GurmitPalahi7ਦੇਸ਼ ਦੁਨੀਆ ਦੇ ਸੂਝਵਾਨ ਲੋਕਾਂ ਦੀ ਦ੍ਰਿਸ਼ਟੀ ਵਿੱਚ ਭੈੜਾ ਅਕਸ ਤਾਂ ਬਣਾਏਗਾ ਹੀ ਅਤੇ ਆਪਣੇ ਆਪ ਵਿੱਚ ...
(13 ਜੂਨ 2022)
ਮਹਿਮਾਨ: 625.


ਸ਼ਬਦਾਂ ਦੇ ਤਿੱਖੇ ਬਾਣ
, ਦੇਸ਼ ਵਿੱਚ ਨਫ਼ਰਤੀ ਅੱਗ ਫੈਲਾਉਣ ਅਤੇ ਬੁਲਡੋਜ਼ਰ ਤੰਤਰ ਦੀ ਨੀਤੀ ਨੂੰ ਹਵਾ ਦੇ ਰਹੇ ਹਨਕੀ ਭਾਰਤੀ ਲੋਕਤੰਤਰ ਲਈ ਇਹ ਸਥਿਤੀ ਸੁਖਾਵੀਂ ਹੈ? ਕੀ ਇਹ ਦੇਸ਼ ਦੇ ਟੋਟੇ-ਟੋਟੇ ਕਰਨ ਦਾ ਸਾਧਨ ਤਾਂ ਨਹੀਂ ਬਣੇਗੀ? ਜੇਕਰ ਇਹ ਨੀਤ ਅਤੇ ਨੀਤੀ ਸਿਰਫ਼ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਹਾਕਮ ਧਿਰ ਵੱਲੋਂ ਜਿੱਤ ਪਰਾਪਤ ਕਰਨ ਵਾਲਾ ਇੱਕ ਸੰਦ ਬਣਾਇਆ ਜਾ ਰਿਹਾ ਹੈ ਤਾਂ ਹੋਰ ਵੀ ਮੰਦਭਾਗਾ ਹੈ

ਪਿਛਲੇ ਹਫ਼ਤੇ ਭਾਰਤ ਦੁਨੀਆ ਭਰ ਵਿੱਚ ਜਿੰਨਾ ਬਦਨਾਮ ਹੋਇਆ ਹੈ, ਸ਼ਾਇਦ ਹੀ ਪਹਿਲਾਂ ਕਦੇ ਹੋਇਆ ਹੋਵੇਦੁਨੀਆ ਦੇ ਤਕਰੀਬਨ ਹਰ ਇਸਲਾਮੀ ਦੇਸ਼ ਨੇ ਸਪਸ਼ਟ ਕੀਤਾ ਹੈ ਕਿ ਕਿਸੇ ਹਾਲਤ ਵਿੱਚ ਵੀ ਇਸਲਾਮ ਦੇ ਪਗੰਬਰ ਰਸੂਲ ਦੀ ਬੇਇੱਜ਼ਤੀ ਸਹਿਣ ਨਹੀਂ ਕੀਤੀ ਜਾ ਸਕਦੀ

ਬੀਤੇ ਦਿਨ ਭਾਜਪਾ ਨੇਤਾ ਨੂਰਪੁਰ ਸ਼ਰਮਾ ਅਤੇ ਨਵੀਨ ਕੁਮਾਰ ਵੱਲੋਂ ਕਥਿਤ ਟਿੱਪਣੀਆਂ ਕੀਤੀਆਂ ਗਈਆਂ ਸਨ, ਜਿਸ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਹਿੰਸਾ ਭੜਕ ਗਈ ਸੀਸ਼ੁੱਕਰਵਾਰ ਦੀ ਨਵਾਜ਼ ਤੋਂ ਬਾਅਦ ਪੈਗੰਬਰ ਮੁਹੰਮਦ ਬਾਰੇ ਟਿਪੱਣੀ ਖਿਲਾਫ ਪ੍ਰਦਰਸ਼ਨਾਂ ਦੌਰਾਨ ਹਿੰਸਾ ਹੋ ਗਈ ਸੀਯੂਪੀ ਦੇ 8 ਜ਼ਿਲ੍ਹਿਆਂ ਵਿੱਚ 13 ਕੇਸ ਦਰਜ ਕਰਕੇ 304 ਵਿਅਕਤੀ ਹਿਰਾਸਤ ਵਿੱਚ ਲਏ ਗਏ ਸਨਸਿੱਧੀ ਕਾਰਵਾਈ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਕੀਤੀ ਗਈਹਿੰਸਾ ਦੇ ਕਥਿਤ ਸਾਜ਼ਿਸ਼ਘਾੜੇ ਮੁਹੰਮਦ ਜਾਵੇਦ ਉਰਫ ਜਾਵੇਦ ਪੰਪ ਦੇ ਦੋ ਮੰਜ਼ਲਾ ਘਰ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ

ਪੈਗੰਬਰ ਹਜ਼ਰਤ ਮੁਹਮੰਦ ’ਤੇ ਟਿਪੱਣੀ ਦੀ ਖ਼ਾਸ ਤੌਰ ’ਤੇ ਮੁਸਲਿਮ ਦੇਸ਼ਾਂ ਵਿੱਚ ਪ੍ਰਤੀਕਿਰਿਆ ਵੇਖਣ ਨੂੰ ਮਿਲੀਕਤਰ. ਕੁਵੈਤ, ਬਹਿਰੀਨ, ਸਾਊਦੀ ਅਰਬ, ਸੰਯੁਕਤ ਅਰਬ ਇਮਰਾਤ ਆਦਿ ਖਾੜੀ ਦੇਸ਼ਾਂ ਅਤੇ ਇੰਡੋਨੇਸ਼ੀਆ, ਮਾਲਦੀਵ ਵੱਲੋਂ ਭਾਰਤ ਸਰਕਾਰ ਕੋਲ ਇਸ ਬਾਰੇ ਵਿਰੋਧ ਦਰਜ਼ ਕਰਵਾਇਆ ਗਿਆ ਹੈਪਾਕਿਸਤਾਨ ਨੇ ਵੀ ਇਸ ਟਿਪੱਣੀ ਦਾ ਵਿਰੋਧੀ ਕੀਤਾ ਹੈਕਤਰ ਜਿੱਥੇ 30 ਲੱਖ ਭਾਰਤੀ ਵਸਦੇ ਹਨ, ਉੱਥੋਂ ਦੀ ਸਰਕਾਰ ਨੇ ਇਹਨਾਂ ਬਿਆਨਾਂ ’ਤੇ ਸਖ਼ਤ ਟਿਪੱਣੀ ਕੀਤੀ ਹੈਹਰ ਇਸਲਾਮੀ ਦੇਸ਼ ਵਿੱਚ ਭਾਰਤ ਦੀ ਵੱਡੀ ਬਦਨਾਮੀ ਹੋਈ ਹੈ ਜਿਹਨਾਂ ਮੁਸਲਿਮ ਮੁਲਕਾਂ ਵਿੱਚ ਵੱਡੀ ਗਿਣਤੀ ਭਾਰਤੀ ਵਸਦੇ ਹਨ, ਉੱਥੋਂ ਅੱਧੀ ਤੋਂ ਜ਼ਿਆਦਾ ਵਿਦੇਸ਼ੀ ਮੁਦਰਾ ਮਿਲਦੀ ਹੈਜੇਕਰ ਨਫ਼ਰਤ ਦਾ ਇਹ ਕਾਰਖਾਨਾ ਬੰਦ ਨਹੀਂ ਹੁੰਦਾ, ਤਾਂ ਭਾਰਤ ਨਾਲ ਇਹਨਾਂ ਦੇਸ਼ਾਂ ਦੇ ਸਬੰਧ ਸੁਖਾਵੇਂ ਨਹੀਂ ਰਹਿਣਗੇ ਅਤੇ ਕਾਰੋਬਾਰ ਵਿੱਚ ਵੀ ਭਾਰਤ ਨੂੰ ਵੱਡਾ ਨੁਕਸਾਨ ਉਠਾਉਣਾ ਪਵੇਗਾ

ਮੋਦੀ ਸਰਕਾਰ ਨੇ “ਨੀਊ ਇੰਡੀਆ” ਬਣਾਉਣ ਦਾ ਬੀੜਾ ਚੁੱਕਿਆ ਹੈਇਸ ਨੀਊ ਇੰਡੀਆ ਦੀ ਨੀਂਹ ਕਿਹੜੀ ਹੈ? ਘੱਟ ਗਿਣਤੀਆਂ ਉੱਤੇ ਸ਼ਬਦ “ਸਭ ਕਾ ਵਿਕਾਸ, ਸਭ ਕਾ ਸਾਥ” ਜਿਹੇ ਨਾਅਰੇ ਛੱਡ ਕੇ ਫ਼ਿਰਕੂਵਾਦ ਨੂੰ ਵਧਾਇਆ ਜਾ ਰਿਹਾ ਹੈਮੁਸਲਿਮ ਭਾਈਚਾਰੇ ਉੱਤੇ ਕੀਤੇ ਜਾਂਦੇ ਹਮਲੇ ਇਸਦੀ ਉਦਾਹਰਣ ਹਨਇਸ ਕੰਮ ਵਿੱਚ ਕਈ ਹਿੰਦੂ ਸੰਤ, ਕੇਂਦਰੀ ਮੰਤਰੀ, ਕਈ ਟੀਵੀ ਪੱਤਰਕਾਰ ਅਤੇ ਇਹਨਾਂ ਦੇ ਪ੍ਰਮੁੱਖ ਪ੍ਰਵਕਤਾ ਬਣੇ ਹੋਏ ਹਨ, ਜੋ ਮਨੁੱਖਤਾ ਦੇ ਭਲੇ ਦੀ ਗੱਲ ਤੱਜ ਕੇ ਹਿੰਦੀ, ਹਿੰਦੂ, ਹਿੰਦੂਤਵ ਨੂੰ ਮੁੱਖ ਮੁੱਦਾ ਬਣਾਕੇ ਪ੍ਰਚਾਰ ਕਰ ਰਹੇ ਹਨ

ਉਦਾਹਰਣ ਵਜੋਂ ਜਦੋਂ ਕੋਵਿਡ-19 ਫੈਲਿਆ, ਉਸਦਾ ਦੋਸ਼ ਮੌਲਵੀਆਂ ਉੱਤੇ ਪਾ ਦਿੱਤਾ ਗਿਆ, ਜੋ ਦਿੱਲੀ ਵਿੱਚ ਇੱਕ ਵਾਰਸ਼ਿਕ ਇਸਲਾਮੀ ਸੰਮਲੇਨ ਵਿੱਚ ਆਏ ਸਨਅਮਰੀਕੀ ਰਾਸ਼ਟਰਪਤੀ ਦੇ ਦੌਰੇ ਅਤੇ ਚੋਣ ਦੰਗਲ ਵਿੱਚ ਕੀਤੀਆਂ ਵੱਡੀਆਂ ਰੈਲੀਆਂ ਉਹ ਭੁੱਲ ਹੀ ਗਏਨਾਗਰਿਕਤਾ ਕਾਨੂੰਨ ਵਿੱਚ ਸੋਧ ਦੇ ਖਿਲਾਫ਼ ਜਦੋਂ ਮੁਸਲਮਾਨ ਸੜਕਾਂ ’ਤੇ ਆ ਕੇ ਵਿਰੋਧ ਕਰਨ ਲੱਗੇ ਤਾਂ ਉਹਨਾਂ ਉੱਤੇ ਗਦਾਰੀ ਦਾ ਇਲਜ਼ਾਮ ਲੱਗਾ ਦਿੱਤਾ ਗਿਆਇਹ ਇਲਜ਼ਾਮ ਕਿਸੇ ਹੋਰ ਨੇ ਨਹੀਂ ਕੇਂਦਰੀ ਗ੍ਰਹਿ ਮੰਤਰੀ ਨੇ ਲਗਾਏ

ਸ਼ਾਇਦ ਤੁਹਾਨੂੰ 2012 ਵਿੱਚ ਗੁਜਰਾਤ ਚੋਣ ਰੈਲੀ ਵਿੱਚ ਨਰਿੰਦਰ ਮੋਦੀ ਦੇ ਬੋਲੇ ਸ਼ਬਦ ਯਾਦ ਹੋਣਗੇ, “ਜੇਕਰ ਅਸੀਂ ਪੰਜ ਕਰੋੜ ਗੁਜਰਾਤੀਆਂ ਦਾ ਸਵੈ-ਮਾਨ ਅਤੇ ਮਨੋਬਲ ਵਧਾ ਦੇਈਏ ਤਾਂ ਅਲੀ, ਮਲੀ ਅਤੇ ਜਮਾਲੀ ਦੀਆਂ ਯੋਜਨਾਵਾਂ ਕੁਝ ਵੀ ਨੁਕਸਾਨ ਨਹੀਂ ਪਹੁੰਚਾ ਸਕਦੀਆਂਕੌਣ ਹਨ ਇਹ ਅਲੀ, ਮਲੀ, ਜਮਾਲੀ ਜਿਹੜੇ ਯੋਜਨਾਵਾਂ ਬਣਾਉਣ ਲਈ ਮਜਬੂਰ ਕਰ ਦਿੱਤੇ ਗਏ ਹਨ ਅਤੇ ਇਹ ਯੋਜਨਾਵਾਂ ਕਿਹੜੀਆਂ ਹਨ?

ਤਿੱਖੇ ਸ਼ਬਦੀ ਬਾਣ ਦੇਸ਼ ਲਈ ਨੁਕਸਾਨਦੇਹ ਹਨ, ਇਹ ਜਾਣਦਿਆਂ ਹੋਇਆਂ ਵੀ ਦੇਸ਼ ਦੇ ਗ੍ਰਹਿ ਮੰਤਰੀ ਬਿਆਨ ਦਿੰਦੇ ਹਨ, ਅਪਰੈਲ 2019 ਨੂੰ, “ਅਸੀਂ ਪੂਰੇ ਦੇਸ਼ ਵਿੱਚ ਐੱਨ.ਆਰ.ਸੀ. ਲਾਗੂ ਕਰਨਾ ਲਾਜ਼ਮੀ ਬਣਾਵਾਂਗੇਬੋਧੀ, ਹਿੰਦੂ, ਸਿੱਖਾਂ ਨੂੰ ਛੱਡਕੇ ਅਸੀਂ ਦੇਸ਼ ਦੇ ਹਰ ਇੱਕ ਘੁਸਪੈਠੀਏ ਨੂੰ ਬਾਹਰ ਕਰ ਦਿਆਂਗੇਜਿਹੜੇ ਦੇਸ਼ ਦੇ ਅਨਾਜ ਨੂੰ ਦੀਮਕ ਵਾਂਗ ਖਾ ਰਹੇ ਹਨ, ਜੋ ਗਰੀਬਾਂ ਦੇ ਢਿੱਡ ਵਿੱਚ ਪੈਣਾ ਚਾਹੀਦਾ ਹੈ।” ਬੁਲਡੋਜ਼ਰ ਬਾਬਾ ਯੂਪੀ ਮੁੱਖ ਮੰਤਰੀ ਅਦਿੱਤਿਆਨਾਥ ਵੀ ਬਿਆਨਬਾਜ਼ੀ ਅਤੇ ਕਾਰਵਾਈ ਵਿੱਚ ਕਿਸੇ ਤੋਂ ਪਿੱਛੇ ਨਹੀਂ, “ਮੁਕਾਬਲਾ ਬਹੁਤ ਅੱਗੇ ਵਧ ਚੁੱਕਾ ਹੈਲੜਾਈ ਹੁਣ 80 ਬਨਾਮ 20 ਦੀ ਹੈਸਿੱਧਾ ਅਰਥ ਇਹ ਹੈ ਕਿ 20 ਫ਼ੀਸਦੀ ਦੁਸ਼ਮਣ ਹਨ

ਨਫ਼ਰਤੀ ਬੀਜ ਇਸ ਸਬੰਧ ਵਿੱਚ ਇਹੋ ਜਿਹੇ ਬੀਜੇ ਜਾ ਚੁੱਕੇ ਹਨ ਕਿ ਦੇਸ਼ ਦੀ ਹਾਕਮ ਧਿਰ ਭਾਜਪਾ ਦੀ ਨੁਮਾਇੰਦੀ ਕਰਨ ਵਾਲੇ ਤਿੰਨ ਸੌ ਪੰਝੱਤਰ (375) ਸਾਂਸਦਾਂ ਵਿੱਚੋਂ ਕੋਈ ਵੀ ਇਸ ਮਹੀਨੇ ਦੇ ਅੰਤ ਤਕ ਮੁਸਲਿਮ ਨਹੀਂ ਹੈਉੱਤਰ ਪ੍ਰਦੇਸ਼ ਦੀਆਂ 430 ਅਤੇ ਗੁਜਰਾਤ ਦੀਆਂ 182 ਸੀਟਾਂ ਵਾਲੀ ਵਿਧਾਨ ਸਭਾ ਵਿੱਚ ਇੱਕ ਵੀ ਮੁਸਲਿਮ ਉਮੀਦਵਾਰ ਨੂੰ ਚੋਣਾਂ ਵਿੱਚ ਨਹੀਂ ਉਤਾਰਿਆ ਗਿਆਦੇਸ਼ ਵਿੱਚ ਗਿਆਰਾਂ ਰਾਜਾਂ ਵਿੱਚ ਭਾਜਪਾ ਮੁੱਖ ਮੰਤਰੀ ਹਨ, ਪਰ ਇੱਥੇ ਇਹਨਾਂ ਰਾਜਾਂ ਵਿੱਚ ਸਿਰਫ਼ ਇੱਕ ਮੁਸਲਿਮ ਮੰਤਰੀ ਹੈ

ਹਾਲਾਤ ਜਦੋਂ ਇਹੋ ਜਿਹੇ ਬਣਾ ਦਿੱਤੇ ਜਾਣ ਕਿ ਨਫ਼ਰਤ ਦੀਆਂ ਕੰਧਾਂ ਉੱਸਰ ਜਾਣ, ਕੁਝ ਲੋਕਾਂ ਨੂੰ ਇਸ ਫ਼ਿਰਕੂ ਮਾਹੌਲ ਵਿੱਚ ਸਾਹ ਲੈਣਾ ਵੀ ਔਖਾ ਹੋ ਜਾਏ ਤਾਂ ਫਿਰ ਦੇਸ਼ ਦੁਨੀਆ ਦੇ ਸੂਝਵਾਨ ਲੋਕਾਂ ਦੀ ਦ੍ਰਿਸ਼ਟੀ ਵਿੱਚ ਭੈੜਾ ਅਕਸ ਤਾਂ ਬਣਾਏਗਾ ਹੀ ਅਤੇ ਆਪਣੇ ਆਪ ਵਿੱਚ ਦੁਨੀਆ ਦਾ ਬਿਹਤਰੀਨ ਲੋਕਤੰਤਰ ਹੋਣ ਦਾ ਦਾਅਵਾ ਖੁਹਾ ਹੀ ਬੈਠੇਗਾਧਰਮ ਨਿਰਪੱਖ ਦੇਸ਼ ਹੋਣ ਦਾ ਨਾਮਣਾ ਖੱਟਣ ਵਾਲਾ ਭਾਰਤ ਪਿਛਲੇ ਸਮੇਂ ਤੋਂ ਨਿਵਾਣਾ ਵੱਲ ਜਾ ਰਿਹਾ ਹੈਮਨੁੱਖੀ ਅਧਿਕਾਰਾਂ ਵਿੱਚ ਇਸਦਾ ਨਾਂ ਨੀਵਾਂ ਹੋ ਰਿਹਾ ਹੈਦੇਸ਼ ਵਿੱਚ ਗਰੀਬਾਂ ਦੀ ਗਿਣਤੀ ਵਧ ਰਹੀ ਹੈ ਸਾਧਨਾਂ ਦੀ ਕਮੀ ਹੋ ਰਹੀ ਹੈਇਹੋ ਜਿਹੀ ਸਥਿਤੀ ਉਸ ਦੇਸ਼ ਲਈ ਸੁਖਾਵੀਂ ਕਿਵੇਂ ਰਹੇਗੀ, ਜਿਹੜਾ ਜਗਤ ਗੁਰੂ ਬਣਨ ਦਾ ਸੁਪਨਾ ਮਨ ਵਿੱਚ ਪਾਲੀ ਬੈਠਾ ਹੈ

ਹਾਕਮ ਧਿਰ ਵੱਲੋਂ ਸ਼ਬਦੀ ਸੰਦਾਂ ਦੀ ਵਰਤੋਂ ਕਰਦਿਆਂ ਕਿਸਾਨ ਅੰਦੋਲਨ ਸਮੇਂ ਅੰਦੋਲਨਕਾਰੀਆਂ ਨੂੰ ਪ੍ਰਜੀਵੀ ਆਖਿਆ ਗਿਆ,ਖਾਲਿਸਤਾਨੀ ਆਖਿਆ ਗਿਆਭਾਜਪਾ ਨੇਤਾਵਾਂ ਵੱਲੋਂ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਤਾਲਿਬਾਨ, ਅਪਰਾਧੀ ਤਕ ਗਰਦਾਨਿਆ ਗਿਆ

ਅੰਗਰੇਜ਼ੀ ਦੀ ਬਹੁ-ਚਰਚਿਤ ਅਖ਼ਬਾਰ “ਦੀ ਵਾਇਰ” ਨੇ ਬੁਲਡੋਜ਼ਰ ਬਾਬਾ ਮੁੱਖ ਮੰਤਰੀ ਅਦਿਤਿਆਨਾਥ ਦੇ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਦਿੱਤੇ 34 ਬਿਆਨਾਂ ਦੀ ਸਮੀਖਿਆ ਕੀਤੀਸਾਰੇ ਦੇ ਸਾਰੇ ਬਿਆਨ ਮੁਸਲਿਮ ਵਿਰੋਧੀ ਸਨਨਫ਼ਰਤੀ ਅੱਗ ਫੈਲਾਉਣ ਵਾਲਾ ਯੂਪੀ ਵਿਧਾਇਕ ਮਾਇਨਕੇਸ਼ਵਰ ਸਿੰਘ ਦਾ ਬਿਆਨ ਪੜ੍ਹੋ, “ਜੇਕਰ ਹਿੰਦੂ ਉੱਠ ਪਏ, ਅਸੀਂ ਉਹਨਾਂ ਦੀਆਂ ਦਾੜ੍ਹੀਆਂ, ਪੁੱਟ ਦੇਵਾਂਗੇ ਅਤੇ ਉੱਤੇ ਚੋਟੀਆਂ ਬਣਾ ਦਿਆਂਗੇ।”

ਬਿਨਾਂ ਸ਼ੱਕ ਭਾਰਤ ਵਿੱਚ ਫ਼ਿਰਕੂ ਨਫ਼ਰਤ ਨਵੀਂ ਨਹੀਂ ਹੈ ਪਰ ਭਾਰਤੀ ਲੋਕਤੰਤਰ ਵਿੱਚ ਮੌਜੂਦਾ ਸਮੇਂ ਵਿੱਚ ਜੋ ਨਿਘਾਰ ਵੇਖਣ ਨੂੰ ਮਿਲ ਰਿਹਾ ਹੈ, ਉਹ ਵੱਖਰਾ ਹੈਪਰ ਪੁਰਾਣੇ ਸਮੇਂ ਨੂੰ ਯਾਦ ਕਰਕੇ, ਨਫ਼ਰਤੀ ਅੱਗ ਫੈਲਾਉਣਾ ਕਿਸੇ ਵੀ ਤਰ੍ਹਾਂ ਜਾਇਜ਼ ਕਿਵੇਂ ਮੰਨਿਆ ਜਾ ਸਕਦਾ ਹੈ ਮਸਜਿਦਾਂ ਥੱਲੇ ਮੰਦਰਾਂ ਨੂੰ ਲੱਭਣਾ, ਇਤਿਹਾਸਕ ਯਾਦਗਾਰਾਂ ਦੀ ਉਸਾਰੀ ਤੇ ਪ੍ਰਸ਼ਨ ਚਿੰਨ੍ਹ ਲਗਾਉਣੇ, ਸ਼ਹਿਰਾਂ, ਗਿਰਾਵਾਂ ਦੇ ਨਾਮ ਬਦਲਣੇ ਲੋਕਤੰਤਰਿਕ ਧਰਮ ਨਿਰਪੱਖ ਦੇਸ਼ ਵੱਲੋਂ ਅਪਣਾਏ ਸੰਵਿਧਾਨ ਦੇ ਮੂਲ ਤੱਤਾਂ ਦੀ ਉਲੰਘਣਾ ਹੈਇਸ ਕਿਸਮ ਦਾ ਵਰਤਾਰਾ ਦੇਸ਼ ਵਿੱਚ ਹਫ਼ੜਾ-ਤਫੜੀ ਦਾ ਮਾਹੌਲ ਪੈਦਾ ਕਰੇਗਾ

ਅਸਲ ਵਿੱਚ ਦੇਸ਼ ਦਾ ਹਾਕਮ ਦੇਸ਼ ਦੇ ਆਮ ਲੋਕਾਂ ਦੀਆਂ ਮੁਢਲੀਆਂ ਲੋੜਾਂ, ਸਮੱਸਿਆਵਾਂ ਤੋਂ ਆਮ ਲੋਕਾਂ ਦਾ ਧਿਆਨ ਪਾਸੇ ਹਟਾ ਕੇ, ਫ਼ਿਰਕੂ ਵੰਡ ਨਾਲ ਫ਼ਿਰਕੂ ਤੇੜਾਂ ਪਾਉਂਦਾ ਹੈ ਅਤੇ ਆਪਣੀ ਗੱਦੀ ਪੱਕੀ ਕਰਨ ਦਾ ਰਸਤਾ ਪੱਧਰਾ ਕਰਦਾ ਹੈਕਾਂਗਰਸ ਨੇ ਵੀ ਆਪਣੇ ਰਾਜ-ਭਾਗ ਵਿੱਚ ਇਹੋ ਕੀਤਾ ਅਤੇ ਅੱਜ ਭਾਜਪਾ ਨੇ ਤਾਂ ਪਿਛਲੇ 8 ਸਾਲ ਦੇ ਰਾਜ-ਕਾਲ ਵਿੱਚ ਇਸ ਬਿਰਤੀ ਨੂੰ ਖੁੱਲ੍ਹੇ ਆਮ ਹਵਾ ਦਿੱਤੀ ਹੈ ਅਤੇ ਆਪਣੇ ਪੱਖ ਵਿੱਚ ਵਰਤਿਆ ਹੈ

ਭਾਰਤ ਦੀਆਂ ਲਗਭਗ ਸਾਰੀਆਂ ਅੰਗਰੇਜ਼ੀ ਅਖ਼ਬਾਰਾਂ, ਜਿਹਨਾਂ ਵਿੱਚ ‘ਦੀ ਟੈਲੀਗ੍ਰਾਫ’, ‘ਦੀ ਇੰਡੀਆ ਐਕਸਪ੍ਰੈੱਸ’, ‘ਦੀ ਹਿੰਦੂ ਟਾਈਮਜ਼ ਆਫ ਇੰਡੀਆ’, ‘ਦੀ ਟੈਕਨ ਹੈਰਾਲਡ’, ‘ਦੀ ਵਾਇਰ’, ‘ਦੀ ਟ੍ਰਿਬਿਊਨਆਦਿ ਸ਼ਾਮਲ ਹਨ, ਨੇ ਭਾਰਤ ਵਿੱਚ ਮਨੁੱਖੀ ਅਧਿਕਾਰਾਂ ਦੇ ਹਨਨ ਸਬੰਧੀ ਇਹਨਾਂ ਦਿਨਾਂ ਵਿੱਚ ਸੰਪਾਦਕੀ ਛਾਪੇ ਹਨ ਅਤੇ ਫ਼ਿਰਕੂ ਨਫ਼ਰਤ ਸ਼ਬਦੀ ਹਮਲਿਆਂ ਦਾ ਵਰਣਨ ਕਰਦਿਆਂ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ ਉਹਨਾਂ ਨੇ ਇਸ ਗੱਲ ’ਤੇ ਵੀ ਚਿੰਤਾ ਕੀਤੀ ਹੈ ਕਿ ਮੌਜੂਦਾ ਸਰਕਾਰ ਉਹਨਾਂ ਲੋਕਾਂ ਨੂੰ ਸਿਆਸੀ ਸ਼ਹਿ ਦੇ ਰਹੀ ਹੈ, ਜਿਹੜੇ ਨਫ਼ਰਤੀ ਫ਼ਿਰਕੂ ਪਾੜਾ ਵਧਾ ਰਹੇ ਹਨ

ਭਾਰਤੀ ਸੰਸਕ੍ਰਿਤੀ ਦੀ ਪਛਾਣ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿੱਚ ਭਾਜਪਾ ਦੀ ਵਿਦਿਆਰਥੀ ਜਥੇਬੰਦੀ ਏ.ਬੀ.ਵੀ.ਪੀ. ਵੱਲੋਂ ਹਿੰਦੂ ਤਿਉਹਾਰ ਰਾਮ ਨੌਮੀ ਦੇ ਮੌਕੇ ਹੋਸਟਲ ਵਿੱਚ ਗੈਰ-ਸ਼ਾਕਾਹਾਰੀ ਭੋਜਨ ਪਕਾਉਣ ਵਿਰੁੱਧ ਰੋਸ ਕੀਤਾ ਅਤੇ ਫਿਰ ਪੁਲਿਸ ਦੇ ਇਸ ਸਬੰਧੀ ਦਖ਼ਲ ਨੇ ਤਾਂ ਕਈ ਸਵਾਲ ਖੜ੍ਹੇ ਕਰ ਦਿੱਤੇ ਹਨਇਹੋ ਜਿਹੀਆਂ ਸਿੱਖਿਆ ਸੰਸਥਾਵਾਂ ਵਿੱਚ ਫ਼ਿਰਕੂ, ਸੰਪਰਦਾਇਕ ਵੰਡ ਦਾ ਪ੍ਰਚਾਰ ਬਹੁਤ ਹੀ ਦੁੱਖਦਾਈ ਹੈ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।

(3626)

(ਸਰੋਕਾਰ ਨਾਲ ਸੰਪਰਕ ਲਈThis email address is being protected from spambots. You need JavaScript enabled to view it.)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author