UjagarSingh7“ਗੁਰਮੀਤ ਸਿੰਘ ਪਲਾਹੀ ਨੇ ਪਰਵਾਸੀ ਪੰਜਾਬੀਆਂ ਦੀ ਪੰਜਾਬ ਨੂੰ ਦੇਣ ਅਤੇ ਉਨ੍ਹਾਂ ਦੇ ਰਸਤੇ ...”GurmitPalahi7
(19 ਜਨਵਰੀ 2022)

 

PalahiBook1ਗੁਰਮੀਤ ਸਿੰਘ ਪਲਾਹੀ ਪੰਜਾਬੀ ਦਾ ਸਿਰਮੌਰ ਕੁਲਵਕਤੀ ਪੱਤਰਕਾਰ, ਕਾਲਮ ਨਵੀਸ ਅਤੇ ਪ੍ਰਬੁੱਧ ਲੇਖਕ ਹੈਕਿੱਤੇ ਵਜੋਂ ਭਾਵੇਂ ਉਹ ਪ੍ਰਿੰਸੀਪਲ ਸੇਵਾ ਮੁਕਤ ਹੋਏ ਹਨ ਪ੍ਰੰਤੂ ਆਪਣੀ ਨੌਕਰੀ ਦੌਰਾਨ ਵੀ ਉਹ ਬੇਬਾਕੀ ਅਤੇ ਬੇਖ਼ੌਫ਼ ਹੋ ਕੇ ਆਪਣੀ ਕਲਮ ਅਜ਼ਮਾਉਂਦੇ ਰਹੇ ਹਨਸੇਵਾ ਮੁਕਤੀ ਤੋਂ ਬਾਅਦ ਤਾਂ ਕੋਈ ਅਜਿਹਾ ਦਿਨ ਨਹੀਂ ਹੁੰਦਾ ਜਦੋਂ ਕਿਸੇ ਨਾ ਕਿਸੇ ਪੰਜਾਬੀ ਦੇ ਅਖ਼ਬਾਰ ਵਿੱਚ ਉਨ੍ਹਾਂ ਦਾ ਲੇਖ ਪੜ੍ਹਨ ਨੂੰ ਨਾ ਮਿਲੇ“ਪੰਜਾਬ ਡਾਇਰੀ 2021 ਦੇ ਪਹਿਲੇ ਪੰਨੇਤੇ ਹੀ ਪੰਜਾਬ ਦੇ ਸਿਆਸਤਦਾਨਾਂ ਨੂੰ ਵੰਗਾਰ ਕੇ ਲਿਖਣਾਕਿਉਂ ਪੰਜਾਬ ਦੀ ਮਿੱਟੀ ਬਾਲ਼ ਰਹੇ ਹੋ ਸਿਆਸਤਦਾਨੋ?” ਦਲੇਰੀ ਅਤੇ ਪੰਜਾਬ ਦੀ ਤਰਾਸਦੀ ਦੀ ਹੂਕ ਦਾ ਪ੍ਰਗਟਾਵਾ ਹੈਇਸ ਪੁਸਤਕ ਵਿੱਚ ਪ੍ਰਕਾਸ਼ਤ ਲੇਖ ਆਮ ਲੋਕਾਂ ਵਿੱਚ ਜਾਗ੍ਰਤੀ ਪੈਦਾ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨਮਾਫ਼ੀਆ, ਸਿਆਸਤਦਾਨਾਂ ਅਤੇ ਅਫਸਰਸ਼ਾਹੀ ਦੀ ਮਿਲੀਭੁਗਤ ਤੋਂ ਬਿਨਾ ਭਾਰੂ ਨਹੀਂ ਪੈ ਸਕਦਾਉਹ ਪੰਜਾਬ ਦੀ ਤਬਾਹੀ ਦਾ ਮੁੱਖ ਕਾਰਨ ਸਿਆਸਤਦਾਨਾਂ ਨੂੰ ਮੰਨਦੇ ਹਨਨਸ਼ੇ ਅਤੇ ਗੈਂਗਸਟਰ ਬਿਨਾ ਸਿਆਸੀ ਸ਼ਹਿ ਦੇ ਫੈਲ ਨਹੀਂ ਸਕਦੇਪੰਜਾਬ ਵਿੱਚ ਹਵਾ ਅਤੇ ਪਾਣੀ ਦੇ ਪ੍ਰਦੂਸ਼ਨ ਇਨਸਾਨੀ ਜ਼ਿੰਦਗੀਆਂ ਲਈ ਖ਼ਤਰਨਾਕ ਸਾਬਤ ਹੋ ਰਹੇ ਹਨਉਨ੍ਹਾਂ ਦੇ ਲੇਖ ਪੜ੍ਹਕੇ ਮੇਰੇ ਦਿਮਾਗ ਵਿੱਚ ਗੁਰਮੀਤ ਸਿੰਘ ਪਲਾਹੀ ਦਾ ਚਿਹਰਾ ਇੱਕ ਬਜ਼ੁਰਗ ਮਹਾਂਪੁਰਸ਼ ਵਰਗੇ ਦੇਵਤੇ ਦਾ ਬਣ ਚੁੱਕਾ ਸੀਉਹ ਲਗਭਗ ਪਿਛਲੀ ਅੱਧੀ ਸਦੀ ਤੋਂ ਪੰਜਾਬੀ ਪੱਤਰਕਾਰੀ ਵਿੱਚ ਵਿਲੱਖਣ ਯੋਗਦਾਨ ਪਾ ਰਿਹਾ ਹੈਜਦੋਂ ਮੈਂ ਪੰਜਾਬ ਸਿਵਲ ਸਕੱਤਰੇਤ ਵਿਖੇ 1974 ਵਿੱਚ ਸਰਕਾਰੀ ਨੌਕਰੀ ਸ਼ੁਰੂ ਕੀਤੀ ਸੀ ਤਾਂ ਉਨ੍ਹਾਂ ਦਿਨਾਂ ਵਿੱਚ ਗੁਰਮੀਤ ਸਿੰਘ ਪਲਾਹੀ ਦੇ ਲੇਖਾਂ ਨੂੰ ਘੋਖਵੀਂ ਨਜ਼ਰ ਨਾਲ ਪੜ੍ਹਨ ਅਤੇ ਵਿਚਾਰ ਚਰਚਾ ਕਰਨ ਦਾ ਸਬੱਬ ਬਣਿਆਮੇਰੇ ਮਨ ਵਿੱਚ ਅਜਿਹੇ ਪੱਤਰਕਾਰ ਦੇ ਰੂਬਰੂ ਹੋਣ ਦੀ ਤਾਂਘ ਪੈਦਾ ਹੋ ਗਈ ਕਿਉਂਕਿ ਕੋਈ ਵੀ ਚਲੰਤ ਮਾਮਲਾ ਹੁੰਦਾ ਸੀ ਤਾਂ ਸਭ ਤੋਂ ਪਹਿਲਾਂ ਉਨ੍ਹਾਂ ਦਾ ਤੱਥਾਂ ਨਾਲ ਲਬਰੇਜ਼ ਲੇਖ ਪੜ੍ਹਨ ਨੂੰ ਮਿਲਦਾ ਸੀ, ਜਿਸ ਤੋਂ ਸਾਡੇ ਵਰਗੇ ਉੱਭਰਦੇ ਨੌਜਵਾਨਾਂ ਨੂੰ ਪ੍ਰੇਰਨਾ ਅਤੇ ਭਰਪੂਰ ਜਾਣਕਾਰੀ ਮਿਲਦੀ ਸੀਹੈਰਾਨੀ ਇਸ ਗੱਲ ਦੀ ਹੈ ਕਿ ਆਮ ਤੌਰ ’ਤੇ ਹਰ ਪੱਤਰਕਾਰ ਕਿਸੇ ਇੱਕ ਖੇਤਰ ਦਾ ਮਾਹਰ ਹੁੰਦਾ ਹੈ ਪ੍ਰੰਤੂ ਗੁਰਮੀਤ ਸਿੰਘ ਪਲਾਹੀ ਸਰਬਕਲਾ ਸੰਪੂਰਨ ਹਰ ਵਿਸ਼ੇ ਦੇ ਮਾਹਰ ਹਨਮੇਰੀ ਸਰਕਾਰੀ ਨੌਕਰੀ ਤੋਂ ਸੇਵਾ ਮੁਕਤੀ ਤੋਂ ਬਾਅਦ ਅੰਤਰਰਾਸ਼ਟਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿਲ ਹੋਰਾਂ ਰਾਹੀਂ ਗੁਰਮੀਤ ਸਿੰਘ ਪਲਾਹੀ ਦੇ ਫਗਵਾੜਾ ਵਿਖੇ ਉਨ੍ਹਾਂ ਦੇ ਦਫਤਰਪੰਜਾਬੀ ਵਿਰਸਾ ਟਰਸਟ (ਰਜਿ:) ਪਲਾਹੀ ਫਗਵਾੜਾਵਿੱਚ ਦਰਸ਼ਨ ਕਰਨ ਦਾ ਮੌਕਾ ਮਿਲਿਆਜ਼ਮੀਨ ਨਾਲ ਜੁੜੇ ਹੋਏ ਸਾਧਾਰਨ ਜ਼ਹੀਨ ਇਨਸਾਨ ਨੂੰ ਮਿਲ ਕੇ ਰੂਹ ਸਰਸ਼ਾਰ ਹੋ ਗਈਇਉਂ ਮਹਿਸੂਸ ਹੋ ਰਿਹਾ ਸੀ ਜਿਵੇਂ ਕੁਝ ਪ੍ਰਾਪਤ ਹੋ ਗਿਆ ਹੁੰਦਾ ਹੈਉਨ੍ਹਾਂ ਦੀ ਜਾਣਕਾਰੀ ਦਾ ਖਜ਼ਾਨਾ ਬਹੁਤ ਹੀ ਅਮੀਰ, ਉਸਾਰੂ ਅਤੇ ਲੋਕ ਪੱਖੀ ਹੈ, ਜਿਨ੍ਹਾਂ ਦੀ ਦਾਦ ਦਿੱਤੇ ਬਿਨਾ ਮਨ ਨੂੰ ਸਕੂਨ ਨਹੀਂ ਮਿਲਦਾ

ਗੁਰਮੀਤ ਸਿੰਘ ਪਲਾਹੀ ਦੇ ਲੇਖਾਂ ਦੇ ਵਿਸ਼ੇ ਸਮਾਜਿਕ ਤਾਣੇ ਬਾਣੇ ਵਿੱਚ ਆਈਆਂ ਗਿਰਾਵਟਾਂ ਅਤੇ ਬੁਰਾਈਆਂ ਦਾ ਮੁਕਾਬਲਾ ਕਿਵੇਂ ਕੀਤਾ ਜਾਵੇ ਅਤੇ ਉਨ੍ਹਾਂ ਤੋਂ ਮੁਕਤੀ ਪਾਉਣ ਲਈ ਕਿਹੜੇ ਉਪਰਾਲੇ ਕੀਤੇ ਜਾਣ, ਉਨ੍ਹਾਂ ਦੇ ਲੇਖਾਂ ਵਿੱਚੋਂ ਪੜ੍ਹਨ ਨੂੰ ਮਿਲਦੇ ਹਨਲੋਕ ਹਿਤਾਂ ਨਾਲ ਸੰਬੰਧ ਕੋਈ ਵਿਸ਼ਾ ਨਹੀਂ ਜਿਸ ਬਾਰੇ ਉਨ੍ਹਾਂ ਦਾ ਲੇਖ ਪ੍ਰਕਾਸ਼ਤ ਨਾ ਹੋਇਆ ਹੋਵੇਉਨ੍ਹਾਂ ਦੇ ਲੇਖ ਪੜ੍ਹਕੇ ਗੁਰਮੀਤ ਸਿੰਘ ਪਲਾਹੀ ਦੇ ਦਿਲ ਦੇ ਦਰਦ ਦੀ ਹੂਕ ਸੁਣਾਈ ਦੇਣ ਲੱਗ ਜਾਂਦੀ ਹੈ ਕਿ ਉਨ੍ਹਾਂ ਨੂੰ ਪੰਜਾਬੀਆਂ ਨਾਲ ਕਿੰਨਾ ਲਗਾਓ ਹੈਉਨ੍ਹਾਂ ਦੇ ਲੇਖਾਂ ਵਿੱਚ ਸਭ ਨਾਲੋਂ ਜ਼ਿਆਦਾ ਕਿੰਤੂ ਪ੍ਰੰਤੂ ਪੰਜਾਬ ਦੀਆਂ ਸਿਆਸੀ ਪਾਰਟੀਆਂ ’ਤੇ ਕੀਤਾ ਹੁੰਦਾ ਹੈ, ਜਿਹੜੀਆਂ ਪੰਜਾਬ ਦੇ ਲੋਕਾਂ ਦੇ ਹਿਤਾਂਤੇ ਪਹਿਰਾ ਦੇਣ ਦੀ ਥਾਂ ਉਨ੍ਹਾਂ ਦੀ ਦੁਰਵਰਤੋਂ ਕਰਨ ਤੋਂ ਝਿਜਕਦੀਆਂ ਨਹੀਂਉਹ ਆਮ ਆਦਮੀ ਦੀਆਂ ਰੋਜ਼ ਮਰਰਾ ਦੀਆਂ ਲੋੜਾਂ ਨੂੰ ਵੀ ਨਹੀਂ ਸਮਝਦੀਆਂ ਸਗੋਂ ਆਪਣੇ ਸਿਆਸੀ ਹਿਤਾਂ ਨੂੰ ਮੁੱਖ ਰੱਖਦੀਆਂ ਹਨ, ਜਦੋਂ ਕਿ ਉਨ੍ਹਾਂ ਦਾ ਆਪਣੀ ਪਰਜਾ ਦਾ ਧਿਆਨ ਰੱਖਣਾ ਮੁਢਲੀ ਜ਼ਿੰਮੇਵਾਰੀ ਹੈ

ਗੁਰਮੀਤ ਸਿੰਘ ਪਲਾਹੀ ਦੀਪੰਜਾਬ ਡਾਇਰੀ - 2021” ਵਿੱਚ ਉਹ ਸਾਰੇ ਲੇਖ ਸ਼ਾਮਲ ਹਨ, ਜਿਹੜੇ ਸਾਰਾ ਸਾਲ ਵੱਖ-ਵੱਖ ਅਖ਼ਬਾਰਾਂ ਦਾ ਸ਼ਿੰਗਾਰ ਬਣਦੇ ਰਹੇ ਹਨਲੇਖ ਬਹੁਤ ਹੀ ਸਰਲ, ਆਮ ਲੋਕਾਂ ਦੇ ਸਮਝ ਵਿੱਚ ਆਉਣ ਵਾਲੀ ਸ਼ਬਦਾਵਲੀ ਵਿੱਚ ਹੁੰਦੇ ਹਨਉਹ ਕਿਸੇ ਵੀ ਗੱਲ ਨੂੰ ਲਿਖਣ ਲੱਗੇ ਵਿੰਗ ਵਲ ਪਾ ਕੇ ਨਹੀਂ ਕਹਿੰਦੇ ਸਗੋਂ ਛੋਟੇ ਛੋਟੇ ਵਾਕਾਂ ਦੇ ਵਿੱਚ ਸਪਾਟ ਕਹਿ ਦਿੰਦੇ ਹਨਉਨ੍ਹਾਂ ਦੇ ਲੇਖ ਇਕਪਾਸੜ ਨਹੀਂ ਹੁੰਦੇ ਜਿੱਥੇ ਇਹ ਸਰਕਾਰਾਂ ਦੀ ਕਾਰਗੁਜ਼ਾਰੀ ਦੀ ਨਿੰਦਾ ਕਰਦੇ ਹਨ, ਉੱਥੇ ਪੰਜਾਬ ਦੇ ਲੋਕਾਂ ਨੂੰ ਵੀ ਆਗਾਹ ਕਰਦੇ ਹਨ ਕਿ ਉਹ ਵੀ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰਨਪਿੰਡਾਂ ਵਿੱਚ ਧੜੇਬੰਦੀ ਬਣਾਕੇ ਆਪਣੇ ਪਿੰਡਾਂ ਦਾ ਵਿਕਾਸ ਖੁਦ ਰੋਕਣ ਤੋਂ ਪ੍ਰਹੇਜ ਕਰਨਧੜੇਬੰਦੀ ਪੈਦਾ ਕਰਕੇ ਲੋਕ ਆਪਣੇ ਪੈਰੀਂ ਆਪ ਕੁਹਾੜੀ ਮਾਰਦੇ ਹਨਲੋਕਾਂ ਨੇ ਤਾਂ ਪਿੰਡ ਵਿੱਚ ਹੀ ਰਹਿਣਾ ਹੁੰਦਾ ਹੈ, ਸਿਆਸਤਦਾਨ ਤਾਂ ਧੜੇਬੰਦੀ ਨਾਲ ਵੋਟਾਂ ਵਟੋਰਕੇ ਮੁੜਕੇ ਪਿੰਡ ਵਿੱਚ ਵੜਦੇ ਨਹੀਂ

ਗੁਰਮੀਤ ਸਿੰਘ ਪਲਾਹੀ ਨੌਜਵਾਨੀ ਨੂੰ ਵੀ ਸਿਰਫ ਸਰਕਾਰੀ ਨੌਕਰੀਤੇ ਨਿਰਭਰ ਨਾ ਰਹਿਣ ਦੀ ਤਾਕੀਦ ਕਰਦੇ ਹਨਉਨ੍ਹਾਂ ਨੂੰ ਆਪਣੇ ਲਘੂ ਕਾਰੋਬਾਰ ਕਰਨ ਅਤੇ ਪ੍ਰਾਈਵੇਟ ਖੇਤਰ ਦੀਆਂ ਨੌਕਰੀਆਂ ਕਰਨ ਦੀ ਸਲਾਹ ਵੀ ਦਿੰਦੇ ਹਨਕੇਂਦਰ ਸਰਕਾਰ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਗਲੇ ਘੁੱਟਣ ਲਈ ਬਣਾਏ ਜਾ ਰਹੇ ਨਵੇਂ ਕਾਨੂੰਨਾਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗ੍ਰਤ ਕਰਦੇ ਰਹੇ ਹਨਪਿਛਲੇ ਇੱਕ ਸਾਲ ਚੱਲੇ ਸ਼ਾਂਤਮਈ ਕਿਸਾਨ ਮਜ਼ਦੂਰ ਅੰਦੋਲਨ ਦੀ ਪ੍ਰੋੜ੍ਹਤਾ ਕਰਨ ਲਈ ਲਗਭਗ 50 ਲੇਖ ਉਨ੍ਹਾਂ ਦੇ ਅਖ਼ਬਾਰਾਂ ਅਤੇ ਰਸਾਲਿਆਂ ਵਿੱਚ ਪ੍ਰਕਾਸ਼ਤ ਹੋਏ ਹਨਨੌਜਵਾਨਾਂ ਨੂੰ ਪੰਜਾਬ ਦੀਆਂ ਰਵਾਇਤੀ ਖੇਡਾਂ ਵਿੱਚ ਦਿਲਚਸਪੀ ਲੈਣ ਲਈ ਵੀ ਪ੍ਰੇਰਦੇ ਹਨਜੇਕਰ ਨੌਜਵਾਨ ਖੇਡਾਂ ਵਿੱਚ ਰੁੱਝੇ ਰਹਿਣਗੇ ਤਾਂ ਨਸ਼ਿਆਂ ਅਤੇ ਗੈਂਗਸਟਰਾਂ ਦੇ ਧੱਕੇ ਨਹੀਂ ਚੜ੍ਹਨਗੇਭਾਵ ਲੋਕ ਸਰੋਕਾਰਾਂਤੇ ਹਮੇਸ਼ਾ ਆਪਣੇ ਲੇਖਾਂ ਰਾਹੀਂ ਪਹਿਰਾ ਦਿੰਦੇ ਰਹਿੰਦੇ ਹਨ

ਪੰਜਾਬ ਦੇ ਸਿਆਸੀ, ਸਮਾਜਿਕ, ਸਭਿਆਚਾਰਕ ਅਤੇ ਆਰਥਿਕ ਸੰਕਟ ਗੁਰਮੀਤ ਸਿੰਘ ਪਲਾਹੀ ਦੀ ਕਲਮ ਦੇ ਵਿਸ਼ੇ ਬਣਦੇ ਰਹਿੰਦੇ ਹਨਇੱਕ ਵਿਸ਼ੇ ਬਾਰੇ ਵੀ ਕਈ ਲੇਖ ਲਿਖ ਦਿੰਦੇ ਹਨ ਪ੍ਰੰਤੂ ਸਾਰੇ ਲੇਖ ਦੀ ਸ਼ਬਦਾਵਲੀ ਵੱਖਰੀ ਹੁੰਦੀ ਹੈਇਹ ਕਮਾਲ ਗੁਰਮੀਤ ਸਿੰਘ ਪਲਾਹੀ ਦੇ ਹੀ ਜ਼ਿੰਮੇ ਆਈ ਹੈਕਿਸਾਨਾਂ ਨੂੰ ਖੇਤੀਬਾੜੀ ਕਰਜ਼ਿਆਂ ਦਾ ਸਿਰਫ ਖੇਤੀਬਾੜੀ ਦੇ ਸੰਦਾਂਤੇ ਹੀ ਖ਼ਰਚਣ ਦੀ ਸਲਾਹ ਦਿੰਦੇ ਹਨ ਤਾਂ ਜੋ ਕਰਜ਼ਿਆਂ ਦਾ ਭਾਰ ਘਟਾਉਣ ਵਿੱਚ ਸਹਾਇਤਾ ਮਿਲ ਸਕੇਉਹ ਇਹ ਵੀ ਲਿਖਦੇ ਹਨ ਕਿ ਵਿਆਹ ਸ਼ਾਦੀਆਂ ਅਤੇ ਭੋਗਾਂਤੇ ਗ਼ੈਰ ਜ਼ਰੂਰੀ ਖ਼ਰਚਿਆਂ ਤੋਂ ਬਚਿਆ ਜਾਣਾ ਚਾਹੀਦਾ ਹੈ ਕਿਉਂਕਿ ਇਨਸਾਨ ਦੀਆਂ ਮੁਢਲੀਆਂ ਲੋੜਾਂ ਦੀ ਪੂਰਤੀ ਹੋਣੀ ਅਤਿਅੰਤ ਜ਼ਰੂਰੀ ਹੈਫਾਲਤੂ ਦੀ ਵਾਹਵਾ-ਸ਼ਾਹਵਾ ਦਾ ਕੋਈ ਲਾਭ ਨਹੀਂ ਹੁੰਦਾਪੰਜਾਬੀਆਂ ਵੱਲੋਂ ਕੀਤੀਆਂ ਜਾ ਰਹੀਆਂ ਆਤਮ ਹੱਤਿਆਵਾਂ ਬਾਰੇ ਵੀ ਉਹ ਆਪਣੇ ਲੇਖਾਂ ਵਿੱਚ ਚਿੰਤਾ ਦਾ ਪ੍ਰਗਟਾਵਾ ਕਰਦੇ ਹੋਏ ਇਨਸਾਨੀ ਜ਼ਿੰਦਗੀਆਂ ਦਾ ਨੁਕਸਾਨ ਕਰਨ ਤੋਂ ਵਰਜਦੇ ਹਨਆਤਮ ਹੱਤਿਆ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੁੰਦੀ, ਸਗੋਂ ਬਾਅਦ ਵਿੱਚ ਉਨ੍ਹਾਂ ਦੇ ਪਰਿਵਾਰ ਰੁਲ ਜਾਂਦੇ ਹਨ

“ਪੰਜਾਬ ਡਾਇਰੀ 2021” ਦੇ ਦੂਜੇ ਭਾਗ ਵਿੱਚ ਗੁਰਮੀਤ ਸਿੰਘ ਪਲਾਹੀ ਨੇ ਪਰਵਾਸੀ ਪੰਜਾਬੀਆਂ ਦੀ ਪੰਜਾਬ ਨੂੰ ਦੇਣ ਅਤੇ ਉਨ੍ਹਾਂ ਦੇ ਰਸਤੇ ਵਿੱਚ ਰਹੀਆਂ ਮੁਸ਼ਕਲਾਂ ਬਾਰੇ ਵੀ ਲੇਖ ਪ੍ਰਕਾਸ਼ਤ ਕੀਤੇ ਹਨਪੰਜਾਬ ਦੀ ਆਰਥਿਕਤਾ ਵਿੱਚ ਪਰਵਾਸੀ ਪੰਜਾਬੀਆਂ ਦੇ ਯੋਗਦਾਨ, ਪ੍ਰਵਾਸੀ ਪੰਜਾਬੀ ਸੰਮੇਲਨ, ਐੱਨ ਆਰ ਆਈ ਕਾਰਡ, ਪ੍ਰਵਾਸੀ ਅਤੇ ਕਾਂਗਰਸ, ਪ੍ਰਵਾਸੀਆਂ ਨਾਲ ਭੈੜਾ ਸਲੂਕ, ਪ੍ਰਵਾਸੀ ਨਿਵੇਸ਼, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਹੋਵੇ, ਚੋਣਾਂ ਤੇ ਪ੍ਰਵਾਸੀ, ਪ੍ਰਵਾਸੀ ਖੜ੍ਹੇ ਅੰਦੋਲਨ ਨਾਲ, ਪੰਜਾਬੀਆਂ ਪੱਲੇ ਬੇਰੋਜ਼ਗਾਰੀ ਤੇ ਪ੍ਰਵਾਸ ਅਤੇ ਪ੍ਰਵਾਸੀਆਂ ਦੀ ਕਿਸਾਨਾਂ ਪ੍ਰਤੀ ਇਕਜੁਟਤਾ ਆਦਿ ਵਿਸ਼ਿਆਂ ’ਤੇ ਉਨ੍ਹਾਂ ਵੱਲੋਂ ਲਿਖੇ ਲੇਖ ਪ੍ਰਕਾਸ਼ਤ ਕੀਤੇ ਗਏ ਹਨ

ਇਸ ਤੋਂ ਇਲਾਵਾ ਪ੍ਰਵਾਸੀਆਂ ਦਾ ਵਿਦੇਸ਼ਾਂ ਵਿੱਚ ਵਧ ਰਿਹਾ ਪ੍ਰਭਾਵ, ਪੂਰਾ ਬ੍ਰਹਿਮੰਡ ਇੱਕ ਪਿੰਡ, ਭਾਰਤੀ ਪ੍ਰਵਾਸੀਆਂ ਦਾ ਇਤਿਹਾਸ, ਨਾਮਣਾ ਖੱਟ ਰਹੇ ਪ੍ਰਵਾਸੀ ਪੰਜਾਬੀ, ਪ੍ਰਸਿੱਧ ਪ੍ਰਵਾਸੀ ਪੰਜਾਬੀ, ਪ੍ਰਵਾਸੀਆਂ ਦੀ ਮਿਹਨਤ ਨੂੰ ਪਿਆ ਬੂਰ, ਜਨਮ ਭੂਮੀ ਅਤੇ ਪ੍ਰਵਾਸ ਵਿਸ਼ਿਆਂ ਦੇ ਲੇਖ ਜਿਹੜੇ ਵੱਖ-ਵੱਖ ਅਖ਼ਬਾਰਾਂ ਵਿੱਚ ਪ੍ਰਕਾਸ਼ਤ ਹੋਏ ਸਨ, ਸ਼ਾਮਲ ਹਨਪੰਜਾਬ ਦੇ ਪੰਜ ਨਾਮਵਰ ਪਰਵਾਸੀ ਪੰਜਾਬੀਆਂ ਜਿਨ੍ਹਾਂ ਵਿੱਚ ਸਾਹਿਤਕਾਰ ਰਵਿੰਦਰ ਰਵੀ, ਸਾਇੰਸਦਾਨ ਸਵ: ਡਾ. ਨਰਿੰਦਰ ਸਿੰਘ ਕੰਪਾਨੀ, ਚਿੱਤਰਕਾਰ ਜਰਨੈਲ ਸਿੰਘ, ਖੇਡ ਲੇਖਕ ਪ੍ਰਿੰਸੀਪਲ ਸਰਵਣ ਸਿੰਘ ਅਤੇ ਅੰਤਰਰਾਸ਼ਟਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿਲ ਸ਼ਾਮਲ ਹਨ

ਪੁਸਤਕ ਦੇ ਤੀਜੇ ਭਾਗ ਵਿੱਚਜਿਨ੍ਹਾਂਤੇ ਮਾਣ ਪੰਜਾਬੀਆਂ ਨੂੰਸਿਰਲੇਖ ਹੇਠ ਪੰਜ ਪੰਜਾਬੀਆਂ ਬਾਰੇ ਲੇਖ ਹਨ, ਜਿਨ੍ਹਾਂ ਵਿੱਚ ਪੰਜਾਬੀਆਂ ਦੀ ਕੈਨੇਡਾ ਵਿੱਚ ਧਾਂਕ ਜਮਾਉਣ ਵਾਲਾ: ਮਨਮੋਹਨ ਸਿੰਘ ਸਹੋਤਾ ਕੈਨੇਡਾ, ਪੰਜਾਬ ਦਾ ਸਟਰੌਬਰੀ ਕਿੰਗ- ਨਵਜੋਤ ਸਿੰਘ ਸ਼ੇਰਗਿੱਲ, ਦੁਆਬੇ ਦੀ ਧਰਤੀ ਦਾ ਜੰਮਪਲ: ਬਰਤਾਨੀਆਂ ਦਾ ਲਾਡਲਾ ਦਰਸ਼ਨ ਲਾਲ ਕੱਲ੍ਹਣ, ਅਮਰੀਕਾ ਦੀ ਮਾਣਮੱਤੀ ਸ਼ਖਸੀਅਤ: ਮੇਅਰ ਪਰਗਟ ਸਿੰਘ ਸੰਧੂ ਅਤੇ ਮੇਵਿਆਂ ਦਾ ਬਾਦਸ਼ਾਹ: ਬਲਜੀਤ ਸਿੰਘ ਚੱਢਾ ਸ਼ਾਮਲ ਹਨ

“ਪੰਜਾਬ ਡਾਇਰੀ - 2021” ਪਰਮਿੰਦਰ ਸਿੰਘ ਦੁਆਰਾ ਸੰਪਾਦਿਤ, ਅੰਤਰਰਾਸ਼ਟਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ ਦੁਆਰਾ ਸਪਾਂਸਰ, 160 ਪੰਨਿਆਂ, 200 ਰੁਪਏ ਕੀਮਤ ਵਾਲੀ ਪੁਸਤਕ ਪੰਜਾਬੀ ਵਿਰਸਾ ਟ੍ਰਸਟ (ਰਜਿ:) ਪਲਾਹੀ, ਫਗਵਾੜਾ ਵੱਲੋਂ ਪ੍ਰਕਾਸ਼ਤ ਕੀਤੀ ਗਈ ਹੈਉਮੀਦ ਕਰਦੇ ਹਾਂ ਕਿ ਗੁਰਮੀਤ ਸਿੰਘ ਪਲਾਹੀ 2022 ਵਿੱਚ ਹੋਰ ਵਧੀਆ ਲੇਖ ਲਿਖਕੇ ਪੰਜਾਬੀਆਂ ਦੀ ਸੇਵਾ ਕਰਦੇ ਰਹਿਣਗੇ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।

(3292)

(ਸਰੋਕਾਰ ਨਾਲ ਸੰਪਰਕ ਲਈThis email address is being protected from spambots. You need JavaScript enabled to view it.)

About the Author

ਉਜਾਗਰ ਸਿੰਘ

ਉਜਾਗਰ ਸਿੰਘ

(Retired district public relations officer)
3078 - Urban Estate, Phase-2, Patiala, Punjab.
Email: (ujagarsingh48@yahoo.com)
Mobile: (91 - 94178 - 13072

More articles from this author