GurmitPalahi7ਪੰਜਾਬ ਦੇ ਹਾਲਾਤ ਕਿਸੇ ਪੱਖ ਤੋਂ ਵੀ ਸੁਖਾਵੇਂ ਨਹੀਂ, ਨਾ ਆਰਥਿਕ ਤੌਰ ’ਤੇ, ਨਾ ਰਾਜਨੀਤਕ ਤੌਰ ’ਤੇ ਅਤੇ ਨਾ ਹੀ ...
(15 ਮਾਰਚ 2023)
ਇਸ ਸਮੇਂ ਪਾਠਕ: 260.


7 ਮਾਰਚ 2023 ਨੂੰ ਗੁਜਰਾਤ ਦੇ ਤੱਟ ਤੋਂ 61 ਕਿਲੋ ਹੈਰੋਇਨ ਫੜੀ ਗਈ ਹੈ
, ਇਸਦੀ ਕੌਮਾਂਤਰੀ ਬਜ਼ਾਰ ਵਿੱਚ ਕੀਮਤ 425 ਕਰੋੜ ਆਂਕੀ ਗਈ ਹੈ ਸਤੰਬਰ 2022 ਵਿੱਚ 40 ਕਿਲੋਗ੍ਰਾਮ ਅਤੇ ਅਕਤੂਬਰ 2021 ਵਿੱਚ ਗੁਜਰਾਤ ਦੀ ਬੰਦਰਗਾਹ ਤੋਂ ਹੀ 2988 ਕਿਲੋਗ੍ਰਾਮ ਦੀ ਵੱਡੀ ਖੇਪ ਫੜੀ ਗਈ ਸੀਗੁਜਰਾਤ ਸੂਬੇ ਦੀਆਂ ਬੰਦਰਗਾਹਾਂ ਤੋਂ ਫੜੇ ਨਸ਼ੇ ਸਬੰਧੀ ਗੁਜਰਾਤ ਦੇ ਅਧਿਕਾਰੀ ਦਾਅਵਾ ਕਰਦੇ ਹਨ ਕਿ ਇਹ ਨਸ਼ੀਲੇ ਪਦਾਰਥ ਪੰਜਾਬ ਪਹੁੰਚਾਏ ਜਾਣੇ ਸਨਤਸਕਰਾਂ ਦੇ ਗਰੋਹਾਂ ਵੱਲੋਂ ਪਾਕਿਸਤਾਨ, ਇਰਾਨ ਤੋਂ ਇਹ ਨਸ਼ੇ ਪੰਜਾਬ ਵਿੱਚ ਸਪਲਾਈ ਕਰਨ ਦੀਆਂ ਖ਼ਬਰਾਂ ਵੀ ਹਨ

ਨਸ਼ਿਆਂ ਦਾ ਪ੍ਰਕੋਪ ਇਕੱਲੇ ਪੰਜਾਬ, ਜਾਂ ਭਾਰਤ ਦੇ ਵੱਖ-ਵੱਖ ਸੂਬਿਆਂ ਵਿੱਚ ਹੀ ਪੈਰ ਨਹੀਂ ਪਸਾਰ ਰਿਹਾ ਸਗੋਂ ਕੈਨੇਡਾ, ਅਮਰੀਕਾ ਵਰਗੇ ਦੇਸ਼ਾਂ ਵਿੱਚ ਵੀ ਹਰ ਕਿਸਮ ਦੇ ਨਸ਼ੇ ਤਸਕਰਾਂ ਰਾਹੀਂ ਪਹੁੰਚਾਏ ਜਾਂਦੇ ਹਨ ਅਤੇ ਉੱਥੇ ਵੀ ਨੌਜਵਾਨਾਂ ਵੱਲੋਂ ਇਸਦੀ ਵਰਤੋਂ ਹੁੰਦੀ ਹੈਇਸ ਨਾਲ ਟੱਬਰਾਂ ਦੇ ਟੱਬਰ ਤਬਾਹ ਹੋ ਰਹੇ ਹਨ, ਉੱਜੜ ਰਹੇ ਹਨਅਪਰਾਧਾਂ ਵਿੱਚ ਅਤਿਅੰਤ ਵਾਧਾ ਹੋ ਰਿਹਾ ਹੈਨਸ਼ਿਆਂ ਵਿੱਚ ਇਹ ਵਾਧਾ ਵਿਸ਼ਵ ਪੱਧਰੀ ਸਰਕਾਰਾਂ ਲਈ ਚਿੰਤਾ ਦਾ ਵਿਸ਼ਾ ਹੈ

ਪੰਜਾਬ ਵਰਗਾ ਖੁਸ਼ਹਾਲ ਸੂਬਾ, ਜਿੱਥੋਂ ਦੇ ਵਾਸੀਆਂ ਦੇ ਸੁਡੌਲ ਜੁੱਸੇ ਹਨ, ਜਿੱਥੋਂ ਦੇ ਨੌਜਵਾਨ, ਮੁਟਿਆਰਾਂ ਛੈਲ ਛਬੀਲੇ ਹਨ, ਨਸ਼ਿਆਂ ਵਿੱਚ ਗ੍ਰਸਕੇ ਔਝੜੇ ਰਾਹੀਂ ਪਏ ਹੋਏ ਆਪਣੀ ਹੋਂਦ ਤੇ ਸਾਖ ਗੁਆ ਰਹੇ ਹਨ

ਪੰਜਾਬ ਵਿੱਚ ਨਸ਼ੇ ਵਰਤਣ ਵਾਲਿਆਂ ਦੀ ਸਥਿਤੀ ਵੇਖੋਆਲ ਇੰਡੀਆ ਇੰਸਟੀਚੀਊਟ ਆਫ ਮੈਡੀਕਲ ਸਾਇੰਸ ਦੇ ਡਾ. ਅਤੁਲ ਅੰਬੇਦਕਰ ਅਨੁਸਾਰ ਪੰਜਾਬ ਵਿੱਚ ਅਲਕੋਹਲ (ਸ਼ਰਾਬ) ਪੀਣ ਵਾਲੇ 28.5 ਫੀਸਦ ਲੋਕ ਹਨ ਜਦਕਿ ਰਾਸ਼ਟਰੀ ਔਸਤ 14.6 ਫੀਸਦ ਹੈਅਫੀਮ ਅਤੇ ਹੈਰੋਇਨ, ਚਿੱਟਾ ਆਦਿ ਪੀਣ ਵਾਲੇ ਪੰਜਾਬ ਵਿੱਚ 9.7 ਫੀਸਦ ਹਨ ਜਦਕਿ ਰਾਸ਼ਟਰੀ ਔਸਤ 2.1 ਫੀਸਦ ਹੈਜ਼ਾਹਿਰ ਹੈ ਕਿ ਨਸ਼ੇ ਵਰਤਣ ਵਾਲਿਆਂ ਦੀ ਗਿਣਤੀ ਪੰਜਾਬ ਵਿੱਚ ਜ਼ਿਆਦਾ ਹੈਪੰਜਾਬ ਵਿੱਚ ਨਸ਼ੇ ਵਰਤਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵਧੀ ਹੈ ਅਤੇ ਪੰਜਾਬ ਵਿੱਚ ਐਡਵੋਕੇਟ ਨਵਕਿਰਨ ਸਿੰਘ (ਜੋ ਪੰਜਾਬ, ਹਰਿਆਣਾ ਹਾਈਕੋਰਟ ਵਿੱਚ ਨਸ਼ਿਆਂ ਪ੍ਰਤੀ ਕੇਸ ਲੜ ਰਹੇ ਹਨ) ਅਨੁਸਾਰ ਪੰਜਾਬ ਵਿੱਚ ਨਸ਼ੇ ਉਦੋਂ ਤਕ ਬੰਦ ਨਹੀਂ ਹੋ ਸਕਦੇ ਜਦੋਂ ਤਕ ਨਸ਼ਾ ਤਸਕਰਾਂ, ਭੈੜੇ ਪੁਲਿਸ ਅਫਸਰਾਂ ਅਤੇ ਲਾਲਚੀ ਸਿਆਸਤਦਾਨਾਂ ਦੀ ਤਿਕੜੀ ਤੋੜੀ ਨਹੀਂ ਜਾਂਦੀ

ਪੰਜਾਬ ਦਾ ਪੇਂਡੂ ਇਲਾਕਾ ਖ਼ਾਸ ਤੌਰ ’ਤੇ ਨਸ਼ਿਆਂ ਦੀ ਲਪੇਟ ਵਿੱਚ ਹੈਨਸ਼ਿਆਂ ਵਿੱਚ ਪੇਂਡੂ ਨੌਜਵਾਨਾਂ ਦਾ ਵੱਧ ਹੋਣਾ ਬੇਰੁਜ਼ਗਾਰੀ, ਰਿਸ਼ਤਿਆਂ ਵਿੱਚ ਟੁੱਟ ਭੱਜ, ਆਰਥਿਕ ਤੰਗੀ-ਤੁਰਸ਼ੀ, ਅਤੇ ਸੱਭਿਆਚਾਰਕ ਤਾਣੇ-ਬਾਣੇ ਵਿੱਚ ਵਿਗਾੜ ਕਾਰਨ ਹੈ1984 ਤੋਂ ਬਾਅਦ ਖ਼ਾਸ ਤੌਰ ’ਤੇ ਨੌਜਵਾਨ ਗਰਮ-ਸਰਦ ਲਹਿਰ ਤੋਂ ਬਾਅਦ ਪ੍ਰੇਸ਼ਾਨੀ ਅਤੇ ਨਿਰਾਸ਼ਤਾ ਦੇ ਆਲਮ ਵਿੱਚ ਨਸ਼ਿਆਂ ਨਾਲ ਵਧੇਰੇ ਜੁੜੇਨਸ਼ਿਆਂ ਕਾਰਨ ਸਮਾਜਿਕ ਵਿਗਾੜ ਤਾਂ ਵਧਿਆ ਹੀ, ਸਿਹਤ ਨੇ ਤਾਂ ਖਰਾਬ ਹੋਣਾ ਹੀ ਸੀ, ਪਰ ਨੌਜਵਾਨ ਗੱਭਰੂ-ਮੁਟਿਆਰਾਂ ਵਿੱਚ ਜਨਣ ਪ੍ਰਕਿਰਿਆ ਵਿੱਚ ਘਾਟ ਦਿਸਣ ਲੱਗੀ ਹੈਇਹ ਅਣਖੀਲੀ ਪੰਜਾਬੀ ਕੌਮ ਲਈ ਇੱਕ ਤ੍ਰਿਸਕਾਰ ਦੀ ਸਥਿਤੀ ਬਣ ਚੁੱਕੀ ਹੈਪੰਜਾਬ ਨੂੰ ਪਹਿਲਾਂ “ਕੁੜੀ-ਮਾਰ” ਸੂਬੇ ਵਜੋਂ ਅਤੇ ਹੁਣ ਪੰਜਾਬੀਆਂ ਨੂੰ ਨਸ਼ੱਈਆਂ ਵਜੋਂ ਸ਼ਰਮਿੰਦਗੀ ਉਠਾਉਣੀ ਪੈ ਰਹੀ ਹੈਇੱਕ ਸਰਵੇ ਅਨੁਸਾਰ ਗੋਆ ਦੀ 78 ਫੀਸਦ, ਪੰਜਾਬ ਦੀ 77.5 ਫੀਸਦ ਪੇਂਡੂ ਅਬਾਦੀ ਕੋਈ ਨਾ ਕੋਈ ਨਸ਼ਾ ਕਰਦੀ ਹੈ, ਜਿਸ ਵਿੱਚ ਸ਼ਰਾਬ, ਡੋਡੇ, ਅਫੀਮ, ਹੈਰੋਇਨ ਅਤੇ ਹੋਰ ਸੰਥੈਟਿਕ ਨਸ਼ੇ ਸ਼ਾਮਲ ਹਨ ਇੱਕ ਹੋਰ ਰਿਪੋਰਟ ਇਹ ਵੀ ਕਹਿੰਦੀ ਹੈ ਕਿ ਮੇਘਾਲਿਆਂ ਦੇ 90.7 ਫੀਸਦ ਅਤੇ ਮੀਜ਼ੋਰਮ ਦੇ 91 ਫੀਸਦ ਸ਼ਹਿਰੀ ਲੋਕ ਨਸ਼ਿਆਂ ਤੋਂ ਛੁਟਕਾਰਾ ਪਾਉਣ ਲਈ ਅਤੇ ਇਲਾਜ ਕਰਾਉਣ ਲਈ ਅੱਗੇ ਆਏਜਦਕਿ ਪੰਜਾਬ ਦੇ ਨੌਜਵਾਨ ਜਾਂ ਲੋਕ ਵਾਹ ਲੱਗਦਿਆਂ ਨਸ਼ਾ ਛੁਡਾਊ ਕੇਂਦਰਾਂ ਵਿੱਚ ਜਾਣ ਤੋਂ ਕੰਨੀ ਕਤਰਾਉਂਦੇ ਹਨ ਅਤੇ ਉੱਥੇ ਜਾਣ ਵਿੱਚ ਸ਼ਰਮਿੰਦਗੀ ਮਹਿਸੂਸ ਕਰਦੇ ਹਨ

ਨਸ਼ਿਆਂ ਦੀ ਮਾਰ ਘਰ-ਘਰ ਵਿੱਚ ਹੈਕੋਈ ਸ਼ਰਾਬ ਦੇ ਨਸ਼ੇ ਨਾਲ ਪੀੜਤ ਹੈ ਅਤੇ ਕੋਈ ਹੋਰ ਕਿਸੇ ਸੰਥੈਟਿਕ ਨਸ਼ੇ ਨਾਲਨਿੱਤ ਦਿਹਾੜੇ ਨਸ਼ੇ ਦੀ ਵਾਧੂ ਖੁਰਾਕ ਲੈਣ ਨਾਲ ਨੌਜਵਾਨਾਂ ਦਾ ਮਰਨਾ ਸੁਣਨ ਨੂੰ ਮਿਲਦਾ ਹੈਪਰਿਵਾਰਾਂ ਵਿੱਚ ਕਲੇਸ਼ ਤਾਂ ਪੈਂਦਾ ਹੀ ਹੈ, ਨਸ਼ੇ ਕਰਨ ਵਾਲੇ ਚੋਰੀਆਂ ਅਤੇ ਲੁੱਟਾਂ-ਖੋਹਾਂ ਦੇ ਰਾਹ ਪੈ ਕੇ ਆਪਣਾ ਜੀਵਨ ਔਖਾ ਕਰ ਰਹੇ ਹਨਬਾਵਜੂਦ ਇਸ ਗੱਲ ਦੇ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨਿਰੰਤਰ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਯਤਨਸ਼ੀਲ ਹੈ, ਪਰ ਗੁਜਰਾਤ ਬੰਦਰਗਾਹ ਅਤੇ ਪਾਕਿਸਤਾਨ ਵਾਲੀ ਸਰਹੱਦ ਦੇ ਪਾਸਿਓਂ ਡਰੋਨ ਰਾਹੀਂ ਨਸ਼ਿਆਂ ਦਾ ਨਿਰੰਤਰ ਆਉਣਾ ਵੱਡੇ ਸਵਾਲ ਖੜ੍ਹੇ ਕਰ ਰਿਹਾ ਹੈਨਸ਼ਿਆਂ ਦਾ ਪੰਜਾਬ ਦੀਆਂ ਜੇਲ੍ਹਾਂ ਵਿੱਚ ਮਿਲਣਾ ਹੋਰ ਵੀ ਹੈਰਾਨੀਜਨਕ ਹੈਨਸ਼ਿਆਂ ਦੀ ਲਾਹਨਤ ਕਾਰਨ ਪੰਜਾਬ ਵੱਡਾ ਨੁਕਸਾਨ ਝੱਲ ਚੁੱਕਾ ਹੈ ਅਤੇ ਹਰ ਦਿਨ, ਲਗਾਤਾਰ ਨਸ਼ਿਆਂ ਦੀ ਮਾਰ ਹੇਠ ਆ ਰਿਹਾ ਹੈ

ਪੰਜਾਬ ਵਿੱਚ ਪੰਜਾਬੀਆਂ ਖ਼ਾਸ ਕਰਕੇ ਨੌਜਵਾਨਾਂ ਦਾ ਹਰ ਹੀਲੇ ਪ੍ਰਵਾਸ ਕੀ ਦਰਸਾਉਂਦਾ ਹੈ? ਪੰਜਾਬ ਵਿੱਚ ਗੈਗਾਂ ਦੀਆਂ ਲੜਾਈਆਂ ਅਤੇ ਆਮ ਲੋਕਾਂ ਨੂੰ ਉਹਨਾਂ ਵੱਲੋਂ ਮਿਲਦੀਆਂ ਧਮਕੀਆਂ ਅਤੇ ਕਤਲਾਂ ਦੀਆਂ ਵਾਰਦਾਤਾਂ ਕੀ ਦਰਸਾਉਂਦੀਆਂ ਹਨ? ਪੰਜਾਬ ਦਾ ਪੋਟਾ-ਪੋਟਾ ਕਰਜ਼ਾਈ ਹੋਣਾ, ਖੁਦਕੁਸ਼ੀਆਂ, ਖ਼ਾਸ ਕਰਕੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀਆਂ ਖੁਦਕੁਸ਼ੀਆਂ ਕੀ ਦਰਸਾਉਂਦੀਆਂ ਹਨ? ਪੰਜਾਬ ਦੇ ਹਿਤ, ਮਸਲੇ, ਔਕੜਾਂ, ਦੁਸ਼ਵਾਰੀਆਂ ਨੂੰ ਦੂਰ ਛੱਡਕੇ ਸਿਆਸਤਦਾਨਾਂ ਦੀਆਂ ਆਪਸੀ ਲੜਾਈਆਂ ਕਿਹੜੇ ਪੰਜਾਬ ਦੇ ਹਿਤੈਸ਼ੀ ਹੋਣ ਦਾ ਪ੍ਰਮਾਣ ਹੈ?

ਪੰਜਾਬ ਵਿੱਚ ਸੱਭਿਆਚਾਰਕ ਸੰਕਟ ਵਧ ਰਿਹਾ ਹੈਖੇਤੀ ਦਾ ਤਾਣਾ-ਬਾਣਾ ਟੁੱਟ ਰਿਹਾ ਹੈਪੰਜਾਬ ਆਪਣੇ ਆਪ ਤੋਂ ਭੱਜ ਰਿਹਾ ਹੈਪੰਜਾਬ ਕਦੇ ਭੱਜੂ ਨਹੀਂ ਸੀ, ਪੰਜਾਬ ਲੜਦਾ ਸੀ, ਪੰਜਾਬ ਖੜ੍ਹਦਾ ਸੀ, ਪੰਜਾਬ ਆਫ਼ਤਾਂ ਸਹਿੰਦਾ ਸੀਪਰ ਪੰਜਾਬ ਹੁਣ ਭਗੌੜਾ ਹੋਇਆ ਦਿਸਦਾ ਹੈਇਹ ਭਗੌੜਾਪਨ ਉਸ ਦੀ ਦਿੱਖ ਬਦਲ ਰਿਹਾ ਹੈਉਸਦੀ ਆਰਥਿਕਤਾ ਨਿਚੋੜ ਰਿਹਾ ਹੈਉਸਦੇ ਸੱਭਿਆਚਾਰ ਵਿੱਚ ਬਦਲਾ ਲਿਆ ਰਿਹਾ ਹੈਉਸਦੇ ਰੀਤੀ-ਰਿਵਾਜ, ਬੋਲੀ, ਉਸ ਤੋਂ ਖੁਸ ਰਹੇ ਹਨਨਸ਼ਿਆਂ ਨੇ ਤਾਂ ਉਸਦਾ ਲੱਕ ਹੀ ਤੋੜ ਦਿੱਤਾ ਹੈਪਿੰਡਾਂ ਦੀ ਪਰ੍ਹਿਆ ਵਿੱਚ ਸੋਗ ਦੇ ਝਲਕਾਰੇ, ਪਿੰਡਾਂ ਦੇ ਲਹਿਲਾਉਂਦੇ ਖੇਤਾਂ ਦੇ ਲਿਸ਼ਕਾਰਿਆਂ ’ਤੇ ਭਾਰੂ ਹੋ ਗਏ ਜਾਪਦੇ ਹਨ

“ਉਡਦਾ ਪੰਜਾਬ” ਦੀ ਉਪਾਧੀ ਪ੍ਰਾਪਤ ਕਰ ਚੁੱਕੇ ਪੰਜਾਬ ਵਿੱਚ ਇੱਕ ਸਰਕਾਰੀ ਸਰਵੇ ਅਨੁਸਾਰ 8,60,000 ਨੌਜਵਾਨ ਨਸ਼ਾ ਕਰਦੇ ਹਨ ਅਤੇ ਉਹਨਾਂ ਵਿੱਚੋਂ 53 ਫੀਸਦ ਮਾਰੂ ਨਸ਼ਾ ਹੈਰੋਇਨ ਲੈਂਦੇ ਹਨ ਇਹ ਨੌਜਵਾਨ 15 ਤੋਂ 35 ਸਾਲ ਦੀ ਉਮਰ ਦੇ ਹਨਇੱਕ ਹੋਰ ਸਰਵੇ-ਅੰਦਾਜ਼ਾ ਤਾਂ ਇਹ ਵੀ ਕਹਿੰਦਾ ਹੈ ਕਿ ਪੰਜਾਬ ਦੇ ਦੋ ਤਿਹਾਈ ਘਰਾਂ ਵਿੱਚ ਕੋਈ ਨਾ ਕੋਈ ਵਿਅਕਤੀ ਕਿਸੇ ਨਾ ਕਿਸੇ ਕਿਸਮ ਦਾ ਨਸ਼ਾ ਜ਼ਰੂਰ ਕਰਦਾ ਹੈਕਿੱਡਾ ਵੱਡਾ ਦੁਖਾਂਤ ਹੈ ਇਹ! ਉਹ ਪੰਜ ਦਰਿਆਵਾਂ ਦਾ ਜ਼ਰਖੇਜ਼ ਇਲਾਕਾ ਜਿੱਥੋਂ ਦੇ ਪੌਣ ਪਾਣੀ, ਉਪਜਾਊ ਧਰਤੀ ਦਾ ਵਿਸ਼ਵ ਭਰ ਵਿੱਚ ਮੁਕਾਬਲਾ ਹੀ ਕੋਈ ਨਹੀਂ ਸੀ, ਅੱਜ ਖਾਦਾਂ, ਕੀਟਨਾਸ਼ਕਾਂ ਦੀ ਜ਼ਹਿਰ ਨਾਲ ਲਵਰੇਜ਼ ਹੈ ਅਤੇ ਇੱਥੋਂ ਦੇ ਲੋਕ ਧਾਰਮਿਕ ਬਿਰਤੀ ਦੇ ਹੋਣ ਦੇ ਬਾਵਜੂਦ ਵੀ ਨਸ਼ਿਆਂ ਨੇ ਉਵੇਂ ਹੀ ਅੰਦਰੋਂ-ਅੰਦਰੀ ਖਾ ਲਏ ਹਨ, ਜਿਵੇਂ ਘੁਣ ਲੱਕੜ ਨੂੰ ਚੱਬ ਜਾਂਦਾ ਹੈਪੋਸਟ ਗਰੈਜੂਏਟ ਇਨਸਟੀਚੀਊਟ ਆਫ ਮੈਡੀਕਲ ਐਜੂਕੇਸ਼ਨ ਚੰਡੀਗੜ੍ਹ ਦੇ ਇੱਕ ਸਰਵੇ ਅਨੁਸਾਰ ਪੰਜਾਬ ਦੇ ਸੱਤ ਵਿਅਕਤੀਆਂ ਵਿੱਚੋਂ ਇੱਕ ਨਸ਼ਾ ਕਰਦਾ ਹੈ ਅਤੇ ਸਲਾਨਾ ਪੰਜਾਬ ਵਿੱਚ 7500 ਕਰੋੜ ਰੁਪਏ ਦਾ ਵਪਾਰ ਹੁੰਦਾ ਹੈਸ਼ਾਇਦ ਹੀ ਪੰਜਾਬ ਦਾ ਕੋਈ ਬਜ਼ਾਰ, ਪਿੰਡ ਦਾ ਕੋਈ ਮਹੱਲਾ ਇਹੋ ਜਿਹਾ ਹੋਵੇ, ਜੋ ਨਸ਼ੇ ਤੋਂ ਮੁਕਤ ਹੋਵੇ

ਪੰਜਾਬ ਵਿੱਚ ਸਭ ਤੋਂ ਵੱਧ ਪ੍ਰੇਸ਼ਾਨੀ ਵਾਲੀ ਗੱਲ ਤਾਂ ਇਹ ਹੈ ਕਿ ਨਸ਼ੇ ਹੁਣ ਬਾਲਗਾਂ ਦੇ ਪੱਲੇ ਹੀ ਨਹੀਂ ਰਹੇ, ਸਗੋਂ ਬੱਚਿਆਂ ਕੋਲ ਸਕੂਲਾਂ ਤਕ ਵੀ ਪੁੱਜ ਗਏ ਹਨਪਿਛਲੇ ਦਿਨੀਂ ਜਦੋਂ ਗਵਰਨਰ ਪੰਜਾਬ ਨੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ ਕੀਤਾ ਤਾਂ ਆਮ ਲੋਕਾਂ ਨੇ ਸ਼ਿਕਾਇਤ ਕੀਤੀ ਕਿ ਪਿੰਡਾਂ ਵਿੱਚ ਕਰਿਆਨੇ ਦੀਆਂ ਦੁਕਾਨਾਂ ਉੱਤੇ ਨਸ਼ੇ ਮਿਲਦੇ ਹਨਨਸ਼ਾ ਤਸਕਰ ਕਿਸ਼ੋਰ ਬੱਚਿਆਂ ਨੂੰ ਨਸ਼ਾ ਵਾਹਕ ਦੇ ਤੌਰ ’ਤੇ ਵੀ ਵਰਤ ਰਹੇ ਹਨ

ਭਾਰਤ ਦੀ ਸੁਪਰੀਮ ਕੋਰਟ ਦੇ ਮਾਨਯੋਗ ਜੱਜ ਐੱਮ.ਆਰ. ਸ਼ਾਹ ਦੀ ਅਗਵਾਈ ਵਾਲੇ ਬੈਂਚ ਨੇ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਨਸ਼ੇ ਸਰਹੱਦੀ ਸੂਬੇ ਪੰਜਾਬ ਨੂੰ ਪਹਿਲਾਂ ਤਬਾਹ ਕਰਨਗੇ ਅਤੇ ਫਿਰ ਪੂਰੇ ਦੇਸ਼ ਨੂੰ ਖ਼ਤਮ ਕਰ ਦੇਣਗੇਭਾਵੇਂ ਕਿ ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਦੱਸਿਆ ਗਿਆ ਕਿ ਪਿਛਲੇ ਦੋ ਸਾਲਾਂ ਵਿੱਚ 34,000 ਐੱਫ ਆਈ. ਆਰ. ਨਸ਼ੱਈਆਂ ਵਿਰੁੱਧ ਦਰਜ਼ ਕੀਤੀਆਂ ਗਈਆਂ ਹਨ ਪਰ ਸੁਪਰੀਮ ਕੋਰਟ ਨੇ ਜਦੋਂ ਪੁੱਛਿਆ ਕੀ ਇਨ੍ਹਾਂ ਵਿਰੁੱਧ ਚਾਰਜਸ਼ੀਟ ਅਦਾਲਤਾਂ ਵਿੱਚ ਪੇਸ਼ ਕੀਤੀਆਂ ਗਈਆਂ ਤਾਂ ਸਰਕਾਰ ਵੱਲੋਂ ਤਸੱਲੀਬਖ਼ਸ਼ ਜਵਾਬ ਨਹੀਂ ਮਿਲਿਆਸੁਪਰੀਮ ਕੋਰਟ ਨੇ ਨਸ਼ਾ ਤਸਕਰਾਂ ਅਤੇ ਨਸ਼ੱਈਆਂ ਨੂੰ ਨੱਥ ਪਾਉਣ ਲਈ ਸਖ਼ਤ ਹੁਕਮ ਜਾਰੀ ਕੀਤੇ

ਪੰਜਾਬ ਵਿੱਚ ਹਰ ਔਰਤ ਦੀ ਇੱਕ ਆਵਾਜ਼ ਗੁੰਜਦੀ ਹੈ, ਨਸ਼ਿਆਂ ਤੋਂ ਪੰਜਾਬ ਨੂੰ ਬਚਾ ਲਵੋਪੰਜਾਬ ਵਿੱਚ ਬੁੱਢੇ ਬਾਬੇ ਦੀ ਇੱਕ ਆਵਾਜ਼ ਪੁਕਾਰ ਲਾਉਂਦੀ ਹੈ, ਪੰਜਾਬ ਨੂੰ ਨਸ਼ਿਆਂ ਦੇ ਸੌਦਾਗਰਾਂ, ਹੈਂਸਿਆਰਿਆਂ ਤੋਂ ਦੂਰ ਰੱਖੋਪੰਜਾਬ ਦਾ ਬਚਪਨ ਬਚੇਗਾ, ਪੰਜਾਬ ਦੀ ਨੌਜਵਾਨੀ ਬਚੇਗੀ, ਤਦੇ ਪੰਜਾਬ ਬਚੇਗਾ

ਇਵੇਂ ਜਾਪਦਾ ਹੈ ਕਿ ਪੰਜਾਬ ਤਾਂ ਨਸ਼ਿਆਂ ਦੀ ਦਲਦਲ ਵਿੱਚ ਇੱਕ ਸਾਜ਼ਿਸ਼ ਅਨੁਸਾਰ ਫਸਾ ਦਿੱਤਾ ਗਿਆ ਹੈਦੇਸ਼ ਦੇ ਅੰਦਰੋਂ-ਬਾਹਰੋਂ ਇਸ ਨੂੰ ਖੋਖਲਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀਪੰਜਾਬ ਦੇ ਹਾਲਾਤ ਕਿਸੇ ਪੱਖ ਤੋਂ ਵੀ ਸੁਖਾਵੇਂ ਨਹੀਂ, ਨਾ ਆਰਥਿਕ ਤੌਰ ’ਤੇ, ਨਾ ਰਾਜਨੀਤਕ ਤੌਰ ’ਤੇ ਅਤੇ ਨਾ ਹੀ ਸਮਾਜਿਕ ਤੌਰ ’ਤੇ

ਪੰਜਾਬ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ “ਪੱਗੜੀ ਸੰਭਾਲ” ਵਰਗੀ ਲਹਿਰ ਖੜ੍ਹੀ ਕਰਨੀ ਪਵੇਗੀਸਰਕਾਰ ਨੂੰ ਜਿੱਥੇ ਸੰਜੀਦਾ ਕੋਸ਼ਿਸ਼ ਕਰਨੀ ਹੋਵੇਗੀ, ਉੱਥੇ ਸਮੁੱਚੇ ਸਮਾਜ ਅਤੇ ਚੇਤੰਨ ਲੋਕਾਂ ਨੂੰ ਮਹੱਤਵਪੂਰਨ ਭੂਮਿਕਾ ਲਈ ਤਿਆਰ ਹੋਣਾ ਪਵੇਗਾ ਅਤੇ ਬੱਚਿਆਂ ਦੇ ਮਾਪਿਆਂ ਨੂੰ ਵੀ ਆਪਣਾ ਫਰਜ਼ ਨਿਭਾਉਣਾ ਹੋਵੇਗਾ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(3850)
(ਸਰੋਕਾਰ ਨਾਲ ਸੰਪਰਕ ਲਈ: sarokar2015@gmail.com)

More articles from this author