GurmitPalahi7ਫਿਰਕੂ ਹਿੰਸਾ ਦੀਆਂ ਘਟਨਾਵਾਂ ਬਹੁਤਾ ਕਰਕੇ ਸਿਆਸੀ ਕਾਰਨਾਂ ਕਰਕੇ ਵਾਪਰ ਰਹੀਆਂ ਹਨ। ਸਿਆਸੀ ਲੋਕਾਂ ਦੇ ...
(26 ਅਪਰੈਲ 2022)

ਉੱਤਰ ਪ੍ਰਦੇਸ਼ ਵਿੱਚ ਯੋਗੀ ਸਰਕਾਰ ਵੱਲੋਂ ਬੁੱਲਡੋਜ਼ਰ ਨੀਤੀ ਬਹੁਤ ਸਮਾਂ ਪਹਿਲਾਂ ਸ਼ੁਰੂ ਕੀਤੀ ਗਈ ਸੀਕਈ ਸ਼ਹਿਰਾਂ ਵਿੱਚ ਤਥਾਕਥਿਤ ‘ਮਾਫੀਆ ਸਰਦਾਰਾਂਦੇ ਘਰ ਬੁੱਲਡੋਜ਼ਰਾਂ ਨਾਲ ਤੋੜੇ ਗਏ ਸਨਇਸ ਤਰ੍ਹਾਂ ਕਰਨ ਨਾਲ ਯੋਗੀ ਸਰਕਾਰ ਨੂੰ ਸੂਬੇ ਦੇ ਹਿੰਦੂਆਂ ਵੱਲੋਂ ਪੂਰਾ ਸਮਰਥਨ ਮਿਲਿਆ ਸੀ ਅਤੇ ਯੋਗੀ ਦੂਜੀ ਵੇਰ ਇਸ ਅਧਾਰ ਉੱਤੇ ਉੱਤਰ ਪ੍ਰਦੇਸ਼ ਵਿੱਚ ਚੋਣਾਂ ਜਿੱਤਣ ਵਿੱਚ ਕਾਮਯਾਬ ਹੋਏ ਕਿ ਉਹਨਾਂ ਸੂਬੇ ਦੀ ਕਾਨੂੰਨ ਵਿਵਸਥਾ ਥਾਂ ਸਿਰ ਕੀਤੀ ਹੈ, ਗੁੰਡਿਆਂ ਨਾਲ ਸਖ਼ਤੀ ਵਰਤੀ ਹੈ ਗੁੰਡਾਗਰਦੀ ਨੂੰ ਨੱਥ ਪਾਈ ਹੈਪਰ ਕੀ ਸੱਚਮੁੱਚ ਉੱਤਰ ਪ੍ਰਦੇਸ਼ ਵਿੱਚ ਕਾਨੂੰਨ ਵਿਵਸਥਾ ਚੰਗੀ ਹੋਈ ਹੈ? ਜੇਕਰ ਇਹ ਗੱਲ ਸਹੀ ਹੈ ਤਾਂ ਹਰ ਦੂਜੇ ਦਿਨ ਕਿਸੇ ਬੱਚੀ ਨਾਲ ਬਲਾਤਕਾਰ ਦੀ ਖ਼ਬਰ ਯੂ.ਪੀ. ਤੋਂ ਕਿਉਂ ਛਪਦੀ ਹੈ? ਉੱਥੋਂ ਕਿਸੇ ਦਲਿਤ ਬੱਚੇ ਉੱਤੇ ਅੱਤਿਆਚਾਰ, ਦੁਰਵਿਵਹਾਰ ਦੀ ਖ਼ਬਰ ਸੁਰਖੀਆਂ ਵਿੱਚ ਕਿਉਂ ਆਉਂਦੀ ਹੈ? ਅਸਲ ਵਿੱਚ ਭਾਜਪਾ ਦੇ ਉੱਚ ਨੇਤਾਵਾਂ ਨੂੰ ਬੁੱਲਡੋਜ਼ਰ ਨੀਤੀ ਚੰਗੀ ਲੱਗਣ ਲੱਗੀ ਹੈਯੂ.ਪੀ. ਤੋਂ ਬਾਅਦ ਪਹਿਲਾ ਖੜਗੋਨ (ਮੱਧ ਪ੍ਰਦੇਸ), ਫਿਰ ਜਹਾਂਗੀਰਪੁਰੀ (ਦਿੱਲੀ) ਵਿੱਚ ਬੁੱਲਡੋਜ਼ਰਾਂ ਦੀ ਵਰਤੋਂ ਹੋਈ ਹੈਇੱਕ ਅਖ਼ਬਾਰੀ ਨੁਮਾਇੰਦੇ ਨੇ ਮੌਕੇ ਦੇ ਅਫਸਰ ਨੂੰ ਪੁੱਛਿਆ ਕਿ ਬਿਨਾਂ ਨੋਟਿਸ ਦੇ ਉਹ ਇਮਾਰਤਾਂ / ਘਰ ਕਿਵੇਂ ਤੋੜ ਸਕਦੇ ਹਨ ਤਾਂ ਜਵਾਬ ਮਿਲਿਆ ਕਿ ਇਹੋ ਜਿਹੇ ਜ਼ਬਰਦਸਤੀ ਕੀਤੇ ਗਏ ਕਬਜ਼ਿਆਂ ਨੂੰ ਹਟਾਉਣ ਲਈ ਨੋਟਿਸ ਦੀ ਜ਼ਰੂਰਤ ਨਹੀਂਪਰ ਹੈਰਾਨੀ ਦੀ ਗੱਲ ਤਾਂ ਇਹ ਰਹੀ ਕਿ ਬੁੱਲਡੋਜ਼ਰ ਤਾਂ ਉਹਨਾਂ ਘਰਾਂ ਉੱਤੇ ਵੀ ਚਲਾ ਦਿੱਤੇ ਗਏ ਜਿਹੜੇ ਪ੍ਰਧਾਨ ਮੰਤਰੀ ਅਵਾਸ ਯੋਜਨਾ ਵਿੱਚ ਲੋੜਵੰਦ ਔਰਤਾਂ ਨੂੰ ਬਣਾਕੇ ਦਿੱਤੇ ਗਏ ਸਨ

ਦੇਸ਼ ਦੇ ਚਾਰ ਸੂਬਿਆਂ ਗੁਜਰਾਤ, ਮੱਧ ਪ੍ਰਦੇਸ਼, ਝਾਰਖੰਡ, ਪੱਛਮੀ ਬੰਗਾਲ 2022 ਵਿੱਚ ਰਾਮ ਨੌਮੀ ਤਿਉਹਾਰ ਦੇ ਮੌਕੇ ਦੰਗੇ ਫਸਾਦ ਦੀਆਂ ਖ਼ਬਰਾਂ ਹਨਮੱਧ ਪ੍ਰਦੇਸ਼, ਜਿੱਥੇ ਭਾਜਪਾ ਦੀ ਸਰਕਾਰ ਹੈ, ਸ਼ਿਵਰਾਜ ਚੌਹਾਨ ਜਿਸਦੇ ਮੁਖੀ ਹਨ, ਵਿੱਚ ਸਰਕਾਰੀ ਅਧਿਕਾਰੀਆਂ ਨੇ ਵੱਖ ਤਰੀਕੇ ਨਾਲ ਦੰਗੇ ਫਸਾਦਾਂ ਨੂੰ ਨਜਿੱਠਿਆ ਹੈ ਅਤੇ ਇਹੋ ਢੰਗ ਤਰੀਕਾ ਦਿੱਲੀ ਦੀ ਜਹਾਂਗੀਰਪੁਰੀ ਵਿੱਚ ਵਰਤਿਆ ਗਿਆਗੁਜਰਾਤ ਵਿੱਚ ਵੀ ਉਹਨਾਂ ਥਾਂਵਾਂ ਉੱਤੇ ਬੁਲਡੋਜ਼ਰਾਂ ਦੀ ਵਰਤੋਂ ਕੀਤੀ ਗਈ, ਜਿੱਥੇ ਫਿਰਕੂ ਦੰਗੇ ਹੋਏਅਧਿਕਾਰੀਆਂ ਅਨੁਸਾਰ ਗੁਜਰਾਤ ਦੇ ਅਨੰਦ ਜ਼ਿਲ੍ਹੇ ਦੇ ਖੰਮਵਾਤ ਸ਼ਹਿਰ, ਮੱਧ ਪ੍ਰਦੇਸ਼ ਦੇ ਖੜਗੋਨ ਸ਼ਹਿਰ ਵਿੱਚ ਅਧਿਕਾਰੀਆਂ ਅਨੁਸਾਰ ਨਜਾਇਜ਼ ਕਬਜ਼ੇ, ਜੋ ਸਰਕਾਰੀ ਜ਼ਮੀਨ ਉੱਤੇ ਕੀਤੇ ਗਏ ਸਨ, ਬੁੱਲਡੋਜ਼ਰ ਅਤੇ ਭਾਰੀ ਫੋਰਸ ਨਾਲ ਮੁਕਤ ਕਰਵਾਏ ਗਏ ਹਨ

ਪਹਿਲਾਂ ਤਾਂ ਇਕੱਲਾ ਯੂ.ਪੀ. ਦਾ ਮੁੱਖ ਮੰਤਰੀ ਅਦਿਤਾਨਾਥ ਯੋਗੀ ‘ਬੁਲਡੋਜ਼ਰ ਬਾਬਾ’ ਸੀ, ਪਰ ਇਸ ਲੜੀ ਵਿੱਚ ਬੁੱਲਡੋਜ਼ਰ ਬਾਬਿਆਂ ਵਿੱਚ ਸ਼ਿਵਰਾਜ ਪਾਟਲ ਅਤੇ ਦਿੱਲੀ ਪ੍ਰਸ਼ਾਸਨ ਵੀ ਸ਼ਾਮਲ ਹੋ ਗਿਆਜਹਾਂਗੀਰਪੁਰੀ ਦਿੱਲੀ ਵਿੱਚ ਬੁੱਲਡੋਜ਼ਰਾਂ ਨਾਲ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਦੀ ਕਾਰਵਾਈ ਉੱਤੇ ਸੁਪਰੀਮ ਕੋਰਟ ਵੱਲੋਂ ਰੋਕ ਲਗਾਈ ਗਈ ਹੈ ਅਤੇ ਉਹਨਾਂ ਢੰਗ ਤਰੀਕਿਆਂ ਉੱਤੇ ਵੱਡੇ ਸਵਾਲ ਖੜ੍ਹੇ ਕੀਤੇ ਗਏ ਹਨ, ਜਿਹੜੇ ਨਜਾਇਜ਼ ਕਬਜ਼ੇ ਹਟਾਉਣ ਲਈ ਜਹਾਂਗੀਰਪੁਰੀ ਵਿੱਚ ਵਰਤੇ ਗਏ ਹਨ

ਬਿਨਾਂ ਸ਼ੱਕ ਨਜਾਇਜ਼ ਕਬਜ਼ਿਆਂ ਨੂੰ ਹਟਾਉਣ ਲਈ ਵੱਖੋ-ਵੱਖਰੇ ਸੂਬਿਆਂ ਵਿੱਚ ਵੱਖੋ-ਵੱਖਰੇ ਕਾਨੂੰਨ ਹਨ ਇਹਨਾਂ ਕਾਨੂੰਨਾਂ ਵਿੱਚ ਇੱਕ ਨਿਯਮ ਤਾਂ ਸਾਂਝਾ ਹੈ ਕਿ ਹਰ ਕੇਸ ਵਿੱਚ ਬਕਾਇਦਾ ਨੋਟਿਸ ਦਿੱਤਾ ਜਾਣਾ ਲਾਜ਼ਮੀ ਹੈਦੇਸ਼ ਵਿੱਚ ਕੋਈ ਵੀ ਕਾਨੂੰਨ ਇਹੋ ਜਿਹਾ ਨਹੀਂ ਬਣਿਆ, ਜਿਸ ਅਧੀਨ ਦੰਗਿਆਂ ਦੇ ਕਥਿਤ ਦੋਸ਼ੀਆਂ ਦੇ ਘਰ ਢਾਉਣ ਦਾ ਪ੍ਰਾਵਧਾਨ ਹੋਵੇਪਰ ਯੂ.ਪੀ. ਦੀ ਸਰਕਾਰ, ਮੱਧ ਪ੍ਰਦੇਸ਼ ਦੀ ਸਰਕਾਰ ਅਤੇ ਨਾਰਥਵੈਸਟ ਦਿੱਲੀ ਦੀ ਮਿਊਂਸਪਲ ਕਾਰਪੋਰੇਸ਼ਨ ਲਈ ਕਾਨੂੰਨ ਕੀ ਸ਼ੈਅ ਹੈ? ਉਹਨਾਂ ਵੱਲੋਂ ਕਾਨੂੰਨ ਦੀਆਂ ਧੱਜੀਆਂ ਉਡਾ ਦਿੱਤੀਆਂ ਗਈਆਂਮੱਧ ਪ੍ਰਦੇਸ਼ ਵਿੱਚ ਨਜਾਇਜ਼ ਕਬਜ਼ੇ ਹਟਾਉਣ ਲਈ ਨਿਯਮ ਹੈਮੱਧ ਪ੍ਰਦੇਸ਼, ਭੂਮੀ ਵਿਕਾਸ ਰੂਲਜ਼ 1984 ਦੇ ਤਹਿਤ ਦਸ ਦਿਨ ਦਾ ਨੋਟਿਸ ਦੇਣਾ ਬਣਦਾ ਹੈਦਿੱਲੀ ਮਿਊਂਸਪਲ ਕਾਰਪੋਰੇਸ਼ਨ ਦੇ ਐਕਟ 1957 ਦੇ ਸੈਕਸ਼ਨ 343 ਅਨੁਸਾਰ ਇਮਾਰਤ ਢਾਹੁਣ ਲਈ 5 ਤੋਂ 15 ਦਿਨਾਂ ਦਾ ਨੋਟਿਸ ਦੇਣਾ ਲਾਜ਼ਮੀ ਹੈਪਰ ਇਹਨਾਂ ਕਾਨੂੰਨਾਂ ਦੀ ਪਰਵਾਹ ਕਿਸ ਨੂੰ ਹੈ?

ਇਸ ਸਥਿਤੀ ਵਿੱਚ ਇਹ ਕਹਿਣਾ ਬਣਦਾ ਹੈ ਕਿ ਬਿਨਾਂ ਨਿਯਮਾਂ ਦੀ ਪਾਲਣਾ ਕੀਤਿਆਂ ਬੁੱਲਡੋਜ਼ਰ ਨੀਤੀ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈਇਹ ਮਨੁੱਖੀ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈਇਹ ਕਹਿਣਾ ਵੀ ਗਲਤ ਨਹੀਂ ਹੈ ਕਿ ਜਿਸ ਨੀਅਤ ਅਤੇ ਨੀਤੀ ਨਾਲ ਮੱਧ ਪ੍ਰਦੇਸ਼, ਦਿੱਲੀ ਵਿੱਚ ਫਸਾਦਾਂ ਵੇਲੇ ਬੁੱਲਡੋਜ਼ਰ ਦੀ ਵਰਤੋਂ ਕੀਤੀ ਗਈ ਹੈ, ਉਹ ਅਰਾਜਕਤਾ ਪੈਦਾ ਕਰਨ ਵਾਲਾ ਇੱਕ ਡੂੰਘਾ ਸਾਜ਼ਿਸ਼ੀ ਕਦਮ ਹੈ

ਕੀ ਬੁੱਲਡੋਜ਼ਰ ਨੀਤੀ ਸ਼ਾਸਕਾਂ ਵੱਲੋਂ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਗਲਤੀ ਨਹੀਂ ਹੈ? ਕੀ ਇਸ ਨਾਲ ਦੇਸ਼ ਵਿੱਚ ਵੱਡਾ ਨੁਕਸਾਨ ਹੋਣ ਦੀ ਸੰਭਾਵਨਾ ਨਹੀਂ ਬਣੇਗੀ? ਕੀ ਇਸ ਨਾਲ ਦੇਸ਼ ਵਿੱਚ ਅਰਾਜਕਤਾ ਦਾ ਮਾਹੌਲ ਪੈਦਾ ਨਹੀਂ ਹੋਏਗਾ? ਜੇਕਰ ਆਮ ਨਾਗਰਿਕ ਕਾਨੂੰਨ ਦੀ ਧੱਜੀਆਂ ਉਡਾਉਣ ਦਾ ਕੰਮ ਕਰਦੇ ਹਨ ਤਾਂ ਉਹਨਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ, ਪਰ ਜੇਕਰ ਹਾਕਮ ਧਿਰ, ਸਿਆਸੀ ਲੋਕ ਸਰਕਾਰੀ ਅਧਿਕਾਰੀ ਕਾਨੂੰਨ ਆਪਣੇ ਹੱਥ ਲੈਂਦੇ ਹਨ ਤਾਂ ਆਮ ਲੋਕਾਂ ਵਿੱਚ ਕੀ ਸੰਦੇਸ਼ ਜਾਂਦਾ ਹੈ? ਕੀ ਵਿਸ਼ਵ ਭਰ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾਲ ਪਹਿਲਾਂ ਹੀ ਬਦਨਾਮ ਭਾਰਤ ਦੇਸ਼ ਦੀ ਹਾਕਮ ਧਿਰ ਦਾ ਅਕਸ ਹੋਰ ਵੀ ਕੋਝਾ ਨਹੀਂ ਦਿਖੇਗਾ? ਕੀ ਭਾਰਤੀ ਲੋਕਤੰਤਰ ਉੱਤੇ ਇਹੋ ਜਿਹੀਆਂ ਘਟਨਾਵਾਂ ਨਾਲ ਹੋਰ ਵੱਡੇ ਸਵਾਲ ਨਹੀਂ ਉਠਣਗੇ?

ਦੇਸ਼ ਦੇ ਕਈ ਪ੍ਰਸਿੱਧ ਸਿਆਸੀ ਪੰਡਿਤਾਂ ਨੇ ਖੜਗੋਨ ਅਤੇ ਦਿੱਲੀ ਵਿੱਚ ਜੋ ਕੁਝ ਹੋਇਆ ਹੈ, ਉਸ ਨੂੰ ਮੁਸਲਮਾਨਾਂ ਨੂੰ ਨੀਵਾਂ ਦਿਖਾਉਣ ਦੀ ਨਜ਼ਰ ਨਾਲ ਵੇਖਿਆ ਹੈਲੇਕਿਨ ਦਿੱਲੀ ਵਿੱਚ ਕਈ ਗਰੀਬ ਹਿੰਦੂਆਂ ਦੇ ਘਰ ਅਤੇ ਉਹਨਾਂ ਦੇ ਛੋਟੇ-ਮੋਟੇ ਕਾਰੋਬਾਰ ਵੀ ਤੋੜੇ ਗਏ ਹਨਤੋੜੇ ਗਏ ਇਹ ਮਕਾਨ ਚਾਹੇ ਉਹ ਹਿੰਦੂਆਂ ਦੇ ਸਨ ਜਾਂ ਮੁਸਲਮਾਨਾਂ ਦੇ, ਉਹਨਾਂ ਨੂੰ ਵਸਾਇਆ ਕਿਸਨੇ ਸੀ? ਜੇਕਰ ਉਹਨਾਂ ਦੇ ਮਕਾਨ ਨਜਾਇਜ਼ ਉਸਾਰੀ ਸਨ ਤਾਂ ਇਹਨਾਂ ਨੂੰ ਇੰਨੇ ਸਾਲ ਇਵੇਂ ਕਿਉਂ ਰਹਿਣ ਦਿੱਤਾ ਗਿਆ?

ਸੱਚ ਤਾਂ ਇਹ ਹੈ ਕਿ ਇਹ ਬੁੱਲਡੋਜ਼ਰ ਨੀਤੀ ਕਿਸੇ ਤਰ੍ਹਾਂ ਵੀ ਦੇਸ਼ ਲਈ ਠੀਕ ਨਹੀਂ ਹੈਜੇਕਰ ਇਸ ਨੀਤੀ ਦਾ ਅਧਾਰ ਫਿਰਕਿਆਂ ਵਿੱਚ ਨਫ਼ਰਤ ਫ਼ੈਲਾਕੇ ਚੋਣਾਂ ਵਿੱਚ ਹਿੰਦੂਆਂ ਦੇ ਵੋਟ ਹਾਸਲ ਕਰਨ ਹੈ ਤਾਂ ਇਸ ਪ੍ਰਤੀ ਦੇਸ਼ ਦੇ ਹਾਕਮਾਂ ਨੂੰ, ਰਾਜ-ਭਾਗ ਉੱਤੇ ਕਾਬਜ਼ ਧਿਰ ਨੂੰ, ਇਹ ਗੱਲ ਸਮਝ ਲੈਣੀ ਹੋਵੇਗੀ ਕਿ ਫਿਰਕੂ ਨਫ਼ਰਤ ਦੇਸ਼ ਨੂੰ ਜਲਾ ਦੇਵੇਗੀਇਹ ਨਫ਼ਰਤ ਥੋੜ੍ਹੇ ਚਿਰ ਲਈ ਸਿਆਸੀ ਲਾਭ ਤਾਂ ਦੇ ਸਕਦੀ ਹੈ, ਪਰ ਜਿਹਨਾਂ ਦੇਸ਼ਾਂ ਵਿੱਚ ਇਹ ਨਫ਼ਰਤ ਆਮ ਹੋ ਜਾਂਦੀ ਹੈ, ਉੱਥੇ ਅੰਤ ਵਿੱਚ ਇਹ ਗੰਦੀ ਰਾਜਨੀਤੀ ਗੰਦਗੀ ਫੈਲਾਉਣ ਦਾ ਕੰਮ ਕਰਦੀ ਹੈ ਜੋ ਕਿ ਭਾਰਤ ਵਰਗੇ ਬਹੁ-ਧਰਮੀ, ਬਹੁ-ਭਾਸ਼ਾਈ, ਬਹੁ-ਰੰਗੇ, ਬਹੁ-ਕੌਮਾਂ-ਕੌਮੀਅਤਾਂ ਵਾਲੇ ਦੇਸ਼ ਲਈ ਕਿਸੇ ਤਰ੍ਹਾਂ ਵੀ ਸੁਖਾਵੀਂ ਨਹੀਂ ਹੈ

ਜਾਪਦਾ ਇਹ ਹੈ ਕਿ ਫਿਰਕੂ ਹਿੰਸਾ ਦੀਆਂ ਘਟਨਾਵਾਂ ਬਹੁਤਾ ਕਰਕੇ ਸਿਆਸੀ ਕਾਰਨਾਂ ਕਰਕੇ ਵਾਪਰ ਰਹੀਆਂ ਹਨਸਿਆਸੀ ਲੋਕਾਂ ਦੇ ਨਫ਼ਰਤ ਭਰੇ ਬਿਆਨ ਫਿਰਕੂ ਮਾਹੌਲ ਸਿਰਜਦੇ ਹਨ, ਜਿਸ ਨਾਲ ਭੜਕਾਹਟ ਵਧਦੀ ਹੈ, ਤਣਾਅ ਵਧਦਾ ਹੈਵੱਖੋ-ਵੱਖਰੇ ਖਿੱਤਿਆਂ ਵਿੱਚ ਰਹਿੰਦੀਆਂ ਘੱਟ ਗਿਣਤੀਆਂ ਅਤੇ ਕਮਜ਼ੋਰ ਤਬਕੇ ਡਰ-ਸਹਿਮ ਦੀ ਜ਼ਿੰਦਗੀ ਬਤੀਤ ਕਰਨ ਲਈ ਮਜ਼ਬੂਤ ਕਰ ਦਿੱਤੇ ਜਾਂਦੇ ਹਨ

ਸਵਾਲ ਪੈਦਾ ਹੁੰਦਾ ਹੈ ਕਿ ਜਹਾਂਗੀਰਪੁਰੀ ਵਿੱਚ ਜੋ ਬੁੱਲਡੋਜ਼ਰ ਚੱਲੇ ਹਨ ਜਾਂ ਚਲਾਏ ਗਏ ਹਨ, ਕੀ ਕਿਸੇ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹਨ? ਰਾਮਨੌਮੀ ਮੌਕੇ ਇਹ ਦੰਗਾ ਫਸਾਦ ਹੋਏ ਜਾਂ ਕਰਵਾਏ ਗਏਸੈਂਕੜੇ ਲੋਕ ਦੇਸ਼ ਦੇ ਵੱਖੋ-ਵੱਖਰੇ ਭਾਗਾਂ ਵਿੱਚ ਫਿਰਕੂ ਹਿੰਸਾ ਵਿੱਚ ਲਿਪਤ ਹੋਏ ਜਾਂ ਕਰ ਦਿੱਤੇ ਗਏਜਿਉਂ-ਜਿਉਂ ਸਮਾਂ ਬੀਤ ਰਿਹਾ ਹੈ, ਸਾਫ਼ ਦਿਸਣ ਲੱਗਾ ਹੈ ਕਿ ਬੁੱਲਡੋਜ਼ਰ ਨੀਤੀ ਜਾਣ ਬੁੱਝ ਕੇ ਅਪਣਾਈ ਗਈ ਸੀਨੀਤੀ ਤਹਿਤ ਹੀ ਧਾਰਮਿਕ ਦਿਨ ’ਤੇ ਫਿਰਕੂ ਦੰਗੇ ਕਰਵਾਏ ਗਏ ਸਨ

ਅਖ਼ਬਾਰ ਇੰਡੀਅਨ ਐਕਸਪ੍ਰੈਸ ਦੀ ਇੱਕ ਖ਼ਬਰ ਪਾਠਕਾਂ ਦਾ ਧਿਆਨ ਮੰਗਦੀ ਹੈਅਖ਼ਬਾਰ ਮੁਤਾਬਿਕ ਭਾਰਤ ਦੇ ਗ੍ਰਹਿ ਮੰਤਰੀ ਨੂੰ ਮਿਲਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਯੂਰਪ ਵਿੱਚ ਕੁਝ ਦੇਸ਼ਾਂ ਵਿੱਚ ਜਿਵੇਂ ਪਰਵਾਸੀ ਨਾਗਰਿਕਾਂ ਵੱਲੋਂ ਨੋ-ਗੋ ਖੇਤਰ ਬਣਾਏ ਗਏ ਹਨ, ਇਹੋ ਜਿਹਾ ਹੀ ਭਾਰਤ ਦੇ ਕੁਝ ਹਿੱਸਿਆਂ ਵਿੱਚ ਵੀ ਹੋਣ ਲੱਗਾ ਹੈ ਅਤੇ ਇਸ ਨੂੰ ਰੋਕਣਾ ਜ਼ਰੂਰੀ ਹੈ ਗਿਆ ਹੈ ਇਹਨਾਂ ਲੋਕਾਂ ਨੇ ਪਰਵਾਸੀ ਸ਼ਬਦ ਤੋਂ ਪਹਿਲਾਂ ਮੁਸਲਮਾਨ ਸ਼ਬਦ ਨਹੀਂ ਕਿਹਾ, ਲੇਕਿਨ ਸਮਝਣ ਵਾਲੇ ਸਮਝ ਗਏ ਕਿ ਇਹ ਪਰਵਾਸੀ ਕੌਣ ਹਨ?

ਇਸਦਾ ਸਿੱਧਾ ਅਰਥ ਇਹ ਹੈ ਕਿ ਸਵੀਡਨ ਅਤੇ ਬੈਲਜੀਅਮ ਵਿੱਚ ਇਹਨਾਂ ਮੁਸਲਿਮ ਪਰਵਾਸੀਆਂ ਨੇ ਸਥਾਨਕ ਅਧਿਕਾਰੀਆਂ ਉੱਤੇ ਹਮਲੇ ਕਰਕੇ ਸਾਬਤ ਕੀਤਾ ਹੈ ਕਿ ਉਹਨਾਂ ਦੀ ਨੀਤ ਜਿਹਾਦੀ ਕਿਸਮ ਦੀ ਹੈਪਰ ਸਵਾਲ ਪੈਦਾ ਹੁੰਦਾ ਹੈ ਕਿ ਇਹੋ ਜਿਹਾ ਕੁਝ ਕੀ ਆਪਣੇ ਦੇਸ਼ ਵਿੱਚ ਹੋ ਰਿਹਾ ਹੈ? ਕੀ ਇਹੋ ਕਾਰਨ ਤਾਂ ਨਹੀਂ ਕਿ ਖੜਗੋਨ ਤੋਂ ਬਾਅਦ ਦਿੱਲੀ ਵਿੱਚ ਬੁੱਲਡੋਜ਼ਰ ਚੱਲੇ ਹਨ?

ਭਾਰਤ ਦੇ ਗ੍ਰਹਿ ਮੰਤਰੀ ਦਾ ਬਿਆਨ, ਜੋ ਉਹਨਾਂ ਨਾਗਰਿਕਤਾ ਕਾਨੂੰਨ ਸੋਧ ਬਿੱਲ ਸੰਸਦ ਵਿੱਚ ਪੇਸ਼ ਕਰਦਿਆਂ ਦਿੱਤਾ ਸੀ, ਇੱਥੇ ਦੱਸਣਾ ਕੁਥਾਂਹ ਨਹੀਂ ਹੋਏਗਾ, ਜਿਸ ਵਿੱਚ ਉਹਨਾਂ ਕਿਹਾ ਸੀ ਕਿ ਬੰਗਲਾਦੇਸ਼ੀ ਲੋਕ ਨਜਾਇਜ਼ ਢੰਗ ਨਾਲ ਵੱਡੀ ਗਿਣਤੀ ਵਿੱਚ ਭਾਰਤ ਵਿੱਚ ਆਏ ਹਨ, ਅਤੇਦੀਮਕ ਦੀ ਤਰ੍ਹਾਂ ਫੈਲ ਗਏ ਹਨ

ਸਪਸ਼ਟ ਹੋ ਰਿਹਾ ਹੈ ਕਿ ਬੁੱਲਡੋਜ਼ਰ ਨੀਤੀ ਗਿਣੀ ਮਿਥੀ ਹੈ ਅਤੇ ਉਸੇ ਵੇਲੇ ਹੀ ਬਣਨ ਲੱਗ ਪਈ ਸੀ, ਜਦੋਂ ਨਾਗਰਿਕਤਾ ਬਿੱਲ ਲਾਗੂ ਹੋਇਆ ਸੀਪਰ ਹੁਣ ਇਸ ਉੱਤੇ ਅਮਲ ਹੋਣ ਲੱਗਾ ਹੈਕਰੋਨਾ ਦੇ ਦੌਰ ਨੇ ਇਸ ਅਮਲ ਵਿੱਚ ਦੇਰੀ ਜ਼ਰੂਰ ਕਰ ਦਿੱਤੀ ਹੈ, ਕਿਉਂਕਿ ਇਸ ਦੌਰ ਵਿੱਚ ਨਾ ਨਾਗਰਿਕਤਾ ਕਾਨੂੰਨ ਲਾਗੂ ਕਰਨ ਦੀ ਗੱਲ ਹੋਈ ਅਤੇ ਨਾ ਹੀ ਨਜਾਇਜ਼ ਘੁਸਪੈਠੀਆਂ ਦੀ ਕੋਈ ਗੱਲ ਹੋ ਸਕੀ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।

(3528)

(ਸਰੋਕਾਰ ਨਾਲ ਸੰਪਰਕ ਲਈThis email address is being protected from spambots. You need JavaScript enabled to view it.)

About the Author

Gurmit S Palahi

Gurmit S Palahi

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author