GurmitPalahi7ਰਾਸ਼ਟਰੀ ਨੇਤਾ, ਜੋ ਲਗਾਤਾਰ ਪੰਜਾਬ ਦੀ ਸਿਆਸਤ ਨੂੰ ਪ੍ਰਭਾਵਤ ਕਰਨ ਲਈ ਪੰਜਾਬ ਫੇਰੀਆਂ ਪਾਉਂਦੇ ਰਹੇ ...”
(24 ਫਰਵਰੀ 2022)
ਇਸ ਸਮੇਂ ਮਹਿਮਾਨ: 45.


ਪੰਜਾਬ ਵਿੱਚ ਵਿਧਾਨ ਸਭਾ ਲਈ ਵੋਟਾਂ ਪੈ ਕੇ ਹਟੀਆਂ ਹਨ
ਪੰਜਾਬ ਦੇ ਸਰਕਾਰੀ ਹਲਕਿਆਂ ਦੀ ਘਬਰਾਹਟ ਹੈ ਕਿ ਪਿਛਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਨਾਲੋਂ ਇਸ ਵਾਰ 5.41 ਫ਼ੀਸਦੀ ਘੱਟ ਵੋਟ ਪੋਲ ਹੋਏ ਹਨਸਿਆਸੀ ਧਿਰਾਂ ’ਚ ਘਬਰਾਹਟ ਹੈ ਕਿ ਸ਼ਹਿਰੀ ਖੇਤਰਾਂ ਵਿੱਚ ਖ਼ਾਸ ਕਰਕੇ ਮਾਲਵਾ ਖਿੱਤੇ ਵਿੱਚ ਵੱਧ ਵੋਟਰਾਂ ਨੇ ਵੋਟ ਪਾਈ ਹੈ

ਹੋਰ ਚਿੰਤਾਵਾਂ ਦੇ ਨਾਲ ਪੰਜਾਬ ਹਿਤੈਸ਼ੀ ਚਿੰਤਕਾਂ ਦੀ ਚਿੰਤਾ ਵਧੀ ਹੈ ਕਿ ਪੰਜਾਬ ਚੋਣਾਂ ਵਿੱਚ ਨਸ਼ਿਆਂ ਖ਼ਾਸ ਕਰਕੇ ਮੁਫ਼ਤ ਸ਼ਰਾਬ ਵੰਡ ਵੱਡੀ ਪੱਧਰ ’ਤੇ ਕੀਤੀ ਗਈ ਹੈ ਅਤੇ ਹੋਰ ਸੈਂਥੈਟਿਕ ਨਸ਼ੇ ਵੀ ਸ਼ਰੇਆਮ ਵੰਡੇ ਗਏ ਹਨ ਭਾਵੇਂ ਕਿ ਚੋਣ ਕਮਿਸ਼ਨ ਦੇ ਅਧਿਕਾਰੀ ਵੱਡੀ ਮਾਤਰਾ ਵਿੱਚ ਸ਼ਰਾਬ ਅਤੇ ਪੈਸਾ ਜ਼ਬਤ ਕਰਨ ਦਾ ਦਾਅਵਾ ਕਰਦੇ ਹਨਇਸ ਤੋਂ ਵੀ ਵੱਡੀ ਚਿੰਤਾ ਇਹ ਵੀ ਵਧੀ ਹੈ ਕਿ ਪੰਜਾਬ ਦੀਆਂ ਸਿਆਸੀ ਧਿਰਾਂ ਨੇ ਆਪਣੇ ਉਮੀਦਵਾਰ, ਵੱਡੇ ਧਨਾਢ ਅਤੇ ਉਹ ਲੋਕ ਜਿਹੜੇ ਖੱਬੀਖਾਨ ਹਨ ਅਤੇ ਜਿਹਨਾਂ ਵਿਰੁੱਧ ਅਦਾਲਤਾਂ ਵਿੱਚ ਅਪਰਾਧਿਕ ਮਾਮਲੇ ਦਰਜ਼ ਹਨ, ਨੂੰ ਬਣਾਉਣ ਲਈ ਤਰਜੀਹ ਦਿੱਤੀ ਹੈਕੁੱਲ ਮਿਲਾ ਕੇ ਵੱਖੋ-ਵੱਖਰੀਆਂ ਪਾਰਟੀਆਂ ਦੇ 1304 ਉਮੀਦਵਾਰ ਚੋਣ ਮੈਦਾਨ ਵਿੱਚ ਸਨ ਅਤੇ 315 ਉਮੀਦਵਾਰਾਂ (ਜੋ ਕੁੱਲ ਦਾ 25 ਫ਼ੀਸਦੀ ਹੈ) ਉੱਤੇ ਅਪਰਾਧਿਕ ਮਾਮਲੇ, ਜਿਨ੍ਹਾਂ ਵਿੱਚ ਕਤਲ, ਬਲਾਤਕਾਰ, ਕੁੱਟਮਾਰ, ਧੋਖਾਧੜੀ ਆਦਿ ਸ਼ਾਮਲ ਹਨ, ਦੇ ਕੇਸ ਦਰਜ਼ ਹਨਸਾਲ 2017 ਵਿੱਚ ਇਹਨਾਂ ਦੀ ਗਿਣਤੀ 9 ਫ਼ੀਸਦੀ ਸੀਇਹਨਾਂ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਵਿੱਚ ਏ.ਡੀ.ਆਰ. ਦੀ ਰਿਪੋਰਟ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ 65, ਆਮ ਆਦਮੀ ਪਾਰਟੀ ਦੇ 58, ਭਾਰਤੀ ਜਨਤਾ ਪਾਰਟੀ ਦੇ 27, ਕਾਂਗਰਸ ਦੇ 16, ਸੰਯੁਕਤ ਅਕਾਲੀ ਦਲ ਦੇ ਚਾਰ, ਬੀਐੱਸਪੀ ਦੇ ਤਿੰਨ ਅਤੇ ਪੰਜਾਬ ਲੋਕ ਦਲ ਦੇ ਤਿੰਨ ਉਮੀਦਵਾਰ ਹਨਇਹਨਾਂ ਵਿੱਚ 218 ਉੱਤੇ ਬਹੁਤ ਗੰਭੀਰ ਦੋਸ਼ ਹਨ

ਚਿੰਤਾ ਇਸ ਗੱਲ ਦੀ ਵੀ ਵੱਧ ਹੈ ਕਿ ਵਿਧਾਨ ਸਭਾ ਉਮੀਦਵਾਰਾਂ ਵਿੱਚ 521 ਕਰੋੜਪਤੀ ਹਨ, ਜਿਹਨਾਂ ਵਿੱਚ 89 ਸ਼੍ਰੋਮਣੀ ਅਕਾਲੀ ਦਲ, 107 ਕਾਂਗਰਸ, 81 ਆਮ ਆਦਮੀ ਪਾਰਟੀ, 60 ਬਹੁਜਨ ਸਮਾਜ ਪਾਰਟੀ, 16 ਬੀਐੱਸਪੀ ਅਤੇ 11 ਸੰਯੁਕਤ ਅਕਾਲੀ ਦਲ ਅਤੇ ਪੰਜਾਬ ਲੋਕ ਕਾਂਗਰਸ ਨਾਲ ਸਬੰਧਤ ਹਨ

ਇਸ ਤੋਂ ਵੀ ਵੱਡੀ ਚਿੰਤਾ ਵਾਲੀ ਗੱਲ ਪੰਜਾਬੀਆਂ ਦੇ ਮੱਥੇ ਉੱਤੇ ਤੀਊੜੀਆਂ ਪਾਉਂਦੀ ਹੈ ਕਿ 49 ਉਮੀਦਵਾਰ ਪੂਰੀ ਤਰ੍ਹਾਂ ਅਨਪੜ੍ਹ ਹਨ21 ਸਿਰਫ ਅੱਖਰ ਗਿਆਨ ਰੱਖਦੇ ਹਨ, 75 ਸਿਰਫ਼ ਪੰਜਵੀਂ ਪਾਸ, 118 ਅੱਠਵੀਂ ਪਾਸ, 263 ਦਸਵੀਂ ਪਾਸ ਅਤੇ 239 ਬਾਰ੍ਹਵੀਂ ਪਾਸ ਹਨ

ਬਾਵਜੂਦ ਇਸ ਗੱਲ ਦੇ ਕਿ ਲਗਭਗ ਸਾਰੀਆਂ ਸਿਆਸੀ ਪਾਰਟੀਆਂ ਔਰਤਾਂ ਨੂੰ ਵੱਧ ਅਧਿਕਾਰ, ਵੱਧ ਸੀਟਾਂ ਦੇਣ ਦਾ ਦਾਅਵਾ ਕਰਦੀਆਂ ਹਨ, ਪਰ ਕੁੱਲ ਮਿਲਾ ਕੇ 117 ਸੀਟਾਂ ’ਤੇ 1304 ਉਮੀਦਵਾਰਾਂ ਵਿੱਚੋਂ ਸਿਰਫ਼ 93 ਔਰਤਾਂ ਚੋਣ ਲੜ ਰਹੀਆਂ ਹਨ, (ਕੁੱਲ ਦਾ ਸਿਰਫ਼ 7.13 ਫ਼ੀਸਦੀ) ਜਿਹਨਾਂ ਵਿੱਚ ਵੀ 29 ਆਜ਼ਾਦ ਉਮੀਦਵਾਰ ਹਨ। ਹਾਲਾਂਕਿ ਪੰਜਾਬ ਵਿੱਚ ਕੁੱਲ 2, 14, 99, 804 ਵੋਟਰਾਂ ਵਿੱਚੋਂ 47.44 ਫ਼ੀਸਦੀ ਔਰਤ ਵੋਟਰਾਂ ਹਨ

ਪ੍ਰੇਸ਼ਾਨੀ ਵਾਲੀ ਗੱਲ ਇਹ ਵੀ ਹੈ ਕਿ ਮੁੱਖ ਪਾਰਟੀਆਂ ਨੇ ਸਿਰਫ਼ 37 ਅਤੇ ਛੋਟੀਆਂ ਪਾਰਟੀਆਂ ਨੇ 28 ਔਰਤਾਂ ਨੂੰ ਉਮੀਦਵਾਰ ਬਣਾਇਆ ਹੈਇਹਨਾਂ ਵਿੱਚ ਕਾਂਗਰਸ ਨੇ 11, ਆਪ ਨੇ 12, ਸ਼੍ਰੋਮਣੀ ਅਕਾਲੀ ਦਲ-ਬਸਪਾ ਨੇ 6, ਅਤੇ ਬੀ ਜੇ ਪੀ ਗੱਠਜੋੜ 8 ਸੀਟਾਂ ’ਤੇ ਔਰਤ ਉਮੀਦਵਾਰਾਂ ਨੂੰ ਮੌਕਾ ਦਿੱਤਾ

ਪੰਜਾਬ ਦੇ ਚਿੰਤਾਵਾਨ ਲੋਕ ਸਿਆਸੀ ਧਿਰਾਂ ਤੋਂ ਮੰਗ ਕਰਦੇ ਰਹੇ ਨੇ, ਉਹ ਮੁੱਦਿਆਂ ਦੀ ਸਿਆਸਤ ਕਰਨਪੰਜਾਬ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨ ਦੇਣਪਰ ਲਗਭਗ ਸਾਰੀਆਂ ਸਿਆਸੀ ਧਿਰਾਂ ਨੇ ਆਖਰੀ ਦਿਨਾਂ ਵਿੱਚ ਆਪਣੇ ਚੋਣ ਮਨੋਰਥ ਪੱਤਰ ਜਾਰੀ ਕੀਤੇਬਹੁਤੀਆਂ ਪਾਰਟੀਆਂ ਨੇ ਲੋਕਾਂ ਨੂੰ ਰਿਆਇਤਾਂ ਦੇਣ ਦੀ ਰਾਜਨੀਤੀ ਕੀਤੀ, ਲੋਕ ਲੁਭਾਊ ਨਾਅਰੇ ਲਾਏਲੋਕਾਂ ਨੂੰ ਵੋਟਾਂ ਲਈ ਭਰਮਾਉਣ ਵਾਸਤੇ ਅਤੇ ਉਹਨਾਂ ਦੀਆਂ ਵੋਟਾਂ ਪ੍ਰਾਪਤ ਕਰਨ ਲਈ ਸਾਮ-ਦਾਮ-ਦੰਡ ਦੀ ਵਰਤੋਂ ਕੀਤੀਇਸ ਤੋਂ ਵੀ ਵੱਡੀ ਗੱਲ ਪੰਜਾਬ ਵਿੱਚ ਇਹ ਵੇਖਣ ਨੂੰ ਮਿਲੀ ਕਿ ਪੰਜਾਬ ਦੀਆਂ ਮੁੱਖ ਪਾਰਟੀਆਂ ਨੇ ਦੂਜੀਆਂ ਪਾਰਟੀਆਂ ਵਿੱਚੋਂ ‘ਥੋਕ ਦੇ ਭਾਅ’ ਨੇਤਾ ਲੋਕ ਪੁੱਟੇ, ਆਪਣੀਆਂ ਪਾਰਟੀਆਂ ਵਿੱਚ ਸ਼ਾਮਲ ਕੀਤੇਧਰਮ, ਜਾਤ ਬਰਾਦਰੀ ਦੇ ਨਾਮ ਤੇ ਸਿਆਸਤ ਕੀਤੀ ਅਤੇ ਵੱਡੇ ਨੇਤਾਵਾਂ ਨੇ ਇੱਕ ਦੂਜੇ ਦੇ ਪੋਤੜੇ ਫੋਲੇ, ਬਾਹਵਾਂ ਟੁੰਗੀਆਂ, ਲਲਕਾਰੇ ਮਾਰੇ, ਸੋਸ਼ਲ ਮੀਡੀਆ ਦੀ ਬੇਹੱਦ ਵਰਤੋਂ ਕੀਤੀਇਵੇਂ ਜਾਪਿਆ ਜਿਵੇਂ ਸੂਬਾ ਪੰਜਾਬ ਬੀਮਾਰ ਲੋਕਤੰਤਰ ਦੀ ਇੱਕ ਤਸਵੀਰ ਪੇਸ਼ ਕਰ ਰਿਹਾ ਹੋਵੇ

ਵਿਧਾਨ ਸਭਾ ਚੋਣਾਂ ਹੋਈਆਂ ਬੀਤੀਆਂ ਹਨਅੰਦਾਜ਼ੇ ਲੱਗ ਰਹੇ ਹਨ ਕਿ ਕਿਸੇ ਵੀ ਧਿਰ ਨੂੰ ਬਹੁਮਤ ਹਾਸਲ ਨਹੀਂ ਹੋਏਗਾ, ਕੋਈ ਵੀ ਧਿਰ ਪੰਜਾਬ ਵਿੱਚ ਸਰਕਾਰ ਨਹੀਂ ਬਣਾ ਸਕੇਗੀਹੁਣ ਤੋਂ ਹੀ ਜੋੜ-ਤੋੜ ਜਾਰੀ ਹੋ ਗਿਆ ਹੈਡਾਢਾ ਕੇਂਦਰੀ ਹਾਕਮ, ਜਿਸਨੇ ਪਹਿਲਾਂ ਹੀ ਪੰਜਾਬ ਵਿੱਚ ਨੇਤਾਵਾਂ ਦੀ ਵੱਡੀ ਖਰੀਦੋ-ਫ਼ਰੋਖਤ ਕੀਤੀ, ਉਹ ਹੁਣੇ ਤੋਂ ਹੀ ਹੋਰ ਪਾਰਟੀਆਂ ਨੂੰ ਆਪਣੇ ਪਾਲੇ ਕਰਕੇ ਪੰਜਾਬ ਨੂੰ ਹਥਿਆਉਣ ਦੇ ਰਾਹ ਹੈਇਸ ‘ਕਾਰਨਾਮੇਲਈ ਉਹ “ਆਇਆ ਰਾਮ, ਗਿਆ ਰਾਮ” ਦੀ ਰਾਜਨੀਤੀ ਨੂੰ ਉਤਸ਼ਾਹਿਤ ਕਰੇਗਾ ਅਤੇ ਹਰ ਹੀਲੇ ਆਪਣਾ ਰਾਜ-ਭਾਗ ਸਥਾਪਿਤ ਕਰਕੇ “ਪੰਜਾਬ” ਨੂੰ ਕਾਬੂ ਕਰਨ ਦਾ ਯਤਨ ਕਰੇਗਾਕੀ ਇਹ ਪੰਜਾਬੀਆਂ ਲਈ ਖ਼ਾਸ ਕਰਕੇ ਪੰਜਾਬ ਹਿਤੈਸ਼ੀ ਪੰਜਾਬੀਆਂ ਲਈ ਚਿੰਤਾ ਦਾ ਵਿਸ਼ਾ ਨਹੀਂ ਹੈ?

ਸ਼ਾਇਦ ਪੰਜਾਬ ਨੇ 15 ਵਿਧਾਨ ਸਭਾ ਚੋਣਾਂ ਤੇ ਦੇਸ਼ ਦੀਆਂ ਲੋਕ ਸਭਾ ਚੋਣਾਂ ਵਿੱਚ ਇਹੋ ਜਿਹਾ ਚੋਣ ਦੰਗਲ ਨਹੀਂ ਦੇਖਿਆ ਹੋਏਗਾਲੋਕ ਭੌਂਚੱਕੇ ਰਹਿ ਗਏ ਕਿ ਪੰਜਾਬ ਵਿੱਚ ਇਹ ਕੀ ਹੋ ਰਿਹਾ ਹੈ? ਪੰਜ ਕੋਨੇ ਮੁਕਾਬਲੇ ਸ਼ੁਰੂ ਹੋਏ, ਵੱਖੋ-ਵੱਖਰੇ ਹਲਕਿਆਂ ਵਿੱਚ ਤਿੰਨ ਕੋਨੇ ਮੁਕਾਬਲਿਆਂ ਤਕ ਸਿਮਟ ਗਏਖੱਬੀਆਂ ਧਿਰਾਂ ਅਤੇ ਸੰਯੁਕਤ ਸਮਾਜ ਮੋਰਚੇ ਨੇ ਆਪਣਾ ਪੱਖ ਰੱਖਣ ਅਤੇ ਪੰਜਾਬ ਦੇ ਲੋਕਾਂ ਦੀ ਗੱਲ ਕੀਤੀ, ਉਹਨਾਂ ਦੀਆਂ ਸਮੱਸਿਆਵਾਂ ਨੂੰ ਚਿਤਾਰਿਆ, ਮੁੱਦਿਆਂ ਦੀ ਗੱਲ ਕੀਤੀ, ਕਿਸਾਨਾਂ ਮਜ਼ਦੂਰਾਂ ਦੀ ਗੱਲ ਕੀਤੀ, ਕੁਝ ਹੋਰ ਸਮਾਜੀ ਧਿਰਾਂ ਨੇ ਵਾਤਾਵਰਣ, ਸਿੱਖਿਆ, ਸਿਹਤ, ਰੁਜ਼ਗਾਰ, ਪ੍ਰਵਾਸ, ਪੰਜਾਬ ਦੇ ਪਾਣੀਆਂ, ਪੰਜਾਬੀ ਬੋਲੀ ਦੀ ਗੱਲ ਕੀਤੀਪਰ ਚਿੰਤਾ ਇਸ ਗੱਲ ਦੀ ਰਹੀ ਕਿ ਰਾਸ਼ਟਰੀ ਨੇਤਾ, ਜੋ ਲਗਾਤਾਰ ਪੰਜਾਬ ਦੀ ਸਿਆਸਤ ਨੂੰ ਪ੍ਰਭਾਵਤ ਕਰਨ ਲਈ ਪੰਜਾਬ ਫੇਰੀਆਂ ਪਾਉਂਦੇ ਰਹੇ, ਇਹ ਵਾਇਦਾ ਹੀ ਨਾ ਕਰ ਸਕੇ ਕਿ ਪੰਜਾਬੀ ਨੌਜਵਾਨਾਂ ਨੂੰ ਕਿਹੜੇ ਰਾਹ ਪਾਉਣਾ ਹੈ? ਪੰਜਾਬ ਦੇ ਕਰਜ਼ੇ ਦਾ, ਪੰਜਾਬ ਦੇ ਕਿਸਾਨਾਂ, ਖੇਤ ਮਜ਼ਦੂਰਾਂ ਦੇ ਕਰਜ਼ੇ ਦਾ ਕੀ ਕਰਨਾ ਹੈ? ਖੁਰੀ ਹੋਈ ਪੰਜਾਬ ਦੀ ਆਰਥਿਕਤਾ ਨੂੰ ਕਿਵੇਂ ਠੁੰਮਣਾ ਦੇਣਾ ਹੈ। ਪੰਜਾਬੀਆਂ ਸਿਰ ਚੜ੍ਹਿਆ 5 ਲੱਖ ਕਰੋੜ ਦਾ ਕਰਜ਼ਾ ਕਿਵੇਂ ਲਾਹੁਣਾ ਹੈ? ਪੰਜਾਬ ਦੀ ਘਾਟੇ ਦੀ ਖੇਤੀ ਦਾ ਕੀ ਹੱਲ ਕਰਨਾ ਹੈ? ਪੰਜਾਬ ਵਿੱਚ ਕਿਹੜੇ ਉਦਯੋਗ ਲਗਾਉਣੇ ਹਨ?

ਚਿੰਤਾ ਦੀਆਂ ਲਕੀਰਾਂ ਪੰਜਾਬ ਦੇ ਮੱਥੇ ’ਤੇ ਡੂੰਘੀਆਂ ਹੋ ਰਹੀਆਂ ਹਨਪੰਜਾਬ ਦੇ ਮੱਥੇ ਉੱਤੇ ਨਸ਼ੇ ਦਾ ਇੱਕ ਵੱਟ ਹੈ। ਪੰਜਾਬ ਦੇ 20 ਲੱਖ ਤੋਂ ਵੱਧ ਲੋਕ ਨਸ਼ੇ ਦੀ ਵਰਤੋਂ ਕਰਦੇ ਹਨ ਅਤੇ 15 ਲੱਖ ਤੋਂ ਵੱਧ ਲੋਕ ਤੰਬਾਕੂ ਦਾ ਸੇਵਨ ਕਰਦੇ ਹਨਹੋਰ ਨਸ਼ੇ ਕਰਨ ਵਾਲਿਆਂ ਦੀ ਗਿਣਤੀ ਕੁੱਲ ਮਿਲਾਕੇ ਪੰਜਾਬ ਦੀ ਕੁੱਲ ਆਬਾਦੀ ਦਾ 15.4 ਫ਼ੀਸਦੀ ਹੈ, ਜਿਹਨਾਂ ਵਿੱਚ ਮੁੱਖ ਤੌਰ ’ਤੇ ਪੰਜਾਬ ਦੇ ਪੁਰਖ ਸ਼ਾਮਲ ਹਨ, ਉਹ ਕੋਈ ਨਾ ਕੋਈ ਨਸ਼ਾ ਕਰਦੇ ਹਨਨਸ਼ਿਆਂ ਵਿੱਚ ਫਾਰਮਾਕੋਲੋਜੀ ਦੇ ਫਾਰਮੂਲਿਆਂ ਤੋਂ ਇਲਾਵਾ ਓਪੀਔਡਜ਼, ਕੈਨਾਬਿਨੋਓਇਡਜ਼, ਸੈਡੇਟਿਵ-ਇਨਹੇਲੈਂਟ-ਸਟਿਊਲੈਟਸ ਦਾ ਪ੍ਰਯੋਗ ਕਰਨ ਵਾਲੇ (ਭਾਵ ਚਿੱਟਾ ਅਤੇ ਹੋਰ ਨਸ਼ੇ) ਕਰਨ ਵਾਲਿਆਂ ਦੀ ਗਿਣਤੀ 1.7 ਫ਼ੀਸਦੀ ਹੈਇਹ ਰਿਪੋਰਟ ਪੀਜੀਆਈ ਦੇ ਕਮਿਊਨਿਟੀ ਮੈਡੀਕਲ ਵਿਭਾਗ ਵੱਲੋਂ ਗਵਰਨਰ ਪੰਜਾਬ ਨੂੰ ਹੁਣੇ ਜਿਹੇ ਪੇਸ਼ ਕੀਤੀ ਗਈ ਹੈ

ਦੂਜਾ ਵੱਟ ਬੇਰੁਜ਼ਗਾਰੀ ਦਾ ਹੈਪੰਜਾਬ ਵਿੱਚ ਬੇਰੁਜ਼ਗਾਰੀ ਦੀ ਦਰ ਭਾਰਤ ਭਰ ਵਿੱਚ ਸਭ ਤੋਂ ਵੱਧ ਹੈਬੇਰੁਜ਼ਗਾਰ ਵਸੋਂ ਦੀ ਦਰ 7.3 ਫ਼ੀਸਦੀ ਹੈ।। ਤੀਜਾ ਵੱਟ ਪ੍ਰਵਾਸ ਦਾ ਹੈਪਿਛਲੇ ਭਾਰਤੀ ਲੋਕ ਸਭਾ ਸੈਸ਼ਨ ਵਿੱਚ ਦੱਸਿਆ ਗਿਆ ਕਿ ਸਾਲ 2016 ਤੋਂ 26 ਮਾਰਚ 2021 ਤਕ 4.7 ਲੱਖ ਪੰਜਾਬ ਦੇ ਵਸਨੀਕ ਦੇਸ਼ ਛੱਡ ਕੇ ਵਿਦੇਸ਼ਾਂ ਨੂੰ ਚਲੇ ਗਏਹੁਣ ਸਾਲ ਦੇ ਡੇਢ ਲੱਖ ਤੋਂ ਦੋ ਲੱਖ ਪੰਜਾਬੀ ਵਿਦਿਆਰਥੀ ਆਇਲਿਟਸ ਕਰਕੇ ਕੈਨੇਡਾ, ਅਮਰੀਕਾ, ਬਰਤਾਨੀਆ ਪੰਜਾਬ ਤੋਂ ਜਾ ਰਹੇ ਹਨਪੰਜਾਬ ਇਸ ਵੇਲੇ ਆਰਥਿਕ ਪੱਖੋਂ ਕਮਜ਼ੋਰ ਸੂਬਾ ਬਣਿਆ ਹੈਦੇਸ਼ ਵਿੱਚ ਇਹ ਆਰਥਿਕ ਪੱਖੋਂ 16ਵੇਂ ਥਾਂ ’ਤੇ ਹੈ

ਪੰਜਾਬ ਦਾ ਮੱਥਾ ਡੂੰਘੀਆਂ ਲਕੀਰਾਂ ਨਾਲ ਭਰਿਆ ਪਿਆ ਹੈਇਹ ਲਕੀਰਾਂ ਝੁਰੜੀਆਂ ਬਣ ਰਹੀਆਂ ਹਨਇਹੋ ਪੰਜਾਬ ਹਿਤੈਸ਼ੀਆਂ ਲਈ ਵੱਡੀ ਚਿੰਤਾ ਹੈਕੀ ਨਵੀਂ ਸਰਕਾਰ ਪੰਜਾਬ ਦੀਆਂ ਚਿੰਤਾਵਾਂ ਨੂੰ ਆਪਣੀ ਚਿੰਤਾ ਬਣਾਏਗੀ?

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।

(3385)

(ਸਰੋਕਾਰ ਨਾਲ ਸੰਪਰਕ ਲਈThis email address is being protected from spambots. You need JavaScript enabled to view it.)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author