GurtejSingh8ਪਿਛਲੀ ਸਰਕਾਰ ਵੇਲੇ ਪਰਾਲੀ ਦੇ ਯੋਗ ਨਿਪਟਾਰੇ ਲਈ ਖਰੀਦੀਆਂ ਮਸ਼ੀਨਾਂ ...
(15 ਮਈ 2023)
ਇਸ ਸਮੇਂ ਪਾਠਕ: 501.


ਪੰਜਾਬ ਇੱਕ ਖੇਤੀ ਪ੍ਰਧਾਨ ਰਾਜ ਹੈ ਜਿੱਥੇ ਵੱਡੀ ਆਬਾਦੀ ਖੇਤੀਬਾੜੀ ’ਤੇ ਨਿਰਭਰ ਹੈ
ਇੱਥੋਂ ਦੇ ਕਿਸਾਨ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਵਿੱਚ ਉਲਝੇ ਹੋਏ ਹਨ ਇਸਦੇ ਨਾਲ ਲਗਦੇ ਸੂਬਿਆਂ ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਆਦਿ ਵਿੱਚ ਵੀ ਕਣਕ ਅਤੇ ਝੋਨੇ ਦੀ ਬੀਜਾਈ ਕੀਤੀ ਜਾਂਦੀ ਹੈਉਕਤ ਫਸਲਾਂ ਦੀ ਪਰਾਲੀ ਦਾ ਯੋਗ ਨਿਪਟਾਰਾ ਹਰ ਸੀਜ਼ਨ ਵਿੱਚ ਸਮੱਸਿਆ ਹੋ ਨਿੱਬੜਦਾ ਹੈ ਅਤੇ ਕਿਸਾਨ ਇਸ ਨੂੰ ਅੱਗ ਲਗਾ ਕੇ ਆਪਣਾ ਕੰਮ ਮੁਕਾਉਣ ਦੀ ਕੋਸ਼ਿਸ਼ ਕਰਦੇ ਹਨਝੋਨੇ ਦੀ ਪਰਾਲੀ ਵਿੱਚ ਸਿਲੀਕਾ ਕਾਫ਼ੀ ਮਾਤਰਾ ਵਿੱਚ ਹੁੰਦੀ ਹੈ ਜਿਸ ਕਰਕੇ ਇਹ ਪਸ਼ੂਆਂ ਦੇ ਚਾਰੇ ਵਿੱਚ ਜ਼ਿਆਦਾ ਉਪਯੋਗੀ ਨਹੀਂ ਮੰਨੀ ਜਾਂਦੀ ਪਰ ਕਣਕ ਦੇ ਨਾੜ ਤੋਂ ਤਾਂ ਤੂੜੀ ਬਣਦੀ ਹੈ ਜੋ ਪਸ਼ੂਆਂ ਲਈ ਉਪਯੋਗੀ ਚਾਰਾ ਹੈਹੁਣ ਕਿਸਾਨ ਕਣਕ ਦੇ ਨਾੜ ਨੂੰ ਵੀ ਸਾੜਨ ਲੱਗੇ ਹਨ, ਜੋ ਮੰਦਭਾਗਾ ਰੁਝਾਨ ਹੈਪਿਛਲੇ ਲੰਮੇ ਸਮੇਂ ਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਕਿਸਾਨਾਂ ਨੂੰ ਪਰਾਲੀ ਅਤੇ ਹੋਰ ਖੇਤੀ ਰਹਿੰਦ ਖੂੰਹਦ ਨਾ ਸਾੜਨ ਦੀ ਬੇਨਤੀ ਨਸੀਹਤ ਦੇ ਰੂਪ ਵਿੱਚ ਕਰਦੀ ਆ ਰਹੀ ਹੈ ਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਤਤਪਰ ਹੈਪਰਾਲੀ ਦੀ ਸੁਚੱਜੀ ਵਰਤੋਂ ਲਈ ਸਮੇਂ ਸਮੇਂ ’ਤੇ ਕਿਸਾਨਾਂ ਨੂੰ ਮਾਹਿਰ ਆਪਣੀ ਖੋਜਾਂ ਬਾਰੇ ਦੱਸਦੇ ਹਨ ਤੇ ਆਧੁਨਿਕ ਵਿਧੀਆਂ ਨਾਲ ਪਰਾਲੀ ਨੂੰ ਵਰਤੋਂ ਵਿੱਚ ਲਿਆ ਕੇ ਇਸ ਤੋਂ ਮੁਨਾਫ਼ਾ ਕਮਾਉਣ ਦੇ ਤਰੀਕਿਆਂ ਬਾਰੇ ਚਰਚਾ ਕਰਦੇ ਹਨਆਧੁਨਿਕ ਯੰਤਰਾਂ ਦੀ ਮਦਦ ਨਾਲ ਪਰਾਲੀ ਦੀ ਗੰਢਾਂ ਬਣਾ ਕੇ ਕਾਗਜ਼, ਗੱਤਾ ਫੈਕਟਰੀਆਂ ਨੂੰ ਸਪਲਾਈ ਕਰਕੇ ਪੈਸਾ ਕਮਾਉਣ ਦੇ ਨਾਲ ਕਣਕ-ਝੋਨੇ ਦੀ ਸਿੱਧੀ ਬਿਜਾਈ ਬਾਰੇ ਕਿਸਾਨਾਂ ਨੂੰ ਦੱਸਿਆ ਜਾਂਦਾ ਹੈਸਾਲ 2022 ਵਿੱਚ ਸੂਬੇ ਦੀ ਸਰਕਾਰ ਨੇ ਝੋਨੇ ਦੀ ਸਿੱਧੀ ਬੀਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਇਮਦਾਦ ਦਾ ਭਰੋਸਾ ਦਿੱਤਾ ਸੀਇਸ ਤਰ੍ਹਾਂ ਕਰਨ ਨਾਲ ਧਰਤੀ ਹੇਠਲੇ ਪਾਣੀ ਦੀ ਬੇਤਹਾਸ਼ਾ ਵਰਤੋਂ ਨੂੰ ਠੱਲ੍ਹ ਪਾਈ ਜਾ ਸਕਦੀ ਹੈ

ਪ੍ਰਸ਼ਾਸਨ ਆਪਣੇ ਪੱਧਰ ’ਤੇ ਉਪਰਾਲੇ ਕਰਦਾ ਹੈ ਤੇ ਪ੍ਰਸ਼ਾਸਨਿਕ ਹੁਕਮਾਂ ਨੂੰ ਛਿੱਕੇ ਟੰਗ ਕੇ ਕਿਸਾਨ ਸ਼ਰੇਆਮ ਕਣਕ-ਝੋਨੇ ਦੀ ਨਾੜ ਅਤੇ ਹੋਰ ਖੇਤੀ ਰਹਿੰਦ ਖੂੰਹਦ ਨੂੰ ਅੱਗ ਲਗਾਉਂਦੇ ਹਨ ਜਿਸ ਕਾਰਨ ਖੇਤਾਂ ਅਤੇ ਸੜਕਾਂ ਕੰਢੇ ਦਰਖ਼ਤ ਬੁਰੀ ਤਰ੍ਹਾਂ ਝੁਲਸ ਜਾਂਦੇ ਹਨ ਵਾਤਾਵਰਣ ਵਿੱਚ ਧੁੰਦ ਨੁਮਾ ਧੂੰਏਂ ਦੀ ਚਾਦਰ ਪਸਰ ਜਾਂਦੀ ਹੈ ਜਿਸ ਕਰਕੇ ਮਨੁੱਖਾਂ ਅਤੇ ਪਸ਼ੂਆਂ ਨੂੰ ਸਾਹ ਲੈਣਾ ਔਖਾ ਹੋ ਜਾਂਦਾ ਹੈ

ਪਰਾਲੀ ਅਤੇ ਹੋਰ ਖੇਤੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਵਿੱਚ ਧੂੰਏਂ ਦਾ ਪ੍ਰਸਾਰ ਹੋ ਜਾਂਦਾ ਹੈਖੇਤਾਂ ਦਾ ਧੂੰਆਂ ਸੜਕੀ ਆਵਾਜਾਈ ਨੂੰ ਬਹੁਤ ਪ੍ਰਭਾਵਿਤ ਕਰਦਾ ਹੈ, ਜਿਸ ਕਾਰਨ ਆਵਾਜਾਈ ਵਿੱਚ ਵਿਘਨ ਪੈਦਾ ਹੈ ਤੇ ਖ਼ਤਰਨਾਕ ਹਾਦਸੇ ਵਾਪਰਦੇ ਹਨ10 ਮਈ 2023 ਨੂੰ ਮੁਕਤਸਰ ਜ਼ਿਲ੍ਹੇ ਦੇ ਪਿੰਡ ਬਾਜਾ ਮਰਾੜ ਵਿੱਚ ਪਰਵਾਸੀ ਮਜ਼ਦੂਰ ਦੀ ਝੌਂਪੜੀ ਕਣਕ ਦੇ ਨਾੜ ਨੂੰ ਲਗਾਈ ਅੱਗ ਕਾਰਨ ਉਸ ਅੰਦਰ ਮੌਜੂਦ ਇੱਕ ਸਾਲ ਦਾ ਬੱਚਾ ਤੇ ਦੁਧਾਰੂ ਮੱਝ ਸੜ ਗਏਇਹ ਖ਼ਬਰ ਇੰਨੀ ਭਿਆਨਕ ਹੈ ਕਿ ਸ਼ਬਦ ਜੋੜਨੇ ਔਖੇ ਹੋਏ ਹਨ14 ਮਈ 2022 ਨੂੰ ਡੇਰਾਬੱਸੀ ਦੇ ਨਜ਼ਦੀਕ ਪੈਂਦੇ ਪਿੰਡ ਸੁੰਡਰਾ ਵਿੱਚ ਇੱਕ ਕਿਸਾਨ ਦੁਆਰਾ ਕਣਕ ਦੇ ਨਾੜ ਨੂੰ ਲਗਾਈ ਅੱਗ ਕਾਰਨ ਖੇਤ ਲਾਗੇ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਵੀ ਅੱਗ ਲੱਗ ਗਈ ਸੀ ਜਿਸ ਕਾਰਨ ਪੰਜ ਸਾਲ ਦੀ ਮਾਸੂਮ ਬੱਚੀ ਅੰਦਰ ਹੀ ਸੜ ਗਈ ਸੀਉਕਤ ਘਟਨਾ ਤੋਂ ਕੁਝ ਦਿਨ ਪਹਿਲਾਂ ਹੀ ਬਟਾਲਾ ਦੇ ਨਜ਼ਦੀਕ ਕਣਕ ਦੇ ਨਾੜ ਨੂੰ ਅੱਗ ਲਗਾਈ ਹੋਣ ਕਾਰਨ ਸੜਕ ’ਤੇ ਫ਼ੈਲੇ ਧੂੰਏਂ ਕਾਰਨ ਡਰਾਈਵਰ ਦਾ ਸੰਤੁਲਨ ਵਿਗੜਨ ਕਾਰਨ ਨਿੱਜੀ ਸਕੂਲ ਬੱਸ ਪਲਟ ਗਈ ਸੀ ਅਤੇ ਅੱਗ ਲੱਗੇ ਖੇਤ ਵਿੱਚ ਜਾ ਡਿੱਗੀ ਸੀ ਤੇ ਅੱਗ ਦੀ ਲਪੇਟ ਵਿੱਚ ਆ ਗਈ ਸੀ, ਜਿਸ ਕਾਰਨ ਬੱਸ ਵਿੱਚ ਸਵਾਰ ਬੱਤੀ ਬੱਚਿਆਂ ਵਿੱਚੋਂ ਦੋ ਗੰਭੀਰ ਜ਼ਖਮੀ ਹੋਏ ਸਨਨੇੜਲੇ ਖੇਤਾਂ ਵਿੱਚ ਕੰਮ ਕਰਦੇ ਲੋਕਾਂ ਅਤੇ ਰਾਹਗੀਰਾਂ ਨੇ ਫੁਰਤੀ ਨਾਲ ਬੱਚਿਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ ਤੇ ਵੱਡਾ ਜਾਨੀ ਨੁਕਸਾਨ ਹੋਣੋ ਬਚ ਗਿਆ ਸੀਮੋਗਾ ਦੇ ਲਾਗੇ ਵੀ ਇੱਕ ਮੋਟਰਸਾਈਕਲ ’ਤੇ ਸਵਾਰ ਪਤੀ ਪਤਨੀ ਨਾੜ ਨੂੰ ਲਗਾਈ ਅੱਗ ਕਾਰਨ ਹਾਦਸੇ ਦਾ ਸ਼ਿਕਾਰ ਹੋਏ ਸਨ ਅਤੇ ਉਸੇ ਜਗ੍ਹਾ ਹੀ ਉਨ੍ਹਾਂ ਦੀ ਮੌਤ ਹੋ ਗਈ ਸੀਉਕਤ ਘਟਨਾਵਾਂ ਤੋਂ ਬਾਅਦ ਸੂਬੇ ਦੇ ਕਿਸਾਨੀ ਪ੍ਰੈੱਸ਼ਰ ਗਰੁੱਪ (ਕਿਸਾਨ ਯੂਨੀਅਨਾਂ) ਚੁੱਪ ਰਹੀਆਂ ਸਨ ਕਿਸੇ ਨੇ ਇਨਸਾਨੀਅਤ ਨਾਤੇ ਇਨ੍ਹਾਂ ਮੰਦਭਾਗੀਆਂ ਘਟਨਾਵਾਂ ’ਤੇ ਚਿੰਤਾ ਤਕ ਨਹੀਂ ਜਤਾਈ ਸੀਹੈਰਾਨੀ ਦੀ ਗੱਲ ਇਹ ਹੈ ਕਿ ਬਟਾਲਾ ਵਾਲੀ ਘਟਨਾ ਵਿੱਚ ਕੇਸ ਬੱਸ ਡਰਾਈਵਰ ’ਤੇ ਦਰਜ ਕੀਤਾ ਗਿਆ ਸੀ ਅਤੇ ਖੇਤ ਵਿੱਚ ਅੱਗ ਲਗਾਉਣ ਵਾਲਾ ‘ਅਖੌਤੀ ਅੰਨਦਾਤਾ’ ਅਣਪਛਾਤਾ ਐਲਾਨ ਦਿੱਤਾ ਗਿਆ ਸੀਕੀ ਇਹ ਸੰਭਵ ਹੈ?

ਇੱਕ ਸ਼ਿਕਾਇਤਕਰਤਾ ਨੇ ਕੌਮੀ ਗਰੀਨ ਟ੍ਰਿਬਿਊਨਲ ਕੋਲ ਦਿੱਲੀ ਵਿੱਚ ਝੋਨੇ ਦੀ ਕਟਾਈ ਸਮੇਂ ਧੂੰਆਂ ਰੂਪੀ ਧੁੰਦ ਦਾ ਜ਼ਿੰਮੇਵਾਰ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਦੁਆਰਾ ਸਾੜੀ ਜਾਂਦੀ ਪਰਾਲ਼ੀ ਨੂੰ ਦਰਸਾਇਆ ਸੀਕੌਮੀ ਗਰੀਨ ਟ੍ਰਿਬਿਊਨਲ (ਐੱਨਜੀਟੀ) ਨੇ ਇਸ ਵਧਦੀ ਸਮੱਸਿਆ ਦਾ ਨੋਟਿਸ ਲੈਂਦਿਆਂ ਇਨ੍ਹਾਂ ਸੂਬਾ ਸਰਕਾਰਾਂ ਨੂੰ ਇਸ ਮੁਸ਼ਕਿਲ ਦੇ ਹੱਲ੍ਹ ਲਈ ਕਿਸਾਨਾਂ ਨਾਲ ਮਿਲਕੇ ਕੰਮ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨਪਰਾਲੀ ਸਾੜਨ ਵਾਲੇ ਲੋਕਾਂ ਖਿਲਾਫ਼ ਸਖ਼ਤੀ ਕਰਨ ਦੇ ਹੁਕਮ ਦਿੱਤੇ ਸਨ ਅਤੇ 2500 ਰੁਪਏ ਤੋਂ ਲੈ ਕੇ 15000 ਰੁਪਏ ਤਕ ਜੁਰਮਾਨੇ ਦੀ ਗੱਲ ਕਹੀ ਸੀ ਤਾਂ ਜੋ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਅਤੇ ਚੌਗਿਰਦੇ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇਜਿਹੜੇ ਕਿਸਾਨ ਖੇਤੀ ਰਹਿੰਦ-ਖੂੰਹਦ ਨੂੰ ਨਹੀਂ ਜਲਾਉਂਦੇ, ਉਨ੍ਹਾਂ ਨੂੰ ਮਾਲ਼ੀ ਸਹਾਇਤਾ ਦਿੱਤੀ ਜਾਵੇ ਅਤੇ ਜੋ ਨਾੜ ਸਾੜਦੇ ਹਨ ਉਨ੍ਹਾਂ ਕਿਸਾਨਾਂ ਨੂੰ ਸਰਕਾਰ ਵੱਲੋਂ ਮਿਲੀ ਮਦਦ ਵਾਪਸ ਲਈ ਜਾਵੇਇਹ ਦਰੁਸਤ ਫ਼ੈਸਲਾ ਚਾਹੇ ਦੇਰ ਨਾਲ ਹੀ ਲਿਆ ਗਿਆ ਸੀ ਪਰ ਇਸਦੀ ਸਾਰਥਿਕਤਾ ਸਵਾਲਾਂ ਦੇ ਘੇਰੇ ਵਿੱਚ ਹੈਇੱਥੇ ਇਹ ਗੱਲ ਵਰਨਣਯੋਗ ਹੈ ਕਿ ਵਾਤਾਵਰਣ ਨੂੰ ਪ੍ਰਦੂਸ਼ਿਤ ਸਿਰਫ਼ ਕਿਸਾਨਾਂ ਦੁਆਰਾ ਜਲਾਈ ਜਾ ਰਹੀ ਪਰਾਲੀ (ਰਹਿੰਦ ਖੂੰਹਦ) ਹੀ ਨਹੀਂ ਕਰ ਰਹੀ ਸਗੋਂ ਫੈਕਟਰੀਆਂ ਅਤੇ ਰਸਾਇਣਕ ਉਦਯੋਗਾਂ ਨੇ ਵੀ ਕੀਤਾ ਹੈ ਅਤੇ ਲਗਾਤਾਰ ਹਵਾ ਪਾਣੀ ਵਿੱਚ ਜ਼ਹਿਰਾਂ ਘੋਲ ਰਹੇ ਹਨਕਾਰਪੋਰੇਟ ਘਰਾਣਿਆਂ ਨਾਲ ਸਬੰਧਿਤ ਇਨ੍ਹਾਂ ਕਾਰਖਾਨਿਆਂ ਖਿਲਾਫ਼ ਕੋਈ ਕਾਰਵਾਈ ਅਜੇ ਤਕ ਨਹੀਂ ਕੀਤੀ ਗਈਹਵਾ ਪ੍ਰਦੂਸ਼ਣ ਕੰਟਰੋਲ ਐਕਟ 1981 ਵਿੱਚ ਹੋਂਦ ਵਿੱਚ ਆਇਆ ਪਰ ਦਸੰਬਰ 1984 ਦੀ ਭੋਪਾਲ ਗੈਸ ਦੁਰਘਟਨਾ ਦੇ ਜ਼ਿੰਮੇਵਾਰ ਲੋਕਾਂ ਨੂੰ ਕੋਈ ਸਜ਼ਾ ਨਹੀਂ ਮਿਲੀ

ਪ੍ਰਦੂਸ਼ਿਤ ਹੋ ਰਹੇ ਹਵਾ, ਪਾਣੀ ਨੇ ਲੋਕਾਂ ਨੂੰ ਤੰਦਰੁਸਤ ਰਹਿਣ ਦੀ ਚੁਣੌਤੀ ਦਿੱਤੀ ਹੈਪਰਾਲ਼ੀ ਦੇ ਧੂੰਏਂ ਤੋਂ ਨਿਕਲਣ ਵਾਲੀਆਂ ਜ਼ਹਿਰੀਲੀਆਂ ਗੈਸਾਂ ਕਾਰਬਨ ਮੋਨੋਆਕਸਾਈਡ, ਕਾਰਬਨ ਡਾਈਆਕਸਾਈਡ ਆਦਿ ਵਾਤਾਵਰਣ ਨੂੰ ਦੂਸ਼ਿਤ ਕਰ ਰਹੀਆਂ ਹਨਬੱਚੇ ਬਜ਼ੁਰਗ ਅਤੇ ਦਮੇ ਦੇ ਮਰੀਜ਼ਾਂ ਦੀ ਹਾਲਤ ਬਹੁਤ ਮਾੜੀ ਹੋ ਜਾਂਦੀ ਹੈ ਉਨ੍ਹਾਂ ਨੂੰ ਸਾਹ ਲੈਣ ਵਿੱਚ ਬੜੀ ਦਿੱਕਤ ਆਉਂਦੀ ਹੈਤੰਦਰੁਸਤ ਲੋਕਾਂ ਨੂੰ ਵੀ ਸਾਹ ਲੈਣ ਵਿੱਚ ਬਹੁਤ ਮੁਸ਼ਕਿਲ ਆਉਂਦੀ ਹੈ ਅੱਖਾਂ ਅਤੇ ਗਲ਼ੇ ਵਿੱਚ ਜਲਣ ਦੀ ਸਮੱਸਿਆ ਬਹੁਤ ਵਧ ਜਾਂਦੀ ਹੈਹਵਾ ਵਿੱਚ ਬੇਲੋੜੇ ਧੂੜ ਕਣਾਂ ਅਤੇ ਜ਼ਹਿਰੀਲੀਆਂ ਗੈਸਾਂ ਦੀ ਮਾਤਰਾ ਵਧਣ ਨਾਲ ਧਰਤੀ ਨੂੰ ਵਧੇਰੇ ਗਰਮ ਹੋਣ ਲਈ ਮਜਬੂਰ ਕੀਤਾ ਹੈ ਜਿਸ ਨੇ ਆਲਮੀ ਤਪਸ਼ ਦਾ ਖ਼ਤਰਾ ਵਧਾ ਦਿੱਤਾ ਹੈਸਭ ਤੋਂ ਵੱਧ ਹਵਾ ਕਾਰਬਨ ਮੋਨੋਆਕਸਾਈਡ ਗੈਸ ਨਾਲ ਪ੍ਰਦੂਸ਼ਿਤ ਹੋ ਰਹੀ ਹੈ ਇਸਦਾ ਹਵਾ ਪ੍ਰਦੂਸ਼ਣ ਵਿੱਚ 50 ਫ਼ੀਸਦੀ ਯੋਗਦਾਨ ਹੈਵਧਦੇ ਪ੍ਰਦੂਸ਼ਣ ਦੇ ਕੁਪ੍ਰਭਾਵ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ

ਹਵਾ ਪਾਣੀ ਵਿੱਚ ਵਧਦੀ ਸਲਫ਼ਰ ਡਾਇਆਕਸਾਈਡ, ਨਾਈਟਰੋਜਨ ਆਕਸਾਈਡ, ਹਾਈਕਲੋਰਿਕ ਐਸਿਡ ਦੇ ਜ਼ਹਿਰੀਲੇ ਤੱਤਾਂ ਨੇ ਤੇਜ਼ਾਬੀ ਵਰਖਾ ਨੂੰ ਸਦਾ ਦਿੱਤਾ ਹੈਹੁਣ ਤਕ ਸਭ ਤੋਂ ਤੇਜ਼ਾਬੀ ਵਰਖਾ ਵੈਸਟ ਵਰਜੀਨਿਆ ਵਿੱਚ ਹੋਈ ਜਿਸਦਾ ਪੀਐੱਚ ਮੁੱਲ 1.5 ਸੀਜਰਮਨੀ, ਸਵੀਡਨ, ਰੋਮਾਨੀਆ ਅਤੇ ਪੋਲੈਂਡ ਜਿਹੇ ਦੇਸ਼ਾਂ ਵਿੱਚ ਪੰਜਾਹ ਫ਼ੀਸਦੀ ਕੁਦਰਤੀ ਜੰਗਲ ਤੇਜ਼ਾਬੀ ਵਰਖਾ ਨੇ ਨਸ਼ਟ ਕਰ ਦਿੱਤੇ ਹਨਇਸ ਨੇ ਤਾਂ ਤਾਜ ਮਹਲ ਨੂੰ ਵੀ ਨਹੀਂ ਬਖਸ਼ਿਆ ਉਸਦੀ ਸੁੰਦਰਤਾ ਨੂੰ ਦਾਗ ਲਗਣੇ ਸ਼ੁਰੂ ਹੋ ਗਏ ਹਨਵਧਦੀਆਂ ਗੈਸਾਂ ਅਤੇ ਧੂੜ ਨੇ ਧਰਤੀ ਨੂੰ ਵਧੇਰੇ ਗਰਮ ਹੋਣ ਲਈ ਮਜਬੂਰ ਕੀਤਾ ਹੈਹਰ ਸਾਲ ਤਾਪਮਾਨ ਲਗਭਗ 0.6 ਸੈਲੀਅਸ ਦੀ ਦਰ ਨਾਲ ਵਧ ਰਿਹਾ ਹੈ, ਜਿਸ ਨੇ ਹਰਾ ਗ੍ਰਹਿ ਪ੍ਰਭਾਵ ਨੂੰ ਜਨਮ ਦਿੱਤਾ ਹੈ ਅਤੇ ਆਲ਼ਮੀ ਤਪਸ਼ ਦਾ ਖਤਰਾ ਵਧਾ ਦਿੱਤਾ ਹੈਆਉਣ ਵਾਲੇ ਸਮੇਂ ਵਿੱਚ ਧਰਤੀ ਦਾ ਤਾਪਮਾਨ ਦੋ ਤੋਂ ਚਾਰ ਡਿਗਰੀ ਵਧ ਜਾਵੇਗਾਗਲੇਸ਼ੀਅਰਾਂ ਦਾ ਪਿਘਲਣਾ ਜਾਰੀ ਹੈਗੰਗੋਤਰੀ ਗਲੇਸ਼ੀਅਰ ਦੇ ਪਿਘਲਣ ਦੀ ਦਰ ਹੁਣ ਤੀਹ ਮੀਟਰ ਪ੍ਰਤੀ ਸਾਲ ਹੈਸਮੁੰਦਰਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ, ਜਿਸ ਕਰਕੇ ਹੜ੍ਹ, ਸੁਨਾਮੀ ਆਮ ਹੋ ਜਾਣਗੇਬੇਮੌਸਮੀ ਬਰਸਾਤ, ਗਰਮੀ ਸਰਦੀ ਨੇ ਫਸਲਾਂ ਦੇ ਝਾੜ ਉੱਪਰ ਵੀ ਡੂੰਘਾ ਅਸਰ ਪਾਇਆ ਹੈ

ਕਿਸਾਨਾਂ ਨੂੰ ਖੇਤੀ ਰਹਿੰਦ ਖੂੰਹਦ (ਪਰਾਲੀ) ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜ਼ਿਆਦਾ ਦੱਸਣ ਦੀ ਤਾਂ ਖੈਰ ਜ਼ਰੂਰਤ ਨਹੀਂ ਹੈ, ਉਹ ਵੀ ਇਸ ਮੁਸ਼ਕਿਲ ਬਾਰੇ ਗੰਭੀਰਤਾ ਨਾਲ ਜਾਣਦੇ ਹੀ ਹਨ ਕਿਉਂਕਿ ਉਹ ਵੀ ਇਸੇ ਗ੍ਰਹਿ ਦੇ ਵਾਸੀ ਹਨਝੋਨੇ ਦੀ ਪਰਾਲ਼ੀ ਨੂੰ ਤਾਂ ਅੱਗ ਹਰ ਸਾਲ ਲਗਾਈ ਹੀ ਜਾਂਦੀ ਹੈ ਪਰ ਇਸ ਵਾਰ ਕਣਕ ਦੇ ਨਾੜ ਨੂੰ ਬੇਰੋਕ ਅੱਗ ਲਗਾਈ ਗਈ ਸੀ ਤੇ ਇਸ ਤਰ੍ਹਾਂ ਜਾਪ ਰਿਹਾ ਸੀ ਜਿਵੇਂ ਲੋਕ ਪ੍ਰਸ਼ਾਸਨ, ਸਰਕਾਰ ਦਾ ਮੂੰਹ ਚਿੜ੍ਹਾ ਰਹੇ ਹੋਣ ਕਿ ਅਸੀਂ ਤਾਂ ਇਸ ਤਰ੍ਹਾਂ ਹੀ ਕਰਾਂਗੇਇਨ੍ਹਾਂ ਦੇ ਪ੍ਰੈੱਸ਼ਰ ਗਰੁੱਪ ਏਕਾ ਕਰਕੇ ਪ੍ਰਸ਼ਾਸਨ ਨੂੰ ਝੁਕਾਉਣ ਦੀ ਸਮਰੱਥਾ ਰੱਖਦੇ ਹਨ ਜਿਸ ਕਾਰਨ ਇਨ੍ਹਾਂ ਦੀ ਡਾਂਗ ’ਤੇ ਡੇਰਾ ਲਗਾਉਣ ਵਿੱਚ ਮੁਹਾਰਤ ਹੈ ਪਰ ਵਾਤਾਵਰਣ ਪ੍ਰਤੀ ਇਨ੍ਹਾਂ ਦੇ ਵੀ ਕੋਈ ਫਰਜ਼ ਹਨ ਜਾਂ ਨਹੀਂ? ਇਹ ਸੱਚ ਹੈ ਕਿ ਪਰਾਲ਼ੀ ਨੂੰ ਜ਼ਮੀਨ ਵਿੱਚ ਮਿਲਾਉਣ ਲਈ ਖੇਤ ਨੂੰ ਕਈ ਵਾਰ ਵਾਹੁਣਾ ਪੈਂਦਾ ਹੈ ਜਿਸ ਕਾਰਨ ਡੀਜ਼ਲ ਦੀ ਖਪਤ ਬਹੁਤ ਵਧ ਜਾਂਦੀ ਹੈਕਿਸਾਨ ਜੋ ਪਹਿਲਾਂ ਹੀ ਕਰਜ਼ਾਈ ਹੈ, ਉਸ ਲਈ ਇਹ ਖ਼ਰਚੇ ਮਹਿੰਗੇ ਸਾਬਿਤ ਹੁੰਦੇ ਹਨ90 ਫ਼ੀਸਦੀ ਕਿਸਾਨਾਂ ਕੋਲ ਮਾਤਰ ਦੋ ਏਕੜ ਜ਼ਮੀਨ ਹੈ ਅਤੇ ਔਸਤਨ 119500 ਰੁਪਏ ਹਰ ਕਿਸਾਨ ਪਰਿਵਾਰ ਸਿਰ ਕਰਜ਼ਾ ਹੈਫ਼ਸਲੀ ਚੱਕਰ ਦਾ ਫ਼ੌਰੀ ਬਦਲ ਲੱਭਣ ਨੂੰ ਤਰਜੀਹ ਦੇਣ ਦੀ ਲੋੜ ਹੈਇਸ ਤੋਂ ਪਹਿਲਾਂ ਫ਼ਸਲਾਂ ਦੇ ਸਹੀ ਢੰਗ ਨਾਲ ਮੰਡੀਕਰਣ ਦਾ ਪ੍ਰਬੰਧ ਲਾਜ਼ਮੀ ਹੈਹੁਣ ਸੂਬੇ ਦੀ ਸਰਕਾਰ ਨੇ ਇਸ ਸਮੱਸਿਆ ਦੇ ਹੱਲ ਲਈ ਮੂੰਗੀ ਦੀ ਫ਼ਸਲ ਦਾ ਸਮਰਥਨ ਮੁੱਲ ਤੈਅ ਕੀਤਾ ਹੈ, ਸਰਕਾਰ ਦਾ ਤਰਕ ਹੈ ਕਿ ਇਹ ਪ੍ਰਬੰਧ ਕਿਸਾਨਾਂ ਨੂੰ ਇਸ ਕੁਚੱਕਰ ਵਿੱਚੋਂ ਬਾਹਰ ਕੱਢੇਗਾ ਅਤੇ ਉਨ੍ਹਾਂ ਦੀ ਖੁਸ਼ਹਾਲੀ ਦਾ ਸਬੱਬ ਵੀ ਹੋ ਨਿੱਬੜੇਗਾ

ਕੁਦਰਤੀ ਕਰੋਪੀਆਂ ਤੇਅ ਸਰਕਾਰਾਂ ਦੀ ਨਲਾਇਕੀ ਕਾਰਨ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਹਾਲਤ ਦਿਨੋ ਦਿਨ ਪਤਲੀ ਹੁੰਦੀ ਜਾ ਰਹੀ ਹੈਪਿਛਲੇ ਸਾਲ ਨਰਮੇ ਨੂੰ ਚਿੱਟਾ ਮੱਛਰ ਸਰਕਾਰਾਂ ਦੀ ਮਿਲੀਭੁਗਤ ਨਾਲ ਚੱਟ ਕਰ ਗਿਆ ਸੀਅਜਿਹੇ ਹਾਲਾਤ ਵਿੱਚ ਕਿਸਾਨਾਂ ’ਤੇ ਸਿਰਫ ਸਖ਼ਤੀ ਕਰਨ ਨਾਲ ਕੰਮ ਨਹੀਂ ਬਣਨਾ ਸਗੋਂ ਸਰਕਾਰ ਕੋਈ ਠੋਸ ਅਤੇ ਪ੍ਰਭਾਵਸ਼ਾਲੀ ਨੀਤੀ ਉਲੀਕ ਕੇ ਲਾਗੂ ਕਰੇਪਰਾਲੀ ਜ਼ਮੀਨ ਵਿੱਚ ਵਾਹੁਣ ਲਈ ਕਿਸਾਨਾਂ ਨੂੰ ਡੀਜ਼ਲ ਆਦਿ ਦਾ ਖਰਚ ਦਿੱਤਾ ਜਾਣਾ ਚਾਹੀਦਾ ਹੈਪਿਛਲੀ ਸਰਕਾਰ ਵੇਲੇ ਪਰਾਲੀ ਦੇ ਯੋਗ ਨਿਪਟਾਰੇ ਲਈ ਖਰੀਦੀਆਂ ਮਸ਼ੀਨਾਂ ਭ੍ਰਿਸ਼ਟਾਚਾਰੀਆਂ ਨੇ ਕਿਸਾਨਾਂ ਤਕ ਪੁੱਜਣ ਹੀ ਨਹੀਂ ਦਿੱਤੀਆਂਸਿਰਫ ਨਸੀਹਤਾਂ ਦੇਣ ਦੀ ਥਾਂ ਕਿਸਾਨਾਂ ਦੀ ਯੋਗ ਮਦਦ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈਅਗਰ ਸਰਕਾਰਾਂ ਖੇਤੀ ਰਹਿੰਦ ਖੂੰਹਦ ਸਾੜਨ ਵਾਲਿਆਂ ਖਿਲਾਫ਼ ਸਖ਼ਤੀ ਕਰਦੀਆਂ ਹਨ ਤਾਂ ਇਸਦੇ ਢੁਕਵੇਂ ਹੱਲ ਲਈ ਮਦਦ ਵਾਲਾ ਹੱਥ ਅਮਲੀ ਤੌਰ ’ਤੇ ਵਧਾਇਆ ਜਾਣਾ ਚਾਹੀਦਾ ਹੈਸਿਰਫ ਗੱਲਾਂ ਦਾ ਕੜਾਹ ਬਣਾਉਣ ਨਾਲ ਇਹ ਸਮੱਸਿਆ ਹੱਲ ਨਹੀਂ ਹੋ ਸਕਦੀ ਹਰ ਸੰਭਵ ਯਤਨ ਕਰਨ ਦੀ ਲੋੜ ਹੈ ਤਾਂ ਜੋ ਕਿਸਾਨ ਖੇਤੀ ਰਹਿੰਦ ਖੂੰਹਦ (ਪਰਾਲੀ) ਨਾ ਸਾੜਨ ਤੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(3972)
(ਸਰੋਕਾਰ ਨਾਲ ਸੰਪਰਕ ਲਈ: (This email address is being protected from spambots. You need JavaScript enabled to view it.)

About the Author

ਡਾ. ਗੁਰਤੇਜ ਸਿੰਘ

ਡਾ. ਗੁਰਤੇਜ ਸਿੰਘ

Chak Bakhtu, Bathinda, Punjab, India.
Phone: (91 - 94641 - 72783)

Email: (gurtejsingh72783@gmail.com)

More articles from this author