GurmitPalahi7ਇਹਨਾਂ ਯੋਜਨਾਵਾਂ ਦੇ ਚੱਲਦਿਆਂ ਦੇਸ਼ ਭਰ ਦੇ ਕੁੱਲ ਪੇਂਡੂ ਖੇਤਰਾਂ ਦੇ 10 ਫੀਸਦੀ ਲੋਕ ਪ੍ਰਭਾਵਿਤ ਹੋ ਰਹੇ ਹਨ। ਉਹਨਾਂ ਦੀਆਂ ...
(6 ਦਸੰਬਰ 2023)
ਇਸ ਸਮੇਂ ਪਾਠਕ: 245.


3 DEC 2023
***

ਦੁਨੀਆ ਭਰ ਵਿੱਚ ਸ਼ਰਨਾਰਥੀਆਂ ਅਤੇ ਪ੍ਰਵਾਸੀਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈਘਰੋਂ ਬੇਘਰ ਹੋਣ ਕਾਰਨ ਸ਼ਰਨਾਰਥੀਆਂ ਨੂੰ ਅੰਤਾਂ ਦੇ ਦੁੱਖ ਝੱਲਣੇ ਪੈਂਦੇ ਹਨਪ੍ਰਵਾਸੀਆਂ, ਸ਼ਰਨਾਰਥੀਆਂ ਦੀਆਂ ਭਾਰੀ ਗਿਣਤੀ ਵਿੱਚ ਹੋ ਰਹੀਆਂ ਮੌਤਾਂ ਨੇ ਪੂਰੀ ਦੁਨੀਆ ਨੂੰ ਹੈਰਾਨ ਕੀਤਾ ਹੋਇਆ ਹੈ

ਅੰਤਰਰਾਸ਼ਟਰੀ ਸਰਹੱਦਾਂ ਪਾਰ ਕਰਨ ਵਾਲੇ ਸ਼ਰਨਾਰਥੀ ਅਤੇ ਪ੍ਰਵਾਸੀ ਵੱਡੀ ਚਿੰਤਾ ਦਾ ਵਿਸ਼ਾ ਬਣ ਚੁੱਕੇ ਹਨਵਿਸ਼ਵ ਪੱਧਰੀ ਜੰਗਾਂ, ਅੰਦਰੂਨੀ ਟਕਰਾਅ, ਸੋਕਾ, ਹੜ੍ਹ, ਅਸੁਰੱਖਿਆ, ਗਰੀਬੀ, ਜ਼ਬਰਨ ਘਰੋਂ ਬੇਘਰ ਕੀਤੇ ਜਾਣਾ ਸ਼ਰਨਾਰਥ ਅਤੇ ਪ੍ਰਵਾਸ ਦੀਆਂ ਜੜ੍ਹਾਂ ਹਨਇਸ ਸਮੇਂ ਦੁਨੀਆ ਦੇ ਵੱਖੋ-ਵੱਖਰੇ ਹਿੱਸਿਆਂ ਵਿੱਚ ਗੰਭੀਰ ਟਕਰਾ ਚੱਲ ਰਹੇ ਹਨਵੱਡੀ ਗਿਣਤੀ ਵਿੱਚ ਮਾਸੂਮ, ਬੇਦੋਸ਼ੇ ਮਰ ਰਹੇ ਹਨਖ਼ਾਸ ਕਰਕੇ ਔਰਤਾਂ ਅਤੇ ਬੱਚਿਆਂ ਨੂੰ ਇਸਦੀ ਕੀਮਤ ਚੁਕਾਉਣੀ ਪੈ ਰਹੀ ਹੈ

ਇੱਕ ਰਿਪੋਰਟ ਅਨੁਸਾਰ ਸਾਲ 2021 ਦੇ ਆਖਰੀ ਅੰਕੜਿਆਂ ਦੇ ਮੁਕਾਬਲੇ 2022 ਵਿੱਚ ਸ਼ਰਨਾਰਥੀਆਂ ਦੀ ਗਿਣਤੀ 1.9 ਕਰੋੜ ਤੋਂ ਜ਼ਿਆਦਾ ਹੋ ਗਈਦੁਨੀਆ ਭਰ ਵਿੱਚ ਘਰੋਂ ਬੇਘਰ ਹੋਏ ਕੁੱਲ 10.84 ਕਰੋੜ ਲੋਕਾਂ ਵਿੱਚੋਂ 3.53 ਕਰੋੜ ਸ਼ਰਨਾਰਥੀ ਹਨ, ਜੋ ਜੀਵਨ ਸੁਰੱਖਿਆ ਲਈ ਅੰਤਰਰਾਸ਼ਟਰੀ ਸਰਹੱਦਾਂ ਪਾਰ ਕਰ ਗਏਪਿਛਲੇ ਸਾਲ 2022 ਵਿੱਚ ਘਰੋਂ ਬੇਘਰ ਹੋਣ ਦਾ ਮੁੱਖ ਕਾਰਨ ਯੂਕਰੇਨ ਦੀ ਲੜਾਈ ਰਹੀਹੁਣ ਫਲਸਤੀਨ ਅਤੇ ਇਜ਼ਰਾਇਲ ਕਾਰਨ ਹਜ਼ਾਰਾਂ ਲੋਕ ਤਬਾਹ ਹੋ ਰਹੇ ਹਨ, ਘਰ ਛੱਡ ਰਹੇ ਹਨ, ਪੀੜਤ ਹੋ ਰਹੇ ਹਨ ਅਤੇ ਵੱਡਾ ਦਰਦ ਹੰਢਾ ਰਹੇ ਹਨਸਾਲ 2022 ਦੇ ਅਖੀਰ ਤਕ 1.6 ਕਰੋੜ ਯੂਕਰੇਨੀਆ ਦੇ ਨਾਗਰਿਕ ਆਪਣੇ ਘਰ ਛੱਡ ਕੇ ਹੋਰ ਥਾਵਾਂ ’ਤੇ ਪਨਾਹ ਲੈਣੀ ਪਈ। ਇਹਨਾਂ ਵਿੱਚ 59 ਲੱਖ ਆਪਣੇ ਦੇਸ਼ ਅੰਦਰ ਅਤੇ 57 ਲੱਖ ਗੁਆਂਢੀ ਦੇਸ਼ਾਂ ਵੱਲ ਤੁਰ ਗਏ

ਡੈਮੋਕਰੈਟਿਕ ਰੀਪਬਲਿਕ ਆਫ ਕਾਂਗੋ, ਇਥੋਪੀਆ ਅਤੇ ਮੀਆਂਮਾਰ ਵਿੱਚੋਂ 10 ਲੱਖ ਤੋਂ ਵੱਧ ਲੋਕ, ਦੇਸ਼ ਦੇ ਅੰਦਰੂਨੀ ਟਕਰਾਵਾਂ ਕਾਰਨ ਘਰੋਂ ਬੇਘਰ ਹੋਏਸੁਡਾਨ ਦੇ 11 ਕਰੋੜ ਲੋਕਾਂ ਨੂੰ ਘਰ ਛੱਡਣੇ ਪਏ

ਜੰਗ ਤੋਂ ਬਿਨਾਂ ਕੁਦਰਤੀ ਆਫਤਾਂ ਮਨੁੱਖ ਨੂੰ ਪਰੇਸ਼ਾਨ ਕਰਦੀਆਂ ਹਨ, ਉਹਨਾਂ ਦੀ ਮੌਤ ਦਾ ਕਾਰਨ ਬਣਦੀਆਂ ਹਨ ਉਹਨਾਂ ਦੇ ਘਰ ਤਬਾਹ ਕਰਦੀਆਂ ਹਨ, ਉਹਨਾਂ ਨੂੰ ਘਰ ਛੱਡਣੇ ਨੂੰ ਮਜਬੂਰ ਕਰਦੀਆਂ ਹਨ। ਕੁਦਰਤੀ ਆਫਤਾਂ ਕਾਰਨ ਬੇਘਰ ਹੋਣ ਵਾਲਿਆਂ ਦੀ ਗਿਣਤੀ 3.26 ਕਰੋੜ ਰਹੀ ਅਤੇ ਸਾਲ ਦੇ ਅੰਤ ਤਕ ਪੱਕੇ ਤੌਰ ’ਤੇ ਲਗਭਗ 87 ਲੱਖ ਲੋਕਾਂ ਦੇ ਘਰ ਤਬਾਹ ਹੋ ਗਏ

ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੈ ਕਿ ਸ਼ਰਨਾਰਥੀਆਂ ਅਤੇ ਪ੍ਰਵਾਸੀਆਂ ਦੀ 90 ਫੀਸਦੀ ਆਬਾਦੀ ਹੇਠਲੇ ਅਤੇ ਵਿਚਕਾਰਲੇ ਵਰਗ ਦੇ ਲੋਕਾਂ ਦੀ ਹੈਇਹਨਾਂ ਲੋਕਾਂ ਦੀ ਬਾਂਹ ਵੀ ਗਰੀਬ ਦੇਸ਼ਾਂ ਨੇ ਹੀ ਫੜੀਲਗਭਗ 76 ਫੀਸਦੀ ਸ਼ਰਨਾਰਥੀਆਂ ਨੇ ਇਹਨਾਂ ਦੇਸ਼ਾਂ ਵਿੱਚ ਹੀ ਸ਼ਰਨ ਲਈਪਰ ਇਹਨਾਂ ਦੇਸ਼ਾਂ ਵਿੱਚ ਰਹਿ ਕੇ ਉਹਨਾਂ ਨੂੰ ਨਾ ਸਿਹਤ ਸਹੂਲਤਾਂ ਮਿਲੀਆਂ, ਨਾ ਹੀ ਉਹਨਾਂ ਦੀ ਸਿੱਖਿਆ ਦਾ ਕੋਈ ਪ੍ਰਬੰਧ ਹੋਇਆ, ਨਾ ਰੁਜ਼ਗਾਰ ਮਿਲਿਆ ਅਤੇ ਇਹ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਅਤਿ ਤਰਸਯੋਗ ਹਾਲਾਤ ਵਿੱਚ ਰਹਿਣ ਲਈ ਮਜਬੂਰ ਹੋ ਗਏ

ਅਮੀਰ ਦੇਸ਼ਾਂ ਨੇ ਇਹਨਾਂ ਸ਼ਰਨਾਰਥੀਆਂ ਦੀ ਬਾਂਹ ਨਹੀਂ ਫੜੀ ਇੱਥੇ ਕਿਸੇ ਨਾ ਕਿਸੇ ਕਾਰਨ ਪ੍ਰਵਾਸ ਹੰਢਾਉਣ ਲਈ ਸਰਹੱਦਾਂ ਪਾਰ ਕਰਨ ਵਾਲੇ ਪ੍ਰਵਾਸੀਆਂ ਨੂੰ ਮੌਤ ਦੇ ਮੂੰਹ ਵਿੱਚ ਜਾਣਾ ਪਿਆਉਹ ਏਜੰਟਾਂ ਦੇ ਹੱਥੀਂ ਚੜ੍ਹੇ ਜਾਂ ਨਿੱਜੀ ਕੋਸ਼ਿਸ਼ਾਂ ਨਾਲ ਸਰਹੱਦਾਂ ਪਾਰ ਕਰਦੇ ਆਪਣੀ ਜਾਨ ਜੋਖ਼ਮ ਵਿੱਚ ਪਾਉਂਦੇ ਰਹੇ

ਇੰਟਰਨੈਸ਼ਨਲ ਆਰਗਨਾਈਜੇਸ਼ਨ ਫਾਰ ਮਾਈਗਰੇਸ਼ਨ (ਆਈ.ਓ.ਐੱਮ) ਦੇ ਇੱਕ ਅੰਦਾਜ਼ੇ ਮੁਤਾਬਕ ਸਾਲ 2014 ਤੋਂ ਬਾਅਦ ਅਮਰੀਕਾ ਅਤੇ ਯੂਰਪ ਸੰਘ ਦੇ ਦੇਸ਼ਾਂ ਵਿੱਚ ਪਹੁੰਚਣ ਦੇ ਚਾਹਵਾਨ 50 ਹਜ਼ਾਰ ਤੋਂ ਵੱਧ ਸ਼ਰਨਾਰਥੀ ਜਾਂ ਪ੍ਰਵਾਸੀ ਜਾਂ ਤਾਂ ਮਾਰੇ ਜਾ ਚੁੱਕੇ ਹਨ ਜਾਂ ਜੰਗਲਾਂ, ਸਮੁੰਦਰਾਂ ਵਿੱਚ ਲਾਪਤਾ ਹੋ ਚੁੱਕੇ ਹਨਅਮਰੀਕਾ ਮੈਕਸੀਕੋ ਸਰਹੱਦ ’ਤੇ ਮਨੁੱਖੀ ਤਸਕਰ ਸਰਹੱਦ ਪਾਰ ਕਰਾਉਂਦੇ ਹਨ ਅਤੇ ਇੰਜ ਕਰਦਿਆਂ ਕਰਾਉਂਦਿਆਂ 3000 ਤੋਂ ਵੱਧ ਸ਼ਰਨਾਰਥੀ ਜਾਂ ਮੈਕਸੀਕੋ ਸਰਹੱਦਾਂ ’ਤੇ ਜਾਂ ਮੈਕਸੀਕੋ ਦੇ ਜੰਗਲਾਂ ਵਿੱਚ ਮਾਰੇ ਜਾ ਚੁੱਕੇ ਹਨ

ਭਾਰਤ ਵਿੱਚ ਘਰੋਂ ਬੇਘਰੇ ਹੋਣ ਦਾ ਮੁੱਖ ਕਾਰਨ ਵਿਕਾਸ ਦੀਆਂ ਪ੍ਰਯੋਜਨਾਵਾਂ ਹਨਕੇਂਦਰ ਅਤੇ ਸੂਬਾ ਸਰਕਾਰਾਂ ਵੱਡੇ-ਵੱਡੇ ਹਾਈਵੇਅ, ਦਰਿਆ ਉੱਤੇ ਬੰਨ੍ਹ, ਬਿਜਲੀ ਪੈਦਾ ਕਰਨ ਲਈ ਡੈਮ ਆਦਿ ਉਸਾਰੀ ’ਤੇ ਜ਼ੋਰ ਦਿੰਦੀਆਂ ਹਨਖਨਣ ਦੀਆਂ ਯੋਜਨਾਵਾਂ ਵੀ ਲੋਕਾਂ ਨੂੰ ਆਪਣੇ ਘਰ ਛੱਡਣ ਲਈ ਮਜਬੂਰ ਕਰਦੀਆਂ ਹਨ

ਇਹਨਾਂ ਯੋਜਨਾਵਾਂ ਦੇ ਚੱਲਦਿਆਂ ਦੇਸ਼ ਭਰ ਦੇ ਕੁੱਲ ਪੇਂਡੂ ਖੇਤਰਾਂ ਦੇ 10 ਫੀਸਦੀ ਲੋਕ ਪ੍ਰਭਾਵਿਤ ਹੋ ਰਹੇ ਹਨਉਹਨਾਂ ਦੀਆਂ ਜ਼ਮੀਨਾਂ, ਘਰ ਇਹਨਾਂ ਪ੍ਰਯੋਜਨਾਵਾਂ ਦੀ ਭੇਂਟ ਚੜ੍ਹ ਰਹੀਆਂ ਹਨਵੱਡੀ ਗਿਣਤੀ ਦੇਸ਼ ਦੇ ਜਨਜਾਤੀ ਕਬੀਲਿਆਂ ਨੂੰ ਆਪਣੇ ਮੂਲ ਥਾਵਾਂ ਤੋਂ ਪਲਾਇਨ ਕਰਨਾ ਪਿਆ ਹੈਇਸ ਨਾਲ ਵਾਤਾਵਰਣ ਦਾ ਬੇਤਿਹਾਸ਼ਾ ਵਿਨਾਸ਼ ਹੋ ਰਿਹਾ ਹੈਆਦਿਵਾਸੀਆਂ ਦਾ ਜੀਵਨ ਅਤੇ ਉਪਜੀਵਕਾ ਜੰਗਲ ਦੀ ਸੰਸਕ੍ਰਿਤੀ ’ਤੇ ਨਿਰਭਰ ਕਰਦੀ ਹੈਭਾਵੇਂ ਕਿ ਜੰਗਲਾਂ, ਕਬੀਲਿਆਂ ਦੀ ਸੁਰੱਖਿਆ ਦਾ ਕਾਨੂੰਨ “ਓਪਨ ਨਿਵੇਸ਼ ਭੂਮੀ ਅਧਿਗ੍ਰਹਿਣ ਅਧਿਨਿਯਮ 1894” ਦਾ ਕਾਨੂੰਨ ਬਣਿਆ ਹੈ ਪਰ ਉਹ ਵੀ ਵਿਕਾਸ ਦੀ ਅੰਧਾਂ ਧੁੰਦ ਦੌੜ ਦੀ ਭੇਂਟ ਚੜ੍ਹ ਚੁੱਕਾ ਹੈਦਲਿਤ, ਪਛੜੇ ਅਤੇ ਆਦਿ ਵਾਸੀਆਂ ਦੇ ਆਪਣੇ ਮੂਲ ਰਿਵਾਇਤੀ ਢਿੱਡ ਭਰਨ ਦੇ ਢੰਗ ਤਰੀਕੇ ਇਹਨਾਂ ਪ੍ਰਯੋਜਨਾਵਾਂ ਨੇ ਖ਼ਤਮ ਕਰ ਦਿੱਤੇ ਹਨ ਅਤੇ ਇਹਨਾਂ ਜਨਜਾਤੀ ਦੇ ਲੋਕਾਂ ਦੀ ਜ਼ਿੰਦਗੀ ਅਸੁਰੱਖਿਅਤ ਹੋ ਗਈ ਹੈ

ਭਾਰਤ ਵਿੱਚ ਕਈ ਥਾਵਾਂ ਉੱਤੇ ਆਪਸੀ ਸੰਗਰਸ਼ ਅਤੇ ਹਿੰਸਾ ਨਾਲ ਭਗਦੜ ਮਚੀ ਹੈਸੂਬਾ ਮਨੀਪੁਰ ਇਸਦੀ ਉਦਾਹਰਣ ਹੈਕੁਝ ਲੋਕ ਗਰੀਬੀ ਤੋਂ ਤੰਗ ਆ ਕੇ ਬਿਹਤਰ ਜ਼ਿੰਦਗੀ ਲਈ ਯਤਨਸ਼ੀਲ ਰਹਿੰਦੇ ਹਨ ਅਤੇ ਘਰ ਛੱਡਦੇ ਹਨ

ਵੱਡੀ ਸਮੱਸਿਆ ਇਹ ਹੈ ਕਿ ਬੇਰੁਜ਼ਗਾਰੀ ਤੋਂ ਪੀੜਤ ਲੋਕ ਕੰਮ ਕਾਜ ਦੀ ਤਲਾਸ਼ ਵਿੱਚ ਦੂਜੇ ਸੂਬਿਆਂ ਵੱਲ ਪਲਾਇਨ ਕਰਦੇ ਹਨਬਿਹਾਰ, ਯੂ.ਪੀ. ਆਦਿ ਰਾਜਾਂ ਦੇ ਪ੍ਰਵਾਸੀ ਪੰਜਾਬ, ਹਰਿਆਣਾ, ਦਿੱਲੀ, ਮਹਾਰਾਸ਼ਟਰ ਆਦਿ ਸੂਬਿਆਂ ਵੱਲ ਕੰਮ ਦੀ ਤਲਾਸ਼ ਵਿੱਚ ਜਾਂਦੇ ਹਨ ਅਤੇ ਉੱਥੋਂ ਦੇ ਬਾਸ਼ਿੰਦੇ ਬਣ ਰਹੇ ਹਨਇਸ ਨਾਲ ਉੱਥੋਂ ਦੇ ਸਮਾਜ ਉੱਤੇ ਸਮਾਜਿਕ, ਆਰਥਿਕ, ਰਾਜਨੀਤਕ ਪ੍ਰਭਾਵ ਪਿਆ ਹੈਪੰਜਾਬ, ਹਰਿਆਣਾ, ਗੁਜਰਾਤ ਆਦਿ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਪ੍ਰਵਾਸ ਦੇ ਰਾਹ ਪਏ ਹਨਜ਼ਮੀਨਾਂ, ਜਾਇਦਾਦਾਂ ਵੇਚਕੇ ਕੈਨੇਡਾ, ਅਮਰੀਕਾ, ਅਸਟਰੇਲੀਆ, ਨਿਊਜ਼ੀਲੈਂਡ, ਬਰਤਾਨੀਆ ਆਦਿ ਦੇਸ਼ਾਂ ਵਿੱਚ ਪੱਕੇ ਬਾਸ਼ਿੰਦੇ ਬਣ ਗਏ ਹਨ ਅਤੇ ਵੱਡੀ ਗਿਣਤੀ ਅਰਬ ਦੇਸ਼ਾਂ ਵੱਲ ਗਏ ਹਨ ਜਾਂ ਜਾ ਰਹੇ ਹਨ

ਰੀਫੀਊਜ਼ੀ ਜਾਂ ਸ਼ਰਨਾਰਥੀ ਸ਼ਬਦ ਲਚਾਰੀ ਦਾ ਦੂਜਾ ਨਾਂਅ ਹੈਭਾਰਤ ਵਿੱਚ ਸ਼ਰਨਾਰਥੀਆਂ ਦਾ ਇਤਿਹਾਸ ਪੁਰਾਣਾ ਹੈ ਅਤੇ ਭਾਰਤ ਵਿੱਚ ਵਸੇ ਕਾਨੂੰਨੀ, ਗੈਰ-ਕਾਨੂੰਨੀ ਸ਼ਰਨਾਰਥੀਆਂ ਦੀ ਜਨਸੰਖਿਆ ਕਈ ਵਿਕਸਿਤ ਦੇਸ਼ਾਂ ਦੀ ਜਨਸੰਖਿਆ ਤੋਂ ਵੀ ਵੱਧ ਹੈਭਾਰਤ ਦੀ ਵੰਡ ਵੇਲੇ ਪਾਕਿਸਤਾਨੋਂ ਲੱਖਾਂ ਦੀ ਗਿਣਤੀ ਵਿੱਚ ਲੋਕਾਂ ਨੂੰ ਆਪਣੇ ਘਰ ਛੱਡਣੇ ਪਏਇਹ ਇਸ ਸਦੀ ਦਾ ਸਭ ਤੋਂ ਵੱਡਾ ਦੁਖਾਂਤ ਸੀਹਿੰਸਾ ਦੌਰਾਨ ਬੇਵੱਸ ਲੋਕ ਮਾਰੇ ਗਏ। ਔਰਤਾਂ ਉਧਾਲੀਆਂ ਗਈਆਂ। ਲੋਕ ਆਪਣੇ ਰੁਜ਼ਗਾਰ, ਜ਼ਮੀਨਾਂ, ਘਰ ਗੁਆ ਬੈਠੇ

ਇਹੋ ਹਾਲਾਤ ਭਾਰਤ ਤੋਂ ਪਰਵਾਸ ਹੰਢਾਉਣ ਵਾਲੇ ਲੋਕਾਂ ਦੇ ਹਨਜਦੋਂ ਵੱਡੀ ਗਿਣਤੀ ਵਿੱਚ ਲੋਕ ਰੁਜ਼ਗਾਰ ਦੀ ਭਾਲ ਵਿੱਚ ਮਜਬੂਰ ਜਾਂ ਆਪਣੇ ਚੰਗੇ ਭਵਿੱਖ ਲਈ ਆਪਣੀ ਮਰਜ਼ੀ ਨਾਲ ਜਾ ਰਹੇ ਹਨ, ਪਰ ਵਿਸ਼ੇਸ਼ ਗੱਲ ਤਾਂ ਇਹ ਹੈ ਕਿ ਉਹਨਾਂ ਨੂੰ ਹਾਲਾਤ ਤੋਂ ਮਜਬੂਰ ਹੋ ਕੇ ਆਪਣਾ ਘਰ, ਆਪਣਾ ਦੇਸ਼, ਆਪਣੀ ਬੋਲੀ, ਆਪਣਾ ਸੱਭਿਆਚਾਰ ਤਕ ਤਿਆਗਣਾ ਪੈਂਦਾ ਹੈਹਰ ਸਾਲ 25 ਲੱਖ ਭਾਰਤੀ ਆਪਣਾ ਦੇਸ਼ ਛੱਡ ਕੇ ਪ੍ਰਦੇਸ਼ਾਂ ਵਿੱਚ ਵਸ ਰਹੇ ਹਨਇਹ ਗਿਣਤੀ ਦੁਨੀਆ ਵਿੱਚ ਸਭ ਤੋਂ ਵੱਧ ਹੈ

ਅਸਲ ਵਿੱਚ ਸ਼ਰਨਾਰਥੀ ਅਤੇ ਪ੍ਰਵਾਸੀ ਜ਼ਿੰਦਗੀ ਦੀ ਜੰਗ ਲੜਦੇ ਹਨਇਹ ਜੰਗ ਉਜਾੜੇ ਤੋਂ ਬਾਅਦ ਮੁੜ ਸਥਾਪਿਤ ਹੋਣ ਦੀ ਹੈਇਸ ਜੰਗ ਵਿੱਚ ਵੱਡੀਆਂ ਔਕੜਾਂ, ਦੁਸ਼ਵਾਰੀਆਂ ਦਾ ਉਹਨਾਂ ਨੂੰ ਸਾਹਮਣਾ ਕਰਨਾ ਪੈਂਦਾ ਹੈਉਹਨਾਂ ਥਾਵਾਂ ਉੱਤੇ ਮਜਬੂਰਨ ਜਾਣਾ ਪੈਂਦਾ ਹੈ, ਜਿੱਥੇ ਉਹਨਾਂ ਦਾ ਆਪਣਾ ਘਰ ਨਹੀਂ, ਆਪਣੀ ਬੋਲੀ ਨਹੀਂ, ਆਪਣਾ ਸੱਭਿਆਚਾਰ ਨਹੀਂਜਿੱਥੇ ਉਹਨਾਂ ਲਈ ਕੁਝ ਵੀ ਪਰੋਸ ਕੇ ਨਹੀਂ ਰੱਖਿਆ ਹੁੰਦਾ, ਸਭ ਕੁਝ ਦੀ ਪ੍ਰਾਪਤੀ ਲਈ ਜੱਦੋਜਹਿਦ ਕਰਨੀ ਪੈਂਦੀ ਹੈਸਧਾਰਨ ਰੋਟੀ ਤੋਂ ਲੈ ਕੇ ਚੰਗੇ ਭਵਿੱਖ ਲਈ ਚੰਗੇ ਰੁਜ਼ਗਾਰ ਦੀ ਪ੍ਰਾਪਤੀ ਤਕ, ਇਸ ਸਮੇਂ ਦੌਰਾਨ ਉਸ ਦੇ ਸੁਪਨੇ ਨਿੱਤ ਟੁੱਟਦੇ ਹਨਕਈ ਹਾਲਾਤ ਵਿੱਚ ਉਹ ਆਪਣੀ ਜ਼ਿੰਦਗੀ ਤੋਂ ਹੱਥ ਵੀ ਧੋ ਬੈਠਦੇ ਹਨਇਸ ਤੋਂ ਵੱਡਾ ਮਨੁੱਖੀ ਜ਼ਿੰਦਗੀ ਦਾ ਹੋਰ ਕਿਹੜਾ ਦੁਖਾਂਤ ਹੋ ਸਕਦਾ ਹੈ?

ਸ਼ਰਨਾਰਥ ਅਤੇ ਪ੍ਰਵਾਸ ਨੂੰ ਰੋਕਣ ਦੇ ਸਾਰੇ ਉਪਾਅ ਅੰਤਰਰਾਸ਼ਟਰੀ ਪੱਧਰ ’ਤੇ ਫੇਲ ਹੋ ਰਹੇ ਹਨਨਾ ਜੰਗਾਂ ਰੁਕ ਰਹੀਆਂ, ਨਾ ਹਿੰਸਾ ਰੁਕ ਰਹੀ, ਨਾ ਜੰਗਲਾਂ ਦਾ ਉਜਾੜਾ ਰੁਕ ਰਿਹਾ ਅਤੇ ਨਾ ਹੀ ਅੰਨ੍ਹੇਵਾਹ ਹੁੰਦੀਆਂ ਬੇਲੋੜੀਆਂ ਵਿਕਾਸ ਯੋਜਨਾਵਾਂ ਨੂੰ ਨੱਥ ਪਾਈ ਜਾ ਰਹੀ ਹੈ

ਬੇਰੁਜ਼ਗਾਰੀ ਦਾ ਦੈਂਤ ਸਾਂਭਿਆ ਹੀ ਨਹੀਂ ਜਾ ਰਿਹਾ ਹੈਉਹ ਸਾਰੇ ਕਾਰਕ ਜਿਹੜੇ ਸ਼ਰਨਾਰਥ ਅਤੇ ਪ੍ਰਵਾਸ ਵਿੱਚ ਵਾਧਾ ਕਰ ਰਹੇ ਹਨ, ਉਹਨਾਂ ਨੂੰ ਰੋਕਣ ਲਈ ਨਾ ਯੂ.ਐੱਨ.ਓ. ਅਤੇ ਨਾ ਹੀ ਕੋਈ ਹੋਰ ਸੰਸਥਾਵਾਂ ਸਫਲ ਹੋ ਰਹੀਆਂ ਹਨ

ਹਾਂ, ਆਪੋ-ਆਪਣੇ ਦੇਸ਼ਾਂ ਵਿੱਚ ਪ੍ਰਵਾਸ ਅਤੇ ਸ਼ਰਨਾਰਥੀਆਂ ਦੀ ਸੰਖਿਆ ਨੂੰ ਕਾਬੂ ਵਿੱਚ ਰੱਖਣ ਲਈ ਯਤਨ ਜ਼ਰੂਰ ਇਹ ਦੇਸ਼ ਯਤਨ ਕਰ ਰਹੇ ਹਨਜਰਮਨ ਅਤੇ ਯੂਰਪ ਦੇਸ਼ਾਂ ਦੀਆਂ ਸਰਹੱਦਾਂ ’ਤੇ 2 ਲੱਖ ਤੋਂ ਵੱਧ ਸ਼ਰਨਾਰਥੀ ਪ੍ਰਵਾਸੀ ਬੈਠੇ ਹਨ, ਜੋ ਹਰ ਹੀਲਾ ਵਸੀਲਾ ਵਰਤ ਕੇ ਸਰਹੱਦਾਂ ਪਾਰ ਕਰਦੇ ਹਨ

ਸ਼ਰਨਾਰਥੀਆਂ ਅਤੇ ਪ੍ਰਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਅੰਤਰਰਾਸ਼ਟਰੀ ਭਾਈਚਾਰੇ ਦੇ ਸਾਂਝੇ ਯਤਨ ਨਾਲ ਸੰਭਵ ਹੈਅੰਤਰਰਾਸ਼ਟਰੀ ਸ਼ਰਨਾਰਥੀ ਕਾਨੂੰਨ, ਮਨੁੱਖ ਅਧਿਕਾਰ ਸੁਰੱਖਿਆ ਕਾਨੂੰਨ, ਸ਼ਰਨਾਰਥ ਤੇ ਪ੍ਰਵਾਸ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਾਰਗਰ ਹੋ ਸਕਦੇ ਹਨ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(4526)
(ਸਰੋਕਾਰ ਨਾਲ ਸੰਪਰਕ ਲਈ: (This email address is being protected from spambots. You need JavaScript enabled to view it.)

About the Author

ਗੁਰਮੀਤ ਸਿੰਘ ਪਲਾਹੀ

ਗੁਰਮੀਤ ਸਿੰਘ ਪਲਾਹੀ

Journalist. (Phagwara, Punjab, India)
Phone:  (91 - 98158 - 02070)
Email: (gurmitpalahi@yahoo.com)

More articles from this author