PrabhdeepSChawla7ਹਰ ਸਾਲ ਗਰਮੀ ਦੇ ਮੌਸਮ ਵਿੱਚ ਲੂ ਲੱਗਣ ਦੀਆਂ ਖ਼ਬਰਾਂ ਸੁਣੀਂਦੀਆਂ ਹਨਪਰ ਜੇ ਗਰਮੀ ਦੀ ਲਹਿਰ ਦੌਰਾਨ ...
(23 ਮਈ 2023)
ਇਸ ਸਮੇਂ ਪਾਠਕ: 214.


ਗਰਮੀ ਦੀ ਲਹਿਰ ਦੌਰਾਨ ਚੌਕਸ ਰਹਿਣ ਦੀ ਲੋੜ

ਅੱਜਕੱਲ੍ਹ ਤਾਪਮਾਨ ਕਾਫੀ ਚੜ੍ਹ ਗਿਆ ਹੈ, ਖਾਸ ਕਰਕੇ ਉੱਤਰੀ ਭਾਰਤ ਵਿੱਚ ਲੂ ਘਾਤਕ ਸਿੱਧ ਹੋ ਰਹੀ ਹੈਲੂ ਲੱਗਣਾ ਗਰਮੀ ਦੇ ਮੌਸਮ ਦਾ ਰੋਗ ਅਤੇ ਵੱਡੀ ਸਮੱਸਿਆ ਹੈਸੂਰਜ ਦੀ ਤਪਸ਼ ਅੱਗ ਵਰ੍ਹਾਉਂਦੀ ਪਈ ਹੈ, ਤੇ ਛੋਟੇ ਬੱਚੇ, ਬਜ਼ੁਰਗ, ਕਮਜ਼ੋਰ ਜਾਂ ਸ਼ੂਗਰ, ਹਾਈ ਬਲੱਡ ਪ੍ਰੈੱਸ਼ਰ ਅਤੇ ਦਿਲ ਦੇ ਰੋਗ ਤੋਂ ਪੀੜਤ ਵਿਅਕਤੀ ਲੂ ਦੀ ਲਪੇਟ ਵਿੱਚ ਛੇਤੀ ਆ ਜਾਂਦੇ ਹਨ ਸੜਕਾਂ ’ਤੇ ਰੇੜ੍ਹੀ, ਰਿਕਸ਼ਾ-ਟਾਂਘਾ ਚਾਲਕ, ਦਿਹਾੜੀਦਾਰ ਮਜ਼ਦੂਰ, ਕਾਮੇ ਅਤੇ ਯਾਤਰੀ ਵੀ ਸੂਰਜ ਦੀਆਂ ਗਰਮ ਹਵਾਵਾਂ ਦੇ ਚੱਲਦਿਆਂ ਲੂ ਦਾ ਸ਼ਿਕਾਰ ਹੋਣ ਕਾਰਨ ਬੇਹੋਸ਼ ਹੋ ਕਿ ਡਿਗ ਪੈਂਦੇ ਹਨਸੂਰਜ ਦੀ ਗਰਮੀ ਸਾਡੀ ਊਰਜਾ ਨੂੰ ਪੂਰੀ ਤਰ੍ਹਾਂ ਖਤਮ ਕਰ ਸਕਦੀ ਹੈਪਸੀਨੇ ਰਾਹੀਂ ਸਰੀਰ ਵਿੱਚੋਂ ਕਾਫੀ ਪਾਣੀ ਬਾਹਰ ਨਿਕਲ ਜਾਂਦਾ ਹੈਪਾਣੀ ਦੀ ਕਮੀ ਨੂੰ ਪੂਰਾ ਕਰਨ ਲਈ ਜੇ ਪਾਣੀ ਅਤੇ ਪੀਣ ਵਾਲੇ ਤਰਲ ਮੌਕੇ ’ਤੇ ਨਾ ਮਿਲਦੇ ਹੋਣ ਜਾਂ ਕੰਮ ਦੇ ਰੁਝੇਵੇਂ ਵਿੱਚ ਪਿਆਸ ਦਾ ਖਿਆਲ ਹੀ ਨਾ ਕੀਤਾ ਜਾਵੇ ਤਾਂ ਪਾਣੀ ਦੀ ਘਾਟ - ਡੀਹਾਈਡ੍ਰੇਸ਼ਨ ਹੋ ਜਾਂਦੀ ਹੈ ਤੇ ਬੰਦੇ ਨੂੰ ਲੂ ਲੱਗਣ ਦਾ ਖਦਸ਼ਾ ਵਧ ਜਾਂਦਾ ਹੈਇਸ ਨਾਲ ਮੌਤ ਵੀ ਹੋ ਸਕਦੀ ਹੈ

ਜਦੋਂ ਪਸੀਨਾ ਆਉਣਾ ਬੰਦ ਹੋ ਜਾਵੇ ਅਤੇ ਸਰੀਰ ਦਾ ਤਾਪਮਾਨ 104 ਡਿਗਰੀ ਫਾਰਨਹਾਈਟ ਤੋਂ ਉੱਪਰ ਹੋ ਜਾਵੇ ਤਾਂ ਸਮਝੋ ਕਿ ਬੰਦੇ ਨੂੰ ਲੂ ਲੱਗ ਗਈ ਹੈਗਰਮੀਆਂ ਵਿੱਚ ਮਲੇਰੀਆ, ਟਾਇਫਾਇਡ ਜਾਂ ਕਿਸੇ ਹੋਰ ਰੋਗ ਕਾਰਨ ਬੁਖ਼ਾਰ ਚੜ੍ਹ ਜਾਵੇ ਤਾਂ ਪਾਣੀ ਦੀ ਘਾਟ ਲੂ ਲੱਗਣ ਦਾ ਕਾਰਨ ਬਣ ਜਾਂਦੀ ਹੈਗਰਮੀ ਦੇ ਮੌਸਮ ਵਿੱਚ ਤਾਪਮਾਨ 45-50 ਡਿਗਰੀ ਸੈਂਟੀਗ੍ਰੇਡ ਤਕ ਪਹੁੰਚ ਜਾਂਦਾ ਹੈ ਤੇ ਤੇਜ਼ ਧੁੱਪ ਕਾਰਨ ਸਨਬਰਨ, ਚਮੜੀ ਵਿੱਚ ਜਲਣ, ਲੂ ਲੱਗਣ ਦਾ ਡਰ ਬਣਿਆ ਰਹਿੰਦਾ ਹੈ। ਕਦੇ-ਕਦੇ ਤਾਂ ਸੂਰਜ ਦੀਆਂ ਤੇਜ਼ ਕਿਰਨਾਂ ਚਮੜੀ ਹੀ ਝੁਲਸਾ ਦਿੰਦੀਆਂ ਹਨਅਜਿਹੇ ਮੌਸਮ ਵਿੱਚ ਆਪਣਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈਸਨਬਰਨ ਅਤੇ ਚਮੜੀ ਦੀ ਜਲਣ ਤੋਂ ਬਚਾ ਲਈ ਕਈ ਤਰ੍ਹਾਂ ਦੇ ਲੋਸ਼ਨ ਅਤੇ ਕਰੀਮਾਂ ਆਦਿ ਦੀ ਵਰਤੋਂ ਕੀਤੀ ਜਾ ਸਕਦੀ ਹੈਪਰ ਲੂ ਲੱਗਣ ਨਾਲ ਸਿਹਤ ਬਹੁਤ ਜ਼ਿਆਦਾ ਵਿਗੜ ਵੀ ਸਕਦੀ ਹੈ। ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਉਣਾ ਚਾਹੀਦਾ ਹੈਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਸੈਲਸੀਅਸ ਜਾਂ ਇਸ ਤੋਂ ਵੱਧ ਤਕ ਪਹੁੰਚ ਜਾਂਦਾ ਹੈ ਤਾਂ ਇਸ ਸਥਿਤੀ ਨੂੰ ਗਰਮੀ ਦੀ ਲਹਿਰ ਕਿਹਾ ਜਾਂਦਾ ਹੈਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਗਰਮੀ ਦੀਆਂ ਲਹਿਰਾਂ ਚੱਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ ਅਤੇ ਇਸ ਸਮੇਂ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਹਨਾਂ ਲੋਕਾਂ, ਜਿਹੜੇ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ

ਵਧੇਰੇ ਜੋਖਮ ਸ਼੍ਰੇਣੀ ਵਿੱਚ ਹਨ: ਨਵਜੰਮੇ ਅਤੇ ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ, ਮਜ਼ਦੂਰ-ਦਿਹਾੜੀਦਾਰ, ਮੁਟਾਪੇ ਤੋਂ ਪੀੜਤ ਵਿਅਕਤੀ, ਮਾਨਸਿਕ ਰੋਗੀ, ਜੋ ਸਰੀਰਕ ਤੌਰ ’ਤੇ ਬਿਮਾਰ ਹਨ, ਖਾਸ ਕਰਕੇ ਜਿਨ੍ਹਾਂ ਨੂੰ ਦਿਲ ਦੀ ਬਿਮਾਰੀ ਜਾਂ ਹਾਈ ਬਲੱਡ ਪ੍ਰੈੱਸ਼ਰ ਹੈ

ਹਰ ਸਾਲ ਗਰਮੀ ਦੇ ਮੌਸਮ ਵਿੱਚ ਲੂ ਲੱਗਣ ਦੀਆਂ ਖ਼ਬਰਾਂ ਸੁਣੀਂਦੀਆਂ ਹਨ, ਪਰ ਜੇ ਗਰਮੀ ਦੀ ਲਹਿਰ ਦੌਰਾਨ ਸਾਵਧਾਨੀਆਂ ਵਰਤੀਆਂ ਜਾਣ ਤਾਂ ਲੂ ਲੱਗਣ ਤੋਂ ਆਪਣੇ ਆਪ ਨੂੰ ਬਚਾਇਆ ਜਾ ਸਕਦਾ ਹੈਲੂ ਜਾਂ ਹੀਟ ਸਟ੍ਰੋਕ ਤੋਂ ਬਚਣ ਲਈ ਕੀ ਕਰਨਾ ਅਤੇ ਕੀ ਨਹੀਂ ਕਰਨਾ ਚਾਹੀਦਾ। ਇਸ ਗਰਮੀ ਦੇ ਮੌਸਮ ਵਿੱਚ ਕੀ ਕਰਨਾ ਚਾਹੀਦਾ ਹੈ:

ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਢੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਸਮੇਂ ਕੀਤੇ ਜਾਣੇ ਚਾਹੀਦੇ ਹਨ ਪਿਆਸ ਨਾ ਲੱਗਣ ’ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਜ਼ਰੂਰ ਪੀਓਪਰ ਮਿਰਗੀ ਜਾਂ ਦਿਲ ਦੀ ਬਿਮਾਰੀ, ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਲੋਕ ਜੋ ਤਰਲ-ਪ੍ਰਤੀਬੰਧਿਤ ਖੁਰਾਕ ’ਤੇ ਹਨ, ਉਨ੍ਹਾਂ ਨੂੰ ਪਾਣੀ ਦੀ ਮਾਤਰਾ ਵਧਾਉਣ ਸਬੰਧੀ ਡਾਕਟਰੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਅਤੇ ਸਰੀਰ ਨੂੰ ਪੂਰੇ ਢਕਣ ਵਾਲੇ ਕੱਪੜੇ ਪਾਓਕੋਸ਼ਿਸ਼ ਕਰੋ ਕਿ ਗਰਮੀਆਂ ਵਿੱਚ ਸਿਰਫ਼ ਸੂਤੀ ਕੱਪੜੇ ਹੀ ਪਹਿਨੇ ਜਾਣ ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢਕਣ ਲਈ ਛਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਆਦਿ ਦੀ ਵਰਤੋਂ ਕਰੋ ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ਵਿੱਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ-ਬੂਟ ਜਾਂ ਚੱਪਲਾਂ ਪਾਓ

ਧੁੱਪ ਵਿੱਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿੱਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ ’ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ ਧੁੱਪ ਵਿੱਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ ਮੌਸਮੀ ਫਲ ਅਤੇ ਸਲਾਦ ਜਿਵੇਂ ਕਿ ਅੰਬ ਤਰਬੂਜ, ਖਰਬੂਜਾ, ਸੰਤਰਾ, ਅੰਗੂਰ, ਖੀਰਾ, ਮੂਲੀ, ਪਿਆਜ ਅਤੇ ਟਮਾਟਰ ਆਦਿ ਖਾਓ ਕਿਉਂਕਿ ਇਨ੍ਹਾਂ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ

ਉਹਨਾਂ ਲੋਕਾਂ ਨੂੰ ਪਾਣੀ ਦੀ ਪੇਸ਼ਕਸ਼ ਕਰੋ ਜੋ ਤੁਹਾਡੇ ਘਰ ਜਾਂ ਦਫਤਰ ਵਿੱਚ ਸਮਾਨ ਜਾਂ ਭੋਜਨ ਦੀ ਡਲਿਵਰੀ ਲਈ ਆਉਂਦੇ ਹਨ ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਅਤੇ ਸੱਤੂ ਵਰਗੇ ਘਰੇਲੂ ਪੀਣ ਵਾਲੇ ਪਦਾਰਥਾਂ ਦੀ ਵਰਤੋਂ ਅਤੇ ਸੇਵਨ ਵਧਾਓ ਆਪਣੀ ਚਮੜੀ ਦੀ ਸੁਰੱਖਿਆ ਲਈ ਸਨਸਕ੍ਰੀਨ ਅਤੇ ਅੱਖਾਂ ਦੀ ਸੁਰੱਖਿਆ ਲਈ ਗੂੜ੍ਹੇ ਚਸ਼ਮੇ ਪਾਓ ਘੱਟ ਭੋਜਨ ਖਾਓ ਅਤੇ ਜ਼ਿਆਦਾ ਵਾਰ ਖਾਓ, ਬੇਹਾ ਖਾਣਾ ਨਾ ਖਾਓ, ਜ਼ਿਆਦਾ ਤੇਲ ਵਾਲੇ ਜਾਂ ਬਾਹਰਲੇ ਖਾਣੇ ਤੋਂ ਪਰਹੇਜ਼ ਕਰੋ ਠੰਢੇ ਪਾਣੀ ਨਾਲ ਵਾਰ-ਵਾਰ ਨਹਾਓ ਜਾਂ ਥੋੜ੍ਹੇ-ਥੋੜ੍ਹੇ ਸਮੇਂ ਬਾਅਦ ਮੂੰਹ-ਹੱਥ ਠੰਢੇ ਪਾਣੀ ਨਾਲ ਧੋਵੋ ਕਸਰਤ ਸਰੀਰ ਦੇ ਵਧਦੇ ਤਾਪਮਾਨ ਦੇ ਅਨੁਕੂਲ ਕਰੋ ਅਤੇ ਖੁਰਾਕ ਤੇ ਤ੍ਰਲ ਪਦਾਰਥਾਂ ਦਾ ਸੇਵਨ ਜ਼ਰੂਰ ਕਰੋ

ਗਰਮੀ ਦੀ ਲਹਿਰ ਦੌਰਾਨ ਸਾਵਧਾਨੀਆਂ:

ਧੁੱਪ ਵਿੱਚ, ਖਾਸ ਤੌਰ ’ਤੇ ਦੁਪਹਿਰ 12 ਤੋਂ 3 ਵਜੇ ਤਕ ਬਾਹਰ ਜਾਣ ਤੋਂ ਪਰਹੇਜ਼ ਕਰੋ ਵਧ ਗਰਮੀ ਵਾਲੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਗੁਰੇਜ਼ ਕੀਤਾ ਜਾਵੇ। ਰਸੋਈ ਨੂੰ ਚੰਗੀ ਤਰ੍ਹਾਂ ਹਵਾਦਾਰ ਰੱਖਣ ਲਈ ਦਰਵਾਜ਼ੇ ਅਤੇ ਖਿੜਕੀਆਂ ਖੁੱਲੀਆਂ ਰੱਖੋ। ਗਰਮ ਹਵਾ ਬਾਹਰ ਕੱਢਣ ਲਈ ਚਿਮਨੀ ਜਾਂ ਪੱਖਾ ਜ਼ਰੂਰ ਚਲਾਓ

ਅਲਕੋਹਲ, ਚਾਹ, ਕੌਫੀ, ਪੈਕਡ ਡ੍ਰਿੰਕ ਅਤੇ ਵਾਧੂ ਮਿੱਠੇ ਪੀਣ ਵਾਲੇ ਪਦਾਰਥਾਂ ਤੋਂ ਪਰਹੇਜ਼ ਕਰੋ ਕਿਉਂਕਿ ਇਹ ਅਸਲ ਵਿੱਚ ਸਰੀਰ ਦੇ ਤਰਲ ਪਦਾਰਥਾਂ ਦੀ ਮਾਤਰਾ ਘਟਾ ਦਿੰਦੇ ਹਨ ਤਲੇ ਹੋਏ ਭੋਜਨ ਤੋਂ ਪਰਹੇਜ਼ ਕਰੋ, ਬਾਸੀ ਭੋਜਨ ਨਾ ਖਾਓ ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਤਾਲਾਬੰਦ ਵਾਹਨ ਵਿੱਚ ਨਾ ਛੱਡੋ

ਅਜਿਹੇ ਲੱਛਣ ਦਿਸਣ ਤੇ ਤੁਰੰਤ ਡਾਕਟਰੀ ਸਹਾਇਤਾ ਲਓ:

1.ਮਾਨਸਿਕ ਸੰਤੁਲਨ ਵਿੱਚ ਬਦਲਾਅ, ਬੇਚੈਨੀ, ਬੋਲਣ ਵਿੱਚ ਮੁਸ਼ਕਲ, ਚਿੜਚਿੜਾਪਨ, ਘਬਰਾ ਕੇ ਬੋਲਣਾ ਅਤੇ ਦੌਰੇ ਆਦਿ ਨਾਲ ਬੋਲਣਾ

2. ਗਰਮ, ਲਾਲ ਅਤੇ ਖੁਸ਼ਕ ਚਮੜੀ

3. ਜਦੋਂ ਸਰੀਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵਧ ਜਾਂਦਾ ਹੈ:

4. ਗੰਭੀਰ ਸਿਰ ਦਰਦ

5. ਚਿੰਤਾ, ਚੱਕਰ ਆਉਣੇ, ਬੇਹੋਸ਼ੀ

6.ਮਾਸਪੇਸ਼ੀਆਂ ਦੀ ਕਮਜ਼ੋਰੀ ਜਾਂ ਖਿਚਾਵ ਇੱਕ ਘੰਟੇ ਤੋਂ ਵੱਧ ਸਮੇਂ ਤਕ ਰਹਿੰਦੀ ਹੈ

7. ਉਲਟੀਆਂ (ਜੀਅ ਮਚਲਾਣਾ-ਘਬਰਾਹਟ ਆਦਿ)

8. ਦਿਲ ਦੀ ਧੜਕਣ ਤੇਜ਼ ਹੋਣਾ

9. ਸਾਹ ਲੈਣ ਵਿੱਚ ਤਕਲੀਫ਼ ਹੋਣਾ

ਲੂ ਤੋਂ ਬਚਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਸੁਝਾ, ਸਾਵਧਾਨੀਆਂ ਅਤੇ ਘਰੇਲੂ ਨੁਸਖੇ ਯਾਦ ਰੱਖੋ ਅਤੇ ਵਧੇਰੇ ਜਾਣਕਾਰੀ ਲਈ ਨੇੜੇ ਦੇ ਸਿਹਤ ਕੇਂਦਰ ਜਾਂ ਟੋਲ ਫਰੀ ਨੰਬਰ 104 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(3983)
(ਸਰੋਕਾਰ ਨਾਲ ਸੰਪਰਕ ਲਈ: (This email address is being protected from spambots. You need JavaScript enabled to view it.)

About the Author

ਡਾ. ਪ੍ਰਭਦੀਪ ਸਿੰਘ ਚਾਵਲਾ

ਡਾ. ਪ੍ਰਭਦੀਪ ਸਿੰਘ ਚਾਵਲਾ

Dept. Of Health and Family Welfare, Faridkot, Punjab India.
Phone: (91 - 98146 - 56257)
Email: (chawlahealthmedia@gmail.com)