RanjitSinghDr7ਰਾਜਸੀ ਪਾਰਟੀਆਂ ਕੇਵਲ ਉਹ ਮੁੱਦੇ ਹੀ ਚੁੱਕਦੀਆਂ ਹਨ ਜਿਨ੍ਹਾਂ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾ ਕੇ ...
(21 ਜਨਵਰੀ 2024)
ਇਸ ਸਮੇਂ ਪਾਠਕ: 465.


ਭਾਰਤ ਨੂੰ ਲੋਕਰਾਜ ਬਣਿਆ ਅੱਠਵਾਂ ਦਹਾਕਾ ਜਾ ਰਿਹਾ ਹੈ
ਵੇਖਣਾ ਇਹ ਹੈ ਕਿ ਦੇਸ਼ ਵਿੱਚ ਕੀ ਸੱਚਮੁੱਚ ਲੋਕਾਂ ਦਾ ਰਾਜ ਹੈਅਮਰੀਕਾ ਦੇ ਰਾਸ਼ਟਰਪਤੀ ਲਿੰਕਨ ਨੇ ਲੋਕਰਾਜ ਦੀ ਪਰੀਭਾਸ਼ਾ ਦਿੰਦੇ ਹੋਏ ਆਖਿਆ ਸੀ, ‘ਲੋਕਾਂ ਦੁਆਰਾ ਬਣਾਈ ਗਈ, ਲੋਕਾਂ ਲਈ ਤੇ ਲੋਕਾਂ ਦੀ ਸਰਕਾਰ ਨੂੰ ਲੋਕਰਾਜ ਆਖਿਆ ਜਾ ਸਕਦਾ ਹੈ ਸਮੇਂ ਦੇ ਬੀਤਣ ਨਾਲ ਲੋਕਰਾਜ ਪਰਪੱਕ ਹੋਣਾ ਚਾਹੀਦਾ ਸੀ ਪਰ ਹੁਣ ਇਸ ਵਿੱਚ ਨਿਘਾਰ ਆ ਰਿਹਾ ਹੈਇਹ ਕੇਵਲ ਲੋਕਾਂ ਦੁਆਰਾ ਬਣਾਈ ਗਈ ਸਰਕਾਰ ਤਕ ਹੀ ਸੀਮਤ ਹੋ ਗਿਆ ਹੈਅਸਲ ਵਿੱਚ ਲੋਕਰਾਜ ਵੋਟ ਰਾਜ ਬਣਦਾ ਜਾ ਰਿਹਾ ਹੈਲੋਕਾਂ ਦੀ ਯਾਦ ਰਾਜਸੀ ਪਾਰਟੀਆਂ ਨੂੰ ਉਦੋਂ ਹੀ ਆਉਂਦੀ ਹੈ, ਜਦੋਂ ਚੋਣਾਂ ਨੇੜੇ ਆਉਂਦੀਆਂ ਹਨਲੋਕਾਂ ਦੀਆਂ ਵੋਟਾਂ ਨਾਲ ਚੁਣੇ ਗਏ ਨੁਮਾਇੰਦੇ ਲੋਕ ਹਿਤਾਂ ਦੀ ਰਾਖੀ ਕਰਨ ਦੀ ਥਾਂ ਆਪਣੀ ਕੁਰਸੀ ਦੀ ਰਾਖੀ ਵਲ ਵਧੇਰੇ ਧਿਆਨ ਦੇ ਰਹੇ ਹਨਅਸਲ ਵਿੱਚ ਉਹ ਪੁਰਾਣੇ ਰਾਜਿਆਂ ਵਾਂਗ ਵਿਚਰਦੇ ਹਨਉਨ੍ਹਾਂ ਨੂੰ ਵੇਖੀ ਵੇਖਾ ਅਫਸਰਸ਼ਾਹੀ ਵੀ ਲੋਕਾਂ ਦੇ ਹਾਕਮ ਹੀ ਬਣ ਗਈ ਹੈਅਸਲ ਵਿੱਚ ਅੰਗਰੇਜ਼ ਦੀ ਅਫਸਰਸ਼ਾਹੀ ਤੇ ਹੁਣ ਦੀ ਅਫਸਰਸ਼ਾਹੀ ਦੇ ਕੰਮ ਵਿੱਚ ਕੋਈ ਫ਼ਰਕ ਨਹੀਂ ਆਇਆ, ਸਗੋਂ ਇਸ ਵਿੱਚ ਨਿਘਾਰ ਹੀ ਆਇਆ ਹੈਇਮਾਨਦਾਰੀ ਦੀ ਥਾਂ ਰਿਸ਼ਵਤਖੋਰੀ ਅਤੇ ਸਿਫਾਰਸ਼ਾਂ ਭਾਰੂ ਹੋ ਗਈਆਂ ਹਨਰਾਜਸੀ ਪਾਰਟੀਆਂ ਚੋਣਾਂ ਆਪਣੀ ਪਾਰਟੀ ਦੇ ਫ਼ਲਸਫ਼ੇ ਆਧਾਰਿਤ ਨਹੀਂ ਲੜਦੀਆਂ, ਸਗੋਂ ਇੱਕ ਦੂਜੇ ਦੇ ਮੁਕਾਬਲੇ ਚਿੱਕੜ ਰਾਜਨੀਤੀ ਅਤੇ ਮੁਫ਼ਤਖੋਰੀ ਆਧਾਰਿਤ ਪ੍ਰਚਾਰ ਕੀਤਾ ਜਾਂਦਾ ਹੈ

ਪ੍ਰਚਾਰ ਦਾ ਦੂਜਾ ਢੰਗ ਕਿਸੇ ਵਿਅਕਤੀ ਵਿਸ਼ੇਸ਼ ਨੂੰ ਸੂਬੇ ਦਾ ਭਵਿੱਖੀ ਮੁੱਖ ਮੰਤਰੀ ਅਤੇ ਦੇਸ਼ ਦਾ ਪ੍ਰਧਾਨ ਮੰਤਰੀ ਘੋਸ਼ਿਤ ਕਰਕੇ ਉਸ ਦੇ ਨਾਮ ਉੱਤੇ ਵੋਟਾਂ ਪ੍ਰਾਪਤ ਕੀਤੀਆਂ ਜਾਂਦੀਆਂ ਹਨਪ੍ਰਧਾਨ ਮੰਤਰੀ ਦੀ ਚੋਣ ਬਹੁਮਤ ਪ੍ਰਾਪਤ ਪਾਰਟੀ ਦੇ ਲੋਕ ਸਭਾ ਮੈਂਬਰ ਕਰਦੇ ਹਨ ਪਰ ਜਦੋਂ ਪ੍ਰਧਾਨ ਮੰਤਰੀ ਬਾਰੇ ਪਹਿਲਾਂ ਹੀ ਐਲਾਨ ਹੋ ਜਾਂਦਾ ਹੈ ਅਤੇ ਮੈਂਬਰ ਵੀ ਉਸੇ ਦੇ ਨਾਮ ਹੇਠ ਵੋਟਾਂ ਪ੍ਰਾਪਤ ਕਰਦੇ ਹਨ ਤਾਂ ਮੈਂਬਰਾਂ ਦੀ ਇਹ ਸ਼ਕਤੀ ਖਤਮ ਹੋ ਜਾਂਦੀ ਹੈਸਰਕਾਰ ਦੇ ਸਾਰੇ ਫ਼ੈਸਲੇ ਕੈਬਨਿਟ ਦੀ ਮੀਟਿੰਗ ਵਿੱਚ ਹੁੰਦੇ ਹਨ ਪਰ ਕੈਬਨਿਟ ਦੇ ਵਜ਼ੀਰ ਪ੍ਰਧਾਨ ਮੰਤਰੀ ਬਣਾਉਂਦੇ ਹਨਇਸ ਕਰਕੇ ਕਿਸੇ ਵੀ ਮੰਤਰੀ ਦੀ ਹਿੰਮਤ ਨਹੀਂ ਪੈਂਦੀ ਕਿ ਉਹ ਸਰਕਾਰ ਦੇ ਫ਼ੈਸਲੇ ਉੱਤੇ ਕਿੰਤੂ ਕਰ ਸਕੇਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਨੂੰ ਆਪਣੀ ਵਜ਼ੀਰੀ ਤੋਂ ਹੱਥ ਧੋਣੇ ਪੈਂਦੇ ਹਨਕੈਬਨਿਟ ਵਿੱਚ ਵਿਚਾਰੇ ਬਿੱਲਾਂ ਨੂੰ ਪਾਰਲੀਮੈਂਟ ਸੰਜੀਦਗੀ ਨਾਲ ਵਿਚਾਰ ਵਿਟਾਂਦਰਾ ਕਰਕੇ ਪਾਸ ਕਰਦੀ ਹੈਉਸ ਪਿੱਛੋਂ ਹੀ ਇਨ੍ਹਾਂ ਨੂੰ ਰਾਸ਼ਟਰਪਤੀ ਦੀ ਪ੍ਰਵਾਨਗੀ ਲੈ ਕੇ ਲਾਗੂ ਕੀਤਾ ਜਾਂਦਾ ਹੈਪਰ ਪਾਰਲੀਮੈਂਟ ਵਿੱਚ ਉਸਾਰੂ ਬਹਿਸ ਬੀਤੇ ਦੀ ਗੱਲ ਬਣ ਗਈ ਹੈਹੁਣ ਪਾਰਲੀਮੈਂਟ ਵਿੱਚ ਬਹਿਸ ਹੁੰਦੀ ਹੀ ਨਹੀਂ ਹੈਵਿਰੋਧੀ ਧਿਰ ਕਿਸੇ ਨਾ ਕਿਸੇ ਮੁੱਦੇ ਨੂੰ ਲੈ ਕੇ ਪਾਰਲੀਮੈਂਟ ਚੱਲਣ ਹੀ ਨਹੀਂ ਦਿੰਦੀ ਪਰ ਜਦੋਂ ਵਿਰੋਧੀ ਪਾਰਟੀ ਪਾਰਲੀਮੈਂਟ ਵਿੱਚ ਨਾਅਰੇ ਲਗਾਉਂਦੀ ਹੋਈ ਬਾਹਰ ਚਲੀ ਜਾਂਦੀ ਹੈ ਤਾਂ ਬਿਨਾਂ ਕਿਸੇ ਵਿਚਾਰ ਵਿਟਾਂਦਰੇ ਦੇ ਬਿੱਲ ਪਾਸ ਹੋ ਜਾਂਦੇ ਹਨਇੰਝ ਇੱਕ ਤਰ੍ਹਾਂ ਨਾਲ ਦੇਸ਼ ਵਿੱਚ ਪ੍ਰਧਾਨ ਮੰਤਰੀ ਰਾਜ ਹੀ ਲਾਗੂ ਹੋ ਜਾਂਦਾ ਹੈ

ਕਾਨੂੰਨੀ ਤੌਰ ’ਤੇ ਭਾਵੇਂ ਸਾਰਿਆਂ ਨੂੰ ਬਰਾਬਰੀ ਦਿੱਤੀ ਗਈ ਹੈ ਪਰ ਅਮਲੀ ਰੂਪ ਵਿੱਚ ਅਜੇ ਵੀ ਆਰਥਿਕ, ਸਮਾਜਿਕ ਅਤੇ ਰਾਜਨੀਤਕ ਪੱਧਰ ’ਤੇ ਚੋਖਾ ਵਿਤਕਰਾ ਕਾਇਮ ਹੈਪਿਛਲੇ ਦਿਨੀਂ ਪ੍ਰਕਾਸ਼ਿਤ ਹੋਈ ਇੱਕ ਰਿਪੋਰਟ ਅਨੁਸਾਰ ਸੰਸਾਰ ਦੇ 147 ਗਰੀਬ ਦੇਸ਼ਾਂ ਵਿੱਚ ਭਾਰਤ ਦਾ 107ਵਾਂ ਨੰਬਰ ਹੈਸਰਕਾਰੀ ਅੰਕੜਿਆਂ ਅਨੁਸਾਰ 28% ਵਸੋਂ ਗਰੀਬੀ ਦੀ ਰੇਖਾ ਤੋਂ ਹੇਠਾਂ ਹੈਅਸਲ ਵਿੱਚ ਗਿਣਤੀ ਇਸ ਤੋਂ ਵੱਧ ਹੈਇਨ੍ਹਾਂ ਲੋਕਾਂ ਕੋਲ ਆਪਣੇ ਘਰ ਨਹੀਂ ਹਨਪੰਜ ਸਾਲ ਤੋਂ ਘੱਟ ਉਮਰ ਦੇ ਅੱਧੇ ਬੱਚੇ ਭੁੱਖਮਰੀ ਦੇ ਸ਼ਿਕਾਰ ਹਨਸਰਕਾਰ ਪਿਛਲੇ ਕਈ ਸਾਲਾਂ ਤੋਂ 80 ਕਰੋੜ ਲੋਕਾਂ ਨੂੰ ਮੁਫ਼ਤ ਰਾਸ਼ਨ ਦੇ ਰਹੀ ਹੈ, ਜਿਸਦਾ ਅਰਥ ਹੋਇਆ ਕਿ ਦੇਸ਼ ਦੀ ਅੱਧੀ ਅਬਾਦੀ ਆਪਣੀ ਰੋਟੀ ਦੇ ਸਮਰੱਥ ਨਹੀਂ ਹੈਤਿੰਨ ਚੌਥਾਈ ਬੱਚੇ ਹਾਈ ਸਕੂਲ ਪਾਸ ਨਹੀਂ ਕਰਦੇਵਸੋਂ ਦੇ ਕੋਈ 20 ਪ੍ਰਤੀਸ਼ਤ ਲੋਕ ਹੀ ਅੰਗਰੇਜ਼ੀ ਭਾਸ਼ਾ ਦੀ ਮੁਹਾਰਤ ਰੱਖਦੇ ਹਨ ਅਤੇ ਇਨ੍ਹਾਂ ਦੇ ਕਬਜ਼ੇ ਵਿੱਚ ਹੀ ਨੌਕਰੀਆਂ ਹਨਰਿਸ਼ਵਤ ਦਾ ਹਰ ਪਾਸੇ ਬੋਲਬਾਲਾ ਹੈਲੋਕ ਆਪਣੀਆਂ ਵੋਟਾਂ ਨਾਲ ਆਪਣੇ ਆਗੂਆਂ ਦੀ ਚੋਣ ਕਰਦੇ ਹਨਇੰਝ ਲੋਕ ਹੀ ਆਗੂਆਂ ਨੂੰ ਤਾਕਤ ਬਖਸ਼ਦੇ ਹਨਆਗੂਆਂ ਉੱਤੇ ਇਹ ਜ਼ਿੰਮੇਵਾਰੀ ਆਉਂਦੀ ਹੈ ਕਿ ਉਹ ਲੋਕ ਹੱਕਾਂ ਦੀ ਰਾਖੀ ਕਰਨਜੇਕਰ ਦਫਤਰਾਂ ਵਿੱਚ ਲੋਕਾਂ ਦਾ ਮਾਣ-ਸਨਮਾਨ ਨਹੀਂ ਹੁੰਦਾ, ਉਨ੍ਹਾਂ ਦੇ ਕੰਮ ਕਰਨ ਵਿੱਚ ਦੇਰੀ ਕੀਤੀ ਜਾਂਦੀ ਹੈ ਜਾਂ ਉਨ੍ਹਾਂ ਤੋਂ ਰਿਸ਼ਵਤ ਮੰਗੀ ਜਾਂਦੀ ਹੈ ਤਾਂ ਕਰਮਚਾਰੀ ਵਿਰੁੱਧ ਢੁਕਵੀਂ ਕਾਰਵਾਈ ਹੋਣੀ ਚਾਹੀਦੀ ਹੈਕਰਮਚਾਰੀ ਲੋਕਾਂ ਦੇ ਨੌਕਰ ਹਨਲੋਕਾਂ ਦਾ ਸਤਿਕਾਰ ਕਰਨਾ ਉਨ੍ਹਾਂ ਦਾ ਫ਼ਰਜ਼ ਬਣਦਾ ਹੈਸਹੀ ਅਰਥਾਂ ਵਿੱਚ ਉਹ ਦੇਸ਼ ਹੀ ਲੋਕਰਾਜ ਵਾਲੇ ਤੇ ਵਿਕਸਿਤ ਹਨ, ਜਿੱਥੇ ਮਨੁੱਖ ਦੀ ਕਦਰ ਕੀਤੀ ਜਾਂਦੀ ਹੈਇਨ੍ਹਾਂ ਦੇਸ਼ਾਂ ਵਿੱਚ ਸਰਕਾਰੀ ਕਰਮਚਾਰੀ, ਜਿਨ੍ਹਾਂ ਵਿੱਚ ਪੁਲਿਸ ਵੀ ਸ਼ਾਮਿਲ ਹੈ, ਲੋਕਾਂ ਨੂੰ ‘ਸਰ’ ਆਖ ਕੇ ਸੰਬੋਧਨ ਕਰਦੇ ਹਨ ਤੇ ਬਹੁਤ ਹੀ ਸਤਿਕਾਰ ਨਾਲ ਗੱਲ ਕਰਦੇ ਹਨਹਰ ਢੰਗ ਨਾਲ ਲੋਕਾਂ ਦੀ ਸਹਾਇਤਾ ਕੀਤੀ ਜਾਂਦੀ ਹੈਜੇਕਰ ਕਿਸੇ ਕੰਮ ਕਰਨ ਵਿੱਚ ਦੇਰੀ ਹੋ ਜਾਵੇ ਤਾਂ ਮੁਆਫ਼ੀ ਮੰਗੀ ਜਾਂਦੀ ਹੈ ਇੱਥੇ ਤਾਂ ਦਫਤਰਾਂ ਵਿੱਚ ਆਮ ਆਦਮੀ ਨਾਲ ਕੋਈ ਸਿੱਧੇ ਮੂੰਹ ਗੱਲ ਹੀ ਨਹੀਂ ਕਰਦਾ ਅਫਸਰ ਤਾਂ ਦੂਰ ਦੀ ਗੱਲ, ਦਫਤਰ ਦਾ ਸੇਵਾਦਾਰ ਵੀ ਰੁੱਖਾ ਬੋਲਦਾ ਹੈਇਸ ਵਿੱਚ ਕੋਈ ਸ਼ੱਕ ਨਹੀਂ ਕਿ ਦੇਸ਼ ਸੰਸਾਰ ਦਾ ਪੰਜਵਾਂ ਵੱਡਾ ਅਰਥਚਾਰਾ ਬਣ ਗਿਆ ਹੈ, ਨਿੱਜੀ ਖੇਤਰ ਵਿੱਚ ਵਧੀਆ ਸਕੂਲ, ਹਸਪਤਾਲ ਤੇ ਕਈ ਹੋਰ ਅਦਾਰੇ ਬਣੇ ਹਨ ਪਰ ਇਨ੍ਹਾਂ ਤਕ ਪਹੁੰਚ ਕੇਵਲ ਵਸੋਂ ਦੀ ਉਤਲੀ ਇੱਕ ਤਿਹਾਈ ਦੀ ਹੀ ਹੈ

ਲੋਕਰਾਜ ਸਹੀ ਅਰਥਾਂ ਵਿੱਚ ਉਦੋਂ ਹੀ ਲੋਕਾਂ ਦਾ ਰਾਜ ਬਣ ਸਕਦਾ ਹੈ, ਜਦੋਂ ਨਾਗਰਿਕਾਂ ਦੀਆਂ ਮੁਢਲੀਆਂ ਲੋੜਾਂ ਦੀ ਪੂਰਤੀ ਹੋਵੇ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਕੀਤੀ ਜਾਵੇਸਾਡੇ ਦੇਸ਼ ਵਿੱਚ ਅਮੀਰ ਅਤੇ ਗਰੀਬ ਵਿੱਚ ਪਾੜਾ ਘੱਟ ਹੋਣ ਦੀ ਥਾਂ ਵਧ ਰਿਹਾ ਹੈਸਾਡਾ ਸਰਕਾਰੀ ਢਾਂਚਾ ਰਿਸ਼ਵਤਖੋਰ ਅਤੇ ਬੇਈਮਾਨ ਬਣ ਗਿਆ ਹੈਨੇਤਾ ਵੀ ਕੇਵਲ ਆਪਣੇ ਹੀ ਹੱਕਾਂ ਦੀ ਰਾਖੀ ਕਰਦੇ ਹਨਲੋਕਾਂ ਨਾਲ ਹੋ ਰਹੇ ਧੱਕੇ ਬਾਰੇ ਉਨ੍ਹਾਂ ਨੂੰ ਬਹੁਤੀ ਚਿੰਤਾ ਨਹੀਂ ਹੈਰਾਜਸੀ ਪਾਰਟੀਆਂ ਕੇਵਲ ਉਹ ਮੁੱਦੇ ਹੀ ਚੁੱਕਦੀਆਂ ਹਨ ਜਿਨ੍ਹਾਂ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾ ਕੇ ਵੋਟਾਂ ਪ੍ਰਾਪਤ ਕੀਤੀਆਂ ਜਾ ਸਕਣਉਹ ਸਮਝਦੇ ਹਨ ਕਿ ਗਰੀਬ ਅਤੇ ਅਨਪੜ੍ਹ ਲੋਕਾਂ ਦੀਆਂ ਵੋਟਾਂ ਪ੍ਰਾਪਤ ਕਰਨੀਆਂ ਸੌਖੀਆਂ ਹਨਧਰਮ ਦਾ ਮੁੱਖ ਮੰਤਵ ਲੋਕਾਈ ਨੂੰ ਸੱਚਾ ਤੇ ਸੁੱਚਾ ਜੀਵਨ ਜੀਊਣ ਅਤੇ ਦੂਜਿਆਂ ਦੇ ਹੱਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਨਾ ਦੇਣਾ ਹੈਸਾਡੇ ਦੇਸ਼ ਵਿੱਚ ਧਰਮ ਦਾ ਸਰੂਪ ਸੌੜਾ ਬਣਾ ਕੇ ਇਸਦੀ ਵਰਤੋਂ ਲੋਕਾਂ ਵਿੱਚ ਵੰਡੀਆਂ ਪਾਉਣ ਲਈ ਕੀਤੀ ਜਾ ਰਹੀ ਹੈਇਹ ਕੋਈ ਅਤਕਥਨੀ ਨਹੀਂ ਹੋਵੇਗੀ ਕਿ ਜੇਕਰ ਆਖ ਦਿੱਤਾ ਜਾਵੇ ਕਿ ਧਰਮ ਵਿਉਪਾਰ ਬਣ ਗਿਆ ਹੈਹੋਣਾ ਇਸਦੇ ਉਲਟ ਚਾਹੀਦਾ ਸੀ। ਵਿਉਪਾਰ ਵਿੱਚ ਧਰਮ ਦੀ ਲੋੜ ਹੈ ਤਾਂ ਜੋ ਬੇਇਨਸਾਫੀ ਨੂੰ ਰੋਕਿਆ ਜਾ ਸਕੇ

ਧਰਮ ਨੂੰ ਵਿਉਪਾਰ ਬਣਨ ਤੋਂ ਰੋਕਿਆ ਜਾਵੇ ਅਤੇ ਲੋਕਾਂ ਨੂੰ ਸੱਚ ਅਤੇ ਹੱਕ ਦੇ ਰਾਹ ਉੱਤੇ ਤੁਰਨਾ ਸਿਖਾਇਆ ਜਾਵੇਜਦੋਂ ਤਕ ਦੇਸ਼ ਦੀ ਸਾਰੀ ਵਸੋਂ ਦੀਆਂ ਮੁਢਲੀਆਂ ਲੋੜਾਂ ਦੀ ਪੂਰਤੀ ਨਹੀਂ ਹੁੰਦੀ, ਉਦੋਂ ਤਕ ਮਨੁੱਖੀ ਅਧਿਕਾਰਾਂ ਦੀ ਰਾਖੀ ਨਹੀਂ ਹੋ ਸਕਦੀਜਦੋਂ ਤਕ ਲੋਕਾਂ ਦਾ ਸਤਿਕਾਰ ਨਹੀਂ ਹੁੰਦਾ, ਉਦੋਂ ਤਕ ਲੋਕਰਾਜ ਸਥਾਪਿਤ ਨਹੀਂ ਹੋ ਸਕਦਾਹੁਣ ਦੇਸ਼ ਵਿੱਚ ਕੁਰਸੀ ਜਾਂ ਪੈਸੇ ਦਾ ਸਤਿਕਾਰ ਹੈਹੋਣਾ ਇਸਦੇ ਉਲਟ ਚਾਹੀਦਾ ਹੈ ਕਿ ਹਰੇਕ ਕੁਰਸੀ ਲੋਕਾਂ ਦਾ ਸਤਿਕਾਰ ਕਰੇ ਤੇ ਉਨ੍ਹਾਂ ਨਾਲ ਵਰਤਾਰਾ ਮਾਲਿਕਾਂ ਵਰਗਾ ਹੋਵੇਸਾਰੇ ਨਾਗਰਿਕਾਂ ਦੀ ਮੁਢਲੀਆਂ ਲੋੜਾਂ ਪੂਰੀਆਂ ਹੋਣ ਤੇ ਸਰਕਾਰੇ ਦਰਬਾਰੇ ਉਨ੍ਹਾਂ ਨੂੰ ਲੋੜੀਂਦਾ ਸਤਿਕਾਰ ਮਿਲੇਉਦੋਂ ਹੀ ਦੇਸ਼ ਵਿੱਚ ਸਹੀ ਅਰਥਾਂ ਵਿੱਚ ਲੋਕਰਾਜ ਸਥਾਪਿਤ ਹੋਵੇਗਾ

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(4653)
(ਸਰੋਕਾਰ ਨਾਲ ਸੰਪਰਕ ਲਈ: (This email address is being protected from spambots. You need JavaScript enabled to view it.)

About the Author

ਡਾ. ਰਣਜੀਤ ਸਿੰਘ

ਡਾ. ਰਣਜੀਤ ਸਿੰਘ

Phone: (91 - 94170 - 87328)
Email: (Ranjitsurapuri@gmail.com)

More articles from this author