PrabhjitSRasulpur7ਤੁਸੀਂ ਹੀ ਤਾਂ ਮੁਲਕ ਦੀ ਜੜ੍ਹ ਹੋਅਸਲੀ ਤਾਕਤ ਹੋ, ਉੱਠੋ! ਸੁੱਤੇ ਹੋਏ ਸ਼ੇਰੋ ...ShaheedBhagatSingh7
(12 ਫਰਵਰੀ 2024)
ਇਸ ਸਮੇਂ ਪਾਠਕ: 428.


ਭਗਤ ਸਿੰਘ ਨੇ ‘ਅਛੂਤ ਦਾ ਸਵਾਲ’ ਨਾਂ ਦਾ ਇੱਕ ਲੇਖ ਲਿਖਿਆ ਸੀ, ਜੋ ਕਿਰਤੀ ਵਰਗ ਦੀ ਤਾਕਤ ਤੇ ਕਮਜ਼ੋਰੀ ਦਾ ਜਾਇਜ਼ਾ ਲੈ ਕੇ, ਉਨ੍ਹਾਂ ਨੂੰ ਤਰੱਕੀ ਕਰਨ ਲਈ ਠੋਸ ਸੁਝਾਅ ਦਿੰਦਾ ਹੈਇਹ ਲੇਖ ਜੂਨ, 1928 ਦੇ ‘ਕਿਰਤੀ’ ਵਿੱਚ ਭਗਤ ਸਿੰਘ ਦੇ ਕਲਮੀ ਨਾਮ ‘ਵਿਦਰੋਹੀ’ ਹੇਠ ਛਪਿਆ ਸੀ

ਸਮਾਜਿਕ ਇਨਕਲਾਬ ਲਈ ਉੱਠੋ!

ShaheedBhagatSingh7ਸਾਡੇ ਮੁਲਕ ਜਿੰਨੀ ਭੈੜੀ ਹਾਲਤ ਕਿਸੇ ਹੋਰ ਮੁਲਕ ਦੀ ਨਹੀਂ ਹੋਣੀ ਇੱਥੇ ਅਜੀਬ ਤੋਂ ਅਜੀਬ ਸਵਾਲ ਪੈਦਾ ਹੁੰਦੇ ਹਨ ਇੱਕ ਬੜਾ ਹੀ ਅਹਿਮ ਸਵਾਲ ਅਛੂਤ ਦਾ ਹੈਸਵਾਲ ਇਹ ਕੀਤਾ ਜਾਂਦਾ ਹੈ ਕਿ 30 ਕਰੋੜ ਦੀ ਆਬਾਦੀ ਵਾਲੇ ਮੁਲਕ ਵਿੱਚ ਜੋ 6 ਕਰੋੜ ਆਦਮੀ ਅਛੂਤ ਕਹਾਉਂਦੇ ਹਨ, ਉਨ੍ਹਾਂ ਨਾਲ ਛੂਹ ਲੈਣ ਨਾਲ ਧਰਮ ਭ੍ਰਿਸ਼ਟ ਤਾਂ ਨਹੀਂ ਹੋਵੇਗਾ? ਕੀ ਉਨ੍ਹਾਂ ਨੂੰ ਮੰਦਰਾਂ ਵਿੱਚ ਜਾਣ ਦੇਣ ਨਾਲ ਦੇਵਤੇ ਨਾਰਾਜ਼ ਤਾਂ ਨਹੀਂ ਹੋ ਜਾਣਗੇ? ਕੀ ਉਨ੍ਹਾਂ ਦੇ ਖੂਹ ਤੋਂ ਪਾਣੀ ਕੱਢ ਲੈਣ ਨਾਲ ਖੂਹ ਪਲੀਤ ਤਾਂ ਨਹੀਂ ਹੋ ਜਾਵੇਗਾ? ਇਹ ਸਵਾਲ ਵੀਹਵੀਂ ਸਦੀ ਵਿੱਚ ਕੀਤੇ ਜਾ ਰਹੇ ਹਨ, ਜਿਨ੍ਹਾਂ ਨੂੰ ਸੁਣਦਿਆਂ ਹੀ ਸ਼ਰਮ ਆਉਂਦੀ ਹੈ

ਸਾਡਾ ਮੁਲਕ ਬੜਾ ਅਧਿਆਤਮਵਾਦੀ ਯਾਨੀ ਰੂਹਾਨੀਅਤ ਪਸੰਦ ਹੈ, ਅਸੀਂ ਮਨੁੱਖ ਨੂੰ ਮਨੁੱਖ ਦਾ ਦਰਜਾ ਦੇਣੋ ਵੀ ਝਿਜਕਦੇ ਹਾਂ ਤੇ ਉਹ ਬਿਲਕੁਲ ਹੀ ਮਾਇਆਧਾਰੀ ਕਹਾਉਣ ਵਾਲਾ ਯੂਰਪ ਕਈ ਸਦੀਆਂ ਤੋਂ ਇਕਮਈ ਦਾ ਸ਼ੋਰ ਮਚਾ ਰਿਹਾ ਹੈਉਨ੍ਹਾਂ Equality (ਬਰਾਬਰੀ) ਦਾ ਐਲਾਨ ਅਮਰੀਕਾ ਅਤੇ ਫਰਾਂਸ ਦੇ ਇਨਕਲਾਬ ਵਿੱਚ ਹੀ ਕਰ ਦਿੱਤਾ ਸੀ ਤੇ ਅੱਜ ਰੂਸ ਨੇ ਹੋਰ ਵੀ ਕਿਸੇ ਕਿਸਮ ਦਾ ਭਿੰਨ-ਭੇਦ ਮਿਟਾਉਣ ਦੀ ਖ਼ਾਤਰ ਇਕਮਈ ਦੇ ਅਸੂਲ ’ਤੇ ਲੱਕ ਬੱਧਾ ਹੋਇਆ ਹੈ ਤੇ ਅਸੀਂ ਸਦਾ ਹੀ ਆਤਮਾ ਪਰਮਾਤਮਾ ਦੇ ਰੋਣੇ ਰੋਣ ਵਾਲੇ ਅੱਜ ਵੀ ਇਸ ਗੱਲ ’ਤੇ ਬਹਿਸ ਕਰ ਕੇ ਕਿ ਕੀ ਅਛੂਤਾਂ ਨੂੰ ਜਨੇਊ ਦੇ ਦਿੱਤਾ ਜਾਵੇਗਾ? ਕੀ ਉਹ ਵੇਦ ਸ਼ਾਸਤਰ ਪੜ੍ਹਨ ਦੇ ਹੱਕਦਾਰ ਹਨ ਕਿ ਨਹੀਂ? ਅਸੀਂ ਨਾ-ਮਨਜ਼ੂਰ ਕਰ ਦਿੰਦੇ ਹਾਂ ਅਤੇ ਸਾਨੂੰ ਸ਼ਿਕਾਇਤ ਇਹ ਹੈ ਕਿ ਦੂਜੇ ਮੁਲਕਾਂ ਵਿੱਚ ਸਾਡੇ ਨਾਲ ਸਲੂਕ ਚੰਗਾ ਨਹੀਂ ਹੁੰਦਾਗੋਰੇਸ਼ਾਹੀ ਵਿੱਚ ਸਾਨੂੰ ਗੋਰੇ ਦੇ ਬਰਾਬਰ ਨਹੀਂ ਸਮਝਿਆ ਜਾਂਦਾਸਾਨੂੰ ਇਹ ਸ਼ਿਕਾਇਤ ਕਰਨ ਦਾ ਹੱਕ ਹੈ?

ਸਿੰਧ ਦੇ ਇੱਕ ਮੁਸਲਮਾਨ ਸੱਜਣ ਮਿ. ਨੂਰ ਮੁਹੰਮਦ ਮੈਂਬਰ ਬੰਬਈ ਕੌਂਸਲ ਨੇ ਇਸ ਮਾਮਲੇ ’ਤੇ 1926 ਵਿੱਚ ਖੂਬ ਕਿਹਾ ਸੀ-

If the Hindu Society refuses to allow other human beings, fellow creatures to attend public schools, and if ... the president of local board representing so many lakhs of people in this house refuses to allow his fellows and brothers the elementary human right of having water to drink, what right have they to ask for more rights from the bureaucracy? Before we accuse people coming from other lands we should see how we ourselves behave toward our own people ... How can we ask for greater political rights when we ourselves deny elementary rights of human beings

ਉਹ ਕਹਿੰਦੇ ਹਨ ਕਿ ਜਦੋਂ ਤੁਸੀਂ ਇੱਕ ਇਨਸਾਨ ਨੂੰ ਪੀਣ ਵਾਸਤੇ ਪਾਣੀ ਦੇਣ ਤੋਂ ਇਨਕਾਰੀ ਹੋ, ਜਾਂ ਜਦੋਂ ਤੁਸੀਂ ਉਨ੍ਹਾਂ ਨੂੰ ਮਦਰੱਸੇ ਵਿੱਚ ਪੜ੍ਹਨ ਵੀ ਨਹੀਂ ਦਿੰਦੇ, ਤਾਂ ਤੁਹਾਡਾ ਕੀ ਹੱਕ ਹੈ ਕਿ ਆਪਣੇ ਵਾਸਤੇ ਹਕੂਕ ਮੰਗੋ? ਗੱਲ ਬੜੀ ਸੱਚੀ ਹੈ, ਪਰ ਇਹ ਚੂੰਕਿ ਇੱਕ ਮੁਸਲਮਾਨ ਨੇ ਕਹੀ ਹੈ, ਇਸ ਵਾਸਤੇ ਹਿੰਦੂ ਕਹਿਣ ਲੱਗ ਪੈਂਦੇ ਹਨ, ਦੇਖੋ ਜੀ, ਉਹ ਉਨ੍ਹਾਂ ਅਛੂਤਾਂ ਨੂੰ ਮੁਸਲਮਾਨ ਬਣਾ ਕੇ ਆਪਣੇ ਵਿੱਚ ਰਲਾਉਣਾ ਚਾਹੁੰਦੇ ਹਨਉਨ੍ਹਾਂ ਨੇ ਤਾਂ ਸਾਫ਼ ਮੰਨ ਲਿਆ ਹੈ ਕਿ ਜਦੋਂ ਤੁਸੀਂ ਉਨ੍ਹਾਂ ਨੂੰ ਇਸ ਤਰ੍ਹਾਂ ਪਸ਼ੂਆਂ ਨਾਲੋਂ ਵੀ ਗਿਆ-ਗੁਜ਼ਰਿਆ ਸਮਝੋਗੇ ਤਾਂ ਉਹ ਜ਼ਰੂਰ ਹੀ ਦੂਜਿਆਂ ਮਜ਼ਹਬਾਂ ਵਿੱਚ ਜਾ ਸ਼ਾਮਲ ਹੋਣਗੇ, ਜਿਨ੍ਹਾਂ ਵਿੱਚ ਉਨ੍ਹਾਂ ਨੂੰ ਵਧੇਰੇ ਅਧਿਕਾਰ ਮਿਲਣਗੇ, ਜਿੱਥੇ ਉਨ੍ਹਾਂ ਨਾਲ ਆਦਮੀਆਂ ਵਾਲਾ ਸਲੂਕ ਕੀਤਾ ਜਾਵੇਗਾਫੇਰ ਇਹ ਕਹਿਣਾ ਕਿ ਦੇਖੋ ਜੀ ਈਸਾਈ ਤੇ ਮੁਸਲਮਾਨ ਹਿੰਦੂ ਕੌਮ ਨੂੰ ਨੁਕਸਾਨ ਪਹੁੰਚਾ ਰਹੇ ਹਨ, ਫਜ਼ੂਲ ਹੋਵੇਗਾ

ਕੀ ਉਨ੍ਹਾਂ ਨੂੰ ਵੇਦ ਸ਼ਾਸਤਰ ਪੜ੍ਹਨ ਦਾ ਹੱਕ ਹੈ? ਬੜੇ-ਬੜੇ Reformer (ਸਮਾਜ ਸੁਧਾਰਕ) ਗਰਮ ਹੋ ਪਏ, ਪਰ ਲਾਲਾ ਜੀ ਨੇ ਸਭ ਨੂੰ ਸਮਝਾ ਲਿਆ ਤੇ ਇਹ ਦੋਵੇਂ ਗੱਲਾਂ ਮਨਜ਼ੂਰ ਕਰ ਕੇ ਹਿੰਦੂ ਧਰਮ ਦੀ ਲਾਜ ਰੱਖ ਲਈਨਹੀਂ ਤਾਂ ਕਿੱਥੇ ਠਿਕਾਣਾ ਸੀ, ਜ਼ਰਾ ਸੋਚੋ ਤਾਂ ਸਹੀ. ਕਿੱਡੀ ਸ਼ਰਮ ਦੀ ਗੱਲ ਹੈਕੁੱਤਾ ਸਾਡੀ ਗੋਦੀ ਵਿੱਚ ਬੈਠ ਸਕਦਾ ਹੈ, ਸਾਡੇ ਚੌਂਕੇ ਵਿੱਚ ਨਿਸ਼ੰਗ ਫਿਰਦਾ ਹੈ ਪਰ ਇੱਕ ਆਦਮੀ ਸਾਡੇ ਨਾਲ ਛੂਹ ਜਾਵੇ ਤਾਂ ਬੱਸ ਧਰਮ ਖਰਾਬ ਹੋ ਜਾਂਦਾ ਹੈਫੇਰ ਤਾਂ ਪੰਡਿਤ ਮਾਲਵੀਆ ਜੀ ਜੈਸੇ ਬੜੇ ਸਮਾਜ ਸੁਧਾਰਕ, ਅਛੂਤਾਂ ਦੇ ਬੜੇ ਪ੍ਰੇਮੀ ਹੋਰ ਵੀ ਨਾ ਜਾਣੇ ਕੀ-ਕੀ-ਪਹਿਲੋਂ ਇੱਕ ਚੂਹੜੇ ਹੱਥੋਂ ਹਾਰ ਪੁਆ ਲੈਂਦੇ ਹਨ, ਪਿੱਛੋਂ ਕੱਪੜਿਆਂ ਸਮੇਤ ਇਸ਼ਨਾਨ ਕੀਤੇ ਬਿਨਾਂ ਆਪਣੇ ਆਪ ਨੂੰ ਅਸ਼ੁੱਧ ਸਮਝਦੇ ਹਨਕਿਆ ਖੂਬ ਚਾਲ ਹੈ! ਸਭ ਨੂੰ ਪਿਆਰ ਕਰਨ ਵਾਲਾ ਰੱਬ! ਉਸ ਦੀ ਪੂਜਾ ਕਰਨ ਵਾਸਤੇ ਜੋ ਮੰਦਰ ਬਣਿਆ ਹੈ, ਉੱਥੇ ਅਗਰ ਉਹ ਗ਼ਰੀਬ ਜਾ ਵੜੇ ਤਾਂ ਮੰਦਰ ਪਲੀਤ ਹੋ ਜਾਂਦਾ ਹੈ, ਰੱਬ ਨਾਰਾਜ਼ ਹੋ ਜਾਂਦਾ ਹੈਘਰ ਦੀ ਇਹ ਹਾਲਤ ਹੋਵੇ ਤੇ ਬਾਹਰ ਅਸੀਂ Equality ਜਾਂ ਬਰਾਬਰੀ ਦੇ ਨਾਮ ’ਤੇ ਝਗੜਦੇ ਚੰਗੇ ਲੱਗਦੇ ਹਾਂ? ਫੇਰ ਸਾਡੇ ਇਸ ਰਵੱਈਏ ਵਿੱਚ ਕ੍ਰਿਤਘਣਤਾ ਦੀ ਵੀ ਹੱਦ ਪਾਈ ਜਾਂਦੀ ਹੈਜੋ ਸਾਡੇ ਵਾਸਤੇ ਨੀਚ ਕੰਮ ਕਰ ਕੇ ਸਾਡੇ ਸੁੱਖਾਂ ਵਿੱਚ ਵਾਧਾ ਕਰਦੇ ਹਨ, ਉਨ੍ਹਾਂ ਨੂੰ ਅਸੀਂ ਪਰੇ-ਪਰੇ ਕਰਦੇ ਹਾਂਜਾਨਵਰਾਂ ਦੀ ਪੂਜਾ ਕਰ ਸਕਦੇ ਹਾਂ, ਪਰ ਇਨਸਾਨਾਂ ਨੂੰ ਕੋਲ ਵੀ ਨਹੀਂ ਬਿਠਾ ਸਕਦੇ? ਅੱਜ ਇਸ ਸਵਾਲ ’ਤੇ ਬਹੁਤ ਸ਼ੋਰ ਹੋ ਰਿਹਾ ਹੈ: ਉਨ੍ਹਾਂ ਵਿਚਾਰਿਆਂ ਵੱਲ ਅੱਜਕਲ੍ਹ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈਮੁਲਕ ਵਿੱਚ ਆਜ਼ਾਦੀ ਦਾ ਜੋ ਵਿਕਾਸ ਹੋ ਰਿਹਾ ਹੈ, ਉਸ ਵਿੱਚ ਫਿਰਕਾਦਾਰਾਨਾ ਸਿਆਸਤ ਨੇ ਹੋਰ ਕੋਈ ਫਾਇਦਾ ਕੀਤਾ ਹੋਵੇ ਜਾਂ ਨਾ ਕੀਤਾ ਹੋਵੇ, ਇਹ ਫ਼ਾਇਦਾ ਜ਼ਰੂਰ ਕੀਤਾ ਹੈ ਕਿ ਵਧੀਕ ਹਕੂਕ ਮੰਗਣ ਵਾਸਤੇ ਆਪਣੀ ਕੌਮ ਦੀ ਗਿਣਤੀ ਵਧਾਉਣ ਦਾ ਫ਼ਿਕਰ ਸਭਨਾਂ ਨੂੰ ਪਿਆਮੁਸਲਮਾਨਾਂ ਨੇ ਜ਼ਰਾ ਵਧੇਰੇ ਜ਼ੋਰ ਦਿੱਤਾਉਨ੍ਹਾਂ ਨੂੰ ਆਦਮੀ ਦੇ ਹਕੂਕ ਦੇਣੇ ਸ਼ੁਰੂ ਕਰ ਦਿੱਤੇਹੁਣ ਹਿੰਦੂਆਂ ਦੇ ਵੀ ਸੱਟ ਵੱਜੀਜ਼ਿੱਦ ਵਧੀ, ਫ਼ਸਾਦ ਵੀ ਹੋਏਖ਼ੈਰ! ਹੌਲੀ-ਹੌਲੀ ਸਿੱਖਾਂ ਵਿੱਚ ਵੀ ਖ਼ਿਆਲ ਪੈਦਾ ਹੋਇਆ ਕਿ ਅਸੀਂ ਪਿੱਛੇ ਨਾ ਰਹਿ ਜਾਈਏਸੋ ਉਨ੍ਹਾਂ ਵੀ ਅੰਮ੍ਰਿਤ ਛਕਾਉਣਾ ਸ਼ੁਰੂ ਕਰ ਦਿੱਤਾਹਿੰਦੂਆਂ-ਸਿੱਖਾਂ ਵਿੱਚ ਅਛੂਤਾਂ ਦੇ ਜਨੇਊ ਲਾਹੁਣ ਜਾਂ ਕੇਸ ਕਟਾਉਣ ਦੇ ਸਵਾਲਾਂ ’ਤੇ ਝਗੜੇ ਹੋਏਹੁਣ ਤਿੰਨੇ ਕੌਮਾਂ ਉਨ੍ਹਾਂ ਨੂੰ ਆਪਣੇ ਵੱਲ ਖਿੱਚ ਰਹੀਆਂ ਹਨ ਤੇ ਬੜਾ ਸ਼ੋਰ-ਸ਼ਰਾਬਾ ਹੈ ਉੱਧਰ ਇਸਾਈ ਚੁੱਪਚਾਪ ਉਨ੍ਹਾਂ ਦਾ ਰੁਤਬਾ ਵਧਾ ਰਹੇ ਹਨਇਸ ਸਾਰੀ ਹਲਚਲ ਨਾਲ ਹਿੰਦੋਸਤਾਨ ਦੀ ਲਾਹਨਤ ਦੂਰ ਹੋ ਰਹੀ ਹੈ

ਇੱਧਰ ਜਦੋਂ ਅਛੂਤਾਂ ਦੇਖਿਆ ਕਿ ਸਾਡੀ ਖ਼ਾਤਰ ਇਨ੍ਹਾਂ ਵਿੱਚ ਫਸਾਦ ਹੋ ਰਿਹਾ ਹੈ ਅਤੇ ਸਾਨੂੰ ਹਰ ਕੋਈ ਆਪਣੀ ਖੁਰਾਕ ਸਮਝ ਰਿਹਾ ਹੈ ਤਾਂ ਅਸੀਂ ਜੁਦੇ ਹੀ ਕਿਉਂ ਨਾ ਸੰਗਠਿਤ ਹੋਈਏਇਸੇ ਖ਼ਿਆਲ ਨੂੰ ਸ਼ੁਰੂ ਕਰਨ ਵਿੱਚ ਸਰਕਾਰ ਅੰਗਰੇਜ਼ੀ ਦਾ ਕੋਈ ਹੱਥ ਹੋਵੇ ਜਾਂ ਨਾ ਹੋਵੇ, ਇੰਨਾ ਜ਼ਰੂਰ ਹੈ ਕਿ ਉਸ ਦੇ ਪ੍ਰਚਾਰ ਵਿੱਚ ਸਰਕਾਰੀ ਆਦਮੀਆਂ ਦਾ ਵੀ ਕਾਫੀ ਹੱਥ ਹੈ ਸੀਆਦਿ ਧਰਮ ਮੰਡਲ ਆਦਿਕ ਉਸੇ ਵਿਚਾਰ ਦੇ ਪ੍ਰਚਾਰ ਦਾ ਨਤੀਜਾ ਹਨ

ਹੁਣ ਇੱਕ ਸਵਾਲ ਹੋਰ ਉੱਠਦਾ ਹੈ ਕਿ ਇਸ ਮਸਲੇ ਦਾ ਠੀਕ-ਠਾਕ ਹੱਲ ਕੀ ਹੈ? ਇਸਦਾ ਜਵਾਬ ਬੜਾ ਸੋਹਲ ਹੈਸਭ ਤੋਂ ਪਹਿਲਾਂ ਇਹ ਫੈਸਲਾ ਕਰ ਲੈਣਾ ਚਾਹੀਦਾ ਹੈ ਕਿ ਸਭ ਇਨਸਾਨ ਇੱਕੋ ਜਿਹੇ ਹਨ ਅਤੇ ਨਾ ਤਾਂ ਜਨਮ ਨਾਲ ਕੋਈ ਤਿੰਨ-ਭੇਦ ਪੈਦਾ ਹੁੰਦਾ ਹੈ ਅਤੇ ਨਾ ਹੀ ਕੰਮ-ਕਾਜ ਨਾਲਯਾਨੀ ਚੂੰਕਿ ਇੱਕ ਆਦਮੀ ਗ਼ਰੀਬ ਭੰਗੀ ਦੇ ਘਰ ਪੈਦਾ ਹੋ ਗਿਆ ਹੈ, ਇਸ ਕਰਕੇ ਸਾਰੀ ਉਮਰ ਟੱਟੀਆਂ ਹੀ ਸਾਫ਼ ਕਰੇਗਾ ਤੇ ਦੁਨੀਆ ਵਿੱਚ ਕਿਸੇ ਕਿਸਮ ਦੀ ਤਰੱਕੀ ਦਾ ਉਸ ਨੂੰ ਕੋਈ ਹੱਕ ਨਹੀਂ, ਇਹ ਗੱਲਾਂ ਫਜ਼ੂਲ ਹਨਇਸ ਵਰਗਿਆਂ ਆਦਮੀਆਂ ਨਾਲ ਜਦੋਂ ਸਾਡੇ ਬਜ਼ੁਰਗ ਆਰੀਅਨ ਲੋਕਾਂ ਨੇ ਇਹ ਜ਼ੁਲਮ ਕੀਤਾ ਅਤੇ ਉਨ੍ਹਾਂ ਨੂੰ ਨੀਚ ਕਹਿ ਕੇ ਪਰੇ ਕਰ ਦਿੱਤਾ ਅਤੇ ਨੀਚ ਕੰਮ ਕਰਾਉਣ ਲੱਗ ਪਏ ਅਤੇ ਨਾਲ ਹੀ ਇਹ ਵੀ ਫ਼ਿਕਰ ਪਿਆ ਕਿ ਕਿਤੇ ਇਹ ਬਗ਼ਾਵਤ ਨਾ ਕਰ ਦੇਣ, ਤਦੋਂ ਪੁਨਰ-ਜਨਮ ਦੀ ਫ਼ਿਲਾਸਫ਼ੀ ਦਾ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਕਿ ਇਹ ਤੁਹਾਡੇ ਪੁਰਾਣੇ ਜਨਮ ਦੇ ਪਾਪਾਂ ਦਾ ਫਲ ਹੈਹੁਣ ਕੀ ਹੋ ਸਕਦਾ ਹੈ, ਚੁੱਪ ਕਰ ਕੇ ਗੁਜ਼ਾਰਾ ਕਰੋਇਸ ਤਰ੍ਹਾਂ ਉਨ੍ਹਾਂ ਨੂੰ ਸਬਰ ਦਾ ਸਬਕ ਪੜ੍ਹਾ ਕੇ ਉਹ ਲੋਕੀਂ ਇਨ੍ਹਾਂ ਨੂੰ ਚਿਰਾਂ ਵਾਸਤੇ ਚੁੱਪ ਕਰਾ ਗਏਪਰ ਉਨ੍ਹਾਂ ਬੜਾ ਪਾਪ ਕੀਤਾਇਨਸਾਨਾਂ ਦੇ ਅੰਦਰੋਂ ਇਨਸਾਨੀਅਤ ਦਾ ਮਾਦਾ ਆਤਮ-ਵਿਸ਼ਵਾਸ ਅਤੇ ਆਤਮ-ਨਿਰਭਰਤਾ ਦਾ ਭਾਵ ਮਾਰ ਸੁਟਿਆਬੜਾ ਜ਼ੁਲਮ ਅਤੇ ਕਹਿਰ ਕਮਾਇਆਖ਼ੈਰ ਅੱਜ ਉਸ ਦੇ ਪ੍ਰਾਸ਼ਚਿਤ ਦਾ ਵੇਲਾ ਹੈ

ਇਸਦੇ ਨਾਲ ਹੀ ਇੱਕ ਹੋਰ ਖ਼ਰਾਬੀ ਪੈਦਾ ਹੋ ਗਈਲੋਕਾਂ ਦੇ ਦਿਲਾਂ ਵਿੱਚ ਜ਼ਰੂਰੀ ਕੰਮਾਂ ਵਾਸਤੇ ਘ੍ਰਿਣਾ ਪੈਦਾ ਹੋ ਗਈਅਸੀਂ ਜੁਲਾਹੇ ਨੂੰ ਪਰੇ ਦੁਰਕਾਰ ਦਿੱਤਾ ਅਤੇ ਅੱਜ ਕੱਪੜਾ ਬੁਣਨ ਵਾਲੇ ਅਛੂਤ ਸਮਝੇ ਜਾਂਦੇ ਹਨਯੂ.ਪੀ. ਵੱਲ ਕਹਾਰ (ਝੀਰ) ਨੂੰ ਵੀ ਅਛੂਤ ਸਮਝਿਆ ਜਾਂਦਾ ਹੈਇਸ ਨਾਲ ਬੜੀ ਖ਼ਰਾਬੀ ਪੈਦਾ ਹੋ ਗਈ, ਜਿਸ ਨਾਲ ਕਿ ਸਾਡੀ ਤਰੱਕੀ ਵਿੱਚ ਬੜੀ ਰੁਕਾਵਟ ਪੈਂਦੀ ਹੈ

ਇਨ੍ਹਾਂ ਗੱਲਾਂ ਨੂੰ ਸਾਹਮਣੇ ਰੱਖਦੇ ਹੋਏ ਅਸੀਂ ਅਗਾਂਹ ਵਧੀਏਇਨ੍ਹਾਂ ਨੂੰ ਅਛੂਤ ਨਾ ਕਹੀਏ, ਤੇ ਨਾ ਸਮਝੀਏ, ਬੱਸ ਮੁਆਮਲਾ ਸਾਫ਼ ਹੋ ਜਾਂਦਾ ਹੈਨੌਜਵਾਨ ਭਾਰਤ ਸਭਾ ਅਤੇ ਨੌਜਵਾਨ ਕਾਨਫਰੰਸ ਨੇ ਜੋ ਤਰੀਕਾ ਇਖਤਿਆਰ ਕੀਤਾ ਏ, ਉਹ ਡਾਢਾ ਸੁੰਦਰ ਹੈਜਿਨ੍ਹਾਂ ਭਰਾਵਾਂ ਨੂੰ ਅੱਜ ਤੀਕ ਅਛੂਤ-ਅਛੂਤ ਕਿਹਾ ਕਰਦੇ ਸਾਂ, ਉਨ੍ਹਾਂ ਕੋਲੋਂ ਇਸ ਪਾਪ ਵਾਸਤੇ ਖਿਮਾ ਮੰਗਣੀ ਅਤੇ ਉਨ੍ਹਾਂ ਨੂੰ ਆਪਣੇ ਵਰਗੇ ਆਦਮੀ ਸਮਝਣਾ, ਬਿਨਾਂ ਅੰਮ੍ਰਿਤ ਛਕਾਇਆਂ, ਕਲਮਾ ਪੜ੍ਹਾਇਆਂ ਜਾਂ ਸ਼ੁੱਧ ਕੀਤਿਆਂ ਹੀ ਉਸ ਨੂੰ ਆਪਣੇ ਵਿੱਚ ਰਲਾ ਲੈਣਾ, ਉਸ ਦੇ ਹੱਥ ਦਾ ਪਾਣੀ ਪੀਣਾ ਇਹੋ ਤਰੀਕਾ ਹੈ ਤੇ ਆਪੋ ਵਿੱਚ ਖਿੱਚਾ-ਧੂਹੀ ਕਰਨੀ ਤੇ ਅਮਲ ਵਿੱਚ ਕੋਈ ਵੀ ਹੱਕ ਨਾ ਦੇਣਾ ਕੋਈ ਠੀਕ ਗੱਲ ਨਹੀਂ ਹੈ

ਜਦੋਂ ਪਿੰਡਾਂ ਵਿੱਚ ਕਿਰਤੀ ਪ੍ਰਚਾਰ ਸ਼ੁਰੂ ਹੋਇਆ, ਉਦੋਂ ਜੱਟਾਂ ਨੂੰ ਸਰਕਾਰੀ ਆਦਮੀ ਇਹ ਗੱਲ ਸਮਝਾ ਕੇ ਭੜਕਾਉਂਦੇ ਸਨ ਕਿ ਦੇਖੋ ਇਹ ਚੂਹੜਿਆਂ-ਚੱਪੜਿਆਂ ਨੂੰ ਸਿਰ ’ਤੇ ਚੜ੍ਹਾ ਰਹੇ ਹਨ ਅਤੇ ਤੁਹਾਡਾ ਕੰਮ ਬੰਦ ਕਰਾਉਂਦੇ ਹਨਬੱਸ ਜੱਟ ਇੰਨੇ ਵਿੱਚ ਹੀ ਭੂਤਰ ਪਏਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਇਨ੍ਹਾਂ ਦੀ ਹਾਲਤ ਓਨਾ ਚਿਰ ਨਹੀਂ ਸੁਧਰ ਸਕਦੀ ਜਿੰਨਾ ਚਿਰ ਕਿ ਉਹ ਇਨ੍ਹਾਂ ਗਰੀਬਾਂ ਨੂੰ ਕਮੀਨ ਅਤੇ ਨੀਚ ਕਹਿ ਕੇ ਆਪਣੇ ਪੈਰਾਂ ਹੇਠ ਦੱਬੀ ਰੱਖਣਾ ਚਾਹੁੰਦੇ ਹਨਕਿਹਾ ਜਾਂਦਾ ਕਿ ਉਹ ਸਾਫ ਨਹੀਂ ਰਹਿੰਦੇ? ਇਸਦਾ ਜਵਾਬ ਸਾਫ਼ ਹੈ, ਉਹ ਗ਼ਰੀਬ ਹਨਗ਼ਰੀਬੀ ਦਾ ਇਲਾਜ ਕਰੋਉੱਚੀਆਂ-ਉੱਚੀਆਂ ਕੁੱਲਾ ਦੇ ਗਰੀਬ ਲੋਕੀਂ ਕੋਈ ਘੱਟ ਗੰਦੇ ਨਹੀਂ ਹੁੰਦੇਗੰਦਾ ਕੰਮ ਕਰਨ ਦਾ ਬਹਾਨਾ ਵੀ ਨਹੀਂ ਲੱਗ ਸਕਦਾਮਾਵਾਂ ਬੱਚਿਆਂ ਦਾ ਗੰਦ ਸਾਫ਼ ਕਰਨ ਨਾਲ ਅਛੂਤ ਨਹੀਂ ਹੋ ਜਾਂਦੀਆਂ

ਪਰ ਇਹ ਕੰਮ ਉੰਨਾ ਚਿਰ ਨਹੀਂ ਹੋ ਸਕਦਾ, ਜਿੰਨਾ ਚਿਰ ਕਿ ਅਛੂਤ ਕੌਮਾਂ ਆਪਣੇ ਆਪ ਨੂੰ ਸੰਗਠਿਤ ਨਾ ਕਰ ਲੈਣਅਸੀਂ ਤਾਂ ਸਮਝਦੇ ਹਾਂ ਕਿ ਉਨ੍ਹਾਂ ਦਾ ਆਪਣੇ ਆਪ ਨੂੰ ਵੱਖਰਾ ਜਥੇਬੰਦ ਕਰਨਾ ਤੇ ਮੁਸਲਮਾਨਾਂ ਦੇ ਬਰਾਬਰ ਗਿਣਤੀ ਵਿੱਚ ਹੋਣ ਕਰ ਕੇ ਉਨ੍ਹਾਂ ਦੇ ਬਰਾਬਰ ਹੱਕ-ਹਕੂਕ ਮੰਗਣਾ ਬੜੀ ਆਸ਼ਾਜਨਕ ਤਹਿਰੀਕ ਹੈਜਾਂ ਤਾਂ ਫ਼ਿਰਕੇਦਾਰਾਨਾ ਸਿਆਸਤ ਦਾ ਟੰਟਾ ਹੀ ਮੁਕਾਓ, ਨਹੀਂ ਤਾਂ ਉਨ੍ਹਾਂ ਦੇ ਵੱਖਰੇ ਹਕੂਕ ਉਨ੍ਹਾਂ ਨੂੰ ਦੇਵੋਕੌਂਸਲਾਂ ਅਤੇ ਅਸੈਂਬਲੀਆਂ ਦਾ ਫ਼ਰਜ਼ ਹੈ ਕਿ ਸਕੂਲ, ਕਾਲਜ, ਖੂਹ ਅਤੇ ਸੜਕਾਂ ਦੇ ਇਸਤੇਮਾਲ ਦੀ ਪੂਰੀ ਆਜ਼ਾਦੀ ਇਨ੍ਹਾਂ ਨੂੰ ਦਿਵਾਉਣਜ਼ਬਾਨੀ ਹੀ ਨਹੀਂ, ਬਲਕਿ ਨਾਲ ਲੈ ਜਾ ਕੇ ਉਨ੍ਹਾਂ ਨੂੰ ਖੂਹਾਂ ’ਤੇ ਚੜ੍ਹਾਉਣ, ਨਾਲ ਲੈ ਜਾ ਕੇ ਉਨ੍ਹਾਂ ਦੇ ਮੁੰਡਿਆਂ ਨੂੰ ਮਦਰੱਸਿਆਂ ਵਿੱਚ ਭਰਤੀ ਕਰਵਾਉਣਪਰ ਜਿਸ ਲੈਜਿਸਲੇਟਿਵ ਵਿੱਚ ਛੋਟੀ ਉਮਰ ਦੇ ਵਿਆਹ ਦੇ ਵਿਰੁੱਧ ਮਤੇ ਪੇਸ਼ ਕੀਤੇ ਗਏ, ਬਿੱਲ ’ਤੇ ਮਜ਼ਹਬ ਦੇ ਬਹਾਨੇ ਲੈ ਕੇ ਹਾਏ-ਤੋਬਾ ਮਚਾ ਦਿੱਤੀ ਜਾਂਦੀ ਹੈ, ਉੱਥੇ ਅਛੂਤਾਂ ਨੂੰ ਨਾਲ ਰਲਾਉਣ ਦੀ ਹਿੰਮਤ ਉਹ ਕਿਸ ਤਰ੍ਹਾਂ ਕਰ ਸਕਦੇ ਹਨ

ਇਸੇ ਕਰ ਕੇ ਅਸੀਂ ਕਹਿੰਦੇ ਹਾਂ ਕਿ ਉਨ੍ਹਾਂ ਦੇ ਆਪਣੇ ਨੁਮਾਇੰਦੇ ਕਿਉਂ ਨਾ ਹੋਣ? ਉਹ ਆਪਣੀ ਵੱਖਰੀ ਤਾਦਾਦ ਕਿਉਂ ਨਾ ਮੰਗਣ? ਅਸੀਂ ਤਾਂ ਸਾਫ਼ ਕਹਿੰਦੇ ਹਾਂ ਕਿ ਉੱਠੋ! ਅਛੂਤ ਕਹਾਉਣ ਵਾਲੇ ਅਸਲੀ ਸੇਵਕੋ ਤੇ ਵੀਰੋ ਉੱਠੋ! ਆਪਣਾ ਇਤਿਹਾਸ ਵੇਖੋ! ਗੁਰੂ ਗੋਬਿੰਦ ਸਿੰਘ ਦੀ ਫ਼ੌਜ ਦੀ ਅਸਲੀ ਤਾਕਤ ਤੁਹਾਡੀ ਹੀ ਸੀਸ਼ਿਵਾ ਜੀ ਤੁਹਾਡੇ ਹੀ ਆਸਰੇ ਸਭ ਕੁਝ ਕਰ ਸਕਿਆ ਜਿਸ ਨਾਲ ਕਿ ਅੱਜ ਉਸ ਦਾ ਨਾਂ ਜ਼ਿੰਦਾ ਹੈਤੁਹਾਡੀਆਂ ਕੁਰਬਾਨੀਆਂ ਸੋਨੇ ਦੇ ਅੱਖਰਾਂ ਵਿੱਚ ਲਿਖੀਆਂ ਹੋਈਆਂ ਹਨਤੁਸੀਂ ਜੋ ਨਿੱਤ ਸੇਵਾ ਕਰ ਕੇ ਕੌਮ ਦੇ ਸੁਖ ਵਿੱਚ ਵਾਧਾ ਕਰ ਕੇ ਅਤੇ ਜ਼ਿੰਦਗੀ ਮੁਮਕਿਨ ਬਣਾ ਕੇ ਇੱਕ ਬੜਾ ਭਾਰੀ ਅਹਿਸਾਨ ਕਰ ਰਹੇ ਹੋ, ਉਸ ਨੂੰ ਅਸੀਂ ਲੋਕੀਂ ਨਹੀਂ ਸਮਝਦੇਇੰਤਕਾਲੇ ਅਰਾਜ਼ੀ ਐਕਟ ਦੇ ਮੁਤਾਬਿਕ ਤੁਸੀਂ ਪੈਸੇ ਇਕੱਠੇ ਕਰ ਕੇ ਵੀ ਜ਼ਮੀਨ ਨਹੀਂ ਖ਼ਰੀਦ ਸਕਦੇਤੁਹਾਡੇ ’ਤੇ ਇੰਨਾ ਜ਼ੁਲਮ ਹੋ ਰਿਹਾ ਹੈ ਕਿ ਅਮਰੀਕਾ ਦੀ ਮਿਸ ਮੇਯੋ (Less than men) ‘ਮਨੁੱਖਾਂ ਨਾਲੋਂ ਬਹੁਤ ਹੇਠਾਂ ਕਹਿੰਦੀ ਹੈ ਉੱਠੋ! ਆਪਣੀ ਤਾਕਤ ਪਛਾਣੋ, ਜਥੇਬੰਦ ਹੋ ਜਾਓਅਸਲ ਵਿੱਚ ਤਾਂ ਤੁਹਾਡੇ ਆਪਣੇ ਯਤਨ ਕੀਤਿਆਂ ਬਿਨਾਂ ਤੁਹਾਨੂੰ ਕੁਝ ਵੀ ਨਹੀਂ ਮਿਲ ਸਕੇਗਾ। ਆਜ਼ਾਦੀ ਚਾਹੁਣ ਵਾਲਿਆਂ ਨੂੰ ਯਤਨ ਕਰਨਾ ਚਾਹੀਦਾ ਹੈਮਨੁੱਖ ਦੀ ਹੌਲੀ-ਹੌਲੀ ਕੁਝ ਇਹੋ ਜਿਹੀ ਆਦਤ ਹੋ ਗਈ ਹੈ ਕਿ ਆਪਣੇ ਵਾਸਤੇ ਤਾਂ ਉਹ ਹੱਕ ਮੰਗਣਾ ਚਾਹੁੰਦਾ ਹੈ ਪਰ ਜਿਨ੍ਹਾਂ ’ਤੇ ਉਸ ਦਾ ਆਪਣਾ ਦਬਦਬਾ ਹੋਵੇ, ਉਨ੍ਹਾਂ ਨੂੰ ਉਹ ਪੈਰਾਂ ਥੱਲੇ ਹੀ ਰੱਖਣਾ ਚਾਹੁੰਦਾ ਹੈਇਸ ਕਰਕੇ ਲੱਤਾਂ ਦੇ ਭੂਤ ਗੱਲਾਂ ਨਾਲ ਨਹੀਂ ਮੰਨਿਆ ਕਰਦੇਜਥੇਬੰਦ ਹੋ ਕੇ ਆਪਣੇ ਪੈਰਾਂ ’ਤੇ ਖਲੋ ਕੇ ਸਾਰੇ ਸਮਾਜ ਨੂੰ ਚੈਲਿੰਜ ਕਰ ਦਿਓਦੇਖੋ ਤਾਂ ਫੇਰ ਕੌਣ ਤੁਹਾਡੇ ਹੱਕ ਦੇਣ ਤੋਂ ਇਨਕਾਰ ਕਰਨ ਦੀ ਜੁਰਅਤ ਕਰ ਸਕੇਗਾ? ਤੁਸੀਂ ਲੋਕਾਂ ਦੀ ਖੁਰਾਕ ਨਾ ਬਣੋ, ਦੂਜਿਆਂ ਦੇ ਮੂੰਹ ਵੱਲ ਨਾ ਤੱਕੋਪਰ ਖ਼ਿਆਲ ਰੱਖਣਾ, ਨੌਕਰਸ਼ਾਹੀ ਦੇ ਝਾਂਸੇ ਵਿੱਚ ਵੀ ਨਾ ਆਉਣਾਇਹ ਤੁਹਾਡੀ ਮਦਦ ਨਹੀਂ ਕਰਨਾ ਚਾਹੁੰਦੀ ਬਲਕਿ ਤੁਹਾਨੂੰ ਆਪਣਾ ਸੰਦ ਬਣਾਉਣਾ ਚਾਹੁੰਦੀ ਹੈਇਹ ਸਰਮਾਏਦਾਰ ਨੌਕਰਸ਼ਾਹੀ ਤੁਹਾਡੀ ਗ਼ੁਲਾਮੀ ਅਤੇ ਗ਼ਰੀਬੀ ਦਾ ਮੁੱਖ ਕਾਰਨ ਹੈਇਸ ਕਰਕੇ ਉਸ ਨਾਲ ਤੁਸੀਂ ਨਾ ਮਿਲਣਾਉਸ ਦੀਆਂ ਚਾਲਾਂ ਤੋਂ ਬਚਣਾਬੱਸ ਫੇਰ ਸਾਰਾ ਕੰਮ ਬਣ ਜਾਵੇਗਾਤੁਸੀਂ ਅਸਲੀ ਕਿਰਤੀ ਹੋਕਿਰਤੀਓ! ਜਥੇਬੰਦ ਹੋ ਜਾਓ! ਤੁਹਾਡਾ ਕੋਈ ਨੁਕਸਾਨ ਨਹੀਂ ਹੋਵੇਗਾ, ਕੇਵਲ ਗ਼ੁਲਾਮੀ ਦੀਆਂ ਜ਼ੰਜੀਰਾਂ ਕੱਟੀਆਂ ਜਾਣਗੀਆਂ ਉੱਠੋ ਮੌਜੂਦਾ ਨਿਜ਼ਾਮ ਦੇ ਵਿਰੁੱਧ ਬਗ਼ਾਵਤ ਖੜ੍ਹੀ ਕਰ ਦਿਓਹੌਲੀ-ਹੌਲੀ ਸੁਧਾਰ ਅਤੇ ਰੀਫਾਰਮਾਂ ਨਾਲ ਕੁਝ ਵੀ ਨਹੀਂ ਬਣ ਸਕਦਾਸਮਾਜਕ ਐਜੀਟੇਸ਼ਨ ਨਾਲ ਇਨਕਲਾਬ ਪੈਦਾ ਕਰ ਦਿਓ ਅਤੇ ਪੋਲਿਟੀਕਲ ਤੇ ਆਰਥਿਕ ਇਨਕਲਾਬ ਵਾਸਤੇ ਕਮਰਕੱਸੇ ਕਰ ਲਵੋਤੁਸੀਂ ਹੀ ਤਾਂ ਮੁਲਕ ਦੀ ਜੜ੍ਹ ਹੋ, ਅਸਲੀ ਤਾਕਤ ਹੋ, ਉੱਠੋ! ਸੁੱਤੇ ਹੋਏ ਸ਼ੇਰੋ, ਵਿਦਰੋਹੀਓ! ਵਿਦਰੋਹ ਖੜ੍ਹਾ ਕਰ ਦਿਓ ... (ਵਿਦਰੋਹੀ)

ਭਗਤ ਸਿੰਘ ਦਾ ਕਲਮੀ ਨਾਮ ‘ਵਿਦਰੋਹੀ’ ਸੀ

(ਕਿਰਤੀ, ਜੂਨ 1928)

*****

ਨੋਟ: ਹਰ ਲੇਖਕ ‘ਸਰੋਕਾਰ’ ਨੂੰ ਭੇਜੀ ਗਈ ਰਚਨਾ ਦੀ ਕਾਪੀ ਆਪਣੇ ਕੋਲ ਸੰਭਾਲਕੇ ਰੱਖੇ।
(4718)
(ਸਰੋਕਾਰ ਨਾਲ ਸੰਪਰਕ ਲਈ: (This email address is being protected from spambots. You need JavaScript enabled to view it.)

About the Author

ਪ੍ਰਭਜੀਤ ਸਿੰਘ ਰਸੂਲਪੁਰ

ਪ੍ਰਭਜੀਤ ਸਿੰਘ ਰਸੂਲਪੁਰ

WhatsApp: (91 - 98780 - 23768)
Email: (parabh9878023769@gmail.com)