾਹਦੀ? ਉੁਹਨਾਂ ਦੇ ਇਹਨਾਂ ਪਰਵਚਨਾਂ ਤੋਂ ਪ੍ਰਭਾਵਤ ਹੋ ਕੇ ਅਰਧ ਸਿੱਖਿਅਤ ਹਿੰਦੂ, ਮੁਸਲਮਾਨਾਂ ਨੂੰ ਔਰੰਗਜ਼ੇਬ ਦੇ ਕੀਤੇ ਜ਼ੁਲਮਾਂ ਕਾਰਨ ਦੰਡਿਤ ਕਰਨਾ ਚਾਹੁੰਦੇ ਹਨਮੋਦੀ ਅਤੇ ਜੋਗੀ ਯੂਪੀ ਦੇ ਲੋਕਾਂ ਨੂੰ ਇਹ ਅਹਿਸਾਸ ਕਰਾਉਣਾ ਚਾਹੁੰਦੇ ਹਨ ਅਤੇ ਕਹਿ ਰਹੇ ਹਨ ਭੁੱਲ ਜਾਉ ਯੂ.ਪੀ. ਵਾਲਿਓ ਕਿ ਕੁਝ ਮਹੀਨੇ ਪਹਿਲਾਂ ਗੰਗਾ ਜੀ ਵਿੱਚ ਲਾਸ਼ਾਂ ਵਹਿ ਰਹੀਆਂ ਸਨ ਭੁੱਲ ਜਾਉ ਕਿ ਹਸਪਤਾਲਾਂ ਵਿੱਚ ਮਹਾਂਮਾਰੀ ਵੇਲੇ ਬਿਸਤਰ ਨਹੀਂ ਸਨ, ਦਵਾਈਆਂ ਨਹੀਂ ਸਨ, ਆਕਸੀਜਨ ਨਹੀਂ ਸੀ ਅਤੇ ਹਾਥਰਸ, ਲਖੀਮਪੁਰ ਦੀ ਘਟਨਾ ਵੀ ਭੁੱਲ ਜਾਉਉਹ ਆਯੋਧਿਆ ਅਤੇ ਕਾਸ਼ੀ ਦਾ ਇੰਜ ਪ੍ਰਚਾਰ ਕਰ ਰਹੇ ਹਨ ਕਿ ਲੋਕਾਂ ਨੂੰ ਕੱਪੜੇ, ਮਕਾਨ, ਰੋਟੀ ਦੀ ਚਿੰਤਾ ਘੱਟ ਰਹੇ ਅਤੇ ਮਜ਼ਹਬ ਦੀ ਚਿੰਤਾ ਵਧ ਰਹੇ ਅਤੇ ਉਹ ਮੁਸਲਮਾਨ ਅਤੇ ਹੋਰ ਘੱਟ ਗਿਣਤੀਆਂ ਤੋਂ ਦੂਰੀ ਬਣਾ ਕੇ ਸਿਰਫ਼ ਤੇ ਸਿਰਫ਼ ਭਾਜਪਾ ਨੂੰ ਯੂ.ਪੀ. ਵਿੱਚ ਵੋਟ ਦੇਣਇਸੇ ਕਿਸਮ ਦਾ ਧਾਰਮਿਕ ਧਰੁਵੀਕਰਨ ਮੋਦੀ ਦੀ ਭਾਜਪਾ ਨੇ ਪਿਛਲੀਆਂ ਚੋਣਾਂ ਵਿੱਚ ਪੈਂਦਾ ਕਰ ਦਿੱਤਾ ਸੀ ਅਤੇ ਵਿਧਾਨ ਸਭਾ ਚੋਣਾਂ ਵੇਲੇ ਵੀ ਅਤੇ ਲੋਕ ਸਭਾ ਚੋਣਾਂ ਵੇਲੇ ਵੀ ਵੱਡੀ ਜਿੱਤ ਪ੍ਰਾਪਤ ਕੀਤੀ ਸੀ

ਪੰਜਾਬ ਅਤੇ ਬੇਅਦਬੀ ਦੀਆਂ ਘਟਨਾਵਾਂ

ਕੀ ਪੰਜਾਬ ਵੀ ਉਸੇ ਰਾਹ ’ਤੇ ਹਾਕਮਾਂ ਵੱਲੋਂ ਤੋਰ ਦਿੱਤਾ ਜਾਏਗਾਸ੍ਰੀ ਗੁਰੂ ਗ੍ਰੰਥ ਸਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਕੀ ਇਹੋ ਸੰਦੇਸ਼ ਤਾਂ ਨਹੀਂ ਪ੍ਰਗਟ ਕਰ ਰਹੀਆਂਸਰਬ ਪ੍ਰਵਾਨਤ ਸ੍ਰੀ ਹਰਮਿੰਦਰ ਸਾਹਿਬ ਵਿੱਚ ਘਿਨਾਉਣੇ ਢੰਗ ਨਾਲ ਬੇਅਦਬੀ ਦਾ ਯਤਨ, ਜਿਸ ਨਾਲ ਹਿਰਦੇ ਵਲੂੰਦਰੇ ਗਏ ਹਨ, ਕੀ ਕੋਈ ਡੂੰਘੀ ਸਾਜ਼ਿਸ਼ ਤਾਂ ਨਹੀਂ ਹੈ? ਪੰਜਾਬ ਵਿੱਚ ਪਹਿਲਾਂ ਵਾਪਰੀਆਂ ਹਿਰਦੇ ਵਰਧਕ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਲੋਕਾਂ ਨੂੰ ਸਾਹਮਣੇ ਲਿਆਉਣ ਦੀ ਥਾਂ ਸਿਆਸੀ ਖੇਡ ਖੇਡੀ ਜਾ ਰਹੀ ਹੈਇੰਨੇ ਸਾਲ ਬੀਤਣ ਬਾਅਦ ਵੀ ਦੋਸ਼ੀਆਂ ਦੇ ਚਿਹਰੇ ਨੰਗੇ ਨਹੀਂ ਹੋਏ, ਉਹਨਾਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ। ਸਿੱਟੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਅਤੇ ਫਿਰ ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ਵਿੱਚ ਵਾਪਰੀ ਘਟਨਾ ਕਾਰਨ ਲੋਕਾਂ ਵਿੱਚ ਭਾਰੀ ਰੋਹ ਵੇਖਣ ਨੂੰ ਮਿਲਿਆ ਅਤੇ ਉੱਥੇ ਹਾਜ਼ਰ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਜਾਂ ਸਰਕਾਰ ਉੱਤੇ ਯਕੀਨ ਕਰਨ ਦੀ ਥਾਂ, ਆਪ ਸਿੱਧੀ ਕਾਰਵਾਈ ਕਰਨ ਨੂੰ ਤਰਜੀਹ ਦਿੱਤੀ

ਪੰਜਾਬ ਦਾ ਮਾਹੌਲ ਇਹਨਾਂ ਘਟਨਾਵਾਂ ਨਾਲ ਬਹੁਤ ਹੀ ਭਾਵੁਕ ਹੋ ਚੁੱਕਾ ਹੈਇਹ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਹਨਲੋਕ ਲਗਾਤਾਰ ਮੰਗ ਕਰ ਰਹੇ ਹਨ ਕਿ ਇਹ ਪਤਾ ਲਗਾਇਆ ਜਾਣਾ ਚਾਹੀਦਾ ਹੈ ਕਿ ਇਹਨਾਂ ਘਟਨਾਵਾਂ ਪਿੱਛੇ ਕਿਹੜੀਆਂ ਤਾਕਤਾਂ ਹਨ? ਉਹਨਾਂ ਦਾ ਪਰਦਾਫਾਸ਼ ਕੀਤਾ ਜਾਣਾ ਚਾਹੀਦਾ ਹੈ

ਸਵਾਲ ਇਹ ਵੀ ਉੱਠਦਾ ਹੈ ਕਿ ਚੋਣਾਂ ਤੋਂ ਐਨ ਪਹਿਲਾਂ ਇਹੋ ਜਿਹੀਆਂ ਘਟਨਾਵਾਂ ਆਖ਼ਿਰ ਕਿਉਂ ਵਾਪਰਦੀਆਂ ਹਨ? ਮਾਹੌਲ ਨੂੰ ਫ਼ਿਰਕੂ ਰੰਗਤ ਦੇਣ ਜਾਂ ਸਰਹੱਦਾਂ ਉੱਤੇ ਮਾਹੌਲ ਵਿੱਚ ਤਣਾਅ ਕਿਉਂ ਵਧ ਜਾਂਦਾ ਹੈ? ਡਰੋਨ ਹਮਲੇ ਕਿਉਂ ਤੇਜ਼ ਹੋ ਜਾਂਦੇ ਹਨ? ਕੀ ਇਹ ਵਿਦੇਸ਼ੀ ਤਾਕਤਾਂ ਦਾ ਕੋਈ ਕਾਰਾ ਹੈ ਜਾਂ ਦੇਸੀ ਤਾਕਤਾਂ ਦਾ ਕਾਰਾ ਹੈ, ਜਿਹੜੀਆਂ ਸਿਆਸੀ ਲਾਹਾ ਲੈਣ ਦੀ ਤਾਕ ਵਿੱਚ ਬੈਠੀਆਂ ਹਨ ਅਤੇ ਪੰਜਾਬ ਦੀ ਧਰਤੀ ਦੇ ਲੋਕਾਂ ਨੂੰ ਫ਼ਿਰਕੂ ਰੰਗ ਵਿੱਚ ਰੰਗ ਕੇ ਇੱਥੋਂ ਦੇ ਭਾਈਚਾਰਕ ਤਾਣੇ-ਬਾਣੇ ਨੂੰ ਤਹਿਸ਼-ਨਹਿਸ਼ ਕਰਕੇ ਸਭ ਕੁਝ ਆਪਣੇ ਹੱਥਾਂ ਵਿੱਚ ਕਰ ਲੈਣਾ ਚਾਹੁੰਦੀਆਂ ਹਨ

ਸਿਆਸਤਦਾਨਾਂ ਦੀਆਂ ਚਾਲਾਂ

ਅੱਜ ਪੰਜਾਬ ਸਿਆਸਤਦਾਨਾਂ ਦੀਆਂ ਸਿਆਸੀ ਚਾਲਾਂ ਕਾਰਨ ਬੁਰੀ ਤਰ੍ਹਾਂ ਤਬਾਹ ਹੋ ਰਿਹਾ ਹੈਕੇਂਦਰੀ ਹਾਕਮਾਂ ਨੇ ਸਮੇਂ ਸਮੇਂ ਘੁੱਗ ਵਸਦੇ ਪੰਜਾਬ ਦੀ ਤਬਾਹੀ ਦੀ ਦਾਸਤਾਨ ਲਿਖੀ ਹੈਪੰਜਾਬ ਲਈ ’47 ਲਿਖਿਆ, 84 ਪੱਲੇ ਪਾਇਆ, ਖਾੜਕੂਵਾਦ ਵਾਲੇ ਹਾਲਾਤ ਪੈਦਾ ਕੀਤੇ, ਨੌਜਵਾਨਾਂ ਨੂੰ ਨਸ਼ਿਆਂ ਦੇ ਰਾਹ ਪਾਇਆ ਅਤੇ ਫਿਰ ਖੇਤੀ ਕਾਨੂੰਨ ਲਾਗੂ ਕਰਕੇ ਪੰਜਾਬ ਦੇ ਕਿਸਾਨਾਂ ਦੀ ਜ਼ਮੀਨ ਖੋਹਣ ਦੀ ਸਾਜ਼ਿਸ਼ ਰਚੀਸਿੱਟੇ ਵਜੋਂ ਪੰਜਾਬ ਦੀ ਆਰਥਿਕਤਾ ਤਬਾਹੀ ਦੇ ਕੰਢੇ ਪਈ ਹੈ

ਪੰਜਾਬ ਦੀ ਡਾਵਾਂਡੋਲ ਆਰਥਿਕ ਸਥਿਤੀ

ਪੰਜਾਬ ਦੀ ਆਰਥਿਕਤਾ ਅੱਜ ਐਨੀ ਡਾਵਾਂਡੋਲ ਹੋ ਗਈ ਹੈ ਕਿ ਵਿਦੇਸ਼ੀ ਨਿਵੇਸ਼, ਨਿਰਯਾਤ, ਘਰੇਲੂ ਉਤਪਾਦਨ, ਜੀ.ਡੀ.ਪੀ., ਬੇਰੁਜ਼ਗਾਰੀ ਤੇ ਜੀ.ਐੱਸ.ਟੀ. ਦੀ ਉਗਰਾਹੀ ਵਿੱਚ ਪੰਜਾਬ ਦੇਸ਼ ਦੇ ਹੋਰ ਰਾਜਾਂ ਤੋਂ ਪਛੜ ਗਿਆ ਹੈਕਿਸਾਨਾਂ ਨੂੰ ਜਦੋਂ ਅੰਦੋਲਨ ਦੇ ਰਸਤੇ ਕੇਂਦਰ ਦੀ ਸਰਕਾਰ ਨੇ ਮਜਬੂਰਨ ਤੋਰ ਦਿੱਤਾ ਤਾਂ ਇਸ ਇੱਕ ਸਾਲ ਦੇ ਅਰਸੇ ਵਿੱਚ ਦੇਸ਼ ਦੇ ਸਨਅਤਕਾਰਾਂ, ਵਪਾਰੀਆਂ ਤੇ ਕਾਰੋਬਾਰੀਆਂ ਨੂੰ 60 ਹਜ਼ਾਰ ਕਰੋੜ ਦਾ ਨੁਕਸਾਨ ਹੋਇਆਇਸ ਨੁਕਸਾਨ ਦਾ ਵੱਡਾ ਹਿੱਸਾ ਪੰਜਾਬ ਨੂੰ ਝੱਲਣਾ ਪਿਆ ਹੈਇਸ ਵੇਲੇ ਪੰਜਾਬ ਦੀ ਸਲਾਨਾ ਮਿਸ਼ਰਤ ਵਿਕਾਸ ਦਰ 6.31 ਫ਼ੀਸਦੀ ਹੈ ਜਦਕਿ ਦਿੱਲੀ ਦੀ 7.70 ਫ਼ੀਸਦੀ ਅਤੇ ਉੱਤਰ ਪ੍ਰਦੇਸ਼ ਦੀ 11.39 ਫ਼ੀਸਦੀ ਹੈਵਿਦੇਸ਼ੀ ਨਿਵੇਸ਼ ਹਰਿਆਣਾ ਵਿੱਚ 91.9 ਅਰਬ ਡਾਲਰ ਹੋਇਆ, ਦਿੱਲੀ ਵਿੱਚ 101.88 ਅਰਬ ਡਾਲਰ ਹੋਇਆ ਪਰ ਪੰਜਾਬ ਵਿੱਚ ਬਹੁਤਾ ਨਿਵੇਸ਼ ਨਹੀਂ ਹੋਇਆ

ਪੰਜਾਬ ਵਿੱਚ 2017 ਵਿੱਚ ਘਰੇਲੂ ਉਤਪਾਦਨ 65.58 ਫ਼ੀਸਦੀ ਸੀ ਹੁਣ ਘਟਕੇ 64.99 ਫ਼ੀਸਦੀ ਹੈ ਜਦਕਿ ਹਰਿਆਣਾ ਵਿੱਚ 90.87 ਤੋਂ ਵਧਕੇ 94.30 ਫ਼ੀਸਦੀ ਹੋ ਗਿਆ ਹੈਪੰਜਾਬ ਤੋਂ 5.29 ਅਰਬ ਡਾਲਰ, ਹਰਿਆਣਾ ਤੋਂ 11.60 ਅਰਬ ਡਾਲਰ ਅਤੇ ਉੱਤਰ ਪ੍ਰਦੇਸ਼ ਤੋਂ 12.93 ਅਰਬ ਡਾਲਰ ਨਿਰਯਾਤ ਹੁੰਦਾ ਹੈਇਸ ਤੋਂ ਸਪਸ਼ਟ ਹੈ ਕਿ ਪੰਜਾਬ ਦੀ ਸਿੰਗਲ ਵਿੰਡੋ ਯੋਜਨਾ ਸਿਰਫ਼ ਅੱਖੀ ਘੱਟਾ ਪਾਉਣ ਵਾਲੀ ਹੈ, ਜਦਕਿ ਯੂ.ਪੀ., ਦਿੱਲੀ, ਹਰਿਆਣਾ ਵਿੱਚ ਇਹ ਸੁਚੱਜੇ ਢੰਗ ਨਾਲ ਚਲਦੀ ਹੈ

ਪੰਜਾਬ ਹਰ ਪੱਖੋਂ ਪਛੜਿਆ

ਪੰਜਾਬ ਜੀ.ਡੀ.ਪੀ. ਵਿੱਚ ਇੱਕ ਨੰਬਰ ਤੋਂ 17ਵੇਂ ਨੰਬਰ ’ਤੇ ਪੁੱਜ ਗਿਆਪ੍ਰਤੀ ਵਿਅਕਤੀ ਆਮਦਨ ਵਿੱਚ ਪੰਜਾਬ ਕਦੇ ਤੀਜੇ ਨੰਬਰ ’ਤੇ ਸੀ, ਹੁਣ ਪਛੜਕੇ 19ਵੇਂ ਨੰਬਰ ’ਤੇ ਚਲੀ ਗਈ ਹੈਪੰਜਾਬ ਵਿੱਚ ਕਰਜ਼ੇ ਦਾ ਬੋਝ 2007 ਤੋਂ 2017 ਤਕ 51009 ਕਰੋੜ ਸੀ, ਜਦੋਂ ਹੁਣ 2018 ਤੋਂ 2021 ਤਕ 2, 82, 000 ਕਰੋੜ ਹੋ ਗਿਆ ਹੈਪੰਜਾਬ ਬੇਰਜ਼ੁਗਾਰੀ ਵਿੱਚ ਉੱਪਰਲੇ ਪੰਜ ਸੂਬਿਆਂ ਵਿੱਚ ਸ਼ੁਮਾਰ ਹੋ ਗਿਆ ਹੈਪੰਜਾਬ ਅੰਦਰ 2010-11 ਵਿੱਚ ਵੈਟ ਦੀ ਉਗਰਾਹੀ 12, 200 ਕਰੋੜ ਸੀ ਅਤੇ ਹਰਿਆਣਾ ਵਿੱਚ 11, 082 ਕਰੋੜਹੁਣ 2021 ਵਿੱਚ ਹਰਿਆਣਾ ਵਿੱਚ ਉਗਰਾਹੀ 66000 ਕਰੋੜ ਹੈ ਅਤੇ ਪੰਜਾਬ ਵਿੱਚ ਹਾਲੀ ਵੀ 16000 ਕਰੋੜ ਹੈਭਾਰਤ ਦੇ ਹੋਰਨਾਂ ਰਾਜਾਂ ਵਿੱਚ ਬਿਜਲੀ ਡਿਊਟੀ ਤੋਂ ਆਮਦਨ ਤਿੰਨ ਫ਼ੀਸਦੀ ਹੈ ਜਦਕਿ ਪੰਜਾਬ ਵਿੱਚ ਬਿਜਲੀ ਡਿਊਟੀਆਂ ਤੇ ਹੋਰ ਖ਼ਰਚਿਆਂ ਤੋਂ 10 ਫ਼ੀਸਦੀ ਆਮਦਨ ਪ੍ਰਾਪਤ ਕਰਦਾ ਹੈਇਸੇ ਕਰਕੇ ਸੂਬੇ ਪੰਜਾਬ ਅੰਦਰ 14000 ਤੋਂ ਵੱਧ ਸਨਅਤੀ ਬਿਜਲੀ ਕੁਨੈਕਸ਼ਨ ਘਟ ਗਏ ਹਨਸਨਅਤਕਾਰ ਪੰਜਾਬ ਛੱਡ ਰਹੇ ਹਨ

ਪੰਜਾਬ ਜਦੋਂ ਇਹੋ ਜਿਹੀ ਆਰਥਿਕ ਸਥਿਤੀ ਦਾ ਸਾਹਮਣਾ ਕਰ ਰਿਹਾ ਹੈਬੇਰੁਜ਼ਗਾਰੀ ਸੂਬੇ ਵਿੱਚ ਅੰਤਾਂ ਦੀ ਹੈਲੋਕਾਂ ਦਾ ਵਿਸ਼ਵਾਸ ਸਰਕਾਰ, ਪ੍ਰਸ਼ਾਸਨ, ਸਿਆਸਤਦਾਨਾਂ ਤੋਂ ਉੱਠ ਗਿਆ ਹੈ ਤਾਂ ਲੋਕ ਪੰਜਾਬ ਵਿੱਚ ਕਿਸ ਆਸਰੇ ਜੀਊਣ, ਕਿੱਧਰ ਜਾਣ? ਪ੍ਰਵਾਸ ਨੇ ਉਹਨਾਂ ਦੇ ਮਨਾਂ ਵਿੱਚ ਥਾਂ ਮੱਲ ਲਈ ਹੋਈ ਹੈ ਜੋ ਪੰਜਾਬੀਆਂ ਦੇ ਲਈ ਘਾਤਕ ਵੀ ਸਾਬਤ ਹੋ ਰਹੀ ਹੈ

ਪੰਜਾਬ ਅਤੇ ਫ਼ਿਰਕੂ ਤਾਕਤਾਂ

ਆਰਥਿਕ ਪੱਖੋਂ ਕਮਜ਼ੋਰ, ਪ੍ਰਸ਼ਾਸਨਿਕ ਪੱਖੋਂ ਢਿੱਲ ਦਾ ਮਾਹੌਲ, ਮਜ਼ਹਬੀ, ਫ਼ਿਰਕੂ ਲੋਕਾਂ ਨੂੰ ਬਲ ਦੇ ਰਿਹਾ ਹੈਲੋਕਾਂ ਵਿੱਚ ਉਪਰਾਮਤਾ ਵਧਣ ਕਾਰਨ ਆਪਸੀ ਵਿਸ਼ਵਾਸ ਦਾ ਡਾਵਾਂਡੋਲ ਹੋਣਾ ਸੁਭਾਵਿਕ ਹੈਇਹੋ ਜਿਹੀਆਂ ਹਾਲਤਾਂ ਵਿੱਚ ਵੱਖੋ-ਵੱਖਰੇ ਧਰਮਾਂ ਨੂੰ ਮੰਨਣ ਵਾਲੇ ਲੋਕਾਂ ਵਿੱਚ ਪਾੜਾ ਵਧਣ ਦੇ ਆਸਾਰ ਪੈਦਾ ਹੁੰਦੇ ਹਨ ਅਤੇ ਸਿਆਸੀ ਚਾਲਾਂ ਅਤੇ ਬੇਅਦਬੀ ਦੀਆਂ ਘਟਨਾਵਾਂ ਭਾਵੇਂ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਣ ਜਾਂ ਹਿੰਦੂਆਂ, ਕ੍ਰਿਸਚੀਅਨਾਂ, ਮੁਸਲਮਾਨਾਂ ਦੇ ਪਵਿੱਤਰ ਗ੍ਰੰਥਾਂ ਦੀਆਂ, ਉਹ ਵੱਖੋ-ਵੱਖਰੇ ਧਰਮਾਂ ਨੂੰ ਮੰਨਣ ਵਾਲਿਆਂ ਨੂੰ ਇੱਕ-ਦੂਜੇ ਤੋਂ ਦੂਰ ਲੈ ਜਾਣਗੀਆਂਇਹੋ ਗੱਲ ਦੇਸ਼ ਦੇ ਉਹ ਹਾਕਮ, ਸਿਆਸਤਦਾਨ ਚਾਹੁੰਦੇ ਹਨ, ਜਿਹਨਾਂ ਦਾ ਇੱਕੋ ਇੱਕ ਮੰਤਵ ਸਿਆਸੀ ਤਾਕਤ ਹਥਿਆਉਣਾ ਹੈ

ਦਿੱਲੀ ਦੇ ਹਾਕਮਾਂ ਦਾ ਪੰਜਾਬ ਨਾਲ ਵਿਤਕਰਾ

ਉਂਜ ਵੀ ਦੇਸ਼ ਦਾ ਦਿੱਲੀ ਹਾਕਮ ਚਾਹੇ ਉਹ ਕਾਂਗਰਸ ਵੇਲੇ ਸੀ, ਜਾਂ ਹੁਣ ਭਾਜਪਾ ਵੇਲੇ “ਸੋਨੇ ਦੀ ਚਿੜੀ” ਪੰਜਾਬ ਨੂੰ ਸਬਕ ਸਿਖਾਉਣਾ ਚਾਹੁੰਦਾ ਹੈਉਹ ਸਬਕ ਉਹਨਾਂ 1984 ਵਿੱਚ ਵੀ ਸਿਖਾਇਆ ਅਤੇ ਸਮੇਂ-ਸਮੇਂ ਪੰਜਾਬ ਨੂੰ ਆਰਥਿਕ ਪੱਖੋਂ ਕਮਜ਼ੋਰ ਕਰਕੇ ਵੀਪੰਜਾਬ ਨੂੰ ਕੋਈ ਵੱਡੀ ਸਨਅਤ ਨਹੀਂ ਦਿੱਤੀਪੰਜਾਬ ਦੇ ਖੇਤੀ ਉਤਪਾਦਨ ਨੂੰ ਸੰਭਾਲਣ ਲਈ ਪਿੰਡਾਂ ਵਿੱਚ ਕੋਈ ਕਾਰਖ਼ਾਨੇ ਨਹੀਂ ਲਗਾਏ, ਸਿਰਫ਼ ਪੰਜਾਬ ਦੇ ਕੱਚੇ ਮਾਲ “ਖੇਤੀ ਉਪਜ” ਨੂੰ ਵਰਤਕੇ ਪੰਜਾਬ ਨੂੰ ਲੁੱਟਿਆ ਹੀ ਹੈਇਸੇ ਗੱਲ ਦਾ ਸਿੱਟਾ ਹੀ ਹੈ ਕਿ ਅੱਜ ਪੰਜਾਬ ਤਬਾਹੀ ਦੀਆਂ ਬਰੂਹਾਂ ’ਤੇ ਖੜ੍ਹਾ ਵਿਖਾਈ ਦਿੰਦਾ ਹੈ

ਸਵਾਰਥੀ ਸਿਆਸਤਦਾਨਾਂ ਦੀ ਦੌੜ ਪੰਜਾਬ ਨੂੰ ਮੰਗ ਖਾਣੇ ਬਣਾਉਣ ’ਤੇ ਲੱਗੀ ਹੋਈ ਹੈ; ਪੰਜਾਬ ਦਾ ਮਾਹੌਲ ਖਰਾਬ ਕਰਕੇ, ਇਸਦੀ ਬੋਲੀ, ਇਸਦੇ ਸੱਭਿਆਚਾਰ, ਇਸਦੇ ਸਮਾਜਿਕ ਤਾਣੇ-ਬਾਣੇ, ਭਾਈਚਾਰਕ ਸਾਂਝ ਵਿੱਚ ਛੇਕ ਪਾਉਣ ’ਤੇ ਲੱਗੀ ਹੋਈ ਹੈਪੰਜਾਬ ਦੇ ਲੋਕਾਂ ਦੀਆਂ ਆਪਸੀ ਪੀਡੀਆਂ ਗੰਢਾਂ ਨੂੰ ਤੋੜਨ ਤੇ ਲੱਗੀ ਹੋਈ ਹੈ ਅਤੇ ਪੰਜਾਬ ਨੂੰ ਜਾਤਾਂ, ਧਰਮਾਂ ਵਿੱਚ ਵੰਡਕੇ ਆਪਣੇ ਹਿਤ ਸਾਧਣ ਵੱਲ ਰੁਚਿਤ ਹੈ

ਪੰਜਾਬ ਦਾ ਮੌਜੂਦਾ ਚੋਣ ਦ੍ਰਿਸ਼

ਅੱਜ ਪੰਜਾਬ ਦਾ ਚੋਣ ਦ੍ਰਿਸ਼ ਵੇਖਣ ਦੀ ਲੋੜ ਹੈਸਿਆਸੀ ਪਾਰਟੀਆਂ ਲਈ ਪੰਜਾਬ ਦੇ ਮੁੱਦੇ, ਮਸਲੇ ਅਹਿਮ ਨਹੀਂ ਹਨਪੰਜਾਬ ਦੀ ਕਾਂਗਰਸ ਲੋਕ ਹਿਤਾਂ ਦੀ ਗੱਲ ਕਰਦੀ ਹੈ, ਪਰ ਉਸ ਵਿੱਚ ਪਾਟੋ-ਧਾੜ ਹੈ, ਉਸਦੇ ਪੰਜ ਛੇ ਧੜੇ ਬਣੇ ਹੋਏ ਹਨ ਜੋ ਸਿਰਫ਼ ਕੁਰਸੀ ਪ੍ਰਾਪਤੀ ਲਈ ਇੱਕ-ਦੂਜੇ ਦੀਆਂ ਲੱਤਾਂ ਖਿੱਚ ਰਹੇ ਹਨਲੋਕ ਸਰੋਕਾਰ ਇਹਨਾਂ ਤੋਂ ਦੂਰ ਹਨਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਆਪਸੀ ਗੱਠਜੋੜ ਬੇਜੋੜ ਹੈ, ਸਿਰਫ਼ ਆਪਸੀ ਹਿਤਾਂ ਦੀ ਪੂਰਤੀ ਕਰਕੇ ਸਿਆਸੀ ਤਾਕਤ ਹਥਿਆਉਣ ਤਕ ਸੀਮਤ ਹੈਆਮ ਆਦਮੀ ਪਾਰਟੀ ਗਰੰਟੀ ਦੇਣ ਦੀ ਰਾਜਨੀਤੀ ਕਰਦੀ ਹੈ, ਦਿੱਲੀ ਦਾ ਮੁੱਖ ਮੰਤਰੀ ਪੰਜਾਬ ਵਿੱਚ ਔਰਤਾਂ ਨੂੰ ਇੱਕ ਇੱਕ ਹਜ਼ਾਰ ਮਹੀਨਾ ਦੇਣ ਦਾ ਵਾਅਦਾ ਕਰਦਾ ਹੈ, ਦੂਜੀਆਂ ਪਾਰਟੀਆਂ ਪੂਰੇ ਪਰਿਵਾਰ ਨੂੰ ਪੰਜ-ਪੰਜ ਹਜ਼ਾਰ ਦੇਣ ਦੀ ਗੱਲ ਕਰਦੀਆਂ ਹਨਹਾਕਮ ਧਿਰ ਕਾਂਗਰਸ ਨੇ ਤਾਂ ਰਿਆਇਤਾਂ ਦੀ ਝੜੀ ਹੀ ਲਾ ਦਿੱਤੀ ਹੋਈ ਹੈਇਹ ਪੈਸੇ ਕਿੱਥੋਂ ਆ ਰਹੇ ਹਨ? ਅੱਗੋਂ ਰਿਆਇਤਾਂ ਲਈ ਪੈਸੇ ਕਿੱਥੋਂ ਆਉਣਗੇ? ਕੇਜਰੀਵਾਲ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਗੱਲ ਕਰਦਾ ਹੈ, ਪਰ ਜੋ ਭ੍ਰਿਸ਼ਟਾਚਾਰ ਦਿੱਲੀ ਵਿੱਚ ਉਹਦੇ ਰਾਜ ਵਿੱਚ ਹੋ ਰਿਹਾ ਹੈ, ਉਸ ਬਾਰੇ ਚੁੱਪ ਹੈਪੰਜਾਬ ਦੇ ਲੋਕਾਂ ਲਈ ਕਿਸਾਨ ਸੰਘਰਸ਼ ਦੌਰਾਨ ਵਰਜਿਤ ਭਾਜਪਾ ਹੁਣ ਦੂਜੀਆਂ ਪਾਰਟੀਆਂ ਵਿੱਚੋਂ ਨਿਰਾਸ਼, ਦਾਗੀ, ਸਿਆਸਤਦਾਨਾਂ ਨੂੰ ਨਿੱਤ ਦਿਹਾੜੇ ਆਪਣੇ ਨਾਲ ਜੋੜ ਰਹੀ ਹੈਪੰਜਾਬ ਵਿੱਚ ਦਲਿਤ ਮੁੱਖ ਮੰਤਰੀ ਬਣਾਉਣ ਦਾ ਵਾਅਦਾ ਕਰਦੀ ਹੈਪਰ ਨਾਲੋ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨਾਲ ਗੱਠਜੋੜ ਕਰਦੀ ਹੈ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਨਾਲ ਵੀਪਰ ਕੈਪਟਨ ਅਮਰਿੰਦਰ ਸਿੰਘ ਨੂੰ ਵੱਡਾ ਭਾਈ ਮੰਨ ਕੇ ਉਹ ਜਿੱਤਣ ਦੀ ਸੂਰਤ ਵਿੱਚ ਉਸ ਨੂੰ ਮੁੱਖ ਮੰਤਰੀ ਬਣਾਏਗੀ ਜਾਂ ਕਿਸੇ ਦਲਿਤ ਚਿਹਰੇ ਨੂੰਉਂਜ ਪੰਜਾਬ ਦੀ ਸਿਆਸਤ ਵਿੱਚ ਇਸ ਵੇਰ ਦਾ ਮੁੱਲ ਬੁਹਤ ਖ਼ਤਰਨਾਕ ਹੈਕਾਂਗਰਸ ਨੇ ਦਲਿਤ ਚਿਹਰਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਕੇ ਦਲਿਤਾਂ ਦੀ ਹਿਤੈਸ਼ੀ ਹੋਣ ਦਾ ਅਤੇ ਉਹਨਾਂ ਦੀਆਂ ਵੋਟਾਂ ਬਟੋਰਨ ਦਾ ਜਦੋਂ ਦਾਅ ਚੱਲਿਆ ਤਾਂ ਸ਼੍ਰੋਮਣੀ ਅਕਾਲੀ ਦਲ ਨੇ ਵੀ ਅਤੇ ਆਮ ਆਦਮੀ ਪਾਰਟੀ ਨੇ ਵੀ ਉਪ ਮੁੱਖ ਮੰਤਰੀ ਦਾ ਚਿਹਰਾ ਕਿਸੇ ਦਲਿਤ ਨੂੰ ਬਣਾਉਣ ਦਾ ਐਲਾਨ ਕਰ ਦਿੱਤਾਅਸਲ ਵਿੱਚ ਭਾਜਪਾ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਦਲਿਤ ਐਲਾਨਣ ਨਾਲ ਪੰਜਾਬ ਵਿੱਚ ਜਾਤ ਦੇ ਨਾਮ ਉੱਤੇ ਸਿਆਸਤ ਦਾ ਆਰੰਭ ਹੋਇਆਕੀ ਹੁਣ ਪੰਜਾਬ ਦੀ ਆਬੋ ਹਵਾ ਵਿੱਚ ਧਰਮ, ਜਾਤਾਂ ਦਾ ਵਖਰੇਵਾਂ ਪਾ ਕੇ ਯੂ.ਪੀ. ਵਾਂਗ ਚੋਣਾਂ ਜਿੱਤਣ ਲਈ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦਾ ਕੋਝਾ ਯਤਨ ਤਾਂ ਨਹੀਂ ਹੋ ਰਿਹਾ? ਇਹ ਗੱਲ ਪੰਜਾਬੀਆਂ ਦੇ ਸਮਝਣ ਤੇ ਸੁਚੇਤ ਹੋਣ ਦੀ ਹੈ

ਇਸ ਸਬੰਧੀ ਸਿਆਸੀ ਪਾਰਟੀਆਂ ਨੇ ਸੁਚੇਤ ਹੋ ਕੇ ਆਪਣੇ ਵੱਲੋਂ ਬਿਆਨ ਦਿੱਤੇ ਹਨ, ਜੋ ਸਮਝਣ ਵਾਲੇ ਹਨਪੰਜਾਬ ਦੇ ਮੁੱਖ ਮੰਤਰੀ ਕਹਿੰਦੇ ਹਨ ਕਿ ਬੇਅਦਬੀ ਪਿੱਛੇ ਕੇਂਦਰੀ ਏਜੰਸੀਆਂ ਦਾ ਹੱਥ ਹੈਚੋਣਾਂ ਦੇ ਦੌਰ ਵਿੱਚ ਪੂਰੇ ਸੂਬੇ ਵਿੱਚ ਕਾਂਗਰਸ ਦੇ ਹੱਕ ਵਿੱਚ ਹਵਾ ਚੱਲ ਰਹੀ ਹੈਇਸ ਕਾਰਨ ਘਬਰਾਹਟ ਵਿੱਚ ਆ ਕੇ ਪ੍ਰਦੇਸ਼ ਵਿੱਚ ਮਾਹੌਲ ਖਰਾਬ ਕਰਨ ਦਾ ਯਤਨ ਹੋ ਰਿਹਾ ਹੈਆਰ.ਐੱਸ.ਐੱਸ. ਦੇ ਆਗੂ ਦੱਤਾਤ੍ਰੈ ਹੋਸਬਾਲੇ ਨੇ ਕਿਹਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਗੁਰੂ ਪਰੰਪਰਾ ਸਾਡੀ ਸਾਰਿਆਂ ਦੀ ਸਾਂਝੀ ਵਿਰਾਸਤ ਤੇ ਸ਼ਰਧਾ ਦਾ ਵਿਸ਼ਾ ਹੈਸਮਾਜ ਨੂੰ ਆਪਸ ਵਿੱਚ ਲੜਾਉਣ ਵਾਲੀਆਂ ਤਾਕਤਾਂ ਸਾਜ਼ਿਸ਼ਾਂ ਕਰ ਰਹੀਆਂ ਹਨਅਜਿਹੇ ਚਾਲਬਾਜ਼ਾਂ ਦਾ ਪਰਦਾਫਾਸ਼ ਕਰਕੇ ਉਹਨਾਂ ਨੂੰ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ

ਪਰ ਸਿਆਸਤਦਾਨਾਂ ਦੇ ਬੋਲ ਕੀ ਸੱਚਮੁੱਚ ਦਿਲੋਂ-ਮਨੋਂ ਹਨ, ਜਾਂ ਫਿਰ ਉਹਨਾਂ ਦੇ ਮਨ ਅੰਦਰ ਕੋਈ ਹੋਰ ਗੱਲ ਵੀ ਲੁਕੀ ਹੋਈ ਹੈ, ਉਹ ਇਹ ਕਿ ਪੰਜਾਬ ਨੂੰ, ਪੰਜਾਬੀਆਂ ਨੂੰ ਕਿਵੇਂ ਕਾਬੂ ਕਰਨਾ ਹੈ, ਕਿਵੇਂ ਪੰਜਾਬ ਦਾ ਰਾਜ ਭਾਗ ਹਰ ਹੀਲੇ ਹਥਿਆਉਣਾ ਹੈ?

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।

(3220)

(ਸਰੋਕਾਰ ਨਾਲ ਸੰਪਰਕ ਲਈThis email address is being protected from spambots. You need JavaScript enabled to view it.)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author