MohdAbbasDhaliwal7ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਨੇ ਜਿਸ ਰਫਤਾਰ ਨਾਲ ਕੰਮ ਕਰਨਾ ਸ਼ੁਰੂ ਕੀਤਾ ਹੈ ਅਤੇ ਜਿਸ ਤਰ੍ਹਾਂ ...
(23 ਮਾਰਚ 2022)
ਮਹਿਮਾਨ: 656.

 

BhagatSinghRajGuruSukhdev1ਪੰਜਾਬ ਪਹਿਲਾਂ ਪਹਿਲ ਤੋਂ ਕ੍ਰਾਂਤੀ, ਕ੍ਰਾਂਤੀਕਾਰੀਆਂ ਕ੍ਰਾਂਤੀਕਾਰੀ ਵਿਚਾਰਧਾਰਾ ਲਈ ਪ੍ਰਸਿੱਧ ਰਿਹਾ ਹੈ ਪੰਜਾਬੀ ਕਿਸੇ ਦੇ ਮਗਰ ਨਹੀਂ ਲੱਗਦੇ ਸਗੋਂ ਇਹ ਸਦੀਆਂ ਤੋਂ ਹੀ ਆਪਣੀ ਇੱਕ ਨਵੇਕਲੀ ਅਤੇ ਨਰੋਈ ਸੋਚ ਦਾ ਮੁਜ਼ਾਹਰਾ ਕਰਦਿਆਂ ਆਪਣੇ ਰਾਹ ਨਾ ਸਿਰਫ ਆਪ ਬਣਾਉਂਦੇ ਹਨ ਸਗੋਂ ਦੂਜਿਆਂ ਲਈ ਇਨ੍ਹਾਂ ਦੇ ਕਦਮਾਂ ਦੇ ਪਦਚਿੰਨ੍ਹ ਰਸਤੇ ਮੀਲ ਪੱਥਰ ਸਾਬਤ ਹੁੰਦੇ ਹਨ

ਪੰਜਾਬੀਆਂ ਦੇ ਲਹੂ ਵਿੱਚ ਇਹ ਗੱਲ ਵੀ ਰਸੀ-ਵਸੀ ਹੈ ਕਿ ਉਹ ਜਦੋਂ ਕਿਸੇ ਨੂੰ ਪਿਆਰ ਕਰਦੇ ਹਨ ਤਾਂ ਬੇ-ਹਿਸਾਬ ਕਰਦੇ ਹਨ ਤੇ ਜਦੋਂ ਕਿਸੇ ਨੂੰ ਵਿਸਾਰਨਾ ਹੋਏ ਤਾਂ ਨੇੜੇ ਤੋਂ ਨੇੜਲੇ ਨੂੰ ਵਿਸਾਰ ਛੱਡਦੇ ਹਨ

ਲੋਕ ਸਭਾ ਚੋਣਾਂ ਦੀਆਂ ਪਿਛਲੀਆਂ ਦੋ ਟਰਮਾਂ ਦੌਰਾਨ ਜਦੋਂ ਮੋਦੀ ਦੀ ਪੂਰੇ ਦੇਸ਼ ਵਿੱਚ ਲਹਿਰ ਸੀ ਤਾਂ ਪੰਜਾਬ ਨੇ ਇਸਦੇ ਉਲਟ ਫਤਵਾ ਦਿੱਤਾ ਅਤੇ ਹੁਣ ਹਾਲ ਹੀ ਦੀਆਂ ਚੋਣਾਂ ਵਿੱਚ ਜਿਸ ਤਰ੍ਹਾਂ ਪੰਜਾਬੀਆਂ ਨੇ ਰਵਾਇਤੀ ਪਾਰਟੀਆਂ ਨੂੰ ਇੱਕੋ ਝਟਕੇ ਵਿੱਚ ਖੂੰਜੇ ਲਾ ਕੇ ਹਕੂਮਤ ਦੀ ਵਾਗਡੋਰ “ਆਪ” ਹਵਾਲੇ ਕੀਤੀ ਹੈ, ਉਸ ਨੇ ਇੱਕ ਵਾਰ ਫਿਰ ਪੰਜਾਬੀਆਂ ਦੇ ਵਿਲੱਖਣ ਸੁਭਾਅ ਤੇ ਇਨਕਲਾਬੀ ਵਿਚਾਰਧਾਰਾ ਦੀ ਚਰਚਾ ਪੂਰੀ ਦੁਨੀਆ ਵਿੱਚ ਛੇੜ ਰੱਖੀ ਹੈ

ਜਦੋਂ ਅਸੀਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਯੋਧਿਆਂ ਦੀ ਗੱਲ ਕਰਦੇ ਹਾਂ ਤਾਂ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਅਤੇ ਊਧਮ ਸਿੰਘ ਜਿਹੇ ਯੋਧਿਆਂ ਦੇ ਨਾਂ ਆਪ ਮੁਹਾਰੇ ਸਾਹਮਣੇ ਆ ਜਾਂਦੇ ਹਨ ਅਤੇ ਇਹ ਸਾਰੇ ਪੰਜਾਬੀ ਹੀ ਸਨ

ਭਗਤ ਸਿੰਘ, ਜਿਨ੍ਹਾਂ ਨੂੰ 23 ਮਾਰਚ 1931 ਨੂੰ ਉਨ੍ਹਾਂ ਦੇ ਦੋ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਸਮੇਤ ਫਾਂਸੀ ਦੇ ਦਿੱਤੀ ਗਈ ਸੀਭਾਵੇਂ ਉਨ੍ਹਾਂ ਦੇ ਫਾਂਸੀ ਲੱਗਣ ਤੋਂ ਬਾਅਦ ਦੇਸ਼ 1947 ਵਿੱਚ ਆਜ਼ਾਦ ਹੋ ਗਿਆ ਭਾਵੇਂ ਅੱਜ ਉਨ੍ਹਾਂ ਨੂੰ ਫਾਂਸੀ ਦਾ ਰੱਸਾ ਚੁੰਮਿਆਂ 91 ਸਾਲ ਹੋ ਚੁੱਕੇ ਹਨ ਪਰ ਜਿਨ੍ਹਾਂ ਸੁਪਨਿਆਂ ਨੂੰ ਸੰਜੋਇਆਂ ਭਗਤ ਸਿੰਘ ਨੇ ਸ਼ਹਾਦਤ ਦਿੱਤੀ ਸੀ, ਕੀ ਅੱਜ ਦੇਸ਼ ਦੇ ਆਗੂ ਉਨ੍ਹਾਂ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਸਫਲ ਹੋਏ ਹਨ? ਸ਼ਾਇਦ ਇਸਦਾ ਜਵਾਬ ਹਰ ਕੋਈ ਨਹੀਂ ਵਿੱਚ ਦੇਵੇਗਾ!

ਪਰ ਜਦੋਂ ਤੋਂ ਭਗਵੰਤ ਸਿੰਘ ਮਾਨ ਹੁਰਾਂ ਨੇ ਪੰਜਾਬ ਦੀ ਹਕੂਮਤ ਦੀ ਵਾਗਡੋਰ ਖਟਕੜ ਕਲਾਂ ਵਿਖੇ ਸੰਭਾਲਣ ਦਾ ਪ੍ਰਣ ਲਿਆ ਤੇ ਉੱਥੇ ਜਾ ਕੇ ਸਹੁੰ ਚੁੱਕੀ ਤਦ ਤੋਂ ਲੋਕਾਂ ਵਿੱਚ ਕੁਝ ਉਮੀਦਾਂ ਜਾਗਣ ਲੱਗੀਆਂ ਹਨ ਕਿ ਸ਼ਾਇਦ ਭਗਤ ਸਿੰਘ ਦੇ ਸੁਪਨਿਆਂ ਨੂੰ ਹੁਣ ਬੂਰ ਪੈਣਾ ਸ਼ੁਰੂ ਹੋਏਗਾ

ਇਸ ਤੋਂ ਪਹਿਲਾਂ ਕਿ ਅਸੀਂ ਹਾਲਾਤ ਏ ਹਾਜ਼ਰਾ ’ਤੇ ਨਜ਼ਰ ਮਾਰੀਏ ਆਓ ਭਗਤ ਸਿੰਘ ਹੁਰਾਂ ਦੇ ਜਨਮ ਅਤੇ ਫਾਂਸੀ ਲੱਗਣ ਤਕ ਦੇ ਸਫਰ ’ਤੇ ਇੱਕ ਉਡਦੀ ਝਾਤ ਮਾਰਨ ਕੋਸ਼ਿਸ਼ ਕਰਦੇ ਹਾਂ

ਭਗਤ ਸਿੰਘ ਦਾ ਜਨਮ 28 ਸਤੰਬਰ 1907 ਨੂੰ ਜ਼ਿਲ੍ਹਾ ਲਾਇਲਪੁਰ ਦੇ ਪਿੰਡ ਬੰਗਾ (ਪੰਜਾਬ, ਮੌਜੂਦਾ ਪਾਕਿਸਤਾਨ) ਵਿੱਚ ਹੋਇਆ ਸੀਉਨ੍ਹਾਂ ਦਾ ਜੱਦੀ ਘਰ ਅੱਜ ਵੀ ਭਾਰਤੀ ਪੰਜਾਬ ਦੇ ਨਵਾਂਸ਼ਹਿਰ (ਹੁਣ ਸ਼ਹੀਦ ਭਗਤ ਸਿੰਘ ਨਗਰ) ਜ਼ਿਲ੍ਹੇ ਦੇ ਪਿੰਡ ਖਟਕੜ ਕਲਾਂ ਵਿਖੇ ਮੌਜੂਦ ਹੈਭਗਤ ਸਿੰਘ ਦੇ ਦਾਦਾ ਸ. ਅਰਜਨ ਸਿੰਘ ਇੱਕ ਵਾਹੀਕਾਰ ਅਤੇ ਨਾਲ-ਨਾਲ ਯੂਨਾਨੀ ਹਿਕਮਤ ਦਾ ਵੀ ਗਿਆਨ ਰੱਖਦੇ ਸਨਭਗਤ ਸਿੰਘ ਦੇ ਪਿਤਾ ਕਿਸ਼ਨ ਸਿੰਘ ਸਮਾਜ ਸੇਵਕ ਸਨ1906 ਵਿੱਚ ਕਿਸ਼ਨ ਸਿੰਘ ਕਾਂਗਰਸ ਦੇ ਮੈਂਬਰ ਬਣੇ ਅਤੇ ਸਿਆਸਤ ਵਿੱਚ ਹਿੱਸਾ ਲੈਣਾ ਸ਼ੁਰੂ ਕੀਤਾ ਇਸਦੇ ਨਾਲ ਨਾਲ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਵੀ ਇੱਕ ਸਿਰਕੱਢ ਸਵਤੰਤਰਤਾ ਸੰਗਰਾਮੀ ਅਤੇ ਪ੍ਰਭਾਵਸ਼ਾਲੀ ਬੁਲਾਰੇ ਸਨਭਗਤ ਸਿੰਘ ਆਪਣੇ ਚਾਚਾ ਅਜੀਤ ਸਿੰਘ ਦੀ ਸ਼ਖਸ਼ੀਅਤ ਤੋਂ ਵਧੇਰੇ ਪ੍ਰਭਾਵਿਤ ਸਨ ਅਤੇ ਇਸਦੇ ਨਾਲ ਨਾਲ ਭਗਤ ਦੇ ਕੋਮਲ ਹਿਰਦੇ ਤੇ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਦਾ ਗਹਿਰਾ ਅਸਰ ਪਿਆਇਹ ਵੀ ਕਿਹਾ ਜਾਂਦਾ ਹੈ ਕਿ ਭਗਤ ਸਿੰਘ ਸਰਾਭੇ ਦੀ ਫ਼ੋਟੋ ਹਮੇਸ਼ਾ ਆਪਣੀ ਜੇਬ ਵਿੱਚ ਰੱਖਿਆ ਕਰਦੇ ਸਨ

ਭਗਤ ਸਿੰਘ ਦੀ ਸ਼ੁਰੂਆਤੀ ਤਾਲੀਮ ਲਾਇਲਪੁਰ ਦੇ ਜ਼ਿਲ੍ਹਾ ਬੋਰਡ ਪ੍ਰਾਇਮਰੀ ਸਕੂਲ ਵਿਖੇ ਹੋਈਇਸ ਤੋਂ ਬਾਅਦ ਉਹ ਡੀਏਵੀ ਹਾਈ ਸਕੂਲ ਲਾਹੌਰ ਵਿੱਚ ਦਾਖ਼ਲ ਹੋਏ1923 ਵਿੱਚ ਉਨ੍ਹਾਂ ਲਾਹੌਰ ਦੇ ਨੈਸ਼ਨਲ ਕਾਲਜ ਵਿੱਚ ਦਾਖ਼ਲਾ ਲੈ ਲਿਆ ਤੇ ਕਾਲਜ ਦੇ ਮਾਹੌਲ ਵਿੱਚ ਹੀ ਘੁਲਮਿਲ ਗਏ ਅਤੇ ਕਾਲਜ ਦੀ ਡਰਾਮਾ ਕਮੇਟੀ ਦੇ ਸਰਗਰਮ ਮੈਂਬਰ ਵਜੋਂ ਆਪਣੀ ਵੱਖਰੀ ਪਛਾਣ ਬਣਾਈਇਸ ਦੌਰਾਨ ਪੰਜਾਬ ਹਿੰਦੀ ਸਾਹਿਤ ਸੰਮੇਲਨ ਵੱਲੋਂ ਕਰਵਾਏ ਇੱਕ ਲੇਖ ਮੁਕਾਬਲੇ ਵਿੱਚੋਂ ਉਨ੍ਹਾਂ ਪਹਿਲਾ ਸਥਾਨ ਪ੍ਰਾਪਤ ਕੀਤਾਜ਼ਿਕਰਯੋਗ ਹੈ ਕਿ ਭਗਤ ਸਿੰਘ ਦੀ ਉਰਦੂ, ਹਿੰਦੀ, ਪੰਜਾਬੀ, ਅੰਗਰੇਜ਼ੀ ਅਤੇ ਸੰਸਕ੍ਰਿਤ ਭਾਸ਼ਾਵਾਂ ’ਤੇ ਖਾਸੀ ਪਕੜ ਸੀਉਨ੍ਹਾਂ ਨੂੰ ਬੰਗਲਾ ਭਾਸ਼ਾ ਦਾ ਵੀ ਗਿਆਨ ਸੀ‘ਬੰਗਲਾ’, ਜੋ ਉਨ੍ਹਾਂ ਨੇ ਬੁਟਕੇਸ਼ਵਰ ਦੱਤ ਤੋਂ ਸਿੱਖੀ ਸੀਭਗਤ ਸਿੰਘ ਲਾਹੌਰ ਦੇ ਨੈਸ਼ਨਲ ਕਾਲਜ ਦੀ ਪੜ੍ਹਾਈ ਛੱਡ ਕੇ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦਾ ਹਿੱਸਾ ਬਣ ਕੇ ਕ੍ਰਾਂਤੀਕਾਰੀ ਸੰਗਠਨ ਨਾਲ ਜੁੜ ਗਏ

ਇਸੇ ਦੌਰਾਨ ਅੰਮ੍ਰਿਤਸਰ ’ਚ 13 ਅਪਰੈਲ 1919 ਨੂੰ ਹੋਏ ਜਲ੍ਹਿਆਂਵਾਲਾ ਬਾਗ ਕਾਂਡ ਨੇ, ਜਿੱਥੇ ਦੇਸ਼ ਦੇ ਆਮ ਲੋਕਾਂ ਅਤੇ ਵਿਸ਼ੇਸ਼ ਕਰ ਸੁਤੰਤਰਤਾ ਸੰਗਰਾਮੀਆਂ ਦੇ ਦਿਲਾਂ ਨੂੰ ਵਲੂੰਧਰ ਕੇ ਰੱਖ ਦਿੱਤਾ, ਉੱਥੇ ਇਸ ਕਤਲੇਆਮ ਨੇ ਭਗਤ ਸਿੰਘ ਦੀ ਸੋਚ ਉੱਤੇ ਵੀ ਡੂੰਘਾ ਅਸਰ ਛੱਡਿਆਅਗਲੇ ਦਿਨਾਂ ਵਿੱਚ ਉਹ ਅਮ੍ਰਿਤਸਰ ਚਲੇ ਗਏ ਤੇ ਉਸ ਬਾਗ ਵਿੱਚੋਂ ਖੂਨ ਨਾਲ ਭਿੱਜੀ ਮਿੱਟੀ ਆਪਣੇ ਨਾਲ ਲੈਕੇ ਵਾਪਸ ਘਰ ਆਏਇਸ ਘਟਨਾ ਨੇ ਉਨ੍ਹਾਂ ਦੇ ਦਿਲ ’ਚ ਅੰਗਰੇਜ਼ਾਂ ਖਿਲਾਫ਼ ਨਫਰਤ ਭਰ ਦਿੱਤੀ1921 ਵਿੱਚ ਨਨਕਾਣਾ ਸਾਹਿਬ ਗੁਰਦੁਆਰੇ ਦੇ ਮੋਰਚੇ ਨੇ ਵੀ ਉਨ੍ਹਾਂ ਦੇ ਮਨ ’ਤੇ ਡੂੰਘੀ ਛਾਪ ਛੱਡੀਉਹ ਆਪਣੇ ਪਿੰਡ ਵਿੱਚੋਂ ਲੰਘੇ ਜਾਂਦੇ ਅੰਦੋਲਨਕਾਰੀਆਂ ਨੂੰ ਲੰਗਰ ਛਕਾਇਆ ਕਰਦੇ ਸਨਫਿਰ ਗਾਂਧੀ ਦਾ ਅੰਦੋਲਨ ਸ਼ੁਰੂ ਹੋਇਆ ਤੇ ਕਿੰਨੇ ਨੌਜਵਾਨ ਸਕੂਲਾਂ ਤੇ ਕਾਲਜਾਂ ਨੂੰ ਛੱਡ ਆਜ਼ਾਦੀ ਦੀ ਲੜਾਈ ਵਿੱਚ ਕੁੱਦ ਪਏ ਇਨ੍ਹਾਂ ਵਿੱਚੋਂ ਭਗਤ ਸਿੰਘ ਵੀ ਇੱਕ ਸੀ

ਭਗਤ ਸਿੰਘ ਜਦੋਂ ਕਾਨਪੁਰ ਪਹੁੰਚੇ ਤਾਂ ਉਹ ਉੱਥੇ ਸ਼ੰਕਰ ਵਿਦਿਆਰਥੀ, ਬੀ .ਕੇ .ਦੱਤ, ਚੰਦਰ ਸ਼ੇਖਰ ਅਜ਼ਾਦ ਤੇ ਕੁਝ ਹੋਰ ਬੰਗਾਲੀ ਕ੍ਰਾਂਤੀਕਾਰੀਆਂ ਦੇ ਸੰਪਰਕ ਵਿੱਚ ਆਏ ਅਤੇਹਿੰਦੁਸਤਾਨ ਰਿਪਬਲੀਕਨ ਐਸੋਸੀਏਸ਼ਨ” ਦੇ ਮੈਂਬਰ ਬਣ ਗਏਉਨ੍ਹਾਂ ਦਿਨਾਂ ਵਿੱਚ ਗੁਰੁਦਵਾਰਿਆਂ ਦੀ ਆਜ਼ਾਦੀ ਲਈ ਜੈਤੋ ਦਾ ਮੋਰਚਾ ਲੱਗਾ ਹੋਇਆ ਸੀ, ਉਨ੍ਹਾਂ ਪੂਰੇ ਇਕੱਠ ਨੂੰ ਲੰਗਰ ਛਕਾਇਆ ਜਿਸਦੇ ਫਲਸਰੂਪ ਉਨ੍ਹਾਂ ਦੀ ਗ੍ਰਿਫਤਾਰੀ ਦੇ ਵਰੰਟ ਜਾਰੀ ਹੋਏ 1927 ਵਿੱਚ ਨੌਜਵਾਨ ਭਾਰਤ ਸਭਾ ਦੀ ਨੀਂਹ ਰੱਖੀ ਗਈ, ਜਿਸਦਾ ਬਾਅਦ ਵਿੱਚ ਨਾਂ ਬਦਲਕੇ “ਹਿੰਦੁਸਤਾਨ ਰਿਪਬਲੀਕਨ ਐਸੋਸੀਏਸ਼ਨ” ਰੱਖ ਦਿੱਤਾ ਗਿਆਚੰਦਰ ਸ਼ੇਖਰ ਅਜ਼ਾਦ ਤੇ ਭਗਤ ਸਿੰਘ ਇਸਦੇ ਸੰਚਾਲਕ ਸਨਇਸੇ ਦੌਰਾਨ 1927 ਵਿੱਚ ਕਾਕੋਰੀ ਕਾਂਡ (ਰੇਲਗੱਡੀ ਡਾਕੇ) ਦੇ ਮਾਮਲੇ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆਉਨ੍ਹਾਂ ਉੱਤੇ ਲਾਹੌਰ ਅਤੇ ਦੁਸਹਿਰੇ ਮੇਲੇ ਦੌਰਾਨ ਬੰਬ ਸੁੱਟਣ ਦਾ ਵੀ ਦੋਸ਼ ਮੜ੍ਹਿਆ ਗਿਆਕੁਝ ਸਮੇਂ ਬਾਅਦ ਚੰਗੇ ਵਿਵਹਾਰ ਕਾਰਨ ਜ਼ਮਾਨਤ ਦੀ ਭਾਰੀ ਰਕਮ ਦੇ ਇਵਜ਼ ਵਿੱਚ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆਭਗਤ ਸਿੰਘ ਨੇ ਸੰਘਰਸ਼ ਜਾਰੀ ਰੱਖਿਆ ਅਤੇ ਦੇਸ਼ ਦੀ ਆਜ਼ਾਦੀ ਲਈ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ

ਭਗਤ ਸਿੰਘ ਅਤੇ ਉਸ ਦੇ ਸਾਥੀਆਂ ਨੇ ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ ਅਤੇ ਰਾਜਗੁਰੂ ਦੇ ਨਾਲ ਮਿਲ ਕੇ ਲਾਹੌਰ ਵਿੱਚ ਸਹਾਇਕ ਪੁਲਿਸ ਮੁਖੀ ਰਹੇ ਅੰਗਰੇਜ਼ ਅਧਿਕਾਰੀ ਜੇਪੀ ਸਾਂਡਰਸ ਨੂੰ ਮਾਰ-ਮੁਕਾਇਆਇਸ ਕਾਰਨਾਮੇ ਨੂੰ ਅੰਜਾਮ ਦੇਣ ਲਈ ਚੰਦਰ ਸ਼ੇਖਰ ਆਜ਼ਾਦ ਨੇ ਵੀ ਆਪ ਦੀ ਸਹਾਇਤਾ ਕੀਤੀਆਪਣੇ ਇੱਕ ਹੋਰ ਕ੍ਰਾਂਤੀਕਾਰੀ ਸਾਥੀ ਬੁਟਕੇਸ਼ਵਰ ਦੱਤ ਦੇ ਨਾਲ ਮਿਲ ਕੇ ਆਪ ਨੇ ਨਵੀਂ ਦਿੱਲੀ ਦੀ ਸੈਂਟਰਲ ਅਸੈਂਬਲੀ ਦੇ ਸਭਾ ਹਾਲ ਵਿੱਚ 8 ਅਪਰੈਲ 1928 ਨੂੰ ਅੰਗਰੇਜ਼ ਸਰਕਾਰ ਨੂੰ ਜਗਾਉਣ ਲਈ ਬੰਬ ਅਤੇ ਪਰਚੇ ਸੁੱਟੇਬੰਬ ਸੁੱਟਣ ਉਪਰੰਤ ਦੋਵਾਂ ਨੇ ਉੱਥੇ ਗ੍ਰਿਫ਼ਤਾਰੀ ਦੇ ਦਿੱਤੀ

ਜੇਲ੍ਹ ਵਿੱਚ ਭਗਤ ਸਿੰਘ ਨੇ ਲਗਭਗ 2 ਸਾਲ ਗੁਜ਼ਾਰੇਮੁਕੱਦਮੇ ਦੌਰਾਨ ਭਾਰਤ ਦੇ ਇਸ ਮਹਾਨ ਸਪੂਤ ਨੇ ਆਪਣੀ ਰਿਹਾਈ ਲਈ ਜ਼ਰਾ ਵੀ ਕੋਸ਼ਿਸ਼ ਨਹੀਂ ਕੀਤੀ ਪਰ ਦੇਸ਼ ਦੀ ਆਜ਼ਾਦੀ ਲਈ ਆਖ਼ਰੀ ਸਾਹ ਤਕ ਲੜਨ ਦਾ ਐਲਾਨ ਕੀਤਾਮਜ਼ਦੂਰਾਂ ਦਾ ਸ਼ੋਸ਼ਣ ਕਰਨ ਵਾਲੇ ਪੂੰਜੀਪਤੀਆਂ ਨੂੰ ਉਨ੍ਹਾਂ ਆਪਣਾ ਦੁਸ਼ਮਣ ਐਲਾਨਿਆਉਨ੍ਹੀਂ ਦਿਨੀਂ ਉਨ੍ਹਾਂ ਇੱਕ ਆਰਟੀਕਲ ਲਿਖਿਆ ਜਿਸਦਾ ਸਿਰਲੇਖ਼ ਸੀ ‘ਮੈਂ ਨਾਸਤਕ ਕਿਉਂ ਹਾਂ’ ਜੇਲ੍ਹ ਵਿੱਚ ਭਗਤ ਸਿੰਘ ਅਤੇ ਉਸ ਦੇ ਬਾਕੀ ਸਾਥੀਆਂ ਨੇ 64 ਦਿਨਾਂ ਤਕ ਭੁੱਖ ਹੜਤਾਲ ਕੀਤੀ ਜੋ ਗਾਂਧੀਵਾਦੀ ਤਰੀਕਿਆਂ ਦੀ ਅਦੁੱਤੀ ਮਿਸਾਲ ਹੈਭਗਤ ਸਿੰਘ ਅਤੇ ਉਸ ਦੇ ਸਾਥੀਆਂ ’ਤੇ ਲਾਹੌਰ ਵਿੱਚ ਸਾਂਡਰਸ ਦੇ ਕਤਲ, ਅਸੈਂਬਲੀ ਵਿੱਚ ਬੰਬ ਧਮਾਕਾ ਆਦਿ ਕੇਸ ਚੱਲੇ

ਸੱਤ ਅਕਤੂਬਰ 1930 ਨੂੰ ਟ੍ਰਿਬਿਊਨਲ ਦਾ ਫ਼ੈਸਲਾ ਜੇਲ੍ਹ ਵਿੱਚ ਪਹੁੰਚਿਆ, ਜਿਸ ਅਨੁਸਾਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ, ਕਮਲਨਾਥ ਤਿਵਾੜੀ, ਵਿਜੈ ਕੁਮਾਰ ਸਿਨਹਾ, ਜੈਦੇਵ ਕਪੂਰ, ਸ਼ਿਵ ਵਰਮਾ, ਗਯਾ ਪ੍ਰਸਾਦ, ਕਿਸ਼ੋਰੀ ਲਾਲ ਅਤੇ ਮਹਾਵੀਰ ਸਿੰਘ ਨੂੰ ਉਮਰ ਕੈਦ, ਕੁੰਦਨ ਲਾਲ ਨੂੰ 7 ਅਤੇ ਪ੍ਰੇਮ ਦੱਤ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਗਈਬੁਟਕੇਸ਼ਵਰ ਦੱਤ ਅਤੇ ਭਗਤ ਸਿੰਘ ਨੂੰ ਅਸੈਂਬਲੀ ਬੰਬ ਕਾਂਡ ਲਈ ਉਮਰ ਕੈਦ ਦੀ ਸਜ਼ਾ ਦਾ ਫ਼ੈਸਲਾ ਸੁਣਾਇਆ ਗਿਆ ਅਤੇ 23 ਮਾਰਚ 1931 ਨੂੰ ਭਗਤ ਸਿੰਘ ਅਤੇ ਉਨ੍ਹਾਂ ਦੇ ਦੋ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ਦੇ ਦਿੱਤੀ ਗਈਇਹ ਵੀ ਕਿਹਾ ਜਾਂਦਾ ਹੈ ਕਿ ਫਾਂਸੀ ਦਿੱਤੇ ਜਾਣ ਤੋਂ ਪਹਿਲਾਂ ਭਗਤ ਸਿੰਘ ਲੈਨਿਨ ਦੀ ਜੀਵਨੀ ਪੜ੍ਹ ਰਹੇ ਸਨਫਾਂਸੀ ਉਪਰੰਤ ਅਵਾਮ ਦਾ ਕੋਈ ਅਹਿਤਜਾਜ ਜਾਂ ਅੰਦੋਲਨ ਨਾ ਭੜਕ ਜਾਵੇ, ਇਸ ਡਰੋਂ ਅੰਗਰੇਜ਼ਾਂ ਨੇ ਪਹਿਲਾਂ ਉਨ੍ਹਾਂ ਦੀਆਂ ਲਾਸ਼ਾਂ ਦੇ ਟੁਕੜੇ ਕੀਤੇ ਅਤੇ ਫਿਰ ਬੋਰੀਆਂ ਵਿੱਚ ਭਰ ਕੇ ਫਿਰੋਜ਼ਪੁਰ ਵੱਲ ਲੈ ਗਏ, ਜਿੱਥੇ ਮਿੱਟੀ ਦਾ ਤੇਲ ਪਾ ਕੇ ਉਨ੍ਹਾਂ ਨੂੰ ਸਾੜਿਆ ਗਿਆ ਤੇ ਅੱਧ-ਸੜੀਆਂ ਲਾਸ਼ਾਂ ਸਤਲੁਜ ਦਰਿਆ 'ਚ ਸੁੱਟ ਦਿੱਤੀਆਂਭਗਤ ਸਿੰਘ ਨੂੰ ਫਾਂਸੀ ਲਗਾਏ ਜਾਣ ਬਾਅਦ ਦਿੱਲੀ ਵਿਖੇ ਹੋਏ ਇੱਕ ਜਲਸੇ ਵਿੱਚ ਸੁਭਾਸ਼ ਚੰਦਰ ਬੋਸ ਨੇ ਕਿਹਾ ਸੀ , “ਭਗਤ ਸਿੰਘ ਇੱਕ ਵਿਅਕਤੀ ਨਹੀਂ - ਉਹ ਇੱਕ ਨਿਸ਼ਾਨ ਹੈ, ਇੱਕ ਚਿੰਨ੍ਹ ਹੈ, ਉਸ ਇਨਕਲਾਬ ਦਾ, ਜਿਹੜਾ ਉਸ ਦੀਆਂ ਕੁਰਬਾਨੀਆਂ ਸਦਕਾ ਹਰ ਦੇਸ਼ ਵਾਸੀ ਦੇ ਸੀਨੇ ਵਿੱਚ ਮਘਦੀ ਅੱਗ ਦੀ ਤਰ੍ਹਾਂ ਬਲ ਉੱਠਿਆ ਹੈ।”

ਪੰਡਤ ਜਵਾਹਰ ਲਾਲ ਨੇ ਲਿਖਿਆ ਸੀ ਕਿ “ਇਹ ਨੌਜਵਾਨ ਗੱਭਰੂ ਅਚਨਚੇਤ ਇੰਨਾ ਹਰਮਨ ਪਿਆਰਾ ਹੋ ਗਿਆ ਹੈਸਾਨੂੰ ਉਸਦੀ ਸ਼ਹਾਦਤ ਤੋਂ ਸਬਕ ਸਿੱਖਣਾ ਚਾਹੀਦਾ ਹੈ ਕਿ ਦੇਸ਼ ਤੇ ਕੌਮ ਦੀ ਆਜ਼ਾਦੀ ਲਈ ਕਿਵੇਂ ਹੱਸ ਹੱਸ ਕੇ ਮਰਿਆ ਜਾਂਦਾ ਹੈ

ਅੱਜ ਦੇਸ਼ ਨੂੰ ਆਜ਼ਾਦ ਹੋਇਆਂ 75 ਸਾਲ ਹੋ ਚੁੱਕੇ ਹਨ ਪਰ ਅਫਸੋਸ ਕਿ ਹਾਲੇ ਤਕ ਦੇਸ਼ ਭਗਤ ਸਿੰਘ ਜਿਹੇ ਸ਼ਹੀਦਾਂ ਦੀ ਕਲਪਨਾ ਵਾਲਾ ਭਾਰਤ ਨਹੀਂ ਬਣ ਸਕਿਆ ਹੈਦੇਸ਼ ਵਿੱਚ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਗ਼ਰੀਬੀ, ਬੇਰੁਜ਼ਗਾਰੀ ਅਤੇ ਭ੍ਰਿਸ਼ਟਾਚਾਰ ਦੀ ਇੱਕ ਵੱਡੀ ਦਲਦਲ ਵਿੱਚੋਂ ਨਿਕਲਣ ਦੀ ਥਾਂ ਧਸਦਾ ਹੀ ਜਾ ਰਿਹਾ ਹੈ

ਪਰ ਪਿਛਲੀ 16 ਮਾਰਚ ਨੂੰ ਜਿਸ ਤਰ੍ਹਾਂ ਇੱਕ ਨਵੀਂ ਪਹਿਲ ਕਦਮੀ ਕਰਦਿਆਂ ਭਗਵੰਤ ਮਾਨ ਨੇ ਭਗਤ ਸਿੰਘ ਦੇ ਨਗਰ ਖਟਕੜ ਕਲਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ, ਉਸ ਤੋਂ ਲੋਕਾਂ ਦੇ ਅੰਦਰ ਕੁਝ ਉਮੀਦਾਂ ਨੇ ਜ਼ਰੂਰ ਜਨਮ ਲਿਆ ਹੈ

ਦਰਅਸਲ ਭਗਵੰਤ ਮਾਨ ਦੇ ਦਿਲ ਵਿੱਚ ਵਿਦਿਆਰਥੀ ਜੀਵਨ ਤੋਂ ਹੀ ਭਗਤ ਸਿੰਘ ਦੇ ਲਈ ਇੱਕ ਅਤੁੱਟ ਸ਼ਰਧਾ ਪਾਈ ਜਾਂਦੀ ਹੈ ਭਾਵੇਂ ਉਸ ਨੇ ਪਹਿਲੀ ਵਾਰ ਕਾਰ ਖਰੀਦੀ ਹੋਏ ਜਾਂ ਫਿਰ ਉਨ੍ਹਾਂ ਲੋਕ ਸਭਾ ਇਲੈਕਸ਼ਨ ਜਿੱਤੀ ਹੋਏ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਜ਼ਰੂਰ ਆਏ

ਭਗਵੰਤ ਸਿੰਘ ਮਾਨ ਦੇ ਭਗਤ ਸਿੰਘ ਦੇ ਇਸ ਖਟਕੜ ਕਲਾਂ ਦੀ ਧਰਤੀ ਨਾਲ ਕੁਨੈਕਸ਼ਨ ਦੀ ਵਜਾਹਤ ਕਰਦਿਆਂ ਪੱਤਰਕਾਰ ਚਰਨਜੀਤ ਸਿੰਘ ਭੁੱਲਰ ਆਪਣੇ ਇੱਕ ਲੇਖ ਵਿੱਚ ਲਿਖਦੇ ਹਨ, “ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਧਰਤੀ ’ਤੇ ਸਹੁੰ ਚੁੱਕੀਉਸ ਦਾ ਸ਼ਹੀਦਾਂ ਦੀ ਰੂਹ ਨਾਲ ਕੋਈ ਖ਼ਾਸ ਕੁਨੈਕਸ਼ਨ ਹੈਉਸ ਦਾ ਸਕੂਲੀ ਸਾਥੀ ਜੋਧਾ ਸਿੰਘ ਦੱਸਦਾ ਹੈ ਕਿ ਭਗਵੰਤ ਮਾਨ ਸਕੂਲ ਵੇਲੇ ਵੀ ਸ਼ਹੀਦ ਭਗਤ ਸਿੰਘ ਦੇ ਗੀਤ ਗਾਉਂਦਾ ਹੁੰਦਾ ਸੀਜਦੋਂ ਸਿਆਸਤ ਵਿੱਚ ਆਇਆ ਤਾਂ ਉਦੋਂ ਵੀ ਖਟਕੜ ਕਲਾਂ ਦੀ ਧਰਤੀ ਤੋਂਭਗਵੰਤ ਮਾਨ ਦੱਸਦਾ ਹੈ ਕਿ ਕੇਰਾਂ ਮਾਰੂਤੀ ਕਾਰ ਲਈ, ਸਭ ਤੋਂ ਪਹਿਲਾਂ ਖਟਕੜ ਕਲਾਂ ਗਿਆਜਦੋਂ ਸੰਸਦ ਮੈਂਬਰ ਬਣਿਆ, ਸਭ ਤੋਂ ਪਹਿਲਾਂ ਸ਼ਹੀਦ-ਏ-ਆਜ਼ਮ ਦੀ ਧਰਤੀ ਚੁੰਮ ਕੇ ਆਇਆਬਸੰਤੀ ਪੱਗ ਉਸ ਦੇ ਪਹਿਰਾਵੇ ਦਾ ਅਨਿੱਖੜਵਾਂ ਅੰਗ ਬਣ ਗਈ ਹੈ

ਸਹੁੰ ਚੁੱਕਣ ਤੋਂ ਬਾਅਦ ਭਗਵੰਤ ਮਾਨ ਨੇ ਜਿਸ ਰਫਤਾਰ ਨਾਲ ਕੰਮ ਕਰਨਾ ਸ਼ੁਰੂ ਕੀਤਾ ਹੈ ਅਤੇ ਜਿਸ ਤਰ੍ਹਾਂ ਉਨ੍ਹਾਂ ਨੇ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਭ੍ਰਿਸ਼ਟਾਚਾਰ ਖਿਲਾਫ ਇੱਕ ਵੱਡੀ ਮੁਹਿੰਮ ਵਿੱਢਣ ਦਾ ਇਰਾਦਾ ਕੀਤਾ ਹੈ, ਉਸ ਤੋਂ ਲੱਗਦਾ ਹੈ ਕਿ ਸ਼ਾਇਦ ਹੁਣ ਪੰਜਾਬ ਸਿਆਂ ਤੇਰਾ ਕੁਝ ਭਲਾ ਹੋਣ ਵਾਲਾ ਹੈ ਅਤੇ ਹੋ ਸਕਦਾ ਹੈ ਤੇਰੇ ਰੰਗਲੇ ਦਿਨ ਦੁਬਾਰਾ ਵਾਪਸ ਪਰਤ ਆਉਣ ਭਾਵੇਂ ਮੈਂ ਇਹ ਵੀ ਸਮਝਦਾ ਹਾਂ ਕਿ ਇਹ ਕਹਿਣਾ ਹਾਲੇ ਜਲਦਬਾਜ਼ੀ ਹੋਏਗੀ ਪਰ ਆਗਾਜ਼ ਜੇਕਰ ਚੰਗਾ ਹੋਵੇ ਤਾਂ ਇਨਸ਼ਾ ਅੱਲ੍ਹਾ ਅੰਜਾਮ ਵੀ ਚੰਗਾ ਹੀ ਹੋਇਆ ਕਰਦੇ

ਕਿਸੇ ਸ਼ਾਇਰ ਨੇ ਕਿਹਾ ਹੈ-

ਤੇਰੇ ਨਕਸ਼ੇ ਪਾਅ ਕੋ ਖੁਦਾ ਉਮਰ ਬਖਸ਼ੇ,
ਮੁਝੇ ਮੰਜ਼ਿਲੋਂ ਕਾ ਪਤਾ ਦੇ ਰਹੇ ਹੈਂ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।

(3450)

(ਸਰੋਕਾਰ ਨਾਲ ਸੰਪਰਕ ਲਈThis email address is being protected from spambots. You need JavaScript enabled to view it.)

About the Author

ਅੱਬਾਸ ਧਾਲੀਵਾਲ

ਅੱਬਾਸ ਧਾਲੀਵਾਲ

Malerkotla, Sangrur, Punjab.
Phone: (91 - 98552 - 59650)
Email: (abbasdhaliwal72@gmai.com)

More articles from this author